Friday, July 31
Shadow

Punjab News

ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਸੀਈਓ ਅਨਿੰਦਿਤਾ ਮਿਤਰਾ

ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਸੀਈਓ ਅਨਿੰਦਿਤਾ ਮਿਤਰਾ

Chandigarh, Punjab News
ਚੰਡੀਗੜ੍ਹ, 14 ਮਈ: ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਪੂਰੀ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਕਤ ਪ੍ਰਗਟਾਵਾ ਅੱਜ ਇੱਥੇ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਅਧੀਨ ਪੰਜਾਬ ਰਾਜ ਵਿੱਚ 25 ਜੂਨ,2026 ਤੋਂ 24 ਜੁਲਾਈ, 2026 ਤੱਕ ਬੀਐਲਓਜ਼ ਘਰੋਂ-ਘਰੀਂ ਜਾ ਕੇ ਵੋਟਰਜ਼ ਦੇ ਫਾਰਮ ਭਰਵਾਉਣਗੇ। ਇਸ ਕਾਰਜ ਲਈ 24453 ਬੀਐਲਓਜ਼, 2476 ਸੁਪਰਵਾਈਜ਼ਰ, 117 ਈਆਰਓਜ਼ ਅਤੇ 234 ਏਈਆਰਓਜ਼ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹਰੇਕ ਬੀਐਲਓ ਨੂੰ ਔਸਤ 300 ਘਰ ਅਤੇ 1200 ਵੋਟਰ ਹੀ ਐਸ.ਆਈ.ਆਰ. ਲਈ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਦਫ਼ਤਰ ਮੁੱਖ ਚੋਣ ਅਫ਼ਸਰ...
ਗਲੋਬਲ ਸਿੱਖ ਕੌਂਸਲ ਨੇ ਸਤਿਕਾਰ ਕਾਨੂੰਨ ਵਿੱਚ ਤੁਰੰਤ ਸੋਧਾਂ ਲਈ ਜਥੇਦਾਰ ਨੂੰ ਭੇਜਿਆ ਪੱਤਰ

