Friday, July 31
Shadow

Punjab News

ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰ

ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰ

Punjab News
ਚੰਡੀਗੜ੍ਹ, 20 ਮਈ: ਸੁਰੱਖਿਅਤ ਅਤੇ ਮਿਆਰੀ ਭੋਜਨ ਉਤਪਾਦਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਿਰੰਤਰ ਯਤਨਾਂ ਤਹਿਤ, ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (ਐਫਡੀਏ) ਪੰਜਾਬ ਨੇ ਸੂਬੇ ਭਰ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਅਤੇ ਕਮਿਸ਼ਨਰ ਐਫਡੀਏ ਪੰਜਾਬ ਕੰਵਲਪ੍ਰੀਤ ਬਰਾੜ ਦੀ ਨਿਗਰਾਨੀ ਹੇਠ ਸੋਮਵਾਰ ਅਤੇ ਮੰਗਲਵਾਰ ਨੂੰ ਚਲਾਈ ਗਈ ਇਸ ਮੁਹਿੰਮ ਤਹਿਤ ਡੇਅਰੀ ਸਪਲਾਈ ਚੇਨ ਦੇ ਵੱਖ-ਵੱਖ ਪਹਿਲੂਆਂ ‘ਤੇ ਧਿਆਨ ਕੇਂਦਰਤ ਕੀਤਾ ਗਿਆ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਸੂਬੇ ਭਰ ਦੀਆਂ ਸਥਾਨਕ ਡੇਅਰੀਆਂ ਦੀ ਜਾਂਚ ਕੀਤੀ ਗਈ, ਜਿਸ ਦੇ ਚਲਦਿਆਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਡੇਅਰੀਆਂ, ਪ੍ਰੋਸੈਸਿੰਗ ਯੂਨਿਟਾਂ ਅਤੇ ਪ੍ਰਚੂਨ ਦੁਕਾਨਾਂ ਤੋਂ ਪਨੀਰ ਦੇ 211 ਸੈਂਪਲ ਲਏ ਗਏ। ਸਿਹਤ ਮੰਤਰੀ ਨੇ ਕਿਹਾ ਕਿ ਲਏ ਗਏ ਸੈਂਪਲਾਂ ਨੂੰ ਕਿਸੇ ਵੀ ਕਿਸਮ ਦੀ ਮਿਲਾਵਟ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਸਬੰਧੀ ਜਾਂਚ ਲਈ ਮਾਨਤਾ ਪ੍ਰਾਪਤ ਸਟੇਟ ਫੂਡ ਲੈਬਾਰਟਰੀ ਵਿੱਚ ਭੇਜਿਆ ਗਿਆ ਹੈ। ...
ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਅਤੇ ਕਾਂਗਰਸ ਦੇ ਸੈਂਕੜੇ ਆਗੂ ਤੇ ਵਰਕਰ ‘ਆਪ’ ਵਿੱਚ ਸ਼ਾਮਲ

ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਅਤੇ ਕਾਂਗਰਸ ਦੇ ਸੈਂਕੜੇ ਆਗੂ ਤੇ ਵਰਕਰ ‘ਆਪ’ ਵਿੱਚ ਸ਼ਾਮਲ

Punjab News
ਚੰਡੀਗੜ੍ਹ, 19 ਮਈ-ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦੇ ਉਦੇਸ਼ ਨਾਲ ਲਾਗੂ ਕੀਤੇ ਗਏ 'ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026' ਨੂੰ ਜਨਤਾ ਅਤੇ ਸਿਆਸੀ ਹਲਕਿਆਂ ਵੱਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ। ਇਸ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਮੰਗਲਵਾਰ ਨੂੰ ਸ਼ਿਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਕਈ ਪ੍ਰਮੁੱਖ ਆਗੂ ਅਤੇ ਵਰਕਰ ਆਪਣੀਆਂ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸਾਰੇ ਆਗੂਆਂ ਨੂੰ ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਬੇਅਦਬੀ ਦੇ ਸੰਵੇਦਨਸ਼ੀਲ ਮੁੱਦੇ 'ਤੇ ਸਿਰਫ਼ ਸਿਆਸਤ ਕੀਤੀ ਅਤੇ ਦੋਸ਼ੀਆਂ ਨੂੰ ਬਚਾਉਣ ਦਾ ਕੰਮ ਕੀਤਾ। ਇਸ ਦੇ ਉਲਟ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਇਸ ਬਿੱਲ ਨੂੰ ਲਿਆ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਦੇ ਮਨ ਵਿੱਚ ਗੁਰੂ ਸਾਹਿਬ ਪ੍ਰਤੀ ਅਥਾਹ ਸ਼ਰਧਾ ਹੈ। ਇਸ ਸਖ਼ਤ ਕਾਨੂ...
ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

