Wednesday, September 16
Shadow

Local news

‘ਰੰਗਲਾ ਪੰਜਾਬ – ਸਿਹਤਮੰਦ ਪੰਜਾਬ’ ਦੇ ਵਿਜ਼ਨ ਨੂੰ ਸਾਕਾਰ ਕਰ ਰਹੀ ਹੈ ‘ਸੀ.ਐਮ ਦੀ ਯੋਗਸ਼ਾਲਾ’

‘ਰੰਗਲਾ ਪੰਜਾਬ – ਸਿਹਤਮੰਦ ਪੰਜਾਬ’ ਦੇ ਵਿਜ਼ਨ ਨੂੰ ਸਾਕਾਰ ਕਰ ਰਹੀ ਹੈ ‘ਸੀ.ਐਮ ਦੀ ਯੋਗਸ਼ਾਲਾ’

Local news
ਸ੍ਰੀ ਮੁਕਤਸਰ ਸਾਹਿਬ, 03 ਜੁਲਾਈ :        ਪੰਜਾਬ ਸਰਕਾਰ ਦੇ 'ਰੰਗਲਾ ਪੰਜਾਬ - ਸਿਹਤਮੰਦ ਪੰਜਾਬ' ਦੇ ਵਿਜ਼ਨ ਨੂੰ ਸਾਕਾਰ ਕਰਨ ਲਈ ਸ਼ੁਰੂ ਕੀਤੀ ਗਈ 'ਸੀ.ਐਮ ਦੀ ਯੋਗਸ਼ਾਲਾ' ਮੁਹਿੰਮ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵਸਨੀਕਾਂ ਵਿਚ ਲਗਾਤਾਰ ਹਰਮਨਪਿਆਰੀ ਹੋ ਰਹੀ ਹੈ। ਇਸ ਪਹਿਲਕਦਮੀ ਤਹਿਤ ਜ਼ਿਲ੍ਹੇ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿਚ ਰੋਜ਼ਾਨਾ 389 ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਵੱਡੀ ਗਿਣਤੀ 'ਚ ਨਾਗਰਿਕ ਯੋਗ ਦਾ ਅਭਿਆਸ ਕਰ ਰਹੇ ਹਨ ਅਤੇ ਇਕ ਸਿਹਤਮੰਦ ਜੀਵਨ ਸ਼ੈਲੀ ਅਪਣਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਗ ਕੁਆਰਡੀਨੇਟਰ ਆਜ਼ਾਦ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ 'ਸੀ.ਐਮ ਦੀ ਯੋਗਸ਼ਾਲਾ' ਟੀਮ ਦੇ ਸਾਂਝੇ ਯਤਨਾਂ ਰਾਹੀਂ ਜ਼ਿਲ੍ਹੇ ਦੇ 16,866 ਨਾਗਰਿਕਾਂ ਨੇ ਹੁਣ ਤੱਕ ਇਨ੍ਹਾਂ ਯੋਗ ਕਲਾਸਾਂ ਲਈ ਰਜਿਸਟ੍ਰੇਸ਼ਨ ਕਰਵਾਈ ਹੈ। ਇਹ ਅੰਕੜਾ ਇਸ ਗੱਲ ਦਾ ਪ੍ਰਮਾਣ ਹੈ ਕਿ ਜ਼ਿਲ੍ਹੇ ਦੇ ਲੋਕ ਯੋਗ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਹੋ ਰਹੇ ਹਨ...
ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸ਼ਰਧਾ ਦੇ ਫੁੱਲ ਭੇਟ

ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸ਼ਰਧਾ ਦੇ ਫੁੱਲ ਭੇਟ

Local news
ਸੁਨਾਮ ਊਧਮ ਸਿੰਘ ਵਾਲਾ, 3 ਜੁਲਾਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਗੁਰੂ ਨਾਨਕ ਦੇਵ ਡੈਂਟਲ ਕਾਲਜ, ਸੁਨਾਮ ਵਿਖੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਵਰਗੀ ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਮੌਕੇ ਆਯੋਜਿਤ ਸਮਾਗਮ ਵਿੱਚ ਸ਼ਮੂਲੀਅਤ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਅਰਦਾਸ ਅਤੇ ਕੀਰਤਨ ਦਰਬਾਰ ਸਜਾਇਆ ਗਿਆ। ਇਸ ਦੇ ਨਾਲ ਹੀ ਲੋਕਾਂ ਦੀ ਭਲਾਈ ਲਈ ਮੁਫ਼ਤ ਮੈਡੀਕਲ ਅਤੇ ਡੈਂਟਲ ਕੈਂਪ ਦਾ ਵੀ ਆਯੋਜਨ ਕੀਤਾ ਗਿਆ, ਜਿਸ ਦਾ ਵੱਡੀ ਗਿਣਤੀ ਵਿੱਚ ਲੋਕਾਂ ਨੇ ਲਾਭ ਪ੍ਰਾਪਤ ਕੀਤਾ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਵ. ਬਾਬੂ ਭਗਵਾਨ ਦਾਸ ਅਰੋੜਾ ਨੇ ਆਪਣਾ ਸਮੁੱਚਾ ਜੀਵਨ ਲੋਕ ਸੇਵਾ, ਸਾਦਗੀ ਅਤੇ ਇਮਾਨਦਾਰੀ ਨੂੰ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਜਿਹੜੀਆਂ ਸ਼ਖ਼ਸੀਅਤਾਂ ਸਮਾਜ ਭਲਾਈ ਲਈ ਨਿਸ਼ਕਾਮ ਭਾਵਨਾ ਨਾਲ ਕੰਮ ਕਰਦੀਆਂ ਹਨ, ਉਹ ਆਪਣੀਆਂ ਸੇਵਾਵਾਂ ਕਰਕੇ ਸਦਾ ਲੋਕਾਂ ਦੇ ਦਿਲਾਂ ਵਿੱਚ ਵੱਸਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸਵ. ਬਾਬੂ ਭਗਵਾਨ ਦਾਸ ਅਰੋ...
रामपुर में भाजपा को झटका, क्षेत्र के प्रमुख नेता बृजलाल अपने 300 से अधिक समर्थकों सहित कांग्रेस में शामिल

रामपुर में भाजपा को झटका, क्षेत्र के प्रमुख नेता बृजलाल अपने 300 से अधिक समर्थकों सहित कांग्रेस में शामिल

Local news
भाजपा को झटका देते हुए शिमला जिले के रामपुर विधानसभा क्षेत्र के प्रमुख नेता बृजलाल अपने 300 से ज्यादा समर्थकों सहित आज कांग्रेस में शामिल होने के बाद सचिवालय में मुख्यमंत्री ठाकुर सुखविन्द्र सिंह सुक्खू के साथ शिष्टाचार भेंट की।मुख्यमंत्री ठाकुर सुखविन्द्र सिंह सुक्खू ने बृजलाल और उनके समर्थकों का कांग्रेस पार्टी में स्वागत किया। उन्होंने कहा कि पार्टी सबके मान-सम्मान का ध्यान रखेगी। उन्होंने कहा कि राज्य सरकार सभी वर्गों के कल्याण के लिए समर्पित भाव से काम कर रही है और प्रदेश का एक समान विकास सुनिश्चित बनाया जा रहा है। उन्होंने कहा कि रामपुर पूर्व मुख्यमंत्री स्वर्गीय वीरभद्र सिंह का घर है और विकास की कोई कमी नहीं रखी जाएगी। इस अवसर पर बृजलाल ने मुख्यमंत्री को क्षेत्र की समस्याओं को लेकर एक मांग पत्र भी सौंपा तथा मुख्यमंत्री ने इन मांगों पर सहानुभूतिपूर्वक विचार करने का आश्वासन दिया।मुख्य...
मुख्यमंत्री ने सुन्नी, लुहरी और धौलासिद्ध परियोजनाओं को वापस लेने की प्रक्रिया शुरू करने के निर्देश दिए

