Tuesday, September 15
Shadow

Local news

ਚੇਅਰਪਰਸਨ, ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ 28 ਜੁਲਾਈ ਤੋਂ 30 ਜੁਲਾਈ ਤੱਕ ਮਲੋਟ ਵਿੱਚ ਸਮਾਗਮਾਂ ਦਾ ਆਯੋਜਨ

ਚੇਅਰਪਰਸਨ, ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ 28 ਜੁਲਾਈ ਤੋਂ 30 ਜੁਲਾਈ ਤੱਕ ਮਲੋਟ ਵਿੱਚ ਸਮਾਗਮਾਂ ਦਾ ਆਯੋਜਨ

Local news
ਸ੍ਰੀ ਮੁਕਤਸਰ ਸਾਹਿਬ, 27 ਜੁਲਾਈਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀਮਤੀ ਰਾਜ ਲਾਲੀ ਗਿੱਲ ਚੇਅਰਪਰਸਨ, ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ 28 ਜੁਲਾਈ ਤੋਂ 30 ਜੁਲਾਈ ਤੱਕ ਮਲੋਟ ਵਿੱਚ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ। ਉਹਨਾਂ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ 28 ਜੁਲਾਈ ਨੂੰ ਸਵੇਰੇ 10.30 ਵਜੇ ਕੰਪਿਊਟਰ ਰਿਸੋਰਸ ਸੈਂਟਰ ਨੇੜੇ ਮਿਮਿਟ ਕਾਲਜ ਵਿੱਚ ਲੋਕ ਅਦਾਲਤ ਦੀ ਪ੍ਰਧਾਨਗੀ ਕਰਨਗੇ ਹੈ। 29 ਜੁਲਾਈ ਨੂੰ ਸਵੇਰੇ 10.00 ਵਜੇ ਕੇ.ਜੀ.ਰਿਜੋਰਟ ਮਲੋਟ ਵਿੱਚ ਤੀਆ ਦੇ ਪ੍ਰੋਗਰਾਮ ਵਿੱਚ ਭਾਗ ਲੈਣਗੇ, ਜਦਕਿ 30 ਜੁਲਾਈ ਨੂੰ ਮਿਮਿਟ ਕਾਲਜ ਮਲੋਟ ਵਿਖੇ ਅਵੇਅਰਨੈਸ ਪ੍ਰੋਗਰਾਮ ਦੀ ਪ੍ਰਧਾਨਗੀ ਕਰਨਗੇ। ਜਿਕਰਯੋਗ ਹੈ ਕਿ ਇਹਨਾਂ ਸਮਾਗਮਾਂ ਵਿੱਚ ਡਾ.ਬਲਜੀਤ ਕੌਰ ਕੈਬਨਿਟ ਮੰਤਰੀ ਪੰਜਾਬ ਵਿਸ਼ੇਸ਼ ਤੌਰ ਤੇ ਸਿਰਕਤ ਕਰਨਗੇ।                      ਉਹਨਾਂ ਲੋੜਵੰਦਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਸਮਾਗਮਾਂ ਵਿੱਚ ਸ਼ਾਮਿਲ ਹੋ ਕੇ ਵੱਧ ਤੋਂ ...
ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵਲੋਂ ਸੀ.ਬੀ.ਐੱਸ.ਈ ਬਾਹਰਵੀਂ ਜਮਾਤ ਦੀ ਪ੍ਰੀਖਿਆ ਨੂੰ ਮੁੱਖ ਰੱਖਦਿਆਂ

ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵਲੋਂ ਸੀ.ਬੀ.ਐੱਸ.ਈ ਬਾਹਰਵੀਂ ਜਮਾਤ ਦੀ ਪ੍ਰੀਖਿਆ ਨੂੰ ਮੁੱਖ ਰੱਖਦਿਆਂ

