Tuesday, September 15
Shadow

Local news

ਸਹਿਮਤੀ ਬਣੀ ਹੱਲ ਦਾ ਰਾਹ; ਕੌਮੀ ਲੋਕ ਅਦਾਲਤ ’ਚ 29,189 ਕੇਸ ਨਿਪਟੇ, ਕਰੀਬ 22 ਕਰੋੜ 18 ਲੱਖ ਰੁਪਏ ਤੋਂ ਵੱਧ ਦੇ ਅਵਾਰਡ ਪਾਸ

ਸਹਿਮਤੀ ਬਣੀ ਹੱਲ ਦਾ ਰਾਹ; ਕੌਮੀ ਲੋਕ ਅਦਾਲਤ ’ਚ 29,189 ਕੇਸ ਨਿਪਟੇ, ਕਰੀਬ 22 ਕਰੋੜ 18 ਲੱਖ ਰੁਪਏ ਤੋਂ ਵੱਧ ਦੇ ਅਵਾਰਡ ਪਾਸ

Local news
ਸੰਗਰੂਰ, 12 ਸਤੰਬਰ: ਜ਼ਿਲ੍ਹਾ ਕਚਹਿਰੀਆਂ ਸੰਗਰੂਰ ਸਮੇਤ ਸੁਨਾਮ, ਮੂਨਕ ਅਤੇ ਧੂਰੀ ਵਿਖੇ ਅੱਜ ਲਗਾਈ ਗਈ ਕੌਮੀ ਲੋਕ ਅਦਾਲਤ ਦੌਰਾਨ ਨਿਪਟਾਰੇ ਲਈ ਰੱਖੇ ਗਏ ਕੁੱਲ 29,916 ਕੇਸਾਂ ਵਿੱਚੋਂ 29,189 ਕੇਸਾਂ ਦਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਵਾਇਆ ਗਿਆ। ਇਸ ਦੌਰਾਨ 22,18,31,676 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਮਾਣਯੋਗ ਜਸਟਿਸ ਦੀਪਕ ਸਿਬਲ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ-ਕਮ-ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਅਤੇ ਮਾਣਯੋਗ ਜਸਟਿਸ ਪੰਕਜ ਜੈਨ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ-ਕਮ-ਪ੍ਰਬੰਧਕੀ ਜੱਜ, ਸੈਸ਼ਨਜ਼ ਡਵੀਜ਼ਨ ਸੰਗਰੂਰ ਦੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੌਮੀ ਲੋਕ ਅਦਾਲਤ ਲਗਾਈ ਗਈ। ਇਹ ਲੋਕ ਅਦਾਲਤ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਨੀਸ਼ ਸਿੰਗਲ ਦੀ ਪ੍ਰਧਾਨਗੀ ਅਤੇ ਸਕੱਤਰ ਸ੍ਰੀ ਅਸ਼ੀਸ਼ ਠਠਈ ਦੀ ਦੇਖ-ਰੇਖ ਹੇਠ ਲਗਾਈ ਗਈ। ਕੇਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰ ’ਤੇ 13 ਅਤੇ ਉਪ ਮੰਡਲ ਪੱਧਰ ’ਤੇ 5 ਲੋਕ ਅਦਾਲਤ ਬੈਂਚ ਗਠ...
ਵਿਧਾਇਕ ਸੇਖੋਂ ਅਤੇ ਡਿਪਟੀ ਕਮਿਸ਼ਨਰ ਨੇ ਮੇਲੇ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ

ਵਿਧਾਇਕ ਸੇਖੋਂ ਅਤੇ ਡਿਪਟੀ ਕਮਿਸ਼ਨਰ ਨੇ ਮੇਲੇ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ

Local news
ਫ਼ਰੀਦਕੋਟ, 11 ਸਤੰਬਰ ()  ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ 2026 ਨੂੰ ਲੈ ਕੇ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਸਬੰਧੀ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ-ਕਮ-ਚੇਅਰਪਸਨ, ਜ਼ਿਲ੍ਹਾ ਸੱਭਿਆਚਾਰਕ ਸੁਸਾਇਟੀ, ਸ੍ਰੀ ਰਾਹੁਲ ਚਾਬਾ ਨੇ ਵੱਖ-ਵੱਖ ਕਮੇਟੀਆਂ ਦੇ ਇੰਚਾਰਜਾਂ, ਜ਼ਿਲ੍ਹਾ ਅਧਿਕਾਰੀਆਂ ਅਤੇ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ । ਵਿਧਾਇਕ ਸੇਖੋਂ ਨੇ ਕਲਚਰਲ ਕਮੇਟੀ, ਕੰਪੀਟੀਸ਼ਨ ਕਮੇਟੀ, ਪਬਲੀਸਿਟੀ ਕਮੇਟੀ, ਵੈਨਿਊ ਅਤੇ ਸਟੇਜ ਕਮੇਟੀ, ਸੁਰੱਖਿਆ, ਸਫਾਈ, ਸਿਹਤ ਸੇਵਾਵਾਂ, ਟ੍ਰੈਫ਼ਿਕ ਵਿਭਾਗ, ਪਾਰਕਿੰਗ,ਫਾਇਰ ਸੇਵਾਵਾਂ, ਐਂਬੂਲੈਂਸ ਅਤੇ ਹੋਰ ਲੋੜੀਂਦੇ ਸਹਿਯੋਗੀ ਵਿਭਾਗਾਂ ਨੂੰ ਤਿਆਰੀਆਂ ਨੂੰ ਮੁਕੰਮਲ ਤੇ ਪ੍ਰਭਾਵਸ਼ਾਲੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਆਪਣੀ ਭੂਮਿਕਾ ਜ਼ਿੰਮੇਵਾਰੀ ਨਾਲ ਨਿਭਾਏ, ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਕਮੀ ਨਾ ਰਹਿ ਜਾਵੇ। ਉਨ੍ਹਾਂ ਤਿਆਰੀਆਂ ਨੂੰ ਹੋਰ ਜ਼ਮੀਨੀ ਪੱਧਰ ਤੇ ਲਿਆਉਣ ਦੀ ਹਦਾਇਤ ਦਿੰਦੇ ਹੋਏ ਕਿਹਾ ਕਿ ਇਹ ਮੇਲਾ ਸਿਰਫ਼ ਧਾਰਮਿਕ ਹੀ ਨਹੀਂ ਸਗੋਂ ਪੰਜ...
ਸਤਿਕਾਰ ਸਖੀਆਂ ਦੇ ਸਨਮਾਨ ਨਾਲ ਮਹਿਲਾਵਾਂ ਦਾ ਆਤਮ-ਵਿਸ਼ਵਾਸ ਹੋ ਰਿਹੈ ਮਜ਼ਬੂਤ : ਡਾ. ਰਵਜੋਤ ਸਿੰਘ

ਸਤਿਕਾਰ ਸਖੀਆਂ ਦੇ ਸਨਮਾਨ ਨਾਲ ਮਹਿਲਾਵਾਂ ਦਾ ਆਤਮ-ਵਿਸ਼ਵਾਸ ਹੋ ਰਿਹੈ ਮਜ਼ਬੂਤ : ਡਾ. ਰਵਜੋਤ ਸਿੰਘ

