Thursday, July 30
Shadow

Punjab News

ਉਦਯੋਗ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹੈ ਪੰਜਾਬ: ਅਮਨ ਅਰੋੜਾ

ਉਦਯੋਗ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹੈ ਪੰਜਾਬ: ਅਮਨ ਅਰੋੜਾ

Punjab News
ਚੰਡੀਗੜ੍ਹ/ ਡੇਰਾਬੱਸੀ, 8 ਜੂਨ: ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੋਂਦ ਨੇ ਅੱਜ ਫੋਕਲ ਪੁਆਇੰਟ, ਮੁਬਾਰਕਪੁਰ ਵਿਖੇ ਨਵੇਂ ਕਾਰਜਸ਼ੀਲ ਹੋਏ 66 ਕੇਵੀ ਗਰਿੱਡ ਸਬਸਟੇਸ਼ਨ ਦਾ ਉਦਘਾਟਨ ਕੀਤਾ। ਦੱਸਣਯੋਗ ਹੈ ਕਿ ਲਗਭਗ 9.60 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ 66 ਕੇਵੀ ਗਰਿੱਡ ਸਬਸਟੇਸ਼ਨ ਮੁਬਾਰਕਪੁਰ, ਡੇਰਾਬੱਸੀ ਅਤੇ ਲਾਲੜੂ ਦੇ ਤੇਜ਼ੀ ਨਾਲ ਵਧ ਰਹੇ ਉਦਯੋਗਿਕ ਅਤੇ ਰਿਹਾਇਸ਼ੀ ਖੇਤਰਾਂ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸਥਾਪਿਤ ਕੀਤਾ ਗਿਆ ਹੈ। 40 ਐਮ.ਵੀ.ਏ. ਦੀ ਸਮਰੱਥਾ ਨਾਲ ਲੈਸ, ਇਹ ਗਰਿੱਡ ਬਿਜਲੀ ਸਪਲਾਈ ਦੀ ਭਰੋਸੇਯੋਗਤਾ ਵਿੱਚ ਮਹੱਤਵਪੂਰਨ ਸੁਧਾਰ ਕਰੇਗਾ, ਮੌਜੂਦਾ ਨੈੱਟਵਰਕ 'ਤੇ ਲੋਡ ਘਟਾਏਗਾ ਅਤੇ ਪੀ.ਐਸ.ਆਈ.ਈ.ਸੀ. ਫੋਕਲ ਪੁਆਇੰਟ ਮੁਬਾਰਕਪੁਰ ਵਿਚਲੀਆਂ ਅਤੇ ਇਸਦੇ ਨਾਲ ਲੱਗਦੀਆਂ ਉਦਯੋਗਿਕ ਇਕਾਈਆਂ ਦੇ ਨਾਲ-ਨਾਲ ਆਲੇ-ਦੁਆਲੇ ਰਿਹਾਇਸ਼ੀ ਖੇਤਰਾਂ ਨੂੰ ਲਾਭ ਪਹੁੰਚਾਏਗਾ। ਇਕੱਠ ਨੂੰ ਸੰਬੋਧਨ ਕਰਦਿਆਂ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਕੋਈ ਵੀ ਸੂਬਾ ਉਦਯੋਗਿਕ ਵਿਕਾਸ ਤੋਂ ...
ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

Punjab News
ਚੰਡੀਗੜ੍ਹ, 8 ਜੂਨ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇੱਥੇ ਸਿੱਖਿਆ ਵਿਭਾਗ ਦੀਆਂ ਪੰਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਉਨ੍ਹਾਂ ਦੇ ਮਸਲਿਆਂ ਅਤੇ ਮੰਗਾਂ 'ਤੇ ਹਮਦਰਦੀ ਪੂਰਵਕ ਵਿਚਾਰ-ਵਟਾਂਦਰਾ ਕਰਨ ਲਈ ਵਿਸਥਾਰਪੂਰਵਕ ਮੀਟਿੰਗਾਂ ਕੀਤੀਆਂ। ਇਸ ਸਬੰਧੀ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਇਨ੍ਹਾਂ ਮੀਟਿੰਗਾਂ ਦਾ ਉਦੇਸ਼ ਇੱਕ ਸਾਰਥਕ ਗੱਲਬਾਤ ਨੂੰ ਉਤਸ਼ਾਹਿਤ ਕਰਨਾ ਹੈ, ਜੋ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਪਣੇ ਕਰਮਚਾਰੀਆਂ ਦੀ ਭਲਾਈ ਅਤੇ ਚਿੰਤਾਵਾਂ ਨੂੰ ਯੋਜਨਾਬੱਧ ਤਰੀਕੇ ਨਾਲ ਹੱਲ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।" ਵਿਚਾਰ-ਵਟਾਂਦਰੇ ਦੌਰਾਨ, ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਵਿੱਤ ਮੰਤਰੀ ਨੂੰ ਯੂਨੀਅਨਾਂ ਦੀਆਂ ਮੰਗਾਂ ਦੇ ਸਬੰਧ ਵਿੱਚ ਮੌਜੂਦਾ ਪ੍ਰਸ਼ਾਸਨਿਕ ਸਥਿਤੀ ਅਤੇ ਉਨ੍ਹਾਂ ਦੇ ਹੱਲ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਬਾਰੇ ਜਾਣੂ ਕਰਵਾਇਆ। ਵਿਭਾਗ ਦੇ ਪੱਖ ਦੀ ਬਾਰੀਕੀ ਨਾਲ ...
ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