Local news
ਗੁਰਦਾਸਪੁਰ, 27 ਜੁਲਾਈ () ਸ੍ਰੀ ਗੁਰਸਿਮਰਨ ਸਿੰਘ ਢਿੱਲੋਂ, ਵਧੀਕ, ਜਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆ ਹੋਇਆ ਜ਼ਿਲ੍ਹਾ ਗੁਰਦਾਸਪੁਰ ਵਿਖੇ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਚੀਮਾਂ ਪਬਲਿਕ ਸਕੂਲ ਬਟਾਲਾ ਅਤੇ ਰਤਨ ਦਾਈ ਖੋਸਲਾ ਦਾਵ ਮਾਡਲ ਸੀਨੀਅਰ ਸੈਕੰਡਰੀ ਬਿੰਦੂ ਬੱਲਾ ਰਾਮ ਤੀਰਥ ਰੋਡ ਬਟਾਲਾ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ਤੇ ਮਿਤੀ 28.07.2026 ਨੂੰ ਪਾਬੰਦੀ ਲਗਾਈ ਗਈ ਹੈ, ਪਰ ਇਹ ਹੁਕਮ ਉਹਨਾਂ ਵਿਅਕਤੀਆਂ 'ਤੇ ਲਾਗੂ ਨਹੀਂ ਹੋਵੇਗਾ ਜੋ ਇਹਨਾਂ ਪ੍ਰੀਖਿਆਵਾਂ ਵਿਚ ਡਿਊਟੀ 'ਤੇ ਹੋਣਗੇ । ਹੁਕਮਾਂ ਵਿੱਚ ਦੱਸਿਆ ਗਿਆ ਹੈ ਕਿ ਸੀ.ਬੀ.ਐੱਸ.ਈ ਬਾਹਰਵੀਂਜਮਾਤ ਦੀ ਪ੍ਰੀਖਿਆ ਮਿਤੀ 28.07.2026 ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਬੋਰਡ ਵਲੋਂ ਸਥਾਪਿਤ ਕੀਤੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿਖੇ ਕਰਵਾਈ ਜਾ ਰਹੀ ਹੈ । ਪ੍ਰੀਖਿਆ ਸਵੇਰੇ 10 ਵਜੇ ਤੇ ਦੁਪਹਿਰ 01.30 ਵਜੇ ਤੱਕ ਹੋਵੇਗੀ। ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਵਿਘਨ ਪਾਉਣ ਵਾਲੇ ਅਨਸਰ ਇਕੱਠੇ ...
ਜ਼ਿਲ੍ਹੇ ਦੇ ਰੋਜ਼ਾਨਾ ਚਾਰ ਪਿੰਡਾਂ ‘ਚ ਦਿਖਾਈ ਜਾ ਰਹੀ ਹੈ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ

ਜ਼ਿਲ੍ਹੇ ਦੇ ਰੋਜ਼ਾਨਾ ਚਾਰ ਪਿੰਡਾਂ ‘ਚ ਦਿਖਾਈ ਜਾ ਰਹੀ ਹੈ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ

Local news
ਤਰਨ ਤਾਰਨ, 27 ਜੁਲਾਈ :            ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਜ਼ਿਲ੍ਹੇ ਦੇ ਪਿੰਡਾਂ ਵਿੱਚ ਗੁਰੂ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ’ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਿਖਾਈ ਜਾ ਰਹੀ ਹੈ। ਜ਼ਿਲ੍ਹੇ ਦੇ ਰੋਜ਼ਾਨਾ ਚਾਰ ਪਿੰਡਾਂ 'ਚ ਇਹ ਫ਼ਿਲਮ ਦਿਖਾਈ ਜਾ ਰਹੀ ਹੈ ਬੀਤੀ ਸ਼ਾਮ ਡਾਕੂਮੈਂਟਰੀ ਵੈਨਾਂ ਜ਼ਿਲ੍ਹੇ ਦੇ ਪਿੰਡ ਕਸੇਲ, ਕਸੇਲ ਹਵੇਲੀਆਂ, ਭੈਣੀ ਮੱਟੂਆ ਤੇ ਕੰਬੋ ਵਿਖੇ ਪਹੁੰਚੀਆਂ, ਜਿਥੇ ਐਲ.ਈ.ਡੀ. ਸਕਰੀਨਾਂ ’ਤੇ ਵਿਸ਼ੇਸ਼ ਦਸਤਾਵੇਜ਼ੀ ਫਿਲਮ ਰਾਹੀਂ ਵੱਡੀ ਗਿਣਤੀ ਪਿੰਡ ਵਾਸੀਆਂ ਅਤੇ ਨੌਜਵਾਨਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਸਮਾਨਤਾ, ਮਨੁੱਖਤਾ ਦੀ ਭਲਾਈ, ਸੱਚ ਅਤੇ ਭਾਈਚਾਰੇ ਦੇ ਸੰਦੇਸ਼ ਤੋਂ ਜਾਣੂ ਕਰਵਾਇਆ ਗਿਆ। ਦਸਤਾਵੇਜ਼ੀ ਫਿਲਮ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਸਮਾਜਿਕ ਸੁਧਾਰਾਂ ਲਈ ਉਨ੍ਹਾਂ ਦੇ ਯੋਗਦਾਨ, ਮਨੁੱਖੀ ਕਦਰਾਂ-ਕੀਮਤਾਂ ਨੂੰ ਅਪਣਾਉਣ, ਸਮਾਜਿਕ ਬਰਾਬਰੀ, ਸੇਵਾ...
ਵਿਸ਼ਵ ਦਿਮਾਗ ਦਿਵਸ ਮੌਕੇ ਦਿਮਾਗੀ ਸਿਹਤ ਪ੍ਰਤੀ ਜਾਗਰੂਕਤਾ ਹੀ ਸਭ ਤੋਂ ਵੱਡਾ ਬਚਾਅ – ਡਾ. ਬੌਬੀ ਗੁਲਾਟੀ

