Saturday, August 1
Shadow

Punjab News

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ

Punjab News
ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਅਪ੍ਰੈਲ: ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ‘ਰੰਗਲਾ ਪੰਜਾਬ’ ਮਿਸ਼ਨ ਹੇਠ ਲਗਭਗ 8.47 ਕਰੋੜ ਰੁਪਏ ਦੀ ਲਾਗਤ ਨਾਲ 174 ਵਿਕਾਸ ਦੇ ਕੰਮ ਪ੍ਰਗਤੀ ਅਧੀਨ ਹਨ । ਇਹ ਜਾਣਕਾਰੀ ਕੈਬਨਿਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਅੱਜ ਸੰਬੰਧਤ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀ। ਇਸ ਮੌਕੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਇੰਜੀ. ਪ੍ਰਭਜੋਤ ਕੌਰ ਵੀ ਮੌਜੂਦ ਸਨ। ਮੀਟਿੰਗ ਦੌਰਾਨ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਤਰਜੀਹ ਦੇ ਆਧਾਰ ‘ਤੇ ਜਲਦੀ ਮੁਕੰਮਲ ਕੀਤੇ ਜਾਣ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਕੁੱਲ 174 ਕੰਮਾਂ ਵਿੱਚੋਂ 45 ਕੰਮ ਮੁਕੰਮਲ ਹੋ ਚੁੱਕੇ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਤਿੰਨ ਹਲਕਿਆਂ ਲਈ 2.5-2.5 ਕਰੋੜ ਰੁਪਏ ਦੀ ਹੋਰ ਕਿਸ਼ਤ ਵੀ ਪ੍ਰਾਪਤ ਹੋ ਚੁੱਕੀ ਹੈ। ਮੋਹਾਲੀ, ਖਰੜ, ਡੇਰਾਬੱਸੀ ਅਤੇ ਬਨੂੰੜ ਦੇ ਇਹਨਾਂ ਵਿਕਾਸ ਕੰਮਾਂ ਵਿੱਚ ਕਮਿਊਨਿਟੀ ਸੈਂਟਰ...
ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

Punjab News
ਚੰਡੀਗੜ੍ਹ/ਨਵੀਂ ਦਿੱਲੀ, 17 ਅਪ੍ਰੈਲ:- ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮਹਿਲਾ ਰਾਖਵਾਂਕਰਨ ਅਤੇ ਹੱਦਬੰਦੀ ਬਿੱਲ 'ਤੇ ਬੋਲਦਿਆਂ ਕੇਂਦਰ ਸਰਕਾਰ ਮਹਿਲਾ ਰਾਖਵਾਂਕਰਨ ਬਿੱਲ ਨੂੰ ਸਾਡੀ ਪੂਰਨ ਹਮਾਇਤ ਹੈ, ਪਰ ਉਨ੍ਹਾਂ ਨੂੰ ਕੇਂਦਰ ਵੱਲੋਂ ਇਹ ਬਿੱਲ ਲਿਆਉਣ ਦੀ ਮਨਸ਼ਾ ਅਤੇ ਸਮੇਂ ‘ਤੇ ਸ਼ੱਕ ਜਤਾਉਂਦਿਆਂ ਇਸਨੂੰ ਸਿਆਸੀ ਲਾਭ ਲੈਣ ਦੇ ਉਦੇਸ਼ ਨਾਲ ਚੁੱਕਿਆ ਕਦਮ ਦੱਸਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਹੱਦਬੰਦੀ ਬਿੱਲ ਦਾ ਸਖ਼ਤ ਵਿਰੋਧ ਕਰਦਿਆਂ ਚੇਤਾਵਨੀ ਦਿੱਤੀ ਕਿ ਇਹ ਪੰਜਾਬ ਵਰਗੇ ਰਾਜਾਂ ਦੇ ਸੰਘੀ ਢਾਂਚੇ ਨੂੰ ਢਾਹ ਲਾ ਕੇ ਉਨ੍ਹਾਂ ਦੀ ਨੁਮਾਇੰਦਗੀ ਨੂੰ ਹੋਰ ਕਮਜ਼ੋਰ ਕਰ ਸਕਦਾ ਹੈ। ਸੰਸਦ ਵਿੱਚ ਦੇਰ ਰਾਤ ਹੋਈ ਬਹਿਸ ਨੂੰ ਸੰਬੋਧਨ ਕਰਦਿਆਂ ਆਪ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਅਸੀਂ ਮਹਿਲਾ ਰਾਖਵਾਂਕਰਨ ਬਿੱਲ ਦਾ ਪੂਰਾ ਸਮਰਥਨ ਕਰਦੇ ਹਾਂ, ਪਰ ਇਸ ਪਿੱਛੇ ਕੇਂਦਰ ਸਰਕਾਰ ਦੀ ਮਨਸ਼ਾ ਗੰਭੀਰ ਸ਼ੰਕੇ ਖੜ੍ਹੇ ਕਰਦੀ ਹੈ। ਉਨ੍ਹਾਂ ਕਿਹਾ ਕਿ ਜਿਸ ਢੰਗ ਅਤੇ ਸਮੇਂ ਇਹ ਬਿੱਲ ਲਿਆਂਦਾ ਗਿਆ ਹੈ, ਉਸ ਤ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

