Sunday, August 2
Shadow

Punjab News

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਲਦ ਕਲਾਂ ਵਿਖੇ ਦੋ ਪਾਰਕ ਲੋਕਾਂ ਨੂੰ ਸਮਰਪਿਤ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਲਦ ਕਲਾਂ ਵਿਖੇ ਦੋ ਪਾਰਕ ਲੋਕਾਂ ਨੂੰ ਸਮਰਪਿਤ

Punjab News
ਭਵਾਨੀਗੜ੍ਹ, 05 ਅਪ੍ਰੈਲ- ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਲਦ ਕਲਾਂ ਵਿਖੇ ਵਿਕਾਸ ਕਾਰਜਾਂ ਨੂੰ ਹੋਰ ਮਜ਼ਬੂਤੀ ਦਿੰਦਿਆਂ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਗਏ ਦੋ ਸੁੰਦਰ ਪਾਰਕਾਂ ਦਾ ਉਦਘਾਟਨ ਕਰ ਕੇ ਉਨ੍ਹਾਂ ਨੂੰ ਆਮ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਮਨੋਰੰਜਨ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪਾਰਕ ਪਿੰਡ ਵਾਸੀਆਂ ਲਈ ਸਵੇਰ-ਸ਼ਾਮ ਦੀ ਸੈਰ, ਕਸਰਤ ਅਤੇ ਬੱਚਿਆਂ ਦੇ ਖੇਡਣ ਲਈ ਉਚਿਤ ਸਥਾਨ ਸਾਬਤ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਪਿੰਡਾਂ ਦੇ ਆਧੁਨਿਕ ਵਿਕਾਸ ਅਤੇ ਸੁੰਦਰਤਾ ਵਧਾਉਣ ਲਈ ਇਸ ਤਰ੍ਹਾਂ ਦੇ ਪ੍ਰੋਜੈਕਟ ਬਹੁਤ ਜ਼ਰੂਰੀ ਹਨ, ਜਿਸ ਨਾਲ ਨਾ ਸਿਰਫ਼ ਵਾਤਾਵਰਨ ਸੁਧਰਦਾ ਹੈ, ਸਗੋਂ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵੀ ਵਧਦੀ ਹੈ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਪਾਰਕਾਂ ਦੀ ਸੰਭਾਲ ਨੂੰ ਆਪਣੀ ਜ਼ਿੰਮੇਵਾਰੀ ...
ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ

Punjab News
 ਚੰਡੀਗੜ੍ਹ, 5 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਵਿੱਚ  ਸਿਹਤ ਸੇਵਾਵਾਂ ਦੀ ਪਹੁੰਚ ਨੂੰ ਨਵਾਂ ਰੂਪ ਦੇ ਕੇ ਇਹ ਯਕੀਨੀ ਬਣਾ ਰਹੀ ਹੈ ਕਿ ਹੁਣ ਇਲਾਜ ਕਿਸੇ ਪਰਿਵਾਰ ਦੀ ਵਿੱਤੀ ਸਮਰੱਥਾ ਤੱਕ ਮਹਿਦੂਦ ਨਾ ਰਹੇ ਸਗੋਂ ਹਰੇਕ ਤੱਕ ਪਹੁੰਚੇ । ਨਵਜੰਮੇ ਬੱਚਿਆਂ ਦੀ ਗੰਭੀਰ ਦੇਖਭਾਲ ਤੋਂ ਲੈ ਕੇ ਗੁੰਝਲਦਾਰ ਸਰਜਰੀਆਂ ਅਤੇ ਜੀਵਨ ਭਰ ਚੱਲਣ ਵਾਲੇ ਪੁਰਾਣੇ ਗੰਭੀਰ ਰੋਗਾਂ ਦੇ ਇਲਾਜ ਤੱਕ, ਇਹ ਸਕੀਮ ਪੰਜਾਬ ਭਰ ਦੇ ਲੱਖਾਂ ਪਰਿਵਾਰਾਂ ਨੂੰ ਸਮੇਂ ਸਿਰ, ਨਕਦ ਰਹਿਤ ਡਾਕਟਰੀ ਸਹਾਇਤਾ ਪ੍ਰਦਾਨ ਕਰ ਰਹੀ ਹੈ। ਜਦੋਂ ਏਮਜ਼ ਬਠਿੰਡਾ ਵਿਖੇ 1.5 ਕਿੱਲੋ ਤੋਂ ਵੀ ਘੱਟ ਭਾਰ ਵਾਲੇ ਅਤੇ ਸਮੇਂ ਤੋਂ ਪਹਿਲਾਂ ਪੈਦਾ ਹੋਏ ਬੱਚੇ ਨੂੰ ਬਚਾਉਣ ਲਈ ਮਕੈਨੀਕਲ ਵੈਂਟੀਲੇਸ਼ਨ ਦੀ ਲੋੜ ਸੀ, ਤਾਂ ਉਸਦੇ ਮਾਪਿਆਂ ਦੀ ਸਿਰਫ਼ ਇੱਕ ਹੀ ਜ਼ਿੰਮੇਵਾਰੀ ਸੀ-ਉਸਦੇ ਨਾਲ ਰਹਿਣਾ। ਇਸ ਇਲਾਜ ਦਾ 4.35 ਲੱਖ ਰੁਪਏ ਦਾ ਖਰਚਾ ਪੂਰੀ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਉਠਾਇਆ ਗਿਆ। ਪੂਰੇ ਪੰਜਾਬ ਵਿੱਚ, 2 ਲੱਖ ਤੋਂ ਵੱਧ ਪਰਿਵਾਰਾਂ ਨੇ ਅਜਿਹੀ ਹੀ ਰਾਹਤ ਮਹਿਸੂਸ ਕੀਤੀ ਹੈ, ਜਿੱਥੇ ਬਗ਼ੈਰ ਕਿਸੇ ਕਰ...
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਵਿਸਤਾਰ ਕਰਨ ਨਾਲ ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਵਿਸਤਾਰ ਕਰਨ ਨਾਲ ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ

Punjab News
ਪਟਿਆਲਾ, 4 ਅਪ੍ਰੈਲ 2026- ਪਟਿਆਲਾ ਵਿਖੇ ਪੀ.ਆਰ.ਟੀ.ਸੀ. (PRTC) ਦੇ ਮੁੱਖ ਦਫ਼ਤਰ ਵਿੱਚ ੧ ਅਤੇ ੨ ਅਪ੍ਰੈਲ ਨੂੰ ਲਗਾਏ ਗਏ ਦੋ-ਰੋਜ਼ਾ ਸਿਹਤ ਕੈਂਪ ਰਾਹੀਂ ਪੰਜਾਬ ਦੇ ਟ੍ਰਾਂਸਪੋਰਟ ਮੁਲਾਜ਼ਮਾਂ ਨੂੰ ਸਿੱਧੇ ਤੌਰ 'ਤੇ ਮੁੱਖ ਮੰਤਰੀ ਸਿਹਤ ਯੋਜਨਾ (MMSY) ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ। ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਸਭ ਤੋਂ ਵੱਧ ਗਤੀਸ਼ੀਲ ਅਤੇ ਸਿਹਤ ਸਹੂਲਤਾਂ ਤੋਂ ਵਾਂਝੇ ਰਹਿਣ ਵਾਲੇ ਇਸ ਕਾਮਾ ਵਰਗ ਲਈ ਸਿਹਤ ਸੰਭਾਲ ਪਹੁੰਚ ਵਿੱਚ ਲੰਬੇ ਸਮੇਂ ਤੋਂ ਚੱਲੀ ਆ ਰਹੀ ਘਾਟ ਨੂੰ ਪੂਰਾ ਕਰਨ ਲਈ ਇਹ ਕਦਮ ਚੁੱਕਿਆ ਹੈ। ਬੱਸ ਡਰਾਈਵਰਾਂ, ਆਟੋ-ਰਿਕਸ਼ਾ ਚਾਲਕਾਂ, ਟੈਕਸੀ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੌਕੇ 'ਤੇ ਹੀ ਰਜਿਸਟਰ (ਐਨਰੋਲ) ਕੀਤਾ ਗਿਆ, ਜਿਸ ਨਾਲ ਇਹ ਯਕੀਨੀ ਬਣਾਇਆ ਗਿਆ ਕਿ ਪੰਜਾਬ ਦੀ ਰਫ਼ਤਾਰ ਨੂੰ ਬਰਕਰਾਰ ਰੱਖਣ ਵਾਲੇ ਇਹ ਲੋਕ ਹੁਣ ਸਮੇਂ ਸਿਰ ਅਤੇ ਸਸਤੀਆਂ ਸਿਹਤ ਸਹੂਲਤਾਂ ਪ੍ਰਾਪਤ ਕਰਨ ਵਿੱਚ ਪਿੱਛੇ ਨਾ ਰਹਿ ਜਾਣ। ਦੋ ਦਿਨਾਂ ਦੇ ਦੌਰਾਨ, ਪੀ.ਆਰ.ਟੀ.ਸੀ. (PRTC) ਮੈਂਬਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਸਮੇਤ ਕਈ ਵਿਅਕਤੀਆਂ ਨੂੰ ਰਜਿਸਟਰ ਕੀਤਾ ਗਿਆ ਅਤੇ ਮੌਕੇ 'ਤੇ ਹ...
ਭਗਵੰਤ ਮਾਨ ਸਰਕਾਰ ਨੇ ਬਕਾਇਆ ਰਾਸ਼ੀ ਦੀ ਵਸੂਲੀ ਲਈ ਓ.ਟੀ.ਐਸ. 2025 ਦੀ ਆਖਰੀ ਮਿਤੀ ਵਧਾ ਕੇ 31 ਮਈ ਕੀਤੀ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਬਕਾਇਆ ਰਾਸ਼ੀ ਦੀ ਵਸੂਲੀ ਲਈ ਓ.ਟੀ.ਐਸ. 2025 ਦੀ ਆਖਰੀ ਮਿਤੀ ਵਧਾ ਕੇ 31 ਮਈ ਕੀਤੀ: ਹਰਪਾਲ ਸਿੰਘ ਚੀਮਾ

Punjab News
ਚੰਡੀਗੜ੍ਹ, 4 ਅਪ੍ਰੈਲ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 'ਬਕਾਇਆ ਰਾਸ਼ੀ ਦੀ ਵਸੂਲੀ ਲਈ ਪੰਜਾਬ ਯਕਮੁਸ਼ਤ  ਨਿਪਟਾਰਾ ਸਕੀਮ (ਓ.ਟੀ.ਐਸ.), 2025' ਵਿੱਚ ਦੋ ਮਹੀਨੇ ਦੇ ਵਾਧੇ ਦਾ ਅਧਿਕਾਰਤ ਐਲਾਨ ਕੀਤਾ ਹੈ। ਪਹਿਲਾਂ ਇਸਦੀ ਆਖਰੀ ਮਿਤੀ 31 ਮਾਰਚ 2026 ਤੈਅ ਕੀਤੀ ਗਈ ਸੀ, ਪਰ ਹੁਣ ਅਰਜ਼ੀਆਂ ਜਮ੍ਹਾਂ ਕਰਨ ਦੀ ਆਖਰੀ ਮਿਤੀ ਵਧਾ ਕੇ 31 ਮਈ 2026 ਕਰ ਦਿੱਤੀ ਗਈ ਹੈ। ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਇਹ ਐਲਾਨ ਕਰਦਿਆਂ ਜ਼ੋਰ ਦੇ ਕੇ ਕਿਹਾ ਕਿ ਇਹ ਵਾਧਾ ਯੋਗ ਟੈਕਸ ਦਾਤਿਆਂ ਨੂੰ ਆਪਣੇ ਬਕਾਏ ਨਿਪਟਾਉਣ ਅਤੇ ਵੱਡੀ ਵਿੱਤੀ ਰਾਹਤ ਪ੍ਰਾਪਤ ਕਰਨ ਦਾ ਇੱਕ ਅਹਿਮ ਅਤੇ ਆਖਰੀ ਮੌਕਾ ਪ੍ਰਦਾਨ ਕਰੇਗਾ। ਉਨ੍ਹਾਂ ਅੱਗੇ ਚੇਤਾਵਨੀ ਦਿੱਤੀ ਕਿ ਕਰ ਵਿਭਾਗ ਨੇ ਪਹਿਲਾਂ ਹੀ ਟੈਕਸ ਡਿਫਾਲਟਰਾਂ ਨਾਲ ਸਬੰਧਤ 8,000 ਜਾਇਦਾਦਾਂ ਦੀ ਪਛਾਣ ਕਰ ਲਈ ਹੈ, ਜੇਕਰ ਉਹ ਇਸ ਆਖਰੀ ਮੌਕੇ ਦਾ ਤੁਰੰਤ ਲਾਭ ਨਹੀਂ ਲੈਂਦੇ ਤਾਂ ਜਲਦੀ ਹੀ ਇਨ੍ਹਾਂ ਦੀ ਨਿਲਾਮੀ ਕੀਤੀ ਜਾਵੇਗੀ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਸ ਪਹਿਲਕਦਮੀ ਦੀ ਤਾਜ਼ਾ ...
