Thursday, July 30
Shadow

Punjab News

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ

Punjab News
ਚੰਡੀਗੜ੍ਹ/ ਐਸਏਐਸ ਨਗਰ,  28 ਮਈ:ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਅਰਪਿਤ ਪਰਾਸ਼ਰ (9ਵਾਂ ਕੋਰਸ) ਅਤੇ ਵਿਸ਼ੇਸ਼ ਸੂਦ (10ਵਾਂ ਕੋਰਸ) ਨੂੰ ਅੱਜ ਕੇਰਲਾ ਦੇ ਏਝੀਮਾਲਾ ਵਿੱਚ ਇੰਡੀਅਨ ਨੇਵਲ ਅਕੈਡਮੀ ਦੀ ਪਾਸਿੰਗ ਆਊਟ ਪਰੇਡ (ਪੀਓਪੀ) ਵਿੱਚ ਭਾਰਤੀ ਜਲ ਸੈਨਾ ਵਿੱਚ ਬਤੌਰ ਅਫ਼ਸਰ ਕਮਿਸ਼ਨ ਮਿਲਿਆ ਹੈ। ਪਰੇਡ ਦਾ ਨਿਰੀਖਣ ਵਾਈਸ ਐਡਮਿਰਲ ਸਮੀਰ ਸਕਸੈਨਾ, ਏ.ਵੀ.ਐਸ.ਐਮ, ਐਨ.ਐਮ, ਦੱਖਣੀ ਨੇਵਲ ਕਮਾਂਡ ਦੇ ਫਲੈਗ ਅਫਸਰ ਕਮਾਂਡਿੰਗ-ਇਨ-ਚੀਫ਼ ਵੱਲੋਂ ਕੀਤਾ ਗਿਆ। ਸੰਗਰੂਰ ਜ਼ਿਲ੍ਹੇ ਦੇ ਧੂਰੀ ਦੇ ਰਹਿਣ ਵਾਲੇ ਕੈਡਿਟ ਅਰਪਿਤ ਅਤੇ ਐਸਏਐਸ ਨਗਰ (ਮੁਹਾਲੀ) ਦੇ ਕੈਡਿਟ ਵਿਸ਼ੇਸ਼ ਸੂਦ ਨੇ ਇੰਸਟੀਚਿਊਟ ਵਿੱਚ ਦੋ ਸਾਲ ਦੀ ਸਿਖਲਾਈ ਪੂਰੀ ਕਰਨ ਬਾਅਦ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਵਿੱਚ ਤਿੰਨ ਸਾਲ ਅਤੇ ਆਈਐਨਏ ਵਿੱਚ ਇੱਕ ਸਾਲ ਦੀ ਸੇਵਾ-ਵਿਸ਼ੇਸ਼ ਸਿਖਲਾਈ ਪੂਰੀ ਕੀਤੀ। ਹੁਣ, ਉਹ ਜਲਦੀ ਭਾਰਤੀ ਜਲ ਸੈਨਾ ਵਿੱਚ ਡਿਊਟੀਆਂ ਨਿਭਾਉਣਗੇ। ਦੋਵਾਂ ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨ...
ਭਾਜਪਾ ਨੇ ਭਾਰਤ ਨੂੰ ‘ਵਿਸ਼ਵਗੁਰੂ’ ਬਣਾਉਣ ਦਾ ਵਾਅਦਾ ਕੀਤਾ ਸੀ, ਪਰ ਅੱਜ ਤਾਈਵਾਨ ਵਰਗਾ ਛੋਟਾ ਜਿਹਾ ਦੇਸ਼ ਵੀ ਭਾਰਤ ਨੂੰ ਪਿੱਛੇ ਛੱਡ ਗਿਆ ਹੈ: ਹਰਪਾਲ ਸਿੰਘ ਚੀਮਾ

