Tuesday, September 15
Shadow

Local news

ਬਲਾਕ ਮਲੋਟ ਵਿਖੇ ਬਲਾਕ ਪੱਧਰੀ ਖੇਡਾਂ ਅੰ-14, ਅੰ-17 ਅਤੇ ਅੰ-21 ਦਾ ਉਦਘਾਟਨੀ ਸਮਾਰੋਹ

ਬਲਾਕ ਮਲੋਟ ਵਿਖੇ ਬਲਾਕ ਪੱਧਰੀ ਖੇਡਾਂ ਅੰ-14, ਅੰ-17 ਅਤੇ ਅੰ-21 ਦਾ ਉਦਘਾਟਨੀ ਸਮਾਰੋਹ

Local news
ਮਲੋਟ/ਸ੍ਰੀ ਮੁਕਤਸਰ ਸਾਹਿਬ, 14 ਸਤੰਬਰ:              ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4’ ਤਹਿਤ ਬਲਾਕ ਮਲੋਟ ਦੇ ਨਿਉਟਨ ਵਰਲਡ ਸਕੂਲ, ਮਲੋਟ ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ, ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਐਸ.ਡੀ.ਐੱਮ. ਮਲੋਟ ਸ੍ਰੀ ਪੰਕਜ ਕੁਮਾਰ ਵਿਸ਼ੇਸ ਤੌਰ ’ਤੇ ਉਨ੍ਹਾਂ ਨਾਲ ਮੋਜੂਦ ਸਨ। ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਸ਼੍ਰੀਮਤੀ ਅਨਿੰਦਰਵੀਰ ਕੌਰ ਬਰਾੜ ਵੱਲੋਂ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਦਾ ਇਸ ਪ੍ਰੋਗਰਾਮ ਵਿੱਚ ਪਹੁੰਚਣ ’ਤੇ ਸਵਾਗਤ ਕੀਤਾ ਗਿਆ ਅਤੇ ਜੀ ਆਇਆ ਆਖਿਆ। ਮੁੱਖ ਮਹਿਮਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਖਿਡਾਰੀਆਂ ਦੀ ਹੋਸਲਾਂ ਅਫਜਾਈ ਕਰਦੇ ਹੋਏ ਖਿਡਾਰੀਆਂ ਨੂੰ ਨਸ਼ਿਆ ਤੋਂ ਦੂਰ ਰਹਿਣ ਅਤੇ ਖੇਡਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕ...
ਭਵਾਨੀਗੜ੍ਹ ਵਿਖੇ ਤੀਜੇ ਦਿਨ ਕ੍ਰਿਕਟ ਦੇ ਸੈਮੀਫਾਈਨਲ ਮੁਕਾਬਲੇ; 60 ਸਾਲ ਤੋਂ ਵੱਧ ਉਮਰ ਦੇ ਖਿਡਾਰੀਆਂ ਨੇ ਵੀ ਦਿਖਾਏ ਖੇਡ ਦੇ ਜੌਹਰ

ਭਵਾਨੀਗੜ੍ਹ ਵਿਖੇ ਤੀਜੇ ਦਿਨ ਕ੍ਰਿਕਟ ਦੇ ਸੈਮੀਫਾਈਨਲ ਮੁਕਾਬਲੇ; 60 ਸਾਲ ਤੋਂ ਵੱਧ ਉਮਰ ਦੇ ਖਿਡਾਰੀਆਂ ਨੇ ਵੀ ਦਿਖਾਏ ਖੇਡ ਦੇ ਜੌਹਰ

