Tuesday, October 27
Shadow

Punjab News

ਅਲੀਸ਼ੇਰ ਸੜਕ ਹਾਦਸੇ ਵਿੱਚ ਹੋਇਆ ਜਾਨੀ ਨੁਕਸਾਨ ਬੇਹੱਦ ਦੁਖਦਾਈ; ਪੀੜਤ ਪਰਿਵਾਰਾਂ ਦੇ ਦੁੱਖ ਵਿੱਚ ਬਰਾਬਰ ਦੇ ਸ਼ਰੀਕ ਹਾਂ: ਹਰਪਾਲ ਸਿੰਘ ਚੀਮਾ

ਅਲੀਸ਼ੇਰ ਸੜਕ ਹਾਦਸੇ ਵਿੱਚ ਹੋਇਆ ਜਾਨੀ ਨੁਕਸਾਨ ਬੇਹੱਦ ਦੁਖਦਾਈ; ਪੀੜਤ ਪਰਿਵਾਰਾਂ ਦੇ ਦੁੱਖ ਵਿੱਚ ਬਰਾਬਰ ਦੇ ਸ਼ਰੀਕ ਹਾਂ: ਹਰਪਾਲ ਸਿੰਘ ਚੀਮਾ

Punjab News
ਸੰਗਰੂਰ, 19 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਅਲੀਸ਼ੇਰ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਅੱਠ ਵਿਅਕਤੀਆਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੁਖਾਂਤ ਨੇ ਪੀੜਤ ਪਰਿਵਾਰਾਂ ਦੇ ਨਾਲ-ਨਾਲ ਸਮੁੱਚੇ ਇਲਾਕੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਵਿਛੜੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਦੁੱਖ ਵਿੱਚ ਬਰਾਬਰ ਦੀ ਸ਼ਰੀਕ ਹੈ। ਸ੍ਰ ਚੀਮਾ ਜ਼ਿਲ੍ਹਾ ਹਸਪਤਾਲ, ਸੰਗਰੂਰ ਵਿਖੇ ਜ਼ੇਰੇ ਇਲਾਜ ਮਰੀਜ਼ਾਂ ਦਾ ਹਾਲ ਜਾਨਣ ਪੁੱਜੇ ਸਨ।  ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਿਸੇ ਪਰਿਵਾਰ ਦੇ ਪਿਆਰੇ ਮੈਂਬਰ ਦਾ ਅਚਾਨਕ ਵਿਛੋੜਾ ਅਸਹਿ ਹੁੰਦਾ ਹੈ ਅਤੇ ਇਸ ਹਾਦਸੇ ਵਿੱਚ ਆਪਣੇ ਪਿਆਰਿਆਂ ਨੂੰ ਗੁਆਉਣ ਵਾਲੇ ਪਰਿਵਾਰਾਂ ਦੀ ਪੀੜ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕੀਮਤੀ ਮਨੁੱਖੀ ਜਾਨਾਂ ਦੇ ਨੁਕਸਾਨ ਦੀ ਭਰਪਾਈ ਸੰਭਵ ਨਹੀਂ, ਪਰ ਪ੍ਰਭਾਵਿਤ ਪਰਿਵਾਰਾਂ ਨੂੰ ਹੌਸਲਾ ਅਤੇ ਲੋੜੀਂਦੀ ਸਹਾਇਤਾ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਕੈਬਨ...
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਛੇ ਲੋੜਵੰਦ ਜੋੜਿਆਂ ਦੇ ਵਿਆਹ ਸਮਾਗਮ ਵਿੱਚ ਸ਼ਿਰਕਤ ਕਰਕੇ ਨਵ-ਵਿਆਹੇ ਜੋੜਿਆਂ ਨੂੰ ਦਿੱਤਾ ਆਸ਼ੀਰਵਾਦ

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਛੇ ਲੋੜਵੰਦ ਜੋੜਿਆਂ ਦੇ ਵਿਆਹ ਸਮਾਗਮ ਵਿੱਚ ਸ਼ਿਰਕਤ ਕਰਕੇ ਨਵ-ਵਿਆਹੇ ਜੋੜਿਆਂ ਨੂੰ ਦਿੱਤਾ ਆਸ਼ੀਰਵਾਦ