ਭਾਜਪਾ ਨੇ ਭਾਰਤ ਨੂੰ ‘ਵਿਸ਼ਵਗੁਰੂ’ ਬਣਾਉਣ ਦਾ ਵਾਅਦਾ ਕੀਤਾ ਸੀ, ਪਰ ਅੱਜ ਤਾਈਵਾਨ ਵਰਗਾ ਛੋਟਾ ਜਿਹਾ ਦੇਸ਼ ਵੀ ਭਾਰਤ ਨੂੰ ਪਿੱਛੇ ਛੱਡ ਗਿਆ ਹੈ: ਹਰਪਾਲ ਸਿੰਘ ਚੀਮਾ

Punjab News, Punjab Politics
ਚੰਡੀਗੜ੍ਹ 27 ਮਈ-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਰਾਜ ਵਿੱਚ ਭਾਰਤੀ ਆਰਥਿਕਤਾ ਲਗਾਤਾਰ ਕਮਜ਼ੋਰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਬਾਰਾਂ ਸਾਲਾਂ ਦੇ ਸ਼ਾਸਨ ਨੇ ਦੇਸ਼ ਨੂੰ ਆਰਥਿਕ ਮੰਦੀ, ਵਧਦੇ ਕਰਜ਼ੇ, ਮਹਿੰਗਾਈ, ਬੇਰੁਜ਼ਗਾਰੀ ਅਤੇ ਨਿਵੇਸ਼ਕਾਂ ਦੇ ਡਿੱਗਦੇ ਭਰੋਸੇ ਦੇ ਮੋੜ 'ਤੇ ਲਿਆ ਖੜ੍ਹਾ ਕੀਤਾ ਹੈ। ਜਾਰੀ ਕੀਤੇ ਇੱਕ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਭਾਰਤ ਨੂੰ "ਵਿਸ਼ਵਗੁਰੂ" ਬਣਾਉਣ ਦਾ ਵਾਅਦਾ ਕੀਤਾ ਸੀ, ਪਰ ਅੱਜ ਦੇਸ਼ ਪ੍ਰਮੁੱਖ ਆਰਥਿਕ ਸੰਕੇਤਾਂ ਦੇ ਮਾਮਲੇ ਵਿੱਚ ਛੋਟੀਆਂ ਅਰਥਵਿਵਸਥਾਵਾਂ ਤੋਂ ਵੀ ਪਿੱਛੇ ਰਹਿ ਗਿਆ ਹੈ। ਉਨ੍ਹਾਂ ਕਿਹਾ, "ਤਾਈਵਾਨ ਦਾ ਮਾਰਕੀਟ ਕੈਪੀਟਲਾਈਜ਼ੇਸ਼ਨ ਹੁਣ ਭਾਰਤ ਨਾਲੋਂ ਅੱਗੇ ਲੰਘ ਗਿਆ ਹੈ। ਮਹਿਜ਼ 2.5 ਕਰੋੜ ਦੀ ਆਬਾਦੀ ਵਾਲਾ ਦੇਸ਼ 130 ਕਰੋੜ ਦੀ ਆਬਾਦੀ ਵਾਲੇ ਦੇਸ਼ ਤੋਂ ਅੱਗੇ ਨਿਕਲ ਗਿਆ ਹੈ। ਭਾਰਤ, ਜੋ ਕਦੇ ਜੀ.ਡੀ.ਪੀ. ਦੇ ਆਕਾਰ ਦੇ ਹਿਸਾਬ ਨਾ...
ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