Local news
ਸੰਗਰੂਰ, 14 ਸਤੰਬਰ: ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਸੀਜ਼ਨ-4 ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ ਪੂਰੇ ਉਤਸ਼ਾਹ ਨਾਲ ਜਾਰੀ ਹਨ। ਅੱਜ ਬਲਾਕ ਸੁਨਾਮ ਦੀਆਂ ਬਲਾਕ ਪੱਧਰੀ ਖੇਡਾਂ ਵੀ ਸ਼ੁਰੂ ਹੋ ਗਈਆਂ, ਜਦਕਿ ਬਲਾਕ ਭਵਾਨੀਗੜ੍ਹ ਵਿਖੇ ਖੇਡ ਮੁਕਾਬਲਿਆਂ ਦਾ ਅੱਜ ਤੀਜਾ ਦਿਨ ਰਿਹਾ। ਜ਼ਿਲ੍ਹਾ ਖੇਡ ਅਫ਼ਸਰ ਸੰਗਰੂਰ ਸ੍ਰੀ ਨਵਦੀਪ ਸਿੰਘ ਨੇ ਦੱਸਿਆ ਕਿ ਬਲਾਕ ਸੁਨਾਮ ਦੀਆਂ ਖੇਡਾਂ ਸ਼ਹੀਦ ਦਲੇਲ ਸਿੰਘ ਖੇਡ ਸਟੇਡੀਅਮ, ਛਾਹੜ ਅਤੇ ਸ਼ਹੀਦ ਊਧਮ ਸਿੰਘ ਓਲੰਪਿਕ ਕਾਲਜ, ਸੁਨਾਮ ਵਿਖੇ ਕਰਵਾਈਆਂ ਜਾ ਰਹੀਆਂ ਹਨ। ਸ਼ਹੀਦ ਦਲੇਲ ਸਿੰਘ ਖੇਡ ਸਟੇਡੀਅਮ ਵਿਖੇ ਫੁੱਟਬਾਲ, ਖੋ-ਖੋ, ਵਾਲੀਬਾਲ ਸ਼ੂਟਿੰਗ ਅਤੇ ਵਾਲੀਬਾਲ ਸਮੈਸ਼ਿੰਗ ਦੇ ਮੁਕਾਬਲੇ ਹੋ ਰਹੇ ਹਨ, ਜਦਕਿ ਸ਼ਹੀਦ ਊਧਮ ਸਿੰਘ ਓਲੰਪਿਕ ਕਾਲਜ ਵਿਖੇ ਕਬੱਡੀ ਸਰਕਲ ਸਟਾਈਲ, ਐਥਲੈਟਿਕਸ ਅਤੇ ਕਬੱਡੀ ਨੈਸ਼ਨਲ ਸਟਾਈਲ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਬਲਾਕ ਭਵਾਨੀਗੜ੍ਹ ਵਿਖੇ ਤੀਜੇ ਦਿਨ ਕ੍ਰਿਕਟ ਦੇ ਸੈਮੀਫਾਈਨਲ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ 60 ਸਾਲ ਤੋਂ ਵੱਧ ਉਮਰ ਵਰਗ ਦੇ ਖਿਡਾਰੀਆਂ ਨੇ ਐਥਲੈਟਿਕਸ ਮੁਕਾ...
ਜ਼ਿਲ੍ਹੇ ‘ਚ ਚਾਰ ਸਰਕਾਰੀ ਸਿਹਤ ਕੇਂਦਰਾਂ ’ਚ ਖੁੱਲ੍ਹਣਗੇ ਨਵੇਂ ਸਕੈਨ ਸੈਂਟਰ-ਸਿਵਲ ਸਰਜਨ