Punjab News, Punjab Politics
ਚੰਡੀਗੜ੍ਹ 7 ਜੂਨ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੀ ਧੂਰੀ ਜਨਸਭਾ ਨੂੰ ਲੈ ਕੇ ਭਾਜਪਾ 'ਤੇ ਤਿੱਖਾ ਹਮਲਾ ਬੋਲਿਆ ਹੈ। ਚੀਮਾ ਨੇ ਕਿਹਾ ਕਿ ਧੂਰੀ ਦੀ ਜਨਸਭਾ ਵਿੱਚ ਪੰਜਾਬ ਦੀ ਜਨਤਾ ਨੇ ਭਾਜਪਾ ਨੂੰ ਉਸ ਦਾ ਅਸਲੀ ਆਈਨਾ ਦਿਖਾ ਦਿੱਤਾ ਹੈ। ਹਰਿਆਣਾ ਦੇ ਮੁੱਖ ਮੰਤਰੀ ਪੰਜਾਬ ਵਿੱਚ ਜਨਸਭਾ ਕਰਨ ਪਹੁੰਚੇ ਤਾਂ ਜ਼ਰੂਰ, ਪਰ ਉਨ੍ਹਾਂ ਨੂੰ ਉੱਥੇ ਜਨਤਾ ਦੀ ਥਾਂ ਸਿਰਫ਼ ਤੇ ਸਿਰਫ਼ ਖਾਲੀ ਕੁਰਸੀਆਂ ਦੀਆਂ ਕਤਾਰਾਂ ਮਿਲੀਆਂ। ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸੈਣੀ ਉਨ੍ਹਾਂ ਹੀ ਖਾਲੀ ਕੁਰਸੀਆਂ ਨੂੰ ਸੰਬੋਧਨ ਕਰਕੇ ਵਾਪਸ ਪਰਤ ਗਏ, ਜੋ ਇਹ ਸਾਫ਼ ਕਰਦਾ ਹੈ ਕਿ ਪੰਜਾਬ ਦੇ ਲੋਕਾਂ ਦੇ ਦਿਲਾਂ ਵਿੱਚ ਭਾਜਪਾ ਲਈ ਕੋਈ ਥਾਂ ਨਹੀਂ ਬਚੀ ਹੈ। ਭਾਜਪਾ ਦੇ ਆਗੂ ਪੰਜਾਬ ਵਿੱਚ ਜਿੰਨੇ ਮਰਜ਼ੀ ਚੱਕਰ ਕੱਟ ਲੈਣ, ਪਰ ਪੰਜਾਬ ਦੇ ਜਾਗਰੂਕ ਲੋਕ ਉਨ੍ਹਾਂ ਨੂੰ ਕਦੇ ਮੂੰਹ ਨਹੀਂ ਲਗਾਉਣ ਵਾਲੇ। ਚੀਮਾ ਨੇ ਭਾਜਪਾ ਦੇ ਜਨ-ਵਿਰੋਧੀ ਚਿਹਰੇ ਨੂੰ ਬੇਨਕਾਬ ਕਰਦਿਆਂ ਕਿਹਾ ਕਿ ਪੰਜਾਬ ਦਾ ਬੱਚਾ-ਬੱਚਾ ਜਾਣਦਾ ਹੈ ਕਿ ਭਾਰਤੀ ਜਨਤਾ ਪਾਰਟੀ ਉਹੀ ਕਰੂਰ ਪਾਰਟੀ ਹੈ, ਜਿਸ ਨੇ ਆਪਣੇ ਹੰਕ...
ਰੰਗਲੇ ਪੰਜਾਬ ਦੀ ਸਿਰਜਨਾ ਲਈ ਯੁੱਧ ਨਸ਼ਿਆ ਵਿਰੁੱਧ ਸੰਗਰਾਮ ਹੁਣ ਲੋਕ ਸਮਰਥਨ ਨਾਲ ਲੋਕ ਲਹਰਿ ਬਣਿਆ- ਧਾਲੀਵਾਲ