मुख्यमंत्री ने सुन्नी, लुहरी और धौलासिद्ध परियोजनाओं को वापस लेने की प्रक्रिया शुरू करने के निर्देश दिए

Local news
मुख्यमंत्री ठाकुर सुखविन्द्र सिंह सुक्खू ने आज यहां ऊर्जा विभाग की उच्च स्तरीय बैठक की अध्यक्षता करते हुए अधिकारियों को पूर्व में एसजेवीएनएल को आवंटित की गई 382 मेगावाट सुन्नी, 210 मेगावाट लुहरी चरण-1 तथा 66 मेगावाट धौलासिद्ध जलविद्युत परियोजनाओं को वापस लेने की प्रक्रिया शुरू करने के निर्देश दिए।मुख्यमंत्री ने कहा कि जलविद्युत हिमाचल की अर्थव्यवस्था की रीढ़ है। राज्य सरकार का उद्देश्य प्रदेश के समृद्ध जलविद्युत संसाधनों का अधिकतम लाभ यहां की जनता को सुनिश्चित करना है। उन्होंने कहा कि वर्तमान सरकार प्रदेश के लोगों के हितों की रक्षा के लिए हर स्तर पर प्रतिबद्ध है। राज्य सरकार प्राकृतिक संसाधनों से प्रदेश का उचित हिस्सा हासिल करने और जनहित में इनके बेहतर इस्तेमाल को सुनिश्चित करने की दिशा में आवश्यक कदम उठा रही है।मुख्यमंत्री ने अधिकारियों को एनएचपीसी द्वारा विकसित की जा रही 500 मेगावाट डुग्...
ਡਿਪਟੀ ਕਮਿਸ਼ਨਰ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ

Local news
ਬਰਨਾਲਾ, 2 ਜੁਲਾਈ-    ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਆਈ ਏ ਐਸ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ, ਖੱਟਰ ਪੱਤੀ, ਤਪਾ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਕੀਤੀ ਗਈ।     ਮੀਟਿੰਗ ਦੌਰਾਨ ਬਿਰਧ ਘਰ ਲਈ ਵੱਧ ਤੋਂ ਵੱਧ ਲੋੜਵੰਦ ਬਜ਼ੁਰਗਾਂ ਦੀ ਰਜਿਸਟ੍ਰੇਸ਼ਨ ਕਰਾਉਣ, ਬਜ਼ੁਰਗਾਂ ਦੇ ਨਿਯਮਿਤ ਡਾਕਟਰੀ ਚੈੱਕਅੱਪ, ਕੌਂਸਲਿੰਗ ਅਤੇ ਐਂਬੂਲੈਂਸ ਸਹੂਲਤ ਯਕੀਨੀ ਬਣਾਉਣ, ਬਿਲਡਿੰਗ ਦੀ ਸਾਂਭ-ਸੰਭਾਲ, ਸਫ਼ਾਈ, ਬਕਾਇਆ ਬਿਜਲੀ ਬਿੱਲ ਦੇ ਨਿਪਟਾਰੇ ਅਤੇ ਮਨਰੇਗਾ ਰਾਹੀਂ ਗਰਾਊਂਡ ਦੀ ਸਫ਼ਾਈ ਕਰਵਾਉਣ ਸਬੰਧੀ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ।  ਡਿਪਟੀ ਕਮਿਸ਼ਨਰ ਨੇ ਬਿਰਧ ਘਰ ਦੇ ਸਟੋਰ-ਸਟਾਕ, ਅਤੇ ਕਰਮਚਾਰੀਆਂ ਦੇ ਰਿਕਾਰਡ ਨੂੰ ਅਪਡੇਟ ਰੱਖਣ ਅਤੇ ਬਜ਼ੁਰਗਾਂ ਲਈ ਧਾਰਮਿਕ, ਸਮਾਜਿਕ ਅਤੇ ਸਭਿਆਚਾਰਕ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਸਮੂਹ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਬਿਰਧ ਘਰ ਵਿਚ ਰਹਿ ਰਹੇ ਬਜ਼ੁਰਗਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੀ ਹਦਾਇਤ ਕੀਤੀ। ਓਹਨਾਂ ਕ...
ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨੇ ਐੱਸ.ਆਈ.ਆਰ. ਦੀ ਪ੍ਰਗਤੀ ਦੀ ਕੀਤੀ ਸਮੀਖਿਆ

ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨੇ ਐੱਸ.ਆਈ.ਆਰ. ਦੀ ਪ੍ਰਗਤੀ ਦੀ ਕੀਤੀ ਸਮੀਖਿਆ

Local news
ਹੁਸ਼ਿਆਰਪੁਰ, 2 ਜੁਲਾਈ: ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨਿਧੀ ਕੁਮੁਦ ਬੰਬਾਹ ਨੇ ਜ਼ਿਲ੍ਹੇ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੀਰਵਾਰ ਸ਼ਾਮਚੁਰਾਸੀ, ਉੜਮੁੜ ਅਤੇ ਚੱਬੇਵਾਲ ਦੇ ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼.) ਵੱਲੋਂ ਘਰ-ਘਰ ਜਾ ਕੇ ਕੀਤੇ ਜਾ ਰਹੇ ਗਿਣਤੀ ਕਾਰਜ ਦੀ ਵਿਸਥਾਰ ਨਾਲ ਸਮੀਖਿਆ ਕੀਤੀ।        ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬੀ.ਐੱਲ.ਓਜ਼ ਵੱਲੋਂ ਕੀਤੇ ਜਾ ਰਹੇ ਗਿਣਤੀ ਕਾਰਜ ਦੀ ਜਾਣਕਾਰੀ ਨਿਰਧਾਰਤ ਮੋਬਾਈਲ ਐਪ 'ਤੇ ਸਮੇਂ ਸਿਰ ਅਪਲੋਡ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਜ਼ਿਲ੍ਹੇ ਦਾ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ।     &nbs...
ਮੰਤਰੀ ਗੋਇਲ ਵੱਲੋਂ ਹਲਕਾ ਲਹਿਰਾ ਦਾ ਵਾਲੀਬਾਲ ਇੰਟਰਨੈਸ਼ਨਲ ਖਿਡਾਰੀ ਸਨਮਾਨਿਤ

