Wednesday, September 16
Shadow

Local news

ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਵਿੱਚ 558 ਬੀਐਲਓ ਗਣਨਾ ਫਾਰਮ ਭਰਵਾਉਣ ਲਈ ਜੁਟੇ: ਜ਼ਿਲ੍ਹਾ ਚੋਣ ਅਫ਼ਸਰ

ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਵਿੱਚ 558 ਬੀਐਲਓ ਗਣਨਾ ਫਾਰਮ ਭਰਵਾਉਣ ਲਈ ਜੁਟੇ: ਜ਼ਿਲ੍ਹਾ ਚੋਣ ਅਫ਼ਸਰ

Local news
ਬਰਨਾਲਾ, 28 ਜੂਨ-     ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਵਿੱਚ 558 ਬੀਐਲਓ ਆਪਣੇ ਆਪਣੇ ਖੇਤਰ ਵਿਚ ਡਟੇ ਹੋਏ ਹਨ, ਜਿਨ੍ਹਾਂ ਵਿਚ ਬਹੁਤੇ ਘਰ ਘਰ ਗਣਨਾ ਫਾਰਮ ਵੰਡਣ ਤੋਂ ਬਾਅਦ ਫਾਰਮ ਭਰਵਾਉਣ ਵਿਚ ਜੁਟ ਗਏ ਹਨ।    ਇਸ ਦੌਰਾਨ ਵਿਧਾਨ ਸਭਾ ਹਲਕਾ 103 ਬਰਨਾਲਾ ਵਿੱਚ ਸ਼੍ਰੋਮਣੀ ਸਾਹਿਤਕਾਰ ਅਤੇ ਉੱਘੇ ਨਾਵਲਕਾਰ ਸ੍ਰੀ ਓਮ ਪ੍ਰਕਾਸ਼ ਗਾਸੋ ਜੀ ਨੇ ਆਪਣਾ ਗਣਨਾ ਫਾਰਮ ਭਰਿਆ ਅਤੇ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਗਣਨਾ ਫਾਰਮ ਭਰਨ ਦਾ ਸੁਨੇਹਾ ਦਿੱਤਾ। ਇਸੇ ਤਰ੍ਹਾਂ ਉੱਘੇ ਨਿਰਦੇਸ਼ਕ ਅਤੇ ਪੰਜਾਬੀ ਅਦਾਕਾਰ ਭੁਪਿੰਦਰ ਬਰਨਾਲਾ ਨੇ ਵੀ ਆਪਣਾ ਗਣਨਾ ਫਾਰਮ ਭਰ ਕੇ ਵੋਟਰਾਂ ਨੂੰ ਗਣਨਾ ਫਾਰਮ ਭਰਨ ਦਾ ਸੁਨੇਹਾ ਦਿੱਤਾ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਬੀਐਲਓ ਪ੍ਰੇਰਨਾਸ੍ਰੋਤ ਅਤੇ ਵੋਟਰਾਂ ਦੇ ਮਾਰਗਦਰਸ਼ਕ ਵਜੋਂ ਫੀਲਡ ਵਿੱਚ ਵਿਚਰ ਰਹੇ ਹਨ। ਓਹਨਾਂ ਕਿਹਾ ਕਿ ਵਿਸ਼ੇਸ਼ ਗਹਿਰੀ ਸੁਧਾਈ ਦਾ ਉਦੇਸ਼ ਹਰ ਯੋਗ ਵੋਟਰ ਨੂੰ ਵੋਟਰ ਸੂਚੀ ਵਿਚ ਸ਼ਾਮਲ ਕਰਨਾ ਅਤੇ ਅਯੋਗ ਵੋਟਰਾਂ ਨੂ...
ਮੈਰੀਟੋਰੀਅਸ ਸਕੂਲ ਵਿਖੇ 24 ਦਿਨਾਂ ਦੇ ਜੇ.ਈ.ਈ./ਨੀਟ ਬੂਟ ਕੈਂਪ ਦੀ ਸਫਲ ਸਮਾਪਤੀ

ਮੈਰੀਟੋਰੀਅਸ ਸਕੂਲ ਵਿਖੇ 24 ਦਿਨਾਂ ਦੇ ਜੇ.ਈ.ਈ./ਨੀਟ ਬੂਟ ਕੈਂਪ ਦੀ ਸਫਲ ਸਮਾਪਤੀ

Local news
ਬਠਿੰਡਾ, 28 ਜੂਨ :  ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਵਿਸ਼ੇਸ਼ ਉਪਰਾਲੇ ਸਦਕਾ ਬਠਿੰਡਾ ਦੇ ਮੈਰੀਟੋਰੀਅਸ ਸਕੂਲ ਵਿੱਚ 5 ਜੂਨ ਤੋਂ 28 ਜੂਨ ਤੱਕ ਚੱਲਿਆ 24 ਦਿਨਾਂ ਦਾ ਜੇ. ਈ. ਈ/ਨੀਟ ਬੂਟ ਕੈਂਪ ਸਫਲਤਾਪੂਰਵਕ ਸੰਪੰਨ ਹੋ ਗਿਆ।      ਮੈਰੀਟੋਰੀਅਸ ਸਕੂਲ ਬਠਿੰਡਾ ਵਿਖੇ ਆਯੋਜਿਤ ਇਸ ਕੈਂਪ ਵਿੱਚ ਮੈਰੀਟੋਰੀਅਸ, ਸਕੂਲ ਆਫ ਐਮੀਨੈਂਸ ਅਤੇ ਸਰਕਾਰੀ ਸਕੂਲਾਂ ਦੇ 635 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਉੱਚ ਪੱਧਰੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਤਿਆਰੀ ਪ੍ਰਾਪਤ ਕੀਤੀ।      ਕੈਂਪ ਦੇ ਸਮਾਪਤੀ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਪੁੱਜੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ ਨੇ ਵਿਦਿਆਰਥੀਆਂ ਨੂੰ ਦ੍ਰਿੜ੍ਹ ਇੱਛਾ-ਸ਼ਕਤੀ, ਸਖ਼ਤ ਮਿਹਨਤ ਅਤੇ ਸਕਾਰਾਤਮਕ ਸੋਚ ਨਾਲ ਆਪਣੇ ਟੀਚੇ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪ੍ਰਤਿਭਾਸ਼ਾਲੀ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਿਦਿਆਰਥੀਆਂ ਨੂੰ ਅਜਿਹੇ ਮੁਫ਼ਤ ਕੋਚਿੰਗ ਕੈਂਪਾਂ ਰਾਹੀਂ ਉੱਚ ਸਿੱਖਿਆ ਦੇ ਮੌਕੇ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ...
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ, ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ, ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼

Local news
ਅੰਮ੍ਰਿਤਸਰ, 28 ਜੂਨ 2026 (         ) – ਵਿਸ਼ਵ ਸਿਹਤ ਸੰਸਥਾ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਪਲਸ ਪੋਲੀਓ ਮੁਹਿੰਮ ਦੀ ਅੱਜ ਜ਼ਿਲ੍ਹੇ ਵਿੱਚ ਰਸਮੀ ਸ਼ੁਰੂਆਤ ਸਿਵਲ ਸਰਜਨ ਡਾ. ਰਸ਼ਮੀ ਵਿੱਜ ਵੱਲੋਂ ਚੌਂਕ ਫਵਾਰਾ ਵਿਖੇ ਸਥਾਪਿਤ ਪੋਲੀਓ ਬੂਥ 'ਤੇ ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤੀ ਗਈ। ਇਸ ਮੌਕੇ ਪਲਸ ਪੋਲੀਓ ਮੁਹਿੰਮ ਦੀ ਸਫ਼ਲਤਾ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਆਟੋ ਰਿਕਸ਼ਾ ਜਾਗਰੂਕਤਾ ਰੈਲੀ ਨੂੰ ਵੀ ਹਰੀ ਝੰਡੀ ਦੇ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਰਸ਼ਮੀ ਵਿੱਜ ਨੇ ਕਿਹਾ ਕਿ ਭਾਰਤ ਭਾਵੇਂ ਪੋਲੀਓ ਮੁਕਤ ਦੇਸ਼ਾਂ ਦੀ ਸੂਚੀ ਵਿੱਚ ਸ਼ਾਮਲ ਹੋ ਚੁੱਕਾ ਹੈ, ਪਰ ਇਸ ਉਪਲਬਧੀ ਨੂੰ ਬਰਕਰਾਰ ਰੱਖਣ ਲਈ ਪਲਸ ਪੋਲੀਓ ਮੁਹਿੰਮ ਨੂੰ ਲਗਾਤਾਰ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੋਲੀਓ ਵਰਗੀ ਲਾ-ਇਲਾਜ ਬਿਮਾਰੀ ਤੋਂ ਬੱਚਿਆਂ ਨੂੰ ਸੁਰੱਖਿਅਤ ਰੱਖਣ ਲਈ ਸਿਹਤ ਵਿਭਾਗ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ...
ਵਿਧਾਨ ਸਭਾ ਹਲਕਾ ਅਮਰਗੜ੍ਹ ਵਿੱਚ ਸਭ ਤੋਂ ਵੱਧ 80.73 ਫ਼ੀਸਦੀ ਗਣਨਾ ਫਾਰਮ ਵੰਡੇ ਗਏ

ਵਿਧਾਨ ਸਭਾ ਹਲਕਾ ਅਮਰਗੜ੍ਹ ਵਿੱਚ ਸਭ ਤੋਂ ਵੱਧ 80.73 ਫ਼ੀਸਦੀ ਗਣਨਾ ਫਾਰਮ ਵੰਡੇ ਗਏ

Local news
ਮਾਲੇਰਕੋਟਲਾ, 28 ਜੂਨ:          ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਤਹਿਤ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਘਰ-ਘਰ ਜਾ ਕੇ ਗਣਨਾ ਫਾਰਮ ਵੰਡਣ ਅਤੇ ਭਰਵਾਉਣ ਦੀ ਮੁਹਿੰਮ ਤੇਜ਼ੀ ਨਾਲ ਜਾਰੀ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਜ਼ਿਲ੍ਹੇ ਦੇ 400 ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਯੋਗ ਵੋਟਰਾਂ ਤੱਕ ਪਹੁੰਚ ਕਰ ਰਹੇ ਹਨ।           ਇਸੇ ਲੜੀ&nb...
ਵਿਸ਼ੇਸ਼ ਗਹਿਰੀ ਸੁਧਾਈ: ਬੀਐਲਓਜ਼ ਵਲੋਂ ਜ਼ਿਲ੍ਹੇ ਵਿੱਚ ਗਣਨਾ ਫਾਰਮਾਂ ਦਾ ਕੰਮ ਜਾਰੀ : ਜ਼ਿਲ੍ਹਾ ਚੋਣ ਅਫ਼ਸਰ

ਵਿਸ਼ੇਸ਼ ਗਹਿਰੀ ਸੁਧਾਈ: ਬੀਐਲਓਜ਼ ਵਲੋਂ ਜ਼ਿਲ੍ਹੇ ਵਿੱਚ ਗਣਨਾ ਫਾਰਮਾਂ ਦਾ ਕੰਮ ਜਾਰੀ : ਜ਼ਿਲ੍ਹਾ ਚੋਣ ਅਫ਼ਸਰ

