Tuesday, September 15
Shadow

Local news

ਵਿਧਾਇਕ ਸ਼ੈਰੀ ਕਲਸੀ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਬਟਾਲਾ ਤੋਂ ਖਾਟੂ ਸ਼ਿਆਮ ਜੀ ਅਤੇ ਹਰਿਦੁਆਰ ਦੇ ਦਰਸ਼ਨਾਂ ਲਈ 2 ਬੱਸਾਂ ਨੂੰ ਕੀਤਾ ਗਿਆ ਰਵਾਨਾ

ਵਿਧਾਇਕ ਸ਼ੈਰੀ ਕਲਸੀ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਬਟਾਲਾ ਤੋਂ ਖਾਟੂ ਸ਼ਿਆਮ ਜੀ ਅਤੇ ਹਰਿਦੁਆਰ ਦੇ ਦਰਸ਼ਨਾਂ ਲਈ 2 ਬੱਸਾਂ ਨੂੰ ਕੀਤਾ ਗਿਆ ਰਵਾਨਾ

Local news
ਬਟਾਲਾ, 12 ਅਗਸਤ - ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ  ਅੱਜ ਬਟਾਲਾ ਤੋਂ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਖਾਟੂ ਸ਼ਿਆਮ ਜੀ ਅਤੇ ਹਰਿਦੁਆਰ ਦੇ ਦਰਸ਼ਨਾਂ ਲਈ ਦੋ ਬੱਸਾਂ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ,ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਤੇ ਮਾਰਕੀਟ ਕਮੇਟੀ ਕਲਾਨੌਰ ਦੇ ਚੇਅਰਮੈਨ ਰਣਜੇਤ ਸਿੰਘ ਬਾਠ ਝੰਗੀ, ਸੀਨੀਅਰ ਆਗੂ ਹਨੀ ਚੌਹਾਨ, ਪ੍ਰਦੀਪ ਕੁਮਾਰ, ਪਲਵਿੰਦਰ ਸਿੰਘ ਲੰਬੜਦਾਰ ਅਤੇ ਵੱਖ ਵੱਖ ਸਖਸੀਅਤਾਂ ਮੌਜੂਦ ਸਨ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਤੀਰਥ ਯਾਤਰਾ ਸਕੀਮ ਵਿੱਚ ਵਿਸਥਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਪਹਿਲੀ ਅਗਸਤ ਤੋਂ ਤਿੰਨ ਹੋਰ ਰੂਟ ਸ਼ੁਰੂ ਕੀਤੇ ਗਏ ਹਨ। ਖਾਟੂ ਸ਼ਿਆਮ ਜੀ ਅਤੇ ਸਾਲਾਸਰ ਜੀ , ਹਰਿਦੁਆਰ ਅਤੇ ਰਿਸੀਕੇਸ ਲਈ ਅਤੇ ਮਥੁਰਾ ਅਤੇ ਵ੍ਰਿੰਦਾਵਨ ਸ਼ਾਮਲ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਤੇ ਭੋਜਨ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁ...
ਸ੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਰਾਜ ਖੁਰਾਕ ਕਮਿਸ਼ਨ ਵਲੋਂ ਜ਼ਿਲ੍ਹਾ ਫਾਜਿਲਕਾ ਦਾ ਅਚਨਚੇਤ ਦੌਰਾ

ਸ੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਰਾਜ ਖੁਰਾਕ ਕਮਿਸ਼ਨ ਵਲੋਂ ਜ਼ਿਲ੍ਹਾ ਫਾਜਿਲਕਾ ਦਾ ਅਚਨਚੇਤ ਦੌਰਾ