Punjab News
ਚੰਡੀਗੜ੍ਹ; 27 ਮਈ 2026- ਪੰਜਾਬ ਵਿੱਚ ਬਦਲਦੇ ਤਾਪਮਾਨ ਅਤੇ ਉਮਸ ਭਰੀ ਗਰਮੀ ਦੇ ਆਉਣ ਨਾਲ ਇੱਕ ਵਾਰ ਫਿਰ ਮੌਸਮੀ ਬੀਮਾਰੀਆਂ ਦਾ ਪ੍ਰਕੋਪ ਵਧਣਾ ਸ਼ੁਰੂ ਹੋ ਗਿਆ ਹੈ। ਰੋਜ਼ਾਨਾ ਦੀਆਂ ਬੀਮਾਰੀਆਂ ਤੋਂ ਰਾਹਤ ਲਈ ਪਹਿਲਾਂ ਹੀ ਮਰੀਜ਼ਾਂ ਦੀ ਭੀੜ ਝੱਲ ਰਹੇ ਸਰਕਾਰੀ ਹਸਪਤਾਲਾਂ ਵਿੱਚ ਹੁਣ ਬੁਖ਼ਾਰ ਨਾਲ ਸੰਬੰਧਤ ਬੀਮਾਰੀਆਂ, ਸਾਹ ਨਾਲ ਜੁੜੀਆਂ ਇਨਫੈਕਸ਼ਨਾਂ ਅਤੇ ਪੇਟ ਨਾਲ ਸੰਬੰਧਤ ਸਮੱਸਿਆਵਾਂ ਦੇ ਮਾਮਲਿਆਂ ਵਿੱਚ ਨਵਾਂ ਵਾਧਾ ਵੇਖਿਆ ਜਾ ਰਿਹਾ ਹੈ। ਡਾਕਟਰਾਂ ਅਨੁਸਾਰ ਇਹ ਮੌਸਮੀ ਲਹਿਰ ਹਰ ਸਾਲ ਚਿੰਤਾਜਨਕ ਢੰਗ ਨਾਲ ਵਾਪਸ ਆਉਂਦੀ ਹੈ। ਐਕਿਊਟ ਫੈਬਰਾਈਲ ਇਲਨੈੱਸ ਕੋਈ ਇੱਕ ਬੀਮਾਰੀ ਨਹੀਂ, ਸਗੋਂ ਅਚਾਨਕ ਤੇਜ਼ ਬੁਖਾਰ ਨਾਲ ਉਤਪੰਨ ਹੋਣ ਵਾਲੀ ਇੱਕ ਅਜਿਹੀ ਸਥਿਤੀ ਹੈ ਜਿਸ ਵਿੱਚ ਕਈ ਤਰ੍ਹਾਂ ਦੀਆਂ ਬੀਮਾਰੀਆਂ ਸ਼ਾਮਲ ਹੋ ਸਕਦੀਆਂ ਹਨ। ਯੂਐੱਸ ਸੈਂਟਰਜ਼ ਫ਼ਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰਿਵੈਂਸ਼ਨ (CDC) ਅਨੁਸਾਰ, ਅਜਿਹੀਆਂ ਸਥਿਤੀਆਂ ਵਾਇਰਲ, ਬੈਕਟੀਰੀਅਲ ਜਾਂ ਪਰਜੀਵੀ ਸੰਕਰਮਣਾਂ ਕਾਰਨ ਹੋ ਸਕਦੀਆਂ ਹਨ। ਕਈ ਵਾਰ ਮਰੀਜ਼ ਬੁਖ਼ਾਰ ਨੂੰ ਮੁੱਖ ਲੱਛਣ ਵਜੋਂ ਲੈ ਕੇ ਹਸਪਤਾਲ ਪਹੁੰਚਦੇ ਹਨ, ਜਦਕਿ ਇਨਫੈਕਸ਼ਨ ਦਾ ਅਸਲ ...
ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ

Punjab News
ਚੰਡੀਗੜ੍ਹ, 27 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 127ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 369 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 127ਵੇਂ ਦਿਨ ਪੁਲਿਸ ਟੀਮਾਂ ਨੇ 118 ਵਿਅਕਤੀਆਂ ਨੂੰ 9 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 32,305 ਹੋ ਗਈਆਂ।   ਇਸ ਤੋਂ ਇਲਾਵਾ 88 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 12 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਲੋਕ, ਐਂਟੀ ਗੈਂਗ...
ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ

ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ

Punjab News
*ਚੰਡੀਗੜ੍ਹ/ਮੂਨਕ, 27 ਮਈ:*ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸਿਵਲ ਹਸਪਤਾਲ ਮੂਨਕ ਪਹੁੰਚ ਕੇ, ਪਿਛਲੇ ਦਿਨੀਂ ਇੱਕ ਵਿਆਹ ਸਮਾਗਮ ਦੌਰਾਨ ਖਾਣਾ ਖਾਣ ਪਿੱਛੋਂ ਬਿਮਾਰ ਹੋਏ ਵਿਅਕਤੀਆਂ ਨੂੰ ਦਿੱਤੇ ਜਾ ਰਹੇ ਇਲਾਜ ਦਾ ਜਾਇਜ਼ਾ ਲਿਆ। ਮੰਤਰੀ ਨੇ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਅਤੇ ਅਧਿਕਾਰੀਆਂ ਨੂੰ ਸਾਰੇ ਪ੍ਰਭਾਵਿਤ ਵਿਅਕਤੀਆਂ ਲਈ ਨਿਰੰਤਰ ਮੈਡੀਕਲ ਸਹੂਲਤਾਂ ਅਤੇ ਤੁਰੰਤ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਦੱਸ ਦੇਈਏ ਕਿ ਪਿਛਲੇ ਦਿਨੀਂ ਮੂਨਕ ਵਿਖੇ ਇੱਕ ਵਿਆਹ ਸਮਾਗਮ ਦੌਰਾਨ ਖਾਣਾ ਖਾਣ ਤੋਂ ਬਾਅਦ ਕਈ ਵਿਅਕਤੀਆਂ, ਜਿਨ੍ਹਾਂ ਵਿੱਚ ਮਹਿਲਾਵਾਂ, ਮਰਦ, ਬੱਚੇ ਅਤੇ ਬਜ਼ੁਰਗ ਸ਼ਾਮਲ ਸਨ, ਦੀ ਅਚਾਨਕ ਤਬੀਅਤ ਵਿਗੜ ਜਾਣ ਤੋਂ ਬਾਅਦ ਉਨ੍ਹਾਂ ਨੂੰ ਮੂਨਕ ਦੇ ਸਿਵਲ ਹਸਪਤਾਲ ਅਤੇ ਕੁਝ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ, ਜੋ ਅੱਜ ਵੀ ਹਸਪਤਾਲ ਵਿੱਚ ਜੇਰੇ ਇਲਾਜ ਹਨ। ਕੈਬਿਨਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਿਵਲ ਸਰਜਨ ਸੰਗਰੂਰ, ਐਸ.ਡੀ.ਐਮ ਅਤੇ ਹੋਰ ਅਧਿ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕਾਰਗੁਜ਼ਾਰੀ ਅਤੇ “ਆਪ” ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਚੰਗਾਲੀ ਵਾਲਾ ਦੇ 45 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕਾਰਗੁਜ਼ਾਰੀ ਅਤੇ “ਆਪ” ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਚੰਗਾਲੀ ਵਾਲਾ ਦੇ 45 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

Punjab News
ਦਿੜ੍ਹਬਾ, 27 ਮਈ- ਵਿਧਾਨ ਸਭਾ ਹਲਕਾ ਦਿੜ੍ਹਬਾ ਅਧੀਨ ਪੈਂਦੇ ਪਿੰਡ ਚੰਗਾਲੀ ਵਾਲਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਿੰਡ ਦੇ 45 ਪਰਿਵਾਰਾਂ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਨ੍ਹਾਂ ਪਰਿਵਾਰਾਂ ਨੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ, ਇਮਾਨਦਾਰ ਪ੍ਰਸ਼ਾਸਨ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸਾਫ਼-ਸੁਥਰੀ ਅਤੇ ਵਿਕਾਸਮੁਖੀ ਕਾਰਗੁਜ਼ਾਰੀ ’ਤੇ ਭਰੋਸਾ ਜਤਾਉਂਦਿਆਂ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਦਾ ਫੁੱਲ ਮਾਲਾਵਾਂ ਪਾ ਕੇ ਅਤੇ ਸਿਰੋਪੇ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਸਬੰਧੀ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਸ਼ਮੂਲੀਅਤ ਸਿਰਫ਼ ਇੱਕ ਰਾਜਨੀਤਿਕ ਘਟਨਾ ਨਹੀਂ, ਸਗੋਂ ਲੋਕਾਂ ਦੇ ਵਧਦੇ ਵਿਸ਼ਵਾਸ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ’ਤੇ ਮੋਹਰ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕ ਰਵਾਇਤੀ ਸਿਆਸਤ ਤੋਂ ਤੰਗ ਆ ਚੁੱਕੇ ਹਨ ਅਤੇ ਅੱਗੇ ਵੀ ਆਪ ਦੀ ਹੀ ਸਰਕਾਰ ਚਾਹੁੰਦੇ ਹਨ, ਜੋ ਲੋਕਾਂ ਨਾਲ ਖ...
ਕਾਨੂੰਨੀ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਅਪ੍ਰੈਲ 2026 ਤੱਕ 39.58 ਲੱਖ ਰੁਪਏ ਕੀਤੇ ਇਕੱਤਰ

