Tuesday, September 15
Shadow

Local news

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਸ਼ਹਿਰ ਵਿੱਚ ਚੱਲ ਰਹੀ ਸਫਾਈ ਵਿਵਸਥਾ ਦਾ ਲਿਆ ਜਾਇਜ਼ਾ

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਸ਼ਹਿਰ ਵਿੱਚ ਚੱਲ ਰਹੀ ਸਫਾਈ ਵਿਵਸਥਾ ਦਾ ਲਿਆ ਜਾਇਜ਼ਾ

Local news
ਫਾਜ਼ਿਲਕਾ 8 ਅਗਸਤ 2026… ਵਿਧਾਨ ਸਭਾ ਸੈਸ਼ਨ ਤੋਂ ਬਾਅਦ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਸ਼ਹਿਰ ਦੀ ਚੱਲ ਰਹੀ ਸਫਾਈ ਵਿਵਸਥਾ ਦਾ ਜਾਇਜ਼਼ਾ ਲੈਣ ਪਹੁੰਚੇ।ਇਸ ਮੌਕੇ ਬੋਲਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ ਹੋਣ ਬਾਅਦ ਹੀ ਸ਼ਹਿਰ ਦੀ ਸਫਾਈ ਦੇ ਕੰਮ ਸ਼ੁਰੂ ਹੋ ਗਏ ਸਨ ਤੇ ਹੁਣ ਸਫਾਈ ਦੇ ਕੰਮ ਜ਼ੋਰਾਂ ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਇੱਕ ਹਫ਼ਤੇ ਦੇ ਅੰਦਰ ਹੀ ਫਾਜ਼ਿਲਕਾ ਸ਼ਹਿਰ ਨੂੰ ਪੂਰੀ ਤਰ੍ਹਾਂ ਸਾਫ ਕਰ ਦਿੱਤਾ ਜਾਵੇਗਾ।ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਵਿੱਚ ਲੱਗੀ ਹੈ। ਇਸੇ ਤਹਿਤ ਹੀ ਹੁਣ ਪੰਜਾਬ ਸਰਕਾਰ ਵੱਲੋਂ ਸਫ਼ਾਈ ਕਰਮਚਾਰੀਆਂ ਦੀ ਤਨਖਾਹ ਵਿੱਚ ਵੀ ਵਾਧਾ ਕੀਤਾ ਹੈ ਤਾਂ ਜੋ ਇਨ੍ਹਾਂ ਕਰਮਚਾਰੀਆਂ ਦੇ ਘਰ ਦਾ ਗੁਜ਼ਾਰਾ ਵਧੀਆ ਚੱਲ ਸਕੇ। ਉਨ੍ਹਾਂ ਕਿਹਾ ਕਿ ਸਾਡੇ ਇਹ ਸਫਾਈ ਕਰਮਚਾਰੀਆਂ ਦੀ ਮਿਹਨਤ ਸਦਕਾ ਹੀ ਸਾਡਾ ਸ਼ਹਿਰ ਤੇ ਆਲਾ ਦੁਆਲਾ ਸਾਫ ਹੈ। ਹੁਣ ਇਹ ਕਰਮਚਾਰੀ ਬੜੀ ਮਿਹਨਤ ਤੇ ਸਿੱਦਤ ਨਾਲ ਸ਼ਹਿਰ ਨੂੰ ਸਾਫ ਸੁਥਰਾ ਕਰਨ ਵਿੱਚ ਲੱਗੇ ਹੋਏ ਹਨ।ਉਨ੍ਹ...
ਸੈਂਸਸ ਹੈਂਡਬੁੱਕ ਦੀ ਤਿਆਰੀ ਸਬੰਧੀ ਪਟਵਾਰੀਆਂ ਦੀ ਤਿੰਨ ਰੋਜ਼ਾ ਟ੍ਰੇਨਿੰਗ