Punjab News
ਚੰਡੀਗੜ੍ਹ; 19 ਮਈ 2026- ਬੀਮਾਰੀ ਕਈ ਘਰਾਂ ਵਿੱਚ ਸਿਰਫ਼ ਦਰਦ ਹੀ ਨਹੀਂ, ਸਗੋਂ ਘਬਰਾਹਟ ਵੀ ਲੈ ਕੇ ਆਉਂਦੀ ਹੈ। ਹਸਪਤਾਲ ਵਿੱਚ ਦਾਖ਼ਲ ਹੋਣ ਦਾ ਮਤਲਬ ਅਕਸਰ ਜਲਦਬਾਜ਼ੀ ਵਿੱਚ ਉਧਾਰ ਲੈਣਾ, ਗਹਿਣੇ ਗਿਰਵੀ ਰੱਖਣਾ ਜਾਂ ਕੁੱਝ ਹੀ ਦਿਨਾਂ ਵਿੱਚ ਜੀਵਨ ਭਰ ਦੀ ਬੱਚਤ ਨੂੰ ਖ਼ਤਮ ਹੁੰਦੇ ਦੇਖਣਾ ਹੁੰਦਾ ਹੈ। ਕਈ ਪਰਿਵਾਰ ਇਲਾਜ ਵਿੱਚ ਦੇਰੀ ਕਰ ਦਿੰਦੇ ਹਨ, ਇਸ ਉਮੀਦ ਵਿੱਚ ਕਿ ਸ਼ਾਇਦ ਹਾਲਾਤ ਆਪਣੇ-ਆਪ ਠੀਕ ਹੋ ਜਾਣ ਕਿਉਂਕਿ ਇਲਾਜ ਦਾ ਖ਼ਰਚ ਉਨ੍ਹਾਂ ਨੂੰ ਬੀਮਾਰੀ ਤੋਂ ਵੀ ਵੱਧ ਭਾਰੀ ਲੱਗਦਾ ਹੈ। ਸਾਲ 2021 ਵਿੱਚ ‘ਐਪਲਾਈਡ ਹੈਲਥ ਇਕਨਾਮਿਕਸ ਐਂਡ ਹੈਲਥ ਪਾਲਿਸੀ’ ਵਿੱਚ ਪ੍ਰਕਾਸ਼ਿਤ ਇੱਕ ਅਧਿਐਨ ਨੇ ਉਸ ਸੱਚਾਈ ਨੂੰ ਉਜਾਗਰ ਕੀਤਾ, ਜਿਸਨੂੰ ਲੋਕ ਪਹਿਲਾਂ ਤੋਂ ਮਹਿਸੂਸ ਕਰਦੇ ਸਨ— ਭਾਰਤ ਵਿੱਚ ਇਲਾਜ ਦਾ ਖ਼ਰਚ ਪਰਿਵਾਰਾਂ ‘ਤੇ ਭਾਰੀ ਪੈਂਦਾ ਹੈ ਅਤੇ ਅਕਸਰ ਉਨ੍ਹਾਂ ਨੂੰ ਗੰਭੀਰ ਆਰਥਿਕ ਸੰਕਟ ਵੱਲ ਧੱਕ ਦਿੰਦਾ ਹੈ। ਰਾਸ਼ਟਰੀ ਸਰਵੇਖਣ ਦੇ ਅੰਕੜਿਆਂ ‘ਤੇ ਆਧਾਰਿਤ ਇਸ ਅਧਿਐਨ ਵਿੱਚ ਦੱਸਿਆ ਗਿਆ ਕਿ ਕੈਂਸਰ ਅਤੇ ਦਿਲ ਦੀਆਂ ਬੀਮਾਰੀਆਂ ਵਰਗੀਆਂ ਬੀਮਾਰੀਆਂ ਦਾ ਇਲਾਜ ਪਰਿਵਾਰਾਂ ‘ਤੇ ਵੱਡਾ ਆਰਥਿਕ ਬੋਝ ਪਾਉਂਦਾ ਹੈ, ਖ਼ਾਸ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ

Punjab News
ਚੰਡੀਗੜ੍ਹ, 19 ਮਈ- ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਪਹਿਲੇ ਪੜਾਅ ਦੇ ਕੰਮਾਂ ਦੇ ਤਸਦੀਕਸ਼ੁਦਾ ਬਿੱਲ ਅਤੇ ਵਰਤੋਂ ਸਰਟੀਫਿਕੇਟ ਤੁਰੰਤ ਨਿਰਧਾਰਤ ਪੋਰਟਲ 'ਤੇ ਅਪਲੋਡ ਕਰਨ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਪਹਿਲੇ ਪੜਾਅ ਦੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਹਦਾਇਤ ਕੀਤੀ। ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਵਧੀਕ ਮੁੱਖ ਸਕੱਤਰ ਜਸਪ੍ਰੀਤ ਤਲਵਾੜ ਵੀ ਹਾਜ਼ਰ ਸਨ। ਮੀਟਿੰਗ ਦਾ ਮੁੱਖ ਕੇਂਦਰ ਵਿਕਾਸ ਮੁਹਿੰਮ ਦੇ ਅਗਲੇ ਪੜਾਅ ਲਈ ਰਣਨੀਤੀਆਂ ਤਿਆਰ ਕਰਨਾ ਰਿਹਾ। ਵਿੱਤ ਮੰਤਰੀ ਨੇ ਸਕੀਮ ਦੇ ਦੂਜੇ ਪੜਾਅ ਨੂੰ ਸ਼ੁਰੂ ਕਰਨ ਲਈ ਨਿਰਧਾਰਤ ਸਮਾਂ-ਸੀਮਾ ਦੀ ਸਮੀਖਿਆ ਕੀਤੀ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਡਿਪਟੀ ਕਮਿਸ਼ਨਰ ਇਹ ਯਕੀਨੀ ਬਣਾਉਣ ਕਿ ਦੂਜੇ ਪੜਾਅ ਦੇ ਸ...
ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ, 19 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 119ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 512 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 119ਵੇਂ ਦਿਨ ਪੁਲਿਸ ਟੀਮਾਂ ਨੇ 218 ਵਿਅਕਤੀਆਂ ਨੂੰ 13 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 30,475 ਹੋ ਗਈ ਹੈ। ਇਸ ਤੋਂ ਇਲਾਵਾ 133 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 17 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ...
ਸਿਹਤ ਵਿਭਾਗ ਵੱਲੋਂ ਗਰਮੀ ਦੀ ਲਹਿਰ ਤੋਂ ਬਚਾਅ ਸਬੰਧੀ ਐਡਵਾਈਜਰੀ ਜਾਰੀ

ਸਿਹਤ ਵਿਭਾਗ ਵੱਲੋਂ ਗਰਮੀ ਦੀ ਲਹਿਰ ਤੋਂ ਬਚਾਅ ਸਬੰਧੀ ਐਡਵਾਈਜਰੀ ਜਾਰੀ

Punjab News
ਫਰੀਦਕੋਟ, 19 ਮਈ (   ) ਡਾ. ਰਮਨਦੀਪ ਸਿੰਗਲਾ ਸਿਵਲ ਸਰਜਨ ਫਰੀਦਕੋਟ ਵੱਲੋਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਗਰਮੀ ਦੀ ਲਹਿਰ ਤੋਂ ਬਚਾਅ ਸਬੰਧੀ ਪਿੰਡਾਂ ਸ਼ਹਿਰਾਂ ਵਿੱਚ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸੇ ਤਹਿਤ ਅੱਜ ਸਿਵਲ ਸਰਜਨ ਦਫਤਰ ਫਰੀਦਕੋਟ ਵਿਖੇ ਉਹਨਾਂ ਵੱਲੋਂ ਗਰਮੀ ਦੀ ਲਹਿਰ ਤੋਂ ਬਚਾਅ ਸਬੰਧੀ ਐਡਵਾਈਜਾਰੀ ਜਾਰੀ ਕਰਦੇ ਹੋਏ ਜਾਗਰੂਕਤਾ ਪੋਸਟਰ ਵੀ ਜਾਰੀ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਸਹਾਇਕ ਸਿਵਲ ਸਰਜਨ ਡਾ. ਪਰਵਜੀਤ ਸਿੰਘ ਗੁਲਾਟੀ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ.ਮਨਦੀਪ ਕੌਰ, ਜ਼ਿਲ੍ਹਾ ਟੀਕਾਕਰਨ ਅਫਸਰ ਡਾ.ਹੁਸਨ ਪਾਲ ਸਿੱਧੂ, ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਸੁਧੀਰ ਧੀਰ, ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਡਾ.ਪ੍ਰਭਦੀਪ ਸਿੰਘ ਚਾਵਲਾ, ਸੀਨੀਅਰ ਫਾਰਮੇਸੀ ਅਫਸਰ ਸੁਨੀਲ ਸਿੰਗਲਾ ਆਦਿ ਵੀ ਮੌਜੂਦ ਸਨ। ਇਸ ਮੌਕੇ ਡਾ. ਰਮਨਦੀਪ ਸਿੰਗਲਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜੇਕਰ ਕਿਸੇ ਮੈਦਾਨੀ ਖੇਤਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਤੱਕ ਪਹੁੰਚ ਜਾਂਦਾ...
ਜ਼ਿਲ੍ਹਾ ਚੋਣ ਅਫਸਰ ਨਵਜੋਤ ਕੌਰ ਵੱਲੋਂ ਸਿਆਸੀ ਪਾਰਟੀਆਂ ਨੂੰ ਆਦਰਸ਼ ਚੋਣ ਜਾਬਤੇ ਦੀ ਇੰਨ ਬਿੰਨ ਪਾਲਣਾ ਕਰਨ ਦੇ ਨਿਰਦੇਸ਼

