ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਮਾਝੇ ਦੇ ਟਰਾਂਸਪੋਰਟਰਾਂ ਅਤੇ ਲੇਬਰ ਠੇਕੇਦਾਰਾਂ ਨਾਲ ਮੀਟਿੰਗ
ਗੁਰਦਾਸਪੁਰ 2 ਅਪ੍ਰੈਲ - ਸ਼੍ਰੀ ਲਾਲ ਚੰਦ ਕਟਾਰੂਚੱਕ, ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਪੰਜਾਬ ਵਲੋਂ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਹੋਰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਮਾਝੇ ਖੇਤਰ ਦੇ ਟਰਾਂਸਪੋਰਟਰਾਂ ਅਤੇ ਲੇਬਰ ਠੇਕੇਦਾਰਾਂ ਨਾਲ ਗੁਰਦਾਸਪੁਰ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿੱਚ ਗੁਰਦਾਸਪੁਰ, ਪਠਾਨਕੋਟ, ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਡੀ.ਐਫ.ਐਸ.ਸੀ ਸਮੇਤ ਖਰੀਦ ਏਜੰਸੀਆਂ ਦੇ ਡੀ.ਐਮ ਅਤੇ ਟਰਾਂਸਪੋਰਟਰ ਅਤੇ ਠੇਕੇਦਾਰ ਮੌਜੂਦ ਸਨ।
ਮੀਟਿੰਗ ਦੌਰਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਕਣਕ ਦੀ ਖਰੀਦ ਪ੍ਰਕਿਰਿਆ ਪਹਿਲੀ ਅਪ੍ਰੈਲ ਤੋਂ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਿਸ ਤਰ੍ਹਾਂ ਪਹਿਲਾਂ ਚਾਰ ਸਾਲਾਂ ਦੌਰਾਨ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਮੁਕੰਮਲ ਕੀਤੀਆਂ ਗਈਆ ਹਨ, ਓਸੇ ਤਰਾਂ ਬਲਕਿ ਹੋਰ ਵੀ ਬਿਹਤਰ ਢੰਗ ਨਾਲ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪੜੇ ਚਾੜੀ ਜਾਵੇਗੀ।
ਮੀਟਿੰਗ ਦੌਰਾਨ ਉਹਨਾਂ ਟਰਾਂਸਪੋਰਟ ਅਤੇ ਲੇਬਰ ਠੇਕੇਦਾਰਾਂ ਨੂੰ ਕਿਹਾ ਕਿ ਖਰੀਦ ਪ੍ਰਕਿਰਿਆ ਦੌਰਾਨ ਕਿਸੇ ਕਿਸਮ ਦੀ ਟਰਾਂ...








