Friday, July 31
Shadow

Punjab News

’ਸ਼ੁਕਰਾਨਾ ਯਾਤਰਾ’ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਵਾਗਤ ਕਰਨ ਲਈ ਮਾਝਾ ਭਰ ‘ਚ ਲੋਕ ਸੜਕਾਂ ‘ਤੇ ਉਤਰੇ

’ਸ਼ੁਕਰਾਨਾ ਯਾਤਰਾ’ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਵਾਗਤ ਕਰਨ ਲਈ ਮਾਝਾ ਭਰ ‘ਚ ਲੋਕ ਸੜਕਾਂ ‘ਤੇ ਉਤਰੇ

Punjab News
ਅੰਮ੍ਰਿਤਸਰ / ਜਲੰਧਰ; 7 ਮਈ 2026:ਪੰਜਾਬ ਵਿੱਚ ਜਨਤਕ ਭਾਗੀਦਾਰੀ ਅਤੇ ਭਾਵਨਾਤਮਕ ਧਾਰਮਿਕ ਉਤਸ਼ਾਹ ਦਾ ਅਨੋਖਾ ਦ੍ਰਿਸ਼ ਦੇਖਣ ਨੂੰ ਮਿਲਿਆ ਜਦੋਂ ਮਾਝਾ ਖੇਤਰ ਵਿੱਚ ਹਜ਼ਾਰਾਂ ਲੋਕ ਮੁੱਖ ਮੰਤਰੀ ਸਾਹਿਬ ਦੀ "ਸ਼ੁਕਰਾਨਾ ਯਾਤਰਾ" ਦੇ ਦੂਜੇ ਦਿਨ ਉਨ੍ਹਾਂ ਦੇ ਸਵਾਗਤ ਲਈ ਸੜਕਾਂ 'ਤੇ ਉਤਰ ਆਏ। ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਇਤਿਹਾਸਕ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਪਾਸ ਕਰਨ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਇਹ ਯਾਤਰਾ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ਼ੁਰੂ ਕੀਤੀ ਗਈ ਹੈ। ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਦਿਨ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ, ਜਿਨ੍ਹਾਂ ਨੇ ਉਨ੍ਹਾਂ ਦੀ ਸਰਕਾਰ ਨੂੰ ਦੇਸ਼ ਦਾ ਸਭ ਤੋਂ ਸਖ਼ਤ ਬੇਅਦਬੀ ਵਿਰੋਧੀ ਕਾਨੂੰਨ ਲਾਗੂਕਰਨ ਦਾ ਮੌਕਾ ਬਖਸ਼ਿਆ। ਅੰਮ੍ਰਿਤਸਰ, ਰਈਆ, ਕਰਤਾਰਪੁਰ, ਆਦਮਪੁਰ ਅਤੇ ਮਾਝੇ ਦੇ ਹੋਰ ਹਿੱਸਿਆਂ ਵਿੱਚ ਯਾਤਰਾ ਦੌਰਾਨ, ਲੋਕ ਵੱਡੀ ਗਿਣਤੀ ਵਿੱਚ ਸੜਕਾਂ 'ਤੇ ਇਕੱਠੇ ਹੋਏ ਅਤੇ ਮੁੱਖ ਮੰਤਰੀ ਦੇ ਕਾਫਲੇ ‘ਤੇ ਫੁੱਲਾਂ ਦੀ ਵਰਖਾ ਕ...
ਵਿਧਾਇਕ ਪ੍ਰਿੰਸੀਪਲ ਬੁੱਧਰਾਮ ਵੱਲੋਂ ਹਲਕਾ ਬੁਢਲਾਡਾ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ

ਵਿਧਾਇਕ ਪ੍ਰਿੰਸੀਪਲ ਬੁੱਧਰਾਮ ਵੱਲੋਂ ਹਲਕਾ ਬੁਢਲਾਡਾ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ

