Sunday, August 2
Shadow

Punjab News

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Crime News, Punjab News
ਚੰਡੀਗੜ੍ਹ, 16 ਅਪ੍ਰੈਲ, 2026:- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਲ ਦਫ਼ਤਰ ਪਾਇਲ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਹਰਕਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਪਾਇਲ, ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਪਟਵਾਰੀ ਨੇ ਸ਼ਿਕਾਇਤਕਰਤਾ ਤੋਂ ਉਸ ਦੀ ਜ਼ਮੀਨ ਦੇ ਇੰਤਕਾਲ ਵਿੱਚ ਸੋਧ ਕਰਨ ਬਦਲੇ 25,000 ਰੁਪਏ ਰਿਸ਼ਵਤ ਮੰਗੀ ਸੀ। ਇਸ ਸਬੰਧੀ ਮੁਲਜ਼ਮ ਪਟਵਾਰੀ ਪਹਿਲਾਂ ਹੀ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5000 ਰੁਪਏ ਲੈ ਚੁੱਕਾ ਹੈ। ਕੋਈ ਵੀ ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ...
ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ, 16 ਅਪ੍ਰੈਲ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਜ਼ਿਲ੍ਹਾ ਐਸ.ਬੀ.ਐਸ. ਨਗਰ ਦੀ ਤਹਿਸੀਲ ਬਲਾਚੌਰ, ਸਰਕਲ ਕਾਠਗੜ੍ਹ ਵਿਖੇ ਤਾਇਨਾਤ ਕਾਨੂੰਗੋ ਰਮਨ ਕੁਮਾਰ ਨੂੰ 33,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਐਸ.ਬੀ.ਐਸ. ਨਗਰ ਦੇ ਇੱਕ ਨਿਵਾਸੀ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਮਾਣਯੋਗ ਅਦਾਲਤ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੀ ਨਿਸ਼ਾਨਦੇਹੀ ਦਾ ਹੁਕਮ ਦਿੱਤਾ ਸੀ ਅਤੇ ਇਹ ਕੰਮ ਦੋਸ਼ੀ ਰਮਨ ਕੁਮਾਰ ਨੂੰ ਸੌਂਪਿਆ ਗਿਆ ਸੀ। ਸ਼ਿਕਾਇਤਕਰਤਾ ਦੇ ਕੰਮ ਨੂੰ ਗੁੰਝਲਦਾਰ ਦੱਸਦਿਆਂ ਮੁਲਜ਼ਮ ਨੇ ਉਸ ਕੋਲੋਂ 80,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਇਸ ਵਿੱਚੋਂ, ਉਸ ਨੇ ਸ਼ਿਕਾਇਤਕਰਤ...
ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ

ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ

Punjab News
*ਚੰਡੀਗੜ੍ਹ/ਲਹਿਰਾਗਾਗਾ, 15 ਅਪ੍ਰੈਲ:* ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ ਅਤੇ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਅਤੇ ਹਸਪਤਾਲ ਖੋਲ੍ਹਣ ਦੇ ਪੰਜਾਬ ਸਰਕਾਰ ਵੱਲੋਂ ਲਏ ਗਏ ਇਤਿਹਾਸਕ ਫੈਸਲੇ ਦੇ ਪਹਿਲੇ ਕਦਮ ਅਤੇ ਲੋਕਾਂ ਨੂੰ ਫੌਰੀ ਤੌਰ ਉੱਤੇ ਮੈਡੀਕਲ ਸਹੂਲਤਾਂ ਦੇਣ ਲਈ ਲਹਿਰਾਗਾਗਾ ਵਿਚਲੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ) ਵਿਖੇ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਦੀ ਸਹੂਲਤ ਸਮੇਤ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ ਕਰਵਾਈਆਂ ਗਈਆਂ। ਇਸ ਕਮਿਊਨਿਟੀ ਹੈਲਥ ਸੈਂਟਰ, ਜੋ ਪਹਿਲਾਂ ਕਾਫੀ ਖਸਤਾ ਹਾਲ ਵਿੱਚ ਸੀ, ਦੀ ਮੁਕੰਮਲ ਕਾਇਆ-ਕਲਪ ਕੀਤੀ ਗਈ ਹੈ। ਇਸ ਨਾਲ ਲਹਿਰਾਗਾਗਾ ਸਮੇਤ ਇਸ ਦੇ 50 ਕਿਲੋਮੀਟਰ ਘੇਰੇ ਵਿਚਲੇ ਪਿੰਡਾਂ ਅਤੇ ਕਸਬਿਆਂ ਨੂੰ ਲਾਭ ਹੋਵੇਗਾ। ਸੀ.ਐਚ.ਸੀ. ਲਹਿਰਾਗਾਗਾ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਮੈਡੀਕਲ ਸੇਵਾਵਾਂ ਜਨਹਿਤ ਟਰੱਸਟ ਦੇ ਯੂਨਿਟ, ਅਚਾਰਿਆ ਵਿਦਿਆਨੰਦ ਜੈਨ ਇੰਸਟੀਟਿਊਟ ਆਫ ਮੈਡੀਕਲ ਸਾਇੰਸਿਜ਼ ਐਂਡ ਰਿਸਰਚ ਵੱਲੋਂ ਨਿਭਾਈਆਂ ਜਾਣਗੀਆ...
ਬੀਬੀਐਮਬੀ ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ

ਬੀਬੀਐਮਬੀ ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ

Punjab News
*ਚੰਡੀਗੜ੍ਹ, 15 ਅਪ੍ਰੈਲ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀਬੀਐਮਬੀ) ਵਿੱਚ ਹਾਲ ਹੀ ਵਿੱਚ ਕੀਤੀਆਂ ਗਈਆਂ ਤਬਦੀਲੀਆਂ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਦਮ ਪੰਜਾਬ ਦੇ ਦਰਿਆਈ ਪਾਣੀਆਂ 'ਤੇ ਕਬਜ਼ਾ ਕਰਨ ਅਤੇ ਆਪਣੇ ਸਾਧਨਾਂ 'ਤੇ ਰਾਜ ਦੇ ਜਾਇਜ਼ ਅਧਿਕਾਰਾਂ ਨੂੰ ਕਮਜ਼ੋਰ ਕਰਨ ਦੀ ਇੱਕ ਵੱਡੀ ਕੋਸ਼ਿਸ਼ ਨੂੰ ਦਰਸਾਉਂਦਾ ਹੈ। ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਦਾ ਬੇਇਨਸਾਫ਼ੀ ਦਾ ਸਾਹਮਣਾ ਕਰਨ ਦਾ ਇੱਕ ਲੰਮਾ ਇਤਿਹਾਸ ਰਿਹਾ ਹੈ, ਪਰ ਸੂਬੇ ਨੇ ਹਮੇਸ਼ਾ ਦ੍ਰਿੜਤਾ ਨਾਲ ਜਵਾਬ ਦਿੱਤਾ ਹੈ, ਭਾਵੇਂ ਕਿ ਪਿਛਲੇ ਸਮੇਂ ਵਿੱਚ ਰਾਜ ਦੇ ਅੰਦਰਲੇ ਕੁਝ ਆਗੂਆਂ ਨੇ ਹੀ ਇਸਦੀ ਸਥਿਤੀ ਨੂੰ ਕਮਜ਼ੋਰ ਕੀਤਾ ਸੀ। ਉਨ੍ਹਾਂ ਕਿਹਾ ਕਿ।ਪੰਜਾਬ ਨਾਲ ਹੋਈਆਂ ਬੇਇਨਸਾਫ਼ੀਆਂ ਦੀ ਕਹਾਣੀ ਲੰਬੀ ਹੈ, ਪਰ ਰਾਜ ਦੇ ਲੋਕਾਂ ਨੇ ਹਮੇਸ਼ਾ ਦੁੱਗਣੀ ਤਾਕਤ ਨਾਲ ਲੜਾਈ ਲੜੀ ਹੈ। ਬਦਕਿਸਮਤੀ ਨਾਲ, ਅਤੀਤ ਵਿੱਚ ਪੰਜਾਬ ਦ...
ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ : ਮੋਹਿੰਦਰ ਭਗਤ

ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ : ਮੋਹਿੰਦਰ ਭਗਤ

Punjab News
ਜਲੰਧਰ, 15 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਦੀ ਅਗਵਾਈ ਵਿੱਚ ਬਸਤੀ ਦਾਨਿਸ਼ਮੰਦਾ ਇਲਾਕੇ ਵਿੱਚ ਲੋਕਾਂ ਦੀ ਪ੍ਰਮੁੱਖ ਮੰਗ ਨੂੰ ਪੂਰਾ ਕਰਦਿਆਂ ਕਰੀਬ 1 ਕਰੋੜ 90 ਲੱਖ ਰੁਪਏ ਦੀ ਲਾਗਤ ਨਾਲ ਅਪਰੋਚ ਰੋਡ ਤੇ ਸੀਵਰੇਜ ਦਾ ਕੰਮ ਮੁਕੰਮਲ ਹੋਣ ’ਤੇ ਇਲਾਕਾ ਵਾਸੀਆਂ ਵਲੋਂ ਅੱਜ ਕੈਬਨਿਟ ਮੰਤਰੀ ਦਾ ਦਿਲੋਂ ਧੰਨਵਾਦ ਪ੍ਰਗਟ ਕੀਤਾ ਗਿਆ।  ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹਿਰ ਵਾਸੀਆਂ ਨੂੰ ਅਤਿ ਆਧੁਨਿਕ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਦ੍ਰਿੜ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਨਾਗਰਿਕ ਸੁਵਿਧਾਵਾਂ ਅਤੇ ਬੁਨਿਆਦੀ ਢਾਂਚੇ ਸਮੇਤ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵਿਕਾਸ ਕਾਰਜ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਜਿਥੇ ਇਲਾਕੇ ਵਿੱਚ ਆਵਾਜਾਈ ਸੁਖਾਲੀ ਹੋਵੇਗੀ ਉਥੇ ਪਾਣੀ ਦੀ...
ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੁਆਰਾ ਆਯੋਜੀਤ ਪ੍ਰਿੰਸੀਪਲ–ਅਧਿਆਪਕ ਐਜੂਕਾਂਕਲੇਵ, ਆਰਟੀਫੀਸ਼ਲ ਇੰਟੈਲੀਜੈਂਸ ’ਤੇ ਚਰਚਾ

ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੁਆਰਾ ਆਯੋਜੀਤ ਪ੍ਰਿੰਸੀਪਲ–ਅਧਿਆਪਕ ਐਜੂਕਾਂਕਲੇਵ, ਆਰਟੀਫੀਸ਼ਲ ਇੰਟੈਲੀਜੈਂਸ ’ਤੇ ਚਰਚਾ

Punjab News
ਮੋਹਾਲੀ: ਸੀਜੀਸੀ ਯੂਨੀਵਰਸਿਟੀ ਮੋਹਾਲੀ ਦੁਆਰਾ ਪ੍ਰਿੰਸੀਪਲ-ਕਮ-ਅਧਿਆਪਕ ਐਜੂਕਾਂਕਲੇਵ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਆਰਟੀਫੀਸ਼ਲ ਇੰਟੈਲੀਜੈਂਸ ਦਾ ਸਿੱਖਿਆ ’ਤੇ ਪੈਣ ਵਾਲੇ ਅਸਰਾਂ ’ਤੇ ਵਿਚਾਰ ਕੀਤਾ ਗਿਆ। ਇਸ ਸਮਾਗਮ ਵਿੱਚ ਅਕਾਦਮਿਕ ਮਾਹਿਰਾਂ, ਅਧਿਆਪਕਾਂ ਅਤੇ ਸਿੱਖਿਆ ਖੇਤਰ ਨਾਲ ਜੁੜੇ ਵਿਸ਼ੇਸ਼ ਵਿਅਕਤੀਆਂ ਨੇ ਭਾਗ ਲਿਆ। ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਪੇਸ਼ ਕੀਤਾ ਗਿਆ ਨਵਾਂ ਸਿੱਖਿਆ ਮਾਡਲ ਨੌਜਵਾਨ ਪੀੜ੍ਹੀ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਾ ਹੈ, ਜਿਸ ਵਿੱਚ ਆਰਟੀਫੀਸ਼ਲ ਇੰਟੈਲੀਜੈਂਸ ਦੀ ਮਦਦ ਨਾਲ ਪੜ੍ਹਾਈ ਨੂੰ ਹੋਰ ਅਸਰਦਾਰ ਬਣਾਇਆ ਜਾ ਰਿਹਾ ਹੈ। ਅਭਿਆਸਕ ਸਿੱਖਿਆ, ਨਵਚਾਰ ਅਤੇ ਭਵਿੱਖ ਲਈ ਤਿਆਰੀ ’ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੇ ਮਾਨਯੋਗ ਚਾਂਸਲਰ ਅਤੇ ਫਾਦਰ ਆਫ ਐਜੂਕੇਸ਼ਨ, ਸ. ਰਸ਼ਪਾਲ ਸਿੰਘ ਧਾਲੀਵਾਲ ਨੇ ਕਿਹਾ ਕਿ ਸਿੱਖਿਆ ਨੂੰ ਸਮੇਂ ਦੇ ਨਾਲ ਬਦਲਣਾ ਲਾਜ਼ਮੀ ਹੈ ਅਤੇ ਆਰਟੀਫੀਸ਼ਲ ਇੰਟੈਲੀਜੈਂਸ ਹੁਣ ਭਵਿੱਖ ਨਹੀਂ, ਸਗੋਂ ਵਰਤਮਾਨ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਨਵੇਂ ਵਿਚਾਰਾਂ ਨ...
‘ਆਪ’ ਸਾਂਸਦ ਅਸ਼ੋਕ ਮਿੱਤਲ ਦੇ ਟਿਕਾਣਿਆਂ ‘ਤੇ ਈਡੀ ਦੀ ਰੇਡ ‘ਤੇ ਕੇਜਰੀਵਾਲ ਬੋਲੇ -ਮੋਦੀ ਜੀ ਨੇ ਪੰਜਾਬ ਵਿੱਚ ਸ਼ੁਰੂ ਕਰ ਦਿੱਤੀ ਚੋਣਾਂ ਦੀ ਤਿਆਰੀ

