Sunday, August 2
Shadow

Punjab News

ਮੁੱਖ ਮੰਤਰੀ ਭਗਵੰਤ ਸਿੰਘ ਮਾਨ 15 ਅਪ੍ਰੈਲ ਨੂੰ ਉੜਮੁੜ ਹਲਕੇ ‘ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਕਰਨਗੇ ਸ਼ੁਰੂਆਤ—ਜਸਵੀਰ ਸਿੰਘ ਰਾਜਾ ਗਿੱਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ 15 ਅਪ੍ਰੈਲ ਨੂੰ ਉੜਮੁੜ ਹਲਕੇ ‘ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਕਰਨਗੇ ਸ਼ੁਰੂਆਤ—ਜਸਵੀਰ ਸਿੰਘ ਰਾਜਾ ਗਿੱਲ

Punjab News
ਟਾਂਡਾ ਉੜਮੁੜ, 13 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 15 ਅਪ੍ਰੈਲ ਨੂੰ ਟਾਂਡਾ ਵਿਖੇ ਪਹੁੰਚ ਕੇ ਵਿਧਾਨ ਸਭਾ ਹਲਕਾ ਉੜਮੁੜ ਲਈ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨਗੇ।  ਉੜਮੁੜ ਹਲਕੇ ਤੋਂ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਅੱਜ ਸ਼ਾਮ ਗਿਆਨੀ ਕਰਤਾਰ ਸਿੰਘ ਮੈਮੋਰੀਅਲ ਸਰਕਾਰੀ ਕਾਲਜ, ਟਾਂਡਾ ਵਿਖੇ ਪ੍ਰੋਗਰਾਮ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਸ ਰਾਜ ਪੱਧਰੀ ਸਮਾਗਮ ਵਿਚ ਹਲਕੇ ਦੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੇਗੀ ਜਿਨ੍ਹਾਂ ਨਾਲ ਹਲਕਾ ਵਾਸੀਆਂ ਨੂੰ ਵੱਡੀਆਂ ਸਹੂਲ਼ਤਾਂ ਮਿਲਣਗੀਆਂ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਲਾਕੇ ਦੇ ਵਿਕਾਸ ਲਈ ਵੱਡੇ ਪ੍ਰੋਜੈਕਟਾਂ ਦੀ ਸ਼ੁਰੂਆਤ ਨਾਲ ਇਲਾਕੇ ਦੀ ਤਰੱਕੀ ਨੂੰ ਨਵੀਂ ਦਿਸ਼ਾ ਮਿਲੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਵਿੱਚ ਹਰ ਖਿੱਤੇ ਨੂੰ ਛੂਹਿਆ ਗਿਆ ਹੈ ਤਾਂ ਜੋ ਸਮਾਜ ਦੇ ਹਰ ਇੱਕ ਵਰਗ ਤੱਕ ਪੰਜਾਬ ਸਰਕਾਰ ਦੀਆਂ ਸਹੂਲਤਾਂ ਦਾ ਲਾਭ ਪਹੁੰਚ ਸਕੇ। ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਦੇ ਦੌਰੇ ...
ਭਾਰਤ ਰਤਨ ਡਾ.ਬੀ.ਆਰ.ਅੰਬੇਡਕਰ ਜੀ ਦੀ 135ਵੀਂ ਜਯੰਤੀ ਮੌਕੇ ਰਾਜ ਪੱਧਰੀ ਸਮਾਗਮ ਮੰਗਲਵਾਰ ਨੂੰ 

