Thursday, July 30
Shadow

Punjab News

ਵਿਧਾਇਕ ਜਿੰਪਾ ਨੇ ਵਾਰਡ ਨੰਬਰ 1 ਦੇ ਕੋਕਿਲਾ ਵਿਹਾਰ ‘ਚ ਨਵੇਂ ਟਿਊਬਵੈੱਲ ਦਾ ਕੀਤਾ ਉਦਘਾਟਨ

ਵਿਧਾਇਕ ਜਿੰਪਾ ਨੇ ਵਾਰਡ ਨੰਬਰ 1 ਦੇ ਕੋਕਿਲਾ ਵਿਹਾਰ ‘ਚ ਨਵੇਂ ਟਿਊਬਵੈੱਲ ਦਾ ਕੀਤਾ ਉਦਘਾਟਨ

Punjab News
ਹੁਸ਼ਿਆਰਪੁਰ, 4 ਜੂਨ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 1 ਸਥਿਤ ਕੋਕਿਲਾ ਵਿਹਾਰ ਵਿੱਚ ਪੀਣ ਵਾਲੇ ਪਾਣੀ ਲਈ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ ਅਤੇ ਪੀਣਯੋਗ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਸਰਕਾਰ ਦੀਆਂ ਸਭ ਤੋਂ ਵੱਡੀਆਂ ਤਰਜੀਹਾਂ ਵਿੱਚ ਸ਼ਾਮਲ ਹੈ।              ਵਿਧਾਇਕ ਜਿੰਪਾ ਨੇ ਕਿਹਾ ਕਿ ਸੂਬਾ ਸਰਕਾਰ ਲੋਕ ਭਲਾਈ ਸਕੀਮਾਂ ਰਾਹੀਂ ਲੋਕਾਂ ਨੂੰ ਸਿੱਧਾ ਲਾਭ ਪਹੁੰਚਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ ਮਿਲ ਰਹੀ ਹੈ, ਜਿਸ ਨਾਲ ਘਰੇਲੂ ਖਰਚੇ ਕਾਫ਼ੀ ਘੱਟ ਹੋ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਹਰ ਖੇਤਰ ਵਿੱਚ ਵਿਕਾਸ ਪਹਿਲਕਦਮੀਆਂ ਦਾ ਵਿਸਥਾਰ ਕਰਨ ਲਈ ਵਚਨਬੱਧ ਹੈ।                 ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਧਾਨ ਸਭਾ ...
ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ

ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ

Punjab News
ਸੁਨਾਮ, 4 ਜੂਨ- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਮੰਤਵ ਨਾਲ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਸ਼ਹੀਦ ਊਧਮ ਸਿੰਘ ਕਾਲਜ ਦੇ ਆਡੀਟੋਰੀਅਮ ਵਿਖੇ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਵਿਲੇਜ ਲੈਵਲ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਨਸ਼ਿਆਂ ਦੇ ਖਾਤਮੇ ਲਈ ਪਿੰਡ ਪੱਧਰ 'ਤੇ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ ਅਤੇ ਹਾਜ਼ਰੀਨ ਨੂੰ ਇਸ ਸਮਾਜਿਕ ਬੁਰਾਈ ਦੇ ਖ਼ਿਲਾਫ਼ ਡਟ ਕੇ ਲੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਸਖ਼ਤ ਕਾਰਵਾਈ ਕਰ ਰਹੀ ਹੈ, ਪਰ ਇਸ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਨੂੰ ਨਸ਼ਿਆਂ ਦੀ ਮੰਗ ਖ਼ਤਮ ਕਰਨ ਲਈ ਵੀ ਆਪਣਾ ਯੋਗਦਾਨ ਪਾਉਣਾ ਹੋਵੇਗਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸਖ਼ਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ "ਯੁੱਧ ਨਸ਼ਿਆਂ ਵ...
ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