ਸੈਂਸਸ ਹੈਂਡਬੁੱਕ ਦੀ ਤਿਆਰੀ ਸਬੰਧੀ ਪਟਵਾਰੀਆਂ ਦੀ ਤਿੰਨ ਰੋਜ਼ਾ ਟ੍ਰੇਨਿੰਗ

Local news
ਸੰਗਰੂਰ, 8 ਅਗਸਤ:  ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦੀ ਸੈਂਸਸ ਬ੍ਰਾਂਚ ਵੱਲੋਂ ਡਿਸਟਰਿਕ ਸੈਂਸਸ ਹੈਂਡਬੁੱਕ ਦੀ ਤਿਆਰੀ ਸਬੰਧੀ ਜ਼ਿਲ੍ਹੇ ਦੇ ਸਮੂਹ ਪਟਵਾਰੀਆਂ ਨੂੰ ਤਿੰਨ ਰੋਜ਼ਾ ਟ੍ਰੇਨਿੰਗ ਦਿੱਤੀ ਗਈ। ਇਸ ਟ੍ਰੇਨਿੰਗ ਦੌਰਾਨ ਦਫ਼ਤਰ ਡਾਇਰੈਕਟਰ ਸੈਂਸਸ ਆਪਰੇਸ਼ਨਜ਼, ਪੰਜਾਬ ਵੱਲੋਂ ਸ੍ਰੀ ਵਿਵੇਕ ਸਿੰਘ ਅਤੇ ਸ੍ਰੀ ਸਰਦੁਲ ਗਰਗ ਨੇ ਸਮੂਹ ਪਟਵਾਰੀਆਂ ਨੂੰ ਸੈਂਸਸ ਹੈਂਡਬੁੱਕ ਦੀ ਤਿਆਰੀ ਸਬੰਧੀ ਲੋੜੀਂਦੀ ਜਾਣਕਾਰੀ ਅਤੇ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ। ਇਸ ਦੌਰਾਨ ਹੈਂਡਬੁੱਕ ਤਿਆਰ ਕਰਨ ਲਈ ਲੋੜੀਂਦੇ ਅੰਕੜਿਆਂ ਅਤੇ ਜਾਣਕਾਰੀ ਨੂੰ ਇਕੱਤਰ ਕਰਨ, ਦਰਜ ਕਰਨ ਅਤੇ ਨਿਰਧਾਰਤ ਪ੍ਰਕਿਰਿਆ ਅਨੁਸਾਰ ਕੰਮ ਕਰਨ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਸੈਂਸਸ ਹੈਂਡਬੁੱਕ ਨਾਲ ਸਬੰਧਤ ਕੰਮ 10 ਅਗਸਤ 2026 ਤੋਂ 8 ਸਤੰਬਰ 2026 ਤਕ ਮੁਕੰਮਲ ਕੀਤਾ ਜਾਣਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੰਗਰੂਰ (ਜ) ਸ਼੍ਰੀ ਅੰਕੁਰ ਮਹਿੰਦਰੂ ਅਤੇ ਸਹਾਇਕ ਕਮਿਸ਼ਨਰ (ਜ) ਸ਼੍ਰੀ ਰਾਜਬੀਰ ਸਿੰਘ ਵੱਲੋਂ ਹਦਾਇਤ ਕੀਤੀ ਗਈ ਕਿ ਟ੍ਰੇਨਿੰਗ ਦੌਰਾਨ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਸੈਂਸਸ ਹੈਂਡਬੁੱਕ ਨਾਲ ਸਬੰਧਤ ਕੰਮ ਨੂੰ ਨ...
ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ

ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ

Local news
ਬਟਾਲਾ, 8 ਅਗਸਤ   ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਚਹੁਪੱਖੀ ਵਿਕਾਸ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਸਮੇਤ ਸਮੁੱਚੇ ਹਲਕੇ ਅੰਦਰ ਜਿਥੇ ਵਿਕਾਸ ਕਾਰਜਾਂ ਨੂੰ ਰਫਤਾਰ ਦਿੱਤੀ ਗਈ ਹੈ, ਉਸ ਦੇ ਨਾਲ ਸਰਕਾਰ ਵਲੋਂ ਲੋਕਹਿਤ ਵਿੱਚ ਬਣਾਈਆਂ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪੁਜਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਹਿਜ਼ ਚਾਰ ਸਾਲਾਂ ਅੰਦਰ ਲੋਕਹਿੱਤ ਵਿੱਚ ਵੱਡੇ ਫੈਸਲੇ ਲਏ ਹਨ ਅਤੇ ਹਰ ਵਰਗ ਦੀ ਭਲਾਈ ਲਈ ਕਾਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਵੱਲੋਂ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਲਾਗੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਲਈ 1,500 ਰੁਪਏ ਅਤੇ ਜਨਰਲ ਸ਼੍ਰੇਣੀ ਦੀਆਂ ਔਰਤਾਂ ਲਈ 1,000 ਰੁਪਏ ਦੀ ਵਿੱਤੀ ਸਹਾਇਤਾ ਕੀਤੀ...
ਸਰਕਾਰੀ ਪ੍ਰਾਇਮਰੀ ਸਕੂਲ ਸਰੂਪਵਾਲੀ ਕਲਾਂ ਵਿਖੇ ‘ਮਦਰ ਵਰਕਸ਼ਾਪ’

ਸਰਕਾਰੀ ਪ੍ਰਾਇਮਰੀ ਸਕੂਲ ਸਰੂਪਵਾਲੀ ਕਲਾਂ ਵਿਖੇ ‘ਮਦਰ ਵਰਕਸ਼ਾਪ’

Local news
ਬਟਾਲਾ, 8 ਅਗਸਤ -    ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਹਦਾਇਤਾਂ ਤੇ ਅਮਲ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼੍ਰੀਮਤੀ ਪਰਮਜੀਤ ਦੀ ਅਗਵਾਈ ਹੇਠ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 1 ਸ. ਜਸਵਿੰਦਰ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਸਰੂਪਵਾਲੀ ਕਲਾਂ ਵਿਖੇ ਮਦਰ ਵਰਕਸ਼ਾਪ ਲਗਾਈ ਗਈ, ਜਿਸ ਵਿੱਚ ਪ੍ਰਥਮ ਕੋਆਰਡੀਨੇਟਰ ਮੈਡਮ ਪੂਜਾ ਵੱਲੋਂ ਵਿਸ਼ੇਸ਼ ਤੌਰ ਤੇ ਪਹੁੰਚ ਕੇ ਹਾਜ਼ਰ ਬੱਚਿਆਂ ਦੀ ਮਾਵਾਂ ਨਾਲ ਸਿੱਖਣ ਸਿਖਾਉਣ ਸਮੱਗਰੀ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਮੈਡਮ ਪੂਜਾ ਨੇ ਕਿਹਾ ਕਿ ਇਹ ਵਰਕਸ਼ਾਪ ਰਾਹੀ ਪ੍ਰੀ ਪ੍ਰਾਇਮਰੀ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਮਾਵਾਂ ਨੂੰ ਸਿੱਖਣ ਮਟੀਰੀਅਲ ਅਤੇ ਹੈੱਡਮੇਡ ਮਟੀਰੀਅਲ ਨਾਲ ਬੱਚਿਆਂ ਨੂੰ ਖੇਡ ਵਿਧੀ ਨਾਲ ਪੜਾਉਣ ਵਾਲੇ ਤਰੀਕੇ ਸਾਂਝੇ ਕੀਤੇ ਗਏ ਹਨ। ਇਸ ਦੌਰਾਨ ਹਾਜ਼ਰ ਵਿਦਿਆਰਥੀਆਂ ਦੀਆਂ ਮਾਵਾਂ ਕੋਲੋਂ ਗਤੀਵਿਧੀਆਂ ਵੀ ਕਰਵਾਈਆਂ ਗਈਆਂ ਜਿਸ ਵਿੱਚ ਉਨ੍ਹਾਂ ਨੇ ਉਤਸ਼ਾਹ ਨਾਲ ਭਾਗ ਲਿਆ। ਜਿਕਰਯੋਗ ਹੈ ਕਿ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਨੀਂਹ ਮਜ਼ਬੂਤ ਕਰਨ ਲਈ ਪੰਜਾਬ ਦੇ ਸਰਕਾਰੀ ਪ...
ਆਤਮਾ ਸਕੀਮ ਤਹਿਤ ਸੀ.ਆਈ.ਪੀ.ਐਚ.ਈ.ਟੀ., ਅਬੋਹਰ ਵਿਖੇ ਪੋਲਟਰੀ ਫਾਰਮਿੰਗ ਵਿਸ਼ੇ ‘ਤੇ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਆਤਮਾ ਸਕੀਮ ਤਹਿਤ ਸੀ.ਆਈ.ਪੀ.ਐਚ.ਈ.ਟੀ., ਅਬੋਹਰ ਵਿਖੇ ਪੋਲਟਰੀ ਫਾਰਮਿੰਗ ਵਿਸ਼ੇ ‘ਤੇ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਆਯੋਜਨ

Local news
ਫਾਜ਼ਿਲਕਾ 8 ਅਗਸਤ ... ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਫਾਜ਼ਿਲਕਾ ਵੱਲੋਂ ਆਤਮਾ ਸਕੀਮ ਅਧੀਨ ਮੁੱਖ ਖੇਤੀਬਾੜੀ ਅਫ਼ਸਰ, ਫਾਜ਼ਿਲਕਾ ਡਾ. ਕੁਲਵੰਤ ਸਿੰਘ ਦੀ ਯੋਗ ਅਗਵਾਈ ਅਤੇ ਡਾ. ਅਰਵਿੰਦ ਕੁਮਾਰ ਅਹਲਾਵਤ, ਮੁਖੀ, ਕ੍ਰਿਸ਼ੀ ਵਿਗਿਆਨ ਕੇਂਦਰ (ਕੇਵੀਕੇ), ਅਬੋਹਰ (ਫਾਜ਼ਿਲਕਾ) ਦੇ ਸਹਿਯੋਗ ਨਾਲ ਸੀ.ਆਈ.ਪੀ.ਐਚ.ਈ.ਟੀ. (CIPHET), ਅਬੋਹਰ ਵਿਖੇ "ਪੋਲਟਰੀ ਫਾਰਮਿੰਗ" ਵਿਸ਼ੇ 'ਤੇ 5 ਰੋਜ਼ਾ ਸਿਖਲਾਈ ਪ੍ਰੋਗਰਾਮ ਸਫ਼ਲਤਾਪੂਰਵਕ ਕਰਵਾਇਆ ਗਿਆ। ਇਸ ਸਿਖਲਾਈ ਪ੍ਰੋਗਰਾਮ ਦਾ ਮੁੱਖ ਉਦੇਸ਼ ਕਿਸਾਨਾਂ, ਪੇਂਡੂ ਨੌਜਵਾਨਾਂ ਅਤੇ ਮਹਿਲਾਵਾਂ ਨੂੰ ਪੋਲਟਰੀ ਪਾਲਣ ਦੇ ਵਿਗਿਆਨਕ ਤਰੀਕਿਆਂ ਨਾਲ ਜਾਣੂ ਕਰਵਾਉਣਾ, ਸਹਾਇਕ ਧੰਦੇ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨਾ ਸੀ। ਸਿਖਲਾਈ ਦੌਰਾਨ ਮਾਹਿਰਾਂ ਵੱਲੋਂ ਪੋਲਟਰੀ ਫਾਰਮ ਦੀ ਸਥਾਪਨਾ, ਵੱਖ-ਵੱਖ ਨਸਲਾਂ ਦੀ ਚੋਣ, ਚੂਚਿਆਂ ਦੀ ਸੰਭਾਲ, ਸੰਤੁਲਿਤ ਖੁਰਾਕ, ਰੋਗਾਂ ਦੀ ਰੋਕਥਾਮ, ਟੀਕਾਕਰਨ, ਸਾਫ਼-ਸਫ਼ਾਈ, ਬਾਇਓ-ਸਿਕਿਊਰਿਟੀ, ਮੁੱਲ ਵਧਾਉਣ, ਮਾਰਕੀਟਿੰਗ ਅਤੇ ਸਰਕਾਰੀ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਭਾਗੀਦਾਰ...
ਐਮ.ਪੀ. ਡਾ. ਰਾਜ ਕੁਮਾਰ ਚੱਬੇਵਾਲ ਵਲੋ ਘੁਮਾਣ-ਸ੍ਰੀ ਹਰਗੋਬਿੰਦਪੁਰ-ਟਾਂਡਾ ਚਾਰ ਮਾਰਗੀ ਪ੍ਰੋਜੈਕਟ ਨੂੰ ਜਲਦ ਮੁੜ ਅਲਾਟ ਕਰਨ ਦੀ ਕੀਤੀ ਮੰਗ