ਭਾਰਤ ਰਤਨ ਡਾ.ਬੀ.ਆਰ.ਅੰਬੇਡਕਰ ਜੀ ਦੀ 135ਵੀਂ ਜਯੰਤੀ ਮੌਕੇ ਰਾਜ ਪੱਧਰੀ ਸਮਾਗਮ ਮੰਗਲਵਾਰ ਨੂੰ 

Punjab News
ਆਦਮਪੁਰ/ਜਲੰਧਰ, 13 ਅਪ੍ਰੈਲ- ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ ਨੇ ਪੰਜਾਬ ਸਰਕਾਰ ਵਲੋਂ 14 ਅਪ੍ਰੈਲ 2026 ਨੂੰ ਆਦਮਪੁਰ ਦੇ ਰਾਜਾ ਰਾਇਲ ਪੈਲੇਸ,ਪਿੰਡ ਉਦੇਸ਼ੀਆਂ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਬੀ.ਆਰ.ਅੰਬੇਡਕਰ ਜੀ ਦੀ 135ਵੀਂ ਜਯੰਤੀ ਮੌਕੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।  ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀ ਟੀਨੂੰ ਨੇ ਦੱਸਿਆ ਕਿ ਡਾ.ਬੀ.ਆਰ.ਅੰਬੇਡਕਰ ਜੀ ਦੇ ਜਨਮ ਦਿਵਸ ਮੌਕੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ, ਪੰਜਾਬ ਸ.ਭਗਵੰਤ ਸਿੰਘ ਮਾਨ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਮੌਕੇ ਮੁੱਖ ਮੰਤਰੀ ਪੰਜਾਬ ਵਲੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੰਦਿਆਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਬੈਠਣ, ਪੀਣ ਲਈ ਸਾਫ਼ ਸੁਥਰੇ ਪਾਣੀ, ਖਾਣੇ, ਸਮਾਗਮ ਵਾਲੇ ਸਥਾਨ ਦੇ ਆਲ...
ਗੈਂਗਸਟਰਾਂ ‘ਤੇ ਵਾਰ ਦਾ 83ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਵਾਂ ‘ਤੇ ਛਾਪੇਮਾਰੀ; 223 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 83ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਵਾਂ ‘ਤੇ ਛਾਪੇਮਾਰੀ; 223 ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ, 13 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 83ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 475 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 83ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰ ਬਰਾਮਦ ਕਰਨ ਤੋਂ ਬਾਅਦ 223 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 20,843 ਹੋ ਗਈਆਂ। ਇਸ ਤੋਂ ਇਲਾਵਾ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 81 ਵਿਅਕਤੀਆਂ ਨੂੰ ਤਫਤੀਸ਼ ਅਤੇ ਪ...
ਅੰਮ੍ਰਿਤਸਰ ਦੇ ਭਿੰਡੀ ਸੈਦਾਂ ਪੁਲਿਸ ਥਾਣੇ ‘ਤੇ ਗ੍ਰਨੇਡ ਹਮਲੇ ਪਿੱਛੇ ਪਾਕਿ-ਆਈ.ਐਸ.ਆਈ. ਦਾ ਹੱਥ; ਦੋ ਪਿਸਤੌਲਾਂ ਸਮੇਤ ਛੇ ਗ੍ਰਿਫ਼ਤਾਰ

ਅੰਮ੍ਰਿਤਸਰ ਦੇ ਭਿੰਡੀ ਸੈਦਾਂ ਪੁਲਿਸ ਥਾਣੇ ‘ਤੇ ਗ੍ਰਨੇਡ ਹਮਲੇ ਪਿੱਛੇ ਪਾਕਿ-ਆਈ.ਐਸ.ਆਈ. ਦਾ ਹੱਥ; ਦੋ ਪਿਸਤੌਲਾਂ ਸਮੇਤ ਛੇ ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ/ਅੰਮ੍ਰਿਤਸਰ, 13 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜ਼ਿਲ੍ਹਾ ਪੁਲਿਸ ਫਰੀਦਕੋਟ ਅਤੇ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦੋ ਪਿਸਤੌਲਾਂ ਸਮੇਤ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਭਿੰਡੀ ਸੈਦਾਂ ਵਿਖੇ ਗ੍ਰਨੇਡ ਹਮਲੇ ਦੇ ਕੇਸ ਨੂੰ ਸਫ਼ਲਤਾਪੂਰਵਕ ਸੁਲਝਾ ਲਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਚੱਕ ਡੋਗਰਾ ਦੇ ਰਹਿਣ ਵਾਲੇ ਬਲਜੀਤ ਸਿੰਘ; ਅੰਮ੍ਰਿਤਸਰ ਦੇ ਛੋਟਾ ਫਤਿਹਵਾਲ ਦੇ ਰਹਿਣ ਵਾਲੇ ਪ੍ਰਭ ਸਿੰਘ; ਅੰਮ੍ਰਿਤਸਰ ਦੇ ਬਾਬਾ ਗਮ ਚੱਕ ਬੱਲਰਵਾਲ ਦੇ ਰਹਿਣ ਵਾਲੇ ਰਾਜਬੀਰ ਸਿੰਘ; ਅੰਮ੍ਰਿਤਸਰ ਦੇ ਠੱਠਾ ਰਾਜਪੂਤਾਂ ਦੇ ਰਹਿਣ ਵਾਲੇ ਸੁਖਪ੍ਰੀਤ ਸਿੰਘ; ਅੰਮ੍ਰਿਤਸਰ ਦੇ ਲੋਪੋਕੇ ਦੇ ਰਹਿਣ ਵਾਲੇ ਅਜੈਦੀਪ ਸਿੰਘ ਉਰਫ਼ ਅਜੇ ਉਰਫ਼ ਗਜ਼ਨੀ; ਅਤੇ ਅੰਮ੍ਰਿਤਸਰ ਦੇ ਸਾਰ...
ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਬਰਕਰਾਰ ਰੱਖਣ ਲਈ ਇਤਿਹਾਸਕ ਸੋਧ ਬਿੱਲ ਪੇਸ਼

