Tuesday, September 15
Shadow

Local news

ਮਾਨਸੂਨ ਸੀਜ਼ਨ ਦੌਰਾਨ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਜਾਣ : ਦੀਪਸ਼ਿਖਾ ਸ਼ਰਮਾ

ਮਾਨਸੂਨ ਸੀਜ਼ਨ ਦੌਰਾਨ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਜਾਣ : ਦੀਪਸ਼ਿਖਾ ਸ਼ਰਮਾ

Local news
ਫ਼ਿਰੋਜ਼ਪੁਰ, 16 ਜੁਲਾਈ 2026: ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਮਾਨਸੂਨ ਸੀਜ਼ਨ ਦੌਰਾਨ ਭਾਰੀ ਮੀਂਹ ਕਾਰਨ ਦਰਿਆਵਾਂ ਵਿੱਚ ਵਧਦੇ ਪਾਣੀ ਦੇ ਪੱਧਰ ਕਾਰਨ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਬਾਰੇ ਹੋਈ ਅਹਿਮ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਗਾਊਂ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਸੰਭਾਵਿਤ ਹੜ੍ਹਾਂ ਦਾ ਸਾਹਮਣਾ ਕਰਨ ਲਈ ਪੂਰੀ ਜ਼ਿੰਮੇਵਾਰੀ ਅਤੇ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ, ਐਸ.ਡੀ.ਐਮ. ਫ਼ਿਰੋਜ਼ਪੁਰ ਅਭਿਸ਼ੇਕ ਸ਼ਰਮਾ, ਐਸ.ਡੀ.ਐਮ. ਜ਼ੀਰਾ ਸੂਰਜ, ਐਸ.ਡੀ.ਐਮ. ਗੁਰੂਹਰਸਹਾਏ ਹਰਦੀਪ ਸਿੰਘ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਰੁਕਨੇ ਵਾਲਾ, ਗੱਟਾ ਬਾਦਸ਼ਾਹ ਅਤੇ  ਨਾਜ਼ੁਕ ਸਥਿਤੀ ਵਾਲੇ ਹੋਰ ਪਿੰਡਾਂ ਦਾ ਪਹਿਲਾਂ ਤੋਂ ਹੀ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲੈ ਲਿਆ ਜਾਵੇ ਅਤੇ ਬੰਨ੍ਹਾਂ, ਨੋਚਾਂ, ਪੁਲਾਂ, ਰਸਤਿਆਂ ਆਦਿ ਨੂੰ ਪਹਿਲਾਂ ਤੋਂ ਹੀ ਮਜ਼ਬੂਤ ਕਰ ਲਿਆ ਜਾਵੇ ਤਾਂ ਜੋ ਭਾਰੀ ਮੀਂਹ ਅਤੇ ਸਤਲੁਜ ਵਿੱਚ ...
ਵਿਦਿਆਰਥੀਆਂ ਦੀਆਂ ਰੈਲੀਆਂ ਨੇ ਵੋਟਰਾਂ ‘ਚ ਜਗਾਈ ਨਵੀਂ ਅਲਖ