ਵਿਸ਼ੇਸ਼ ਸੁਧਾਈ ਰਿਵੀਜ਼ਨ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ: ਮੁੱਖ ਚੋਣ ਅਧਿਕਾਰੀ

ਵਿਸ਼ੇਸ਼ ਸੁਧਾਈ ਰਿਵੀਜ਼ਨ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ: ਮੁੱਖ ਚੋਣ ਅਧਿਕਾਰੀ

Punjab News
ਚੰਡੀਗੜ੍ਹ, 4 ਅਪ੍ਰੈਲ: ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਅੱਜ ਦੱਸਿਆ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਰਿਵੀਜ਼ਨ (ਐਸ.ਆਈ.ਆਰ.) ਲਈ ਪੂਰੀ ਤਿਆਰੀ ਹੈ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੁਆਰਾ ਐਸ.ਆਈ.ਆਰ. ਅਭਿਆਸ ਲਈ ਸ਼ਡਿਊਲ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਪਹਿਲਾਂ ਸਾਰੀਆਂ ਸ਼ੁਰੂਆਤੀ ਗਤੀਵਿਧੀਆਂ ਇੱਕ ਢਾਂਚਾਗਤ ਅਤੇ ਸਮਾਂਬੱਧ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ। ਹੁਣ ਤੱਕ ਦੀ ਪ੍ਰਗਤੀ ਬਾਰੇ ਉਨ੍ਹਾਂ ਨੇ ਦੱਸਿਆ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਇੱਕ ਵਿਆਪਕ ਪ੍ਰੀ-ਐਸ.ਆਈ.ਆਰ. ਮੈਪਿੰਗ ਅਭਿਆਸ ਕੀਤਾ ਗਿਆ ਹੈ। 4 ਅਪ੍ਰੈਲ ਨੂੰ ਸਵੇਰੇ 8:00 ਵਜੇ ਤੱਕ ਦੇ ਤਾਜ਼ਾ ਅੰਕੜਿਆਂ ਅਨੁਸਾਰ, ਪੰਜਾਬ ਵਿੱਚ 74.27 ਫ਼ੀਸਦ ਵੋਟਰਾਂ ਦੀ ਵਿਸ਼ੇਸ਼ ਸੁਧਾਈ ਰਿਵੀਜ਼ਨ ਰਿਕਾਰਡਾਂ ਨਾਲ ਮੈਪਿੰਗ ਕੀਤੀ ਗਈ ਹੈ। ਕੁੱਲ 2,14,57,521 ਵੋਟਰਾਂ ਵਿੱਚੋਂ ਸੂਬੇ ਭਰ ਵਿੱਚ 1,59,36,941 ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ। ਪ੍ਰੀ-ਐਸਆਈਆਰ ਦੇ ਅਭਿਆਸ ਨੂੰ ਸਮੇਂ ਸਿਰ ਅਤੇ ਸੁਚੱਜੇ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਉਣ ਲਈ, ਹੈੱਡਕੁਆਰਟਰ ਪੱਧਰ 'ਤੇ ਚੋਣ ਰਜਿਸਟ੍...
