Sunday, August 2
Shadow

Punjab News

ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

Punjab News
ਚੰਡੀਗੜ੍ਹ, 1 ਅਪ੍ਰੈਲ, 2026: ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ ਖੇਤਰੀ ਸੰਪਰਕ ਨੂੰ ਬਿਹਤਰ ਪਾਉਣ ਦੀ ਦਿਸ਼ਾ ਵੱਲ ਵੱਡੀ ਪੁਲਾਂਘ ਪੁੱਟਣ ਲਈ ਤਿਆਰ-ਬਰ-ਤਿਆਰ ਹੈ ਕਿਉਂਕਿ ਹਲਵਾਰਾ ਹਵਾਈ ਅੱਡੇ ਤੋਂ 15 ਮਈ, 2026 ਨੂੰ ਉਡਾਣਾਂ ਸ਼ੁਰੂ ਹੋ ਜਾਣਗੀਆਂ ਅਤੇ ਜਲਦ ਹੀ ਫਲਾਈਟ ਬੁਕਿੰਗ ਵੀ ਸ਼ੁਰੂ ਹੋਵੇਗੀ। ਸ਼ੁਰੂਆਤ ਵਿੱਚ ਏਅਰ ਇੰਡੀਆ ਦੀਆਂ ਦੋ ਉਡਾਣਾਂ ਲੁਧਿਆਣਾ ਨੂੰ ਦਿੱਲੀ ਨਾਲ ਜੋੜਨਗੀਆਂ ਜਿਸ ਨਾਲ 30 ਸਾਲਾਂ ਦਾ ਸੁਪਨਾ ਸਾਕਾਰ ਹੋਵੇਗਾ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਆਪਣੀ ਪਤਨੀ ਨਾਲ 15 ਮਈ, 2026 ਨੂੰ ਦਿੱਲੀ ਤੋਂ ਹਲਵਾਰਾ ਜਾਣ ਵਾਲੀ ਪਹਿਲੀ ਫਲਾਈਟ ਬੁੱਕ ਕਰਵਾਈ ਹੈ ਜੋ ਕਿ ਇਸ ਇਤਿਹਾਸਕ ਸਫਰ ਵਿੱਚ ਨਿੱਜੀ ਅਤੇ ਜਨਤਕ ਮੀਲ ਪੱਥਰ ਦਾ ਪ੍ਰਤੀਕ ਹੈ। ਏਅਰਲਾਈਨਜ਼ ਦੇ ਸੂਤਰਾਂ ਅਨੁਸਾਰ ਦਿੱਲੀ-ਲੁਧਿਆਣਾ-ਦਿੱਲੀ ਸੈਕਟਰ ਦੀਆਂ ਟਿਕਟਾਂ ਤੇਜ਼ੀ ਨਾਲ ਵਿਕ ਰਹੀਆਂ ਹਨ। ਉਡਾਣਾਂ ਦੀ ਸ਼ੁਰੂਆਤ ਨਿਰੰਤਰ ਯਤਨਾਂ ਦਾ ਨਤੀਜਾ ਹੈ, ਜੋ ਸੰਜੀਵ ਅਰੋੜਾ ਦੀ ਖੇਤਰੀ ਸੰਪਰਕ ਨੂੰ ਮਜ਼ਬੂਤ ਕਰਨ ਅਤੇ ਪੰਜਾਬ, ਖਾਸ ਤੌਰ 'ਤੇ ਲੁਧਿਆਣਾ ਅਤੇ ਇਸਦੇ ਆਸ-ਪਾਸ ਦੇ ਜ਼ਿਲ੍ਹਿਆਂ ਲਈ ਆਰਥਿਕ ਵਿਕਾਸ ਵਿੱਚ ਤੇਜ...
ਵੱਖ ਵੱਖ ਪਾਰਟੀਆਂ ਦੇ ਨੁਮਾਇੰਦੇ  ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ ਹੋਏ