Local news
ਹੁਸ਼ਿਆਰਪੁਰ, 11 ਸਤੰਬਰ: ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਘਰ-ਘਰ ਤੱਕ ਪਹੁੰਚਾਉਣ ਵਾਲੀਆਂ ਸਤਿਕਾਰ ਸਖੀਆਂ ਦੇ ਸਨਮਾਨ ਲਈ ਅੱਜ ਇਥੇ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੀਆਂ 1100 ਤੋਂ ਵੱਧ ਸਤਿਕਾਰ ਸਖੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਸਮਰਪਣ ਭਾਵਨਾ, ਮਿਹਨਤ ਅਤੇ ਸਮਾਜ ਪ੍ਰਤੀ ਸੇਵਾ ਦੀ ਸ਼ਲਾਘਾ ਕੀਤੀ।            ਡਾ. ਰਵਜੋਤ ਸਿੰਘ ਨੇ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਮਹਿਲਾਵਾਂ ਨੂੰ ਸਿਰਫ਼ ਆਰਥਿਕ ਸਹਾਇਤਾ ਦੇਣ ਤੱਕ ਸੀਮਤ ਨਹੀਂ ਹੈ, ਸਗੋਂ ਉਨ੍ਹਾਂ ਨੂੰ ਸਨਮਾਨ, ਅਧਿਕਾਰਾਂ ਦੀ ਜਾਣਕਾਰੀ ਅਤੇ ਆਤਮਨਿਰਭਰ ਬਣਨ ਦੇ ਮੌਕੇ ਵੀ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਮਾ...
ਖੇਡਾਂ ਵਤਨ ਪੰਜਾਬ ਦੀਆਂ-2026 ਰਾਹੀਂ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਸੂਬੇ ਦੀ ਖੇਡ ਪ੍ਰਤਿਭਾ ਨੂੰ ਦੇ ਰਹੀ ਨਵੀਂ ਦਿਸ਼ਾ: ਜਸਵੀਰ ਸਿੰਘ ਗੜ੍ਹੀ

ਖੇਡਾਂ ਵਤਨ ਪੰਜਾਬ ਦੀਆਂ-2026 ਰਾਹੀਂ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਸੂਬੇ ਦੀ ਖੇਡ ਪ੍ਰਤਿਭਾ ਨੂੰ ਦੇ ਰਹੀ ਨਵੀਂ ਦਿਸ਼ਾ: ਜਸਵੀਰ ਸਿੰਘ ਗੜ੍ਹੀ

Local news
ਸ੍ਰੀ ਚਮਕੌਰ ਸਾਹਿਬ, 11 ਸਤੰਬਰ: ‘ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4) ਦੇ ਤਹਿਤ ਸ੍ਰੀ ਚਮਕੌਰ ਸਾਹਿਬ ਵਿਖੇ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਦੇ ਤੀਜੇ ਦਿਨ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਖੇਡ ਸਟੇਡੀਅਮ ਵਿੱਚ ਵੱਖ-ਵੱਖ ਖੇਡ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਸ. ਜਸਵੀਰ ਸਿੰਘ ਗੜ੍ਹੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਜੇਤੂ ਖਿਡਾਰੀਆਂ ਨੂੰ ਇਨਾਮ ਪ੍ਰਦਾਨ ਕੀਤੇ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਮਿਹਨਤ, ਲਗਨ ਅਤੇ ਜੋਸ਼ ਨਾਲ ਖੇਡਾਂ ਵਿੱਚ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਵਿਸ਼ਾਲ ਖੇਡ ਮੰਚ ਰਾਹੀਂ ਪਿੰਡਾਂ ਅਤੇ ਸ਼ਹਿਰਾਂ ਦੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਵੱਡਾ ਮੌਕਾ ਪ੍ਰਦਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਸ਼ਕਤੀ ਨੂੰ ਖੇਡਾਂ ਨਾਲ ਜੋੜਨਾ ਸਰਕਾਰ ਦੀ ਇੱਕ ਮਹੱਤਵਪੂਰਨ ਪਹਿਲਕਦਮੀ ਹੈ, ਜਿਸ ਨਾਲ ਨੌਜਵਾਨਾਂ ਵਿੱਚ ਅਨੁਸ਼ਾਸ...
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ

ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ

Local news
ਸ਼੍ਰੀ ਅਨੰਦਪੁਰ ਸਾਹਿਬ 11 ਸਤੰਬਰ : ਇੱਥੋਂ ਦੀ ਸ਼੍ਰੀ ਦਸ਼ਮੇਸ਼ ਮਾਰਸ਼ਲ ਆਰਟ ਅਤੇ ਸਪੋਰਟਸ ਅਕੈਡਮੀ ਵਿਖੇ  ਪੰਜਾਬ ਦੇ ਸਿੱਖਿਆ ਮੰਤਰੀ ਅਤੇ ਹਲਕਾ ਵਿਧਾਨਕਾਰ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚੱਲ ਰਹੀਆਂ ਤਿੰਨ ਰੋਜ਼ਾ " ਖੇਡਾਂ ਵਤਨ ਪੰਜਾਬ ਦੀਆਂ " ਚੌਥਾ ਸੀਜਨ ਦੇ ਅੰਤਿਮ ਦਿਨ ਖਿਡਾਰੀਆਂ ਦੇ ਫਸਵੇ ਮੁਕਾਬਲੇ ਹੋਏ। ਜਦੋਂ ਕਿ ਇਹਨਾਂ ਖੇਡਾਂ ਵਿੱਚ ਇਲਾਕੇ ਦੇ ਵੱਡੀ ਗਿਣਤੀ ਖਿਡਾਰੀਆਂ ਨੇ ਆਪਣੀ ਖੇਡ ਦੇ ਜੌਹਰ ਵੀ ਦਿਖਾਏ। ਅੰਤਿਮ ਦਿਨ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਰਣਜੀਤ ਸਿੰਘ ਓਲੰਪੀਅਨ, ਸਿੱਖਿਆ ਕੋਆਰਡੀਨੇਟ ਦਿਆ ਸਿੰਘ ਸੰਧੂ, ਉਪ ਜਿਲ੍ਹਾ ਸਿੱਖਿਆ ਅਫਸਰ ਸੁਰਿੰਦਰਪਾਲ ਸਿੰਘ, ਆਪ ਚੰਗਰ ਜੋਨ ਦੇ ਪ੍ਰਧਾਨ ਸੂਬੇਦਾਰ ਰਾਜਪਾਲ ਮੋਹੀਵਾਲ ਅਤੇ ਗੁੱਜਰ ਭਲਾਈ ਬੋਰਡ ਦੇ ਚੇਅਰਮੈਨ ਸ਼ਮਸ਼ੇਰ ਸਿੰਘ ਲਖੇੜ ਨੇ ਵਿਸ਼ੇਸ਼ ਤੌਰ ਤੇ ਸਿ਼ਰਕਤ ਕੀਤੀ।ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਅਤੇ ਕੈਬਨਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚੱਲ ਰਹੀਆਂ ਇਹਨਾਂ ਖੇਡਾਂ ਵਿੱਚ ਸ਼੍ਰੀ ਆਨੰਦਪੁਰ ਸਾਹਿਬ ਬਲਾਕ ਦੇ ਵੱਡੀ ਗਿਣਤੀ ਖਿਡਾਰੀ ਨੇ ਭਾਗ ਲਿਆ। ਉਨ੍ਹਾਂ ਜੇਤੂ ਟੀਮਾਂ ਅ...
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ

ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ

Local news
ਸ਼੍ਰੀ ਅਨੰਦਪੁਰ ਸਾਹਿਬ 10 ਸਤੰਬਰ: ਇੱਥੋਂ ਦੀ ਸ਼੍ਰੀ ਦਸ਼ਮੇਸ਼ ਮਾਰਸ਼ਲ ਆਰਟ ਅਤੇ ਸਪੋਰਟਸ ਅਕੈਡਮੀ ਵਿਖੇ  ਪੰਜਾਬ ਦੇ ਸਿੱਖਿਆ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚੱਲ ਰਹੀਆਂ ਤਿੰਨ ਰੋਜ਼ਾ " ਖੇਡਾਂ ਵਤਨ ਪੰਜਾਬ ਦੀਆਂ " ਚੌਥਾ ਸੀਜਨ ਦੇ ਦੂਜੇ ਦਿਨ ਖਿਡਾਰੀਆਂ ਦੇ ਫਸਵੇ ਮੁਕਾਬਲੇ ਹੋਏ। ਜਦੋਂ ਕਿ ਇਹਨਾਂ ਖੇਡਾਂ ਵਿੱਚ ਇਲਾਕੇ ਦੇ ਵੱਡੀ ਗਿਣਤੀ ਖਿਡਾਰੀਆਂ ਨੇ ਆਪਣੀ ਖੇਡ ਦੇ ਜੌਹਰ ਵੀ ਦਿਖਾਏ। ਦੂਜੇ ਦਿਨ ਦੀ ਸ਼ੁਰੂਆਤ ਆਪ ਚੰਗਰ ਜੋਨ ਦੇ ਪ੍ਰਧਾਨ ਸੂਬੇਦਾਰ ਰਾਜਪਾਲ ਮੋਹੀਵਾਲ ਵੱਲੋਂ ਕੀਤੀ ਗਈ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਅਤੇ ਕੈਬਨਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚੱਲ ਰਹੀਆਂ ਇਹਨਾਂ ਖੇਡਾਂ ਵਿੱਚ ਸ਼੍ਰੀ ਆਨੰਦਪੁਰ ਸਾਹਿਬ ਬਲਾਕ ਦੇ ਵੱਡੀ ਗਿਣਤੀ ਖਿਡਾਰੀ ਭਾਗ ਲੈ ਰਹੇ ਹਨ। ਜਿਨ੍ਾਂ ਨੂੰ ਉਹ ਮੁਬਾਰਕਬਾਦ ਦਿੰਦੇ ਹਨ। ਉਹਨਾਂ ਕਿਹਾ ਕਿ ਇਹਨਾਂ ਖੇਡਾਂ ਵਿੱਚ ਪਿੰਡ ਦਾ ਹਰੇਕ ਖਿਡਾਰੀ ਭਾਗ ਲੈ ਸਕਦਾ ਹੈ ਇਸ ਲਈ ਪਿੰਡਾਂ ਵਿੱਚੋਂ ਖਿਡਾਰੀ ਵੱਧ ਚੜ ਕੇ ਭਾਗ ਲੈਣ। ਉਹਨਾਂ ਇਹਨਾਂ ਖਿਡਾਰੀਆਂ ਨਾਲ ਜਾਣ ਪਹਿਚਾਣ ਕਰਕੇ ਹੌਸਲਾ ਅ...
ਸਿਹਤ ਵਿਭਾਗ ਬਰਨਾਲਾ ਨੇ ਪ੍ਰਾਪਤ ਟੀਚੇ ਤੋਂ ਵੱਧ ਕੀਤੇ ਮੋਤੀਆਬਿੰਦ ਦੇ ਆਪ੍ਰੇਸ਼ਨ

ਸਿਹਤ ਵਿਭਾਗ ਬਰਨਾਲਾ ਨੇ ਪ੍ਰਾਪਤ ਟੀਚੇ ਤੋਂ ਵੱਧ ਕੀਤੇ ਮੋਤੀਆਬਿੰਦ ਦੇ ਆਪ੍ਰੇਸ਼ਨ

Local news
ਬਰਨਾਲਾ, 10 ਸਤੰਬਰ - ਸਿਹਤ ਵਿਭਾਗ ਬਰਨਾਲਾ ਵੱਲੋਂ ਐਨ.ਪੀ.ਸੀ.ਬੀ. ਪ੍ਰੋਗਰਾਮ ਤਹਿਤ ਪੰਜਾਬ ਸਰਕਾਰ ਵੱਲੋਂ ਮਿਲੇ ਟੀਚੇ ਤੋਂ ਵੱਧ 121 ਪ੍ਰਤੀਸ਼ਤ ਮੋਤੀਆਬਿੰਦ ਦੇ ਆਪ੍ਰੇਸ਼ਨ ਸਫ਼ਲਤਾਪੂਰਵਕ ਕੀਤੇ ਗਏ ਹਨ। ਇਸ ਉਪਲਬਧੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਵੱਲੋਂ ਅੱਖਾਂ ਦੇ ਮਾਹਿਰ ਸਰਕਾਰੀ ਤੇ ਪ੍ਰਾਈਵੇਟ ਡਾਕਟਰਾਂ ਅਤੇ ਸਹਿਯੋਗੀ ਸਟਾਫ਼ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਜ਼ਿਲ੍ਹਾ ਟੀਕਾਕਰਨ ਅਫ਼ਸਰ-ਕਮ-ਨੋਡਲ ਅਫ਼ਸਰ ਡਾ. ਹਰਜੀਤ ਸਿੰਘ ਨੇ ਦੱਸਿਆ ਕਿ 'ਨੈਸ਼ਨਲ ਪ੍ਰੋਗਰਾਮ ਕੰਟਰੋਲ ਆਫ਼ ਬਲਾਇੰਡਨੈੱਸ' ਅਧੀਨ ਸਰਕਾਰੀ ਤੇ ਪ੍ਰਾਈਵੇਟ ਡਾਕਟਰਾਂ, ਸਟਾਫ਼ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਾਲ 2025-26 ਦੌਰਾਨ 66 ਵਿਸ਼ੇਸ਼ ਜਾਂਚ ਕੈਂਪ ਲਗਾਏ ਗਏ। ਇਹਨਾਂ ਕੈਂਪਾਂ ਵਿੱਚ 50 ਸਾਲ ਤੋਂ ਵੱਧ ਉਮਰ ਦੇ 11,806 ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ, ਜਿਸ ਦੌਰਾਨ 6,263 ਲੋਕਾਂ ਦੀਆਂ ਕੈਟਾਰੈਕਟ ਸਰਜਰੀਆਂ ਕੀਤੀਆਂ ਗਈਆਂ। ਲੋਕਾਂ ਨੂੰ ਮੋਤੀਆਬਿੰਦ ਦੀ ਜਾਂਚ ਲਈ ਜਾਗਰੂਕ ਕਰਨ ਅਤੇ ਵਧੀਆ ਸੇਵਾਵਾਂ ਨਿਭਾਉਣ ਲਈ ਸੀਨੀਅਰ ਮੈਡੀਕਲ ਅਫ...
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਅਤੇ ਅਗਾਊਂ ਪ੍ਰਬੰਧਾਂ ਦੀ ਸਮੀਖਿਆ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਅਤੇ ਅਗਾਊਂ ਪ੍ਰਬੰਧਾਂ ਦੀ ਸਮੀਖਿਆ