Local news
ਫਾਜਿਲਕਾ 12 ਅਗਸਤ- ਸ੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਰਾਜ ਖੁਰਾਕ ਕਮਿਸ਼ਨ ਵਲੋਂ ਮਿਤੀ 11.08.2026 ਅਤੇ 12.08.2026 ਨੂੰ ਜ਼ਿਲ੍ਹਾ ਫਾਜਿਲਕਾ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਵਲੋਂ ਨੈਸ਼ਨਲ ਫੂਡ ਸਕਿਉਰਿਟੀ ਐਕਟ, 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰੇ ਦੌਰਾਨ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਰਾਮਪੁਰਾ, ਸਰਕਾਰੀ ਮਿਡਲ ਸਮਾਰਟ ਸਕੂਲ ਜੰਡਵਾਲਾ ਖਰਤਾ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਜੰਡਵਾਲਾ ਖਰਤਾ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਹੀਰਾਂਵਾਲੀ ਤੇ ਸਰਕਾਰੀ ਹਾਈ ਸਕੂਲ ਹੀਰਾਂਵਾਲੀ ਅਤੇ ਆਂਗਣਵਾੜੀ ਸੈਂਟਰ ਰਾਮਪੁਰਾ ਕੋਡ ਨੰਬਰ 214, ਆਂਗਣਵਾੜੀ ਸੈਂਟਰ ਜੰਡਵਾਲਾ ਖਰਤਾ ਕੋਡ ਨੰਬਰ 229, ਆਂਗਣਵਾੜੀ ਸੈਂਟਰ ਹੀਰਾਂਵਾਲੀ ਕੋਡ ਨੰਬਰ 301-302 ਅਤੇ ਰਾਸ਼ਨ ਡਿਪੂ ਪੀ.ਡੀ.ਐਸ. ਨੰਬਰ 0031 ਹੀਰਾਂਵਾਲੀ ਦਾ ਦੌਰਾ ਕੀਤਾ ਗਿਆ। ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਰਾਮਪੁਰਾ ਵਿੱਚ ਮੈਂਬਰ ਵੱਲੋਂ ਦੌਰੇ ਦੌਰਾਨ ਆਰ.ਓ. ਦੇ ਪਾਣ...
ਜੁਗ ਜੁਗ ਜੀਉ ਮੁਹਿੰਮ ਤਹਿਤ ਅੰਗਦਾਨ ਕਰਨ ਦਾ ਲਿਆ ਸੰਕਲਪ

ਜੁਗ ਜੁਗ ਜੀਉ ਮੁਹਿੰਮ ਤਹਿਤ ਅੰਗਦਾਨ ਕਰਨ ਦਾ ਲਿਆ ਸੰਕਲਪ

Local news
ਧਨੌਲਾ, 12 ਅਗਸਤ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਦੇ ਹੁਕਮਾਂ ਅਨੁਸਾਰ ਲੋਕਾਂ ਵਿੱਚ ਅੰਗਦਾਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਇਸ ਨੇਕ ਕਾਰਜ ਲਈ ਵੱਧ ਤੋਂ ਵੱਧ ਲੋਕਾਂ ਨੂੰ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਸਿਹਤ ਵਿਭਾਗ ਦੀ ਟੀਮ ਵੱਲੋਂ ਪਿੰਡ ਫਰਵਾਹੀ ਅਤੇ ਹਮੀਦੀ ਵਿਖੇ ਵਿਸ਼ੇਸ਼ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਦੌਰਾਨ ਲੋਕਾਂ ਵੱਲੋਂ ਅੰਗਦਾਨ ਕਰਨ ਦਾ ਅਹਿਦ ਵੀ ਲਿਆ ਗਿਆ। ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵੰਤ ਸਿੰਘ ਔਜਲਾ ਦੀ ਰਹਿਨੁਮਾਈ ਹੇਠ ਐੱਸ.ਐੱਮ.ਓ ਦਾ ਕਾਰਜਭਾਰ ਸੰਭਾਲ ਰਹੇ ਡਾ.ਵਿਸ਼ਾਲਵੀਰ ਸਿੰਘ ...
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਲੋਕਾਂ ਦੀ ਸਹੂਲਤ ਲਈ ਲੱਗਾ ਵਿਸ਼ੇਸ਼ ਕੈਂਪ, ਲੋੜਵੰਦ ਲੋਕਾਂ ਦੇ ਰਾਸ਼ਨ ਕਾਰਡ ਦੇ ਫਾਰਮ ਭਰੇ ਗਏ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਲੋਕਾਂ ਦੀ ਸਹੂਲਤ ਲਈ ਲੱਗਾ ਵਿਸ਼ੇਸ਼ ਕੈਂਪ, ਲੋੜਵੰਦ ਲੋਕਾਂ ਦੇ ਰਾਸ਼ਨ ਕਾਰਡ ਦੇ ਫਾਰਮ ਭਰੇ ਗਏ