Punjab News
ਜਲੰਧਰ, 18 ਅਕਤੂਬਰ : ਸ਼੍ਰੀ ਪੰਚਵਟੀ ਮੰਦਰ ਧਰਮਸ਼ਾਲਾ ਗਊਸ਼ਾਲਾ ਕਮੇਟੀ, ਮੇਨ ਬਾਜ਼ਾਰ ਬਸਤੀ ਗੁਜਾਂ ਅਤੇ ਭਾਰਤ ਵਿਕਾਸ ਪ੍ਰੀਸ਼ਦ ਜਲੰਧਰ ਦੱਖਣ ਦੇ ਸਾਂਝੇ ਉਪਰਾਲੇ ਨਾਲ 18 ਅਕਤੂਬਰ ਨੂੰ ਛੇ ਲੋੜਵੰਦ ਜੋੜਿਆਂ ਦੇ ਵਿਆਹ ਸਮਾਗਮ ਦਾ ਆਯੋਜਨ ਸ਼੍ਰੀ ਪੰਚਵਟੀ ਮੰਦਰ ਧਰਮਸ਼ਾਲਾ ਗਊਸ਼ਾਲਾ ਦੇ ਏਅਰ ਕੰਡੀਸ਼ਨਡ ਹਾਲ ਵਿੱਚ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਉਨ੍ਹਾਂ ਨੇ ਨਵ-ਵਿਆਹੇ ਜੋੜਿਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਦੇ ਸੁਖਮਈ ਵਿਆਹੁਤਾ ਜੀਵਨ ਦੀ ਕਾਮਨਾ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਦੋਵਾਂ ਸੰਸਥਾਵਾਂ ਵੱਲੋਂ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਕਰਵਾਉਣ ਅਤੇ ਨਵ-ਵਿਆਹੇ ਜੋੜਿਆਂ ਨੂੰ ਗ੍ਰਹਿਸਥੀ ਜੀਵਨ ਸ਼ੁਰੂ ਕਰਨ ਲਈ ਜ਼ਰੂਰੀ ਸਾਮਾਨ ਮੁਹੱਈਆ ਕਰਵਾਉਣ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਲੋੜਵੰਦ ਪਰਿਵਾਰਾਂ ਦੀ ਮਦਦ ਕਰਨਾ ਅਤੇ ਧੀਆਂ ਦੇ ਵਿਆਹ ਵਿੱਚ ਸਹਿਯੋਗ ਦੇਣਾ ਸਮਾਜ ਸੇਵਾ ਦਾ ਇੱਕ ਮਹੱਤਵਪੂਰਨ ਕਾਰਜ ਹੈ। ਅਜਿਹੇ ਉਪਰਾਲਿਆਂ ਨਾਲ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਸਹਾਰਾ ਮਿ...
ਧਨੌਲਾ ਦੇ ਨੌਜਵਾਨ ਨੇ ਪਰਾਲੀ ਪ੍ਰਬੰਧਨ ਬਦੌਲਤ ਲਿਖੀ ਸਫਲਤਾ ਦੀ ਇਬਾਰਤ