ਐਮ.ਪੀ. ਡਾ. ਰਾਜ ਕੁਮਾਰ ਚੱਬੇਵਾਲ ਵਲੋ ਘੁਮਾਣ-ਸ੍ਰੀ ਹਰਗੋਬਿੰਦਪੁਰ-ਟਾਂਡਾ ਚਾਰ ਮਾਰਗੀ ਪ੍ਰੋਜੈਕਟ ਨੂੰ ਜਲਦ ਮੁੜ ਅਲਾਟ ਕਰਨ ਦੀ ਕੀਤੀ ਮੰਗ

Local news
ਹੁਸ਼ਿਆਰਪੁਰ/ਨਵੀਂ ਦਿੱਲੀ, 8 ਅਗਸਤ: ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਅਤੇ ਐਨਐਚ-503-ਏ ਦੇ ਮੌਜੂਦਾ ਡਬਲ ਲੇਨ ਘੁਮਾਣ-ਸ੍ਰੀ ਹਰਗੋਬਿੰਦਪੁਰ-ਟਾਂਡਾ ਹਿੱਸੇ ਨੂੰ ਚਾਰ ਮਾਰਗੀ ਬਣਾਉਣ ਦੇ ਪ੍ਰੋਜੈਕਟ ਨੂੰ ਜਲਦ ਮੁੜ ਅਲਾਟ ਕਰਨ ਅਤੇ ਪ੍ਰਾਜੈਕਟ ਕੰਮ ਸ਼ੁਰੂ ਕਰਵਾਉਣ ਲਈ ਉਨ੍ਹਾਂ ਦੇ ਨਿੱਜੀ ਦਖਲ ਦੀ ਮੰਗ ਕੀਤੀ। ਮੁਲਾਕਾਤ ਦੌਰਾਨ ਡਾ. ਚੱਬੇਵਾਲ ਨੇ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ ਕਿ ਪੈਕੇਜ-2 ਤਹਿਤ (43.400 ਕਿਲੋਮੀਟਰ ਤੋਂ 85.788 ਕਿਲੋਮੀਟਰ) ਨੂੰ ਕਵਰ ਕਰਨ ਵਾਲਾ ਇਹ ਅਹਿਮ ਪ੍ਰੋਜੈਕਟ ਦੀ ਪਹਿਲਾਂ ਅਲਾਟਮੈਂਟ ਹੋਈ ਸੀ ਜਦਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਐਕੁਆਇਰ ਕੀਤੀ ਜ਼ਮੀਨ ਦਾ ਕਬਜ਼ਾ ਨਾ ਮਿਲਣ ਕਾਰਨ ਨੈਸ਼ਨਲ ਹਾਈਵੇ ਅਥਾਰਟੀ  ਵੱਲੋਂ ਇਹ ਠੇਕਾ ਰੱਦ ਕਰ ਦਿੱਤਾ ਗਿਆ ਸੀ। ਮੈਂਬਰ ਪਾਰਲੀਮੈਂਟ ਨੇ ਨਿਤਿਨ ਗਡਕਰੀ ਨੂੰ ਇਹ ਵੀ ਦੱਸਿਆ ਕਿ ਪ੍ਰੋਜੈਕਟ ਲਈ ਸੋਧੀ ਹੋਈ ਵਿਸਥਾਰਤ ਪ੍ਰੋਜੈਕਟ ਰਿਪੋਰਟ ਹੁਣ ਤਿਆਰ ਕਰਕੇ ਐਨ.ਐਚ.ਏ.ਆਈ. ਦੇ ਸਮਰੱਥ ਅਧਿਕਾਰੀ ਕੋਲ ਜਮ੍ਹਾਂ ਕਰਵਾ ਦਿੱਤੀ ਗਈ ਹੈ, ਜਿਸ ...
ਪੰਜਾਬ ਸਰਕਾਰ ਦਾ 61 ਰੁਪਏ ਪ੍ਰਤੀ ਗਊ ਪ੍ਰਤੀ ਦਿਨ ਦੇਣਾ ਅਹਿਮ ਉਪਰਾਲਾ-ਕੀਮਤੀ ਭਗਤ