ਰੰਗਲੇ ਪੰਜਾਬ ਦੀ ਸਿਰਜਨਾ ਲਈ ਯੁੱਧ ਨਸ਼ਿਆ ਵਿਰੁੱਧ ਸੰਗਰਾਮ ਹੁਣ ਲੋਕ ਸਮਰਥਨ ਨਾਲ ਲੋਕ ਲਹਰਿ ਬਣਿਆ- ਧਾਲੀਵਾਲ

Punjab News
ਅੰਮ੍ਰਿਤਸਰ/ਅਜਨਾਲਾ, 7 ਜੂਨ()-ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਮੰਤਰੀ ਸ੍ਰ.ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ.ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਰੰਗਲੇ ਪੰਜਾਬ ਦੀ ਸਿਰਜਨਾ ਲਈ ਨਸ਼ਿਆਂ  ਦੇ ਪਸਾਰੇ ਦੀ ਕਬਰ ਪੁੱਟਣ ਲਈ ਵਿੱਢਿਆ ਯੁੱਧ ਨਸ਼ਆਿਂ ਵਿਰੁਧ ਸੰਗਰਾਮ ਹੁਣ ਜਾਗਰੂਕਤਾ ਲੋਕ ਲਹਰਿ ਉੱਭਰ ਚੁੱਕਿਆ ਹੈ ਅਤੇ ਇਸ ਲਹਿਰ ਤਹਿਤ ਯੁੱਧ ਨਸ਼ਿਆਂ ਵਿਰੁਧ ਸੰਗਰਾਮ ਨੂੰ ਪੰਜਾਬ ਦੇ ਅਮਨ ਪਸੰਦ ਸ਼ਹਿਰੀਆਂ, ਸਮਾਜ ਸੇਵੀਆਂ ਅਤੇ ਸੂਬਾ ਸਰਕਾਰ ਵਲੋਂ ਗਠਿਤ ਪੇਂਡੂ ਡਿਫੈਂਸ ਕਮੇਟੀਆਂ ਦੇ 1.25 ਲੱਖ ਮੈਂਬਰਾਂ ਦੀ ਬਦੌਲਤ ਮਿਲੀ ਸਫਲਤਾ ਦੇ ਨਤੀਜੇ ਵਜੋਂ ਸੈਕੜਿਆ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 2700 ਕਲਿੋਗ੍ਰਾਮ ਤੋਂ ਵੱਧ ਹੀਰੋਇਨ, ਆਈਸ ਡਰੱਗ ਆਦਿ ਸਿੰਥੈਟਕਿ ਨਸ਼ੇ ਬਰਾਮਦ ਕੀਤੇ ਗਏ,ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਤੇ ਪੀਲਾ ਪੰਜਾ (ਬਲਡੋਜਰ) ਚਲਾਉਣ, ਨਸ਼ਿਆਂ ਦੀ ਕਾਲੀ ਕਮਾਈ ਨਾਲ ਬਣੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਸਮੇਤ  ਕਰੋੜਾਂ ਦੀ ਡਰੱਗ ਮਨੀ ਜ਼ਬਤ ਕਰਨ ਦੀਆਂ ਇਤਹਿਾਸਕਿ ...
ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

Punjab News
ਅੰਮ੍ਰਿਤਸਰ, 7 ਜੂਨ (     ) - ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਸ੍ਰੀਮਤੀ ਅਨਿੰਦਤਾ ਮਿੱਤਰਾ ਵੱਲੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪਾਵਨ ਗੁਰਧਾਮ ਦੇ ਦਰਸ਼ਨ ਕੀਤੇ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨਾਂ ਦੌਰਾਨ ਉਨ੍ਹਾਂ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਸਿੱਖ ਧਰਮ ਦੇ ਇਸ ਮਹਾਨ ਆਧਿਆਤਮਿਕ ਕੇਂਦਰ ਦੀਆਂ ਪਰੰਪਰਾਵਾਂ ਅਤੇ ਵਿਰਾਸਤ ਬਾਰੇ ਜਾਣਕਾਰੀ ਵੀ ਪ੍ਰਾਪਤ ਕੀਤੀ। ਇਸ ਉਪਰੰਤ ਡਾ. ਸੀਮਾ ਖੰਨਾ ਵੱਲੋਂ ਸ੍ਰੀ ਦੁਰਗਿਆਣਾ ਮੰਦਰ ਵਿਖੇ ਵੀ ਮੱਥਾ ਟੇਕਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ, ਚੋਣ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।...
ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