Punjab News
ਮਾਨਸਾ, 07 ਮਈ: ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਬੁਢਲਾਡਾ ਸ਼ਹਿਰ ਵਿਚ 4 ਥਾਵਾਂ 'ਤੇ ਟੱਕ ਲਗਾ ਕੇ ਵੱਖ ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ। ਵਿਧਾਇਕ ਬੁੱਧ ਰਾਮ ਨੇ ਦੱਸਿਆ ਕਿ ਵਾਰਡ 19 ਵਿੱਚ ਵਿਸ਼ਾਲ ਰਿਸ਼ੀ ਵਾਲੀ ਗਲੀ, ਚੌੜੀ ਗਲੀ ਵਿੱਚੋ ਪਾਣੀ ਦੀ ਨਿਕਾਸੀ ਦੇ ਪੱਕੇ ਪ੍ਰਬੰਧ ਕੀਤੇ ਜਾ ਰਹੇ ਹਨ। ਵਾਟਰ ਵਰਕਸ ਵਿਚਲੇ ਪਾਰਕ ਵਿੱਚ ਵਾਧਾ ਕਰਨ ਲਈ 50 ਲੱਖ ਦੀ ਗਰਾਂਟ ਜਾਰੀ ਕੀਤੀ ਗਈ ਹੈ ਅਤੇ 6 ਲੱਖ ਦੀ ਲਾਗਤ ਨਾਲ ਸੈਣੀ ਭਾਈਚਾਰੇ ਦੀ ਧਰਮਸ਼ਾਲਾ ਦਾ ਸ਼ੈੱਡ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਕੁਲਾਣਾ ਰੋਡ 'ਤੇ 20 ਲੱਖ ਰੁਪਏ ਦੀ ਲਾਗਤ ਨਾਲ ਅੰਬੇਡਕਰ ਭਵਨ ਦਾ ਨਿਰਮਾਣ, ਬਾਜੀਗਰ ਅਤੇ ਪਰਜਾਪਤ ਧਰਮਸ਼ਾਲਾ ਦੀ ਮੁਰੰਮਤ, ਵਾਰਡ 17 ਵਿੱਚ ਜੀਵਨ ਬਸਤੀ ਵਿੱਚ ਸ਼ੈੱਡ ਦੇ ਕੰਮ ਸਮੇਤ 12 ਸੜਕਾਂ ਦਾ ਨਵੀਨੀਕਰਨ ਕੀਤਾ ਗਿਆ ਹੈ।  ਵਿਧਾਇਕ ਬੁੱਧ ਰਾਮ ਨੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੱਲ੍ਹ ਹੀ ਬੁਢਲਾਡਾ, ਬੋਹਾ ਅਤੇ ਬਰੇਟਾ ਦੇ ਵਿਕਾਸ ਕਾਰਜਾਂ ਲਈ ਮਿਊਂਸਪਲ ਫੰਡ ਵਿੱਚੋ 5.57 ਕਰੋੜ ਦੀ ਰਕਮ ਜਾਰੀ ਕੀਤੀ ਹੈ ਜਿਸ ਤਹਿਤ ਹਲਕਾ ਬੁਢਲਾਡਾ ਦੇ ਇੰਨ੍...
ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