ਪੰਜਾਬ ਸਰਕਾਰ ਦਾ 61 ਰੁਪਏ ਪ੍ਰਤੀ ਗਊ ਪ੍ਰਤੀ ਦਿਨ ਦੇਣਾ ਅਹਿਮ ਉਪਰਾਲਾ-ਕੀਮਤੀ ਭਗਤ

Local news
ਫਾਜ਼ਿਲਕਾ 7 ਅਗਸਤ 2026…. ਪੰਜਾਬ ਗਊ ਸੇਵਾ ਕਮਿਸ਼ਨ ਗਊਧਨ ਦੀ ਸੰਭਾਲ ਯਕੀਨੀ ਬਣਾਉਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ ਰਜਿਸਟਰਡ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮਾਫ਼ ਕੀਤੇ ਗਏ ਹਨ ਤੇ ਸਰਕਾਰੀ ਗਊਸ਼ਾਲਾਵਾਂ ਨੂੰ 61 ਰੁਪਏ ਪ੍ਰਤੀ ਗਊ ਪ੍ਰਤੀ ਦਿਨ ਮੁਹੱਈਆ ਕਰਵਾਏ ਜਾਣਗੇ। ਇਸ ਦੇ ਨਾਲ ਹੀ ਸਰਕਾਰ ਵੱਲੋਂ ਸੂਬੇ ਦੀਆਂ ਗਊਸ਼ਾਲਾਵਾਂ ਨੂੰ ਕਾਉ ਲਿਫਟਰ ਵੀ ਮੁੱਹਈਆ ਕਰਵਾਏ ਜਾਣਗੇ, ਇਸ ਨਾਲ ਗਊਸ਼ਾਲਾਵਾਂ ਨੂੰ ਵੱਡੀ ਰਾਹਤ ਮਿਲੇਗੀ। ਇਹ ਪ੍ਰਗਟਾਵਾ ਉਪ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਸ੍ਰੀ ਕੀਮਤੀ ਭਗਤ ਨੇ ਏਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਪ੍ਰਸ਼ਾਸਨਿਕ ਅਤੇ ਵਿਭਾਗੀ ਅਧਿਕਾਰੀਆਂ ਅਤੇ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਤੇ ਪੱਤਰਕਾਰਾਂ ਨਾਲ ਰੱਖੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ।ਮੀਟਿੰਗ ਦੌਰਾਨ ਉਪ ਚੇਅਰਮੈਨ ਨੇ ਗਊਸ਼ਾਲਾ ਪ੍ਰਬੰਧਕਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਸੁਝਾਅ ਵੀ ਸੁਣੇ ਅਤੇ ਭਰੋਸਾ ਦਿੱਤਾ ਕਿ ਗਊਧਨ ਦੀ ਭਲਾਈ ਨਾਲ ਸਬੰਧਤ ਹਰੇਕ ਜਾਇਜ਼ ਮਸਲੇ ਦਾ ਤਰਜੀਹੀ ਆਧਾਰ 'ਤੇ ਹੱਲ ਕੀ...
ਜ਼ਿਲ੍ਹਾ ਗੁਰਦਾਸਪੁਰ ਵਿੱਚ ਵੋਟਰਾਂ ਦੀ ਘਰ-ਘਰ ਜਾ ਕੇ ਤਸਦੀਕ ਦਾ ਕੰਮ ਸਫਲਤਾਪੂਰਵਕ ਮੁਕੰਮਲ