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਬਰਕਰਾਰ ਰੱਖਣ ਲਈ ਇਤਿਹਾਸਕ ਸੋਧ ਬਿੱਲ ਪੇਸ਼

Punjab News
ਚੰਡੀਗੜ੍ਹ, 13 ਅਪ੍ਰੈਲ:- ਭਗਵੰਤ ਮਾਨ ਸਰਕਾਰ ਵੱਲੋਂ ਅੱਜ ਇੱਕ ਸਖ਼ਤ ਸੋਧ ਬਿੱਲ ਪੇਸ਼ ਕੀਤਾ ਗਿਆ ਜਿਸ ਵਿੱਚ 'ਬੇਅਦਬੀ' ਦੇ ਮਾਮਲਿਆਂ ਵਿੱਚ ਉਮਰ ਕੈਦ ਦੀ ਸਜ਼ਾ ਦਾ ਨਿਯਮ ਬਣਾਇਆ ਗਿਆ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਬਿਲ ਨੂੰ ਨਿਆਂ ਦੀ ਦਿਸ਼ਾ ਵੱਲ ਇੱਕ ਇਤਿਹਾਸਕ ਅਤੇ ਅਹਿਮ ਕਦਮ ਕਰਾਰ ਦਿੱਤਾ ਹੈ। ਅੱਜ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ। ਇਹ ਕਦਮ ਸੂਬਾ ਸਰਕਾਰ ਦੀ ਪਿਛਲੀਆਂ ਸਰਕਾਰਾਂ ਨਾਲੋਂ ਵੱਖਰੀ ਸੋਚ ਨੂੰ ਦਰਸਾਉਂਦਾ ਹੈ, ਜਿਸ ਤਹਿਤ ਸਰਕਾਰ ਨੇ ਸਖ਼ਤ, ਸਮਾਂਬੱਧ ਕਾਰਵਾਈ ਕਰਨ ਅਤੇ 'ਬੇਅਦਬੀ' ਦੇ ਮਾਮਲਿਆਂ ਵਿੱਚ ਸਮਝੌਤੇ ਦੀ ਕਿਸੇ ਵੀ ਗੁੰਜਾਇਸ਼ ਨੂੰ ਖਤਮ ਕਰਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਪੰਜਾਬ ਵਿਧਾਨ ਸਭਾ ਵਿੱਚ ਇਸ ਇਤਿਹਾਸਕ ਬਿੱਲ 'ਤੇ ਚਰਚਾ ਸ਼ੁਰੂ ਕਰਦਿਆਂ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਵਚਨਬੱਧਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨ...
ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