ਜ਼ਿਲ੍ਹੇ ‘ਚ ਚਾਰ ਸਰਕਾਰੀ ਸਿਹਤ ਕੇਂਦਰਾਂ ’ਚ ਖੁੱਲ੍ਹਣਗੇ ਨਵੇਂ ਸਕੈਨ ਸੈਂਟਰ-ਸਿਵਲ ਸਰਜਨ

Local news
ਸਿਵਲ ਸਰਜਨ ਡਾ. ਸੰਦੀਪ ਧਵਨ ਦੇ ਵੱਲੋ ਪੀਐਨਡੀਟੀ ਜ਼ਿਲ੍ਹਾ ਕਮੇਟੀ ਦੀ ਵਿਸ਼ੇਸ਼ ਮੀਟਿੰਗ ਨੋਡਲ ਅਫ਼ਸਰ ਡਾ. ਭਾਰਤੀ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ । ਮੀਟਿੰਗ ਵਿੱਚ ਜ਼ਿਲ੍ਹੇ ਅੰਦਰ ਅਲਟਰਾਸਾਊਂਡ ਜਾਂਚ ਦੀਆਂ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ, ਨਵੇਂ ਸਕੈਨ ਸੈਂਟਰ ਸ਼ੁਰੂ ਕਰਨ ਅਤੇ ਪੀਐਨਡੀਟੀ ਐਕਟ ਦੀ ਪਾਲਣਾ ਯਕੀਨੀ ਬਣਾਉਣ ਸਬੰਧੀ ਅਹਿਮ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਸੀਐੱਚਸੀ ਪੱਟੀ, ਸੀਐੱਚਸੀ ਝਬਾਲ, ਸੀਐੱਚਸੀ ਕੈਰੋਂ ਅਤੇ ਸੀਐੱਚਸੀ ਸਰਹਾਲੀ ਵਿਖੇ ਨਵੇਂ ਸਕੈਨ ਸੈਂਟਰ ਖੋਲ੍ਹਣ ਸਬੰਧੀ ਫ਼ੈਸਲਾ ਲਿਆ ਗਿਆ। ਇਨ੍ਹਾਂ ਕੇਂਦਰਾਂ ਦੇ ਚਾਲੂ ਹੋਣ ਨਾਲ ਇਨ੍ਹਾਂ ਇਲਾਕਿਆਂ ਦੀਆਂ ਗਰਭਵਤੀ ਔਰਤਾਂ ਨੂੰ ਅਲਟਰਾਸਾਊਂਡ ਜਾਂਚ ਲਈ ਦੂਰ-ਦੁਰਾਡੇ ਦੇ ਹਸਪਤਾਲਾਂ ’ਤੇ ਨਿਰਭਰ ਨਹੀਂ ਰਹਿਣਾ ਪਵੇਗਾ। ਸਰਕਾਰੀ ਸਿਹਤ ਸੰਸਥਾਵਾਂ ਵਿੱਚ ਹੀ ਲੋੜੀਂਦੀ ਜਾਂਚ ਦੀ ਸਹੂਲਤ ਮਿਲਣ ਨਾਲ ਮਰੀਜ਼ਾਂ ਨੂੰ ਸਮੇਂ ਅਤੇ ਆਉਣ-ਜਾਣ ਦੇ ਖ਼ਰਚੇ ਦੀ ਵੀ ਬੱਚਤ ਹੋਵੇਗੀ। ਡਾ. ਭਾਰਤੀ ਨੇ ਦੱਸਿਆ ਕਿ ਸਿਹਤ ਵਿਭਾਗ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਨੇੜਲੇ ਸਿਹਤ ਕੇਂਦਰਾਂ ਵ...
6 ਬਲਾਕਾਂ ’ਚ ਟੈਨਿਸ ਕ੍ਰਿਕਟ ਦੇ ਮੁਕਾਬਲੇ ਕਰਵਾਏ

6 ਬਲਾਕਾਂ ’ਚ ਟੈਨਿਸ ਕ੍ਰਿਕਟ ਦੇ ਮੁਕਾਬਲੇ ਕਰਵਾਏ

Local news
ਜਲੰਧਰ, 14 ਸਤੰਬਰ :  ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ- 2026’ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਸੀਜ਼ਨ ਵਿੱਚ ਟੈਨਿਸ ਕ੍ਰਿਕਟ ਨੂੰ ਪਹਿਲੀ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਸ਼ਾਮਲ ਕੀਤਾ ਗਿਆ ਹੈ। ਅੱਜ ਟੈਨਿਸ ਕ੍ਰਿਕਟ ਮੁਕਾਬਲਿਆਂ ਦਾ ਪਹਿਲਾ ਦਿਨ ਸੀ। ਸੋਮਵਾਰ ਨੂੰ 6 ਬਲਾਕਾਂ ਵਿੱਚ ਟੈਨਿਸ ਕ੍ਰਿਕਟ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਮਹਿਤਪੁਰ, ਨਕੋਦਰ, ਨੂਰਮਹਿਲ, ਲੋਹੀਆਂ, ਸ਼ਾਹਕੋਟ ਅਤੇ ਜਲੰਧਰ ਪੱਛਮੀ ਬਲਾਕ ਸ਼ਾਮਲ ਹਨ। ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ ਨੇ ਅੱਜ ਹੋਏ ਖੇਡ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਮਹਿਤਪੁਰ ਦੇ ਟੈਨਿਸ ਕ੍ਰਿਕਟ ਮੁਕਾਬਲਿਆਂ ਵਿੱਚ ਕੈਂਬ੍ਰਿਜ ਸਕੂਲ ਦੀ ਟੀਮ ਨੇ ਪਹਿਲਾ ਅਤੇ ਐੱਚ.ਪੀ. ਸਕੂਲ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ।  ਇਸੇ ਤਰ੍ਹਾਂ ਬਲਾਕ ਲੋਹੀਆਂ ਵਿੱਚ ਫੁਲਵਾਰੀ ਪਿੰਡ ਨੇ ਪਹਿਲਾ ਅਤੇ ਨਵਾਂ ਪਿੰਡ ਦੋਨੇਵਾਲ ਨੇ ਦੂਜਾ ਸਥਾਨ ਪ੍ਰਾ...
ਵਿਧਾਇਕ ਗਰੇਵਾਲ ਵੱਲੋਂ ਵਿਦਿਆ ਦੇ ਮੰਦਰ ’ਚ ਸੇਵਾ ਕਰਨ ਵਾਲੇ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ

ਵਿਧਾਇਕ ਗਰੇਵਾਲ ਵੱਲੋਂ ਵਿਦਿਆ ਦੇ ਮੰਦਰ ’ਚ ਸੇਵਾ ਕਰਨ ਵਾਲੇ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ

Local news
ਲੁਧਿਆਣਾ, 13 ਸਤੰਬਰ (000) - ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਅਗਵਾਈ ਹੇਠ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਸਥਾਨਕ ਮਲਹੋਤਰਾ ਰਿਜੋਰਟ ਵਿਖੇ ਕਰਵਾਇਆ ਗਿਆ। ਸਮਾਗਮ ਦੌਰਾਨ 200 ਸਕੂਲਾਂ ਦੇ ਕਰੀਬ 5 ਹਜ਼ਾਰ  ਤੋਂ ਵੱਧ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ । ਇਸ ਮੌਕੇ ਪ੍ਰਮੁੱਖ ਤੌਰ ’ਤੇ ਨਗਰ ਨਿਗਮ, ਲੁਧਿਆਣਾ ਮੇਅਰ ਪ੍ਰਿੰਸੀਪਲ ਮੈਡਮ ਇੰਦਰਜੀਤ ਕੌਰ, ਵਿਧਾਇਕ ਕੁਲਵੰਤ ਸਿੰਘ ਸਿੱਧੂ ਤੋਂ ਇਲਾਵਾ ਹੋਰ ਪਾਰਟੀ ਆਗੂ ਵਿਸ਼ੇਸ਼ ਤੌਰ ’ਤੇ ਪਹੁੰਚੇ । ਇਸ ਮੌਕੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਅਧਿਆਪਕਾਂ ਨੂੰ ਵਿਦਿਆ ਦਾ ਲੰਗਰ ਲਾਉਣ ਵਾਲੇ ਦਾਨੀ  ਦੱਸਦਿਆਂ ਕਿਹਾ ਕਿ ਅਧਿਆਪਕ ਸਾਡੇ ਰਾਸ਼ਟਰ ਨਿਰਮਾਤਾ ਹਨ। ਉਹਨਾਂ ਕਿਹਾ ਕਿ ਅਧਿਆਪਕਾਂ ਵੱਲੋਂ ਦਿੱਤੇ ਜਾਂਦੇ ਗਿਆਨ ਸਦਕਾ ਜਿੱਥੇ ਵਿਦਿਆਰਥੀ ਡਾਕਟਰ, ਇੰਜੀਨੀਅਰ, ਵਕੀਲ , ਅਫਸਰ ਅਤੇ ਹੋਰ ਵੱਖ - ਵੱਖ ਖੇਤਰਾਂ ਵਿੱਚ ਵੱਡੇ ਮੁਕਾਮ ਹਾਸਲ ਕਰਦੇ ਹੋਏ ਦੇਸ਼ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਉਂਦੇ ਹਨ, ਉੱਥੇ ਆਪਣੇ ਦੇਸ਼ ਆਪਣੇ ਸੂਬੇ ਦਾ ਨਾਂ ਵੀ ਰੌਸ਼ਨ ਕਰਦੇ ਹਨ। ਵਿਧਾਇਕ ਗਰੇਵਾਲ ਨ...
16 ਅਤੇ 17 ਸਤੰਬਰ ਨੂੰ ਅੰਮ੍ਰਿਤਸਰ ਵਿਖੇ ‘ਹਮਾਰੇ ਰਾਮ’ ਨਾਟਕ ਦੀ ਪੇਸ਼ਕਾਰੀ ਕੀਤੀ ਜਾਵੇਗੀ – ਵਿਧਾਇਕ ਡਾ. ਅਜੇ ਗੁਪਤਾ