ਮੰਤਰੀ ਗੋਇਲ ਵੱਲੋਂ ਹਲਕਾ ਲਹਿਰਾ ਦਾ ਵਾਲੀਬਾਲ ਇੰਟਰਨੈਸ਼ਨਲ ਖਿਡਾਰੀ ਸਨਮਾਨਿਤ

Local news
ਲਹਿਰਾਗਾਗਾ 02 ਜੁਲਾਈ ( ) :---ਪਿਛਲੇ ਦਿਨੀ ਏਸ਼ੀਅਨ ਵਾਲੀਬਾਲ ਸੰਘ ਵੱਲੋਂ ਕਰਵਾਏ ਗਏ ਏ ਵੀ ਸੀ ਪੁਰਸ਼ ਬਾਲੀਵਾਲ ਨੈਸ਼ਨਲ ਕੱਪ ਵਿੱਚ ਭਾਰਤ ਦੀ ਨੁਮਾਇੰਦਗੀ ਕਰਦਿਆਂ ਮੈਦਾਨ ਵਿੱਚ ਬਤੌਰ ਮੀਡਲ ਬਲਾਕਰ ਖੇਡਦਿਆਂ ਭਾਰਤ, ਪੰਜਾਬ ਅਤੇ ਹਲਕਾ ਲਹਿਰਾ ਗਾਗਾ ਦਾ ਨਾਮ ਚਮਕਾਉਣ ਵਾਲੇ ਹਲਕਾ ਲਹਿਰਾ ਦੇ ਪਿੰਡ ਲਹਿਲ ਖੁਰਦ ਦੇ ਨੌਜਵਾਨ ਖਿਡਾਰੀ ਅਮਰਿੰਦਰ ਪਾਲ ਸਿੰਘ ਦਾ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ, ਇਸ ਮੌਕੇ ਮੰਤਰੀ ਗੋਇਲ ਨੇ ਕਿਹਾ ਕਿ ਅਮਰਿੰਦਰ ਪਾਲ ਸਿੰਘ ਹਲਕਾ ਲਹਿਰੇ ਦਾ ਮਾਣ ਅਤੇ ਸਨਮਾਨ ਹੈ। ਜੋ ਕਿ ਨੌਜਵਾਨਾਂ ਦਾ ਪ੍ਰੇਰਨਾ ਸਰੋਤ ਬਣ ਗਿਆ। ਉਨ੍ਹਾਂ ਅਮਰਿੰਦਰ ਪਾਲ ਸਿੰਘ ਤੇ ਫਖਰ ਅਤੇ ਮਾਨ ਮਹਿਸੂਸ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਜਰੂਰਤ ਹੈ ਕਿ ਅੱਜ ਉਹ ਨਸ਼ੇ ਦਾ ਤਿਆਗ ਕਰਦੇ ਹੋਏ ਅਮਰਿੰਦਰ ਪਾਲ ਸਿੰਘ ਤੋਂ ਪ੍ਰੇਰਨਾ ਲੈਂਦੇ ਹੋਏ ਖੇਡਾਂ ਦਾ ਹਿੱਸਾ ਬਣਦਿਆਂ ਇੱਕ ਮਜਬੂਤ ਦੇਸ਼ ਸਮਾਜ ਅਤੇ ਸੂਬੇ ਦੇ ਨਿਰਮਾਣ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਪਿੰਡ ਪਿੰਡ ਖੇਡ ਸਟੇਡੀਅਮ ਬਣਾ ਰਹੀ ਹੈ, ਤਾਂ ਜੋ ਨੌਜਵਾਨਾਂ ਨੂੰ ਖੇ...
ਸਿਵਲ ਹਸਪਤਾਲ ਨੰਗਲ ਵਿਖੇ ਸ਼ੱਕੀ ਪੀਲੀਏ ਦੇ ਮਰੀਜ਼ਾਂ ‘ਚ ਵਾਧੇ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਕੀਤੀ ਜਾ ਰਹੀ ਹੈ ਵਿਸ਼ੇਸ਼ ਨਿਗਰਾਨੀ

ਸਿਵਲ ਹਸਪਤਾਲ ਨੰਗਲ ਵਿਖੇ ਸ਼ੱਕੀ ਪੀਲੀਏ ਦੇ ਮਰੀਜ਼ਾਂ ‘ਚ ਵਾਧੇ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਕੀਤੀ ਜਾ ਰਹੀ ਹੈ ਵਿਸ਼ੇਸ਼ ਨਿਗਰਾਨੀ