ਗਲੋਬਲ ਸਿੱਖ ਕੌਂਸਲ ਨੇ ਸਤਿਕਾਰ ਕਾਨੂੰਨ ਵਿੱਚ ਤੁਰੰਤ ਸੋਧਾਂ ਲਈ ਜਥੇਦਾਰ ਨੂੰ ਭੇਜਿਆ ਪੱਤਰ

International, Punjab News
ਚੰਡੀਗੜ੍ਹ, 14 ਮਈ, 2026 : ਵੱਖ-ਵੱਖ ਮੁਲਕਾਂ ਦੀਆਂ ਧਾਰਮਿਕ ਸੰਸਥਾਵਾਂ ਦੀ ਕੌਮਾਂਤਰੀ ਪ੍ਰਤੀਨਿਧ ਸੰਸਥਾ ਗਲੋਬਲ ਸਿੱਖ ਕੌਂਸਲ (ਜੀ.ਐੱਸ.ਸੀ.) ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਪੱਤਰ ਭੇਜ ਕੇ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026” ਵਿੱਚ ਤੁਰੰਤ ਸੋਧਾਂ ਯਕੀਨੀ ਬਣਾਉਣ ਲਈ ਪੰਥਕ ਦਖ਼ਲ ਦੀ ਮੰਗ ਕੀਤੀ ਹੈ। ਜੀ.ਐੱਸ.ਸੀ. ਨੇ ਇਸ ਪੱਤਰ ਦੀਆਂ ਕਾਪੀਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਨੂੰ ਵੀ ਭੇਜਦਿਆਂ ਵਿਸ਼ਵ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਅਨੁਸਾਰ ਤੁਰੰਤ ਵਿਧਾਨਕ ਕਾਰਵਾਈ ਦੀ ਮੰਗ ਕੀਤੀ ਹੈ।ਕਿਸੇ ਦੋਖੀ ਵੱਲੋਂ ਜਾਣਬੁੱਝ ਕੇ ਕੀਤੀ ਜਾਣ ਵਾਲੀ ਬੇਅਦਬੀ ਖ਼ਿਲਾਫ਼ ਸਖ਼ਤ ਸਜ਼ਾ ਦੀ ਆਪਣੀ ਮੰਗ ਨੂੰ ਜਾਇਜ਼ ਦੱਸਦਿਆਂ ਕੌਂਸਲ ਦੀ ਪ੍ਰਧਾਨ ਡਾ. ਕੰਵਲਜੀਤ ਕੌਰ, ਓ.ਬੀ.ਈ. ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਸੋਧੇ ਹੋਏ ਕਾਨੂੰਨ ਵਿੱਚ ਕਈ ਗੰਭੀਰ ਖਾਮੀਆਂ ਹਨ ਜਿਹੜੀਆਂ ਉਸ ਬੁਰਾਈ ਜਿੰਨੀ ਹੀ ਪੀੜਾ ਸਿੱਖ ਕੌਮ ਨੂੰ ਦੇ ਸਕਦੀਆਂ ਹਨ ਜਿਸ ਨੂੰ ਖ਼ਤਮ ਕਰਨ...
ਜਿੱਥੇ ਵੀ ਭਾਜਪਾ ਦਾ ਰਾਜ ਹੈ, ਉਥੇ ਅਪਰਾਧ, ਗੈਂਗਸਟਰਵਾਦ ਅਤੇ ਗੁੰਡਾਗਰਦੀ ਆਮ ਹੋ ਗਏ ਹਨ: ਹਰਪਾਲ ਸਿੰਘ ਚੀਮਾ

ਜਿੱਥੇ ਵੀ ਭਾਜਪਾ ਦਾ ਰਾਜ ਹੈ, ਉਥੇ ਅਪਰਾਧ, ਗੈਂਗਸਟਰਵਾਦ ਅਤੇ ਗੁੰਡਾਗਰਦੀ ਆਮ ਹੋ ਗਏ ਹਨ: ਹਰਪਾਲ ਸਿੰਘ ਚੀਮਾ

Punjab News
ਚੰਡੀਗੜ੍ਹ, 14 ਮਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲੰਮੇ ਸਮੇਂ ਤੋਂ ਭਾਜਪਾ ਸ਼ਾਸਤ ਰਾਜਾਂ ਵਿੱਚ ਅਪਰਾਧ, ਗੈਂਗਸਟਰਵਾਦ ਅਤੇ ਅਮਨ-ਕਾਨੂੰਨ ਦੀ ਸਥਿਤੀ ਬਦਤਰ ਹੋਈ ਹੈ। ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐਨਸੀਆਰਬੀ) ਦੇ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਅੰਕੜੇ ਭਾਜਪਾ ਸ਼ਾਸਨ ਦੇ ਉਸ "ਅਸਲ ਚਿਹਰੇ" ਨੂੰ ਬੇਨਕਾਬ ਕਰਦੇ ਹਨ, ਜਿੱਥੇ ਸੱਤਾ ਹਾਸਲ ਕਰਨ ਅਤੇ ਬਰਕਰਾਰ ਰੱਖਣ ਲਈ ਨਫ਼ਰਤ, ਡਰ ਅਤੇ ਹਿੰਸਾ ਨੂੰ ਸਿਆਸੀ ਹਥਿਆਰਾਂ ਵਜੋਂ ਵਰਤਿਆ ਜਾ ਰਿਹਾ ਹੈ। ਵੀਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦਿੱਲੀ, ਜਿੱਥੇ ਭਾਜਪਾ ਨੇ ਹਾਲ ਹੀ ਵਿੱਚ ਏਜੰਸੀਆਂ ਅਤੇ ਦਿੱਲੀ ਪੁਲਿਸ ਦੀ ਦੁਰਵਰਤੋਂ ਕਰਕੇ ਸੱਤਾ ਹਥਿਆਈ ਹੈ, 1602 ਪ੍ਰਤੀ ਲੱਖ ਦੀ ਆਬਾਦੀ ਦੀ ਅਪਰਾਧ ਦਰ ਨਾਲ ਦੇਸ਼ ਦੇ ਅਪਰਾਧ ਚਾਰਟ ਵਿੱਚ ਸਿਖਰ 'ਤੇ ਹੈ। ਗੁਜਰਾਤ, ਜਿੱ...
ਵਿਧਾਇਕ ਬੁੱਧ ਰਾਮ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਪ੍ਰੀਖਿਆਵਾਂ ਵਿਚੋਂ ਮੈਰਿਟ ‘ਤੇ ਆਈਆਂ ਵਿਦਿਆਰਥਣਾਂ ਦਾ ਸਨਮਾਨ