ਵਿਦਿਆਰਥੀਆਂ ਦੀਆਂ ਰੈਲੀਆਂ ਨੇ ਵੋਟਰਾਂ ‘ਚ ਜਗਾਈ ਨਵੀਂ ਅਲਖ

Local news
ਤਰਨ ਤਾਰਨ, 16 ਜੁਲਾਈ - ਜ਼ਿਲ੍ਹੇ ਵਿੱਚ ਐਸ.ਆਈ.ਆਰ 2026 ਤਹਿਤ ਚੱਲ ਰਹੇ ਵੋਟਰ ਸੁਧਾਈ ਦੇ ਕੰਮ ਨੇ ਹੁਣ ਰਫ਼ਤਾਰ ਫੜ ਲਈ ਹੈ। ਸਕੂਲੀ ਵਿਦਿਆਰਥੀਆਂ ਵੱਲੋਂ ਕੀਤੀਆਂ ਜਾ ਰਹੀਆਂ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕਾਰਨ ਆਮ ਲੋਕਾਂ ਵਿੱਚ ਵੋਟ ਸੁਧਾਈ ਦੇ ਕੰਮ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ-ਕਮ-ਨੋਡਲ ਅਫ਼ਸਰ ਸਵੀਪ ਰਜਿੰਦਰ ਕੌਰ ਦੀ ਅਗਵਾਈ ਅਤੇ ਅਣਥੱਕ ਮਿਹਨਤ ਸਦਕਾ ਜ਼ਿਲ੍ਹੇ ਦੇ ਸਮੂਹ ਬਲਾਕਾਂ ਵਿੱਚ ਇਹ ਮੁਹਿੰਮ ਜੰਗੀ ਪੱਧਰ ‘ਤੇ ਚਲਾਈ ਜਾ ਰਹੀ ਹੈ। ਸਕੂਲ ਮੁਖੀਆਂ ਅਤੇ ਪ੍ਰਿੰਸੀਪਲਾਂ ਦੇ ਸਹਿਯੋਗ ਨਾਲ ਵਿਦਿਆਰਥੀ ਰੈਲੀਆਂ, ਪੋਸਟਰ ਮੁਕਾਬਲੇ ਅਤੇ ਹੋਰ ਜਾਗਰੂਕਤਾ ਪ੍ਰੋਗਰਾਮਾਂ ਰਾਹੀਂ ਲੋਕਾਂ ਨੂੰ ਵੋਟਾਂ ਦੀ ਸੁਧਾਈ ਅਤੇ ਨਵੀਆਂ ਵੋਟਾਂ ਬਣਵਾਉਣ ਲਈ ਪ੍ਰੇਰਿਤ ਕਰ ਰਹੇ ਹਨ। ਨੋਡਲ ਅਫ਼ਸਰ ਸਵੀਪ ਰਜਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਦੀਆਂ ਕੋਸ਼ਿਸ਼ਾਂ ਕਾਰਨ ਲੋਕ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਵਧੇਰੇ ਜਾਗਰੂਕ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਕੂਲਾਂ ਵਿੱਚ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦਾ ਸਿੱਧਾ ਅਸਰ ਜ਼ਮੀਨੀ ਪੱਧਰ ‘ਤੇ ਦੇਖਣ ...
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤਹਿਤ ਪ੍ਰਚਾਰ ਵੈਨ ਦੂਹੇਵਾਲਾ ਅਤੇ ਭੂੰਦੜ ਵਿਖੇ ਪੁੱਜੀ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤਹਿਤ ਪ੍ਰਚਾਰ ਵੈਨ ਦੂਹੇਵਾਲਾ ਅਤੇ ਭੂੰਦੜ ਵਿਖੇ ਪੁੱਜੀ

Local news
ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 16 ਜੁਲਾਈ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਬਲਾਕ ਗਿੱਦੜਬਾਹਾ ਦੇ ਪਿੰਡ ਦੂਹੇਵਾਲਾ ਅਤੇ ਭੂੰਦੜ ਵਿਖੇ ਪੁੱਜੀ। ਇਸ ਮੌਕੇ ਦੋਵੇਂ ਪਿੰਡਾਂ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀ ਬਾਣੀ ਅਤੇ ਮਨੁੱਖਤਾ ਲਈ ਦਿੱਤੇ ਅਮੁੱਲੇ ਸੰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ। ਪ੍ਰਚਾਰ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਆਪਸੀ ਸਦਭਾਵਨਾ ਅਤੇ ਉੱਚ-ਨੀਚ ਦੇ ਭੇਦਭਾਵ ਨੂੰ ਖਤਮ ਕਰਨ ਦੇ ਸੰਦੇਸ਼ ’ਤੇ ਆਧਾਰਿਤ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ। ਹਾਜ਼ਰ ਲੋਕਾਂ ਨੇ ਇਸ ਡਾਕੂਮੈਂਟਰੀ ਨੂੰ ਬਹੁਤ ਸ਼ਰਧਾ ਅਤੇ ਰੁਚੀ ਨਾਲ ਦੇਖਿਆ ਅਤੇ ਗੁਰੂ ਸਾਹਿਬ ਦੇ ਆਦਰਸ਼ਾਂ ਨੂੰ ਆਪਣੇ ...
ਵਿਧਾਇਕ ਲਾਲਪੁਰਾ ਵੱਲੋਂ ਕੱਦਗਿੱਲ ਅਤੇ ਲਾਲਪੁਰ ਦੀਆਂ 9 ਸੜਕਾਂ ਦੀ ਨਵੀਂ ਉਸਾਰੀ ਦੇ ਕੰਮ ਦੀ ਸ਼ੁਰੂਆਤ

