ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਪ੍ਰਧਾਨਗੀ ਹੇਠ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਸਬੰਧੀ ਸਮੀਖਿਆ ਮੀਟਿੰਗ
ਮਾਲੇਰਕੋਟਲਾ, 6 ਅਗਸਤ: ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਦੀ ਪ੍ਰਧਾਨਗੀ ਹੇਠ ਰਾਸ਼ਟਰ ਪੱਧਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਨੂੰ ਸਫ਼ਲਤਾਪੂਰਵਕ ਮਨਾਉਣ ਸਬੰਧੀ ਸਿਹਤ, ਸਿੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ 10 ਅਗਸਤ ਨੂੰ ਚਲਾਈ ਜਾਣ ਵਾਲੀ ਮੁਹਿੰਮ ਦੀਆਂ ਤਿਆਰੀਆਂ, ਵਿਭਾਗਾਂ ਵਿਚਾਲੇ ਤਾਲਮੇਲ ਅਤੇ ਵੱਧ ਤੋਂ ਵੱਧ ਬੱਚਿਆਂ ਤੱਕ ਐਲਬੈਂਡਾਜੋਲ ਦੀ ਖੁਰਾਕ ਪਹੁੰਚਾਉਣ ਲਈ ਵਿਸਥਾਰ ਨਾਲ ਚਰਚਾ ਕੀਤੀ ਗਈ।
ਰਿੰਪੀ ਗਰਗ ਨੇ ਦੱਸਿਆ ਕਿ ਰਿੰਪੀ ਗਰਗ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 1 ਤੋਂ 19 ਸਾਲ ਤੱਕ ਦੇ ਲਗਭਗ 97 ਹਜ਼ਾਰ ਬੱਚਿਆਂ ਨੂੰ ਐਲਬੈਂਡਾਜੋਲ ਦੀ ਖੁਰਾਕ ਦੇਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। ਇਸ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਆਂਗਣਵਾੜੀ ਕੇਂਦਰਾਂ, ਆਈ.ਟੀ.ਆਈ., ਡਿਪਲੋਮਾ ਅਤੇ ਡਿਗਰੀ ਕਾਲਜਾਂ ਵਿੱਚ ਪੜ੍ਹ ਰਹੇ ਬੱ...








