Tuesday, October 27
Shadow

Punjab News

ਪੰਜਾਬੀਆਂ ਪ੍ਰਤੀ ਭਾਜਪਾ ਦੀ ਲਗਾਤਾਰ ਨਫ਼ਰਤ ਜਾਰੀ! ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦੁਸਾਂਝ ਦਾ ਸ਼ੋਅ ਰੱਦ ਅਤੇ ਦਿੱਲੀ ਹਵਾਈ ਅੱਡੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨਾਲ ਦੁਰਵਿਵਹਾਰ: ਕੁਲਦੀਪ ਸਿੰਘ ਧਾਲੀਵਾਲ

ਪੰਜਾਬੀਆਂ ਪ੍ਰਤੀ ਭਾਜਪਾ ਦੀ ਲਗਾਤਾਰ ਨਫ਼ਰਤ ਜਾਰੀ! ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦੁਸਾਂਝ ਦਾ ਸ਼ੋਅ ਰੱਦ ਅਤੇ ਦਿੱਲੀ ਹਵਾਈ ਅੱਡੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨਾਲ ਦੁਰਵਿਵਹਾਰ: ਕੁਲਦੀਪ ਸਿੰਘ ਧਾਲੀਵਾਲ

Punjab News
ਚੰਡੀਗੜ੍ਹ, 22 ਅਕਤੂਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ ਨੂੰ ਭਾਜਪਾ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਭਾਜਪਾ ਦੀ ਲਗਾਤਾਰ ਨਫ਼ਰਤ ਕਰਾਰ ਦਿੱਤਾ ਹੈ। ਉਨ੍ਹਾਂ ਨੇ ਉੱਤਰਾਖੰਡ ਵਿੱਚ ਇੱਕ ਸਮਾਗਮ ਦੌਰਾਨ ਉੱਘੇ ਪੰਜਾਬੀ ਗਾਇਕ ਦਲੇਰ ਮਹਿੰਦੀ ਦੇ ਅਪਮਾਨ, ਦਿਲਜੀਤ ਦੁਸਾਂਝ ਦੇ ਦਿੱਲੀ ਸ਼ੋਅ ਲਈ ਮਨਜ਼ੂਰੀ ਰੱਦ ਕਰਨ ਅਤੇ ਦਿੱਲੀ ਹਵਾਈ ਅੱਡੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੇ ਗਏ ਦੁਰਵਿਵਹਾਰ ਦਾ ਹਵਾਲਾ ਦਿੱਤਾ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਕੇਂਦਰ ਵਿੱਚ ਸਰਕਾਰ ਦੀ ਅਗਵਾਈ ਕਰਨ ਦੇ ਬਾਵਜੂਦ ਭਾਜਪਾ ਨੇ ਸਿੱਖਾਂ, ਪੰਜਾਬੀਆਂ ਅਤੇ ਘੱਟ ਗਿਣਤੀ ਭਾਈਚਾਰਿਆਂ ਪ੍ਰਤੀ ਵਾਰ-ਵਾਰ ਵਿਤਕਰੇ ਵਾਲਾ ਵਤੀਰਾ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਉੱਘੀਆਂ ਪੰਜਾਬੀ ਸ਼ਖਸੀਅਤਾਂ ਨਾਲ ਕੀਤਾ ਗਿਆ ਸਲੂਕ ਪਾਰਟੀ ਦੀ ਤੰਗ ਅਤੇ ਫੁੱਟ ਪਾਊ ਸੋਚ ਨੂੰ ਦਰਸਾਉਂਦਾ ਹੈ ਅਤੇ ਇਹ ਸਖ਼ਤ ਨਿੰਦਾ ਦਾ ਹੱਕਦਾਰ ਹੈ। ਉੱਤਰਾਖੰਡ ਵਿੱਚ ਇੱਕ ਪ੍ਰੋਗਰਾਮ ਦੌਰਾਨ ਦਲੇਰ ਮਹਿੰਦੀ ਨਾਲ ਵਾਪਰੀ ਘਟਨਾ ਦਾ ਜ਼ਿ...
ਜੇਕਰ 2027 ਵਿੱਚ ਗਲਤੀ ਨਾਲ ਵੀ ਕਾਂਗਰਸ ਸੱਤਾ ਵਿੱਚ ਆਈ, ਤਾਂ ਇਹ ਮੁਫ਼ਤ ਬਿਜਲੀ, ₹10 ਲੱਖ ਦਾ ਸਿਹਤ ਕਵਰ ਅਤੇ ਔਰਤਾਂ ਦੀ ਵਿੱਤੀ ਸਹਾਇਤਾ ਖੋਹ ਲਵੇਗੀ: ਅਮਨ ਅਰੋੜਾ

