ਸੇਫ ਸਕੂਲ ਵਾਹਨ ਪਾਲਿਸੀ ਤਹਿਤ 55 ਸਕੂਲੀ ਬੱਸਾਂ ਦੀ ਜਾਂਚ, 4 ਬੱਸਾਂ ਦੇ ਚਲਾਨ
ਮਾਲੇਰਕੋਟਲਾ, 17 ਮਈ - ਜ਼ਿਲ੍ਹੇ ਵਿੱਚ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਦੇ ਨਿਰਦੇਸ਼ਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਨਿਯਮਿਤ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਵਿਦਿਆਰਥੀਆਂ ਦੀ ਆਵਾਜਾਈ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਬਣਾਇਆ ਜਾ ਸਕੇ।
ਇਸੇ ਕੜੀ ਤਹਿਤ ਬਾਲ ਸੁਰੱਖਿਆ ਵਿਭਾਗ ਦੀ ਟੀਮ ਵੱਲੋਂ ਕੁੱਲ 55 ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ। ਬਾਲ ਵਿਭਾਗ ਦੀ ਟੀਮ ਵੱਲੋਂ ਬੱਸਾਂ ਦੇ ਜ਼ਰੂਰੀ ਦਸਤਾਵੇਜ਼ਾਂ ਅਤੇ ਸੁਰੱਖਿਆ ਪ੍ਰਬੰਧਾਂ ਜਿਵੇਂ ਰਜਿਸਟ੍ਰੇਸ਼ਨ ਸਰਟੀਫਿਕੇਟ, ਬੀਮਾ, ...