ਕਾਨੂੰਨੀ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਅਪ੍ਰੈਲ 2026 ਤੱਕ 39.58 ਲੱਖ ਰੁਪਏ ਕੀਤੇ ਇਕੱਤਰ

Punjab News
ਚੰਡੀਗੜ੍ਹ, 27 ਮਈ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦੇ ਲੀਗਲ ਮੈਟਰੋਲੋਜੀ ਵਿੰਗ ਵਲੋਂ ਇਸ ਸਾਲ ਜਨਵਰੀ ਤੋਂ ਅਪ੍ਰੈਲ ਤੱਕ ਇਕੱਤਰ ਕੀਤੀ ਗਈ ਕੰਪਾਊਂਡਿੰਗ ਫੀਸ, ਨਿਰੀਖਣ ਅਤੇ ਤਸਦੀਕ ਵਰਗੇ ਵੱਖ-ਵੱਖ ਮਾਪਦੰਡਾਂ ਤਹਿਤ ਮਿਸਾਲੀ ਕਾਰਗੁਜ਼ਾਰੀ ਦਿਖਾਈ ਗਈ ਹੈ। ਕੰਪਾਊਂਡਿੰਗ ਫੀਸਾਂ ਦੇ ਮਾਮਲੇ ਵਿੱਚ, ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਅਪ੍ਰੈਲ 2026 ਤੱਕ 39.58 ਲੱਖ ਰੁਪਏ ਇਕੱਤਕ ਕੀਤੇ। ਵਿੰਗ ਨੇ ਇਸੇ ਸਮੇਂ ਦੌਰਾਨ 8864 ਨਿਰੀਖਣ ਕੀਤੇ। ਇਸ ਦੇ ਨਾਲ ਹੀ 870 ਚਲਾਨ ਕੀਤੇ ਗਏ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਹੋਰ ਵੀ ਜੋਸ਼ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ। ਜ਼ਿਕਰਯੋਗ ਹੈ ਕਿ ਵਿੰਗ ਕੋਲ ਅੰਮ੍ਰਿਤਸਰ, ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿਖੇ ਵਿਭਾਗ ਦੀ ਮਲਕੀਅਤ ਵਾਲੀਆਂ ਮਿਆਰੀ ਲੈਬਾਂ ਹਨ ਜਦੋਂ ਕਿ ਸਰਹਿੰਦ ਅਤੇ ਖੰਨਾ ਵਿਖੇ ਨਵੀਆਂ ਲੈਬਾਂ ਸਥਾਪਤ ਕੀਤੀਆਂ ਜਾਣਗੀਆਂ। ਲੀਗਲ ਮੈਟਰੋਲੋਜੀ ਵਿੰਗ ਦਾ ਮ...
ਨਾਇਲਟ ਰੋਪੜ ਵੱਲੋਂ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਨਾਲ ਐਮ.ਓ.ਯੂ. ਸਾਇਨ ਕੀਤਾ ਗਿਆ

ਨਾਇਲਟ ਰੋਪੜ ਵੱਲੋਂ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਨਾਲ ਐਮ.ਓ.ਯੂ. ਸਾਇਨ ਕੀਤਾ ਗਿਆ