10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Crime News, Punjab News
ਚੰਡੀਗੜ੍ਹ 4 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਦੌਰਾਨ ਲੁਧਿਆਣਾ ਅਦਾਲਤ ਵਿੱਚ ਨਾਇਬ ਕੋਰਟ ਵਜੋਂ ਤਾਇਨਾਤ ਸਹਾਇਕ ਸਬ- ਇੰਸਪੈਕਟਰ ਤਰਲੋਚਨ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਚੰਡੀਗੜ੍ਹ ਰੋਡ, ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ  ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਇੱਕ ਕੇਸ ਦਰਜ ਸੀ ਅਤੇ ਗ੍ਰਿਫ਼ਤਾਰੀ ਦੌਰਾਨ ਸ਼ਿਕਾਇਤਕਰਤਾ ਦੀ ਲਾਇਸੈਂਸ-ਸ਼ੁਦਾ ਪਿਸਤੌਲ ਵੀ ਪੁਲਿਸ ਨੇ ਕਬਜ਼ੇ ਵਿੱਚ ਲੈ ਲਈ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸਦਾ ਲਾਇਸੈਂਸੀ ਪਿਸਤੌਲ ਵਾਪਸ ਲੈਣ ਸਬੰਧੀ ਕੇਸ ਵਿੱਚ ਉਸਦੀ ਮਦਦ ਕਰਨ ਦੇ ਬਦਲੇ ਦੋਸ਼ੀ ਨਾਇਬ ਕੋਰਟ ਨੇ 10,000 ਰੁਪਏ ਦੀ ਰਿਸ਼ਵਤ ਅਤੇ ਸਕੈਚਰ ਸ਼ੂਅਜ਼ ਦੀ ਮੰਗ ਕੀਤੀ । ਸ਼ਿਕਾਇਤਕਰਤਾ ਨੇ ਰਿਸ਼ਵਤ ਅਤੇ ਸਕੈਚਰ ਸ਼ੂਅਜ਼ ਮੰਗਣ ਵਾਲੀ ਸਾਰੀ ਗੱਲਬਾਤ ਰਿਕ...