ਵਿਧਾਇਕ ਬੁੱਧ ਰਾਮ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਪ੍ਰੀਖਿਆਵਾਂ ਵਿਚੋਂ ਮੈਰਿਟ ‘ਤੇ ਆਈਆਂ ਵਿਦਿਆਰਥਣਾਂ ਦਾ ਸਨਮਾਨ

Punjab News
ਬੁਢਲਾਡਾ, 14 ਮਈ:ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਨਤੀਜਿਆਂ ਵਿੱਚ ਬੁਢਲਾਡਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।  ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਦਸਵੀਂ ਅਤੇ ਬਾਰ੍ਹਵੀਂ ਦੀਆਂ ਮੈਰਿਟ ਵਿੱਚ ਆਉਣ ਵਾਲੀਆਂ ਵਿਦਿਆਰਥਣਾ ਨੂੰ ਸਨਮਾਨਿਤ ਕੀਤਾ। ਵਿਧਾਇਕ ਬੁੱਧ ਰਾਮ ਨੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੁਢਲਾਡਾ ਹਲਕਾ, ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਦਸਵੀਂ ਜਮਾਤ ਵਿੱਚ ਦੋ ਵਿਦਿਆਰਥਣਾਂ ਅਤੇ ਬਾਰਵੀਂ ਜਮਾਤ ਵਿੱਚ ਇੱਕ ਮੈਡੀਕਲ ਵਿਦਿਆਰਥਣ ਵੱਲੋਂ ਮੈਰਿਟ ਵਿੱਚ ਸਥਾਨ ਪ੍ਰਾਪਤ ਕਰਨਾ ਪੂਰੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹੋਣਹਾਰ ਧੀਆਂ ਨੇ ਆਪਣੇ ਮਾਪਿਆਂ, ਸਕੂਲਾਂ ਅਤੇ ਸਮੁੱਚੇ ਬੁਢਲਾਡਾ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਹ ਨਤੀਜੇ ਸਾਬਤ ਕਰਦੇ ਹਨ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਮਿਹਨਤ ਅਤੇ ਲਗਨ ਨਾਲ ਵੱਡੀਆਂ ਉਪਲੱਬਧੀਆਂ ਹਾਸਲ ਕਰ ਰਹੇ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ ਨੀਲਮ ਰਾਣ...
ਵਿਧਾਇਕ ਜਿੰਪਾ ਨੇ ਵਾਰਡ ਨੰਬਰ 11 ‘ਚ 39 ਲੱਖ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਕਾਰਜ ਸ਼ੁਰੂ ਕਰਵਾਇਆ

ਵਿਧਾਇਕ ਜਿੰਪਾ ਨੇ ਵਾਰਡ ਨੰਬਰ 11 ‘ਚ 39 ਲੱਖ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਕਾਰਜ ਸ਼ੁਰੂ ਕਰਵਾਇਆ

