Sunday, August 2
Shadow

Punjab News

ਗੈਂਗਸਟਰਾਂ ‘ਤੇ ਵਾਰ ਦਾ 76ਵਾਂ ਦਿਨ: ਪੰਜਾਬ ਪੁਲਿਸ ਵੱਲੋਂ 322 ਥਾਵਾਂ ‘ਤੇ ਛਾਪੇਮਾਰੀ; 133 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 76ਵਾਂ ਦਿਨ: ਪੰਜਾਬ ਪੁਲਿਸ ਵੱਲੋਂ 322 ਥਾਵਾਂ ‘ਤੇ ਛਾਪੇਮਾਰੀ; 133 ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ, 6 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 76ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 322 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 76ਵੇਂ ਦਿਨ, ਪੁਲਿਸ ਟੀਮਾਂ ਨੇ 133 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 19,248 ਹੋ ਗਈ ਹੈ। ਇਸ ਤੋਂ ਇਲਾਵਾ 43 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 46 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ...
ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

Punjab News
ਪਟਿਆਲਾ; 6 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਵਿਖੇ 250 ਨਵੀਆਂ ਪੀ.ਆਰ.ਟੀ.ਸੀ. ਬੱਸਾਂ ਨੂੰ ਹਰੀ ਝੰਡੀ ਦਿਖਾਈ ਅਤੇ ਇਸਨੂੰ ਜਨਤਕ ਆਵਾਜਾਈ ਦੀ ਮਜ਼ਬੂਤੀ, ਰੋਜ਼ਗਾਰ ਉਤਪਤੀ ਅਤੇ ਪੰਜਾਬ ਭਰ 'ਚ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਵੱਲ ਇੱਕ ਵੱਡਾ ਕਦਮ ਦੱਸਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁਨਿਆਦੀ ਢਾਂਚੇ ਦੇ ਵਿਸਥਾਰ ਅਤੇ ਲੋਕ-ਕੇਂਦ੍ਰਿਤ ਸ਼ਾਸਨ ਵੱਲ ਆਪਣੀ ਸਰਕਾਰ ਦੀ ਦੋਹਰੀ ਪਹੁੰਚ ਨੂੰ ਉਜਾਗਰ ਕੀਤਾ। ਬੱਸ ਫਲੀਟ ਵਿਚ ਵਾਧੇ ਦੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਪਟਿਆਲਾ ਵਿੱਚ 250 ਨਵੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਪੀ.ਆਰ.ਟੀ.ਸੀ. ਫਲੀਟ ਵਿੱਚ ਸ਼ਾਮਲ ਕੀਤਾ ਗਿਆ। ਇਹ ਸਿਰਫ਼ ਆਵਾਜਾਈ ਸਹੂਲਤਾਂ ਵਿੱਚ ਸੁਧਾਰ ਨਹੀਂ, ਸਗੋਂ ਲੋਕਾਂ ਨੂੰ ਬਿਹਤਰ, ਸੁਰੱਖਿਅਤ ਅਤੇ ਵਧੇਰੇ ਆਰਾਮਦਾਇਕ ਯਾਤਰਾ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਸ ਨਾਲ ਜਨਤਕ ਆਵਾਜਾਈ ਮਜ਼ਬੂਤ ਹੋਵੇਗੀ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ। ਆਉਣ ਵਾਲੇ ਦਿਨਾਂ ਵਿੱਚ 300 ਤੋਂ ਵੱਧ ਹੋਰ ਬੱਸਾਂ ਪੀ....
ਪਾਕਿਸਤਾਨ ਇੰਟੈਲੀਜੈਂਸ ਆਪਰੇਟਿਵਜ਼ ਦੁਆਰਾ ਚਲਾਏ ਜਾ ਰਹੇ ਆਈ.ਐਸ.ਆਈ-ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਦੋ ਹੈਂਡ ਗ੍ਰਨੇਡ, ਇੱਕ ਗਲੌਕ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ

ਪਾਕਿਸਤਾਨ ਇੰਟੈਲੀਜੈਂਸ ਆਪਰੇਟਿਵਜ਼ ਦੁਆਰਾ ਚਲਾਏ ਜਾ ਰਹੇ ਆਈ.ਐਸ.ਆਈ-ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਦੋ ਹੈਂਡ ਗ੍ਰਨੇਡ, ਇੱਕ ਗਲੌਕ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ/ਅੰਮ੍ਰਿਤਸਰ, 6 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਵਿੰਗ ਨੇ ਤਿੰਨ ਮੁਲਜ਼ਮਾਂ ਨੂੰ ਦੋ ਆਰਗਸ ਹੈਂਡ ਗ੍ਰਨੇਡਾਂ ਅਤੇ ਇੱਕ ਵਿਦੇਸ਼ੀ ਗਲੌਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਇੰਟੈਲੀਜੈਂਸ ਆਪਰੇਟਿਵਜ਼ (ਪੀ.ਆਈ.ਓ.) ਦੁਆਰਾ ਚਲਾਏ ਜਾ ਰਹੇ ਆਈਐਸਆਈ ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨ ਤਾਰਨ ਦੇ ਪਿੰਡ ਅੰਮੀਸ਼ਾਹ ਦੇ ਵਸਨੀਕ ਸਰਬਜੀਤ ਸਿੰਘ, ਅੰਮ੍ਰਿਤਸਰ ਦੇ ਪਿੰਡ ਨੰਗਲ ਪੰਨੂਆਂ ਦੇ ਵਸਨੀਕ ਬਿਕਰਮਜੀਤ ਸਿੰਘ ਅਤੇ ਅੰਮ੍ਰਿਤਸਰ ਦੀ ਇੰਦਰਾ ਕਲੋਨੀ ਦੇ ਵਸਨੀਕ ਅਮਨਦੀਪ ਸਿੰਘ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਗ੍ਰਨੇਡਾਂ 'ਤੇ ਪਾਕਿਸਤਾਨ ਔਰਡਨੈਂਸ ਫੈਕਟਰੀ (ਪੀ.ਓ.ਐਫ.) ਦੀ ਮਾਰਕਿੰਗ...
ਪਨਗ੍ਰੇਨ, ਮਾਰਕਫੈਡ ਸਮੇਤ ਖਰੀਦ ਏਜੰਸੀਆਂ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਖਰੀਦ ਯਕੀਨੀ ਬਣਾਉਣ ਦੇ ਹੁਕਮ

ਪਨਗ੍ਰੇਨ, ਮਾਰਕਫੈਡ ਸਮੇਤ ਖਰੀਦ ਏਜੰਸੀਆਂ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਖਰੀਦ ਯਕੀਨੀ ਬਣਾਉਣ ਦੇ ਹੁਕਮ

Punjab News
ਮਾਲੇਰਕੋਟਲਾ, 06 ਅਪ੍ਰੈਲ –                   ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਅਤੇ ਐੱਸ.ਐੱਸ.ਪੀ ਗਗਨ ਅਜੀਤ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਵਿੱਚ ਕਣਕ ਦੀ ਅਗੇਤੀ ਖਰੀਦ ਲਈ ਕੀਤੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਸਮੀਖਿਆ ਮੀਟਿੰਗ ਕੀਤੀ ਗਈ।                    ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਣਕ ਦੀ ਸੰਭਾਵਿਤ ਆਮਦ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਵਿੱਚ ਕਰੀਬ 2 ਲੱਖ 47 ਹਜਾਰ ਮੈਟ੍ਰਿਕ ਟਨ ਕਣਕ ਦੀ ਆਮਦ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਚਲਾਉਣ ਲਈ ਮੰਡੀ ਬੋਰਡ ਵੱਲੋਂ ਕੁੱਲ 46 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 04 ਮੁੱਖ ਯਾਰਡ, 06 ਸਬ-ਯਾਰਡ ਅਤੇ 36 ਖਰੀਦ ...
ਐਮਪੀ ਕੰਗ ਅਤੇ ਵਿਧਾਇਕ ਚੱਢਾ ਨੇ ਰੰਗੀਲਪੁਰ ਤੋਂ ਬਰਦਾਰ ਤੱਕ ਜਾਂਦੀ ਸੜਕ ਦੇ ਨਵੀਨੀਕਰਣ ਦਾ ਨੀਂਹ ਪੱਥਰ ਰੱਖਿਆ 