ਵਿਧਾਇਕ ਲਾਲਪੁਰਾ ਵੱਲੋਂ ਕੱਦਗਿੱਲ ਅਤੇ ਲਾਲਪੁਰ ਦੀਆਂ 9 ਸੜਕਾਂ ਦੀ ਨਵੀਂ ਉਸਾਰੀ ਦੇ ਕੰਮ ਦੀ ਸ਼ੁਰੂਆਤ

Local news
ਤਰਨ ਤਾਰਨ, 16 ਜੁਲਾਈ : ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਅੱਜ ਪਿੰਡ ਕੱਦਗਿੱਲ ਅਤੇ ਲਾਲਪੁਰ ਦੀਆਂ 9 ਲਿੰਕ ਸੜਕਾਂ ਦੀ ਨਵੀਂ ਉਸਾਰੀ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਪਿੰਡਾਂ ਦੀਆਂ ਸੜਕਾਂ ਦੇ ਕਾਇਆ ਕਲਪ ਲਈ ਵੱਡੇ ਪੱਧਰ 'ਤੇ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸੇ ਤਹਿਤ ਪਿਛਲੇ ਚਾਰ ਸਾਲਾਂ ਦੌਰਾਨ ਕਰੋੜਾਂ ਰੁਪਏ ਦੀ ਲਾਗਤ ਨਾਲ ਹਲਕਾ ਖਡੂਰ ਸਾਹਿਬ ਦੀਆਂ ਸੜਕਾਂ ਦੀ ਵੀ ਨੁਹਾਰ ਬਦਲੀ ਗਈ ਹੈ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ 'ਚ ਇਸ ਕੰਮ ਵਿੱਚ ਹੋਰ ਵੀ ਤੇਜ਼ੀ ਲਿਆਂਦੀ ਜਾਵੇਗੀ। ਹਲਕੇ ਦੀਆਂ ਪੇਂਡੂ ਸੜਕਾਂ ਦੀ ਨੁਹਾਰ ਬਦਲਣ ਲਈ ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦਾ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਖਡੂਰ ਸਾਹਿਬ ਨੂੰ ਵਿਕਾਸ ਦੀਆਂ ਬੁਲੰਦੀਆਂ 'ਤੇ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀ ਅਤੇ ਸਬੰਧਤ ਇਲਾਕਿਆਂ ਦੀਆਂ ਅਹਿਮ ਸ਼ਖਸੀਅਤਾਂ ਵੱਡੀ ਗ...
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਿੱਧਵਾਂ ਵਿਖੇ ‘ਰੁੱਖ ਮਿੱਤਰਾ’ ਰੁੱਖ ਲਗਾਓ ਮੁਹਿੰਮ ਦਾ ਆਗਾਜ਼

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਿੱਧਵਾਂ ਵਿਖੇ ‘ਰੁੱਖ ਮਿੱਤਰਾ’ ਰੁੱਖ ਲਗਾਓ ਮੁਹਿੰਮ ਦਾ ਆਗਾਜ਼

