ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ
ਚੰਡੀਗੜ੍ਹ, 21 ਜੁਲਾਈਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਮੰਗਲਵਾਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਅਗਸਤ ਤੋਂ 10 ਅਗਸਤ ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ।ਇਸ ਸਬੰਧੀ ਫੈਸਲਾ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ, ਜੋ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ 16ਵੀਂ ਪੰਜਾਬ ਵਿਧਾਨ ਸਭਾ ਦਾ 12ਵਾਂ ਇਜਲਾਸ 1 ਮਈ 2026 ਨੂੰ ਸਮਾਪਤ ਹੋਇਆ ਸੀ। ਭਾਰਤ ਦੇ ਸੰਵਿਧਾਨ ਦੀ ਧਾਰਾ 174 ਦੀ ਧਾਰਾ (1) ਅਨੁਸਾਰ, ਰਾਜਪਾਲ ਕੋਲ ਰਾਜ ਵਿਧਾਨ ਸਭਾ ਨੂੰ ਅਜਿਹੇ ਸਮੇਂ ਅਤੇ ਸਥਾਨ 'ਤੇ ਬੁਲਾਉਣ ਦਾ ਅਧਿਕਾਰ ਹੈ, ਜੋ ਉਹ ਢੁਕਵਾਂ ਸਮਝਦੇ ਹਨ। ਇਸ ਲਈ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਬੁਲਾਉਣ ਦੀ ਸਿਫਾਰਸ਼ ਕੀਤੀ ਹੈ।
ਐੱਸ.ਆਈ. ਰੈਂਕ 'ਤੇ ਸਿੱਧੀ ਭਰਤੀ ਖ਼ਤਮ ਕਰਨ ਲਈ 'ਪੰਜਾਬ ਪੁਲਿਸ ਰੂਲਜ਼, 1934' ਵਿੱਚ ਸੋਧ ਨੂੰ ਮਨਜ਼ੂਰੀ
ਇੱਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਕੈਬਨਿਟ ਨੇ ਪੰਜਾਬ ਪੁਲਿਸ ਵਿੱਚ ਸਬ-ਇੰਸਪੈਕਟਰ...