16 ਅਤੇ 17 ਸਤੰਬਰ ਨੂੰ ਅੰਮ੍ਰਿਤਸਰ ਵਿਖੇ ‘ਹਮਾਰੇ ਰਾਮ’ ਨਾਟਕ ਦੀ ਪੇਸ਼ਕਾਰੀ ਕੀਤੀ ਜਾਵੇਗੀ – ਵਿਧਾਇਕ ਡਾ. ਅਜੇ ਗੁਪਤਾ

Local news
ਅੰਮ੍ਰਿਤਸਰ, 13 ਸਤੰਬਰ (      ) - ਅਮੀਰ ਸੱਭਿਆਚਾਰਕ ਵਿਰਾਸਤ ਅਤੇ ਪਰੰਪਰਾਗਤ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਦੀ ਅਹਿਮ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਭਰ `ਚ “ਹਮਾਰੇ ਰਾਮ” ਨਾਟਕ ਦੀ ਵਿਆਪਕ ਪੇਸ਼ਕਾਰੀ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ 16 ਅਤੇ 17 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ `ਹਮਾਰੇ ਰਾਮ` ਦਾ ਮੰਚਨ ਕੀਤਾ ਜਾਵੇਗਾ। ਇਸ ਨਾਟਕ ਦੇ ਇੱਕ ਦਿਨ ਵਿੱਚ ਦੋ ਸ਼ੋਅ ਹੋਣਗੇ। ਇਸ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਦੇ ਵਿਧਾਇਕ ਡਾ. ਅਜੇ ਗੁਪਤਾ ਅਤੇ ਸਨਾਤਨ ਸੇਵਾ ਸੰਮਤੀ ਦੇ ਮਾਝਾ ਜੋਨ ਦੇ ਇੰਚਾਰਜ ਸ੍ਰੀ ਪ੍ਰਨਵ ਧਵਨ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ 12 ਸ਼ਹਿਰਾਂ ਵਿੱਚ `ਹਮਾਰੇ ਰਾਮ` ਨਾਟਕ ਦੀਆਂ 41 ਪੇਸ਼ਕਾਰੀਆਂ ਰਾਹੀਂ ਰਾਮਾਇਣ ਦੇ ਇਤਿਹਾਸਕ ਮਹਾਂਕਾਵ...
ਚੇਅਰਮੈਨ ਗੁਰਬਾਜ ਸਿੰਘ ਬਣਵਾਲਾ ਨੇ ਸੰਭਾਲਿਆ ਮਾਰਕੀਟ ਕਮੇਟੀ ਕਿੱਲਿਆਂਵਾਲੀ ਦਾ ਚਾਰਜ

ਚੇਅਰਮੈਨ ਗੁਰਬਾਜ ਸਿੰਘ ਬਣਵਾਲਾ ਨੇ ਸੰਭਾਲਿਆ ਮਾਰਕੀਟ ਕਮੇਟੀ ਕਿੱਲਿਆਂਵਾਲੀ ਦਾ ਚਾਰਜ

Local news
ਲੰਬੀ, 13 ਸਤੰਬਰ-  ਮਾਰਕੀਟ ਕਮੇਟੀ ਕਿੱਲਿਆਂਵਾਲੀ ਦੇ ਨਵ-ਨਿਯੁਕਤ ਚੇਅਰਮੈਨ ਸ. ਗੁਰਬਾਜ ਸਿੰਘ ਬਣਵਾਲਾ ਨੇ ਅੱਜ ਮਾਰਕੀਟ ਕਮੇਟੀ ਕਿੱਲਿਆਂਵਾਲੀ ਦੇ ਚੇਅਰਮੈਨ ਵਜੋਂ ਆਪਣਾ ਚਾਰਜ ਸੰਭਾਲ ਲਿਆ। ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਚੇਅਰਮੈਨ ਰਣਧੀਰ ਸਿੰਘ ਧੀਰਾ ਖੁੱਡੀਆਂ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸ. ਗੁਰਬਾਜ ਸਿੰਘ ਬਣਵਾਲਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਮਾਰਕੀਟ ਕਮੇਟੀ ਕਿਸਾਨਾਂ, ਆੜ੍ਹਤੀਆਂ ਅਤੇ ਮੰਡੀ ਨਾਲ ਜੁੜੇ ਸਮੂਹ ਵਰਗਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵ-ਨਿਯੁਕਤ ਚੇਅਰਮੈਨ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਮੰਡੀ ਦੇ ਵਿਕਾਸ ਅਤੇ ਕਿਸਾਨਾਂ ਦੀ ਭਲਾਈ ਲਈ ਕੰਮ ਕਰਨਗੇ। ਚੇਅਰਮੈਨ ਸ. ਗੁਰਬਾਜ ਸਿੰਘ ਬਣਵਾਲਾ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀ...
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ

Local news
ਮੋਰਿੰਡਾ, 13 ਸਤੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4’ ਤਹਿਤ ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਅੱਜ ਲੁਠੇੜੀ ਸਕੂਲ ਦੇ ਖੇਡ ਮੈਦਾਨ ਵਿੱਚ ਦੂਜੇ ਦਿਨ ਵੀ ਪੂਰੇ ਜੋਸ਼, ਉਤਸ਼ਾਹ ਅਤੇ ਖੇਡ ਭਾਵਨਾ ਨਾਲ ਜਾਰੀ ਰਹੇ। ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਆਪਣੀ ਪ੍ਰਤਿਭਾ, ਮਿਹਨਤ ਅਤੇ ਦਮਖਮ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖੇਡ ਮੈਦਾਨ ਨੂੰ ਪੂਰੀ ਤਰ੍ਹਾਂ ਜੋਸ਼ ਨਾਲ ਭਰ ਦਿੱਤਾ। ਇਸ ਮੌਕੇ ਐਸ.ਡੀ.ਐਮ. ਮੋਰਿੰਡਾ ਸ਼੍ਰੀ ਚੇਤਨ ਬੰਗੜ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਪੰਜਾਬ ਸਰਕਾਰ ਦਾ ਇੱਕ ਬੇਹੱਦ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨੇ ਪਿੰਡਾਂ ਅਤੇ ਸ਼ਹਿਰਾਂ ਦੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ ਅਤੇ ਮਿਹਨਤ ਦ...
ਬਲਵਿੰਦਰ ਸਿੰਘ ਲਾਡੀ ਨੇ ਲੋਕਾਂ ਦੀ ਮੰਗ ਕੀਤੀ ਪੂਰੀ, ਪਿੰਡ ਹਰਚੋਵਾਲ ਵਿਖੇ ਸੜਕ ਦੀ ਰਿਪੇਅਰ ਦਾ ਕੰਮ ਸ਼ੁਰੂ ਕਰਵਾਇਆ

ਬਲਵਿੰਦਰ ਸਿੰਘ ਲਾਡੀ ਨੇ ਲੋਕਾਂ ਦੀ ਮੰਗ ਕੀਤੀ ਪੂਰੀ, ਪਿੰਡ ਹਰਚੋਵਾਲ ਵਿਖੇ ਸੜਕ ਦੀ ਰਿਪੇਅਰ ਦਾ ਕੰਮ ਸ਼ੁਰੂ ਕਰਵਾਇਆ

Local news
ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 12 ਸਤੰਬਰ (  ) ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਹਲਕੇ ਅੰਦਰ ਵਿਕਾਸ ਕਾਰਜ ਨਿਰੰਤਰ ਜਾਰੀ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਲੋਕਾਂ ਦੀ ਮੰਗ ਪੂਰੀ ਕਰਦਿਆਂ ਪਿੰਡ ਹਰਚੋਵਾਲ ਵਿਖੇ ਸੜਕ ਦੀ ਰਿਪੇਅਰ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਰੁਪਿੰਦਰ ਸਿੰਘ ਰੋਮੀ, ਚੇਅਰਮੈਨ ਟਰੇਡਰਜ਼ ਕਮਿਸ਼ਨ ਸ਼੍ਰੀ ਹਰਗੋਬਿੰਦਪੁਰ ਸਾਹਿਬ, ਚੇਅਰਮੈਨ ਨਿਸ਼ਾਨ ਸਿੰਘ ਚਾਹਲ, ਜਿਲ੍ਹਾ ਪ੍ਰੀਸ਼ਦ ਮੈਂਬਰ ਨਰਿੰਦਰ ਸਿੰਘ, ਐੱਸ ਡੀ ਓ ਲਵਜੀਤ ਸਿੰਘ, ਯੂਥ ਪ੍ਰਧਾਨ ਤੇਜਵੰਤ ਸਿੰਘ, ਐਮ.ਸੀ ਗੁਰਮੁਖ ਸਿੰਘ, ਸੂਬਾ ਸਿੰਘ ਸਮੇਤ ਪਿੰਡਾਂ ਦੇ ਪੰਚ ਸਰਪੰਚ ਮੌਜੂਦ ਸਨ। ਇਸ ਮੌਕੇ ਪਿੰਡ ਵਾਸੀਆਂ ਨੇ ਬਲਵਿੰਦਰ ਸਿੰਘ ਲਾਡੀ ਦਾ ਧੰਨਵਾਦ ਕੀਤਾ। ਇਸ ਮੌਕੇ ਗੱਲ ਕਰਦਿਆਂ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਹਲਕਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਉਹ ਇਸ ਕੰਮ ਲਈ ਦਿਨ ਰਾਤ ਲ...
ਜ਼ਿਲ੍ਹਾ ਰੂਪਨਗਰ ਵਿੱਚ ਰਾਸ਼ਟਰੀ ਲੋਕ ਅਦਾਲਤ ਦਾ ਸਫ਼ਲ ਆਯੋਜਨ