Punjab News
ਚੰਡੀਗੜ੍ਹ, 7 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ 'ਤੇ ਵਾਰ’  ਦੇ 138ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 541 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ 'ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 138ਵੇਂ ਦਿਨ ਪੁਲਿਸ ਟੀਮਾਂ ਨੇ 11 ਹਥਿਆਰਾਂ ਸਮੇਤ 281 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 34,813 ਹੋ ਗਈਆਂ। ਇਸ ਤੋਂ ਇਲਾਵਾ 74 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 20 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰ...
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ

Punjab News
ਚੰਡੀਗੜ੍ਹ, 7 ਜੂਨ: ਸੂਬੇ ਭਰ ‘ਚ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਦੇ ਮੱਦੇਨਜ਼ਰ ਅੱਜ ਰਾਜ ਦੇ 117 ਵਿਧਾਨ ਸਭਾ ਹਲਕਿਆਂ ਦੇ ਸਾਰੇ 24453 ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਨੂੰ ਲੋਕਾਂ ਵੱਲੋਂ ਮਿਲੇ ਭਰਵੇਂ ਹੁੰਗਾਰੇ ਦੇ ਚਲਦਿਆਂ ਅੱਜ ਲਗਭਗ ਇੱਕ ਲੱਖ ਵੋਟਰਾਂ ਦੀ ਮੈਪਿੰਗ ਕੀਤੀ ਗਈ। ਇਹ ਜਾਣਕਾਰੀ ਮੁੱਖ ਚੋਣ ਅਫ਼ਸਰ, ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਅੱਜ ਦੀ ਕਾਰਵਾਈ ਦੇ ਨਾਲ ਪੰਜਾਬ ਰਾਜ ਭਰ ਵਿੱਚ ਵੋਟਰਾਂ ਦੀ ਮੈਪਿੰਗ ਦਾ ਅੰਕੜਾ 85 ਫੀਸਦ ਨੂੰ ਪਾਰ ਕਰ ਗਿਆ ਹੈ। ਕਾਬਿਲੇਗੌਰ ਹੈ ਕਿ ਪੰਜਾਬ ਰਾਜ ਵਿੱਚ ਘਰ-ਘਰ ਜਨਗਣਨਾ ਦਾ ਅਮਲ 25 ਜੂਨ ਤੋਂ ਸ਼ੁਰੂ ਹੋਣ ਜਾ ਰਿਹਾ ਹੈ।...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ

Punjab News
ਸੁਨਾਮ, 7 ਜੂਨ: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖ ਕੇ ਇਨ੍ਹਾਂ ਮਹੱਤਵਪੂਰਨ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਵਾਈ ਅਤੇ ਇਸ ਦੌਰਾਨ ਉਨ੍ਹਾਂ ਨੇ ਕਈ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦਾ ਉਦਘਾਟਨ ਵੀ ਕੀਤਾ। ਪਿੰਡ ਕੁਲਾਰ ਖੁਰਦ ਵਿਖੇ ਕੈਬਨਿਟ ਮੰਤਰੀ ਨੇ ਕਰੀਬ 01 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਬਿਹਤਰ ਸੜਕੀ ਸੰਪਰਕ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ ਤਾਂ ਜੋ ਲੋਕਾਂ ਨੂੰ ਆਵਾਜਾਈ ਦੀਆਂ ਆਧੁਨਿਕ ਸਹੂਲਤਾਂ ਉਪਲਬਧ ਹੋ ਸਕਣ। ਇਸੇ ਤਰ੍ਹਾਂ ਪਿੰਡ ਤੁੰਗਾਂ ਵਿਖੇ 02 ਕਰੋੜ 93 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਵਿਕਾਸ ਲਈ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨਗੇ ਅਤੇ ਆਵਾਜਾਈ ਨੂੰ ਹੋਰ ਸੁਖਾਲਾ ਬਣਾਉਣਗੇ। ਪਿੰਡ ...
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ: ਗੁਰਮੀਤ ਸਿੰਘ ਖੁੱਡੀਆਂ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ: ਗੁਰਮੀਤ ਸਿੰਘ ਖੁੱਡੀਆਂ