Punjab News
ਰੂਪਨਗਰ, 27 ਮਈ: ਨੈਸ਼ਨਲ ਇੰਸਟੀਚਿਊਟ ਆਫ ਇਲੈਕਟ੍ਰਾਨਿਕਸ ਐਂਡ ਇਨਫਾਰਮੇਸ਼ਨ ਟੈਕਨਾਲੋਜੀ (ਨਾਇਲਟ) ਰੋਪੜ ਅਤੇ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਵਿਚਕਾਰ ਅਕਾਦਮਿਕ ਸਹਿਯੋਗ, ਤਕਨੀਕੀ ਸਿਖਲਾਈ, ਖੋਜ ਸਹਿਕਾਰਤਾ, ਡਿਜੀਟਲ ਲਰਨਿੰਗ ਅਤੇ ਉਦਯੋਗ-ਕੇਂਦਰਿਤ ਹੁਨਰ ਵਿਕਾਸ ਨੂੰ ਉਤਸਾਹਿਤ ਕਰਨ ਲਈ ਇੱਕ ਸਮਝੌਤਾ ਪੱਤਰ (ਐਮ.ਓ.ਯੂ.) ਸਾਇਨ ਕੀਤਾ ਗਿਆ। ਇਹ ਸਮਝੌਤਾ ਪੰਜਾਬ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਹਿਦਾਇਤ ਤਹਿਤ ਕੀਤਾ ਗਿਆ। ਇਹ ਐਮ.ਓ.ਯੂ. ਪ੍ਰਿੰਸੀਪਲ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਡਾ. ਨਵਨੀਤ ਵਾਲੀਆ ਅਤੇ ਐਗਜਿਕਿਊਟਿਵ ਡਾਇਰੈਕਟਰ ਨਾਇਲਟ ਰੋਪੜ ਸ਼੍ਰੀ ਦੀਪਕ ਵਾਸਨ ਵੱਲੋਂ ਸਾਇਨ ਕੀਤਾ ਗਿਆ। ਇਸ ਸਹਿਯੋਗ ਦਾ ਮੁੱਖ ਉਦੇਸ਼ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਲਈ ਅਕਾਦਮਿਕ ਅਤੇ ਪੇਸ਼ੇਵਰ ਮੌਕਿਆਂ ਦਾ ਵਿਸਥਾਰ ਕਰਨਾ ਹੈ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪ੍ਰਿੰਸੀਪਲ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਡਾ. ਨਵਨੀਤ ਵਾਲੀਆ ਨੇ ਦੱਸਿਆ ਕਿ ਨਾਇਲਟ ਰੋਪੜ ਵੱਲੋਂ ਹਾਲ ਹੀ "ਭਵਿੱਖ ਦੀਆਂ ਤਕਨੀਕਾਂ: ਆ...
ਨੌਜਵਾਨ ਆਗੂ ਰਛਪਾਲ ਸਿੰਘ ਭੁੱਲਰਹੇੜੀ ਨੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਨੌਜਵਾਨ ਆਗੂ ਰਛਪਾਲ ਸਿੰਘ ਭੁੱਲਰਹੇੜੀ ਨੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

Punjab News
ਸੰਗਰੂਰ, 27 ਮਈ: ਨੌਜਵਾਨ ਆਗੂ ਰਛਪਾਲ ਸਿੰਘ ਭੁੱਲਰਹੇੜੀ ਜੋ ਪਿਛਲੇ ਦਿਨੀਂ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਚੇਅਰਮੈਨ ਚੁਣੇ ਗਏ ਸਨ, ਉਨ੍ਹਾਂ ਨੇ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਨਰਿੰਦਰ ਕੌਰ ਭਰਾਜ ਤੇ ਮੁੱਖ ਮੰਤਰੀ ਦੇ ਓ.ਐਸ.ਡੀ ਸੁਖਵੀਰ ਸਿੰਘ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਛਪਾਲ ਸਿੰਘ ਭੁੱਲਰਹੇੜੀ ਨੂੰ ਚੇਅਰਮੈਨ ਚੁਣੇ ਜਾਣ 'ਤੇ ਮੁਬਾਰਕਾਂ ਦਿੰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਆਗੂ ਲੋਕ ਸੇਵਾ ਦੀ ਭਾਵਨਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਸੰਗਰੂਰ ਦੇ ਵਿਕਾਸ ਨੂੰ ਹੋਰ ਮਜ਼ਬੂਤ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਹ ਵੀ ਭਰੋਸਾ ਹੈ ਕਿ ਰਛਪਾਲ ਸਿੰਘ ਭੁੱਲਰਹੇੜੀ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਗੇ। ਵਿਧਾਇਕ ਨਰਿੰਦਰ ਕੌਰ ਭਰਾਜ ਤੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਪਰਮਾਤਮਾ ਇਸ ਆਗੂ ਨੂੰ ਹਮੇਸ਼ਾਂ ਚੜ੍ਹਦੀ ਕਲਾ ਵਿੱਚ ਰੱਖਣ ਅਤੇ ਲੋਕਾਂ ਦੀ ਸੇਵਾ ਕਰਨ ਦੀ ਤਾਕਤ ਬਖ਼ਸ਼ਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕ...
ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ – ਕੇਜਰੀਵਾਲ

ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ – ਕੇਜਰੀਵਾਲ

Punjab News, Punjab Politics
*ਨਵੀਂ ਦਿੱਲੀ, 26 ਮਈ , 2026* ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਹੋਣ ਅਤੇ ਕਈ ਤਰ੍ਹਾਂ ਦੀਆਂ ਗੜਬੜੀਆਂ ਸਾਹਮਣੇ ਆਉਣ 'ਤੇ ਨੌਜਵਾਨਾਂ ਦੇ ਭਵਿੱਖ ਨੂੰ ਲੈ ਕੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਸਾਡੇ ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ। ਨੀਟ, ਸੀਬੀਐਸਈ 12ਵੀਂ, ਐਸਐਸਸੀ ਜੀਡੀ ਤੋਂ ਬਾਅਦ ਹੁਣ ਬੀਟੈਕ ਪ੍ਰੀਖਿਆ ਵਿੱਚ ਵੀ ਗੜਬੜੀਆਂ ਦੀ ਖ਼ਬਰ ਆ ਰਹੀ ਹੈ। ਪੂਰੀ ਸਿੱਖਿਆ ਪ੍ਰਣਾਲੀ 'ਤੇ ਮਾਫ਼ੀਆ ਨੇ ਕਬਜ਼ਾ ਕਰ ਲਿਆ ਹੈ। ਨੌਜਵਾਨਾਂ ਨੂੰ ਆਪਣਾ ਭਵਿੱਖ ਸੁਰੱਖਿਅਤ ਕਰਨਾ ਹੈ ਤਾਂ ਕੁਝ ਕਰਨਾ ਪਵੇਗਾ। ਅਰਵਿੰਦ ਕੇਜਰੀਵਾਲ ਨੇ ਐਕਸ 'ਤੇ ਕਿਹਾ ਕਿ ਨੀਟ, ਸੀਬੀਐਸਈ ਕਲਾਸ 12ਵੀਂ ਤੋਂ ਬਾਅਦ ਹੁਣ ਐਸਐਸਸੀ ਜੀਡੀ ਵਿੱਚ ਵੀ ਕਈ ਥਾਵਾਂ ਤੋਂ ਗੜਬੜੀਆਂ ਦੀ ਖ਼ਬਰ ਆ ਰਹੀ ਹੈ। ਕਈ ਥਾਵਾਂ ਤੋਂ ਸ਼ਿਕਾਇਤ ਆ ਰਹੀ ਹੈ ਕਿ ਸਰਵਰ ਵਿੱਚ ਖਰਾਬੀ ਆ ਗਈ, ਕਈ ਥਾਵਾਂ 'ਤੇ ਪ੍ਰੀਖਿਆ ਕੇਂਦਰਾਂ 'ਤੇ ਸਮਰੱਥਾ ਤੋਂ ਵੱਧ ਬੱਚਿਆਂ ਨੂੰ ਬੁਲਾ ਲਿਆ ਗਿਆ। ਇਹ ਕਿਸ ਤਰ੍ਹਾਂ ਦੀ ...