ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਰਾਵਾਂ ਬੋਦਲਾਂ ਸੀ.ਐਚ.ਸੀ ਵਿੱਚ ਮੈਡੀਕਲ ਕੈਂਪ ਅਤੇ ਲੈਬ ਦਾ ਉਦਘਾਟਨ
ਸ੍ਰੀ ਮੁਕਤਸਰ ਸਾਹਿਬ, 28 ਮਾਰਚ- ਲੰਬੀ ਹਲਕੇ ਦੇ ਪਿੰਡ ਸਰਾਵਾਂ ਬੋਦਲਾਂ ਵਿਖੇ ਸਥਿਤ ਸੀ.ਐਚ.ਸੀ. ਹਸਪਤਾਲ ਵਿੱਚ ਅੱਜ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ। ਇਸ ਮੌਕੇ ‘ਤੇ ਕੈਬਿਨੇਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੈਡੀਕਲ ਕੈਂਪ ਅਤੇ ਨਵੀਂ ਲੈਬ ਦਾ ਉਦਘਾਟਨ ਕੀਤਾ ਗਿਆ।
ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹਸਪਤਾਲ ਵਿੱਚ ਨਵੀਂ ਐਕਸ-ਰੇ ਮਸ਼ੀਨ ਵੀ ਲਿਆਂਦੀ ਗਈ ਹੈ, ਜਿਸ ਨਾਲ ਮਰੀਜ਼ਾਂ ਨੂੰ ਤੁਰੰਤ ਅਤੇ ਬਿਹਤਰ ਸਹੂਲਤਾਂ ਪ੍ਰਾਪਤ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਹਸਪਤਾਲ 25 ਬਿਸਤਰਿਆਂ ਦੀ ਸਮਰੱਥਾ ਵਾਲਾ ਹੈ, ਜੋ ਇਲਾਕੇ ਦੇ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਸੁਧਾਰ ਲਿਆਉਣਾ ਹੈ। ਇਸਦੇ ਨਾਲ-ਨਾਲ ਸਰਕਾਰ ਵੱਲੋਂ ਹੋਰ ਖੇਤਰਾਂ ਵਿੱਚ ਵੀ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕੀਤੇ ਗਏ ਹਨ। ਸੜਕਾਂ ਦੀ ਨਿਰਮਾਣ ਕਾਰਜ ਤੇਜ਼ੀ ਨਾਲ ਜਾਰੀ ਹੈ...