Local news
ਮਾਲੇਰਕੋਟਲਾ, 10 ਸਤੰਬਰ: ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਆਪਕ ਪੱਧਰ ’ਤੇ ਅਗਾਊਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਉਪਲਬਧ ਕਰਾਪ ਰੈਜ਼ੀਡਿਊ ਮੈਨੇਜਮੈਂਟ (CRM) ਮਸ਼ੀਨਰੀ ਦਾ ਜਾਇਜ਼ਾ ਲਿਆ ਗਿਆ ਅਤੇ ਪਿੰਡ-ਵਾਰ ਮਸ਼ੀਨਰੀ ਦੀ ਲੋੜ ਅਤੇ ਉਪਲਬਧਤਾ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਸਾਲ 2018-19 ਤੋਂ 2025-26 ਤੱਕ ਸਬਸਿਡੀ ਤਹਿਤ ਕੁੱਲ 1,884 ਖੇਤੀਬਾੜੀ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਨ੍ਹਾਂ ਵਿੱਚੋਂ 688 ਮਸ਼ੀਨਾਂ ਆਪਣੀ ਪੰਜ ਸਾਲਾਂ ਦੀ ਵਰਕਿੰਗ ਲਾਈਫ ਪੂਰੀ ਕਰ ਚੁੱਕੀਆਂ ਹਨ, ਜਿਸ ਕਾਰਨ ਇਸ ਸਮੇਂ 1,196 CRM ਮਸ਼ੀਨਾਂ ਉਪਲਬਧ ਹਨ। ਇਸ ਤੋਂ ਇਲਾਵਾ, ਸਾਲ 202...
ਬਲਾਕ ਪੱਧਰੀ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਏ ਖੇਡ ਪ੍ਰਤਿਭਾ ਦੇ ਜੌਹਰ

ਬਲਾਕ ਪੱਧਰੀ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਏ ਖੇਡ ਪ੍ਰਤਿਭਾ ਦੇ ਜੌਹਰ