Punjab News
ਚੰਡੀਗੜ੍ਹ/ਲੁਧਿਆਣਾ 04 ਜੂਨ 2026: ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ ਨੂੰ ਹੋਰ ਮਜ਼ਬੂਤ ਕਰਦਿਆਂ ਪੂਰੇ ਸੂਬੇ ਵਿੱਚ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਆਧੁਨਿਕ ਪੁਲਿਸਿੰਗ ਦੇ ਨਵੇਂ ਮਾਪਦੰਡ ਸਥਾਪਤ ਕਰ ਰਹੀ ਹੈ। ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ, ਲੋਕ-ਕੇਂਦਰਿਤ ਪੁਲਿਸਿੰਗ ਮਾਡਲ ਦੀ ਇੱਕ ਪ੍ਰਮੁੱਖ ਮਿਸਾਲ ਵਜੋਂ ਉੱਭਰਿਆ ਹੈ; ਜਿੱਥੇ ਉਦਯੋਗਪਤੀਆਂ ਅਤੇ ਆਮ ਨਾਗਰਿਕਾਂ ਨੇ ਪੁਲਿਸਿੰਗ, ਭਾਈਚਾਰਕ ਸ਼ਮੂਲੀਅਤ ਅਤੇ ਅਪਰਾਧ ਰੋਕਥਾਮ ਲਈ ਕੀਤੀਆਂ ਪਹਿਲਕਦਮੀਆਂ ਵਿੱਚ ਆਏ ਸਕਾਰਾਤਮਕ ਬਦਲਾਅ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੇ ਅਪਰਾਧ-ਮੁਕਤ ਮਾਹੌਲ ਯਕੀਨੀ ਬਣਾਉਣ ਲਈ ਆਪਣੇ ਯਤਨਾਂ ਨੂੰ ਹੋਰ ਤੇਜ਼ ਕੀਤਾ ਹੈ, ਜਿਸ ਸਦਕਾ ਸਮਾਜ ਦੇ ਵੱਖ-ਵੱਖ ਵਰਗਾਂ ਵੱਲੋਂ ਪੁਲਿਸ ਨੂੰ ਸਰਾਹਨਾ ਮਿਲ ਰਹੀ ਹੈ। ਅਪਰਾਧੀਆਂ ਵਿਰੁੱਧ ਤੁਰੰਤ ਕਾਰਵਾਈ ਤੋਂ ਲੈ ਕੇ ਭਾਈਚਾਰਕ ਪੁਲਿਸਿੰਗ ਨੂੰ ਮਜ਼ਬੂਤ ਕਰਨ ਤੱਕ, ਪੁਲਿਸ ਬਲ ਨੇ ਲੋਕਾਂ ਦਾ ਵਿਸ਼ਵਾਸ ਜਿੱਤਣ ਅਤੇ ਨਾਗਰਿਕਾਂ ...
ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ ਵੱਲੋਂ ਪੰਜਾਬ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੀ ਪ੍ਰਗਤੀ ਦੀ ਸਮੀਖਿਆ

ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ ਵੱਲੋਂ ਪੰਜਾਬ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੀ ਪ੍ਰਗਤੀ ਦੀ ਸਮੀਖਿਆ