‘ਆਪ’ ਸਾਂਸਦ ਅਸ਼ੋਕ ਮਿੱਤਲ ਦੇ ਟਿਕਾਣਿਆਂ ‘ਤੇ ਈਡੀ ਦੀ ਰੇਡ ‘ਤੇ ਕੇਜਰੀਵਾਲ ਬੋਲੇ -ਮੋਦੀ ਜੀ ਨੇ ਪੰਜਾਬ ਵਿੱਚ ਸ਼ੁਰੂ ਕਰ ਦਿੱਤੀ ਚੋਣਾਂ ਦੀ ਤਿਆਰੀ

Punjab News
ਨਵੀਂ ਦਿੱਲੀ/ਪੰਜਾਬ, 15 ਅਪ੍ਰੈਲ 2026 ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਰਾਜਸਭਾ ਸਾਂਸਦ ਅਸ਼ੋਕ ਮਿੱਤਲ ਦੇ ਘਰ ਅਤੇ ਯੂਨੀਵਰਸਿਟੀ ਵਿੱਚ ਈਡੀ  ਦੀ ਰੇਡ ਨੂੰ ਲੈ ਕੇ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਹਮਲਾ ਬੋਲਿਆ ਹੈ। ਅਜੇ ਹਾਲ ਹੀ ਵਿੱਚ ਪਾਰਟੀ ਨੇ ਸਾਂਸਦ ਰਾਘਵ ਚੱਢਾ ਨੂੰ ਹਟਾ ਕੇ ਉਨ੍ਹਾਂ ਦੀ ਥਾਂ ਅਸ਼ੋਕ ਮਿੱਤਲ ਨੂੰ ਰਾਜਸਭਾ ਵਿੱਚ ਉਪ-ਨੇਤਾ ਬਣਾਇਆ ਹੈ। ਪਾਰਟੀ ਈਡੀ ਦੀ ਕਾਰਵਾਈ ਨੂੰ ਅਗਲੇ ਸਾਲ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨਾਲ ਜੋੜ ਕੇ ਦੇਖ ਰਹੀ ਹੈ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ 'ਐਕਸ' 'ਤੇ ਕਿਹਾ ਕਿ ਮੋਦੀ ਜੀ ਨੇ ਪੰਜਾਬ ਵਿੱਚ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ, ਪਰ ਪੰਜਾਬ ਦੇ ਲੋਕ ਇਹ ਬਰਦਾਸ਼ਤ ਨਹੀਂ ਕਰਨਗੇ। ਭਾਜਪਾ ਨੂੰ ਇਸ ਦਾ ਕਰਾਰਾ ਜਵਾਬ ਦੇਣਗੇ। ਦੂਜੇ ਪਾਸੇ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਚੋਣਾਂ ਦੀ ਤਿਆਰੀ ਸ਼ੁਰੂ ਹੋ ਗਈ ਹੈ। ਆਮ ਆਦ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