Punjab News
ਚੰਡੀਗੜ੍ਹ, 7 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 107ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 585 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ  ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ 107ਵੇਂ ਦਿਨ ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 323 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 27,360 ਹੋ ਗਈ ਹੈ। ਇਸ ਤੋਂ ਇਲਾਵਾ 123 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ...
ਅਕਾਲੀਆਂ ਨੇ ਬੇਅਦਬੀ ਦੀ ਆਗਿਆ ਦਿੱਤੀ ਅਤੇ ਦੋਸ਼ੀਆਂ ਨੂੰ ਬਚਾ ਕੇ ਰੱਖਿਆ, ਅੱਜ ਉਹ 25 ਲੋਕਾਂ ਨੂੰ ਵੀ ਇਕੱਠੇ ਨਹੀਂ ਕਰ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲੀਆਂ ਨੇ ਬੇਅਦਬੀ ਦੀ ਆਗਿਆ ਦਿੱਤੀ ਅਤੇ ਦੋਸ਼ੀਆਂ ਨੂੰ ਬਚਾ ਕੇ ਰੱਖਿਆ, ਅੱਜ ਉਹ 25 ਲੋਕਾਂ ਨੂੰ ਵੀ ਇਕੱਠੇ ਨਹੀਂ ਕਰ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News
ਤਰਨ ਤਾਰਨ, 7 ਮਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ  ਅੱਜ ਅਕਾਲੀਆਂ ਦੇ ਕਾਰਜਕਾਲ ਦੌਰਾਨ 'ਬੇਅਦਬੀ' ਦੀਆਂ ਘਟਨਾਵਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਅਕਾਲੀ ਆਗੂਆਂ ਨੇ ਸਿੱਖ ਸੰਗਤ ਨੂੰ ਇਨਸਾਫ਼ ਤਾਂ ਕੀ ਦੇਣਾ ਸੀ ਬਲਕਿ ਉਲਟਾ ਉਨ੍ਹਾਂ ਨੇ ਦੋਸ਼ੀਆਂ ਨੂੰ ਬਚਾ ਕੇ ਰੱਖਿਆ। ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ  ਵਿਖੇ ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਨੇ  ਪੱਟੀ ਵਿਖੇ ਇਕੱਠ ਨੂੰ ਵੀ ਸੰਬੋਧਨ ਕਰਦਿਆਂ ਕਿਹਾ ਕਿ ਜਿਹੜੇ ਲੋਕ ਕਦੇ ਦਾਅਵਾ ਕਰਦੇ ਸਨ ਕਿ ਉਹ 25 ਸਾਲ ਪੰਜਾਬ 'ਤੇ ਰਾਜ ਕਰਨਗੇ, ਅੱਜ ਉਹ ਆਪਣੀਆਂ ਮੀਟਿੰਗਾਂ ਲਈ 25 ਲੋਕਾਂ ਨੂੰ ਵੀ ਇਕੱਠਾ ਨਹੀਂ ਕਰ ਪਾ ਰਹੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਖੁਦ 'ਬੇਅਦਬੀ' ਦੀਆਂ ਘਟਨਾਵਾਂ ਵਿੱਚ ਸ਼ਾਮਲ ਰਹੇ ਹਨ, ਜਿਸ ਕਾਰਨ ਉਹ ਕਦੇ ਵੀ ਅਜਿਹਾ ਕਾਨੂੰਨ ਨਹੀਂ ਲਿਆਏ। ਲੋਕ, ਖਾਸ ਕਰਕੇ ਮਾਝਾ ਖੇਤਰ ਦੇ ਲੋਕ, ਉਨ੍ਹਾਂ ਨੂੰ ਬਾਬਾ ਨਾਨਕ ਦੇ ਪੈਰੋਕਾਰ ਸਮਝ ਕੇ ਵੋਟ ਦਿੰਦੇ ਰਹੇ, ਪਰ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ 'ਬੇਅਦਬੀ' ਨਾਲ 'ਬਾਣੀ...
ਚੋਣਾਂ ਤੋਂ ਠੀਕ ਪਹਿਲਾਂ ਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ ਗੰਦੀ ਰਾਜਨੀਤੀ ਕਰ ਰਹੀ ਹੈ ਭਾਜਪਾ: ਕੁਲਦੀਪ ਧਾਲੀਵਾਲ

ਚੋਣਾਂ ਤੋਂ ਠੀਕ ਪਹਿਲਾਂ ਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ ਗੰਦੀ ਰਾਜਨੀਤੀ ਕਰ ਰਹੀ ਹੈ ਭਾਜਪਾ: ਕੁਲਦੀਪ ਧਾਲੀਵਾਲ