ਵੱਖ ਵੱਖ ਪਾਰਟੀਆਂ ਦੇ ਨੁਮਾਇੰਦੇ  ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ ਹੋਏ

Punjab News
 ਫਰੀਦਕੋਟ 31 ਮਾਰਚ= ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਦੀ ਅਗਵਾਈ ਹੇਠ ਵੱਖ ਵੱਖ ਪਾਰਟੀਆਂ ਦੇ ਨੁਮਾਇੰਦੇ  ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਵਿਧਾਇਕ ਗੁਰਦਿੱਤ ਸਿੰਘ ਨੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਹਿੱਤਾਂ ਲਈ ਕੰਮ ਕਰਦੀ ਰਹੇਗੀ।ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ, ਲੋਕ ਭਲਾਈ ਨੀਤੀਆਂ ਤੋਂ ਖੁਸ਼ ਹੋ ਕੇ ਵੱਖ ਵੱਖ ਪਾਰਟੀਆਂ ਦੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਨਵੇਂ ਲੋਕਾਂ ਦਾ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ। ਇਸ ਮੌਕੇ ਸੁਖਵਿੰਦਰ ਸਿੰਘ ,ਲਵੀ ਸਹੋਤਾ, ਮਨਪ੍ਰੀਤ ਸਿੰਘ,ਸੁਖਵੀਰ ਸਿੰਘ, ਰਿੰਕੂ ਅਤੇ ਟੋਨੀ ਗਿੱਲ ਅਤੇ ਆਦਿ ਹੋਰ ਨੋਜਵਾਨ ਸਾਥੀਆਂ ਨੇ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸਮੁਖੀ ਕਾਰਜਾਂ ‘ਤੇ ਭਰੋਸਾ ਜਤਾਇਆ।ਨਵੇਂ ਸ਼ਾਮਲ ਹੋ...
ਸ੍ਰੀ ਬਾਲਾ ਜੀ ਸ਼ੋਭਾ ਯਾਤਰਾ ਦੇ ਚਰਨ ਪੈਣ ਨਾਲ ਹੋਇਆ ਰੇਲਵੇ ਅੰਡਰ ਬ੍ਰਿਜ ਦਾ ਇਤਿਹਾਸਕ ਉਦਘਾਟਨ: ਅਮਨ ਅਰੋੜਾ

ਸ੍ਰੀ ਬਾਲਾ ਜੀ ਸ਼ੋਭਾ ਯਾਤਰਾ ਦੇ ਚਰਨ ਪੈਣ ਨਾਲ ਹੋਇਆ ਰੇਲਵੇ ਅੰਡਰ ਬ੍ਰਿਜ ਦਾ ਇਤਿਹਾਸਕ ਉਦਘਾਟਨ: ਅਮਨ ਅਰੋੜਾ