Local news
ਬਟਾਲਾ, 10 ਅਗਸਤ  (   ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ,ਜਿਸ ਵਿੱਚ ਬਿਨਾਂ ਕਿਸੇ ਫੀਸ ਦੇ ਰਾਸ਼ਨ ਕਾਰਡ ਦੇ ਫਾਰਮ ਭਰੇ ਗਏ। ਉਨ੍ਹਾਂ ਸਪੱਸ਼ਟ ਕੀਤਾ ਕਿ ਰਾਸ਼ਨ ਕਾਰਡ ਬਣਾਉਣ ਲਈ ਕੋਈ ਫੀਸ ਨਹੀ ਲੱਗਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਹਿਰੂ ਗੇਟ ਦਫ਼ਤਰ ਵਿਖੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਲੋੜਵੰਦ ਲੋਕਾਂ ਦੇ ਲਈ ਰਾਸ਼ਨ ਕਾਰਡ ਦੇ ਫਾਰਮ ਭਰੇ ਗਏ ਅਤੇ ਆਨਲਾਈਨ ਪ੍ਰਕਿਰਿਆ ਵੀ ਕਰਵਾਈ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਕੀਤੇ ਜਾ ਰਹੇ ਇਸ ਉਪਰਾਲੇ ਤੋਂ ਲੋਕ ਬੇਹੱਦ ਖੁਸ਼ ਹਨ। ਲੋਕਾਂ ਨੂੰ ਸਰਕਾਰੀ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਅਤੇ ਆਸਾਨ ਤਰੀਕੇ ਨਾਲ ਮਿਲਣੀਆਂ ਹੀ ਲੋਕ ਸੇਵਾ ਦਾ ਅਸਲ ਮਕਸਦ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਲਈ ਹਮੇਸ਼ਾ ਹਾਜ਼ਰ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼...
ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ

ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ

Local news
ਮਾਨਸਾ, 10 ਅਗਸਤ:           ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪ੍ਰੀਵੈਨਸ਼ਨ ਆਫ਼ ਕਰੂਐਲਟੀ ਟੂ ਐਨੀਮਲ ਐਕਟ 1960 ਦੇ ਮੱਦੇਨਜ਼ਰ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ਤੇ ਮੁਕੰਮਲ ਤੌਰ ਤੇ ਪਾਬੰਦੀ ਦੇ ਹੁਕਮ ਲਗਾਏ ਹਨ।          ਹੁਕਮ ਵਿੱਚ ਉਨ੍ਹਾਂ ਕਿਹਾ ਕਿ ਅੱਜ ਕੱਲ ਪਤੰਗ/ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹੱਟ ਕੇ ਨਾਈਲੋਨ ਤੋਂ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ ਇਸਤੇਮਾਲ ਹੋ ਰਹੀ ਹੈ। ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟ ਦਿੰਦੀ ਹੈ। ਸਾਈਕਲ ਅਤੇ ਸਕੂਟਰ ਚਾਲਕਾਂ ਦੇ ਗਲ ਅਤੇ ਕੰਨ ਕੱਟੇ ਜਾਣ, ਉਡਦੇ ਪੰਛੀਆਂ ਦੇ ਫਸਲ ਜਾਣ ਤੇ ਉਨ੍ਹਾਂ ਦੇ ਮਰਨ ਜਾਂ ਜ਼ਖ਼ਮੀ ਹੋਣ ਬਾਰੇ ਵੀ ਘਟਨਾਵਾਂ ਵਾਪਰ ਸਕਦੀਆਂ ਹਨ। ...
ਕੇਂਦਰੀ ਵਿਦਿਆਲਾ ਆਈ.ਆਈ.ਟੀ. ਰੋਪੜ ਵਿਖੇ ਯੋਗਤਾ-ਆਧਾਰਿਤ ਮੁਲਾਂਕਣ ਸਬੰਧੀ ਪੰਜ ਰੋਜ਼ਾ ਖੇਤਰੀ ਸਿਖਲਾਈ ਕੈਂਪ ਆਰੰਭ