Punjab News, Punjab Politics
ਚੰਡੀਗੜ੍ਹ, 13 ਅਪ੍ਰੈਲ- ਅੱਜ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੇਸ਼ ਕੀਤੇ ਗਏ "ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ" ਦੇ ਹੱਕ ਵਿੱਚ ਬੋਲਦਿਆਂ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ 'ਬੇਅਦਬੀ' ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਵਾਸਤੇ ਜ਼ਰੂਰੀ ਸੋਧਾਂ ਲਿਆਉਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ।ਇਸ ਸੋਧ ਨੂੰ ਭਗਵੰਤ ਮਾਨ ਸਰਕਾਰ ਦਾ ਇੱਕ ਇਮਾਨਦਾਰਾਨਾ ਯਤਨ ਕਰਾਰ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਲਈ ਵਿਰੋਧੀ ਧਿਰ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸੋਧੇ ਹੋਏ ਬਿੱਲ ਵਿੱਚ ਇਤਿਹਾਸਕ ਸਜ਼ਾ ਦੀਆਂ ਵਿਵਸਥਾਵਾਂ ਪੇਸ਼ ਕੀਤੀਆਂ ਗਈਆਂ ਹਨ, ਜਿਸ ਵਿੱਚ 'ਬੇਅਦਬੀ' ਦੇ ਦੋਸ਼ੀਆਂ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦੇ ਜੁਰਮਾਨੇ ਦੀ ਵਿਵਸਥਾ ਹੈ, ਅਤੇ ਇਸ ਅਪਰਾਧ ਨੂੰ ਪੂਰੀ ਤਰ੍ਹਾਂ ਗੈਰ-ਜ਼ਮਾਨਤੀ ਅਪਰਾਧ ਦੀ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ। ਆਪਣੇ ਸੰਬੋਧਨ ਦੌਰਾਨ, ਵਿੱਤ ਮੰਤਰੀ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਕਾਂਗਰਸ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab News
ਤਲਵੰਡੀ ਸਾਬੋ, 12 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕੇਂਦਰ ਨੇ ਸਰਹੱਦੀ ਕੰਡਿਆਲੀ ਤਾਰ ਨੂੰ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਤਬਦੀਲ ਕਰਨ ਦਾ ਹੁਕਮ ਜਾਰੀ ਕੀਤਾ ਹੈ। ਇਸ ਫੈਸਲੇ ਨਾਲ ਉਨ੍ਹਾਂ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ, ਜੋ ਲੰਬੇ ਸਮੇਂ ਤੋਂ ਬੀਐਸਐਫ ਦੀਆਂ ਸਖ਼ਤ ਪਾਬੰਦੀਆਂ ਤਹਿਤ ਖੇਤੀ ਕਰਨ ਲਈ ਮਜਬੂਰ ਸਨ। ਸਰਹੱਦੀ ਜ਼ਿਲ੍ਹਿਆਂ ਵਿੱਚ ਸਰਵੇਖਣ ਦੇ ਆਦੇਸ਼ ਦਿੱਤੇ ਗਏ ਹਨ, ਇਸ ਕਦਮ ਨਾਲ ਲੱਖਾਂ ਏਕੜ ਜ਼ਮੀਨ ਤਾਰ ਤੋਂ ਅੰਦਰ ਆ ਜਾਵੇਗੀ, ਜਿਸ ਨਾਲ ਕਿਸਾਨਾਂ ਨੂੰ ਵਧੇਰੇ ਪਹੁੰਚ, ਮਨਪਸੰਦ ਫਸਲਾਂ ਦੀ ਚੋਣ ਅਤੇ ਖੇਤੀ ਲਈ ਸੀਮਤ ਘੰਟਿਆਂ ਅਤੇ ਵਾਰ-ਵਾਰ ਸੁਰੱਖਿਆ ਜਾਂਚਾਂ ਤੋਂ ਰਾਹਤ ਮਿਲੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਇਹ ਮੁੱਦਾ ਕਈ ਵਾਰ ਕੇਂਦਰੀ ਗ੍ਰਹਿ ਮੰਤਰੀ ਕੋਲ ਉਠਾਇਆ ਕਿ ਸਰਹੱਦ ਨੇੜੇ ਵਸਦੇ ਕਿਸਾਨਾਂ ਲਈ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਵਾੜ ਭਾਰਤੀ ਖੇਤਰ ਵਿੱਚ ਤਿੰਨ ਤੋਂ ਚਾਰ ਕਿਲੋਮੀਟਰ ਅੰਦਰ ਰੱਖੀ ਜਾਂਦੀ ਹੈ। ਨਤੀਜੇ ਵਜੋਂ ਉਨ੍ਹਾਂ ਦੇ ਖੇਤ ਵਾੜ ਤੋਂ ਪਰੇ ਰਹਿ ਜਾਂਦੇ ਹ...
ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ਵਿੱਚ ਆਯੋਜਿਤ ਸਿਹਤ ਕੈਂਪ ਰਾਹੀਂ ਮੈਂਬਰਾਂ ਅਤੇ ਸਟਾਫ ਲਈ ਸਹਿਜ ਸਿਹਤ ਸੇਵਾਵਾਂ ਨੂੰ ਪ੍ਰੋਤਸਾਹਨ ਦੇਣ ਦੀ ਪਹਿਲ

ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ਵਿੱਚ ਆਯੋਜਿਤ ਸਿਹਤ ਕੈਂਪ ਰਾਹੀਂ ਮੈਂਬਰਾਂ ਅਤੇ ਸਟਾਫ ਲਈ ਸਹਿਜ ਸਿਹਤ ਸੇਵਾਵਾਂ ਨੂੰ ਪ੍ਰੋਤਸਾਹਨ ਦੇਣ ਦੀ ਪਹਿਲ

Punjab News
*ਪਟਿਆਲਾ; — 12 ਅਪ੍ਰੈਲ 2026:* ਰਾਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ (ਆਰਜੀਐਮਸੀ), ਪਟਿਆਲਾ ਵਿੱਚ 11 ਅਤੇ 12 ਅਪ੍ਰੈਲ ਨੂੰ ਲੱਗੇ ਦੋ ਦਿਨੀਂ ਸਿਹਤ ਕੈਂਪ ਵਿੱਚ ਮੈਂਬਰਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਕਲੱਬ ਸਟਾਫ ਵੱਲੋਂ ਉਤਸ਼ਾਹਪੂਰਵਕ ਭਾਗ ਲਿਆ ਗਿਆ। ਇਹ ਪਹਿਲ ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਸਿਹਤ ਸੇਵਾਵਾਂ ਦਾ ਵਿਸਥਾਰ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਹਿੱਸਾ ਹੈ। ਇਹ ਮੁਹਿੰਮ ਇਸ ਗੱਲ ਨੂੰ ਦਰਸਾਉਂਦੀ ਹੈ ਕਿ ਹਰ ਵਰਗ ਦੇ ਲੋਕਾਂ ਨੂੰ ਕਿਸੇ ਵੀ ਮੈਡੀਕਲ ਐਮਰਜੈਂਸੀ ਤੋਂ ਪਹਿਲਾਂ ਸੁਰੱਖਿਆ ਪ੍ਰਦਾਨ ਕੀਤੀ ਜਾਵੇ, ਜਿਸ ਵਿੱਚ ਪਹੁੰਚਯੋਗਤਾ, ਸਮਾਵੇਸ਼ਤਾ ਅਤੇ ਰੋਕਥਾਮੀ ਸਿਹਤ ਸੰਭਾਲ ‘ਤੇ ਖਾਸ ਧਿਆਨ ਦਿੱਤਾ ਗਿਆ ਹੈ। ਕੈਂਪ ਦੋਵੇਂ ਦਿਨ ਸਵੇਰੇ 9 ਵਜੇ ਸ਼ੁਰੂ ਹੋਇਆ ਅਤੇ ਇਸ ਦਾ ਮੁੱਖ ਉਦੇਸ਼ ਰੋਕਥਾਮੀ ਸਿਹਤ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਕਲੱਬ ਮੈਂਬਰਾਂ ਦੀ ਮੁੱਖ ਮੰਤਰੀ ਸਿਹਤ ਯੋਜਨਾ ਹੇਠ ਰਜਿਸਟ੍ਰੇਸ਼ਨ ਕਰਵਾਉਣਾ ਸੀ। ਕੈਂਪ ਵਿੱਚ ਕਲੱਬ ਦੇ ਮੈਂਬਰਾਂ ਨੇ ਵੱਡੇ ਉਤਸ਼ਾਹ ਨਾਲ ਭਾਗ ਲਿਆ। ਕਈ ਮੈਂਬਰਾਂ ਨੇ ਇਸ ਪਹਿਲ ਦੀ ਸ਼ਲਾਘਾ ਕੀਤੀ ਅਤੇ ਸਿਹਤ ਕ...
ਮੁੱਖ ਬੁਲਾਰੇ ਤੇ ਵਿਧਾਇਕ ਧਾਲੀਵਾਲ ਵਲੋਂ ਸ਼ਾਇਰ ਐੱਸ. ਪ੍ਰਸ਼ੋਤਮ ਦੀ ਰਚਿਤ ਵਿਸਾਖੀ ਨੂੰ ਸਮਰਪਿਤ ਆਡੀਓ ਨਜ਼ਮ ਤੇ ਪੋਸਟਰ ਨੂੰ ਕੀਤਾ ਰਲੀਜ਼