Punjab News
ਹੁਸ਼ਿਆਰਪੁਰ, 13 ਮਈ:  ਪੰਜਾਬ ਸਰਕਾਰ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲਗਾਤਾਰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 11 ਵਿੱਚ ਲਗਭਗ 39 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸਵਾ ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਇਲਾਕੇ ਦੇ ਲੋਕਾਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਸਥਾਨਕ ਨਿਵਾਸੀਆਂ ਨੇ ਲੰਬੇ ਸਮੇਂ ਤੋਂ ਲੰਬਿਤ ਇਸ ਮੰਗ ਨੂੰ ਪੂਰਾ ਕਰਨ ਲਈ ਵਿਧਾਇਕ ਦਾ ਧੰਨਵਾਦ ਕੀਤਾ।       ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਅਤੇ ਬੁਨਿਆਦੀ ਸਹੂਲਤਾਂ ਦੇ ਵਿਸਥਾਰ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 11 ਦੀ ਇਹ ਸੜਕ ਬਣਨ ਨਾਲ ਲੋਕਾਂ ਨੂੰ ਆਵਾਜਾਈ ਵਿੱਚ ਕਾਫ਼ੀ ਸਹੂਲਤ ਮਿਲੇਗੀ ਅਤੇ ਇਲਾਕੇ ਦੀ ਤਸਵੀਰ ਵੀ ਬਦਲੇਗੀ।         ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਰਮਾਣ ਕਾਰਜ ਨਿਰਧਾ...
ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਵੱਲੋਂ ਸਵੈ ਜਨਗਣਨਾ ਦੀ ਕੀਤੀ ਸ਼ੁਰੂਆਤ

ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਵੱਲੋਂ ਸਵੈ ਜਨਗਣਨਾ ਦੀ ਕੀਤੀ ਸ਼ੁਰੂਆਤ

Punjab News
ਨੰਗਲ 14 ਮਈ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਵੈ ਜਨਗਣਨਾ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਇਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਨੇ ਜਨਗਣਨਾ ਲਈ ਬਣਾਈ ਗਈ ਐਪ ਵਿੱਚ ਆਪਣੀ ਵਿਅਕਤੀਗਤ ਜਾਣਕਾਰੀ ਭਰ ਕੇ ਇਸ ਮੁਹਿੰਮ ਨੂੰ ਅੱਗੇ ਵਧਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਜਨਗਣਨਾ ਦੇ ਅੰਕੜੇ ਦੇਸ਼ ਅਤੇ ਰਾਜ ਦੀ ਯੋਜਨਾਬੰਦੀ ਲਈ ਬਹੁਤ ਜ਼ਰੂਰੀ ਹੁੰਦੇ ਹਨ, ਇਸ ਲਈ ਹਰ ਨਾਗਰਿਕ ਨੂੰ ਇਸ ਵਿੱਚ ਪੂਰੀ ਸਹਿਯੋਗ ਦੇਣਾ ਚਾਹੀਦਾ ਹੈ।     ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਨਗਣਨਾ ਸਬੰਧੀ ਦਿੱਤੀ ਜਾਣ ਵਾਲੀ ਜਾਣਕਾਰੀ ਪੂਰੀ ਤਰ੍ਹਾਂ ਸਹੀ ਅਤੇ ਪ੍ਰਮਾਣਿਕ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਗਲਤ ਜਾਂ ਅਧੂਰੀ ਜਾਣਕਾਰੀ ਨਾਲ ਸਰਕਾਰੀ ਯੋਜਨਾਵਾਂ ਦੀ ਯੋਜਨਾ ਬਣਾਉਣ ਵਿੱਚ ਰੁਕਾਵਟ ਆ ਸਕਦੀ ਹੈ। ਇਸ ਲਈ ਹਰ ਇਕ ਵਿਅਕਤੀ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਪਰਿਵਾਰ ਅਤੇ ਘਰ ਦੀ ਸਹੀ ਜਾਣਕਾਰੀ ਦਰਜ ਕਰੇ।      ਹਰਜੋਤ ਸਿੰਘ ਬੈਂਸ ਨੇ ਇਹ ਵੀ ਕਿਹਾ ਕਿ ਡਿਜ਼ੀਟਲ ਮਾਧਿਅਮਾਂ ਰਾਹੀਂ ਜਨਗਣਨਾ ਕਰਨਾ ਸਮੇ...
ਆਪ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਸਿਆਸਤ ਤੋਂ ਪ੍ਰੇਰਿਤ, ਭਾਜਪਾ ਸੰਸਦ ਮੈਂਬਰਾਂ ਵਾਂਗ ਸੁਰੱਖਿਆ ਦੀ ਕੀਤੀ ਮੰਗ