ਕੇਂਦਰੀ ਵਿਦਿਆਲਾ ਆਈ.ਆਈ.ਟੀ. ਰੋਪੜ ਵਿਖੇ ਯੋਗਤਾ-ਆਧਾਰਿਤ ਮੁਲਾਂਕਣ ਸਬੰਧੀ ਪੰਜ ਰੋਜ਼ਾ ਖੇਤਰੀ ਸਿਖਲਾਈ ਕੈਂਪ ਆਰੰਭ

Local news
ਰੂਪਨਗਰ, 10 ਅਗਸਤ: ਕੇਂਦਰੀ ਵਿਦਿਆਲਾ ਆਈ.ਆਈ.ਟੀ. ਰੋਪੜ ਵਿਖੇ ਸ੍ਰੀ ਅਰਬਿੰਦੋ ਸੋਸਾਇਟੀ ਦੇ ‘ਰੂਪਾਂਤਰ’ ਪ੍ਰੋਗਰਾਮ ਤਹਿਤ ਯੋਗਤਾ-ਆਧਾਰਿਤ ਮੁਲਾਂਕਣ ਵਿਸ਼ੇ ਸਬੰਧੀ ਪੰਜ ਰੋਜ਼ਾ ਖੇਤਰੀ ਸਿਖਲਾਈ ਕੈਂਪ ਆਰੰਭ ਹੋਇਆ। 10 ਤੋਂ 14 ਅਗਸਤ 2026 ਤੱਕ ਚੱਲਣ ਵਾਲੇ ਇਸ ਸਿਖਲਾਈ ਕੈਂਪ ਵਿੱਚ ਚੰਡੀਗੜ੍ਹ ਸੰਭਾਗ ਅਧੀਨ ਵੱਖ-ਵੱਖ ਕੇਂਦਰੀ ਵਿਦਿਆਲਿਆਂ ਤੋਂ ਅਧਿਆਪਕ ਭਾਗ ਲੈ ਰਹੇ ਹਨ। ਇਸ ਸਿਖਲਾਈ ਕੈਂਪ ਦੌਰਾਨ ਸ੍ਰੀ ਅਰਬਿੰਦੋ ਸੋਸਾਇਟੀ ਦੀ ਸਰੋਤ ਮਾਹਿਰ ਸ੍ਰੀਮਤੀ ਸਰਿਤਾ ਰਾਠੌਰ, ਸਹਾਇਕ ਪ੍ਰਬੰਧਕ, ਅਤੇ ਸ੍ਰੀਮਤੀ ਦਿਵਿਆ ਜੈਨ, ਉੱਘੇ ਮੈਂਬਰਾਂ ਵੱਲੋਂ ਅਧਿਆਪਕਾਂ ਨੂੰ ਲੋੜੀਂਦੀ ਸਿਖਲਾਈ ਅਤੇ ਮਾਰਗਦਰਸ਼ਨ ਦਿੱਤਾ ਜਾ ਰਿਹਾ ਹੈ। ਇਸ ਸਿਖਲਾਈ ਕੈਂਪ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਯੋਗਤਾ-ਆਧਾਰਿਤ ਮੁਲਾਂਕਣ ਦੀਆਂ ਪ੍ਰਭਾਵਸ਼ਾਲੀ ਵਿਧੀਆਂ ਅਤੇ ਤਰੀਕਿਆਂ ਨਾਲ ਜਾਣੂ ਕਰਵਾਉਣਾ ਅਤੇ ਇਨ੍ਹਾਂ ਨੂੰ ਜਮਾਤ-ਕਮਰੇ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਮਰੱਥ ਬਣਾਉਣਾ ਹੈ। ਇਸ ਰਾਹੀਂ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਸਿੱਖਣ ਸਮਰੱਥਾ, ਸਮਝ ਅਤੇ ਪ੍ਰਾਪਤੀਆਂ ਦਾ ਸਹੀ ਢੰਗ ਨਾਲ ਮੁਲਾਂਕਣ ਕਰਨ ਲਈ ਲੋੜੀਂਦੇ ਗਿ...
ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਲੇਖ ਲਿਖਣ ਮੁਕਾਬਲੇ ਕਰਵਾਏ

ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਲੇਖ ਲਿਖਣ ਮੁਕਾਬਲੇ ਕਰਵਾਏ

Local news
ਤਰਨ ਤਾਰਨ 10 ਅਗਸਤ (  )- ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੁਆਰਾ ਨਿਰਧਾਰਿਤ ਪ੍ਰੋਗਰਾਮਾਂ ਅਧੀਨ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਅੰਤਰਰਾਸ਼ਟਰੀ ਯੁਵਾ ਦਿਵਸ ਦੇ ਸਬੰਧ ਵਿਚ ਜ਼ਿਲ੍ਹਾ ਪੱਧਰੀ ਲੇਖ ਲਿਖਣ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਤਰਨ ਤਾਰਨ ਰਾਜੀਵ ਕੁਮਾਰ ਛਾਬੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਰਜਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਕੋਆਰਡੀਨੇਟਰ ਏ.ਈ.ਪੀ ਹੈੱਡਮਾਸਟਰ ਗੁਰਚਰਨ ਸਿੰਘ ਦੀ ਅਗਵਾਈ ਹੇਠ ਅੱਜ ਸਰਕਾਰੀ ਹਾਈ ਸਕੂਲ ਬਾਗੜੀਆਂ ਵਿਖੇ ਕਰਵਾਏ ਗਏ। ਇਸ ਮੁਕਾਬਲੇ ਵਿਚ ਜ਼ਿਲ੍ਹਾ  ਪੱਧਰ ‘ਤੇ 27 ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ, ਜਿਨ੍ਹਾਂ ਦੀ ਚੋਣ ਸਕੂਲ ਪੱਧਰੀ ਮੁਕਾਬਲੇ ਰਾਹੀਂ ਕੀਤੀ ਗਈ ਸੀ। ਇਸ ਮੁਕਾਬਲੇ ਦਾ ਮੁੱਖ ਮੰਤਵ ਕਿਸ਼ੋਰ ਉਮਰ ਦੇ ਵਿਦਿਆਰਥੀਆਂ ਨੂੰ ਐੱਚ.ਆਈ.ਵੀ/ਏਡਜ਼ ਸਬੰਧੀ ਜਾਗਰੂਕ ਕਰਨਾ ਹੈ। ਇਸ ਮੁਕਾਬਲੇ ਵਿਚ ਪਹਿਲਾ ਸਥਾਨ ਸ ਕੰਨਿਆਂ ਸ ਸ ਢੋਟੀਆਂ, ਦੂਜਾ ਸਥਾਨ ਸ.ਹ.ਸ.ਸਕੂਲ ਬਾਗੜੀਆਂ ਅਤੇ ਤੀਜਾ ਸਥਾਨ  ਸ ਸ ਸ ਸਰਹਾਲੀ ਕਲਾਂ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੀ। ਪ੍ਰੋਗਰਾਮ ਵਿਚ ਵਿਸ਼ੇ...
ਮਾਣਯੋਗ ਸੁਪਰੀਮ ਕੋਰਟ ਵੱਲੋਂ 21, 22 ਅਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ- ਮਾਣਯੋਗ ਜਿਲ੍ਹਾ ਅਤੇ ਸੈਸ਼ਨ ਗੁਰਦਾਸਪੁਰ

ਮਾਣਯੋਗ ਸੁਪਰੀਮ ਕੋਰਟ ਵੱਲੋਂ 21, 22 ਅਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ- ਮਾਣਯੋਗ ਜਿਲ੍ਹਾ ਅਤੇ ਸੈਸ਼ਨ ਗੁਰਦਾਸਪੁਰ