ਜ਼ਿਲ੍ਹਾ ਰੂਪਨਗਰ ਵਿੱਚ ਰਾਸ਼ਟਰੀ ਲੋਕ ਅਦਾਲਤ ਦਾ ਸਫ਼ਲ ਆਯੋਜਨ

Local news
ਰੂਪਨਗਰ, 12 ਸਤੰਬਰ: ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੁਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਲ 2026 ਦੀ ਤੀਜੀ ਰਾਸ਼ਟਰੀ ਲੋਕ ਅਦਾਲਤ ਦਾ ਜ਼ਿਲ੍ਹਾ ਰੂਪਨਗਰ ਅਤੇ ਇਸ ਦੀਆਂ ਸਬ-ਡਵੀਜ਼ਨਾਂ ਸ੍ਰੀ ਆਨੰਦਪੁਰ ਸਾਹਿਬ ਅਤੇ ਨੰਗਲ ਦੀਆਂ ਵੱਖ-ਵੱਖ ਅਦਾਲਤਾਂ ਵਿਖੇ ਸਫ਼ਲਤਾਪੂਰਵਕ ਆਯੋਜਨ ਕੀਤਾ ਗਿਆ। ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਸ੍ਰੀਮਤੀ ਮਨਜੋਤ ਕੌਰ ਦੀ ਅਗਵਾਈ ਹੇਠ 12 ਸਤੰਬਰ 2026 ਨੂੰ ਲਗਾਈ ਗਈ ਰਾਸ਼ਟਰੀ ਲੋਕ ਅਦਾਲਤ ਦੌਰਾਨ ਵੱਖ-ਵੱਖ ਸ਼੍ਰੇਣੀਆਂ ਨਾਲ ਸਬੰਧਤ ਕੁੱਲ 14,782 ਮਾਮਲੇ ਸੁਣਵਾਈ ਲਈ ਰੱਖੇ ਗਏ, ਜਿਨ੍ਹਾਂ ਵਿੱਚ ਦੀਵਾਨੀ ਮਾਮਲੇ, ਫੌਜਦਾਰੀ ਸਮਝੌਤਾਯੋਗ ਮਾਮਲੇ, ਐਨ.ਆਈ. ਐਕਟ ਦੇ ਮਾਮਲੇ, ਬੈਂਕ ਰਿਕਵਰੀ ਮਾਮਲੇ, ਜ਼ਮੀਨ ਪ੍ਰਾਪਤੀ ਨਾਲ ਸਬੰਧਤ ਮਾਮਲੇ, ਵਿਆਹ-ਸਬੰਧੀ ਵਿਵਾਦ, ਮੋਟਰ ਦੁਰਘਟਨਾ ਅਤੇ ਬੀਮਾ ਦਾਅਵੇ, ਐਲ.ਏ.ਸੀ. ਮਾਮਲੇ, ਮਾਲ ਵਿਭਾਗ ਨਾਲ ਸਬੰਧਤ ਮਾਮਲੇ, ਪਾਣੀ ਦੇ ਬਿੱਲਾਂ ਅਤੇ ਟ੍ਰੈਫਿਕ ਚਲਾਨਾਂ ਤੋਂ ਇਲਾਵਾ ਪ੍ਰੀ-ਲਿਟੀਗੇਟਿਵ ਮਾਮ...