Punjab News
ਚੰਡੀਗੜ੍ਹ, 17 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕੇਂਦਰ ਸਰਕਾਰ ਵੱਲੋਂ ਕਣਕ ਖਰੀਦ ਸੀਜ਼ਨ 2026-27 ਦੇ ਸਬੰਧ ਵਿੱਚ ਪੰਜਾਬ ਨੂੰ ਢਿੱਲ ਦਿੱਤੀ ਗਈ ਹੈ। ਸੂਬੇ ਭਰ ਅਤੇ ਕੇਂਦਰ ਸ਼ਾਸਤ ਪ੍ਰਦੇਸ਼ (ਚੰਡੀਗੜ੍ਹ) ਵਿੱਚ ਹਰਿਆਣੇ ਦੀ ਤਰ੍ਹਾਂ ਕਣਕ ਦੇ ਦਾਣਿਆਂ ਵਿੱਚ ਚਮਕ ਦੀ ਕਮੀ ਸਬੰਧੀ ਸੀਮਾ ਵਿੱਚ 70 ਫੀਸਦ ਤੱਕ ਢਿੱਲ ਦਿੱਤੀ ਗਈ ਹੈ। ਸੁੰਗੜੇ ਅਤੇ ਟੁੱਟੇ ਹੋਏ ਦਾਣਿਆਂ ਦੇ ਸਬੰਧ ਵਿੱਚ, ਸੂਬੇ ਭਰ ਵਿੱਚ ਬਰਾਬਰ ਮਾਪਦੰਡਾਂ ਅਧੀਨ 6 ਫੀਸਦ ਦੀ ਮੌਜੂਦਾ ਸੀਮਾ ਦੇ ਮੁਕਾਬਲੇ 15 ਫੀਸਦ ਤੱਕ ਢਿੱਲ ਦਿੱਤੀ ਗਈ ਹੈ। ਅੱਜ ਇੱਥੇ ਇੱਕ ਵੀਸੀ ਦੌਰਾਨ ਖਰੀਦ ਕਾਰਜਾਂ ਦੀ ਸਮੀਖਿਆ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (ਡੀਐਫਐਸਸੀਜ਼) ਅਤੇ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਕਿ ਸਾਰੇ ਭਾਈਵਾਲਾਂ ਲਈ ਸਫਲ ਅਤੇ ਨਿਰਵਿਘਨ ਖਰੀਦ ਸੀਜ਼ਨ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਪਜ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਉਣ 'ਤੇ ਜ...
ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