Punjab News
ਚੰਡੀਗੜ੍ਹ/ਅਮ੍ਰਿਤਸਰ 7 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪਿਛਲੇ ਦਿਨੀਂ ਪੰਜਾਬ ਵਿੱਚ ਹੋਏ ਧਮਾਕਿਆਂ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕੇਂਦਰ ਦੀ ਭਾਜਪਾ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਇਹ ਪੂਰੇ ਪੰਜਾਬ ਅਤੇ ਭਾਰਤ ਲਈ ਚਿੰਤਾ ਦਾ ਵਿਸ਼ਾ ਹੈ ਕਿ ਆਖਿਰ ਜਦੋਂ ਵੀ ਦੇਸ਼ ਜਾਂ ਕਿਸੇ ਰਾਜ ਵਿੱਚ ਚੋਣਾਂ ਨੇੜੇ ਆਉਂਦੀਆਂ ਹਨ, ਉਦੋਂ ਹੀ ਇਹ ਬੰਬ ਧਮਾਕੇ ਅਤੇ ਅੱਤਵਾਦੀ ਹਮਲੇ ਕਿਉਂ ਹੁੰਦੇ ਹਨ? ਧਾਲੀਵਾਲ ਨੇ  ਕਿ ਚੋਣਾਂ ਤੋਂ ਠੀਕ ਪਹਿਲਾਂ ਕੇਂਦਰ ਦੀ ਭਾਜਪਾ ਸਰਕਾਰ ਜਨਤਾ ਨੂੰ ਡਰਾ ਕੇ ਅਤੇਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ  ਗੰਦੀ ਰਾਜਨੀਤੀ ਕਰ ਰਹੀ ਹੈ। ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਸਿਲਸਿਲੇਵਾਰ ਹਮਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਚਾਹੇ ਪਠਾਨਕੋਟ ਏਅਰਬੇਸ ਦਾ ਹਮਲਾ ਹੋਵੇ, ਪੁਲਵਾਮਾ, ਦੀਨਾਨਗਰ ਜਾਂ ਪਹਿਲਗਾਮ ਦਾ ਹਮਲਾ ਹੋਵੇ, ਇਨ੍ਹਾਂ ਸਾਰੀਆਂ ਘਟਨਾਵਾਂ...
ਭਗਵੰਤ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਰਹੀ ਨਤੀਜੇ, ਕਪੂਰਥਲਾ ਵਿੱਚ ਹੈਰੋਇਨ ਦੀ ਬਰਾਮਦਗੀ ਵਿੱਚ 187% ਵਾਧਾ, ਪੁਲਿਸ ਨੇ ਨਸ਼ਾ ਜਾਲਾਂ ‘ਤੇ ਕੱਸਿਆ ਸ਼ਿਕੰਜਾ

ਭਗਵੰਤ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਰਹੀ ਨਤੀਜੇ, ਕਪੂਰਥਲਾ ਵਿੱਚ ਹੈਰੋਇਨ ਦੀ ਬਰਾਮਦਗੀ ਵਿੱਚ 187% ਵਾਧਾ, ਪੁਲਿਸ ਨੇ ਨਸ਼ਾ ਜਾਲਾਂ ‘ਤੇ ਕੱਸਿਆ ਸ਼ਿਕੰਜਾ