ਧਨੌਲਾ ਦੇ ਨੌਜਵਾਨ ਨੇ ਪਰਾਲੀ ਪ੍ਰਬੰਧਨ ਬਦੌਲਤ ਲਿਖੀ ਸਫਲਤਾ ਦੀ ਇਬਾਰਤ

Punjab News
ਬਰਨਾਲਾ, 18 ਅਕਤੂਬਰ       ਜ਼ਿਲ੍ਹਾ ਬਰਨਾਲਾ ਦੇ ਧਨੌਲਾ ਦੀ ਢਿੱਲੋਂ ਪੱਤੀ ਦੇ ਵਸਨੀਕ ਕਿਸਾਨ ਸੁਰਿੰਦਰ ਸਿੰਘ (32), ਪੁੱਤਰ ਮੇਵਾ ਸਿੰਘ ਜਿੱਥੇ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੀ ਸੁਚੱਜੀ ਵਰਤੋਂ ਕਰਕੇ ਵਾਤਾਵਰਨ ਸੰਭਾਲ ਵਿੱਚ ਯੋਗਦਾਨ ਪਾ ਰਹੇ ਹਨ, ਓਥੇ ਆਪਣੀ ਗੱਤਾ ਫੈਕਟਰੀ ਵਿਚ ਪਰਾਲੀ ਵਰਤ ਕੇ ਚੰਗਾ ਮੁਨਾਫ਼ਾ ਵੀ ਲੈ ਰਹੇ ਹਨ।     ਸੁਰਿੰਦਰ ਸਿੰਘ ਨੇ ਸਾਲ 2014 ਵਿੱਚ ਸਿਵਲ ਇੰਜਨੀਅਰਿੰਗ ਦਾ ਡਿਪਲੋਮਾ ਕੀਤਾ ਅਤੇ ਸਾਲ 2015 ਵਿੱਚ ਵਿਦੇਸ਼ ਜਾਣ ਲਈ ਆਈਲੈਟਸ (IELTS) ਦੀ ਤਿਆਰੀ ਸ਼ੁਰੂ ਕੀਤੀ, ਪਰ ਉਸ ਦਾ ਮਨ ਆਪਣਾ ਕਾਰੋਬਾਰ ਕਰਨ ਦਾ ਸੀ। ਇਸੇ ਸੋਚ ਕਰਕੇ ਉਸ ਨੇ ਆਈਲੈਟਸ ਦੀ ਤਿਆਰੀ ਛੱਡ ਕੇ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਯਤਨ ਕਰਨਾ ਸ਼ੁਰੂ ਕਰ ਦਿੱਤਾ।  ਆਪਣੇ ਸੁਪਨੇ ਨੂੰ ਹਕੀਕਤ ਵਿੱਚ ਬਦਲਦਿਆਂ ਉਸ ਨੇ ਸਾਲ 2017 ਵਿੱਚ ਲਗਭਗ 65 ਲੱਖ ਰੁਪਏ ਦੀ ਲਾਗਤ ਨਾਲ ਧਨੌਲਾ - ਭੈਣੀ ਜੱਸਾ ਰੋਡ 'ਤੇ ਆਪਣੀ 5 ਏਕੜ ਜ਼ਮੀਨ 'ਤੇ ਗੱਤਾ ਉਤਪਾਦਨ ਪਲਾਂਟ ਸਥਾਪਤ ਕੀਤਾ। ਸ਼ੁਰੂਆਤ ਵਿੱਚ ਉਹ ਹਰ ਮਹੀਨੇ ਲਗਭਗ 2,000 ਬੰਡਲ ਗੱਤਾ ਤਿਆਰ ਕਰਦੇ ਸਨ ਅਤੇ ਹੌਲੀ...
ਦੀਵਾਲੀ ਤੋਂ ਪਹਿਲਾਂ ਕੇਂਦਰੀ ਵਿਧਾਨ ਸਭਾ ਹਲਕਾ ਸਟਰੀਟ ਲਾਈਟਾਂ ਨਾਲ ਰੌਸ਼ਨ ਕੀਤਾ ਜਾ ਰਿਹਾ ਹੈ: ਵਿਧਾਇਕ ਡਾ. ਅਜੈ ਗੁਪਤਾ

ਦੀਵਾਲੀ ਤੋਂ ਪਹਿਲਾਂ ਕੇਂਦਰੀ ਵਿਧਾਨ ਸਭਾ ਹਲਕਾ ਸਟਰੀਟ ਲਾਈਟਾਂ ਨਾਲ ਰੌਸ਼ਨ ਕੀਤਾ ਜਾ ਰਿਹਾ ਹੈ: ਵਿਧਾਇਕ ਡਾ. ਅਜੈ ਗੁਪਤਾ