Local news
ਬਟਾਲਾ, 9 ਅਗਸਤ - ਭਾਰਤ ਦੀ ਮਾਣਯੋਗ ਸੁਪਰੀਮ ਕੋਰਟ, 21, 22 ਅਤੇ 23 ਅਗਸਤ 2026 ਨੂੰ ਵਿਸ਼ੇਸ਼ ਲੋਕ ਅਦਾਲਤ ਲਗਾ ਰਹੀ ਹੈ, ਜਿਸਦਾ ਉਦੇਸ਼ ਅਦਾਲਤ ਦੇ ਸਾਹਮਣੇ ਕਾਫ਼ੀ ਸਮੇਂ ਤੋਂ ਲੰਬਿਤ ਪਏ ਮਾਮਲਿਆਂ ਦੇ ਸੁਹਿਰਦ ਨਿਪਟਾਰੇ ਅਤੇ ਤੇਜ਼ੀ ਨਾਲ ਨਿਪਟਾਰੇ ਨੂੰ ਸੁਵਿਧਾਜਨਕ ਬਣਾਉਣਾ ਹੈ। ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਸ੍ਰੀ ਦਿਲਬਾਗ ਸਿੰਘ ਜੌਹਲ ਨੇ ਦੱਸਿਆ ਕਿ ਇਹ ਪਹਿਲ ਸੁਪਰੀਮ ਕੋਰਟ ਦੀ ਲੰਬਿਤ ਮਾਮਲਿਆਂ ਨੂੰ ਘਟਾਉਣ ਅਤੇ ਵਿਕਲਪਿਕ ਵਿਵਾਦ ਨਿਪਟਾਰਾ ਵਿਧੀਆਂ ਰਾਹੀਂ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਲੋਕ ਅਦਾਲਤ ਦੌਰਾਨ, ਆਪਸੀ ਸਹਿਮਤੀ ਅਤੇ ਸੁਲ੍ਹਾ-ਸਫਾਈ ਰਾਹੀਂ ਨਿਪਟਾਰੇ ਲਈ ਯੋਗ ਮਾਮਲਿਆਂ ਨੂੰ ਹੱਲ ਕੀਤਾ ਜਾਵੇਗਾ। ਅਜਿਹੇ ਮਾਮਲਿਆਂ ਵਿੱਚ ਵਿਆਹ ਸੰਬੰਧੀ ਵਿਵਾਦ, ਮੋਟਰ ਦੁਰਘਟਨਾ ਦਾਅਵੇ ਦੇ ਮਾਮਲੇ, ਸੇਵਾ ਵਿਵਾਦ, ਜ਼ਮੀਨ ਪ੍ਰਾਪਤੀ ਮਾਮਲੇ, ਖਪਤਕਾਰ ਮਾਮਲੇ, ਅਤੇ ਹੋਰ ਸਿਵਲ ਵਿਵਾਦ ਸ਼ਾਮਲ ਹੋ ਸਕਦੇ ਹਨ ਜੋ ਲੋਕ ਅਦਾਲਤ ਕਾਰਵਾਈਆਂ ਰਾਹੀਂ ਨਿਪਟਾਰੇ ਲਈ ਕਾਨੂੰਨ ਅਧੀਨ ਆਗਿਆਯੋਗ ...
ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਦਵਾਈ ਬਿਲਕੁਲ ਮੁਫ਼ਤ ਮਿਲੇਗੀ

ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਦਵਾਈ ਬਿਲਕੁਲ ਮੁਫ਼ਤ ਮਿਲੇਗੀ

Local news
ਸ੍ਰੀ ਮੁਕਤਸਰ ਸਾਹਿਬ,  9 ਅਗਸਤ 2026:     ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨੈਸ਼ਨਲ ਡੀਵਰਮਿੰਗ ਡੇ ਯਾਨੀ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਿਤੀ 10 ਅਗਸਤ 2026 ਨੂੰ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਵਿਸਤ੍ਰਿਤ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਡਾ. ਲਖਬੀਰ ਕੌਰ ਸਿੱਧੂ ਨੇ ਦੱਸਿਆ ਕਿ ਇਸ ਮੁਹਿੰਮ ਨੂੰ 100 ਫੀਸਦੀ ਸਫਲ ਬਣਾਉਣ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਸਿੱਖਿਆ ਵਿਭਾਗ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਆਪਸੀ ਸਹਿਯੋਗ ਅਤੇ ਅੰਤਰ-ਵਿਭਾਗੀ ਤਾਲਮੇਲ  ਨਾਲ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।  ਉਹਨਾਂ ਅੱਗੇ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ, ਸੁਪਰਵਾਈਜ਼ਰਾਂ ਅਤੇ ਆਂਗਣਵਾੜੀ ਵਰਕਰਾਂ ਦੇ ਸਹਿਯੋਗ ਨਾਲ 1 ਤੋਂ 5 ਸਾਲ ਤੱਕ ਦੇ ਬੱਚਿਆਂ ਅਤੇ ਸਕੂਲ ਨਾ ਜਾਣ ਵਾਲੇ ਬੱਚਿਆਂ ਨੂੰ ਆਂਗਣਵਾੜੀ ਕੇਂਦਰਾਂ ਵਿੱਚ ਦਵਾਈ ਦਿੱਤੀ ਜਾਵੇਗੀ,&n...
ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਨੇ ਬਦਲੀ ਬਡਬਰ ਦੀ ਹਰਜਿੰਦਰ ਕੌਰ ਦੀ ਜ਼ਿੰਦਗੀ