Punjab News
ਚੰਡੀਗੜ੍ਹ; 7 ਮਈ 2026:ਕਪੂਰਥਲਾ ਜ਼ਿਲ੍ਹੇ ਵਿੱਚ ਭਗਵੰਤ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਹੇਠ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਵਿੱਚ ਤੇਜ਼ ਵਾਧਾ ਦਰਜ ਕੀਤਾ ਗਿਆ ਹੈ, ਜੋ ਜ਼ਿਲ੍ਹਾ ਪੁਲਿਸ ਵੱਲੋਂ ਕੀਤੀ ਗਈ ਤੀਬਰ ਅਤੇ ਲਗਾਤਾਰ ਕਾਰਵਾਈ ਨੂੰ ਦਰਸਾਉਂਦਾ ਹੈ। ਅਧਿਕਾਰਕ ਅੰਕੜਿਆਂ ਅਨੁਸਾਰ 1 ਮਾਰਚ 2025 ਤੋਂ 30 ਅਪ੍ਰੈਲ 2026 ਤੱਕ ਕਪੂਰਥਲਾ ਪੁਲਿਸ ਨੇ 30.4 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ, ਜਦਕਿ ਮੁਹਿੰਮ ਤੋਂ ਪਹਿਲਾਂ ਦੇ ਸਮੇਂ (1 ਜਨਵਰੀ 2024 ਤੋਂ 28 ਫ਼ਰਵਰੀ 2025) ਦੌਰਾਨ 10.6 ਕਿਲੋਗ੍ਰਾਮ ਬਰਾਮਦਗੀ ਹੋਈ ਸੀ - ਜੋ ਕਿ 187% ਦਾ ਮਹੱਤਵਪੂਰਨ ਵਾਧਾ ਦਰਸਾਉਂਦਾ ਹੈ। ਇਸ ਸਮੇਂ ਦੌਰਾਨ ਭੁੱਕੀ ਦੀ ਬਰਾਮਦਗੀ 170 ਕਿਲੋਗ੍ਰਾਮ ਤੋਂ ਵੱਧ ਕੇ 452 ਕਿਲੋਗ੍ਰਾਮ ਤੋਂ ਉੱਪਰ ਹੋ ਗਈ, ਜੋ ਕਿ 166% ਵਾਧਾ ਹੈ, ਜਦਕਿ ਅਫ਼ੀਮ ਦੀ ਬਰਾਮਦਗੀ 6.845 ਕਿਲੋਗ੍ਰਾਮ ਤੋਂ ਵੱਧ ਕੇ 11.517 ਕਿਲੋਗ੍ਰਾਮ ਹੋ ਗਈ, ਜੋ ਕਿ 68% ਵਾਧਾ ਦਰਸਾਉਂਦਾ ਹੈ। ਇਸੇ ਸਮੇਂ ਦੌਰਾਨ ਹੀ ਨਸ਼ੀਲੀ ਗੋਲੀਆਂ ਅਤੇ ਕੈਪਸੂਲਾਂ ਦੀ ਬਰਾਮਦਗੀ 38,327 ਤੋਂ ਵੱਧ ਕੇ 72,480 ਹੋ ਗਈ ਜੋ ਕਿ ਕਰੀਬ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਕੰਮਾਂ ਦਾ ਜਾਇਜ਼ਾ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਕੰਮਾਂ ਦਾ ਜਾਇਜ਼ਾ