Local news
ਸੰਗਰੂਰ, 10 ਸਤੰਬਰ: ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ਕਰਵਾਈਆਂ ਜਾ ਰਹੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਖਿਡਾਰੀਆਂ ਵੱਲੋਂ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਸਿੰਘ ਨੇ ਦੱਸਿਆ ਕਿ ਬਲਾਕ ਸੰਗਰੂਰ, ਧੂਰੀ ਅਤੇ ਸ਼ੇਰਪੁਰ ਦੇ ਬਲਾਕ ਪੱਧਰੀ ਟੂਰਨਾਮੈਂਟ ਮੁਕੰਮਲ ਹੋ ਚੁੱਕੇ ਹਨ, ਜਦਕਿ ਅੱਜ 10 ਸਤੰਬਰ ਨੂੰ ਬਲਾਕ ਦਿੜ੍ਹਬਾ, ਲਹਿਰਾ ਅਤੇ ਅਨਦਾਣਾ ਵਿਖੇ ਵੱਖ-ਵੱਖ ਉਮਰ ਵਰਗਾਂ ਦੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਅੰਡਰ-14, ਅੰਡਰ-17, ਅੰਡਰ-21, 21 ਤੋਂ 30 ਸਾਲ ਅਤੇ 51 ਤੋਂ 60 ਸਾਲ ਦੇ ਉਮਰ ਵਰਗਾਂ ਵਿੱਚ ਐਥਲੈਟਿਕਸ, ਫੁੱਟਬਾਲ, ਖੋ-ਖੋ, ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ, ਵਾਲੀਬਾਲ ਸ਼ੂਟਿੰਗ ਅਤੇ ਵਾਲੀਬਾਲ ਸਮੈਸ਼ਿੰਗ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਹਲਕਾ ਲਹਿਰਾ ਦੇ ਸਰਕਾਰੀ ਹਾਈ ਸਕੂਲ ਭਾਈ ਕੀ ਪਿਸ਼ੋਰ ਵਿਖੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦੇ ਧਰਮਪਤਨੀ ਸ੍ਰੀਮਤੀ ਸੀਮਾ ਰਾਣੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰ...
ਡਾ. ਵਿਵੇਕ ਕੁਮਾਰ ਨੇ ਬਤੌਰ ਸਿਵਲ ਸਰਜਨ ਰੂਪਨਗਰ ਅਹੁਦਾ ਸੰਭਾਲਿਆ

ਡਾ. ਵਿਵੇਕ ਕੁਮਾਰ ਨੇ ਬਤੌਰ ਸਿਵਲ ਸਰਜਨ ਰੂਪਨਗਰ ਅਹੁਦਾ ਸੰਭਾਲਿਆ

Local news
ਰੂਪਨਗਰ, 9 ਸਤੰਬਰ: ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਕੀਤੇ ਗਏ ਹੁਕਮਾਂ ਤਹਿਤ ਡਾ. ਵਿਵੇਕ ਕੁਮਾਰ ਨੇ ਅੱਜ ਬਤੌਰ ਸਿਵਲ ਸਰਜਨ ਰੂਪਨਗਰ ਆਪਣਾ ਅਹੁਦਾ ਸੰਭਾਲ ਲਿਆ। ਦਫ਼ਤਰ ਸਿਵਲ ਸਰਜਨ ਰੂਪਨਗਰ ਵਿਖੇ ਪਹੁੰਚਣ ’ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਉਪਰੰਤ ਡਾ. ਵਿਵੇਕ ਕੁਮਾਰ ਨੇ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਜ਼ਿਲ੍ਹੇ ਵਿੱਚ ਚੱਲ ਰਹੀਆਂ ਵੱਖ-ਵੱਖ ਸਿਹਤ ਸੇਵਾਵਾਂ ਅਤੇ ਕੌਮੀ ਸਿਹਤ ਪ੍ਰੋਗਰਾਮਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੂਪਨਗਰ ਦੇ ਲੋਕਾਂ ਨੂੰ ਮਿਆਰੀ, ਸਮੇਂ ਸਿਰ ਅਤੇ ਸੁਚੱਜੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ-ਨਾਲ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਰਾਸ਼ਟਰੀ ਸਿਹਤ ਪ੍ਰੋਗਰਾਮਾਂ, ਮਾਤਾ ਤੇ ਬੱਚਾ ਸਿਹਤ ਸੇਵਾਵਾਂ, ਟੀਕਾਕਰਨ, ਟੀ.ਬੀ. ਮੁਕਤ ਭਾਰਤ ਮੁਹਿੰਮ, ਗੈਰ...