ਐਮਪੀ ਕੰਗ ਅਤੇ ਵਿਧਾਇਕ ਚੱਢਾ ਨੇ ਰੰਗੀਲਪੁਰ ਤੋਂ ਬਰਦਾਰ ਤੱਕ ਜਾਂਦੀ ਸੜਕ ਦੇ ਨਵੀਨੀਕਰਣ ਦਾ ਨੀਂਹ ਪੱਥਰ ਰੱਖਿਆ 

Punjab News
ਰੂਪਨਗਰ, 06 ਅਪ੍ਰੈਲ: ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਅਤੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਅੱਜ ਲਗਭਗ 5.60 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਐਨ.ਐਚ-205 ਤੋਂ ਰੰਗੀਲਪੁਰ-ਮੀਆਂਪੁਰ-ਪੁਰਖਾਲੀ ਅੱਪ ਟੂ ਬਰਦਾਰ ਸੜਕ ਦੇ ਨਵੀਨੀਕਰਣ ਦੇ ਕੰਮ ਲਈ ਨੀਂਹ ਪੱਥਰ ਰੱਖਿਆ ਗਿਆ।  ਇਸ ਮੌਕੇ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਨਿਰੰਤਰ ਮਹੱਤਵਪੂਰਨ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਕੋਨੇ ਵਿੱਚ ਸੜਕਾਂ ਦੇ ਨਵੀਨੀਕਰਨ ਅਤੇ ਵਿਕਾਸ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਵਿਆਉਣ ਨਾਲ ਇਲਾਕੇ ਦੇ 25 ਤੋਂ ਵੱਧ ਪਿੰਡਾਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਆਵਾਜਾਈ ਦੀ ਸੁਵਿਧਾ ਵਿੱਚ ਵੀ ਵੱਡਾ ਸੁਧਾਰ ਆਵੇਗਾ। ਉਨ੍ਹਾਂ ਹੋਰ ਕਿਹਾ ਕਿ ਇਹ ਪ੍ਰੋਜੈਕਟ ਪੂਰਾ ਹੋਣ ਉਪਰੰਤ ਲੋਕਾ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਸੰਵਾਦ ਪ੍ਰੋਗਰਾਮ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਸੰਵਾਦ ਪ੍ਰੋਗਰਾਮ

Punjab News
ਲਹਿਰਾਗਾਗਾ, 05 ਅਪ੍ਰੈਲ- ਪੰਜਾਬ ਸਰਕਾਰ ਦੇ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਜਨਤਾ ਨਾਲ ਸਿੱਧਾ ਸੰਵਾਦ ਕਾਇਮ ਕਰਨ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕੇ ਦੇ ਪਿੰਡ ਚੂੜਲ ਕਲਾਂ, ਚੂੜਲ ਖੁਰਦ, ਗੁਰੂ ਨਾਨਕ ਨਗਰ, ਰਾਮਪੂਰਾ ਜਵਾਹਰਵਾਲਾ ਅਤੇ ਗੋਬਿੰਦਪੁਰਾ ਜਵਾਹਰਵਾਲਾ ਵਿੱਚ ਸੰਵਾਦ ਪ੍ਰੋਗਰਾਮ ਕਰਵਾਏ ਗਏ। ਇਨ੍ਹਾਂ ਪ੍ਰੋਗਰਾਮਾਂ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਗੋਇਲ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਕੀਤੇ ਗਏ ਵੱਡੇ ਵਿਕਾਸ ਕਾਰਜਾਂ ਅਤੇ ਲੋਕ-ਹਿਤੈਸ਼ੀ ਫ਼ੈਸਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਪਾਣੀ, ਕਾਨੂੰਨ-ਵਿਵਸਥਾ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਲੜਾਈ ਦੇ ਖੇਤਰ ਵਿੱਚ ਇਤਿਹਾਸਕ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਸੁਵਿਧਾਵਾਂ ਦੇਣ ਅਤੇ ਉਨ੍ਹਾਂ ਦੀ ਜ਼ਿੰਦਗੀ ਨੂੰ ਸੁਖਾਲਾ ਬਣਾਉਣਾ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਵਿਚ ਤੇਜ਼ੀ ਲਿਆਂਦੀ ਜਾਵੇ: ਹਰਪ੍ਰੀਤ ਸਿੰਘ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਵਿਚ ਤੇਜ਼ੀ ਲਿਆਂਦੀ ਜਾਵੇ: ਹਰਪ੍ਰੀਤ ਸਿੰਘ