Punjab News
ਸੁਨਾਮ, 31 ਮਾਰਚ - ਸ਼੍ਰੀ ਬਾਲਾ ਜੀ ਦੇ ਜਨਮ ਉਤਸਵ ਦੇ ਪਾਵਨ ਅਵਸਰ 'ਤੇ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਵਿੱਚ ਅਦਭੁੱਤ ਧਾਰਮਿਕ ਜੋਸ਼ ਅਤੇ ਆਸਥਾ ਦਾ ਦਰਸ਼ਨ ਹੋਏ। ਇਸ ਮੌਕੇ ਮਾਤਾ ਨੈਣਾ ਦੇਵੀ ਜੀ ਮੰਦਰ ਤੋਂ ਸ੍ਰੀ ਬਾਲਾ ਜੀ ਧਾਮ ਤੱਕ ਇੱਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ, ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਭਾਗ ਲਿਆ। ਇਸ ਦੌਰਾਨ ਇਹ ਯਾਤਰਾ ਸ਼ਹਿਰ ਵਿੱਚ ਨਵੇਂ ਬਣੇ ਰੇਲਵੇ ਅੰਡਰ ਬ੍ਰਿਜ ਵਿਚੋਂ ਦੀ ਲੰਘੀ, ਜਿਸ ਨਾਲ ਇਸ ਅੰਡਰ ਬ੍ਰਿਜ ਦਾ ਇਤਿਹਾਸਕ ਉਦਘਾਟਨ ਹੋ ਗਿਆ, ਕਿਉੰਕਿ ਇਹ ਉਦਘਾਟਨ ਸ੍ਰੀ ਬਾਲਾ ਜੀ ਸ਼ੋਭਾ ਯਾਤਰਾ ਦੇ ਚਰਨ ਪੈਣ ਨਾਲ ਹੋਇਆ ਹੈ ਤੇ ਇਸ ਤੋਂ ਵਧੀਆ ਉਦਘਾਟਨ ਕੋਈ ਹੋਰ ਹੋ ਨਹੀਂ ਸਕਦਾ।  ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸ੍ਰੀ ਬਾਲਾ ਜੀ ਸ਼ੋਭਾ ਯਾਤਰਾ ਵਿੱਚ ਹਾਜ਼ਰੀ ਭਰਦਿਆਂ ਕੀਤਾ। ਇਸ ਮੌਕੇ ਉਹਨਾਂ ਦੇ ਮੀਡੀਆ ਸਲਾਹਕਾਰ ਸ਼੍ਰੀ ਜਤਿੰਦਰ ਜੈਨ ਵੀ ਹਾਜ਼ਰ ਰਹੇ। ਉਹਨਾਂ ਨੇ ਇਸ ਮੌਕੇ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋ ਕੇ ਸੰਗਤ ਨਾਲ ਨਮਸਕਾਰ ਕੀਤਾ ਅਤੇ ਸ਼੍ਰੀ ਬਾਲਾ ਜੀ ਅੱਗੇ ਨਤਮਸਤਕ ਹੋਏ।  ਕੈਬਨਿਟ ਮੰਤਰੀ ਨੇ...
ਭਾਰਤ ਦੇ ਚੋਣ ਕਮਿਸ਼ਨਰ ਨੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਭਾਰਤ ਦੇ ਚੋਣ ਕਮਿਸ਼ਨਰ ਨੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਪ੍ਰਗਤੀ ਦਾ ਲਿਆ ਜਾਇਜ਼ਾ

Punjab News
ਜਲੰਧਰ, 31 ਮਾਰਚ : ਭਾਰਤ ਦੇ ਚੋਣ ਕਮਿਸ਼ਨਰ ਡਾ. ਐਸ.ਐਸ. ਸੰਧੂ ਵੱਲੋਂ ਅੱਜ ਇਥੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਮੁੱਖ ਚੋਣ ਅਧਿਕਾਰੀ, ਪੰਜਾਬ ਅਨਿੰਦਿਤਾ ਮਿੱਤਰਾ ਵੀ ਮੌਜੂਦ ਸਨ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਸਮੇਤ ਦੋਵਾਂ ਜ਼ਿਲ੍ਹਿਆਂ ਦੇ ਈ.ਆਰ.ਓਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੋਣ ਕਮਿਸ਼ਨਰ ਨੇ ਕਿਹਾ ਕਿ ਵੋਟਰ ਸੂਚੀਆਂ ਨੂੰ ਸ਼ੁੱਧ ਅਤੇ ਤਰੁੱਟੀ ਰਹਿਤ ਬਣਾਉਣ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਜੰਗੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਵਿੱਚ ਚੱਲ ਰਹੀ ਪ੍ਰੀ ਐਸ.ਆਈ.ਆਰ. ਮੈਪਿੰਗ ਦਾ ਜਾਇਜ਼ਾ ਲੈਂਦਿਆਂ ਇਸ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਰੋਜ਼ਾਨਾ ਦੇ ਆਧਾਰ ’ਤੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਸਮੀਖਿਆ ਕੀਤੀ ਜਾਵੇ, ਤਾਂ ਜੋ ਕਿਸੇ ਵੀ ਕਿਸਮ ਦੀ ਦੇ...
ਗੈਂਗਸਟਰਾਂ ‘ਤੇ ਵਾਰ ਦਾ 70ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਵਾਂ ‘ਤੇ ਛਾਪੇਮਾਰੀ; 214 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 70ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਵਾਂ ‘ਤੇ ਛਾਪੇਮਾਰੀ; 214 ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ, 31 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 70ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 521 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 70ਵੇਂ ਦਿਨ, ਪੁਲਿਸ ਟੀਮਾਂ ਨੇ 214 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 18,056 ਹੋ ਗਈ ਹੈ। ਇਸ ਤੋਂ ਇਲਾਵਾ 70 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 126 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ...
ਪੰਜਾਬ ਹਰ ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਨਕਦ ਰਹਿਤ ਸਿਹਤ ਕਵਰ ਦੇਣ ਵਾਲਾ ਪਹਿਲਾ ਸੂਬਾ ਬਣਿਆ: ਡਾ. ਬਲਬੀਰ ਸਿੰਘ