ਆਪ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਸਿਆਸਤ ਤੋਂ ਪ੍ਰੇਰਿਤ, ਭਾਜਪਾ ਸੰਸਦ ਮੈਂਬਰਾਂ ਵਾਂਗ ਸੁਰੱਖਿਆ ਦੀ ਕੀਤੀ ਮੰਗ

Punjab News, Punjab Politics
ਚੰਡੀਗੜ੍ਹ; 13 ਮਈ- ਆਮ ਆਦਮੀ ਪਾਰਟੀ (ਆਪ) ਦੇ ਮੰਤਰੀ ਸੰਜੀਵ ਅਰੋੜਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਨੀ ਲਾਂਡਰਿੰਗ ਕੇਸ ਵਿੱਚ ਕੀਤੀ ਗਈ ਆਪਣੀ ਗ੍ਰਿਫ਼ਤਾਰੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਪੰਜਾਬ ਵਿੱਚ ਭਾਜਪਾ ਅਤੇ 'ਆਪ' ਵਿਚਾਲੇ ਚੱਲ ਰਹੀ ਸਿਆਸੀ ਜੰਗ ਦਰਮਿਆਨ ਇਸ ਸਾਰੀ ਕਾਰਵਾਈ ਨੂੰ "ਸਿਆਸੀ ਬਦਲਾਖੋਰੀ" ਦਾ ਮਾਮਲਾ ਕਰਾਰ ਦਿੱਤਾ ਹੈ। ਇਹ ਮਾਮਲਾ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਦੀ ਸ਼ਮੂਲੀਅਤ ਵਾਲੇ ਡਿਵੀਜ਼ਨ ਬੈਂਚ ਕੋਲ ਸੰਜੀਵ ਅਰੋੜਾ ਦੀ ਉਸ ਪਟੀਸ਼ਨ 'ਤੇ ਸੁਣਵਾਈ ਦੌਰਾਨ ਆਇਆ, ਜਿਸ ਵਿੱਚ ਉਨ੍ਹਾਂ ਨੇ ਆਪਣੀ ਗ੍ਰਿਫ਼ਤਾਰੀ ਅਤੇ ਗੁਰੂਗ੍ਰਾਮ ਦੀ ਅਦਾਲਤ ਵੱਲੋਂ ਸੁਣਾਏ ਗਏ ਰਿਮਾਂਡ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਸੀ। ਸੰਜੀਵ ਅਰੋੜਾ ਵੱਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਪੁਨੀਤ ਬਾਲੀ ਨੇ ਦਲੀਲ ਦਿੱਤੀ ਕਿ ਈਡੀ ਦੀ ਕਾਰਵਾਈ ਇੱਕ ਵੱਡੀ ਸਿਆਸੀ ਸਾਜ਼ਿਸ਼ ਦਾ ਹਿੱਸਾ ਹੈ ਅਤੇ ਉਨ੍ਹਾਂ ਨੇ ਹਾਈ ਕੋਰਟ ਵੱਲੋਂ ਹਾਲ ਹੀ ਵਿੱਚ ਭਾਜਪਾ ਸੰਸਦ ਮੈਂਬਰਾਂ ਨੂੰ ਦਿੱਤੀ ਗਈ ਰਾਹਤ ਵਰਗੀ ਬਰਾਬਰੀ ਦੀ ਮੰਗ ਕੀਤੀ। ਇਸ ਕੇਸ ਨ...
‘ਆਪ’ ਨੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਭਾਜਪਾ ਨੂੰ ਠਹਿਰਾਇਆ ਜ਼ਿੰਮੇਵਾਰ