Punjab News
ਬਰਨਾਲਾ, 6 ਅਪ੍ਰੈਲ-        ਪੰਜਾਬ ਸਰਕਾਰ ਵਲੋਂ ਪ੍ਰਤੀ ਪਰਿਵਾਰ 10 ਲੱਖ ਸਾਲਾਨਾ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦੇਣ ਲਈ ਚਲਾਈ ਜਾ ਰਹੀ "ਮੁੱਖ ਮੰਤਰੀ ਸਿਹਤ ਯੋਜਨਾ" ਤਹਿਤ ਕਾਰਡ ਬਣਾਉਣ ਲਈ ਲੱਗ ਰਹੇ ਕੈਂਪਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਕਾਰਡ ਬਣਾਉਣ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਜਾਵੇ।    ਇਹ ਨਿਰਦੇਸ਼ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਪਣੇ ਦਫ਼ਤਰ 'ਚ "ਮੁੱਖ ਮੰਤਰੀ ਸਿਹਤ ਯੋਜਨਾ" ਤਹਿਤ ਮੀਟਿੰਗ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਦਿੱਤੇ। ਇਸ ਮੌਕੇ ਉਹਨਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ ਇਸ ਯੋਜਨਾ ਤਹਿਤ ਹੁਣ ਤਕ 89112 ਵਿਅਕਤੀਆਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ। ਰਜਿਸਟ੍ਰੇਸ਼ਨ ਵਾਸਤੇ ਪਿੰਡਾਂ ਅਤੇ ਸ਼ਹਿਰਾਂ ਵਿੱਚ 21 ਵਿਸ਼ੇਸ਼ ਕੈਂਪ ਲਗਾਤਾਰ ਚੱਲ ਰਹੇ ਹਨ, ਇਸ ਤੋਂ ਇਲਾਵਾ ਕਾਮਨ ਸਰਵਿਸ ਸੈਂਟਰਾਂ ਵਿਚ ਇਹ ਰਜਿਸਟ੍ਰੇਸ਼ਨ ਹੋ ਰਹੀ ਹੈ। ਓਹਨਾਂ ਕਿਹਾ ਕਿ ਕਾਮਨ ਸਰਵਿਸ ਸੈਂਟਰਾਂ ਵਿਚ ਇਹ ਰਜਿਸਟ੍ਰੇਸ਼ਨ ਦੀ ਦਰ ਨੂੰ ਹੋਰ ਵਧਾਇਆ ਜਾਵੇ ਤਾਂ ਜੋ ਸਾਰੇ ਯੋਗ ਲੋਕਾਂ ਦੀ ...
ਦਿਲ ਦੀਆਂ ਬੀਮਾਰੀਆਂ ਤੋਂ ਲੈ ਕੇ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦਾ ਇਲਾਜ; ਐਮਰਜੈਂਸੀ ਹਾਲਾਤਾਂ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ ’

ਦਿਲ ਦੀਆਂ ਬੀਮਾਰੀਆਂ ਤੋਂ ਲੈ ਕੇ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦਾ ਇਲਾਜ; ਐਮਰਜੈਂਸੀ ਹਾਲਾਤਾਂ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ ’

