‘ਬੇਅਦਬੀ’ ਪਾਰਟੀ (ਅਕਾਲੀ ਦਲ) ਆਪਣੀ ਸਾਰੀ ਸਾਖ ਗੁਆ ਚੁੱਕੀ ਹੈ, ਹੁਣ ਸਿਆਸਤ ਵਿੱਚ ਵਾਪਸੀ ਲਈ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੀ ਹੈ: ਬਲਤੇਜ ਪੰਨੂ
ਚੰਡੀਗੜ੍ਹ 8 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ ਨੂੰ ਕਿਹਾ ਕਿ ‘ਬੇਅਦਬੀ’ ਪਾਰਟੀ (ਅਕਾਲੀ ਦਲ) ਅਤੇ ਇਸ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਆਸੀ ਲਾਹੇ ਲਈ ਵਾਰ-ਵਾਰ ਆਪਣੇ ਸਿਆਸੀ ਸਟੈਂਡ ਨਾਲ ਸਮਝੌਤਾ ਕੀਤਾ ਹੈ ਅਤੇ ਹੁਣ ਉਹ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੇ ਹਨ।
ਸੁਖਬੀਰ ਬਾਦਲ 'ਤੇ ਨਿਸ਼ਾਨਾ ਸਾਧਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, "ਅੱਜ ਸੁਖਬੀਰ ਸਿੰਘ ਬਾਦਲ ਕਹਿ ਰਹੇ ਹਨ ਕਿ ਉਹ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਕੁਝ ਬਿਲਾਂ ਨਾਲ ਪੂਰੀ ਤਰ੍ਹਾਂ ਸਹਿਮਤ ਹਨ। ਪਰ ਪੰਜਾਬ ਦੇ ਲੋਕਾਂ ਨੂੰ ਚੰਗੀ ਤਰ੍ਹਾਂ ਯਾਦ ਹੈ ਕਿ ਜਦੋਂ ਖੇਤੀ ਕਾਨੂੰਨ ਲਿਆਂਦੇ ਗਏ ਸਨ, ਤਾਂ ਪੂਰਾ ਬਾਦਲ ਪਰਿਵਾਰ ਉਨ੍ਹਾਂ ਕਾਨੂੰਨਾਂ ਦੇ ਹੱਕ ਵਿੱਚ ਵੀਡੀਓਜ਼ ਬਣਾਉਂਦਾ ਨਜ਼ਰ ਆਇਆ ਸੀ।"
ਬਲਤੇਜ ਪੰਨੂ ਨੇ ਕਿਹਾ ਕਿ ਵੱਡੇ ਪੱਧਰ 'ਤੇ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰਨ ਤੋਂ ਬਾਅਦ ਹੀ ਬਾਦਲਾਂ ਨੇ ਆਪਣਾ ਰੁੱਖ ਬਦਲਿਆ ਅਤੇ ਆਪਣੇ ਆਪ ਨੂੰ ਕਿਸਾਨਾਂ ਦੇ ਹਮਦਰਦ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਵਿੱਚ ਖੇਤੀ ਕਾਨੂ...