ਮੁੱਖ ਬੁਲਾਰੇ ਤੇ ਵਿਧਾਇਕ ਧਾਲੀਵਾਲ ਵਲੋਂ ਸ਼ਾਇਰ ਐੱਸ. ਪ੍ਰਸ਼ੋਤਮ ਦੀ ਰਚਿਤ ਵਿਸਾਖੀ ਨੂੰ ਸਮਰਪਿਤ ਆਡੀਓ ਨਜ਼ਮ ਤੇ ਪੋਸਟਰ ਨੂੰ ਕੀਤਾ ਰਲੀਜ਼

Punjab News
ਅੰਮ੍ਰਿਤਸਰ/ਅਜਨਾਲਾ, 12 ਅਪ੍ਰੈਲ ()- ਅੱਜ ਮਾਝਾ ਵਿਰਾਸਤ ਟਰੱਸਟ ਰਜਿ: ਵਲੋਂ ਕਰਵਾਏ ਗਏ ਸ਼ਾਇਰ ਤੇ ਟਰੱਸਟ ਦੇ ਪ੍ਰਧਾਨ ਐੱਸ ਪ੍ਰਸ਼ੋਤਮ ਦੀ ਵਿਸਾਖੀ ਨੂੰ ਸਮਰਪਿਤ ‘ਕਦੋਂ ਪਰਤਣਗੇ ਦਿਨ?’ ਆਡੀਓ ਸੰਗੀਤਕ ਨਜ਼ਮ, ਪੋਸਟਰ ਰਲੀਜ਼ ਕਰਨ ਅਤੇ ਸਨਮਾਨ ਸਮਾਰੋਹ ‘ਚ ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ , ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਜੋ ਹਾਸ਼ਮ ਸ਼ਾਹ ਯਾਦਗਾਰੀ ਟਰੱਸਟ ਦੇ ਮੌਜੂਦਾ ਚੇਅਰਮੈਨ ਵੀ ਹਨ, ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ।‘ਕਦੋਂ ਪਰਤਣਗੇ ਦਿਨ?’ ਆਡੀਓ ਸੰਗੀਤਕ ਨਜ਼ਮ ਤੇ ਪੋਸਟਰ ਰਲੀਜ਼ ਕਰਨ ਮੌਕੇ ਸ. ਧਾਲੀਵਾਲ ਨੇ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਵਿਸ਼ਵੀਕਰਨ ਅਤੇ ਸ਼ੋਸ਼ਲ ਮੀਡੀਆ ਦੀਆਂ ਨਾਂਹ ਪੱਖੀ ਨਵੀਆਂ ਚੁਣੌਤੀਆਂ ਨਾਲ ਨਜਿੱਠਣ ਲਈ  ਅਪਣਾਈ ਗਈ ਸਭਿਆਚਾਰਕ ਨੀਤੀ ਨੂੰ ਦ੍ਰਿੜ ਰਾਜਸੀ ਇੱਛਾ ਸ਼ਕਤੀ ਨਾਲ ਲਾਗੂ ਕਰਕੇ ਪੰਜਾਬੀ ਭਾਸ਼ਾ ਦੇ ਪ੍ਰਸਾਰ ਤੇ ਵਿਕਾਸ ਲਈ ਉਚੇਚੇ ਕਦਮ ਚੁੱਕੇ ਗਏ ਹਨ ਅਤੇ ਸਾਹਿਤ ਤੇ ...
ਹਰਜੋਤ ਸਿੰਘ ਬੈਂਸ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਦੇ ਸਮੁੱਚੇ ਵਿਕਾਸ ਲਈ ਵੱਡੇ ਪ੍ਰੋਜੈਕਟਾਂ ਦੀ ਸੋਗਾਤ