Punjab News
ਚੰਡੀਗੜ੍ਹ, 16 ਅਪ੍ਰੈਲ 2026- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਅਕਾਲੀ ਦਲ ਦਾ ਇਤਿਹਾਸ ਕਾਲੇ ਕਾਰਨਾਮਿਆਂ ਨਾਲ ਭਰਿਆ ਪਿਆ ਹੈ। ਪੰਨੂ ਨੇ ਕਿਹਾ ਕਿ ਸਾਲ 2007 ਤੋਂ 2017 ਤੱਕ ਅਕਾਲੀ-ਭਾਜਪਾ ਸਰਕਾਰ ਦੌਰਾਨ ਪੰਜਾਬ ਨੇ ਜੋ ਸੰਤਾਪ ਹੰਢਾਇਆ ਹੈ, ਉਸ ਦੀ ਸੂਚੀ ਬਹੁਤ ਲੰਬੀ ਹੈ। ਚਾਹੇ ਉਹ ਚਿੱਟੇ ਦਾ ਕਾਲਾ ਕਾਰੋਬਾਰ ਹੋਵੇ, ਕੇਬਲ ਮਾਫੀਆ ਹੋਵੇ, ਬੱਸਾਂ ਦਾ ਧੰਦਾ ਹੋਵੇ ਜਾਂ ਫਿਰ ਗੈਂਗਸਟਰ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਹੋਵੇ, ਹਰ ਪਾਸੇ ਅਕਾਲੀ ਆਗੂਆਂ ਦੀ ਸਿੱਧੀ ਸ਼ਮੂਲੀਅਤ ਜਗ-ਜ਼ਾਹਿਰ ਸੀ। ਅੱਜ ਇੱਕ ਵਾਰ ਫਿਰ ਇਨ੍ਹਾਂ ਦਾ ਘਿਨਾਉਣਾ ਚਿਹਰਾ ਜਨਤਾ ਦੇ ਸਾਹਮਣੇ ਆ ਗਿਆ ਹੈ। ਬਲਤੇਜ ਪੰਨੂ ਨੇ ਮੋਗਾ ਵਿੱਚ ਹੋਏ ਤਾਜ਼ਾ ਘਟਨਾਕ੍ਰਮ ਦਾ ਹਵਾਲਾ ਦਿੰਦਿਆਂ ਕਿਹਾ ਕਿ ਉੱਥੇ ਇੱਕ ਅਕਾਲੀ ਆਗੂ ਅਤੇ ਐਮਸੀ ਜਗਜੀਤ ਸਿੰਘ ਜੀਤਾ ਨੂੰ ਦੇਹ ਵਪਾਰ ਦਾ ਧੰਦਾ ਚਲਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਹੋਟਲ ਵਿੱਚ ਕੁੜੀਆਂ ਤੋਂ ਇਹ ਅਨੈਤਿਕ ਕੰਮ ਕਰਵਾਇਆ ਜਾ ਰਿਹਾ ਸੀ, ਉਸ ਦਾ ਮਾਲਕ...
ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

Punjab News
ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ ਮਾਲਵਿੰਦਰ ਸਿੰਘ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ (ਡੀਲਿਮਿਟੇਸ਼ਨ) ਦੇ ਮੁੱਦੇ 'ਤੇ ਪਾਰਟੀ ਦਾ ਮਜ਼ਬੂਤੀ ਨਾਲ ਪੱਖ ਰੱਖਿਆ। ਕੰਗ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਅਤੇ ਉਨ੍ਹਾਂ ਦੀ ਰਾਸ਼ਟਰੀ ਲੀਡਰਸ਼ਿਪ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾ ਰਾਖਵੇਂਕਰਨ ਬਿੱਲ ਦੇ ਪੂਰਨ ਸਮਰਥਨ ਵਿੱਚ ਹਨ ਅਤੇ ਕੇਂਦਰ ਸਰਕਾਰ ਤੋਂ ਮੰਗ ਕਰਦੇ ਹਨ ਕਿ 2023 ਵਿੱਚ ਕਾਨੂੰਨ ਬਣ ਚੁੱਕੇ ਇਸ ਬਿੱਲ ਨੂੰ ਬਿਨਾਂ ਕਿਸੇ ਦੇਰੀ ਦੇ ਜਲਦੀ ਤੋਂ ਜਲਦੀ ਲਾਗੂ ਕੀਤਾ ਜਾਵੇ। ਮਹਿਲਾ ਸਸ਼ਕਤੀਕਰਨ 'ਤੇ ਬੋਲਦਿਆਂ ਕੰਗ ਨੇ ਕਿਹਾ ਕਿ ਔਰਤਾਂ ਦੇ ਸਨਮਾਨ ਦੀ ਸਿੱਖਿਆ ਸਾਨੂੰ ਗੁਰੂ ਸਾਹਿਬਾਨ ਨੇ ਦਿੱਤੀ ਹੈ। ਉਨ੍ਹਾਂ ਨੇ ਯਾਦ ਕਰਵਾਇਆ ਕਿ ਜਦੋਂ ਦੇਸ਼ ਵਿੱਚ ਸਤੀ ਪ੍ਰਥਾ ਦਾ ਬੋਲਬਾਲਾ ਸੀ, ਉਦੋਂ ਗੁਰੂ ਰਾਮਦਾਸ ਜੀ ਅਤੇ ਗੁਰੂ ਅਰਜਨ ਦੇਵ ਜੀ ਨੇ ਇਸ ਦੇ ਖ਼ਿਲਾਫ਼ ਆਵਾਜ਼ ਉਠਾਈ ਸੀ। ਕੰਗ ਨੇ ਅੱਗੇ ਕਿਹਾ ਕਿ ਜਦੋਂ ਦੁਨੀਆ ਦੇ ਵਿਕਸਤ ਦੇਸ਼ਾਂ ਵਿੱਚ ਔਰਤਾਂ ਨੂੰ ਵੋਟ ...
ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ, 16 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 86ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 566 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 86ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰ ਬਰਾਮਦ ਕਰਨ ਤੋਂ ਬਾਅਦ 238 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 21,652 ਹੋ ਗਈਆਂ। ਇਸ ਤੋਂ ਇਲਾਵਾ 68 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 171 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁ...
ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

Punjab News
ਚੰਡੀਗੜ੍ਹ, 16 ਅਪ੍ਰੈਲ:-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਹਤ ਸੇਵਾਵਾਂ ਡਾਇਰੈਕਟੋਰੇਟ (ਈਐਸਆਈ) ਪੰਜਾਬ ਦੇ ਨਵੀਨੀਕਰਨ ਕੀਤੇ ਮੁੱਖ ਦਫਤਰ ਦਾ ਉਦਘਾਟਨ ਕੀਤਾ ਅਤੇ ਇਸ ਪ੍ਰਾਜੈਕਟ ‘ਤੇ ਲਾਗਤ ਲਗਭਗ 21 ਲੱਖ ਰੁਪਏ ਖਰਚ ਕੀਤੇ ਗਏ ਹਨ। ਉਦਘਾਟਨ ਉਪਰੰਤ ਮੰਤਰੀ ਨੇ ਸੂਬੇ ਭਰ ਵਿੱਚ ਈਐਸਆਈ ਸੇਵਾਵਾਂ ਦੀ ਪ੍ਰਭਾਵਸ਼ੀਲਤਾ ਅਤੇ ਵਿਸਥਾਰ ਦਾ ਮੁਲਾਂਕਣ ਕਰਨ ਲਈ ਇੱਕ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ।   ਮੀਟਿੰਗ ਦੌਰਾਨ, ਡਾ. ਬਲਬੀਰ ਸਿੰਘ ਨੇ ਸੂਬੇ ਦੀ ਤਿੰਨ ਕਰੋੜ ਆਬਾਦੀ ਦੀ ਭਲਾਈ ਪ੍ਰਤੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕੀਤਾ। ਉਨ੍ਹਾਂ ਖਾਸ ਤੌਰ 'ਤੇ 15 ਲੱਖ ਬੀਮਾਯੁਕਤ ਵਿਅਕਤੀਆਂ (ਆਈਪੀ) ਅਤੇ ਉਨ੍ਹਾਂ ਦੇ 15 ਲੱਖ ਆਸ਼ਰਿਤਾਂ ਨੂੰ ਪ੍ਰਦਾਨ ਕੀਤੀ ਗਈ ਸਮਾਜਿਕ ਸੁਰੱਖਿਆ ਦੇ ਵਿਆਪਕ ਨੈਟਵਰਕ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਈਐਸਆਈ ਅਧੀਨ ਸੂਬੇ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਵਿੱਚ ਅਹਿਮ ਬਦਲਾਅ ਕੀਤੇ ਗਏ ਹਨ ਅਤੇ ਇਹ ਹੁਣ 6 ਵਿਸ਼ੇਸ਼ ਹਸਪਤਾਲਾਂ ਅਤੇ 69 ਡਿਸਪੈਂਸਰੀਆਂ ਦੇ ਵਿਆਪਕ ਨੈੱਟਵਰਕ ਅਧੀਨ ਕਾਰਜਸ਼ੀਲ ਹਨ, ਜਿਸ ਤਹਿਤ ...
ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ

Punjab News
ਚੰਡੀਗੜ੍ਹ, 16 ਅਪ੍ਰੈਲ- ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਨੇ ਅੱਜ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਕੰਡਕਟਰ, ਮਰਹੂਮ ਰਮਨਦੀਪ ਸਿੰਘ, ਜਿਸ ਨੇ ਡਿਊਟੀ ਦੌਰਾਨ ਦੁਖਦਾਈ ਤੌਰ 'ਤੇ ਆਪਣੀ ਜਾਨ ਗੁਆ ਦਿੱਤੀ ਸੀ, ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਮੁਆਵਜ਼ਾ ਚੈੱਕ ਭੇਟ ਕੀਤਾ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਘੁਮਿਆਰਾ ਦਾ ਰਹਿਣ ਵਾਲਾ ਰਮਨਦੀਪ ਸਿੰਘ 2 ਜਨਵਰੀ 2017 ਨੂੰ ਆਊਟਸੋਰਸਿੰਗ ਏਜੰਸੀ ਰਾਹੀਂ ਪੀ.ਆਰ.ਟੀ.ਸੀ. ਵਿੱਚ ਬਤੌਰ ਕੰਡਕਟਰ ਭਰਤੀ ਹੋਇਆ ਸੀ। ਵਿੱਤ ਮੰਤਰੀ ਵੱਲੋਂ ਮ੍ਰਿਤਕ ਦੇ ਪਿਤਾ ਪ੍ਰਗਟ ਸਿੰਘ ਨੂੰ ਚੈੱਕ ਸੌਂਪਿਆ ਗਿਆ। ਇਸ ਦੌਰਾਨ, ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਇਹ ਮੁਆਵਜ਼ਾ ਪੀ.ਆਰ.ਟੀ.ਸੀ. ਅਤੇ ਪੰਜਾਬ ਐਂਡ ਸਿੰਧ ਬੈਂਕ ਵਿਚਾਲੇ ਹੋਏ ਬੀਮਾ ਸਮਝੌਤੇ ਦੇ ਹਿੱਸੇ ਵਜੋਂ ਤੈਅ ਕੀਤੀਆਂ ਗਈਆਂ ਕਾਰਪੋਰੇਟ ਬੀਮਾ ਸ਼ਰਤਾਂ ਤਹਿਤ ਦੁਖੀ ਪਰਿਵਾਰ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਹੈ।" ਟਰਾਂਸਪੋਰਟ ਮੰਤਰੀ ਨੇ ਭਰੋਸਾ ਦਿਵਾਇਆ, "ਭਗਵੰਤ ਮਾਨ ਸਰਕਾਰ ਅਣਕਿਆਸੇ ਕੰਮਕਾਜੀ ਦੁਖਾਂਤ ਦੇ ਮੱਦੇਨਜ਼ਰ ਆ...
ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

Punjab News
ਚੰਡੀਗੜ੍ਹ, 16 ਅਪ੍ਰੈਲ:- ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤੀ ਸਾਲ 2026-27 ਅਧੀਨ ਮਹੀਨਾ ਮਾਰਚ ਲਈ ਬੁਢਾਪਾ ਪੈਨਸ਼ਨ ਸਕੀਮ ਤਹਿਤ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਅਤੇ ਆਰਥਿਕ ਸਹਾਇਤਾ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰ ਮਹੀਨੇ 23,51,338 ਬਜ਼ੁਰਗ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ ਤਾਂ ਜੋ ਯੋਗ ਲਾਭਪਾਤਰੀਆਂ ਨੂੰ ਸਮੇਂ ਸਿਰ ਆਰਥਿਕ ਸਹਾਇਤਾ ਮਿਲਦੀ ਰਹੇ। ਕੈਬਨਿਟ ਮੰਤਰੀ ਨੇ ਕਿਹਾ ਕਿ ਬਹੁਤ ਸਾਰੇ ਬਜ਼ੁਰਗਾਂ ਲਈ ਇਹ ਪੈਨਸ਼ਨ ਜੀਵਨ ਦੀ ਮਹੱਤਵਪੂਰਨ ਆਰਥਿਕ ਸਹਾਇਤਾ ਸਾਬਤ ਹੋ ਰਹੀ ਹੈ, ਜਿਸ ਨਾਲ ਉਹ ਆਪਣੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਪੂਰੀਆਂ ਕਰਦੇ ਹੋਏ ਆ...
ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