‘ਆਪ’ ਨੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਭਾਜਪਾ ਨੂੰ ਠਹਿਰਾਇਆ ਜ਼ਿੰਮੇਵਾਰ

Punjab News, Punjab Politics
ਚੰਡੀਗੜ੍ਹ, 13 ਮਈ ਆਮ ਆਦਮੀ ਪਾਰਟੀ ਨੇ ਮਸ਼ਹੂਰ ਪੰਜਾਬੀ ਕਲਾਕਾਰ ਦਿਲਜੀਤ ਦੋਸਾਂਝ ਦੇ ਮੈਨੇਜਰ 'ਤੇ ਹੋਏ ਕਾਇਰਾਨਾ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। 'ਆਪ' ਨੇ ਕਿਹਾ ਕਿ ਇਹ ਹਮਲਾ ਸਿਰਫ਼ ਇੱਕ ਵਿਅਕਤੀ 'ਤੇ ਨਹੀਂ, ਸਗੋਂ ਪੰਜਾਬ ਦੇ ਮਾਣ ਅਤੇ ਲੋਕਤੰਤਰੀ ਕਦਰਾਂ-ਕੀਮਤਾਂ 'ਤੇ ਹਮਲਾ ਹੈ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਜੇ ਕੁਝ ਦਿਨ ਪਹਿਲਾਂ ਹੀ ਭਾਜਪਾ ਨੇ ਦਿਲਜੀਤ ਦੋਸਾਂਝ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਸੀ, ਜਿਸ ਨੂੰ ਉਨ੍ਹਾਂ ਨੇ ਸਿਰੇ ਤੋਂ ਨਕਾਰ ਦਿੱਤਾ। ਇਸ ਇਨਕਾਰ ਦੇ ਠੀਕ ਦੋ ਦਿਨ ਬਾਅਦ ਉਨ੍ਹਾਂ ਦੇ ਮੈਨੇਜਰ ਦੇ ਘਰ 'ਤੇ ਹਮਲਾ ਹੋਣਾ ਅਤੇ ਲਾਰੈਂਸ ਬਿਸ਼ਨੋਈ ਵੱਲੋਂ ਇਸ ਦੀ ਜ਼ਿੰਮੇਵਾਰੀ ਲੈਣਾ ਮਹਿਜ਼ ਇਤਫ਼ਾਕ ਨਹੀਂ ਹੈ। ਇਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਭਾਜਪਾ ਹੁਣ ਗੈਂਗਸਟਰਾਂ ਦੀ ਵਰਤੋਂ ਕਰਕੇ ਦੇਸ਼ ਦੇ ਵੱਡੇ ਸੈਲੀਬ੍ਰਿਟੀਜ਼ ਅਤੇ ਕਾਰੋਬਾਰੀਆਂ ਨੂੰ ਡਰਾ-ਧਮਕਾ ਰਹੀ ਹੈ। ਚੀਮਾ ਨੇ ਕਿਹਾ ਕਿ ਜਿਸ ਲਾਰੈਂਸ ਬਿਸ਼ਨੋਈ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ, ਉਹ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਹੈ, ਜਿੱਥੇ ਭਾਜਪਾ ਦ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