ਹਰਜੋਤ ਸਿੰਘ ਬੈਂਸ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਦੇ ਸਮੁੱਚੇ ਵਿਕਾਸ ਲਈ ਵੱਡੇ ਪ੍ਰੋਜੈਕਟਾਂ ਦੀ ਸੋਗਾਤ

Punjab News
ਸ੍ਰੀ ਅਨੰਦਪੁਰ ਸਾਹਿਬ 12 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼੍ਰੀ ਅਨੰਦਪੁਰ ਸਾਹਿਬ ਨੂੰ ਆਧੁਨਿਕ ਅਤੇ ਵਿਸ਼ਵ ਪੱਧਰੀ ਸ਼ਹਿਰ ਵਜੋਂ ਵਿਕਸਤ ਕਰਨ ਲਈ ਕਈ ਮਹੱਤਵਪੂਰਨ ਪ੍ਰੋਜੈਕਟਾਂ ਦੀਆ ਸੋਗਾਤਾਂ ਦਿਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸ਼ਹਿਰ ਨੂੰ ਸਮਾਰਟ ਸਿਟੀ ਤਰਜ਼ ’ਤੇ ਵਿਕਸਤ ਕਰਨਾ ਹੈ, ਜਿਸ ਨਾਲ ਇਥੋਂ ਦੇ ਵਸਨੀਕਾਂ ਅਤੇ ਆਉਣ ਵਾਲੇ ਸ਼ਰਧਾਲੂਆਂ ਨੂੰ ਉੱਚ ਪੱਧਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।    ਕੈਬਨਿਟ ਮੰਤਰੀ ਨੇ ਦੱਸਿਆ ਕਿ ਪੂਰੇ ਸ਼ਹਿਰ ਵਿੱਚ ਐਡਵਾਂਸ ਸੀਸੀਟੀਵੀ ਕੈਮਰੇ ਲਗਾਏ ਗਏ ਹਨ , ਜਿਸ ਨਾਲ ਕਾਨੂੰਨ-ਵਿਵਸਥਾ ਹੋਰ ਮਜ਼ਬੂਤ ਹੋਵੇਗੀ ਅਤੇ ਸੁਰੱਖਿਆ ਪ੍ਰਬੰਧਾਂ ਵਿੱਚ ਸੁਧਾਰ ਆਇਆ ਹੈ। ਇਸ ਦੇ ਨਾਲ ਹੀ ਸ਼ਹਿਰ ਦੀਆਂ ਸਾਰੀਆਂ ਨਾਲੀਆਂ ਨੂੰ ਅੰਡਰਗਰਾਊਂਡ ਕੀਤਾ ਜਾ ਰਿਹਾ ਹੈ , ਜੋ ਸਫਾਈ ਪ੍ਰਣਾਲੀ ਨੂੰ ਆਧੁਨਿਕ ਬਣਾਉਣ ਵੱਲ ਇੱਕ ਵੱਡਾ ਕਦਮ ਹੈ। ਉਨ੍ਹਾਂ ਕਿਹਾ ਕਿ ਲਗਭਗ 22 ਕਰੋੜ ਰੁਪਏ ਦੀ ਲਾਗਤ ਨਾਲ ਪੂਰੇ ਸ਼ਹਿਰ ਦੀਆਂ ਸੜਕਾਂ ਦਾ ਨਿਰਮਾਣ ਅਤੇ ਮੁਰੰਮਤ ਹੋ ਰਹੀ ਹੈ , ਜਿਸ ਨਾਲ ਆਵਾਜਾਈ ਸੁਚਾਰੂ ਹੋਵੇਗੀ।ਸਿੱਖਿਆ ਦੇ ਖੇਤਰ ਵਿੱਚ ਵੱਡੀ ਪਹਿਲ ਕਰਦ...