ਵਿਸ਼ਵ ਦਿਮਾਗ ਦਿਵਸ ਮੌਕੇ ਦਿਮਾਗੀ ਸਿਹਤ ਪ੍ਰਤੀ ਜਾਗਰੂਕਤਾ ਹੀ ਸਭ ਤੋਂ ਵੱਡਾ ਬਚਾਅ – ਡਾ. ਬੌਬੀ ਗੁਲਾਟੀ

Local news
ਰੂਪਨਗਰ, 22 ਜੁਲਾਈ: ਵਿਸ਼ਵ ਦਿਮਾਗ ਦਿਵਸ ਦੇ ਮੌਕੇ 'ਤੇ ਸਿਵਲ ਸਰਜਨ ਦਫ਼ਤਰ ਰੂਪਨਗਰ ਵਿਖੇ ਦਿਮਾਗੀ ਸਿਹਤ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸਹਾਇਕ ਸਿਵਲ ਸਰਜਨ ਡਾ. ਬੌਬੀ ਗੁਲਾਟੀ ਨੇ ਕਿਹਾ ਕਿ ਹਰ ਸਾਲ 22 ਜੁਲਾਈ ਨੂੰ ਵਿਸ਼ਵ ਦਿਮਾਗ ਦਿਵਸ ਮਨਾਉਣ ਦਾ ਮਕਸਦ ਲੋਕਾਂ ਨੂੰ ਦਿਮਾਗ ਨਾਲ ਸਬੰਧਤ ਬਿਮਾਰੀਆਂ, ਉਨ੍ਹਾਂ ਦੀ ਰੋਕਥਾਮ, ਸਮੇਂ ਸਿਰ ਪਛਾਣ ਅਤੇ ਪ੍ਰਭਾਵਸ਼ਾਲੀ ਇਲਾਜ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਦਿਮਾਗ ਹੀ ਸਿਹਤਮੰਦ ਜੀਵਨ ਦੀ ਬੁਨਿਆਦ ਹੈ। ਦਿਮਾਗ ਸਾਡੇ ਸਰੀਰ ਦਾ ਸਭ ਤੋਂ ਮਹੱਤਵਪੂਰਨ ਅੰਗ ਹੈ, ਜੋ ਸੋਚਣ, ਯਾਦ ਰੱਖਣ, ਫ਼ੈਸਲੇ ਲੈਣ, ਬੋਲਣ, ਤੁਰਨ-ਫਿਰਨ ਅਤੇ ਸਰੀਰ ਦੇ ਹੋਰ ਸਾਰੇ ਅੰਗਾਂ ਦੀ ਕਾਰਗੁਜ਼ਾਰੀ ਨੂੰ ਨਿਯੰਤਰਿਤ ਕਰਦਾ ਹੈ। ਡਾ. ਬੌਬੀ ਗੁਲਾਟੀ ਨੇ ਕਿਹਾ ਕਿ ਅੱਜ ਦੀ ਭੱਜਦੌੜ ਭਰੀ ਜ਼ਿੰਦਗੀ, ਮਾਨਸਿਕ ਤਣਾਅ, ਗੈਰ-ਸੰਤੁਲਿਤ ਖੁਰਾਕ, ਨੀਂਦ ਦੀ ਕਮੀ, ਸਰੀਰਕ ਗਤੀਵਿਧੀਆਂ ਦੀ ਘਾਟ ਅਤੇ ਤੰਬਾਕੂ ਤੇ ਸ਼ਰਾਬ ਵਰਗੇ ਨਸ਼ਿਆਂ ਦੀ ਵਰਤੋਂ ਕਾਰਨ ਦਿਮਾਗ ਨਾਲ ਸਬੰਧਤ ਬਿਮਾਰੀਆਂ ਵਿ...
ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ, ਡਿਪਟੀ ਕਮਿਸ਼ਨਰ

ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ, ਡਿਪਟੀ ਕਮਿਸ਼ਨਰ

Local news
ਸ੍ਰੀ ਮੁਕਤਸਰ ਸਾਹਿਬ, 22 ਜੁਲਾਈ :                 ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਕੀਤੀ ਗਈ ਘੋਸ਼ਣਾ ਅਤੇ ਰਾਜ ਸਰਕਾਰ ਵਲੋਂ ਲਏ ਫੈਸਲੇ ਅਨੁਸਾਰ ਨੈਸ਼ਨਲ ਫੂਡ ਸਿਕਿਊਰਿਟੀ ਐਕਟ, 2013/ ਸਮਾਰਟ ਰਾਸ਼ਨ ਕਾਰਡ ਸਕੀਮ ਹੇਠ ਨਵੇਂ ਰਾਸ਼ਨ ਕਾਰਡ ਬਨਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਆਨਲਾਇਨ ਅਰਜ਼ੀਆਂ ਪ੍ਰਾਪਤ ਕੀਤੀਆਂ ਜਾਣੀਆਂ ਹਨ। ਇਸ ਪਹਿਲਕਦਮੀ ਦਾ ਮੁੱਖ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਯੋਗ ਪਰਿਵਾਰਾਂ/ਲਾਭਪਾਤਰੀਆਂ ਨੂੰ ਇੱਕ ਪਾਰਦਰਸ਼ੀ, ਨਿਰਪੱਖ ਅਤੇ ਤਕਨਾਲੋਜੀ-ਅਧਾਰਿਤ ਪ੍ਰਕਿਰਿਆ ਰਾਹੀਂ ਸ਼ਾਮਲ ਕੀਤਾ ਜਾਵੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਪੰਚਾਲ ਨੇ ਸਾਂਝੀ ਕੀਤੀ।                 ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦ...
ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ

ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ

Local news
ਧੂਰੀ, 22 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਪਿੰਡ ਮੀਮਸਾ ਵਿਖੇ ਕਰੀਬ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਵਿਸ਼ਵ ਪੱਧਰੀ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਉਦੇਸ਼ ਪੇਂਡੂ ਖੇਤਰਾਂ ਦੇ ਨੌਜਵਾਨਾਂ ਨੂੰ ਵੀ ਸ਼ਹਿਰਾਂ ਵਰਗੀਆਂ ਆਧੁਨਿਕ ਖੇਡ ਸਹੂਲਤਾਂ ਉਪਲਬਧ ਕਰਵਾਉਣਾ ਹੈ, ਤਾਂ ਜੋ ਉਹ ਆਪਣੀ ਖੇਡ ਪ੍ਰਤਿਭਾ ਨੂੰ ਨਿਖਾਰ ਕੇ ਰਾਜ, ਦੇਸ਼ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਪੰਜਾਬ ਦਾ ਨਾਮ ਰੌਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਮੀਮਸਾ ਵਿਖੇ ਬਣਨ ਵਾਲਾ ਹਾਕੀ ਐਸਟ੍ਰੋਟਰਫ ਇਲਾਕੇ ਦੇ ਖਿਡਾਰੀਆਂ ਲਈ ਇੱਕ ਵੱਡੀ ਸੌਗਾਤ ਸਾਬਤ ਹੋਵੇਗਾ। ਇਸ ਨਾਲ ਨਾ ਸਿਰਫ਼ ਹਾਕੀ ਖੇਡ ਨੂੰ ਹੋਰ ਉਤਸ਼ਾਹ ਮਿਲੇਗਾ, ਸਗੋਂ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ...
ਅੱਖਾਂ ਦੀ ਜਾਂਚ ਅਤੇ ਐਨਕਾਂ ਦੀ ਵੰਡ ਲਈ ਲਗਾਇਆ ਗਿਆ ਵਿਸ਼ੇਸ਼ ਕੈਂਪ: ਡਾ. ਹਰਜੀਤ ਸਿੰਘ