Punjab News
ਅੰਮ੍ਰਿਤਸਰ, 18 ਅਕਤੂਬਰ, 2026: ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਵਾਰਡ ਨੰਬਰ 60 ਵਿੱਚ ਗਲੀ ਸੂਰਜ ਵਾਲੀ, ਗਲੀ ਅੰਜੁਮਨ ਪਾਰਕ ਅਤੇ ਗੁਜਰਾਤੀ ਬਸਤੀ ਵਿੱਚ ਨਵੀਆਂ LED ਸਟਰੀਟ ਲਾਈਟਾਂ ਲਗਾਉਣ ਲਈ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਵਿਧਾਇਕ ਡਾ. ਅਜੈ ਗੁਪਤਾ ਨੇ ਦੱਸਿਆ ਕਿ ਦੀਵਾਲੀ ਤੋਂ ਪਹਿਲਾਂ ਕੇਂਦਰੀ ਵਿਧਾਨ ਸਭਾ ਹਲਕਾ ਸਟਰੀਟ ਲਾਈਟਾਂ ਨਾਲ ਰੌਸ਼ਨ ਕੀਤਾ ਜਾ ਰਿਹਾ ਹੈ। ਵਿਧਾਇਕ ਡਾ. ਗੁਪਤਾ ਨੇ ਦੱਸਿਆ ਕਿ ਵਾਰਡ ਨੰਬਰ 60 ਵਿੱਚ ਇੱਕ ਨਵਾਂ ਸੀਵਰੇਜ ਸਿਸਟਮ ਲਗਾਇਆ ਗਿਆ ਹੈ। ਹੁਣ, ਇਨ੍ਹਾਂ ਗਲੀਆਂ ਨੂੰ ਪੱਕਾ ਕਰਨ ਦਾ ਕੰਮ ਚੱਲ ਰਿਹਾ ਹੈ। ਇਨ੍ਹਾਂ ਗਲੀਆਂ ਵਿੱਚ LED ਸਟਰੀਟ ਲਾਈਟਾਂ ਲਗਾਉਣ ਦਾ ਕੰਮ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ। ਵਿਧਾਇਕ ਡਾ. ਅਜੈ ਗੁਪਤਾ ਨੇ ਦੱਸਿਆ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੇ ਸਾਰੇ ਵਾਰਡਾਂ ਵਿੱਚ ਲਗਭਗ 1,100 ਨਵੀਆਂ LED ਸਟਰੀਟ ਲਾਈਟਾਂ ਲਗਾਉਣ ਲਈ ਇੰਪਰੂਵਮੈਂਟ ਟਰੱਸਟ, ਅੰਮ੍ਰਿਤਸਰ ਤੋਂ ਪ੍ਰਵਾਨਗੀ ਪ੍ਰਾਪਤ ਹੋ ਗਈ ਹੈ। ਇਸ ਪਹਿਲਕਦਮੀ ਤਹਿਤ, ਜਿੱਥੇ ਵੀ ਕਮੀ ਹੈ, ਉੱਥੇ ਰੋਜ਼ਾਨਾ ਨਵੀਆਂ ਸਟਰੀਟ ਲਾਈਟਾਂ ਲਗਾਈਆਂ ਜਾ ਰਹੀਆਂ ਹਨ। ਉ...
ਬਜ਼ੁਰਗਾਂ ਦੀ ਸੇਵਾ ਤੇ ਸਨਮਾਨ ਪੰਜਾਬ ਸਰਕਾਰ ਦਾ ਮੁੱਖ ਟੀਚਾ —— ਡਾ.ਬਲਜੀਤ ਕੌਰ

ਬਜ਼ੁਰਗਾਂ ਦੀ ਸੇਵਾ ਤੇ ਸਨਮਾਨ ਪੰਜਾਬ ਸਰਕਾਰ ਦਾ ਮੁੱਖ ਟੀਚਾ —— ਡਾ.ਬਲਜੀਤ ਕੌਰ

Punjab News
ਮਲੋਟ / ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ-                 ਬਜੁ਼ਰਗਾਂ ਦੀ ਸੇਵਾਂ ਤੇ ਸਨਮਾਨ ਕਰਨਾ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੈ, ਇਹ ਪ੍ਰਗਟਾਵਾਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ  ਡਾ. ਬਲਜੀਤ ਕੌਰ ਨੇ ਪੰਜਾਬ ਸਰਕਾਰ ਵੱਲੋਂ ਬਜੁਰਗਾਂ ਦੀ ਭਲਾਈ ਲਈ ਸਟੇਟ ਐਕਸ਼ਨ ਪਲਾਨ ‘ਸਾਡਾ ਬਜ਼ੁਰਗ, ਸਾਡਾ ਮਾਣ’ ਤਹਿਤ ਮਲੋਟ ਵਿਖੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕਰਵਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।               ਕੈਬਨਿਟ ਮੰਤਰੀ ਨੇ ਕਿਹਾ ਕਿ ਬਜੁਰਗਾਂ ਨੂੰ ਮਾਣ ਸਨਮਾਨ ਦੇਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਜੁਰਗ ਸਾਡੇ ਸਮਾਜ ਦਾ ਸਰਮਾਇਆ ਹਨ ਅਤੇ ਇਹਨਾਂ ਨੂੰ ਕਦੇ ਵੀ ਆਪਣਾ ਬੋਝ ਨਹੀਂ ਸਮਝਣਾ ਚਾਹੀਦਾ ਅਤੇ ਸਾਨੂੰ ਸਾਂਝਾ ਪਰਿਵਾਰ ਨੂੰ ਕਾਮਯਾਬ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਅਤੇ ਬਜੁਰਗਾਂ ਵਿੱਚ ਆਪਸੀ ਸਬੰਧ ਮਜ਼ਬੂਰ ਕਰਨ ਵਿੱਚ ਇਹ ਕੈਂਪ ਮਹੱਤਵਪੂਰਨ ਭੂਮਿਕਾ ਨਿਭਾਉਣਗੇ।             ਇਸ ਮੌਕੇ ਸਿਹਤ ਵਿਭਾਗ ਵਲੋ ਮੁਫ਼ਤ ਮੈਡੀਕਲ ਕੈਂਪ ਲਗਾ...
ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