Punjab News
ਚੰਡੀਗੜ੍ਹ, 4 ਜੂਨ- ਅੱਜ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਦੀ ਪ੍ਰਧਾਨਗੀ ਹੇਠ ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ (ਐਸ.ਐਲ.ਸੀ.ਸੀ.ਸੀ.) ਦੀ ਮੀਟਿੰਗ ਹੋਈ, ਜਿਸ ਵਿੱਚ ਰਾਜ ਭਰ ਵਿੱਚ ਚੱਲ ਰਹੇ ਜਨਗਣਨਾ 2027 ਦੇ ਪਹਿਲੇ ਪੜਾਅ- ਹਾਊਸਲਿਟਿੰਗ ਅਤੇ ਹਾਊਸਿੰਗ ਜਨਗਣਨਾ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਵਿੱਚ ਜਨਗਣਨਾ ਬਾਰੇ ਰਾਜ ਨੋਡਲ ਅਧਿਕਾਰੀ ਅਤੇ ਪ੍ਰਸ਼ਾਸਕੀ ਸਕੱਤਰ, ਸਥਾਨਕ ਸਰਕਾਰਾਂ ਸ੍ਰੀ ਘਣਸ਼ਿਆਮ ਥੋਰੀ ਤੋਂ ਇਲਾਵਾ ਯੋਜਨਾਬੰਦੀ, ਵਿੱਤ, ਪੇਂਡੂ ਵਿਕਾਸ ਅਤੇ ਸਿੱਖਿਆ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਏ, ਜੋ ਇਸ ਕਮੇਟੀ ਦੇ ਮੈਂਬਰ ਵੀ ਹਨ। ਮੀਟਿੰਗ ਵਿੱਚ ਪੰਜਾਬ ਦੇ ਸਾਰੇ ਪ੍ਰਮੁੱਖ ਜਨਗਣਨਾ ਅਫ਼ਸਰਾਂ (ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ) ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਿਰਕਤ ਕੀਤੀ। ਇਹ ਮੀਟਿੰਗ ਜਨਗਣਨਾ ਆਪਰੇਸ਼ਨਜ਼, ਪੰਜਾਬ ਦੇ ਡਾਇਰੈਕਟਰ ਡਾ. ਨਵਜੋਤ ਖੋਸਾ ਵੱਲੋਂ ਬੁਲਾਈ ਗਈ ਸੀ। ਮੀਟਿੰਗ ਦੌਰਾਨ ਪਹਿਲੇ ਪੜਾਅ ਦੇ ਜਨਗਣਨਾ ਕਾਰਜਾਂ ਦੀ ਪ੍ਰਗਤੀ ਬਾਰੇ ਇੱਕ ਵਿਆਪਕ ਸਮੀਖਿਆ ਕੀਤੀ ਗਈ, ਜਿਸ ਵਿੱਚ ਹਾਊਸਲਿਸਟਿੰਗ ਅਤੇ ਹਾਊਸਿੰ...
ਕਿਸੇ ਵੀ ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਤਿਆਰ – ਡੀਆਈਜੀ ਨਾਨਕ ਸਿੰਘ

ਕਿਸੇ ਵੀ ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਤਿਆਰ – ਡੀਆਈਜੀ ਨਾਨਕ ਸਿੰਘ

Punjab News
ਰੂਪਨਗਰ, 04 ਜੂਨ: ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਸ੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰੂਪਨਗਰ ਰੇਂਜ ਅਧੀਨ ਪੁਲਿਸ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਸੁਰੱਖਿਆ ਅਤੇ ਆਪਰੇਸ਼ਨਲ ਡਰਿੱਲਾਂ ਲਗਾਤਾਰ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਰੂਪਨਗਰ ਦੇ ਥਾਣਾ ਸਦਰ ਰੂਪਨਗਰ ਵਿਖੇ ਇੱਕ ਵਿਸ਼ੇਸ਼ ਹਾਊਸ ਇੰਟਰਵੈਂਸ਼ਨ ਮੌਕ ਡਰਿੱਲ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਆਈਜੀ ਰੂਪਨਗਰ ਰੇਂਜ ਸ. ਨਾਨਕ ਸਿੰਘ ਨੇ ਦੱਸਿਆ ਕਿ ਇਸ ਡਰਿੱਲ ਦਾ ਮੁੱਖ ਉਦੇਸ਼ ਪੁਲਿਸ ਮੁਲਾਜ਼ਮਾਂ ਨੂੰ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਤਿਆਰ ਕਰਨਾ ਸੀ, ਉਨ੍ਹਾਂ ਦੱਸਿਆ ਕਿ ਜਦੋਂ ਕੋਈ ਸ਼ੱਕੀ ਜਾਂ ਗਲਤ ਅਨਸਰ ਕਿਸੇ ਘਰ ਜਾਂ ਇਮਾਰਤ ਅੰਦਰ ਲੁਕਿਆ ਹੋਵੇ ਤਾਂ ਇਸ ਡਰਿੱਲ ਦੌਰਾਨ ਪੁਲਿਸ ਟੀਮਾਂ ਨੂੰ ਆਪਣੀ ਅਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਂਦੇ ਹੋਏ ਇਮਾਰਤ ਅੰਦਰ ਦਾਖਲ ਹੋਣ, ਸ਼ੱਕੀ ਵਿਅਕਤੀ ਦੀ ਭਾਲ ਕਰਨ, ਉਸ ਦੀ ਸਥਿਤੀ ਦਾ ਪਤਾ ਲਗਾਉਣ ਅਤੇ ਉਸਨੂੰ ਸੁਰੱਖਿਅਤ ਢੰਗ ਨਾਲ ਕਾਬੂ ਕਰਨ ਸਬੰਧੀ ਵਿਹਾਰਕ ਸਿਖਲਾਈ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਹ ਸਿਖ...
ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ

Punjab News
ਚੰਡੀਗੜ੍ਹ, 4 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ 'ਤੇ ਵਾਰ’  ਦੇ 135ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 555 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ 'ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 135ਵੇਂ ਦਿਨ ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 299 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 33,917 ਹੋ ਗਈਆਂ। ਇਸ ਤੋਂ ਇਲਾਵਾ 69 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 16 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ...
5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Crime News, Punjab News
ਚੰਡੀਗੜ੍ਹ, 3 ਜੂਨ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਇੱਕ ਪ੍ਰਾਈਵੇਟ ਵਿਅਕਤੀ ਸਰਬਜੀਤ ਸਿੰਘ ਉਰਫ਼ ਬਿੱਟੂ ਵਾਸੀ ਹੈਬੋਵਾਲ ਕਲਾਂ, ਲੁਧਿਆਣਾ ਨੂੰ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਿਊ ਬਾਬਾ ਦੀਪ ਸਿੰਘ ਨਗਰ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪਿਤਾ ਨੇ ਸਾਹਨੇਵਾਲ ਦੇ ਨਿਵਾਸੀ ਕੁਲਦੀਪ ਕੁਮਾਰ ਤੋਂ ਸਾਈਕਲ ਮਾਰਕੀਟ ਵਿੱਚ 60 ਵਰਗ ਗਜ਼ ਦਾ ਪਲਾਟ ਖਰੀਦਣ ਲਈ ਇੱਕ ਸਮਝੌਤਾ ਕੀਤਾ ਸੀ ਅਤੇ ਅਸੀਂ ਉਸ ਜਗ੍ਹਾ ਦਾ ਕਬਜ਼ਾ ਵੀ ਲੈ ਲਿਆ ਸੀ। ਸਾਲ 2020 ਵਿੱਚ ਉਸਨੂੰ ਪਤਾ ਲੱਗਾ ਕਿ ਸ਼ਿਕਾਇਤਕਰਤਾ ਦੇ ਮਾਮੇ ਦੇ ਪੁੱਤਰ ਗੁਰਜੀਤ ਸਿੰਘ ਉਰਫ਼ ਰਿੰਪੀ ਨੇ ਕੁਲਵੰਤ ਸਿੰਘ ਨਾਮ ਦੇ ਵਿਅਕਤੀ ਤੋਂ ਉਕਤ ਜ਼ਮੀਨ ਦੀ ਜਾਅਲੀ ਰਜਿਸਟਰੀ ਕਰਵਾਈ ਸੀ। ਇਸ ਰਜਿਸਟਰੀ ਵਿੱਚ ਦਰਜ ਖਸਰਾ ਨੰਬਰ ਸਾਈਕਲ ਮਾਰਕੀਟ ਲੁਧਿਆਣ...
ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News
ਚੰਡੀਗੜ੍ਹ; 3 ਜੂਨ: ਪੰਜਾਬ ਦੀ ਸੱਭਿਆਚਾਰਕ ਪਛਾਣ ਨੂੰ ਮਜ਼ਬੂਤ ਕਰਨ ਅਤੇ ਇਸ ਦੀ ਅਮੀਰ ਵਿਰਾਸਤ ਨੂੰ ਦੁਨੀਆ ਸਾਹਮਣੇ ਪ੍ਰਦਰਸ਼ਿਤ ਕਰਨ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੋ ਮਹੱਤਵਪੂਰਨ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ। ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੀ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੰਭੂ ਸਰਹੱਦ 'ਤੇ ਸ਼ਾਨਦਾਰ ਸਵਾਗਤੀ ਗੇਟ ਦੀ ਉਸਾਰੀ ਨੂੰ ਵੀ ਮਨਜ਼ੂਰੀ ਦਿੱਤੀ ਹੈ, ਜੋ ਪੰਜਾਬ ਦੀ 'ਪੰਜ-ਆਬ' ਪਛਾਣ ਅਤੇ ਵਾਸਤੂ ਕਲਾ ਦੀ ਵਿਰਾਸਤ ਦੇ ਸਨਮਾਨ ਵਿੱਚ ਤਿਆਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੋਧੇ ਹੋਏ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਵੀ ਮਨਜ਼ੂਰੀ ਦਿੱਤੀ ਹੈ। ਹੈਰੀਟੇਜ ਸਟਰੀਟ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਹੋਰ ਇਤਿਹਾਸਕ ਗੁਰਦੁਆਰਿਆਂ ਨੂੰ ਜੋੜਨ ਦੇ ਨਾਲ-ਨਾਲ ਸ਼ਰਧਾਲੂਆਂ ਤੇ ਸੈਲਾਨੀਆਂ ਲਈ ਅਧਿਆਤਮਿਕ ਆਭਾ ਪ੍ਰਦਾਨ ਕਰੇਗੀ, ਜਿਸ ਨਾਲ ਪੰਜਾਬ ਦੀ ਧਾਰਮਿਕ ਅਤੇ ਇਤਿਹਾਸਕ ਵਿਰਾਸਤ ਦੀ ਸੰਭਾਲ ਪ੍...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਏ.ਐਫ.ਸੀ.ਏ.ਟੀ. ਵਿੱਚ  ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ ; ਦੋਵਾਂ ਕੈਡਿਟਾਂ ਨੇ ਸੀ.ਡੀ.ਐਸ. ਪ੍ਰੀਖਿਆ ਵੀ ਕੀਤੀ ਪਾਸ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਏ.ਐਫ.ਸੀ.ਏ.ਟੀ. ਵਿੱਚ  ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ ; ਦੋਵਾਂ ਕੈਡਿਟਾਂ ਨੇ ਸੀ.ਡੀ.ਐਸ. ਪ੍ਰੀਖਿਆ ਵੀ ਕੀਤੀ ਪਾਸ