ਜੇਕਰ 2027 ਵਿੱਚ ਗਲਤੀ ਨਾਲ ਵੀ ਕਾਂਗਰਸ ਸੱਤਾ ਵਿੱਚ ਆਈ, ਤਾਂ ਇਹ ਮੁਫ਼ਤ ਬਿਜਲੀ, ₹10 ਲੱਖ ਦਾ ਸਿਹਤ ਕਵਰ ਅਤੇ ਔਰਤਾਂ ਦੀ ਵਿੱਤੀ ਸਹਾਇਤਾ ਖੋਹ ਲਵੇਗੀ: ਅਮਨ ਅਰੋੜਾ

Punjab News
ਚੰਡੀਗੜ੍ਹ; 22 ਅਕਤੂਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀਰਵਾਰ ਨੂੰ ਕਾਂਗਰਸ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਇਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਬਿਆਨ ਨੇ ਪਾਰਟੀ ਦੀ ਲੋਕ-ਵਿਰੋਧੀ ਅਤੇ ਜਾਗੀਰਦਾਰੀ ਸੋਚ ਨੂੰ ਨੰਗਾ ਕਰ ਦਿੱਤਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ 2027 ਵਿੱਚ ਗਲਤੀ ਨਾਲ ਵੀ ਕਾਂਗਰਸ ਪੰਜਾਬ ਦੀ ਸੱਤਾ ਵਿੱਚ ਆ ਗਈ, ਤਾਂ ਇਹ ਮੁਫ਼ਤ ਬਿਜਲੀ, 10 ਲੱਖ ਰੁਪਏ ਦੀ ਮੁੱਖ ਮੰਤਰੀ ਸਿਹਤ ਯੋਜਨਾ ਅਤੇ ਔਰਤਾਂ ਨੂੰ ਮਿਲਣ ਵਾਲੀ ਵਿੱਤੀ ਸਹਾਇਤਾ ਖੋਹ ਲਵੇਗੀ, ਜਦਕਿ ਟੋਲ ਪਲਾਜ਼ੇ ਵਾਪਸ ਲਿਆਵੇਗੀ ਅਤੇ ਬਿਜਲੀ ਤੇ ਨਹਿਰੀ ਪਾਣੀ ਦੇ ਭਾਰੀ ਬਿੱਲ ਥੋਪ ਦੇਵੇਗੀ। ਇਹ ਦੱਸਦਿਆਂ ਕਿ ਕਾਂਗਰਸ ਆਮ ਪੰਜਾਬੀਆਂ ਨੂੰ ਭਲਾਈ ਸਕੀਮਾਂ ਤੋਂ ਵਾਂਝਾ ਰੱਖਣਾ ਚਾਹੁੰਦੀ ਹੈ ਜਦਕਿ ਇਸ ਦੇ ਆਪਣੇ ਸੰਸਦ ਮੈਂਬਰ, ਵਿਧਾਇਕ ਅਤੇ ਸਾਬਕਾ ਮੰਤਰੀ ਸਬਸਿਡੀਆਂ ਦਾ ਆਨੰਦ ਮਾਣ ਰਹੇ ਹਨ, ਅਮਨ ਅਰੋੜਾ ਨੇ ਪਾਰਟੀ ਦੀ ਸਿਖਰਲੀ ਲੀਡਰਸ਼ਿਪ, ਜਿਸ ਵਿੱਚ ਰਾਹੁਲ ਗਾਂਧੀ, ਮਲਿਕਾਰਜੁਨ ਖੜਗੇ ਅਤੇ ਪ੍ਰਤਾਪ ਸਿੰਘ ਬਾਜਵਾ ਸ਼ਾਮਲ ਹਨ, ਨੂੰ ਚੁਣੌਤੀ ਦਿੱਤੀ ...
30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Crime News, Punjab News
ਚੰਡੀਗੜ੍ਹ, 22 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ  ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਮਾਲ ਹਲਕਾ ਚਾਉਕੇ ਤਹਿਸੀਲ ਮੌੜ ਜ਼ਿਲ੍ਹਾ ਬਠਿੰਡਾ ਦੇ ਪਟਵਾਰੀ ਮਨਿੰਦਰ ਸਿੰਘ ਦੇ ਪ੍ਰਾਈਵੇਟ ਸਹਾਇਕ ਪ੍ਰਿਤਪਾਲ ਸਿੰਘ ਨੂੰ 30000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਠੀਕਰੀਵਾਲਾ ਜ਼ਿਲ੍ਹਾ ਬਰਨਾਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਸ਼ਿਕਾਇਤਕਰਤਾ ਨੇ ਆਪਣੇ ਭਰਾ ਅਤੇ ਭੈਣ ਨਾਲ ਮਿਲ ਕੇ ਸਾਲ 2002 ਵਿੱਚ ਪਿੰਡ ਚਾਉਕੇ ਵਿੱਚ ਜ਼ਮੀਨ ਖਰੀਦੀ ਸੀ। ਹਾਲ ਹੀ ਵਿੱਚ, ਸ਼ਿਕਾਇਤਕਰਤਾ ਨੇ ਪਾਇਆ ਕਿ ਮਾਲ ਰਿਕਾਰਡ ਵਿੱਚ ਹਾਲੇ ਵੀ ਉਨ੍ਹਾਂ ਦੇ ਨਾਵਾਂ ਦੀ ਬਜਾਏ ਪਿਛਲੇ ਵੇਚਣ ਵਾਲੇ ਦਾ ਨਾਮ ਦਰਜ ਹੈ।  ਇਸ ਤਰੁਟੀ ਨੂੰ ਦਰੁਸਤ ਕਰਵਾਉਣ ਲਈ ਸ਼ਿਕਾਇਤਕਰਤਾ ਨੇ ਸਬੰਧਤ ਪਟਵਾਰੀ, ਮਨਿੰਦਰ ਸਿੰਘ, ਮਾਲ ਹਲਕਾ, ਚਾਉਕੇ ...
ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

