ਪੰਜਾਬ ਪੁਲਿਸ ਵੱਲੋਂ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਵਿੱਚ ਤੁਰੰਤ ਕਾਰਵਾਈ ਲਈ ਈ-ਜ਼ੀਰੋ ਐਫਆਈਆਰ ਸਿਸਟਮ ਦੀ ਸ਼ੁਰੂਆਤ
ਚੰਡੀਗੜ੍ਹ, 29 ਜੁਲਾਈ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸਾਈਬਰ ਵਿੱਤੀ ਅਪਰਾਧਾਂ ਨਾਲ ਨਜਿੱਠਣ ਸਬੰਧੀ ਸੂਬੇ ਦੀ ਸਮਰੱਥਾ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ, ਪੰਜਾਬ ਪੁਲਿਸ ਵੱਲੋਂ 5 ਲੱਖ ਰੁਪਏ ਤੋਂ ਵੱਧ ਦੇ ਧੋਖਾਧੜੀ ਵਾਲੇ ਲੈਣ-ਦੇਣ ਨਾਲ ਸਬੰਧਤ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਲਈ ਈ-ਜ਼ੀਰੋ ਐਫਆਈਆਰ ਸਿਸਟਮ ਸ਼ੁਰੂ ਕੀਤਾ ਗਿਆ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸਟੈਂਡਿੰਗ ਆਰਡਰ ਜਾਰੀ ਕਰਨ ਤੋਂ ਬਾਅਦ, ਮੰਗਲਵਾਰ ਨੂੰ ਇਹ ਸਿਸਟਮ ਰਸਮੀ ਤੌਰ 'ਤੇ ਕਾਰਜਸ਼ੀਲ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਈ-ਜ਼ੀਰੋ ਐਫਆਈਆਰ ਸਿਸਟਮ ਜ਼ਰੀਏ ਨੈਸ਼ਨਲ ਸਾਈਬਰ ਕ੍ਰਾਈਮ ਰਿਪੋਰਟਿੰਗ ਪੋਰਟਲ (ਐਨਸੀਆਰਪੀ) ਜਾਂ ਨੈਸ਼ਨਲ ਸਾਈਬਰ ਕ੍ਰਾਈਮ ਹੈਲਪਲਾਈਨ 1930 ਰਾਹੀਂ ਦਰਜ ਕੀਤੀਆਂ ਗਈਆਂ ਯੋਗ ਸਾਈਬਰ ਵਿੱਤੀ ਧੋਖਾਧੜੀ ਸ਼ਿਕਾਇਤਾਂ ਨੂੰ ਆਪਣੇ ਆਪ ਈ-ਜ਼ੀਰੋ ਐਫਆਈਆਰ ਵਿੱਚ ਬਦਲਿਆ ਜਾਵੇਗਾ ਅਤੇ ਤੁਰੰਤ ਜਾਂਚ ਲਈ ਕ੍ਰਾਈਮ ਅਤੇ ਕ੍ਰਿਮੀਨਲ ਟਰੈਕਿੰਗ ਨੈੱਟਵਰਕ ਅਤੇ ਸਿਸਟਮ (ਸੀਸੀਟੀਐਨਐਸ) ਜ਼ਰੀਏ ਸਬੰਧਤ ਜ਼ਿਲ੍ਹਿਆਂ ਜਾਂ ਪੁਲਿਸ ਕਮਿਸ਼ਨਰੇ...