Punjab News
ਚੰਡੀਗੜ੍ਹ, 3 ਜੂਨ: ਇੱਕ ਸ਼ਾਨਦਾਰ ਪ੍ਰਾਪਤੀ ਦਰਜ ਕਰਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ. ਮੋਹਾਲੀ ਦੇ 10ਵੇਂ ਕੋਰਸ ਦੇ ਦੋ ਕੈਡਿਟਾਂ ਨੇ ਏਅਰ ਫੋਰਸ ਕਾਮਨ ਐਡਮਿਸ਼ਨ ਟੈਸਟ (ਏ.ਐਫ.ਸੀ.ਏ.ਟੀ.) -2 ਪ੍ਰੀਖਿਆ ਵਿੱਚ ਆਲ-ਇੰਡੀਆ ਦੂਜਾ ਅਤੇ ਛੇਵਾਂ ਰੈਂਕ ਪ੍ਰਾਪਤ ਕੀਤਾ ਹੈ। ਇਕ ਵੱਕਾਰੀ ਪ੍ਰਾਪਤੀ ਵਜੋਂ ਜ਼ਿਲ੍ਹਾ ਰੋਪੜ ਦੇ ਸਰਕਾਰੀ ਸਕੂਲ ਅਧਿਆਪਕ ਦੇ ਪੁੱਤਰ ਸੁਖਰਾਜ ਸਿੰਘ ਹੀਰਾ ਨੇ ਪੂਰੇ ਦੇਸ਼ ਵਿੱਚੋਂ ਦੂਜਾ  ਅਤੇ ਪਠਾਨਕੋਟ ਦੇ ਕੈਡਿਟ ਜਸਨੂਰ ਸਿੰਘ ਨੇ 6ਵਾਂ ਰੈਂਕ ਪ੍ਰਾਪਤ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਜ਼ਿਕਰਯੋਗ ਹੈ ਕਿ ਦੋਵੇਂ ਕੈਡਿਟ ਇਸ ਮਹੀਨੇ ਦੇ ਅੰਤ ਵਿੱਚ ਸ਼ੁਰੂ ਹੋਣ ਵਾਲੇ ਕੰਬਾਈਨਡ ਡਿਫੈਂਸ ਸਰਵਿਸਿਜ਼ (ਸੀਡੀਐਸ) ਕੋਰਸਾਂ ਲਈ ਪਹਿਲਾਂ ਹੀ ਚੁਣੇ ਜਾ ਚੁੱਕੇ ਹਨ। ਸੀਡੀਐਸ ਮੈਰਿਟ ਸੂਚੀ ਵਿੱਚ, ਜਸਨੂਰ ਸਿੰਘ ਨੇ ਹਵਾਈ ਸੈਨਾ ਸ਼੍ਰੇਣੀ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਸੁਖਰਾਜ ਸਿੰਘ ਹੀਰਾ ਨੇ ਆਰਮੀ ਦੀ ਮੈਰਿਟ ਸੂਚੀ ਵਿੱਚ ਚੌਥਾ ਸਥਾਨ ਪ੍ਰਾਪਤ ਕੀਤਾ। ਏ.ਐਫ.ਸੀ.ਏ.ਟੀ. ਅਤੇ ਸੀਡੀਐਸ ਵਿੱਚ ਇਹਨਾਂ ਹੋ...
ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