Local news
ਗੁਰਦਾਸਪੁਰ, 15 ਜੁਲਾਈ()  ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (CAD) ਦੀਆਂ ਹਦਾਇਤਾਂ ਅਤੇ ਸਪੈਸ਼ਲ ਡੀ.ਜੀ.ਪੀ. (ਕਮਿਊਨਿਟੀ ਅਫੇਅਰਜ਼ ਡਿਵੀਜ਼ਨ) ਸ੍ਰੀਮਤੀ ਗੁਰਪ੍ਰੀਤ ਦਿਓ, ਆਈ.ਪੀ.ਐਸ. ਦੇ ਦੂਰਅੰਦੇਸ਼ੀ ਵਿਜ਼ਨ ਅਨੁਸਾਰ ਸ਼ੁਰੂ ਕੀਤੀ ਗਈ ‘ਰੁੱਖ ਮਿੱਤਰਾ’ ਰੁੱਖ ਲਗਾਓ ਮੁਹਿੰਮ ਪੁਲਿਸ ਅਤੇ ਸਿੱਖਿਆ ਵਿਭਾਗ ਦੀ ਵਾਤਾਵਰਨ ਸੰਭਾਲ, ਲੋਕ ਭਾਗੀਦਾਰੀ ਅਤੇ ਟਿਕਾਊ ਵਿਕਾਸ ਪ੍ਰਤੀ ਸਾਂਝੀ ਵਚਨਬੱਧਤਾ ਦਾ ਪ੍ਰਤੀਕ ਹੈ। ਇਸੇ ਲੜੀ ਤਹਿਤ ਵਾਤਾਵਰਨ ਸੁਰੱਖਿਆ ਨੂੰ ਪ੍ਰੋਤਸਾਹਿਤ ਕਰਨ ਅਤੇ ਨੌਜਵਾਨਾਂ ਵਿੱਚ ਕੁਦਰਤ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਿੱਧਵਾਂ ਵਿਖੇ ‘ਰੁੱਖਮਿੱਤਰ’ ਰੁੱਖ ਲਗਾਓ ਮੁਹਿੰਮ ਦਾ ਸ਼ੁਭ ਆਰੰਭ ਸ੍ਰੀ ਆਦਿੱਤਿਆ, ਆਈ.ਪੀ.ਐਸ., ਸੀਨੀਅਰ ਪੁਲਿਸ ਕਪਤਾਨ, ਗੁਰਦਾਸਪੁਰ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਮੁਕੇਸ਼ ਵਰਮਾ ਦੀ ਨਿਗਰਾਨੀ ਹੇਠ ਕੀਤਾ ਗਿਆ। ਇਸ ਮੌਕੇ ਐੱਸ.ਪੀ. ਹੈੱਡਕੁਆਰਟਰ ਜੁਗਰਾਜ ਸਿੰਘ, ਇੰਸਪੈਕਟਰ ਅਮਨਪ੍ਰੀਤ ਕੌਰ, ਸਟੂਡੈਂਟ ਪੁਲਿਸ ਕੈਡਿਟ (ਐੱਸ.ਪੀ.ਸੀ.) ਪ੍ਰੋਗਰਾਮ ਦੇ ...
ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਰੋਜ਼ਗਾਰ ਕੈਂਪ17 ਜੁਲਾਈ ਨੂੰ

ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਰੋਜ਼ਗਾਰ ਕੈਂਪ17 ਜੁਲਾਈ ਨੂੰ

Local news
ਗੁਰਦਾਸਪੁਰ, 15 ਜੁਲਾਈ -  ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਦਾਸਪੁਰ ਗੁਰਸਿਮਰਨ ਸਿੰਘ ਢਿੱਲੋਂ ਦੀ ਯੋਗ ਅਗਵਾਈ ਹੇਠ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵੱਲੋਂ 17 ਜੁਲਾਈ ਨੂੰ ਇੱਕ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਡੀ.ਸੀ ਦਫਤਰ ਕੰਪਲੈਕਸ ਗੁਰਦਾਸਪੁਰ ਦੇ ਕਮਰਾ ਨੰ: 217 ਬਲਾਕ—ਬੀ ਵਿੱਚ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ ਦੇ 2:30 ਵਜੇ ਤੱਕ ਲੱਗੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਨਰੇਸ਼ ਕੁਮਾਰ ਜਿਲ੍ਹਾ ਰੋਜ਼ਗਾਰ ਅਫਸਰ ਨੇ ਦੱਸਿਆਂ ਕਿ ਇਸ ਕੈਂਪ ਵਿਚ ਮਾਰੂਤੀ ਸੁਜੂਕੀ ਪ੍ਰਾਈਵੇਟ ਲਿਮਿਟੇਡ ਅਤੇ  Indusind bank ਦੇ ਕਰਮਚਾਰੀਆਂ ਵੱਲੋਂ  ਕੰਪਿਉਟਰ ਆਪਰੇਟਰ, ਸੈਲਸਮੈਨ ਅਤੇ  ਰਿਲੇਸ਼ਨਸ਼ਿਪ ਮੈਨੇਜਰ ਦੀ ਆਸਾਮੀਆਂ ਵਾਸਤੇ ਮੌਕੇ ਤੇ ਇੰਟਰਵਿਉ ਕੀਤੀ ਜਾਵੇਗੀ। ਇੰਟਰਵਿਉ ਪਾਸ ਕਰਨ ਵਾਲੇ ਪ੍ਰਾਰਥੀਆਂ ਸਿਲੈਕਸ਼ਨ ਹੋਣ ਉਪਰੰਤ ਵਧੀਆਂ ਤਨਖਾਹ ਦਿੱਤੀ ਜਾਵੇਗੀ । ਆਸਾਮੀਆਂ ਨੂੰ ਅਪਲਾਈ ਕਰਨ ਲਈ ਘੱਟੋ ਘੱਟ ਯੋਗਤਾ ਬਾਰਵੀਂ ਪਾਸ ਹੈ। ਇਸ ਸਬੰਧੀ ਜਿਲ੍ਹਾ ਰੋਜ਼...
ਨਾਬਾਰਡ ਤੇ ਪੀਐੱਸਆਰਐੱਲਐੱਮ ਦੇ ਸਾਂਝੇ ਉਪਰਾਲੇ ਨਾਲ ਸਵੈ-ਸਹਾਇਤਾ ਸਮੂਹਾਂ ਦੀਆਂ ਮਹਿਲਾਵਾਂ ਬਣੀਆਂ ਉਦਮੀ

ਨਾਬਾਰਡ ਤੇ ਪੀਐੱਸਆਰਐੱਲਐੱਮ ਦੇ ਸਾਂਝੇ ਉਪਰਾਲੇ ਨਾਲ ਸਵੈ-ਸਹਾਇਤਾ ਸਮੂਹਾਂ ਦੀਆਂ ਮਹਿਲਾਵਾਂ ਬਣੀਆਂ ਉਦਮੀ