ਜ਼ਿਲ੍ਹਾ ਚੋਣ ਅਫਸਰ ਨਵਜੋਤ ਕੌਰ ਵੱਲੋਂ ਸਿਆਸੀ ਪਾਰਟੀਆਂ ਨੂੰ ਆਦਰਸ਼ ਚੋਣ ਜਾਬਤੇ ਦੀ ਇੰਨ ਬਿੰਨ ਪਾਲਣਾ ਕਰਨ ਦੇ ਨਿਰਦੇਸ਼

Punjab News
ਮਾਨਸਾ, 19 ਮਈ: ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਨੂੰ ਅਮਨ-ਅਮਾਨ, ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਸਿਲਸਿਲੇ ਤਹਿਤ ਅੱਜ ਜ਼ਿਲ੍ਹਾ ਚੋਣ ਅਫਸਰ- ਕਮ - ਡਿਪਟੀ ਕਮਿਸ਼ਨਰ ਨਵਜੋਤ ਕੌਰ ਦੀ ਪ੍ਰਧਾਨਗੀ ਹੇਠ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸਿਮਰਪ੍ਰੀਤ ਕੌਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫਸਰ ਨੇ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਸਾਰੀਆਂ ਪਾਰਟੀਆਂ ਨੂੰ ਆਦਰਸ਼ ਚੋਣ ਜਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਹਦਾਇਤ ਕੀਤੀ ਕਿ ਕੋਈ ਵੀ ਸਿਆਸੀ ਪਾਰਟੀ ਜਾਂ ਉਮੀਦਵਾਰ ਅਜਿਹੀ ਗਤੀਵਿਧੀ ਨਹੀਂ ਕਰੇਗਾ ਜਿਸ ਨਾਲ ਜਾਤੀਆਂ, ਧਰਮਾਂ ਜਾਂ ਭਾਸ਼ਾਈ ਭਾਈਚਾਰਿਆਂ ਵਿਚਾਲੇ ਨਫਰਤ ਜਾਂ ਤਣਾਅ ਪੈਦਾ ਹੋਵੇ। ਇਸ ਤੋਂ ਇਲਾਵਾ, ਚੋਣ ਪ੍ਰਚਾਰ ਲਈ...
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠ ’ਤੇ ਮਨਾਹੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠ ’ਤੇ ਮਨਾਹੀ

Punjab News
ਸ੍ਰੀ ਮੁਕਤਸਰ ਸਾਹਿਬ, 19 ਮਈ- ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਦੀਆਂ ਆਮ ਚੋਣਾਂ ਮਿਤੀ 26 ਮਈ 2026 ਨੂੰ ਕਰਵਾਈਆਂ ਜਾ ਰਹੀਆਂ ਹਨ। ਸ੍ਰੀ ਡੈਵੀ ਗੋਇਲ, ਆਈ.ਏ.ਐਸ ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਤਰੀਕੇ ਨਾਲ ਨਿਰਵਿਘਨ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸਬੰਧਤ ਉਪ ਮੰਡਲ ਮੈਜਿਸਟਰੇਟ ਦੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਕਿਸੇ ਕਿਸਮ ਦਾ ਜਲੂਸ ਕੱਢਣ ਅਤੇ 5 ਜਾਂ 5 ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਕਿਸੇ ਧਾਰਮਿਕ ਜਲੂਸ/ਸਤਿਸੰਗ/ਬਰਾਤ/ਸ਼ੋਕ ਇਕੱਤਰਤਾ ਉੱਪਰ ਲਾਗੂ ਨਹੀਂ ਹੋਵੇਗਾ। ਇਹ ਹੁਕਮ ਤੁਰੰਤ ਲਾਗੂ ਹੋਣਗੇ ਅਤੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹਿਣਗੇ।...
ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