Punjab News
ਲਹਿਰਾਗਾਗਾ, 18 ਅਕਤੂਬਰ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਲਹਿਰਾਗਾਗਾ - ਜਾਖਲ ਰੋਡ 'ਤੇ ਪਿੰਡ ਅਲੀਸ਼ੇਰ ਨੇੜੇ ਵਾਪਰੇ ਸੜਕ ਹਾਦਸੇ ਵਿੱਚ 08 ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ਵਿੱਚ 12 ਵਿਅਕਤੀ ਜ਼ਖਮੀ ਹੋਏ ਹਨ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਹਰ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮੈਡੀਕਲ ਮਦਦ ਦੇ ਨਾਲ-ਨਾਲ ਪੀੜਤਾਂ ਤੇ ਉਹਨਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ।...
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਮਸੀਤ ਦੀ ਜਗ੍ਹਾ ਲਈ 10 ਲੱਖ ਰੁਪਏ ਦੀ ਗਰਾਂਟ ਦਿੱਤੀ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਮਸੀਤ ਦੀ ਜਗ੍ਹਾ ਲਈ 10 ਲੱਖ ਰੁਪਏ ਦੀ ਗਰਾਂਟ ਦਿੱਤੀ

Punjab News
ਫ਼ਰੀਦਕੋਟ 18 ਅਕਤੂਬਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅੱਜ ਪਿੰਡ ਸੰਧਵਾਂ ਵਿਖੇ ਬਾਬਾ ਮਸੀਤ ਦੀ ਜਗ੍ਹਾ ’ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਸੰਗਤ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਬਾਬਾ ਮਸੀਤ ਦੀ ਜਗ੍ਹਾ ਲਈ 10 ਲੱਖ ਰੁਪਏ ਦੀ ਗਰਾਂਟ ਦਿੱਤੀ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਮਿਲ ਰਿਹਾ ਪਿਆਰ, ਸਤਿਕਾਰ ਅਤੇ ਅਸੀਸਾਂ ਉਨ੍ਹਾਂ ਲਈ ਬੇਹੱਦ ਕੀਮਤੀ ਹਨ। ਉਨ੍ਹਾਂ ਕਿਹਾ ਕਿ ਉਹਨਾਂ ਦੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਿਆ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਸਭ ਤੋਂ ਵੱਡੀ ਪੂੰਜੀ ਲੋਕਾਂ ਦਾ ਪਿਆਰ ਅਤੇ ਅਸੀਸਾਂ ਹਨ। ਉਨ੍ਹਾਂ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕ ਇਸੇ ਤਰ੍ਹਾਂ ਪਿਆਰ ਅਤੇ ਸਹਿਯੋਗ ਬਣਾਈ ਰੱਖਣ, ਤਾਂ ਜੋ ਇਲਾਕੇ ਦੇ ਵਿਕਾਸ ਅਤੇ ਲੋਕ ਭਲਾਈ ਦੇ ਕਾਰਜਾਂ ਨੂੰ ਹੋਰ ਅੱਗੇ ਵਧਾਇਆ ਜਾ ਸਕੇ। ਇਸ ਮੌਕੇ ਸਰਪੰਚ ਗੁਰਪ੍ਰੀਤ ਸਿੰਘ, ਸਰਪੰਚ ਮੁਖਤਿਆਰ ਸਿੰਘ, ਦਿਲਬਾਗ ਸਿੰਘ ਮੈਂਬਰ, ਅਸ਼ੋਕ ਕੁਮਾਰ ਠੇਕੇਦਾਰ, ਮੋਹਿਤ ਗੋਇਲ, ਮਿੱਠੂ ਸਿੰਘ ਪ੍ਰਧਾਨ, ਪੰਚ ਮੰਦਰ ...
ਵਿਧਾਇਕ ਜਿੰਪਾ ਨੇ ਓਮ ਨਗਰ, ਪੁਰਹੀਰਾਂ ‘ਚ ਸੀਵਰੇਜ ਦੇ ਕੰਮ ਦੀ ਕਰਵਾਈ ਸ਼ੁਰੂਆਤ