Punjab News
ਚੰਡੀਗੜ੍ਹ, 22 ਅਕਤੂਬਰ: ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਿਛਲੇ ਸੈਸ਼ਨ ਤੋਂ ਬਾਅਦ ਸਦੀਵੀ ਵਿਛੋੜਾ ਦੇਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 16ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ, ਸਦਨ ਨੇ ਸਾਬਕਾ ਡਿਪਟੀ ਸਪੀਕਰ, ਸਾਬਕਾ ਮੰਤਰੀ ਅਤੇ ਮੌਜੂਦਾ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਪਿਤਾ ਸ੍ਰੀ ਚੁੰਨੀ ਲਾਲ ਭਗਤ, ਸਾਬਕਾ ਸੰਸਦ ਮੈਂਬਰ ਸ. ਵਰਿੰਦਰ ਸਿੰਘ ਬਾਜਵਾ, ਸਾਬਕਾ ਵਿਧਾਇਕ ਸ. ਰਣਜੀਤ ਸਿੰਘ, ਉੱਘੇ ਡਾਕਟਰ ਡਾ. ਰਤਨ ਲਾਲ ਮਿੱਤਲ, ਨਸ਼ਾ ਵਿਰੋਧੀ ਸਮਾਜਿਕ ਕਾਰਕੁਨ ਤੇ ਸਾਬਕਾ ਖਿਡਾਰੀ ਸ. ਪਰਮਿੰਦਰ ਸਿੰਘ ਝੋਟਾ,  ਵਿਧਾਇਕ ਸ. ਮਨਜੀਤ ਸਿੰਘ ਬਿਲਾਸਪੁਰ ਦੇ ਮਾਤਾ ਸ੍ਰੀਮਤੀ ਵਿਦਿਆ ਕੌਰ ਅਤੇ ਇੱਕ ਗਰਭਵਤੀ ਔਰਤ ਸਮੇਤ ਅੱਠ ਮਜ਼ਦੂਰਾਂ, ਜਿਨ੍ਹਾਂ ਦੀ ਸੰਗਰੂਰ ਜ਼ਿਲ੍ਹੇ ਵਿੱਚ ਇੱਕ ਦੁਖਦਾਈ ਹਾਦਸੇ ਦੌਰਾਨ ਮੌਤ ਹੋ ਗਈ ਸੀ, ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵੀ ਵਿਛੜੀਆਂ ਰੂਹਾਂ ਦੇ ਜੀਵਨ ਅਤੇ ਸ਼ਖਸੀਅਤ ਬਾਰੇ ਸੰਖੇਪ ਵਿੱਚ ਦੱਸਿਆ। ਸ਼ਰਧਾਂਜਲੀਆਂ ਦੌਰਾਨ ਵਿਛੜੀਆਂ ਰੂਹਾਂ ...
ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

