ਹਕੀਮਪੁਰਾ (ਖਟੜਾ) ਵਿਖੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਲਈ ਨਿਯੁਕਤ ਬੀ.ਐਲ.ਏ.-2 ਦੀ ਟਰੇਨਿੰਗ ਮੀਟਿੰਗ ਆਯੋਜਿਤ
ਮਾਲੇਰਕੋਟਲਾ, 17 ਜੂਨ:
"ਮਿਸ਼ਨ ਵਿਧਾਨ ਸਭਾ ਚੋਣਾਂ-2027" ਦੀਆਂ ਤਿਆਰੀਆਂ ਦੇ ਤਹਿਤ ਆਮ ਆਦਮੀ ਪਾਰਟੀ ਵੱਲੋਂ ਹਲਕਾ ਮਾਲੇਰਕੋਟਲਾ ਦੇ ਪਿੰਡ ਹਕੀਮਪੁਰਾ (ਖਟੜਾ) ਵਿਖੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਲਈ ਨਿਯੁਕਤ ਕੀਤੇ ਗਏ ਬਲਾਕ ਲੇਵਲ ਏਜੰਟਾਂ-2 (ਬੀ.ਐਲ.ਏ.-2) ਦੀ ਇੱਕ ਮਹੱਤਵਪੂਰਨ ਟਰੇਨਿੰਗ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੀ ਅਗਵਾਈ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਵੱਲੋਂ ਕੀਤੀ ਗਈ।
ਮੀਟਿੰਗ ਦੌਰਾਨ ਡਾ. ਜਮੀਲ ਉਰ ਰਹਿਮਾਨ ਨੇ ਬੀ.ਐਲ.ਏ.-2 ਅਤੇ ਹਾਜ਼ਰ ਪਾਰਟੀ ਵਰਕਰਾਂ ਨੂੰ ਵੋਟਰ ਸੂਚੀ ਦੀ ਵਿਸ਼ੇਸ਼ ਸੋਧ (ਐੱਸ.ਆਈ.ਆਰ.) ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਹਰ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ...