Punjab News
ਚੰਡੀਗੜ੍ਹ/ਮੋਹਾਲੀ, 3 ਜੂਨ: ਸੇਵਾਮੁਕਤ ਆਈਏਐਸ ਅਧਿਕਾਰੀ ਸ੍ਰੀ ਸੰਜੇ ਗੁਪਤਾ ਨੇ ਅੱਜ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ.) ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ। ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਵਿਕਾਸ ਭਵਨ, ਮੋਹਾਲੀ ਵਿਖੇ ਸ੍ਰੀ ਸੰਜੇ ਗੁਪਤਾ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਸ੍ਰੀ ਗੁਪਤਾ 1988 ਬੈਚ ਦੇ ਸੇਵਾਮੁਕਤ ਆਈਏਐਸ ਅਧਿਕਾਰੀ ਰਹੇ ਹਨ, ਜਿਨ੍ਹਾਂ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਸਕੱਤਰ ਅਤੇ ਕਈ ਹੋਰ ਪ੍ਰਮੁੱਖ ਅਹੁਦਿਆਂ 'ਤੇ ਵੀ ਸੇਵਾ ਨਿਭਾਈ ਹੈ। ਸ੍ਰੀ ਗੁਪਤਾ ਨੂੰ ਵੱਕਾਰੀ ਜ਼ਿੰਮੇਵਾਰੀ ਸੰਭਾਲਣ 'ਤੇ ਵਧਾਈ ਦਿੰਦਿਆਂ ਬਿਜਲੀ ਮੰਤਰੀ ਸ. ਸੌਂਦ ਨੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦਾ ਵਿਸ਼ਾਲ ਪ੍ਰਸ਼ਾਸਕੀ ਤਜਰਬਾ ਅਤੇ ਸ਼ਾਸਨ ਦੀ ਡੂੰਘੀ ਸਮਝ ਪੰਜਾਬ ਵਿੱਚ ਬਿਜਲੀ ਸੈਕਟਰ ਦੇ ਰੈਗੂਲੇਟਰੀ ਢਾਂਚੇ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਪਾਰਦਰਸ਼ੀ, ਖਪਤਕਾਰ-ਅਨੁਕੂਲ ਅਤੇ ਕੁਸ਼ਲ ਢੰਗ ਨਾਲ ਬਿਜਲੀ ਰੈਗੂਲੇਸ਼ਨ ਨ...