ਪੰਜਾਬ ਹਰ ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਨਕਦ ਰਹਿਤ ਸਿਹਤ ਕਵਰ ਦੇਣ ਵਾਲਾ ਪਹਿਲਾ ਸੂਬਾ ਬਣਿਆ: ਡਾ. ਬਲਬੀਰ ਸਿੰਘ

Punjab News
ਚੰਡੀਗੜ੍ਹ, 31 ਮਾਰਚ: ਯੂਨੀਵਰਸਲ ਹੈਲਥਕੇਅਰ ਵੱਲ ਇੱਕ ਇਤਿਹਾਸਕ ਕਦਮ ਪੁੱਟਦਿਆਂ, ਪੰਜਾਬ ਸਰਕਾਰ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਸਾਲਾਨਾ ਨਕਦ ਰਹਿਤ ਸਿਹਤ ਕਵਰ ਪ੍ਰਦਾਨ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ। ਇਹ ਯੋਜਨਾ ਪੀ.ਐਮ-ਜੇ.ਏ.ਵਾਈ  ਸਕੀਮ ਦੇ 5 ਲੱਖ ਰੁਪਏ ਦੇ ਕਵਰ ਨੂੰ ਦੁੱਗਣਾ ਕਰਦੀ ਹੈ ਅਤੇ ਸਾਰੇ ਵਸਨੀਕਾਂ ਨੂੰ ਇਸ ਦੇ ਦਾਇਰੇ ਵਿੱਚ ਲਿਆਉਂਦੀ ਹੈ। ਇੱਕ ਵੱਡੇ ਮੀਲ ਪੱਥਰ ਵਜੋਂ, ਸੂਬੇ ਵਿੱਚ ਹੁਣ ਤੱਕ 30 ਲੱਖ ਤੋਂ ਵੱਧ ‘ਸਿਹਤ ਕਾਰਡ’ ਬਣਾਏ ਜਾ ਚੁੱਕੇ ਹਨ, ਜਿਸ ਨਾਲ ਪੰਜਾਬ ਦੀ ਲਗਭਗ ਅੱਧੀ ਆਬਾਦੀ ਨੂੰ ਸੁਰੱਖਿਅਤ ਸਿਹਤ ਕਵਰ ਮਿਲ ਗਿਆ ਹੈ। ਕਾਰਡ ਬਣਾਉਣ ਦੀ ਇਹ ਵੱਡੀ ਗਿਣਤੀ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਵਿੱਚ ਲੋਕਾਂ ਦੇ ਉਤਸ਼ਾਹ ਨੂੰ ਦਰਸਾਉਂਦੀ ਹੈ। ਇਸ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ, ਭਗਵੰਤ ਮਾਨ ਸਰਕਾਰ ਨੇ ਪੰਜਾਬ ਬਜਟ 2026-27 ਵਿੱਚ ਵਿੱਚ ਇਸ ਯੋਜਨਾ ਲਈ 2000 ਕਰੋੜ ਰੁਪਏ ਅਲਾਟ ਕੀਤੇ ਹਨ, ਜੋ ਸਿਹਤ ਸਹੂਲਤਾਂ ਨੂੰ ਸਰਕਾਰ ਦੇ ਸ਼ਾਸਨ ਮਾਡਲ ਦਾ ਕੇਂਦਰੀ ਥੰਮ੍ਹ ਬਣਾਉਂਦੇ ਹਨ। ਮੁੱਖ ਮੰਤਰੀ ਭਗਵੰਤ ਸਿ...
ਪੰਜਾਬ ਸਰਕਾਰ ਨੇ ਸੂਬੇ ਦੇ ਚਹੁੰਮੁਖੀ ਵਿਕਾਸ ਤੇ ਲੋਕਾਂ ਦੀ ਭਲਾਈ ਲਈ ਇਤਿਹਾਸਕ ਕਦਮ ਚੁੱਕੇ : ਮੋਹਿੰਦਰ ਭਗਤ