Local news
ਨੰਗਲ 02 ਜੁਲਾਈ: ਸਿਵਲ ਹਸਪਤਾਲ ਨੰਗਲ ਵਿਖੇ ਪੀਲੀਏ (ਜਾਂਡਿਸ) ਦੇ ਸ਼ੱਕੀ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਦਰਜ ਕੀਤੇ ਜਾਣ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਸਥਿਤੀ 'ਤੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ। ਸਿਵਲ ਸਰਜਨ ਡਾਕਟਰ ਰਮਨ ਗੁਪਤਾ ਦੇ ਨਿਰਦੇਸ਼ਾਂ ਤਹਿਤ ਅੱਜ ਇਸ ਸਬੰਧੀ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਸ਼ਰਨ ਕੌਰ ਅਤੇ ਉਨ੍ਹਾਂ ਦੀ ਟੀਮ ਜਿਸ ਵਿੱਚ ਏਐਮਓ ਦਿਲਬਾਗ ਸਿੰਘ ਹੈਲਥ ਸੁਪਰਵਾਈਜ਼ਰ ਰਣਜੀਤ ਸਿੰਘ ਵੱਲੋਂ ਸਿਵਲ ਹਸਪਤਾਲ ਨੰਗਲ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਟੀਮ ਨੇ ਹਸਪਤਾਲ ਵਿੱਚ ਦਾਖ਼ਲ ਪੀਲੀਏ ਦੇ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਈਸ਼ਾ ਵਰਮਾ ਅਤੇ ਹਸਪਤਾਲ ਦੇ ਮੈਡੀਕਲ ਸਟਾਫ਼ ਨਾਲ ਮੀਟਿੰਗ ਕਰਕੇ ਮੌਜੂਦਾ ਸਥਿਤੀ, ਮਰੀਜ਼ਾਂ ਦੀ ਦੇਖਭਾਲ, ਇਲਾਜ ਦੀ ਉਪਲਬਧਤਾ ਅਤੇ ਰੋਕਥਾਮ ਸਬੰਧੀ ਉਪਰਾਲਿਆਂ ਦੀ ਸਮੀਖਿਆ ਕੀਤੀ ਗਈ। ਡਾ. ਹਰਸ਼ਰਨ ਕੌਰ ਨੇ ਹਸਪਤਾਲ ਪ੍ਰਬੰਧਨ ਨੂੰ ਹਦਾਇਤ ਕੀਤੀ ਕਿ ਸ਼ੱਕੀ ਮਰੀਜ਼ਾਂ ਦੀ ਤੁਰੰਤ ਜਾਂਚ, ਸਮੇਂ ਸਿਰ ਇਲਾਜ ਅਤੇ ਲੋੜ ਪੈਣ 'ਤੇ...
ਮਾਵਾਂ—ਧੀਆਂ ਸਤਿਕਾਰ ਯੋਜਨਾ ਸ਼ੁਰੂ ਕਰਕੇ ਪੰਜਾਬ ਸਰਕਾਰ ਨੇ ਵੱਡਾ ਵਾਅਦਾ ਪੂਰਾ ਕੀਤਾ- ਖੁੱਡੀਆਂ

ਮਾਵਾਂ—ਧੀਆਂ ਸਤਿਕਾਰ ਯੋਜਨਾ ਸ਼ੁਰੂ ਕਰਕੇ ਪੰਜਾਬ ਸਰਕਾਰ ਨੇ ਵੱਡਾ ਵਾਅਦਾ ਪੂਰਾ ਕੀਤਾ- ਖੁੱਡੀਆਂ

Local news
ਲੰਬੀ / ਮਲੋਟ, 01 ਜੁਲਾਈ                           ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਪਣੀ ਆਖਰੀ ਗਰੰਟੀ ਪੂਰੀ ਕਰਦਿਆਂ ਅੱਜ ਮਾਵਾਂ—ਧੀਆਂ ਸਤਿਕਾਰ ਯੋਜਨਾ ਤਹਿਤ ਐੱਸ.ਸੀ. ਔਰਤਾਂ ਨੂੰ 1500 ਅਤੇ ਜਨਰਲ ਸਮੇਤ ਹੋਰਨਾਂ ਵਰਗਾਂ ਦੇ ਖਾਤਿਆਂ ਵਿੱਚ 1000 ਰੁਪਏ ਪ੍ਰਤੀ ਮਹੀਨਾ ਭੇਜ ਦਿੱਤੇ ਹਨ।ਇਹ ਜਾਣਕਾਰੀ ਸ। ਰਣਧੀਰ ਸਿੰਘ ਧੀਰਾ ਖੁੱਡੀਆਂ ਚੇਅਰਮੈਨ ਪੰਜਾਬ ਸਟੇਟ ਕੰਟੇਨਰ ਵੇਅਰਹਾਉਸਿੰਗ ਕਾਰਪੋਰੇਸ਼ਨ ਅਤੇ ਸ. ਅਮੀਤ ਖੁੱਡੀਆ ਨੇ ਲੰਬੀ ਹਲਕੇ ਦੇ ਪਿੰਡ ਖੁੱਡੀਆ ਵਿਖੇ ਲਗਾਏ ਗਏ ਜਾਗਰੂਕਤਾਂ ਕੈਂਪ ਦੌਰਾਨ ਦਿੱਤੀ। ਔਰਤਾਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਉਹਨਾਂ ਵਲੋਂ ਦੱਸਿਆ ਗਿਆ  ਕਿ  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਅੱਜ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਡਿਜੀਟਲ ਤਰੀਕੇ ਨਾਲ ਬਟਨ ਦੱਬ ਕੇ ਸਿੱਧਾ (ਡਾਇਰੈਕਟ ਬੈਨੀਫਿਟ ਟਰਾਂਸਫਰ) ਤਹਿਤ ਪੰਜਾਬ ਦੀਆਂ ਲੱਖਾਂ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਕਰੋੜਾਂ ਰੁਪਏ ਦੀ ਰਾਸ਼ੀ ਟਰਾਂਸਫਰ ਕਰਨ ਤੇ ਉਹਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।                           ਪਿੰਡ ਖੁੱਡੀਆ ਵਿਖੇ ਵੱਡੀ ਸਕ...
ਸਿਹਤ ਵਿਭਾਗ ਨੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲ਼ਿਆਂ ਦੇ ਕੱਟੇ ਚਲਾਨ