Local news
ਬਰਨਾਲਾ, 15 ਜੁਲਾਈ-     ਪੇਂਡੂ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਵੱਲ ਕਦਮ ਚੁੱਕਦਿਆਂ ਨਾਬਾਰਡ ਦੇ ਜਨਰਲ ਮੈਨੇਜਰ ਸ੍ਰੀਮਤੀ ਅੰਬਿਕਾ ਜੋਤੀ ਨੇ ਅੱਜ ਜ਼ਿਲ੍ਹਾ ਬਰਨਾਲਾ ਦੇ ਪਿੰਡ ਬਡਬਰ ਅਤੇ ਠੀਕਰੀਵਾਲ ਵਿੱਚ ਲਾਈਵਲੀਹੁੱਡਜ਼ ਐਂਡ ਐਂਟਰਪ੍ਰਾਈਜ਼ ਡਿਵੈਲਪਮੈਂਟ ਪ੍ਰੋਗਰਾਮ (LEDP) ਤਹਿਤ ਬਣਾਈਆਂ ਬੇਕਰੀ ਉਤਪਾਦਾਂ ਵਾਲੀਆਂ ਦੋ ਦੁਕਾਨਾਂ ਦਾ ਉਦਘਾਟਨ ਕੀਤਾ।    ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਆਈ ਏ ਐੱਸ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਦੀ ਅਗਵਾਈ ਹੇਠ ਇਹ ਪ੍ਰੋਗਰਾਮ ਨਾਬਾਰਡ ਅਤੇ ਪੰਜਾਬ ਸਟੇਟ ਰੂਰਲ ਲਾਈਵਲੀਹੁੱਡ ਮਿਸ਼ਨ (ਪੀਐੱਸਆਰਐੱਲਐੱਮ), ਬਰਨਾਲਾ ਦੇ ਸਾਂਝੇ ਉਪਰਾਲੇ ਨਾਲ ਚਲਾਇਆ ਜਾ ਰਿਹਾ ਹੈ।   ਇਸ ਪ੍ਰੋਗਰਾਮ ਤਹਿਤ ਬਡਬਰ, ਠੀਕਰੀਵਾਲ ਤੇ ਸੇਖਾ ਪਿੰਡਾਂ ਦੀਆਂ 90 ਸਵੈ-ਸਹਾਇਤਾ ਸਮੂਹਾਂ (SHGs) ਦੀਆਂ ਮਹਿਲਾਵਾਂ ਨੂੰ ਬੇਕਰੀ ਉਤਪਾਦ ਤਿਆਰ ਕਰਨ ਅਤੇ ਉਦਮ ਸਥਾਪਿਤ ਕਰਨ ਦੀ ਸਿਖਲਾਈ ਦਿੱਤੀ ਗਈ ਸੀ। ਸਿਖਲਾਈ ਦੌਰਾਨ ਮਹਿਲਾਵਾਂ ਨੇ ਪੀਜ਼ਾ ਬ੍ਰੈੱਡ, ਕੂਕੀਜ਼, ਕੇਕ, ਮਿਠਾਈਆਂ ...
ਐੱਨ.ਐੱਸ.ਐੱਸ ਵਲੰਟੀਅਰਾਂ ਨੂੰ ਖੋਜ-ਬਚਾਅ ਅਤੇ ਬੇਸਿਕ ਲਾਈਫ ਸਪੋਰਟ ਦੀ ਦਿੱਤੀ ਉੱਚ ਪੱਧਰੀ ਸਿਖਲਾਈ

ਐੱਨ.ਐੱਸ.ਐੱਸ ਵਲੰਟੀਅਰਾਂ ਨੂੰ ਖੋਜ-ਬਚਾਅ ਅਤੇ ਬੇਸਿਕ ਲਾਈਫ ਸਪੋਰਟ ਦੀ ਦਿੱਤੀ ਉੱਚ ਪੱਧਰੀ ਸਿਖਲਾਈ