ਪੰਜਾਬ ਸਰਕਾਰ ਨੇ ਸੂਬੇ ਦੇ ਚਹੁੰਮੁਖੀ ਵਿਕਾਸ ਤੇ ਲੋਕਾਂ ਦੀ ਭਲਾਈ ਲਈ ਇਤਿਹਾਸਕ ਕਦਮ ਚੁੱਕੇ : ਮੋਹਿੰਦਰ ਭਗਤ

Punjab News
ਜਲੰਧਰ, 31 ਮਾਰਚ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਅੱਜ ਵਾਰਡ ਨੰਬਰ 46, ਭਾਰਗੋ ਕੈਂਪ ਵਿਖੇ ਲੋਕਾਂ ਨਾਲ ਸਿੱਧੇ ਸੰਵਾਦ ਦੌਰਾਨ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਾ ਸਿਰਫ਼ ਸੂਬੇ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ ਸਗੋਂ ਵਾਅਦਿਆਂ ਤੋਂ ਇਲਾਵਾ ਵੀ ਕਈ ਇਤਿਹਾਸਕ ਕਦਮ ਚੁੱਕੇ ਹਨ, ਜਿਨ੍ਹਾਂ ਵਿੱਚੋਂ ਇਕ ਸੜਕ ਸੁਰੱਖਿਆ ਫੋਰਸ ਦਾ ਗਠਨ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੜਕ ਹਾਦਸਿਆਂ ਦੌਰਾਨ ਲੋਕਾਂ ਦੀ ਮਦਦ ਲਈ ਸੜਕ ਸੁਰੱਖਿਆ ਫੋਰਸ ਬਣਾਈ ਗਈ ਹੈ, ਜਿਸ ਸਦਕਾ ਸੜਕ ਹਾਦਸਿਆਂ ਵਿੱਚ ਅਜਾਈਂ ਜਾਣ ਵਾਲੀਆਂ ਕੀਮਤੀ ਜਾਨਾਂ ਬਚਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਪੰਜਾਬ ਸਰਕਾਰ ਦੇ ਲੋਕ ਹਿਤੂ ਕਦਮ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ।  ਸ਼੍ਰੀ ਭਗਤ ਨੇ ਇਸ ਮੌਕੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਚਾਰ ਸਾਲਾਂ ਦੌਰਾਨ ਸੂਬੇ ਦੇ ਚਹੁੰਮੁਖੀ ਵਿਕਾਸ ਅ...
ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ

ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ

Punjab News
ਚੰਡੀਗੜ੍ਹ, 31 ਮਾਰਚ ਆਮ ਆਦਮੀ ਪਾਰਟੀ (ਆਪ) ਨੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਆਪਣੀ ਪਹੁੰਚ ਤੇਜ਼ ਕਰ ਦਿੱਤੀ ਹੈ। ਪਾਰਟੀ ਦੇ ਯੂਥ ਵਿੰਗ ਨੇ ਪੰਜਾਬ ਸਰਕਾਰ ਦੇ ਕੰਮਾਂ ਨੂੰ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਦੇ ਲੋਕਾਂ ਤੱਕ ਸਿੱਧਾ ਪਹੁੰਚਾਉਣ ਲਈ ਸੂਬਾ ਵਿਆਪੀ ਲਾਮਬੰਦੀ ਮੁਹਿੰਮ ਦਾ ਐਲਾਨ ਕੀਤਾ ਹੈ। ਮੰਗਲਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਅਤੇ ਆਪ ਪੰਜਾਬ ਯੂਥ ਵਿੰਗ ਦੇ ਕਾਰਜਕਾਰੀ ਪ੍ਰਧਾਨ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਆਪ ਦਾ ਯੂਥ ਵਿੰਗ ਚੱਲ ਰਹੀ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲਵੇਗਾ ਅਤੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਪੰਜਾਬ ਦੇ ਹਰ ਪਿੰਡ ਅਤੇ ਵਾਰਡ ਤੱਕ ਪਹੁੰਚਾਏਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਇਤਿਹਾਸਕ ਕੰਮ ਕੀਤੇ ਹਨ, ਖਾਸ ਕਰਕੇ ਨੌਜਵਾਨਾਂ ਅਤੇ ਸਿੱਖਿਆ ਦੇ ਖੇਤਰ ਵਿੱਚ। ਉਨ੍ਹਾਂ ਕਿਹਾ ਕਿ ਸੀਐਮ ਭਗਵੰਤ ਸਿੰਘ ਮਾਨ ਦੀ ਅਗਵਾਈ ...
 ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਦੌਰਾਨ ਗੈਰਕਾਨੂੰਨੀ ਜਾਇਦਾਦਾਂ ਕੀਤੀਆਂ ਗਈਆਂ ਨਸ਼ਟ

 ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਦੌਰਾਨ ਗੈਰਕਾਨੂੰਨੀ ਜਾਇਦਾਦਾਂ ਕੀਤੀਆਂ ਗਈਆਂ ਨਸ਼ਟ