ਸਿਹਤ ਵਿਭਾਗ ਨੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲ਼ਿਆਂ ਦੇ ਕੱਟੇ ਚਲਾਨ

Local news
ਤਰਨ ਤਾਰਨ, 1 ਜੁਲਾਈ -          ਕਾਰਜਕਾਰੀ ਸਿਵਲ ਸਰਜਨ ਡਾ. ਭਾਰਤੀ ਧਵਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨੋਡਲ ਅਫ਼ਸਰ ਡਾ. ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਦਫ਼ਤਰ ਸਿਵਲ ਸਰਜਨ ਤਰਨ ਤਾਰਨ ਵਿਖੇ ਬਣਾਈ ਗਈ ਤੰਬਾਕੂ ਕੰਟਰੋਲ ਐਕਟ ਟੀਮ ਵੱਲੋਂ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ ਅਤੇ ਉਨ੍ਹਾਂ ਨੂੰ ਤੰਬਾਕੂ ਕੰਟਰੋਲ ਐਕਟ 2003 ਪ੍ਰਤੀ ਜਾਗਰੂਕ ਵੀ ਕੀਤਾ ਗਿਆ। ਇਸ ਟੀਮ ਵੱਲੋਂ ਤੰਬਾਕੂ ਕੰਟਰੋਲ ਐਕਟ ਦੀਆ ਵੱਖ-ਵੱਖ ਧਾਰਾਵਾਂ ਤਹਿਤ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ ਅਤੇ ਉਨ੍ਹਾਂ ਨੂੰ ਐਕਟ ਪ੍ਰਤੀ ਜਾਗਰੂਕ ਕਰਦੇ ਹੋਏ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਤੰਬਾਕੂ ਦਾ ਸੇਵਨ ਕਰਨ ਨਾਲ ਤਾਲੂ ਦਾ ਕੈਂਸਰ, ਮਸੂੜੇ ਅਤੇ ਗਲ਼ੇ ਦਾ ਕੈਂਸਰ, ਫੇਫੜਿਆਂ ਦਾ ਕੈਂਸਰ ਅਤੇ ਮੂੰਹ ਦਾ ਕੈਂਸਰ ਆਦਿ ਹੁੰਦਾ ਹੈ। ਸੁਖਵੰਤ ਸਿੰਘ ਸਿੱਧੂ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਤਕ ਥਾਵਾਂ ਜਿਵੇ ਬੱਸ ਸਟੈਡਾਂ, ਰੇਲਵੇ ਸਟੇਸ਼ਨਾਂ, ਸਕੂਲਾ-ਕਾਲਜਾਂ ਅਤੇ ਹੋਰ ਸਰਕਾਰੀ ਸੰਸਥਾਵਾਂ ਆਦਿ ਥਾਵਾਂ ਦੇ 100 ਗਜ਼ ਦੇ ਘੇਰੇ ਦੇ ਅੰਦਰ-ਅੰਦਰ ਤ...