Punjab News
ਲੰਬੀ/ਸ੍ਰੀ ਮੁਕਤਸਰ ਸਾਹਿਬ, 07 ਜੂਨ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨਾਲ ਲੜਾਈ ਫ਼ੈਸਲਾਕੁੰਨ ਦੌਰ 'ਚ ਪੁੱਜ ਗਈ ਹੈ। ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਪਿੰਡ ਬਾਦਲ ਦੇ ਰੈਸਟ ਹਾਊਸ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਇੱਕ ਅਹਿਮ ਬੈਠਕ ਕਰਦਿਆਂ ਮੰਤਰੀ ਸ. ਖੁੱਡੀਆਂ ਨੇ ਕਿਹਾ ਕਿ ਅੱਜ ਨਸ਼ਿਆਂ ਵਿਰੁੱਧ ਸਾਰਾ ਪੰਜਾਬ ਇੱਕਜੁਟ ਹੋ ਗਿਆ ਹੈ। ਉਨ੍ਹਾਂ ਨੇ ਜੋਰ ਨਾਲ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਜਿੱਥੇ ਨਸ਼ਾ ਤਸਕਰਾਂ ਦੇ ਘਰ ਤੇ ਹੌਂਸਲੇ ਤੋੜੇ ਹਨ, ਉਥੇ ਹੀ ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰ ਪਾਲੇ ਹੋਏ ਸਨ। ਸ. ਖੁੱਡੀਆਂ ਨੇ ਕਿਹਾ 'ਯੁੱਧ ਨਸ਼ਿਆਂ ਵਿਰੁੱਧ' ਬਣੀ ਲੋਕ ਲਹਿਰ ਨੂੰ ਕਾਮਯਾਬ ਕਰਕੇ ਦੇਸ਼ ਦਾ ਪਹਿਲਾ ਨਸ਼ਾ ਮੁਕਤ ਸੂਬਾ ਬਣਾਇਆ ਜ...
ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

Punjab News
ਧੂਰੀ, 7 ਜੂਨ: ਆਮ ਆਦਮੀ ਪਾਰਟੀ ਵੱਲੋਂ ਅੱਜ ਧੂਰੀ ਹਲਕੇ ਦੇ ਪਿੰਡ ਬੱਬਨਪੁਰ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਦੌਰੇ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ, ਵਰਕਰਾਂ ਅਤੇ ਕਿਸਾਨਾਂ ਨੇ ਭਾਜਪਾ ਸਰਕਾਰ ਦੀਆਂ ਕਥਿਤ ਪੰਜਾਬ ਵਿਰੋਧੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਰੋਸ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਨੇ ਹਮੇਸ਼ਾ ਹੀ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨੂੰ ਪੰਜਾਬ ਨੂੰ ਦੇਣ ਦਾ ਵਿਰੋਧ ਕਰਨ ਤੋਂ ਲੈ ਕੇ ਬੀਬੀਐਮਬੀ ਰਾਹੀਂ ਪੰਜਾਬ ਦੇ ਪਾਣੀਆਂ 'ਤੇ ਕਬਜ਼ਾ ਕਰਨ ਦੀਆਂ ਕੋਸ਼ਿਸ਼ਾਂ ਅਤੇ ਐਸ.ਵਾਈ.ਐਲ. ਮੁੱਦੇ 'ਤੇ ਪੰਜਾਬ ਵਿਰੋਧੀ ਰਵੱਈਆ ਅਪਣਾਉਣ ਤੱਕ, ਭਾਜਪਾ ਦੀ ਨੀਅਤ ਹਮੇਸ਼ਾ ਪੰਜਾਬ ਦੇ ਹੱਕਾਂ ਨੂੰ ਨੁਕਸਾਨ ਪਹੁੰਚਾਉਣ ਵਾਲੀ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸੈਂਕੜੇ ਕਿਸਾਨਾਂ ਦੀਆਂ ਜਾਨਾਂ ਗਈਆਂ, ਜਿਸ ਲਈ ਭਾਜਪਾ ਸਰਕਾਰ ਨੂੰ ਲੋਕ ਕਦੇ ਮੁਆਫ਼...