Local news
ਤਰਨ ਤਾਰਨ, 15 ਜੁਲਾਈ :       ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ), ਚੰਡੀਗੜ੍ਹ ਵੱਲੋਂ ਸ਼੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ, ਤਰਨ ਤਾਰਨ ਵਿਖੇ ਕਰਵਾਏ ਜਾ ਰਹੇ ਸੱਤ ਦਿਨਾਂ ਦੇ ਯੁਵਾ ਆਪਦਾ ਮਿਤਰ ਯੋਜਨਾ ਸਿਖਲਾਈ ਪ੍ਰੋਗਰਾਮ ਦੇ ਤੀਜੇ ਦਿਨ ਐੱਨ.ਐੱਸ.ਐੱਸ ਵਲੰਟੀਅਰਾਂ ਨੂੰ ਖੋਜ-ਬਚਾਅ ਅਤੇ ਬੇਸਿਕ ਲਾਈਫ ਸਪੋਰਟ ਸੰਬੰਧੀ ਵਿਸਤ੍ਰਿਤ ਪ੍ਰਯੋਗਾਤਮਕ ਸਿਖਲਾਈ ਦਿੱਤੀ ਗਈ। ਸਿਖਲਾਈ ਮਗਸੀਪਾ ਚੰਡੀਗੜ੍ਹ ਦੀ ਟੀਮ ਅੰਕੁਰ ਸ਼ਰਮਾ, ਸਚਿਨ ਸ਼ਰਮਾ ਆਯੁਸ਼ ਠਾਕੁਰ, ਜਾਨਸਨ, ਮਿਸ ਕੋਮਲ ਅਤੇ ਮਿਸ ਪ੍ਰੇਰਣਾ ਵੱਲੋਂ ਕਰਵਾਈ ਗਈ। ਤਕਨੀਕੀ ਸੈਸ਼ਨਾਂ ਦੌਰਾਨ ਵਲੰਟੀਅਰਾਂ ਨੂੰ ਖੋਜ-ਬਚਾਅ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ ਅਤੇ ਇਮਾਰਤਾਂ ਦੇ ਢਹਿ ਜਾਣ ਦੇ ਵੱਖ-ਵੱਖ ਰੂਪਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਮਲਬੇ ਵਿੱਚ ਫਸੇ ਲੋਕਾਂ ਨੂੰ ਸੁਰੱਖਿਅਤ ਢੰਗ ਨਾਲ ਬਚਾਉਣ ਦੀਆਂ ਆਧੁਨਿਕ ਤਕਨੀਕਾਂ ਅਤੇ ਰੈਸਕਿਊ ਟੀਮ ਦੀ ਸੁਰੱਖਿਆ ਸਬੰਧੀ ਮਹੱਤਵਪੂਰਨ ਦਿਸ਼ਾ-ਨਿਰਦੇਸ਼ ਵੀ ਸਾਂਝੇ ਕੀਤੇ ਗਏ। ਪ੍ਰਯੋਗਾਤਮਕ ਸਿਖਲਾਈ ਦੌਰਾਨ ਵਲ...
ਮਾਤਾ ਨੈਣਾ ਦੇਵੀ ਮੇਲੇ ਨੂੰ ਧਿਆਨ ਵਿੱਚ ਰੱਖਦੇ ਹੋਏ ਆਰ.ਟੀ.ਓ. ਰੂਪਨਗਰ ਵੱਲੋਂ ਕੀਤੀ ਗਈ ਵਿਸ਼ੇਸ਼ ਚੈਕਿੰਗ

ਮਾਤਾ ਨੈਣਾ ਦੇਵੀ ਮੇਲੇ ਨੂੰ ਧਿਆਨ ਵਿੱਚ ਰੱਖਦੇ ਹੋਏ ਆਰ.ਟੀ.ਓ. ਰੂਪਨਗਰ ਵੱਲੋਂ ਕੀਤੀ ਗਈ ਵਿਸ਼ੇਸ਼ ਚੈਕਿੰਗ

Local news
ਰੂਪਨਗਰ, 14 ਜੁਲਾਈ: ਮਾਤਾ ਨੈਣਾ ਦੇਵੀ ਮੇਲੇ ਦੇ ਮੱਦੇਨਜ਼ਰ ਯਾਤਰੀਆਂ ਦੀ ਸੁਰੱਖਿਆ ਅਤੇ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਸ਼੍ਰੀ ਰਾਜਪਾਲ ਸਿੰਘ ਸੇਖੋਂ, ਪੀ.ਸੀ.ਐੱਸ., ਰਿਜਨਲ ਟਰਾਂਸਪੋਰਟ ਅਫਸਰ, (ਆਰ.ਟੀ.ਓ.), ਰੂਪਨਗਰ ਅਤੇ ਸ਼੍ਰੀ ਸਰਬਜੀਤ ਸਿੰਘ ਸੈਣੀ, ਸਹਾਇਕ ਟਰਾਂਸਪੋਰਟ ਅਫਸਰ, ਰੂਪਨਗਰ ਵਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਰਿਜਨਲ ਟਰਾਂਸਪੋਰਟ ਅਫਸਰ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਕੁੱਲ 10 ਬੱਸਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 4 ਬੱਸਾਂ ਵੱਲੋਂ ਮੋਟਰ ਵਾਹਨ ਐਕਟ ਅਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਕਾਰਨ ਮੌਕੇ 'ਤੇ ਚਲਾਨ ਕੀਤੇ ਗਏ। ਇਸ ਮੌਕੇ ਆਰ.ਟੀ.ਓ. ਰੂਪਨਗਰ ਸ਼੍ਰੀ ਰਾਜਪਾਲ ਸਿੰਘ ਸੇਖੋਂ ਨੇ ਟਰਾਂਸਪੋਰਟਰਾਂ ਨੂੰ ਹਦਾਇਤ ਕੀਤੀ ਕਿ ਮੇਲੇ ਦੌਰਾਨ ਚੱਲਣ ਵਾਲੀਆਂ ਸਾਰੀਆਂ ਬੱਸਾਂ ਦੇ ਲੋੜੀਂਦੇ ਦਸਤਾਵੇਜ਼, ਜਿਵੇਂ ਕਿ ਪਰਮਿਟ, ਫਿਟਨੈੱਸ ਸਰਟੀਫਿਕੇਟ, ਬੀਮਾ, ਟੈਕਸ ਅਤੇ ਡਰਾਈਵਰਾਂ ਦੇ ਲਾਇਸੈਂਸ ਆਦਿ ਪੂਰੇ ਅਤੇ ਵੈਧ ਹੋਣੇ ਚਾਹੀਦੇ ਹਨ।  ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਾਰੇ ਡਰਾਈਵਰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ, ਓਵਰਲੋਡਿੰਗ, ਓਵਰਸਪੀਡ...
‘ਏਕ ਪੇੜ ਮਾਂ ਕੇ ਨਾਮ 3.0’ ਮੁਹਿੰਮ ਦੀ ਸ਼ੁਰੂਆਤ, ਸਕੂਲਾਂ ਵਿਚ ਲਗਾਏ ਰੁੱਖ