Punjab News
ਨਵੀਂ ਦਿੱਲੀ, 13 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਇੱਕ ਮਹੱਤਵਪੂਰਨ ਮੀਟਿੰਗ ਉਪਰੰਤ ਕੇਂਦਰ ਨੇ ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਹਾਈਵੇਅ ਅਤੇ ਫਲਾਈਓਵਰ ਪ੍ਰਾਜੈਕਟਾਂ ਨੂੰ ਪੂਰਾ ਕਰਨ ਲਈ ਭਰੋਸਾ ਦਿੱਤਾ, ਜਿਸ ਨਾਲ ਮੱਖੂ, ਆਦਮਪੁਰ ਅਤੇ ਭਵਾਨੀਗੜ੍ਹ ਵਿਖੇ ਰੁਕੇ ਹੋਏ ਬੁਨਿਆਦੀ ਢਾਂਚੇ ਸਬੰਧੀ ਕਾਰਜਾਂ ਵਿੱਚ ਤੇਜ਼ੀ ਆਵੇਗੀ ਅਤੇ ਸੂਬੇ ਭਰ ਦੇ ਮੁੱਖ ਸੜਕੀ ਮਾਰਗਾਂ ਦੇ ਵੱਡੇ ਪੱਧਰ 'ਤੇ ਵਿਸਥਾਰ ਅਤੇ ਚਹੁੰ-ਮਾਰਗੀ ਹੋਣ ਦੀ ਸੰਭਾਵਨਾ ਹੈ। ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਣਨੀਤਕ ਤੌਰ 'ਤੇ ਮਹੱਤਵਪੂਰਨ ਸੜਕਾਂ, ਜਿਨ੍ਹਾਂ ਵਿੱਚ ਕੌਮਾਂਤਰੀ ਸਰਹੱਦ ਨੇੜੇ ਫਿਰੋਜ਼ਪੁਰ-ਫਾਜ਼ਿਲਕਾ ਗਲਿਆਰਾ ਵੀ ਸ਼ਾਮਲ ਹੈ, ਨੂੰ ਕੌਮੀ ਰਾਜਮਾਰਗ ਐਲਾਨਣ ਦੀ ਪੰਜਾਬ ਦੀ ਮੰਗ ਵੀ ਉਠਾਈ। ਉਨ੍ਹਾਂ ਨੇ ਦੇਰੀ ਅਤੇ ਰੁਕਾਵਟਾਂ ਕਾਰਨ ਸਾਲਾਂ ਤੋਂ ਰੁਕੇ ਹੋਏ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਲਾਗੂ ਕਰਨ 'ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੇ ਸੁਨਾਮ, ਚੀਮਾ ਮੰਡੀ, ਭੀਖੀ, ਮਾਨਸਾ ਅਤੇ ਮੌੜ ਰਾ...
40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

Crime News, Punjab News
ਚੰਡੀਗੜ੍ਹ, 13 ਮਈ, 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਗੋਲੇਵਾਲਾ ਦੇ ਮਾਲ ਦਫ਼ਤਰ ਵਿਖੇ ਤਾਇਨਾਤ ਕਾਨੂੰਗੋ ਵਰਿੰਦਰ ਸਿੰਘ ਭੁੱਟਰ ਵਿਰੁੱਧ 40,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਬਗਥਲਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਦਾਲਤ ਨੇ ਮਾਲ ਵਿਭਾਗ ਫਰੀਦਕੋਟ ਨੂੰ ਸ਼ਿਕਾਇਤਕਰਤਾ ਨੂੰ ਜ਼ਮੀਨ ਦਾ ਕਬਜ਼ਾ ਦਿਵਾਉਣ ਦੇ ਹੁਕਮ ਜਾਰੀ ਕੀਤੇ ਸਨ। ਇਸ ਸਬੰਧ ਵਿੱਚ ਦੋਸ਼ੀ ਕਾਨੂੰਗੋ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦਾ ਕਬਜ਼ਾ ਦਿਵਾਉਣ ਬਦਲੇ ਉਸਤੋਂ 80,000 ਰੁਪਏ ਰਿਸ਼ਵਤ ਮੰਗੀ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਮੁਲਜ਼ਮ ਕਾਨੂੰਗੋ ਨੂੰ...