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਨੇ ਬਦਲੀ ਬਡਬਰ ਦੀ ਹਰਜਿੰਦਰ ਕੌਰ ਦੀ ਜ਼ਿੰਦਗੀ

Local news
ਬਰਨਾਲਾ, 9 ਅਗਸਤ        ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਨੇ ਜ਼ਿਲ੍ਹੇ ਦੇ ਪਿੰਡ ਬਡਬਰ ਦੀ ਹਰਜਿੰਦਰ ਕੌਰ ਦੀ ਜ਼ਿੰਦਗੀ ਵਿਚ ਆਰਥਿਕ ਖੁਸ਼ਹਾਲੀ ਲਿਆਂਦੀ ਹੈ। ਜਿੱਥੇ ਉਸਦਾ ਪਰਿਵਾਰ ਪਹਿਲਾਂ ਦਿਹਾੜੀ ਕਰਕੇ ਗੁਜ਼ਾਰਾ ਕਰਦਾ ਸੀ, ਹੁਣ ਉਹ ਆਪਣੇ ਕਾਰੋਬਾਰ ਦੇ ਖ਼ੁਦ ਮਾਲਕ ਹਨ। ਉਹ ਸਵੈ ਸਹਾਇਤਾ ਸਮੂਹ ਨਾਲ ਜੁੜ ਕੇ ਜਿੱਥੇ ਆਪ ਆਰਥਿਕ ਤੌਰ ਉੱਤੇ ਆਤਮ ਨਿਰਭਰ ਹੋਈ, ਓਥੇ ਆਪਣੀ ਪਤੀ ਦਾ ਵੀ ਕਾਰੋਬਾਰ ਸ਼ੁਰੂ ਕੀਤਾ ਜਿਸ ਨਾਲ ਹੁਣ ਉਹ ਚਾਰ ਗੁਣਾ ਵੱਧ ਕਮਾਈ ਕਰ ਰਹੇ ਹਨ।    ਹਰਜਿੰਦਰ ਕੌਰ (36 ਸਾਲ) ਪਤਨੀ ਗੁਰਜਿੰਦਰ ਸਿੰਘ ਵਾਸੀ ਪਿੰਡ ਬਡਬਰ ਨੇ ਦੱਸਿਆ ਕਿ ਉਸ ਦੇ ਪਤੀ ਦਿਹਾੜੀ ਕਰਦੇ ਸਨ ਅਤੇ ਘਰ ਦਾ ਗੁਜ਼ਾਰਾ ਮੁਸ਼ਕਿਲ ਨਾਲ ਚਲਦਾ ਸੀ। ਉਹ ਪਰਿਵਾਰ ਦੀ ਆਰਥਿਕ ਖੁਸ਼ਹਾਲੀ ਦੀ ਸੋਚ ਨਾਲ ਸਾਲ 2019 ਵਿਚ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਸਵੈ ਸਹਾਇਤਾ ਗਰੁੱਪ ਨਾਲ ਜੁੜੀ। ਉਹਨਾਂ ਨੇ 10 ਮੈਂਬਰਾਂ ਦਾ "ਬਾਬਾ ਵਾਲਮੀਕਿ ਜੀ ਸਵੈ ਸਹਾਇਤਾ ਸਮੂਹ" ਬਣਾਇਆ। ਗਰੁੱਪ ਦੇ ਸਾਰੇ ਮੈਂਬਰਾਂ ਨੇ ਪ੍ਰਤੀ ਮਹੀਨਾ 100 ਰੁਪਏ ਬੱਚਤ ਕਰਕੇ ਜਮ੍ਹਾਂ ਕਰਨੀ ਸ਼ੁਰੂ ਕੀ...