Punjab News
ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੀ ਪੁਰਜ਼ੋਰ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 59 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 4 ਵਿਜੀਲੈਂਸ ਇਨਕੁਆਇਰੀ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ 21 ਮੁਲਜ਼ਮਾਂ ਵਿਰੁੱਧ 13 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 17 ਸਰਕਾਰੀ ਕਰਮਚਾਰੀ ਸ਼ਾਮਲ ਹਨ। ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ ਵੱਖ-ਵੱਖ ਸਮਰੱਥ ਅਦਾਲਤਾਂ ...
ਝੋਨੇ ਵਿੱਚ ਬੀਜ ਸੋਧ ਤੇ ਸੰਤੁਲਿਤ ਪੌਸ਼ਟਿਕ ਤੱਤਾਂ ਦੇ ਪ੍ਰਬੰਧਨ ਬਾਰੇ ਪਿੰਡ ਬਰਸਾਲਪੁਰ ਵਿਖੇ ਇੱਕ ਰੋਜਾ ਸਿਖਲਾਈ ਪ੍ਰੋਗਰਾਮ ਦਾ ਕੀਤਾ ਆਯੋਜਨ

ਝੋਨੇ ਵਿੱਚ ਬੀਜ ਸੋਧ ਤੇ ਸੰਤੁਲਿਤ ਪੌਸ਼ਟਿਕ ਤੱਤਾਂ ਦੇ ਪ੍ਰਬੰਧਨ ਬਾਰੇ ਪਿੰਡ ਬਰਸਾਲਪੁਰ ਵਿਖੇ ਇੱਕ ਰੋਜਾ ਸਿਖਲਾਈ ਪ੍ਰੋਗਰਾਮ ਦਾ ਕੀਤਾ ਆਯੋਜਨ

Punjab News
ਸ੍ਰੀ ਚਮਕੌਰ ਸਾਹਿਬ, 18 ਮਈ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਪਸਾਰ ਸਿੱਖਿਆ ਅਤੇ ਆਈ.ਸੀ.ਏ.ਆਰ.-ਅਟਾਰੀ, ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੋਪੜ ਨੇ ਸਾਉਣੀ ਦੀਆਂ ਫ਼ਸਲਾਂ ਬਾਰੇ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਬਲਾਕ ਸ਼੍ਰੀ ਚਮਕੌਰ ਸਾਹਿਬ ਦੇ ਪਿੰਡ ਬਰਸਾਲਪੁਰ ਵਿਖੇ "ਝੋਨੇ ਅਤੇ ਬਾਸਮਤੀ ਵਿੱਚ ਬੀਜ ਸੋਧ" ਬਾਰੇ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ। ਇਹ ਪ੍ਰੋਗਰਾਮ ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ), ਕੇ.ਵੀ.ਕੇ. ਰੋਪੜ ਡਾ. ਸਤਬੀਰ ਸਿੰਘ ਦੀ ਨਿਗਰਾਨੀ ਹੇਠ ਆਯੋਜਿਤ ਕੀਤਾ ਗਿਆ। ਇਸ ਸਿਖਲਾਈ ਪ੍ਰੋਗਰਾਮ ਦੌਰਾਨ ਪ੍ਰੋਫੈਸਰ, ਸਬਜ਼ੀ ਵਿਗਿਆਨ) ਡਾ. ਸੰਜੀਵ ਅਹੂਜਾ ਨੇ ਘਰੇਲੂ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸਿਹਤਮੰਦ ਉਤਪਾਦਾਂ ਦੀ ਖਪਤ ਨੂੰ ਉਤਸ਼ਾਹਿਤ ਕਰਨ ਲਈ ਫ਼ਲਾਂ ਅਤੇ ਸਬਜੀਆਂ ਦੀ ਘਰ-ਬਗੀਚੀ ਬਾਰੇ ਜਾਗਰੂਕਤਾ ਪੈਦਾ ਕੀਤੀ। ਸਹਾਇਕ ਪ੍ਰੋਫੈਸਰ ਪੌਦ ਸੁਰੱਖਿਆ ਡਾ. ਉਰਵੀ ਸ਼ਰਮਾ ਨੇ ਝੋਨੇ ਅਤੇ ਬਾਸਮਤੀ ਵਿੱਚ ਬੀਜ ਸੋਧ ਬਾਰੇ ਡੂੰਘਾਈ ਵਿੱਚ ਤਕਨੀਕੀ ਜਾਣਕਾਰੀ ਦਿੱਤੀ ਅਤੇ ਪ੍ਰੋਗਰਾਮ ਵਿੱਚ ਭਾਗ ਲੈਣ...