ਮਿਸ਼ਨ ਆਰੰਭ’ ਡਿਜੀਟਲ ਮਾਧਿਅਮ ਰਾਹੀਂ 1.6 ਲੱਖ ਤੋਂ ਵੱਧ ਮਾਪਿਆਂ ਨੂੰ ਜੋੜ ਕੇ ਮੁਢਲੀ ਸਿੱਖਿਆ ਨੂੰ ਕਰ ਰਿਹਾ ਮਜ਼ਬੂਤ: ਡਾ. ਬਲਜੀਤ ਕੌਰ
ਚੰਡੀਗੜ੍ਹ, 13 ਜੁਲਾਈ:* ਹਰੇਕ ਬੱਚੇ ਨੂੰ ਜੀਵਨ ਦੀ ਸਭ ਤੋਂ ਵਧੀਆ ਸੰਭਵ ਸ਼ੁਰੂਆਤ ਦੇਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਮਿਸ਼ਨ ਆਰੰਭ' ਡਿਜੀਟਲ ਪਲੇਟਫਾਰਮਾਂ ਰਾਹੀਂ ਮਾਪਿਆਂ ਅਤੇ ਆਂਗਣਵਾੜੀ ਵਰਕਰਾਂ ਨੂੰ ਇੱਕ ਦੂਜੇ ਦੇ ਨੇੜੇ ਲਿਆ ਕੇ ਮੁਢਲੀ ਬਾਲ ਅਵਸਥਾ ਦੀ ਸਿੱਖਿਆ ਵਿੱਚ ਵੱਡੀ ਤਬਦੀਲੀ ਲਿਆ ਰਿਹਾ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ 'ਪ੍ਰਥਮ' (Pratham) ਅਤੇ 'ਰੌਕੇਟ ਲਰਨਿੰਗ' (Rocket Learning) ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ 'ਮਿਸ਼ਨ ਆਰੰਭ' ਪੰਜਾਬ ਭਰ ਵਿੱਚ ਵਟਸਐਪ-ਆਧਾਰਿਤ 'ਘਰ ਬੈਠੇ ਸਿੱਖਣ' (Home Learning) ਦੇ ਪ੍ਰੋਗਰਾਮ ਰਾਹੀਂ 1.6 ਲੱਖ ਤੋਂ ਵੱਧ ਮਾਪਿਆਂ ਤੱਕ ਪਹੁੰਚ ਚੁੱਕਾ ਹੈ। ਪਰਿਵਾਰਾਂ ਨੂੰ ਸਿੱਧੇ ਤੌਰ 'ਤੇ ਸਰਲ, ਦਿਲਚਸਪ ਅਤੇ ਉਮਰ ਦੇ ਅਨੁਕੂਲ ਸਿੱਖਣ ਦੀਆਂ ਗਤੀਵਿਧੀਆਂ ਪ੍ਰਦਾਨ ਕਰਕੇ, ਇਹ ਪਹਿਲਕਦਮੀ ਮਾਪਿਆਂ ਨੂੰ ਘਰ ਵਿੱਚ ਹੀ ਆਪਣੇ ਬੱਚਿਆਂ ਦੀ ਸਿੱਖਿਆ ਅਤੇ ਵਿਕਾਸ ਵਿੱਚ ਸਰਗਰਮੀ ਨਾਲ ਸਹਿਯੋਗ...