ਵਿਧਾਇਕ ਜਿੰਪਾ ਨੇ ਓਮ ਨਗਰ, ਪੁਰਹੀਰਾਂ ‘ਚ ਸੀਵਰੇਜ ਦੇ ਕੰਮ ਦੀ ਕਰਵਾਈ ਸ਼ੁਰੂਆਤ

Punjab News
ਹੁਸ਼ਿਆਰਪੁਰ, 18 ਅਕਤੂਬਰ: ਸ਼ਹਿਰ ਦੇ ਵਾਰਡ ਨੰਬਰ 16 ਅਤੇ 17 ਨਾਲ ਲੱਗਦੇ ਓਮ ਨਗਰ, ਪੁਰਹੀਰਾਂ ਖੇਤਰ ਵਿੱਚ ਵਿਕਾਸ ਕਾਰਜਾਂ ਨੂੰ ਗਤੀ ਦਿੰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਰੀਬ 15 ਲੱਖ ਰੁਪਏ ਦੀ ਲਾਗਤ ਨਾਲ ਵਿਛਾਈ ਜਾਣ ਵਾਲੀ ਅੱਧਾ ਕਿਲੋਮੀਟਰ ਸੀਵਰੇਜ ਲਾਈਨ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਵਿਕਾਸ ਕਾਰਜ ਦੇ ਮੁਕੰਮਲ ਹੋਣ ਨਾਲ ਇਲਾਕਾ ਵਾਸੀਆਂ ਨੂੰ ਸੀਵਰੇਜ ਦੀ ਬਿਹਤਰ ਸਹੂਲਤ ਮਿਲੇਗੀ ਅਤੇ ਇਲਾਕੇ ਵਿੱਚ ਸਫ਼ਾਈ ਵਿਵਸਥਾ ਵਿੱਚ ਸੁਧਾਰ ਹੋਵੇਗਾ। ਇਸ ਮੌਕੇ ਵਿਧਾਇਕ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਹੁਸ਼ਿਆਰਪੁਰ ਸ਼ਹਿਰ ਵਿੱਚ ਅਣਗਿਣਤ ਵਿਕਾਸ ਕਾਰਜ ਕਰਵਾਏ ਗਏ ਹਨ, ਜਿਨ੍ਹਾਂ ਦਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ। ਵਿਧਾਇਕ ਜਿੰਪਾ ਨੇ ਕਿਹਾ ਕਿ ਓਮ ਨਗਰ, ਪੁਰਹੀਰਾਂ ਖੇਤਰ ਦੇ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸੀਵਰੇਜ ਲਾਈਨ ਵਿਛਾਉਣ ਦਾ ਕੰਮ ਸ਼ੁ...
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ

Punjab News
ਚੰਡੀਗੜ੍ਹ, 18 ਅਕਤੂਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 271ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 539 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ ਇਸ ਫੈਸਲਾਕੁੰਨ ਮੁਹਿੰਮ  ‘ਗੈਂਗਸਟਰਾਂ ’ਤੇ ਵਾਰ’ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਭਰ ਵਿੱਚ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ, ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 271ਵੇਂ ਦਿਨ, ਪੁਲਿਸ ਟੀਮਾਂ ਨੇ 215 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਅੱਠ ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 79,233 ਹੋ ਗਈ ਹੈ। ਇਸ ਤੋਂ ਇਲਾਵਾ 145 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਛੇ ਭਗੌੜੇ ਅਪਰਾਧੀਆਂ...
ਬੰਗਲੁਰੂ ਵਿੱਚ ਭਾਰੀ ਮੀਂਹ ਕਾਰਨ ਟਾਸ ਵਿੱਚ ਦੇਰੀ; ਮੈਚ ਦਾ ਕੱਟ-ਆਫ ਸਮਾਂ ਕੀ ਹੈ?