Punjab News
ਮਾਲੇਰਕੋਟਲਾ, 30 ਮਾਰਚ -                          ਉਪ-ਕਪਤਾਨ ਪੁਲਿਸ ਸਬ ਡਵੀਜ਼ਨ ਮਾਲੇਰਕੋਟਲਾ ਮਾਨਵਜੀਤ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਸਿਵਲ ਪ੍ਰਸ਼ਾਸਨ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਸਾਂਝੀ ਕਾਰਵਾਈ ਕਰਦੇ ਹੋਏ ਨਸ਼ਾ ਤਸਕਰਾਂ ਦੁਆਰਾ ਬਣਾਈ ਗਈ ਨਾਜਾਇਜ਼ ਪ੍ਰਾਪਰਟੀ ਨੂੰ ਨਸ਼ਟ ਕੀਤਾ ਗਿਆ।                        ਇਸ ਕਾਰਵਾਈ ਦੌਰਾਨ ਥਾਣਾ ਸਿਟੀ-2 ਮਾਲੇਰਕੋਟਲਾ ਨਾਲ ਸਬੰਧਿਤ ਨਸ਼ਾ ਤਸਕਰ ਮੁਹੰਮਦ ਸ਼ਾਹਿਦ ਉਰਫ਼ ਬਾਬਾ ਕਰਾਮਾਤੀ ਪੁੱਤਰ ਮੁਹੰਮਦ ਜਮੀਲ ਵਾਸੀ ਵਾਰਡ ਨੰਬਰ 32, ਮੁਹੱਲਾ ਚੁਹੱਟਾ ਅਤੇ ਅਜਰੁਦੀਨ ਉਰਫ਼ ਰਾਜੂ ਪੁੱਤਰ ਸਲਾਮਦੀਨ ਵਾਸੀ ਭੂਮਸੀ, ਮਾਲੇਰਕੋਟਲਾ ਵੱਲੋਂ ਸਰਕਾਰੀ ਜਗ੍ਹਾ ‘ਤੇ ਕਬਜ਼ਾ ਕਰਕੇ ਬਣਾਈ ਗਈ ਨਾਜਾਇਜ਼ ਪ੍ਰਾਪਰਟੀ ਨੂੰ ਢਹਿ ਢੇਰੀ ਕੀਤਾ ਗਿਆ ਹੈ।                     ਪੁਲਿਸ ਰਿਕਾਰਡ ਅਨੁਸਾਰ ਮੁਹੰਮਦ ਸ਼ਾਹਿਦ ਖਿਲਾਫ ਨਸ਼ਾ ਤਸਕਰੀ ਦੇ 08 ਮਾਮਲੇ ਦਰਜ ਹਨ, ਜਦਕਿ ਅਜਰੁਦੀਨ ਖਿਲਾਫ 04 ਮਾਮਲੇ ਦਰਜ ਹਨ। ਉਨ੍ਹਾਂ ਹੋਰ ਦੱਸਿਆ ਕਿ ਪੰਜਾ...
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜਲੰਧਰ ਰੋਡ ਵਾਲੀ ਸੜਕ ਦੀ ਉਸਾਰੀ ਕਾਰਜ ਚੱਲ ਰਿਹਾ ਤੇਜ਼ਗਤੀ ਨਾਲ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜਲੰਧਰ ਰੋਡ ਵਾਲੀ ਸੜਕ ਦੀ ਉਸਾਰੀ ਕਾਰਜ ਚੱਲ ਰਿਹਾ ਤੇਜ਼ਗਤੀ ਨਾਲ

Punjab News
ਬਟਾਲਾ, 30 ਮਾਰਚ (   ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਹੇ ਹਨ, ਜਿਸ ਦੇ ਚੱਲਦਿਆਂ ਬਟਾਲਾ ਸ਼ਹਿਰ ਅੰਦਰ ਵਿਕਾਸ ਕਾਰਜ ਜਾਰੀ ਹਨ। ਇਹ ਪ੍ਰਗਟਾਵਾ ਅੰਮਿ੍ਤ ਕਲਸੀ ਭਰਾ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਜਲੰਧਰ ਰੋਡ ਵਾਲੀ ਸੜਕ ਦੀ ਉਸਾਰੀ ਕੰਮਾਂ ਦਾ ਦੁਕਾਨਦਾਰਾਂ ਦੀ ਮੌਜੂਦਗੀ ਵਿੱਚ ਜਾਇਜ਼ਾ ਲੈਣ ਉਪਰੰਤ ਕੀਤਾ।ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਅਤੇ ਦੁਕਾਨਦਾਰਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕੰਮ ਨਿਯਮਿਤ ਸਮੇਂ ਅੰਦਰ ਮੁਕੰਮਲ ਕਰਨ ਲਈ ਕਿਹਾ ਤਾਂ ਜੋ ਰਾਹਗੀਰਾਂ ਨੂੰ ਜਲਦ ਸਹੂਲਤ ਮਿਲ ਸਕੇ। ਇਸ ਮੌਕੇ ਗੱਲਬਾਤ ਕਰਦਿਆਂ ਅੰਮਿ੍ਤ ਕਲਸੀ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠਾਂ ਹਲਕਾ ਬਟਾਲਾ ਖਾਸਕਰਕੇ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜਾਂ ਜਾਰੀ ਹਨ ਅਤੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਰਹਿੰਦੇ ਕਾਰਜਾਂ ਨੂੰ ਮੁਕੰਮਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿ...