ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਐਸ.ਆਈ.ਆਰ. ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ, 1 ਜੁਲਾਈ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੂਹ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.) ਵੱਲੋਂ ਘਰ-ਘਰ ਜਾ ਕੇ ਕੀਤੇ ਜਾ ਰਹੇ ਗਿਣਤੀ ਕਾਰਜ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੀ.ਐਲ.ਓਜ਼. ਵੱਲੋਂ ਕੀਤੇ ਜਾ ਰਹੇ ਗਿਣਤੀ ਕਾਰਜ ਦੀ ਜਾਣਕਾਰੀ ਨਿਰਧਾਰਤ ਮੋਬਾਈਲ ਐਪ 'ਤੇ ਸਮੇਂ ਸਿਰ ਅਪਲੋਡ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਜ਼ਿਲ੍ਹੇ ਦਾ ਕੋਈ ਵੀ ਯੋਗ ਨਾਗਰਿਕ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ 1 ਅਕਤੂਬਰ 2026 ਨੂੰ ਯੋਗਤਾ ਤਾਰੀਖ ਨਿਰਧਾਰਤ ਕੀਤੀ ਗਈ ਹੈ। ਇਸ ਤਹਿਤ 24 ਜੁਲਾਈ 2026 ਤੱਕ ਬੀ.ਐਲ.ਓਜ਼. ਘਰ-ਘਰ ਜਾ ਕੇ ਗਿਣਤੀ ਦਾ ਕੰਮ ਕਰਨਗੇ ਅਤੇ ਹਰ ਯੋਗ ਵੋਟਰ ਤੋਂ ਐ...