Punjab News
ਚੰਡੀਗੜ੍ਹ, 22 ਅਕਤੂਬਰ:  'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 275ਵੇਂ ਦਿਨ  ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ  446 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ  ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 275ਵੇਂ ਦਿਨ, ਪੁਲਿਸ ਟੀਮਾਂ ਨੇ  185 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 80,053 ਹੋਈਆਂ ਹਨ । ਇਸ ਤੋਂ ਇਲਾਵਾ 146 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਚਾਰ ਭਗੌੜੇ ਅਪਰਾਧੀਆਂ  ਨੂੰ ਵੀ ਗ੍ਰਿਫ਼ਤ...
 ਸੂਬੇ ਦੀ ਅਮੀਰ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕਰਨ ਦੀ ਦਿਸ਼ਾ ’ਚ ਪੰਜਾਬ ਸਰਕਾਰ ਦੇ ਸ਼ਲਾਘਾਯੋਗ ਯਤਨਾਂ ਦਾ ਪ੍ਰਮਾਣ : ਮੀਤ ਹੇਅਰ

 ਸੂਬੇ ਦੀ ਅਮੀਰ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕਰਨ ਦੀ ਦਿਸ਼ਾ ’ਚ ਪੰਜਾਬ ਸਰਕਾਰ ਦੇ ਸ਼ਲਾਘਾਯੋਗ ਯਤਨਾਂ ਦਾ ਪ੍ਰਮਾਣ : ਮੀਤ ਹੇਅਰ

Punjab News
ਜਲੰਧਰ, 21 ਅਕਤੂਬਰ : ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਕਿਹਾ ਕਿ ਸੂਬੇ ਦੇ ਖੇਡ ਇਤਿਹਾਸ ਵਿੱਚ ਇੱਕ ਅਹਿਮ ਉਪਲਬਧੀ ਵਜੋਂ ਪੰਜਾਬ ਵੱਕਾਰੀ ਪੁਰਸ਼ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਦੀ ਮੇਜ਼ਬਾਨੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਭਾਰਤ ਦੀ ਆਜ਼ਾਦੀ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਸੂਬੇ ਨੂੰ ਕਿਸੇ ਵੱਡੇ ਅੰਤਰਰਾਸ਼ਟਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ। ਜਲੰਧਰ ਦੇ ਬਰਲਟਨ ਪਾਰਕ ਸਥਿਤ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਦੇ ਨਿਰੀਖਣ ਸਬੰਧੀ ਦੌਰੇ ਦੌਰਾਨ ਸੰਸਦ ਮੈਂਬਰ ਅਤੇ ਸਾਬਕਾ ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਇਹ ਪ੍ਰਾਪਤੀ ਪੰਜਾਬ ਸਰਕਾਰ ਦੇ ਸੂਬੇ ਨੂੰ ਭਾਰਤ ਦਾ ਮੋਹਰੀ ਖੇਡ ਕੇਂਦਰ ਬਣਾਉਣ ਦੇ ਉਦੇਸ਼ ਨਾਲ ਕੀਤੇ ਜਾ ਰਹੇ ਯਤਨਾਂ ਨੂੰ ਦਰਸਾਉਂਦੀ ਹੈ। ਪੰਜਾਬ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਸਮੇਤ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖੇਡ ਬਜਟ ਵਿੱਚ 13 ਗੁਣਾ ਵਾਧਾ ਕੀਤਾ ਹੈ, ਇਸ ਨੂੰ ਪਹਿਲਾਂ ਦੇ 147 ਕਰੋੜ ਰੁਪਏ ਤੋਂ ਵਧਾ ਕੇ 179...
ਭਗਵੰਤ ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ, 29 ਅਕਤੂਬਰ ਨੂੰ ਸਮੀਖਿਆ ਮੀਟਿੰਗ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ, 29 ਅਕਤੂਬਰ ਨੂੰ ਸਮੀਖਿਆ ਮੀਟਿੰਗ: ਹਰਪਾਲ ਸਿੰਘ ਚੀਮਾ