Punjab News
*ਚੰਡੀਗੜ੍ਹ/ਫ਼ਰੀਦਕੋਟ, 7 ਮਈ:*ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਕੰਮ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਸ੍ਰੀ ਗੋਇਲ ਨੇ ਦੱਸਿਆ ਕਿ ਇਹ ਨਹਿਰ ਪੰਜਾਬ ਦੇ ਕਈ ਪਿੰਡਾਂ ਅਤੇ ਸ਼ਹਿਰਾਂ ਦੇ ਨੇੜੇ ਤੋਂ ਲੰਘਦੀ ਹੈ ਅਤੇ ਲਗਭਗ 60 ਸਾਲ ਪੁਰਾਣੀ ਹੋਣ ਕਾਰਨ ਇਸ ਦੀ ਲਾਈਨਿੰਗ ਕਾਫ਼ੀ ਖਸਤਾਹਾਲ ਹੋ ਚੁੱਕੀ ਸੀ। ਪਿਛਲੇ ਸਮੇਂ ਦੌਰਾਨ ਰਾਜਸਥਾਨ ਫੀਡਰ ਨਹਿਰ ਅਤੇ ਸਰਹਿੰਦ ਫੀਡਰ ਦੇ ਕਾਮਨ ਬੈਂਕ ਟੁੱਟਣ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਨੁਕਸਾਨ ਦਾ ਖ਼ਤਰਾ ਬਣਿਆ ਰਹਿੰਦਾ ਸੀ। ਇਸ ਨੁਕਸਾਨ ਨੂੰ ਰੋਕਣ ਦੇ ਮੱਦੇਨਜ਼ਰ ਇਹ ਕੰਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਹਿੰਦ ਫੀਡਰ ਨਹਿਰ ਦੀ ਮੁੜ ਉਸਾਰੀ ਦਾ ਕੰਮ 800 ਕਰੋੜ ਰੁਪਏ ਦੀ ਲਾਗਤ ਨਾਲ ਪਹਿਲਾਂ ਹੀ ਮੁਕੰਮਲ ਹੋ ਚੁੱਕਾ ਹੈ ਅਤੇ ਹੁਣ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਪੂਰੀ ਹੋਣ ਨਾਲ ਦੋਵੇਂ ਨਹਿਰਾਂ ਦੇ ਨਾਲ ਲਗਦੇ ਪਿੰਡਾਂ ਅਤੇ ਸ਼ਹਿਰਾਂ ਦਾ ਸੰਭਾਵਿਤ ਜਾਨੀ-ਮਾਲੀ ਨੁਕਸਾਨ ਤੋਂ ਬਚਾਅ ਹ...
ਪੰਜਾਬ ਦੇ 700 ਕਿਸਾਨਾਂ ਦੀ ਮੌਤ ਲਈ ਭਾਜਪਾ ਜ਼ਿੰਮੇਵਾਰ, ਕੇਂਦਰ ਸਰਕਾਰ ਹਰ ਰੋਜ਼ ਪੰਜਾਬ ਵਿਰੋਧੀ ਫੈਸਲੇ ਲੈਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ 700 ਕਿਸਾਨਾਂ ਦੀ ਮੌਤ ਲਈ ਭਾਜਪਾ ਜ਼ਿੰਮੇਵਾਰ, ਕੇਂਦਰ ਸਰਕਾਰ ਹਰ ਰੋਜ਼ ਪੰਜਾਬ ਵਿਰੋਧੀ ਫੈਸਲੇ ਲੈਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News
*ਅੰਮ੍ਰਿਤਸਰ, 7 ਮਈ*: ਚਾਰ ਰੋਜ਼ਾ ਸ਼ੁਕਰਾਨਾ ਯਾਤਰਾ ਅੱਜ ਦੂਜੇ ਦਿਨ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਪਹੁੰਚੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਕ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ‘ਲੋਕ ਸੇਵਾ ਦੀ ਸਿਆਸਤ’ ਕਰ ਰਹੀ ਹੈ ਅਤੇ ਦੂਜੇ ਪਾਸੇ ਭਾਜਪਾ ‘ਪੰਜਾਬ ਵਿਰੋਧੀ ਸਿਆਸਤ’ ਖੇਡ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਿਰਫ਼ ਚਾਰ ਸਾਲਾਂ ਦੇ ਅੰਦਰ ਮੁਫ਼ਤ ਬਿਜਲੀ, 65,000 ਸਰਕਾਰੀ ਨੌਕਰੀਆਂ, ਖੇਤਾਂ ਨੂੰ ਨਹਿਰੀ ਪਾਣੀ, 10 ਲੱਖ ਰੁਪਏ ਦੀ ਮੁੱਖ ਮੰਤਰੀ ਸਿਹਤ ਯੋਜਨਾ ਅਤੇ ਔਰਤਾਂ ਲਈ ਮਹੀਨਾਵਾਰ ਸਨਮਾਨ ਰਾਸ਼ੀ ਪ੍ਰਦਾਨ ਕੀਤੀ ਹੈ। ਦੂਜੇ ਪਾਸੇ ਕੇਂਦਰ ਵਿੱਚ ਬੈਠੀ ਭਾਜਪਾ ਵਾਰ-ਵਾਰ ਪੰਜਾਬ ਵਿਰੋਧੀ ਫੈਸਲੈ ਕੇ ਪੰਜਾਬੀਆਂ ਨਾਲ ਧੋਖਾ ਕਰ ਰਹੀ ਹੈ।ਕਿਸਾਨ ਅੰਦੋਲਨ ਦੌਰਾਨ 700 ਕਿਸਾਨਾਂ ਦੀਆਂ ਮੌਤਾਂ ਹੋਣ 'ਤੇ ਭਾਜਪਾ ਉੱਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ ਨਹੀਂ ਕਰੇਗਾ, ਜਿਨ੍ਹਾਂ ਨੇ ਅੰਨਦਾਤੇ ਦੀ ਆਵਾਜ਼ ਨੂੰ ਕੁਚਲਿਆ ਅਤੇ ਸੂਬੇ ਦੇ ਅਧਿਕਾਰਾਂ, ਵਸ...
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਦੇ ਗਾਂਧੀ ਨਗਰ ਵਾਰਡ ਨੰ. 15 ਵਿਖੇ ਪਾਰਕ ਦੇ ਸੁੰਦਰੀਕਰਨ ਦਾ ਕੰਮ ਸ਼ੁਰੂ ਕਰਵਾਇਆ

