ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਹਰ ਘਰ ਤੱਕ ਪਹੁੰਚ ਲਈ ਪੰਜਾਬ ਸਰਕਾਰ ਦਾ ਉਪਰਾਲਾ ਸ਼ਲਾਂਘਾਯੋਗ
ਕੋਟਕਪੂਰਾ 08 ਜੁਲਾਈ
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਅਤੇ ਉਨ੍ਹਾਂ ਦੇ ਜੀਵਨ ਫਲਸਫ਼ੇ ਅਤੇ ਸਿੱਖਿਆਵਾਂ ਨੂੰ ਘਰ ਘਰ ਪਹੁੰਚਾਉਣ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ ਦਸਤਾਵੇਜ਼ੀ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਦੇ ਦੂਸਰੇ ਦਿਨ ਪਿੰਡ ਭੈਰੋਭੱਟੀ ਅਤੇ ਪਿੰਡ ਹਰੀ ਨੌਂ ਵਿਖੇ ਡਾਕੂਮੈਂਟਰੀ ਸ਼ੋਅ ਹੋਏ ਜਿਸ ਵਿੱਚ ਲੋਕਾਂ ਨੇ ਸ਼ਰਧਾ ਨਾਲ ਭਾਗ ਲਿਆ।
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਰੋਜ਼ਾਨਾ ਦੋ ਪਿੰਡਾਂ ਵਿੱਚ ਇਸ ਵੈਨ ਰਾਹੀਂ ਇਹ ਦਸਤਾਵੇਜ਼ੀ ਦਿਖਾਈ ਜਾਵੇਗੀ ਤਾਂ ਜੋ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਹਰ ਘਰ ਤੱਕ ਪਹੁੰਚ ਸਕਣ। ਉਨ੍ਹਾਂ ਦੱਸਿਆ ਕਿ ਇਹ ਦਸਤਾਵੇਜ਼ੀ 30 ਮਿੰਟ ਦੀ ਹੋਵੇਗੀ। ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰ ਘਰ, ਖਾਸ ਕਰਕੇ ਨੌਜਵਾਨ ਪੀੜ੍ਹੀ, ਗੁਰੂ ਜੀ ਦੇ ਭੇਦਭਾਵ ਰਹਿਤ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਹੋ ਸਕੇ। ਉਨ੍ਹਾਂ ਪਿੰਡਾਂ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਦਸਤਾਵੇਜ਼ੀ ਨੂੰ ਦੇਖਣ ਪਰਿਵਾਰਾਂ ਸਮੇਤ ਜ਼ਰੂਰ ਪੁੱਜਣ ਤਾਂ ਜੋ ਅਸੀਂ ਆਪਣੇ ਬ...