ਅੱਖਾਂ ਦੀ ਜਾਂਚ ਅਤੇ ਐਨਕਾਂ ਦੀ ਵੰਡ ਲਈ ਲਗਾਇਆ ਗਿਆ ਵਿਸ਼ੇਸ਼ ਕੈਂਪ: ਡਾ. ਹਰਜੀਤ ਸਿੰਘ

Local news
ਬਰਨਾਲਾ, 21 ਜੁਲਾਈ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਹੁਕਮਾਂ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 'ਨੈਸ਼ਨਲ ਪ੍ਰੋਗਰਾਮ ਫ਼ਾਰ ਕੰਟਰੋਲ ਆਫ਼ ਬਲਾਇੰਡਨੈੱਸ' ਅਧੀਨ ਸਿਹਤ ਵਿਭਾਗ ਬਰਨਾਲਾ ਵੱਲੋਂ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਅੱਖਾਂ ਦੀ ਜਾਂਚ ਦਾ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਹ ਕੈਂਪ ਬਾਬਾ ਸ੍ਰੀ ਚੰਦ ਜੀ ਗੁਰਦੁਆਰਾ ਸਾਹਿਬ, ਗਲੀ ਨੰਬਰ 12, ਸੇਖਾ ਰੋਡ, ਬਰਨਾਲਾ ਵਿਖੇ ਆਯੋਜਿਤ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ/ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਜੀਤ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਨੇੜੇ ਦੀ ਨਜ਼ਰ ਦੀਆਂ ਮੁਫ਼ਤ ਐਨਕਾਂ ਅਤੇ ਲੋੜੀਂਦੀਆਂ ਦਵਾਈਆਂ ਵੰਡੀਆਂ ਗਈਆਂ ਹਨ।ਸੀਨੀਅਰ ਮੈਡੀਕਲ ਅਫ਼ਸਰ ਬਰਨਾਲਾ ਡਾ. ਇੰਦੂ ਬਾਂਸਲ ਅਤੇ ਅੱਖਾਂ ਦੇ ਮਾਹਿਰ/ਜ਼ਿਲ੍ਹਾ ਨੋਡਲ ਅਫ਼ਸਰ ਡਾ. ਅਮੋਲਦੀਪ ਕੌਰ ਨੇ ਦੱਸਿਆ ਕਿ ਕੈਂਪ ਵਿੱਚ 45 ਸਾਲ ਤੋਂ ਵੱਧ ਉਮਰ ਦੇ 186 ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਇਸ ਵਿੱਚੋਂ 117 ਲੋੜਵੰਦਾਂ ਨੂੰ ਮੌਕੇ 'ਤੇ ਹੀ ਮੁਫ਼ਤ ਐਨਕਾਂ ਅਤੇ ਦਵਾਈਆਂ ਦਿੱਤੀਆਂ ਗਈਆਂ। ਜਾਂਚ ਦੌਰਾਨ 24 ਮਰੀਜ਼ਾਂ...
ਡਾਕੂਮੈਂਟਰੀ ਰਾਹੀਂ ਨੌਜਵਾਨਾਂ ਤੱਕ ਪਹੁੰਚਾਇਆ ਗਿਆ ਜਾ ਰਿਹਾ ਹੈ ਸ਼੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼

ਡਾਕੂਮੈਂਟਰੀ ਰਾਹੀਂ ਨੌਜਵਾਨਾਂ ਤੱਕ ਪਹੁੰਚਾਇਆ ਗਿਆ ਜਾ ਰਿਹਾ ਹੈ ਸ਼੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼

Local news
ਕੋਟਕਪੂਰਾ 21 ਜੁਲਾਈ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਬੀਤੀ ਸ਼ਾਮ ਕੋਟਕਪੂਰਾ ਹਲਕੇ ਦੇ ਪਿੰਡ ਨੱਥੇਵਾਲਾ ਅਤੇ ਸਿੱਖਾਵਾਲਾ ਵਿਖੇ ਪਹੁੰਚੀ। ਇਸ ਮੌਕੇ ਪਿੰਡ ਵਾਸੀਆਂ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਉਪਦੇਸ਼ਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਪ੍ਰਚਾਰ ਵੈਨ ਰਾਹੀਂ ਅੱਧੇ ਘੰਟੇ ਦੀ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਉਨ੍ਹਾਂ ਵੱਲੋਂ ਦਿੱਤੇ ਮਨੁੱਖਤਾ, ਸਮਾਨਤਾ, ਸਮਾਜਿਕ ਨਿਆਂ, ਸੇਵਾ, ਭਾਈਚਾਰੇ ਅਤੇ ਸਦਭਾਵਨਾ ਦੇ ਸਰਬਵਿਆਪੀ ਸੰਦੇਸ਼ ਨੂੰ ਦਰਸਾਉਂਦੀ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ, ਜਿਸ ਨੇ ਦਰਸ਼ਕਾਂ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ ਦਰਸ਼ਨ, ਸਮਾਜ ਸੁਧਾਰਕ ਵਿਚਾਰਾਂ ਅਤੇ ਸਮਾਜ ਵਿੱਚ ਬਰਾਬਰੀ ਤੇ ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਦੇ ਯੋਗਦਾਨ ਨਾਲ ਨੇੜਿਓਂ ਜਾਣੂ ਕਰਵਾਇਆ। ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕ...
ਖੇਤੀਬਾੜੀ ਵਿਭਾਗ ਵੱਲੋਂ ‘ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀ’ ਅਧੀਨ ਪਿੰਡ ਬੱਲਮਗੜ੍ਹ ਵਿਖੇ ‘ਖੇਤ ਦਿਵਸ’ ਦਾ ਆਯੋਜਨ

ਖੇਤੀਬਾੜੀ ਵਿਭਾਗ ਵੱਲੋਂ ‘ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀ’ ਅਧੀਨ ਪਿੰਡ ਬੱਲਮਗੜ੍ਹ ਵਿਖੇ ‘ਖੇਤ ਦਿਵਸ’ ਦਾ ਆਯੋਜਨ

Local news
ਸ੍ਰੀ ਮੁਕਤਸਰ ਸਾਹਿਬ, 21 ਜੁਲਾਈਮੁੱਖ ਖੇਤੀਬਾੜੀ ਅਫਸਰ, ਸ਼੍ਰੀ ਮੁਕਤਸਰ ਸਾਹਿਬ ਡਾ. ਜਗਸੀਰ ਸਿੰਘ ਦੇ ਦਿਸ਼ਾ—ਨਿਰਦੇਸ਼ਾਂ ਅਤੇ ਸਹਾਇਕ ਪੌਦਾ ਸੁਰੱਖਿਆ ਅਫਸਰ, ਸ਼੍ਰੀ ਮੁਕਤਸਰ ਸਾਹਿਬ ਡਾ. ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਸ਼੍ਰੀ ਮੁਕਤਸਰ ਸਾਹਿਬ ਦੇ ਅਧੀਨ ਆਉਂਦੇ ਸਰਕਲ ਬਧਾਈ ਦੇ ਪਿੰਡ ਬੱਲਮਗੜ੍ਹ ਵਿਖੇ ‘ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀੋ’ ਅਧੀਨ ਖੇਤ ਦਿਵਸ (ਫ਼ੀਲਡ ਡੇ) ਆਯੋਜਿਤ ਕੀਤਾ ਗਿਆ।                              ਇਸ ਮੌਕੇ ਡਾ. ਹਰਮਨਦੀਪ ਸਿੰਘ (ਏ.ਡੀ.ਓ.) ਨੇ ਨਰਮੇ/ਕਪਾਹ ਦੀ ਫਸਲ ਵਿੱਚ ਖਾਦਾਂ ਦੇ ਸਹੀ ਪ੍ਰਬੰਧਨ ਅਤੇ ਸੰਤੁਲਿਤ ਵਰਤੋਂ ਬਾਰੇ ਤਕਨੀਕੀ ਨੁਕਤੇ ਸਾਂਝੇ ਕੀਤੇ। ਇਸ ਦੇ ਨਾਲ ਹੀ ਉਹਨਾਂ ਕਿਸਾਨਾਂ ਨੂੰ ਨਰਮੇ ਦੀ ਫਸਲ ਨੂੰ ਕੀੜੇ—ਮਕੌੜਿਆਂ (ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ) ਦੇ ਹਮਲੇ ਤੋਂ ਬਚਾਉਣ ਲਈ ਸਰਵਪੱਖੀ ਕੀਟ ਪ੍ਰਬੰਧਨ ਦੇ ਅਹਿਮ ਨੁਕਤੇ ਦੱਸੇ। ਉਹਨਾਂ ਕਿਸਾਨਾਂ ਨੂੰ ਖੇਤਾਂ ਵਿੱਚੋਂ ਨਦੀਨਾਂ ਦੀ ਸਾਫ—ਸਫਾਈ ਰੱਖਣ ਅਤੇ ਨਰਮੇ ਦੀ ਫਸਲ ਦਾ ਲਗਾਤਾਰ ਸਰਵੇਖਣ (ਨਿਰੀਖਣ) ਕਰਦੇ ਰਹਿਣ ਲਈ ਆਖਿਆ ਤਾਂ ਜੋ ਕੀੜੇ—ਮਕੌੜਿਆਂ ਦਾ ਖਾਸ ਧਿਆਨ ਰੱਖਿਆ ਜਾ ਸਕੇ ...
ਆਰ.ਟੀ.ਓ. ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ 15 ਸਕੂਲ ਬੱਸਾਂ ਦੀ ਕੀਤੀ ਜਾਂਚ

ਆਰ.ਟੀ.ਓ. ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ 15 ਸਕੂਲ ਬੱਸਾਂ ਦੀ ਕੀਤੀ ਜਾਂਚ

Local news
ਹੁਸ਼ਿਆਰਪੁਰ, 21 ਜੁਲਾਈ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਖੇਤਰੀ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਅਮਨਦੀਪ ਕੌਰ ਘੁੰਮਣ ਨੇ ਮੰਗਲਵਾਰ ਨੂੰ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਵਾਹਨਾਂ ਦੀ ਵਿਸ਼ੇਸ਼ ਜਾਂਚ ਮੁਹਿੰਮ ਚਲਾਈ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੀਆਂ ਕੁੱਲ 15 ਸਕੂਲ ਬੱਸਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ।ਜਾਂਚ ਦੌਰਾਨ ਬੱਸਾਂ ਦੇ ਲੋੜੀਂਦੇ ਦਸਤਾਵੇਜ਼, ਫਿਟਨੈੱਸ ਸਰਟੀਫਿਕੇਟ, ਪਰਮਿਟ, ਬੀਮਾ, ਪ੍ਰਦੂਸ਼ਣ ਸਰਟੀਫਿਕੇਟ, ਅੱਗ ਬੁਝਾਉਣ ਵਾਲੇ ਯੰਤਰ, ਮੁੱਢਲੀ ਸਹਾਇਤਾ ਕਿੱਟ, ਜੀ.ਪੀ.ਐਸ., ਸੀ.ਸੀ.ਟੀ.ਵੀ. ਕੈਮਰੇ ਅਤੇ ਹੋਰ ਸੁਰੱਖਿਆ ਮਾਪਦੰਡਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਸੁਰੱਖਿਆ ਨਿਯਮਾਂ ਦੀ ਉਲੰਘਣਾ ਪਾਏ ਜਾਣ 'ਤੇ 2 ਸਕੂਲ ਬੱਸਾਂ ਦੇ ਚਲਾਨ ਕੀਤੇ ਗਏ।         ਆਰ.ਟੀ.ਓ. ਅਮਨਦੀਪ ਕੌਰ ਘੁੰਮਣ ਨੇ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਸਕੂਲ ਵਾਹਨਾਂ ਲਈ ਨਿਰਧਾਰਤ ਸਾਰੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਨੀ ਲਾਜ਼ਮੀ ਹੈ।ਉਨ੍ਹਾਂ ...