ਬੰਗਲੁਰੂ ਵਿੱਚ ਭਾਰੀ ਮੀਂਹ ਕਾਰਨ ਟਾਸ ਵਿੱਚ ਦੇਰੀ; ਮੈਚ ਦਾ ਕੱਟ-ਆਫ ਸਮਾਂ ਕੀ ਹੈ?

Punjab News
IND vs WI 5th T20I: ਬੰਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ ਵਿੱਚ ਪੰਜਵੇਂ ਅਤੇ ਲੜੀ ਦਾ ਫੈਸਲਾਕੁੰਨ ਮੈਚ ਵਿੱਚ ਭਾਰੀ ਮੀਂਹ ਕਾਰਨ ਵਿਘਨ ਪੈ ਰਿਹਾ ਹੈ। ਟਾਸ ਨਿਰਧਾਰਤ ਸਮੇਂ 'ਤੇ ਨਹੀਂ ਹੋਇਆ। ਮੀਂਹ ਕਾਰਨ ਮੈਦਾਨ ਕਵਰਾਂ ਨਾਲ ਢੱਕਿਆ ਹੋਇਆ ਹੈ, ਜਿਸ ਕਾਰਨ ਮੈਚ ਜਲਦੀ ਸ਼ੁਰੂ ਹੋਣ ਦੀ ਸੰਭਾਵਨਾ ਘੱਟ ਗਈ ਹੈ। ਇਹ ਧਿਆਨ ਦੇਣ ਯੋਗ ਹੈ ਕਿ 30 ਮਿੰਟ ਦੀ ਖੇਡ ਖਤਮ ਹੋਣ ਤੋਂ ਬਾਅਦ, ਓਵਰ ਘਟਾ ਦਿੱਤੇ ਜਾਣਗੇ। 5 ਓਵਰਾਂ ਦੇ ਮੈਚ ਲਈ ਕੱਟਆਫ ਸਮਾਂ ਰਾਤ 9:41 ਵਜੇ ਹੈ। ਜੇਕਰ ਇਸ ਸਮੇਂ ਤੱਕ ਖੇਡ ਸ਼ੁਰੂ ਨਹੀਂ ਹੋ ਸਕਦੀ, ਤਾਂ ਮੈਚ ਰੱਦ ਕਰ ਦਿੱਤਾ ਜਾਵੇਗਾ। ਬੰਗਲੁਰੂ ਵਿੱਚ ਮੀਂਹ ਪੈਣ ਦੀ 90 ਪ੍ਰਤੀਸ਼ਤ ਸੰਭਾਵਨਾ ਐਕਿਊਵੇਦਰ ਨੇ ਅੱਜ ਬੰਗਲੁਰੂ ਵਿੱਚ ਮੀਂਹ ਪੈਣ ਦੀ 90 ਪ੍ਰਤੀਸ਼ਤ ਸੰਭਾਵਨਾ ਦੀ ਵੀ ਭਵਿੱਖਬਾਣੀ ਕੀਤੀ ਹੈ। ਇਸ ਲਈ, ਜੇਕਰ ਅੱਜ ਦਾ ਮੈਚ ਰੱਦ ਹੋ ਜਾਂਦਾ ਹੈ, ਤਾਂ ਭਾਰਤ ਘਰੇਲੂ ਧਰਤੀ 'ਤੇ ਆਪਣੇ ਲੰਬੇ ਸਮੇਂ ਤੋਂ ਚੱਲ ਰਹੇ ਅਜੇਤੂ ਰਿਕਾਰਡ ਨੂੰ ਬਰਕਰਾਰ ਰੱਖ ਸਕੇਗਾ। ਪਰ ਜੇਕਰ ਵੈਸਟਇੰਡੀਜ਼ ਇਹ ਮੈਚ ਜਿੱਤ ਜਾਂਦਾ ਹੈ, ਤਾਂ ਉਹ ਫਰਵਰੀ 2019 ਤੋਂ ਬਾਅਦ ਭਾਰਤ ਵਿੱਚ ਟੀ-20 ਸੀਰੀਜ਼ ਵਿੱਚ...