ਜ਼ਿਲ੍ਹਾ ਗੁਰਦਾਸਪੁਰ ਵਿੱਚ ਵੋਟਰਾਂ ਦੀ ਘਰ-ਘਰ ਜਾ ਕੇ ਤਸਦੀਕ ਦਾ ਕੰਮ ਸਫਲਤਾਪੂਰਵਕ ਮੁਕੰਮਲ

Local news
ਗੁਰਦਾਸਪੁਰ, 7 ਅਗਸਤ- ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ) ਮੁਹਿੰਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੋਟਰਾਂ ਦੀ ਘਰ-ਘਰ ਜਾ ਕੇ ਤਸਦੀਕ (ਹਾਊਸ ਟੂ ਹਾਊਸ ਵੈਰੀਫਿਕੇਸ਼ਨ) ਦਾ ਕੰਮ ਸਫਲਤਾਪੂਰਵਕ ਮੁਕੰਮਲ ਹੋ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਗੁਰਦਾਸਪੁਰ ਸ਼੍ਰੀ ਆਦਿਤਿਆ ਉੱਪਲ ਨੇ ਅੱਜ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਹੋਈ ਸਮੀਖਿਆ ਮੀਟਿੰਗ ਦੌਰਾਨ ਦਿੱਤੀ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ 25 ਜੂਨ ਤੋਂ 03 ਅਗਸਤ 2026 ਤੱਕ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿੱਚ ਬੂਥ ਲੈਵਲ ਅਫ਼ਸਰਾਂ ਵੱਲੋਂ ਘਰ-ਘਰ ਜਾ ਕੇ ਵੋਟਰਾਂ ਦੀ ਤਸਦੀਕ ਕੀਤੀ ਗਈ। ਉਨ੍ਹਾਂ ਕਿਹਾ ਕਿ ਬੀ.ਐੱਲ.ਓਜ਼. ਨੇ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਈ, ਜਿਸ ਲਈ ਉਹ ਵਧਾਈ ਦੇ ਹੱਕਦਾਰ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁਹਿੰਮ ਦੀ ਸ਼ੁਰੂਆਤ ਸਮੇਂ ਜ਼ਿਲ੍ਹੇ ਵਿੱਚ ਕੁੱਲ 12,93,682 ਵੋਟਰ ਦਰਜ ਸਨ। ਘਰ-ਘਰ ਤਸਦੀਕ ਦੌਰਾਨ 11,83,552 ਇਨੂਮਰੇਸ਼ਨ ਫਾਰਮ ਪ੍ਰਾਪਤ ਹੋਏ, ਜਦਕਿ 1,08,473 ...
ਡੀ.ਡੀ.ਪੀ.ਓ. ਵੱਲੋਂ KIOSK ਅਤੇ ਸਖੀ ਸ਼ਕਤੀ ਮੇਲੇ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ

ਡੀ.ਡੀ.ਪੀ.ਓ. ਵੱਲੋਂ KIOSK ਅਤੇ ਸਖੀ ਸ਼ਕਤੀ ਮੇਲੇ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ

Local news
ਸ੍ਰੀ ਮੁਕਤਸਰ ਸਾਹਿਬ, 07 ਅਗਸਤ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਸ੍ਰੀ ਸੁਰਿੰਦਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ KIOSK ਅਤੇ ਸਖੀ ਸ਼ਕਤੀ ਮੇਲੇ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਸ੍ਰੀ ਸੁਰਿੰਦਰ ਸਿੰਘ ਢਿੱਲੋਂ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਉਦਯੋਗ ਕੇਂਦਰ ਵੱਲੋਂ ਇੱਕ KIOSK Centre/Store ਤਿਆਰ ਕਰਵਾਇਆ ਜਾਣਾ ਹੈ। ਇਸ KIOSK ਵਿੱਚ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਬਣੇ ਸਵੈ-ਸਹਾਇਤਾ ਸਮੂਹਾਂ ਤੋਂ ਤਿਆਰ ਸਮਾਨ ਦੀ ਵਿਕਰੀ ਕੀਤੀ ਜਾਵੇਗੀ ਤਾਂ ਜੋ ਗਰੀਬ ਪਿੰਡ ਦੀਆਂ ਔਰਤਾਂ ਜੋ ਘਰ ਵਿੱਚ ਕਿਸੇ ਵੀ ਤਰ੍ਹਾਂ ਦਾ ਹੱਥੀ ਸਮਾਨ ਤਿਆਰ ਕਰਦੀਆਂ ਹਨ, ਉਨ੍ਹਾਂ ਨੂੰ ਸਮਾਨ ਦੀ ਵਿਕਰੀ ਕਰਨ ਵਿੱਚ ਮਦਦ ਮਿਲ ਸਕੇ। ਇਸ ਨਾਲ ਪਿੰਡ ਦੀਆਂ ਔਰਤਾਂ ਨੂੰ ਆਪਣੀ ਆਜੀਵਿਕਾ ਵਿੱਚ ਵਾਧਾ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਸਾਲ-2026 ਦੌਰਾਨ ਸਖੀ ਸ਼ਕਤੀ ਮੇਲਾ ਕਰਵਾਇਆ ਜਾਣਾ&nbs...
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਪਿੰਡ ਸੇਢਾ ਸਿੰਘ ਵਾਲਾ ਅਤੇ ਪਿੰਡ ਦਲ ਸਿੰਘ ਵਾਲਾ ਵਿਖੇ ਦਿਖਾਈ ਗਈ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਪਿੰਡ ਸੇਢਾ ਸਿੰਘ ਵਾਲਾ ਅਤੇ ਪਿੰਡ ਦਲ ਸਿੰਘ ਵਾਲਾ ਵਿਖੇ ਦਿਖਾਈ ਗਈ

Local news
ਜੈਤੋ, 7 ਅਗਸਤ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮਾਂ ਦੀ ਲੜੀ ਤਹਿਤ ਹਲਕਾ ਜੈਤੋ ਦੇ ਪਿੰਡ ਸੇਢਾ ਸਿੰਘ ਵਾਲਾ ਅਤੇ ਪਿੰਡ ਦਲ ਸਿੰਘ ਵਾਲਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਸਮਾਜਿਕ ਸਮਾਨਤਾ, ਭਾਈਚਾਰਕ ਸਾਂਝ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਉਜਾਗਰ ਕਰਦੀ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਦਸਤਾਵੇਜ਼ੀ ਫ਼ਿਲਮ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀ ਬਾਣੀ ਅਤੇ ਸਮਾਜ ਨੂੰ ਦਿੱਤੇ ਗਏ ਸਮਾਨਤਾ, ਆਪਸੀ ਭਾਈਚਾਰੇ, ਸਦਭਾਵਨਾ ਅਤੇ ਮਨੁੱਖਤਾ ਦੇ ਸੰਦੇਸ਼ ਤੋਂ ਜਾਣੂ ਕਰਵਾਇਆ ਗਿਆ। ਫ਼ਿਲਮ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਮੌਜੂਦਾ ਸਮੇਂ ਵਿੱਚ ਅਪਣਾਉਣ ਦੀ ਲੋੜ ਤੇ ਵੀ ਵਿਸ਼ੇਸ਼ ਚਾਨਣਾ ਪਾਇਆ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨ ਪੀੜ੍ਹੀ ਨੂੰ ਸਾਡੇ ਮਹਾਨ ਸੰਤ...