ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਫਰੀਦਕੋਟ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ
ਫਰੀਦਕੋਟ, 15 ਜੂਨ: ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਫਰੀਦਕੋਟ ਦੌਰੇ ਦੌਰਾਨ ਰੈੱਡ ਕਰਾਸ ਭਵਨ ਵਿਖੇ ਸਨ ਫਾਊਂਡੇਸ਼ਨ ਵੱਲੋਂ ਸਥਾਪਿਤ ਸਕਿੱਲ ਡਿਵੈਲਪਮੈਂਟ ਸੈਂਟਰ ਆਫ ਐਕਸੀਲੈਂਸ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਮੇਂ ਦੇ ਹਾਣ ਦਾ ਹੁਨਰ ਪ੍ਰਦਾਨ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਆਤਮ ਨਿਰਭਰ ਬਣ ਸਕਣ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾ ਸਕਣ।
ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਇਹ ਸਕਿੱਲ ਡਿਵੈਲਪਮੈਂਟ ਸੈਂਟਰ ਨੌਜਵਾਨਾਂ ਲਈ ਵਰਦਾਨ ਸਾਬਤ ਹੋਵੇਗਾ, ਜਿੱਥੇ ਉਨ੍ਹਾਂ ਨੂੰ ਵੱਖ-ਵੱਖ ਕਿੱਤਾਮੁਖੀ ਕੋਰਸਾਂ ਦੀ ਸਿਖਲਾਈ ਮੁਫ਼ਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿੰਨਾ ਨੋਜਵਾਨਾਂ ਨੂੰ ਸਰਕਾਰੀ ਨੌਕਰੀ ਨਹੀਂ ਮਿਲਦੀ, ਉਨ੍ਹਾਂ ਲਈ ਇਹ ਸਕਿੱਲ ਸੈਂਟਰ ਵਰਦਾਨ ਸਾਬਤ ਹੋਵੇਗਾ, ਕਿਉਂਕਿ ਇਸ ਤੋਂ ਵੱਖ ਵੱਖ ਤਰ੍ਹਾਂ ਦੇ ਸਕਿੱਲ ਦੀ ਟਰੇਨਿੰਗ ਲੈ ਕੇ ਨੌਜਵਾਨ ਆਪਣਾ ਰੁਜ਼ਗਾਰ ਖੁਦ ਸ਼ੁਰੂ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਬੇਰੁਜਗਾਰੀ ਨੂੰ ਘਟਾਉਣ ਅਤੇ ਨੋਜਵਾਨਾਂ ਨੂੰ ਨਸ਼ਿਆਂ ਤੋਂ...








