ਪਦਮ ਅਵਾਰਡ ਲਈ ਅਰਜ਼ੀਆਂ ਦੀ ਮੰਗ: ਡਿਪਟੀ ਕਮਿਸ਼ਨਰ
ਬਰਨਾਲਾ, 12 ਜੂਨ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਹਰ ਸਾਲ "ਗਣਤੰਤਰ ਦਿਵਸ" ਮੌਕੇ ਐਲਾਨ ਕੀਤੇ ਜਾਣ ਲਈ ਪਦਮ ਪੁਰਸਕਾਰਾਂ ਲਈ ਨਾਮਜ਼ਦਗੀਆਂ ਦੀ ਮੰਗ ਕੀਤੀ ਗਈ ਹੈ।
ਪਦਮ ਪੁਰਸਕਾਰ-2027 ਲਈ ਨਾਮਜ਼ਦਗੀਆਂ/ਸਿਫ਼ਾਰਸ਼ਾਂ 15 ਮਾਰਚ 2026 ਤੋਂ ਸ਼ੁਰੂ ਹੋ ਚੁੱਕੀਆਂ ਹਨ। ਪਦਮ ਪੁਰਸਕਾਰਾਂ ਲਈ ਨਾਮਜ਼ਦਗੀਆਂ ਭੇਜਣ ਦੀ ਆਖਰੀ ਤਾਰੀਖ 31 ਜੁਲਾਈ 2026 ਹੈ। ਨਾਮਜ਼ਦਗੀਆਂ ਅਤੇ ਸਿਫ਼ਾਰਸ਼ਾਂ ਸਿਰਫ਼ ਆਨਲਾਈਨ ਰਾਸ਼ਟਰੀ ਪੁਰਸਕਾਰ ਪੋਰਟਲ 'ਤੇ ਪ੍ਰਾਪਤ ਕੀਤੀਆਂ ਜਾਣਗੀਆਂ।
ਪਦਮ ਪੁਰਸਕਾਰ, ਜਿਨ੍ਹਾਂ ਵਿੱਚ ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਪਦਮ ਸ਼੍ਰੀ ਸ਼ਾਮਲ ਹਨ, ਦੇਸ਼ ਦੇ ਸਭ ਤੋਂ ਉੱਚੇ ਨਾਗਰਿਕ ਸਨਮਾਨਾਂ ਵਿੱਚੋਂ ਇੱਕ ਹਨ। ਸਾਲ 1954 ਵਿੱਚ ਸ਼ੁਰੂ ਕੀਤੇ ਗਏ ਇਹ ਪੁਰਸਕਾਰ ਹਰ ਸਾਲ ਗਣਤੰਤਰ ਦਿਵਸ ਦੇ ਮੌਕੇ 'ਤੇ ਐਲਾਨੇ ਜਾਂਦੇ ਹਨ। ਇਨ੍ਹਾਂ ਪੁਰਸਕਾਰਾਂ ਦਾ ਉਦੇਸ਼ ਵੱਖ-ਵੱਖ ਖੇਤਰਾਂ ਵਿੱਚ ਵਿਸ਼ੇਸ਼ ਅਤੇ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ ਹਸਤੀਆਂ ਨੂੰ ਸਨਮਾਨਿਤ ਕਰਨਾ ਹੈ।
ਇਹ ਪੁਰਸਕਾਰ ਕਲਾ, ਸਾਹਿਤ ਅਤੇ ਸਿੱਖਿਆ, ਖੇ...