Punjab News
ਚੰਡੀਗੜ੍ਹ; 5 ਅਪ੍ਰੈਲ 2026- ਪੰਜਾਬ ਦੀ ਪ੍ਰਮੁੱਖ ਮੁੱਖ ਮੰਤਰੀ ਸਿਹਤ ਯੋਜਨਾ ਸਿਹਤ ਸੰਭਾਲ ਸੁਰੱਖਿਆ ਦੇ ਮਹੱਤਵਪੂਰਨ ਥੰਮ੍ਹ ਵਜੋਂ ਉੱਭਰ ਰਹੀ ਹੈ, ਜੋ ਪ੍ਰਤੀ ਪਰਿਵਾਰ 10 ਲੱਖ ਰੁਪਏ ਦੀ ਕਵਰੇਜ ਪ੍ਰਦਾਨ ਕਰਦੀ ਹੈ ਅਤੇ ਅਚਾਨਕ ਡਾਕਟਰੀ ਐਮਰਜੈਂਸੀ ਦੌਰਾਨ ਵਿੱਤੀ ਬੋਝ ਨੂੰ ਘਟਾਉਂਦੇ ਹੋਏ ਸਮੇਂ ਸਿਰ ਇਲਾਜ ਲੈਣ ਦੇ ਸਮਰੱਥ ਬਣਾਉਂਦੀ ਹੈ। ਕਈ ਬੀਮਾਰੀਆਂ ਜਿਵੇਂ ਦਿਲ ਦਾ ਦੌਰਾ, ਕੈਂਸਰ ਅਤੇ ਜਨਮ ਸਬੰਧੀ ਪੇਚੀਦਗੀਆਂ ਕਿਸੇ ਵੀ ਸਮੇਂ ਹਮਲਾ ਕਰ ਸਕਦੀਆਂ ਹਨ, ਇਸ ਲਈ ਪੰਜਾਬ ਸਰਕਾਰ ਦਾ ਦ੍ਰਿਸ਼ਟੀਕੋਣ ਵਿਆਪਕ ਪੱਧਰ 'ਤੇ ਜਨਤਕ ਸਿਹਤ ਦਖਲਅੰਦਾਜ਼ੀ ਰਾਹੀਂ ਡਾਕਟਰੀ ਲੋੜ ਅਤੇ ਕਿਫਾਇਤੀ ਇਲਾਜ ਦਰਮਿਆਨ ਪਾੜੇ ਨੂੰ ਪੂਰਨ 'ਤੇ ਕੇਂਦ੍ਰਿਤ ਹੈ। ਦਿਲ ਦਾ ਦੌਰਾ, ਕੈਂਸਰ ਅਤੇ ਜਨਮ ਸਬੰਧੀ ਪੇਚੀਦਗੀਆਂ ਵਰਗੀਆਂ ਬਿਮਾਰੀਆਂ ਬਿਨਾਂ ਕਿਸੇ ਚੇਤਾਵਨੀ ਦੇ ਹਮਲਾ ਕਰ ਸਕਦੀਆਂ ਹਨ, ਜਿਸ ਨਾਲ ਅਚਾਨਕ ਗੰਭੀਰ ਲੱਛਣ ਪੈਦਾ ਹੁੰਦੇ ਹਨ ਅਤੇ ਗੰਭੀਰ ਪੇਚੀਦਗੀਆਂ ਨੂੰ ਰੋਕਣ ਲਈ ਤੁਰੰਤ ਡਾਕਟਰੀ ਸਹਾਇਤਾ ਦੀ ਲੋੜ ਹੁੰਦੀ ਹੈ। ਇਹ ਸੁਝਾਅ ਦਿੰਦਾ ਹੈ ਕਿ ਅਜਿਹੀਆਂ ਸਿਹਤ ਸਥਿਤੀਆਂ ਅਕਸਰ ਗੁਪਤ ਰੂਪ ਵਿੱਚ ਵਿਕਸਤ ਹੁੰਦੀਆਂ ਹਨ ਅਤੇ ਬਿਨਾ...
ਮੂਨਕ ਪੁਲਿਸ ਵੱਲੋਂ ਐਨ.ਡੀ.ਪੀ.ਐਸ ਐਕਟ ਤਹਿਤ 02 ਕੇਸ ਦਰਜ; 02 ਮੁਲਜ਼ਮ ਗ੍ਰਿਫਤਾਰ