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਦੇ ਗਾਂਧੀ ਨਗਰ ਵਾਰਡ ਨੰ. 15 ਵਿਖੇ ਪਾਰਕ ਦੇ ਸੁੰਦਰੀਕਰਨ ਦਾ ਕੰਮ ਸ਼ੁਰੂ ਕਰਵਾਇਆ

Punjab News
ਫਾਜ਼ਿਲਕਾ 6ਮਈ 2026…ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕਾ ਫਾਜ਼ਿਲਕਾ ਦੇ ਗਾਂਧੀ ਨਗਰ ਵਾਰਡ ਨੰ. 15 ਵਿਖੇ ਮੌਜੂਦ ਮੇਨ ਪਾਰਕ ਦੇ ਸੁਧਾਰ ਤੇ ਸੁੰਦਰੀਕਰਨ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਬੋਲਦਿਆ ਵਿਧਾਇਕ ਸਵਨਾ ਨੇ ਇਹ ਪਾਰਕ ਲਾਈਟਾਂ, ਬੈਠਣ ਲਈ ਬੈਂਚ, ਸਾਫ ਪੀਣ ਯੋਗ ਪਾਣੀ ਤੇ ਸੈਰ ਕਰਨ ਲਈ ਘਾਹ ਆਦਿ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈੱਸ ਹੋਵੇਗਾ ਤੇ ਇਹ ਪਾਰਕ ਆਉਣ ਵਾਲੇ 1 ਮਹੀਨੇ ਵਿੱਚ ਪੂਰਾ ਹੋ ਜਾਵੇਗਾ। ਪਾਰਕ ਬਣਨ ਤੋਂ ਬਾਅਦ ਮੁਹੱਲਾ ਗਾਂਧੀ ਨਗਰ ਦੇ ਬਜ਼ੁਰਗ ਤੇ ਬੱਚੇ ਆ ਕੇ ਆਪਣੀਆਂ ਕਸਰਤਾਂ ਤੇ ਮਨੋਰੰਜਨ ਕਰ ਸਕਣਗੇ।ਉਨ੍ਹਾਂ ਕਿਹਾ ਕਿ ਗਾਂਧੀ ਨਗਰ ਵਾਸੀਆਂ ਦੀ ਬੜੇ ਲੰਬੇ ਸਮੇਂ ਤੋਂ ਮੰਗ ਸੀ ਸਾਡੇ ਪਾਰਕ ਦਾ ਸੁੰਦਰੀਕਰਨ ਕੀਤਾ ਜਾਵੇ ਤੇ ਅੱਜ ਇਨ੍ਹਾਂ ਦੀ ਇਹ ਮੰਗ ਪੂਰੀ ਹੋ ਗਈ ਹੈ।  ਉਨ੍ਹਾਂ ਕਿਹਾ ਕਿ ਸਾਡੇ ਹਲਕੇ ਦਾ ਵਿਕਾਸ ਇਨ੍ਹਾਂ ਕਿਸੇ ਵੀ ਸਰਕਾਰ ਸਮੇਂ ਨਹੀਂ ਹੋਇਆ ਜਿਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਮੇ਼ਂ ਹੋਇਆ ਹੈ।  ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਸਾਰੇ ਵਿਕਾਸ ਦੇ ਕੰਮ ਪਾਰਟੀਬਾਜ...
ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