ਮਹਿਲਾਵਾਂ ਨੂੰ ਜਲਦ ਹੀ ਮੁਹੱਈਆ ਕਰਵਾਈ ਜਾਵੇਗੀ 1500 ਅਤੇ 1000 ਰੁਪਏ ਦੀ ਸਨਮਾਨ ਰਾਸ਼ੀ- ਖੁੱਡੀਆਂ

ਮਹਿਲਾਵਾਂ ਨੂੰ ਜਲਦ ਹੀ ਮੁਹੱਈਆ ਕਰਵਾਈ ਜਾਵੇਗੀ 1500 ਅਤੇ 1000 ਰੁਪਏ ਦੀ ਸਨਮਾਨ ਰਾਸ਼ੀ- ਖੁੱਡੀਆਂ

Punjab News
ਲੰਬੀ/ਸ੍ਰੀ ਮੁਕਤਸਰ ਸਾਹਿਬ, 04 ਅਪ੍ਰੈਲ- ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਆਪਣੇ ਗ੍ਰਹਿ ਨਿਵਾਸ ਪਿੰਡ ਖੁੱਡੀਆਂ ਵਿਖੇ ਮਹਿਲਾ ਵਿੰਗ ਦੇ ਅਹੁਦੇਦਾਰਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮਹਿਲਾਵਾਂ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਸਤਾਰ ਨਾਲ ਚਰਚਾ ਕੀਤੀ ਗਈ ਅਤੇ ਉਹਨਾਂ ਦੇ ਸੁਝਾਅ ਵੀ ਧਿਆਨ ਨਾਲ ਸੁਣੇ ਗਏ। ਇਸ ਮੌਕੇ ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਉਨ੍ਹਾਂ ਨੂੰ ਮਹੀਨਾਵਾਰ 1500 ਰੁਪਏ ਅਤੇ 1000 ਰੁਪਏ ਦੀ ਆਰਥਿਕ ਸਹਾਇਤਾ ਦੇਣ ਲਈ ਵਿਉਂਤਬੰਦੀ ਤਿਆਰ ਕੀਤੀ ਜਾ ਰਹੀ ਹੈ। ਇਸ ਸੰਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਅਤੇ 13 ਅਪ੍ਰੈਲ ਤੋਂ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗੀ ਅਤੇ ਇਹ ਫੈਸਲਾ ਮਹਿਲਾਵਾਂ ਦੀ ਭਲਾਈ ਲਈ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਲਈ ਲਗਾਤਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਦਿੱਤੀ ਜਾਣ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਫਰੀਦਕੋਟ ਵਿੱਚ ਮੁਫ਼ਤ ਅੱਖਾਂ ਦੇ ਚੈਕਅੱਪ ਕੈਂਪ ਦਾ ਆਯੋਜਨ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਫਰੀਦਕੋਟ ਵਿੱਚ ਮੁਫ਼ਤ ਅੱਖਾਂ ਦੇ ਚੈਕਅੱਪ ਕੈਂਪ ਦਾ ਆਯੋਜਨ

Punjab News
ਫ਼ਰੀਦਕੋਟ, 4 ਅਪ੍ਰੈਲ ()  ਪੰਜਾਬ ਦੀ ਕੈਬਨਿਟ ਮੰਤਰੀ ਅਤੇ ਪ੍ਰਸਿੱਧ ਅੱਖਾਂ ਦੇ ਰੋਗ ਦੀ ਵਿਸ਼ੇਸ਼ਗਿਆ ਡਾ. ਬਲਜੀਤ ਕੌਰ ਵੱਲੋਂ ਅੱਜ ਫਰੀਦਕੋਟ ਦੀ ਬਲਬੀਰ ਬਸਤੀ ਵਿਖੇ ਭਗਤ ਰਵਿਦਾਸ ਧਰਮਸ਼ਾਲਾ ਵਿੱਚ ਮੁਫ਼ਤ ਅੱਖਾਂ ਦੇ ਚੈਕਅੱਪ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਲਾਈਨਜ ਕਲੱਬ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਲਗਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮਰੀਜ਼ਾਂ ਨੇ ਪਹੁੰਚ ਕੇ ਆਪਣੀਆਂ ਅੱਖਾਂ ਦੀ ਜਾਂਚ ਕਰਵਾਈ। ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਅੱਖਾਂ ਨਾਲ ਸੰਬੰਧਿਤ ਬਿਮਾਰੀਆਂ ਜਿਵੇਂ ਚਿੱਟਾ ਮੋਤੀਆ, ਕਾਲਾ ਮੋਤੀਆ ਅਤੇ ਨਜ਼ਰ ਦੀ ਕਮੀ ਆਮ ਹੋ ਰਹੀ ਹੈ, ਜਿਸ ਕਰਕੇ ਸਮੇਂ-ਸਿਰ ਜਾਂਚ ਅਤੇ ਇਲਾਜ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦੀ ਵਿਸਥਾਰ ਨਾਲ ਜਾਂਚ ਕੀਤੀ ਗਈ ਅਤੇ ਜ਼ਰੂਰਤ ਅਨੁਸਾਰ ਮੁਫ਼ਤ ਦਵਾਈਆਂ ਅਤੇ ਐਨਕਾਂ ਵੀ ਵੰਡੀਆਂ ਗਈਆਂ। ਉਨ੍ਹਾਂ ਹੋਰ ਦੱਸਿਆ ਕਿ ਜਿਨ੍ਹਾਂ ਮਰੀਜ਼ਾਂ ਨੂੰ ਓਪਰੇਸ਼ਨ ਦੀ ਲੋੜ ਹੋਵੇਗੀ, ਉਨ੍ਹਾਂ ਦੇ ਟੈਸਟ ਕਰਕੇ ਉਨ੍ਹਾਂ ਨੂੰ ਓਪਰੇਸ਼ਨ ਲ...
ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

Breaking News, Punjab News
ਚੰਡੀਗੜ੍ਹ/ਹੁਸ਼ਿਆਰਪੁਰ, 04 ਅਪ੍ਰੈਲ: ਪੰਜਾਬ ਦੇ ਸੰਸਦੀ ਮਾਮਲਿਆਂ, ਐਨ.ਆਰ.ਆਈ ਮਾਮਲੇ ਅਤੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਸਾਰੇ ਜੇਲ੍ਹ ਸੁਪਰਡੈਂਟਾਂ ਦੀ ਮੀਟਿੰਗ ਦੀ ਅਗਵਾਈ ਕੀਤੀ। ਇਸ ਮੀਟਿੰਗ ਵਿੱਚ ਸ੍ਰੀ ਅਰੁਣ ਪਾਲ ਸਿੰਘ, ਆਈਪੀਐਸ, ਏਡੀਜੀਪੀ ਜੇਲ੍ਹਾਂ, ਸ਼੍ਰੀ ਸੁਰਿੰਦਰ ਪਾਲ ਸਿੰਘ ਮੰਡ, ਆਈਪੀਐਸ, ਡੀਆਈਜੀ ਜੇਲ੍ਹਾਂ (ਫਿਰੋਜ਼ਪੁਰ ਅਤੇ ਪਟਿਆਲਾ ਰੇਂਜ), ਸ਼੍ਰੀ ਸੁਖਮੰਦਰ ਸਿੰਘ ਮਾਨ, ਆਈਪੀਐਸ, ਡੀਆਈਜੀ ਜੇਲ੍ਹਾਂ (ਅੰਮ੍ਰਿਤਸਰ ਰੇਂਜ) ਅਤੇ ਸ਼੍ਰੀ ਮਨਮੋਹਨ ਕੁਮਾਰ, ਡੀਆਈਜੀ ਹੈੱਡਕੁਆਰਟਰ ਸਮੇਤ ਸਾਰੇ ਜੇਲ੍ਹ ਸੁਪਰਡੈਂਟ ਅਤੇ ਜੇਲ੍ਹ ਮੁੱਖ ਦਫ਼ਤਰ ਦੇ ਅਧਿਕਾਰੀ ਹਾਜ਼ਰ ਸਨ। ਇਹ ਮੀਟਿੰਗ ਜੇਲ੍ਹ ਅਧਿਕਾਰੀਆਂ ਨਾਲ ਸ਼ੁਰੂਆਤੀ ਜਾਣ-ਪਹਿਚਾਣ ਸਬੰਧੀ ਸੀ, ਜਿਸ ਦੌਰਾਨ ਜੇਲ੍ਹ ਮੰਤਰੀ ਨੂੰ ਵਿਭਾਗ ਦੀ ਸਮੁੱਚੀ ਕਾਰਗੁਜ਼ਾਰੀ ਅਤੇ ਅਹਿਮ ਪਹਿਲਕਦਮੀਆਂ ਬਾਰੇ ਜਾਣੂ ਕਰਵਾਇਆ ਗਿਆ, ਜਿਨ੍ਹਾਂ ਵਿੱਚ ਜੇਲ੍ਹਾਂ ਵਿੱਚ ਭੀੜਭਾੜ ਅਤੇ ਉੱਚ-ਖ਼ਤਰੇ ਵਾਲੇ ਕੈਦੀਆਂ ਦੇ ਪ੍ਰਬੰਧਨ ਵਰਗੀਆਂ ਚੁਣੌਤੀਆਂ ਦਾ ਹੱਲ ਕਰਨਾ ਸ਼ਾਮਲ ਹੈ। ਜੇਲ੍ਹ ਮੰਤਰ...
ਸਪੀਕਰ ਸ ਸੰਧਵਾਂ ਵੱਲੋਂ ਭੋਗ, ਅੰਤਿਮ ਅਰਦਾਸ ਅਤੇ ਅਖੰਡ ਪਾਠ ਸਾਹਿਬ ਦੇ ਭੋਗ ਵਿੱਚ ਸ਼ਮੂਲੀਅਤ

ਸਪੀਕਰ ਸ ਸੰਧਵਾਂ ਵੱਲੋਂ ਭੋਗ, ਅੰਤਿਮ ਅਰਦਾਸ ਅਤੇ ਅਖੰਡ ਪਾਠ ਸਾਹਿਬ ਦੇ ਭੋਗ ਵਿੱਚ ਸ਼ਮੂਲੀਅਤ

Punjab News
ਫ਼ਰੀਦਕੋਟ 3 ਅਪ੍ਰੈਲ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵਿਸ਼ਕਰਮਾ ਧਰਮਸ਼ਾਲਾ, ਮੋਗਾ ਰੋਡ ਕੋਟਕਪੂਰਾ ਵਿਖੇ ਸ੍ਰੀ ਯੁਗਵੀਰ ਕੁਮਾਰ, ਸਕੱਤਰ ਮਾਰਕੀਟ ਕਮੇਟੀ ਦੀ ਮਾਤਾ ਦੇ ਭੋਗ ਸਮਾਗਮ ਵਿੱਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਦੁੱਖੀ ਪਰਿਵਾਰ ਨਾਲ ਗਹਿਰਾ ਦੁੱਖ ਸਾਂਝਾ ਕਰਦਿਆਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਹੌਸਲਾ ਦਿੱਤਾ। ਇਸ ਤੋਂ ਇਲਾਵਾ ਸਪੀਕਰ ਸੰਧਵਾਂ ਪਿੰਡ ਬਾਹਮਣ ਵਾਲਾ, ਜ਼ਿਲ੍ਹਾ ਫ਼ਰੀਦਕੋਟ ਵਿਖੇ ਦੁਰਗਾ ਮਾਤਾ ਮੰਦਿਰ ਵਿੱਚ ਸ੍ਰੀ ਜੋਗਿੰਦਰਪਾਲ ਸ਼ਰਮਾ ਦੀ ਅੰਤਿਮ ਅਰਦਾਸ ਵਿੱਚ ਵੀ ਸ਼ਾਮਲ ਹੋਏ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਤੋਂ ਇਲਾਵਾ ਸਪੀਕਰ ਸੰਧਵਾਂ ਨੇ ਸਵ. ਅੰਗਰੇਜ਼ ਸਿੰਘ ਧਾਲੀਵਾਲ ਦੇ ਗ੍ਰਹਿ ਵਿਖੇ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਵਿੱਚ ਵੀ ਸ਼ਿਰਕਤ ਕੀਤੀ। ਉਨ੍ਹਾਂ ਗੁਰਬਾਣੀ ਕੀਰਤਨ ਸੁਣਦਿਆਂ ਪਰਿਵਾਰ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਅਤੇ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਹਰ ਔਖੇ ਸਮੇਂ ਵਿੱਚ ਹਿੰਮਤ ਅਤੇ ਆਤਮਿਕ ਤਾਕਤ ਬਖ਼ਸ਼ਦੀ ਹੈ।...