‘ਏਕ ਪੇੜ ਮਾਂ ਕੇ ਨਾਮ 3.0’ ਮੁਹਿੰਮ ਦੀ ਸ਼ੁਰੂਆਤ, ਸਕੂਲਾਂ ਵਿਚ ਲਗਾਏ ਰੁੱਖ

Local news
ਤਰਨ ਤਾਰਨ, 14 ਜੁਲਾਈ :         ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਅਤੇ ਵੱਧ ਰਹੀ ਗਰਮੀ ਤੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਰਾਹਤ ਦੇਣ ਦੇ ਉਦੇਸ਼ ਨਾਲ ਜ਼ਿਲ੍ਹਾ ਤਰਨ ਤਾਰਨ ਦੇ ਸਾਰੇ ਸਕੂਲਾਂ ਵਿੱਚ ‘ਏਕ ਪੇੜ ਮਾਂ ਕੇ ਨਾਮ 3.0’ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।ਇਸ ਮੁਹਿੰਮ ਦਾ ਉਦਘਾਟਨ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਅਲਾਦੀਨਪੁਰ ਵਿਖੇ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ/ਸੈਕੰਡਰੀ ਰਾਜੀਵ ਛਾਬੜਾ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਮਿਲ ਕੇ ਰੁੱਖ ਲਗਾ ਕੇ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ। ਇਸ ਮੌਕੇ ਰਾਜੀਵ ਛਾਬੜਾ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਵਾਤਾਵਰਨ ਦੀ ਸੰਭਾਲ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਅਪੀਲ ਕੀਤੀ ਕਿ ਹਰੇਕ ਵਿਅਕਤੀ ਆਪਣੀ ਮਾਂ ਦੇ ਨਾਮ ‘ਤੇ ਇੱਕ ਰੁੱਖ ਜ਼ਰੂਰ ਲਗਾਵੇ। “ਰੁੱਖ ਹੀ ਸਾਡਾ ਭਵਿੱਖ ਹਨ। ਜੇ ਅੱਜ ਅਸੀਂ ਰੁੱਖ ਲਗਾਵਾਂਗੇ ਤਾਂ ਹੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼ ਹਵਾ ਅਤੇ ਠੰਡਕ ਮਿਲੇਗੀ। ਏਕ ਪੇੜ ਮਾਂ ਕੇ ਨਾਮ 3.0’ ਤਹਿਤ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਵੱਡੇ ਪੱਧਰ ‘ਤੇ ...