Punjab News
*ਫਗਵਾੜਾ, 6 ਮਈ*:ਦੋਆਬਾ ਖੇਤਰ ਨੂੰ ਵੱਡਾ ਤੋਹਫਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਨੀਆ ਭਰ ਵਿੱਚ ਪ੍ਰਸਿੱਧ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਸ਼ੁਰੂ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਦੋਆਬੇ ਦਾ ਦਿਲ ਸਮਝੀ ਜਾਂਦੀ ਇਸ ਮਿੱਲ ਦੇ ਚਾਲੂ ਹੋਣ ਨਾਲ ਜਿੱਥੇ ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਮਿਲੇਗਾ, ਉੱਥੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।ਆਪਣੀ ਸ਼ੁਕਰਾਨਾ ਯਾਤਰਾ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੇਰੇ ਕੋਲ ਸਾਰੇ ਪੰਜਾਬੀਆਂ, ਖਾਸ ਕਰਕੇ ਫਗਵਾੜਾ ਦੇ ਲੋਕਾਂ ਲਈ ਖੁਸ਼ਖਬਰੀ ਹੈ ਕਿ ਮਸ਼ਹੂਰ ਜੇ.ਸੀ.ਟੀ. ਮਿੱਲ ਛੇਤੀ ਹੀ ਕੰਮਕਾਜ ਮੁੜ ਸ਼ੁਰੂ ਕਰੇਗੀ। ਉਤਪਾਦਨ ਮੁੜ ਸ਼ੁਰੂ ਹੋਣ 'ਤੇ ਇਸ ਮਿੱਲ ਦੀ ਪੁਰਾਣੀ ਸ਼ਾਨ ਨੂੰ ਬਹਾਲ ਕੀਤਾ ਜਾਵੇਗਾ, ਜਿਸ ਨਾਲ ਦੋਆਬਾ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਪੰਜਾਬ ਨੂੰ ਅੰਤਰਰਾਸ਼ਟਰੀ ਫੁੱਟਬਾਲ ਦੇ ਨਕਸ਼ੇ 'ਤੇ ਮੁੜ ਉਭਾਰਨ ਲਈ ਜੇ.ਸੀ.ਟੀ. ਦੀ ਫੁੱਟਬਾਲ ਟੀਮ ਨੂੰ ਵੀ ਮੁੜ ਸੁਰਜੀਤ ਕੀਤਾ ਜਾਵੇਗਾ। ਇੱਕ ਪੰਜਾਬੀ ਉੱਦਮੀ ਨੇ ਜੇ.ਸੀ.ਟੀ. ਮਿੱਲ ਦੀਆਂ ਜਾਇਦਾਦਾਂ ਖਰੀਦੀਆਂ ਹਨ, ...