Punjab News
ਚੰਡੀਗੜ੍ਹ; 16 ਅਪ੍ਰੈਲ 2026:  ਭਗਵੰਤ ਮਾਨ ਸਰਕਾਰ ਨੇ ਸੰਗਠਿਤ ਅਪਰਾਧ ਖ਼ਿਲਾਫ਼ ਆਪਣੀ ਕਾਰਵਾਈ ਨੂੰ ਹੋਰ ਤੇਜ਼ ਕਰਨ ਲਈ ਇੰਡਿਅਨ ਇੰਸਟੀਟਿਊਟ ਆਫ ਟੈਕਨਾਲੋਜੀ ਰੋਪੜ ਨਾਲ ਸਾਂਝ ਪਾ ਕੇ ਆਰਟੀਫ਼ਿਸ਼ਲ ਇੰਟੈਲੀਜੈਂਸ  ਆਧਾਰਿਤ ਪੁਲਿਸਿੰਗ ਸਿਸਟਮ ਲਾਗੂ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਇਸ ਪਹਿਲ ਦਾ ਉਦੇਸ਼ ਅਪਰਾਧੀਆਂ ਦਾ ਇੱਕ ਢਾਂਚਾਬੱਧ ਡੇਟਾਬੇਸ ਤਿਆਰ ਕਰਨਾ ਅਤੇ ‘ਗੈਂਗਸਟਰਾਂ ਤੇ ਵਾਰ’ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਵਰਗੀਆਂ ਮੁਹਿੰਮਾਂ ਨੂੰ ਮਜ਼ਬੂਤ ਕਰਨਾ ਹੈ, ਤਾਂ ਜੋ ਪੰਜਾਬ ਅਤੇ ਰਾਜ ਤੋਂ ਬਾਹਰ ਸਰਗਰਮ ਗੈਂਗਸਟਰ ਨੈੱਟਵਰਕ ਨੂੰ ਨਸ਼ਟ ਕੀਤਾ ਜਾ ਸਕੇ।   ਇਸ ਸਹਿਯੋਗ ਦੇ ਤਹਿਤ, ਆਈਆਈਟੀ ਰੋਪੜ ਨਾਲ ਮਿਲ ਕੇ ਰਾਜ ਸਰਕਾਰ ਏਆਈ ਟੂਲਜ਼ ਦੀ ਵਰਤੋਂ ਕਰੇਗੀ; ਜਿਸ ਨਾਲ ਪੰਜਾਬ ਪੁਲਿਸ ਅਪਰਾਧੀਆਂ ਦੇ ਨੈੱਟਵਰਕ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਮੈਪ ਅਤੇ ਟਾਰਗੇਟ ਕਰ ਸਕੇਗੀ। ਇਸ ਪ੍ਰੋਜੈਕਟ ਲਈ ਡਾ. ਬੀ.ਆਰ.ਅੰਬੇਦਕਰ ਸਟੇਟ ਇੰਸਟੀਟਿਊਟ ਆਫ ਮੈਡੀਕਲ ਸਾਇੰਸ ਅਤੇ ਆਈਆਈਟੀ ਰੋਪੜ ਵਿਚਕਾਰ ਸਮਝੌਤਾ ਯਾਦਦਾਸ਼ਤ (ਮੈਮੋਰੈਂਡਮ ਆਫ ਅੰਡਰਸਟੈਂਡਿੰਗ) ’ਤੇ ਦਸਤਖ਼ਤ ਕੀਤੇ ਗਏ ਹਨ। ਜਿੱਥੇ ਏਮਸ ਮੋਹਾਲੀ ਵਿੱ...