Punjab News
ਚੰਡੀਗੜ੍ਹ, 15 ਅਪ੍ਰੈਲ- ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕਰਦਿਆਂ 15 ਮਈ, 2026 ਤੱਕ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਮਜ਼ਬੂਤ ਵਿੱਤੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ, ਵਿੱਤ ਮੰਤਰੀ ਨੇ ਸਕੀਮ ਲਈ ਲੋੜੀਂਦੇ ਫੰਡਾਂ ਦੀ ਵੰਡ ਦੀ ਪੁਸ਼ਟੀ ਕੀਤੀ ਅਤੇ ਦੱਸਿਆ ਕਿ ਦੂਜੇ ਪੜਾਅ ਲਈ ਵੀ ਫੰਡ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਸਾਰੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਇਨ੍ਹਾਂ ਸਰੋਤਾਂ ਦੀ ਸੁਚੱਜੇ ਢੰਗ ਨਾਲ ਅਤੇ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਸਖ਼ਤੀ ਨਾਲ ਵਰਤੋਂ ਕੀਤੀ ਜਾਵੇ, ਕਿਉਂਕਿ ਫੰਡਾਂ ਦੀ ਬਿਲਕੁਲ ਕੋਈ ਕਮੀ ਨਹੀਂ ਹੈ। ਕੰਮ ਦੇ ਉੱਚ ਮਿਆਰਾਂ ਨੂੰ ਯਕੀਨੀ ਬਣਾਉਣ ਲਈ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਸਬੰਧਤ ਵਿਭਾਗੀ ਅਧਿਕਾਰੀਆਂ ਵੱਲੋਂ ਨਿਯਮਤ ਫੀਲਡ ਦੌਰੇ ਲਾਜ਼ਮੀ ਕ...
मुख्यमंत्री ने दिए सिविल सर्विसिस अवॉर्ड, प्रेरणा स्रोत सम्मान और हिमाचल गौरव पुरस्कार

मुख्यमंत्री ने दिए सिविल सर्विसिस अवॉर्ड, प्रेरणा स्रोत सम्मान और हिमाचल गौरव पुरस्कार

Himachal, Punjab News
मुख्यमंत्री ठाकुर सुखविन्द्र सिंह सुक्खू ने आज यहां हिमाचल दिवस के उपलक्ष्य पर हिमाचल की विभूतियों को राज्य स्तरीय पुरस्कार-2026 से सम्मानित किया। मुख्यमंत्री ने विभिन्न क्षेत्रों में हिमाचल का नाम रोशन करने एवं उल्लेखनीय सेवाओं तथा कार्यों के लिए सिविल सर्विसिस अवॉर्ड, प्रेरणा स्रोत सम्मान और हिमाचल गौरव पुरस्कार से नवाजा। उपायुक्त मंडी अपूर्व देवगन को विभागीय/संस्थान श्रेणी में और डिजिटल प्रौद्योगिकी एवं गवर्नेंस विभाग को विभागीय/संस्थान श्रेणी में एवं उप-मंडलाधिकारी (नागरिक) बल्ह, जिला मंडी की स्मृतिका नेगी को व्यक्तिगत श्रेणी में सिविल सर्विसिस अवार्ड से सम्मानित किया गया।जिला शिमला के भोंट की चारू शर्मा को और जिला किन्नौर की यंगथंग तहसील के चांगो गांव की छोनज़िन ऐंग्मो को व्यक्गित श्रेणी में प्रेरणा स्रोत सम्मान से नवाजा गया। भारतीय राष्ट्रीय महिला कबड्डी टीम की सदस्य जिला सिरमौर की श...
ਗੈਂਗਸਟਰਾਂ ‘ਤੇ ਵਾਰ ਦਾ 85ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਵਾਂ ‘ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 85ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਵਾਂ ‘ਤੇ ਛਾਪੇਮਾਰੀ; 254 ਗ੍ਰਿਫ਼ਤਾਰ

Punjab News
ਚੰਡੀਗੜ੍ਹ, 15 ਅਪ੍ਰੈਲ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 85ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 506 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 85ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 254 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 21,408 ਹੋ ਗਈਆਂ। ਇਸ ਤੋਂ ਇਲਾਵਾ 92 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਿਨ੍ਹਾਂ ਕੋਲੋ ਛੇ ਹਥਿਆਰ ਵੀ ਬਰਾਮਦ ਹੋਏ ਹਨ, ਜਦੋਂ ਕਿ 1...