Punjab News
ਚੰਡੀਗੜ੍ਹ; 21 ਅਕਤੂਬਰ 2026: ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਮਸਲਿਆਂ ਅਤੇ ਮੁੱਖ ਮੰਗਾਂ ਦੇ ਹੱਲ ਲਈ ਇੱਕ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਰਾਂਸਪੋਰਟ ਵਿਭਾਗ ਨੂੰ ਯੂਨੀਅਨ ਦੀਆਂ ਜਾਇਜ਼ ਮੰਗਾਂ 'ਤੇ ਤੁਰੰਤ ਅਤੇ ਨਤੀਜਾਮੁਖੀ ਕਾਰਵਾਈ ਕਰਨ ਦੇ ਸਪੱਸ਼ਟ ਨਿਰਦੇਸ਼ ਜਾਰੀ ਕੀਤੇ, ਜਿਸ ਤੋਂ ਬਾਅਦ ਵਿਭਾਗ ਨੇ ਮਸਲਿਆਂ ਦੇ ਹੱਲ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਤੁਰੰਤ ਅਧਿਕਾਰਤ ਹੁਕਮ ਜਾਰੀ ਕਰ ਦਿੱਤੇ। ਟਰਾਂਸਪੋਰਟ ਮੰਤਰੀ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ, ਪੰਜਾਬ ਸਟੇਟ ਬੱਸ ਸਟੈਂਡ ਮੈਨੇਜਮੈਂਟ ਕੰਪਨੀ ਲਿਮਟਿਡ (ਪਨਬੱਸ) ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ 29 ਅਕਤੂਬਰ, 2026 ਨੂੰ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਤੈਅ ਕੀਤੀ ਹੈ। ਇਸ ਪ੍ਰਸਤਾਵਿਤ ਮੀਟਿੰਗ ਦਾ ਏਜੰਡਾ ਪੀ.ਆਰ.ਟੀ.ਸੀ. ਦੀ ਤਰਜ਼ 'ਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਨਿ...
ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਹਰਪਾਲ ਸਿੰਘ ਚੀਮਾ

Punjab News
ਚੰਡੀਗੜ੍ਹ; 21 ਅਕਤੂਬਰ 2026: ਮੁਲਾਜ਼ਮਾਂ ਦੇ ਜਾਇਜ਼ ਮਸਲਿਆਂ ਦੇ ਹੱਲ ਲਈ ਭਗਵੰਤ ਮਾਨ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੁਖੀ ਵੀ ਹਨ, ਨੇ ਅੱਜ ਇਥੇ ਐਲਾਨ ਕੀਤਾ ਕਿ ਸਿੱਖਿਆ ਵਿਭਾਗ ਵੱਲੋਂ 180 ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਦੀ ਤਨਖਾਹ ਸਮਾਨਤਾ ਅਤੇ ਹੋਰ ਸੇਵਾ ਮਾਮਲਿਆਂ ਦੇ ਹੱਲ ਸਬੰਧੀ ਰਸਮੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਖੁਦ ਯੂਨੀਅਨ ਦੇ ਨੁਮਾਇੰਦਿਆਂ ਨੂੰ ਸਰਕਾਰੀ ਹੁਕਮਾਂ ਦੀ ਕਾਪੀ ਸੌਂਪੀ। ਸਕੂਲ ਸਿੱਖਿਆ ਡਾਇਰੈਕਟੋਰੇਟ (ਐਲੀਮੈਂਟਰੀ) ਵੱਲੋਂ ਜਾਰੀ ਇਨ੍ਹਾਂ ਹੁਕਮਾਂ ਵਿੱਚ ਵਿੱਤ ਵਿਭਾਗ ਦੀਆਂ ਹਦਾਇਤਾਂ ਅਤੇ ਸਬੰਧਤ ਅਦਾਲਤੀ ਫੈਸਲਿਆਂ ਅਨੁਸਾਰ ਤਨਖਾਹ ਨਿਰਧਾਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇਹ ਵੀ ਦੱਸਿਆ ਗਿਆ ਹੈ ਕਿ 2016 ਤੋਂ ਵਿੱਤੀ ਲਾਭਾਂ ਅਤੇ ਨਿਯੁਕਤੀ ਸਮਾਨਤਾ ਨਾਲ ਜੁੜੇ ਮਾਮਲਿਆਂ ਦੀ ਪੜਤਾਲ ਲਈ ਇੱਕ ਸਾਬਕਾ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੂੰ ਜਾਂਚ ਅਧਿਕਾਰੀ ਨਿਯੁਕਤ ਕੀਤਾ...
ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰ

ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰ

Punjab News
ਚੰਡੀਗੜ੍ਹ 21 ਅਕਤੂਬਰ- ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਨੂੰ ਪੰਜਾਬ ਵਿੱਚ ਲਿਆਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਆਜ਼ਾਦੀ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਜਲੰਧਰ ਦਾ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਕਿਸੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ। ਪੰਜਾਬ ਦੀ ਅਮੀਰ ਹਾਕੀ ਵਿਰਾਸਤ 'ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਇਕੱਲੇ ਜਲੰਧਰ ਦੇ ਸੰਸਾਰਪੁਰ ਪਿੰਡ ਨੇ ਹੀ 14 ਅੰਤਰਰਾਸ਼ਟਰੀ ਖਿਡਾਰੀ ਅਤੇ ਸੱਤ ਓਲੰਪਿਕ ਤਗ਼ਮੇ ਦਿੱਤੇ ਹਨ, ਜਦਕਿ ਮੌਜੂਦਾ ਭਾਰਤੀ ਸਿਤਾਰੇ ਹਰਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ ਅਤੇ ਮਨਦੀਪ ਸਿੰਘ ਨੇ ਇਸੇ ਇਤਿਹਾਸਕ ਮੈਦਾਨ ਤੋਂ ਆਪਣੇ ਖੇਡ ਸਫ਼ਰ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਕਰਨ ਅਤੇ ਭਾਰਤੀ ਹਾਕੀ ਵਿੱਚ ਸੂਬੇ ਦੇ ਵੱਡੇ ਯੋਗਦਾਨ ਦਾ ਜਸ਼ਨ ਮਨਾਉਣ ਲਈ ਆਪਣੇ ਬੱਚਿਆਂ ਨਾਲ ਵੱਡੀ ਗਿਣਤੀ ਵਿੱਚ ਸਟੇਡੀਅਮ ਪਹੁੰਚਣ। ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕ...
ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘ

ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘ

Punjab News
ਮੋਹਾਲੀ,21 ਅਕਤੂਬਰ ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ ਹੋਣਾ ਪੂਰੇ ਸੂਬੇ ਲਈ ਬਹੁਤ ਹੀ ਮਾਣ ਅਤੇ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿੱਜੀ ਯਤਨਾਂ ਸਦਕਾ ਹੀ ਪੰਜਾਬ ਨੂੰ ਇਸ ਨਾਮਵਰ ਕੌਮਾਂਤਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਦਾ ਇਤਿਹਾਸਕ ਮੌਕਾ ਮਿਲਿਆ ਹੈ। ਇਸ ਨਾਲ ਰਾਜ ਵਿੱਚ ਹਾਕੀ ਸਮੇਤ ਹੋਰ ਖੇਡਾਂ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਆਕਰਸ਼ਿਤ ਹੋਣ ਦੀ ਪ੍ਰੇਰਣਾ ਮਿਲੇਗੀ। ਬੁਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਮੇਅਰ ਸਰਬਜੀਤ ਸਿੰਘ ਨੇ ਦੱਸਿਆ ਕਿ ਟੂਰਨਾਮੈਂਟ ਦੇ ਲੀਗ ਮੈਚ 27 ਅਕਤੂਬਰ ਤੋਂ 2 ਨਵੰਬਰ ਤੱਕ ਜਲੰਧਰ ਵਿਖੇ ਖੇਡੇ ਜਾਣਗੇ। ਇਸ ਤੋਂ ਬਾਅਦ 4 ਅਤੇ 5 ਨਵੰਬਰ ਨੂੰ ਮੋਹਾਲੀ ਵਿੱਚ ਸੈਮੀਫਾਈਨਲ, ਫਾਈਨਲ ਅਤੇ ਤੀਜੇ ਸਥਾਨ ਲਈ ਮੁਕਾਬਲੇ ਕਰਵਾਏ ਜਾਣਗੇ। ਇਸ ਪ੍ਰਤੀਸ਼ਠਿਤ ਟੂਰਨਾਮੈਂਟ ਵਿੱਚ ਏਸ਼ੀਆ ਦੀਆਂ ਛੇ ਪ੍ਰਮੁੱਖ ਟੀਮਾਂ—ਭਾਰਤ, ਬੰਗਲਾਦੇਸ਼, ਜਪਾਨ, ਚੀਨ,...