ਮੂਨਕ ਪੁਲਿਸ ਵੱਲੋਂ ਐਨ.ਡੀ.ਪੀ.ਐਸ ਐਕਟ ਤਹਿਤ 02 ਕੇਸ ਦਰਜ; 02 ਮੁਲਜ਼ਮ ਗ੍ਰਿਫਤਾਰ

Crime News, Punjab News
ਮੂਨਕ, 05 ਅਪ੍ਰੈਲ- ਸਰਤਾਜ ਸਿੰਘ ਚਾਹਲ, ਐਸ.ਐਸ.ਪੀ., ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਬ ਡਵੀਜ਼ਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਮੁਹਿੰੰਮ ਤਹਿਤ ਕਾਰਵਾਈ ਕਰਦੇ ਹੋਏ ਮਿਤੀ 30.03.2026 ਤੋਂ 05.04.2026 ਤਕ ਐਨ.ਡੀ.ਪੀ.ਐਸ ਐਕਟ ਤਹਿਤ 02 ਕੇਸ ਦਰਜ ਕਰ ਕੇ 02 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ 2570 ਨਸ਼ੀਲੀਆਂ ਗੋਲੀਆਂ ਅਤੇ 450 ਗ੍ਰਾਮ ਸੁਲਫਾ/ਗਾਂਜਾ ਬ੍ਰਾਮਦ ਕਰਵਾਇਆ ਗਿਆ। ਅਸਲਾ ਐਕਟ ਅਧੀਨ 01 ਕੇਸ ਦਰਜ ਕਰ ਕੇ ਮੁਲਜ਼ਮ ਪਾਸੋਂ ਇੱਕ ਦੇਸੀ ਕੱਟਾ ਸਮੇਤ 07 ਕਾਰਤੂਸ 12 ਬੋਰ ਬ੍ਰਾਮਦ ਕਰਵਾਏ ਗਏ ਅਤੇ ਨਸ਼ੇ ਦੀ ਦਲਦਲ ਵਿੱਚ ਫਸੇ 03 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ ਅਤੇ 10 ਵਿਅਕਤੀਆਂ ਨੂੰ ਦਵਾਈ ਦਿਵਾਈ ਗਈ। ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਵੱਖ-ਵੱਖ ਜੁਰਮਾਂ ਤਹਿਤ 156 ਟਰੈਫਿਕ ਚਲਾਣ ਕੀਤੇ ਗਏ ਹਨ। ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਕੇ 89 ਵਿਅਕਤੀਆਂ ਵਿਰੁੱਧ 172 BNSS ਤਹਿਤ ਕਾਰਵਾਈ ਕੀਤੀ ਗਈ ਅਤੇ ਚੋਰੀ ਦੇ ਇੱਕ ਕੇਸ ਵਿੱਚ ਅ...
ਹੁਣ ਢਿੱਲਵਾਂ ਦੇ 950 ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ: ਲਾਭ ਸਿੰਘ ਉੱਗੋਕੇ

ਹੁਣ ਢਿੱਲਵਾਂ ਦੇ 950 ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ: ਲਾਭ ਸਿੰਘ ਉੱਗੋਕੇ

Punjab News
ਤਪਾ, 5 ਅਪ੍ਰੈਲ -       ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿਰਫ਼ ਐਲਾਨ ਹੀ ਨਹੀਂ ਕੀਤੇ ਜਾਂਦੇ ਬਲਕਿ ਐਲਾਨਾਂ ਨੂੰ ਅਮਲੀ ਜਾਮਾ ਵੀ ਪਵਾਇਆ ਜਾਂਦਾ ਹੈ ਜਿਸ ਤਹਿਤ ਖੇਤ ਖੇਤ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਪਿੰਡ ਢਿੱਲਵਾਂ ਵਿੱਚ ਨਵੇਂ ਮੋਘੇ ਦੇ ਉਦਘਾਟਨ ਮੌਕੇ ਕੀਤਾ। ਓਹਨਾਂ ਕਿਹਾ ਕਿ 950 ਏਕੜ ਜ਼ਮੀਨ ਨੂੰ ਪਾਣੀ ਮਿਲਣਾ ਪਿੰਡ ਢਿੱਲਵਾਂ ਦੇ ਕਿਸਾਨਾਂ ਲਈ ਇੱਕ ਨਵੀਂ ਸਵੇਰ ਵਾਂਗ ਹੈ। ਓਹਨਾਂ ਕਿਹਾ ਕਿ ਅੱਜ ਇਲਾਕੇ ਦੇ ਕਿਸਾਨਾਂ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ। ਇਸ ਨਵੇਂ ਮੋਘੇ ਦੇ ਲੱਗਣ ਨਾਲ ਪਿੰਡ ਦੀ ਲਗਭਗ 950 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ, ਜਿਸ ਨਾਲ ਕਿਸਾਨਾਂ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲੇਗਾ। ਵਿਧਾਇਕ ਉੱਗੋਕੇ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਕਿਸਾਨ ਨਹਿਰੀ ਪਾਣੀ ਤੋਂ ਵਾਂਝੇ ਸਨ, ਪਰ ਹੁਣ ਹਰ ਖੇਤ ਤੱਕ ਪਾਣੀ ਪਹੁੰ...