Local news
ਬਰਨਾਲਾ, 27 ਜੂਨ-      ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸਬੰਧੀ ਜ਼ਿਲ੍ਹਾ ਬਰਨਾਲਾ ਵਿੱਚ ਵਿਸ਼ੇਸ਼ ਗਹਿਰੀ ਸੁਧਾਈ ਦਾ ਕੰਮ ਜ਼ੋਰਾਂ ‘ਤੇ ਚੱਲ ਰਿਹਾ ਹੈ।       ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ.ਏ.ਐਸ ਨੇ ਦੱਸਿਆ ਕਿ  ਬੀ.ਐਲ.ਓਜ਼ ਵੱਲੋਂ ਜ਼ਿਲ੍ਹੇ ਦੇ ਲਗਭਗ ਸਾਰੇ ਵੋਟਰਾਂ ਨੂੰ ਗਣਨਾ ਫਾਰਮ ਦੇ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਗਣਨਾ ਫਾਰਮਾਂ ਨੂੰ ਭਰਵਾ ਕੇ ਆਨਲਾਈਨ ਕੀਤਾ ਜਾਣਾ ਹੈ ਤਾਂ ਜੋ ਵਿਸ਼ੇਸ਼ ਗਹਿਰੀ ਸੁਧਾਈ ਦਾ ਕੰਮ ਸਮੇਂ ‘ਤੇ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਹਰੇਕ ਬੀ.ਐਲ.ਓ. ਵੱਲੋਂ ਹਰ ਘਰ ਦਾ ਤਿੰਨ ਵਾਰ ਦੌਰਾ ਕੀਤਾ ਜਾਵੇਗਾ। ਬੀ ਐਲ ਓ 24 ਜੁਲਾਈ ਤਕ ਘਰੋ ਘਰ ਜਾਣਗੇ। ਜਿਨ੍ਹਾਂ ਘਰਾਂ ਵਿੱਚ ਕੋਈ ਵੀ ਮੈਂਬਰ ਨਹੀਂ ਮਿਲੇਗਾ ਜਾਂ ਘਰ ਨੂੰ ਤਾਲਾ ਲੱਗਾ ਹੋਵੇਗਾ, ਉਨ੍ਹਾਂ ਘਰਾਂ ਦੇ ਬਾਹਰ ਬੀ.ਐਲ.ਓ. ਵੱਲੋਂ ਇੱਕ ਸਲਿੱਪ ਲਗਾ ਦਿੱਤੀ ਜਾਵੇਗੀ, ਜਿਸ ਵਿੱਚ ਬੀ.ਐਲ.ਓ. ਦਾ ਫੋਨ ਨੰਬ...

ਸਵੀਪ ਟੀਮ ਨੇ ਗਣਨਾ ਫਾਰਮ ਭਰਨ ਬਾਰੇ ਜਾਗਰੂਕਤਾ ਕੀਤਾ

Local news
ਬਰਨਾਲਾ, 27 ਜੂਨ           ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਆਈ ਏ ਐੱਸ ਦੀ ਅਗਵਾਈ ਹੇਠ ਵਿਸ਼ੇਸ਼ ਗਹਿਰੀ ਸੁਧਾਈ 2026 ਸੰਬੰਧੀ ਸਵੀਪ ਟੀਮ ਬਰਨਾਲਾ ਵੱਲੋਂ ਸਰਕਾਰੀ ਆਈ ਟੀ ਆਈ (ਲੜਕੇ) ਵਿਖੇ ਲਵਪ੍ਰੀਤ ਸਿੰਘ ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਵਲੋਂ SIR 2026 ਦੇ ਪ੍ਰਮੁੱਖ ਪਹਿਲੂਆਂ ਅਤੇ ਗਣਨਾ ਫਾਰਮ ਭਰਨ ਬਾਰੇ ਜਾਣਕਾਰੀ ਸੈਮੀਨਾਰ ਕੀਤਾ ਗਿਆ।  ਸੈਮੀਨਾਰ ਦੌਰਾਨ ਉਨ੍ਹਾਂ ਵਲੋਂ SIR 2026 ਦੀਆਂ ਪ੍ਰਮੁੱਖ ਪ੍ਰਕਿਰਿਆਵਾਂ ਜਿਵੇਂ ਕਿ ਗਣਨਾ ਫਾਰਮ ਭਰਨ ਸਬੰਧੀ ਸੰਪੂਰਨ ਜਾਣਕਾਰੀ, ਦਸਤਾਵੇਜ਼ਾਂ ਦੀ ਸੁਚੀ ਆਦਿ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵਲੋਂ ਇਸ ਮੁਹਿੰਮ ਦੀ ਮਹੱਤਤਾ ਬਾਰੇ ਜਾਗਰੂਕ ਕਰਦਿਆਂ ਦੱਸਿਆ ਗਿਆ ਕਿ ਇਸ ਮੁਹਿੰਮ ਦਾ ਉਦੇਸ਼ ਨਵੇਂ ਅਤੇ ਯੋਗ ਵੋਟਰਾਂ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ, ਜ਼ਰੂਰੀ ਸੋਧ ਕਰਨੀ ਅਤੇ ਵੋਟਰ ਸੂਚੀ ਦੀ ਹਰ ਪੱਖੋਂ ਸੋਧ ਕਰਨਾ ਹੈ। ਉਨ੍ਹਾਂ ਕਿਹਾ ਕਿ 24 ਜੁਲਾਈ 2026...

ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ

Local news
ਰੂਪਨਗਰ, 27 ਜੂਨ: ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਐਮਜੀਸਿਪਾ) ਚੰਡੀਗੜ੍ਹ ਵੱਲੋਂ ਯੁਵਾ ਆਪਦਾ ਮਿੱਤਰ ਯੋਜਨਾ ਤਹਿਤ ਕਰਵਾਏ ਜਾ ਰਹੇ ਸੱਤ ਰੋਜ਼ਾ ਆਫ਼ਤ ਪ੍ਰਬੰਧਨ ਸਿਖਲਾਈ ਕੈਂਪ ਦਾ ਚੌਥਾ ਦਿਨ ਸਫਲਤਾਪੂਰਵਕ ਸੰਪੰਨ ਹੋਇਆ। ਇਸ ਦੌਰਾਨ 100 ਐਨਸੀਸੀ ਕੈਡਟਾਂ ਨੂੰ ਜੀਵਨ ਰੱਖਿਅਕ ਮੁੱਢਲੀਆਂ ਤਕਨੀਕਾਂ ਅਤੇ ਆਫ਼ਤ ਪ੍ਰਬੰਧਨ ਨਾਲ ਸਬੰਧਤ ਮਹੱਤਵਪੂਰਨ ਪ੍ਰਣਾਲੀਆਂ ਬਾਰੇ ਵਿਸ਼ੇਸ਼ ਸਿਖਲਾਈ ਦਿੱਤੀ ਗਈ। ਦਿਨ ਦੀ ਸ਼ੁਰੂਆਤ ਸ਼੍ਰੀ ਜੌਨਸਨ ਵੱਲੋਂ ਪਿਛਲੇ ਦਿਨਾਂ ਵਿੱਚ ਕਰਵਾਏ ਗਏ ਸੈਸ਼ਨਾਂ ਦੀ ਦੁਹਰਾਈ ਨਾਲ ਹੋਈ। ਉਨ੍ਹਾਂ ਨੇ ਸਰਚ ਐਂਡ ਰੈਸਕਿਊ, ਹੜ੍ਹ ਪ੍ਰਬੰਧਨ ਅਤੇ ਹੀਟ ਵੇਵ ਪ੍ਰਬੰਧਨ ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀ ਕੈਡਟਾਂ ਨਾਲ ਸਾਂਝੀ ਕੀਤੀ। ਇਸ ਉਪਰੰਤ ਬੇਸਿਕ ਲਾਈਫ ਸਪੋਰਟ (ਬੀਐਲਐਸ) ਵਿਸ਼ੇ 'ਤੇ ਮੁੱਖ ਤਕਨੀਕੀ ਸੈਸ਼ਨ ਆਯੋਜਿਤ ਕੀਤਾ ਗਿਆ, ਜਿਸ ਦਾ ਸੰਚਾਲਨ ਕੋਰਸ ਕੋਆਰਡੀਨੇਟਰ ਸ਼੍ਰੀ ਅੰਕੁਰ, ਸੁਸ਼ਰੀ ਇਤੀਸ਼ਾ ਪਰਮਾਰ ਅਤੇ ਐਮਜੀਸਿਪਾ ਦੀ ਡਿਜ਼ਾਸਟਰ ਮੈਨੇਜਮੈਂਟ ਟੀਮ ਦੇ ਹੋਰ ਮੈਂਬਰਾਂ ਵੱਲੋਂ ਕੀਤਾ ਗਿਆ। ਸੈਸ਼ਨ ਦੌਰਾਨ ਸੀਪੀਆਰ (ਸੀਪੀਆਰ), ਫੌਰਨ ਬਾਡੀ ਏਅਰਵ...
ਸਪੀਕਰ ਵੱਲੋਂ ਕੋਟਕਪੂਰਾ ਦੇ ਵਾਰਡ ਨੰ. 9 ਅਤੇ 10 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਦੋ ਬੱਸਾਂ ਰਵਾਨਾ

ਸਪੀਕਰ ਵੱਲੋਂ ਕੋਟਕਪੂਰਾ ਦੇ ਵਾਰਡ ਨੰ. 9 ਅਤੇ 10 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਦੋ ਬੱਸਾਂ ਰਵਾਨਾ

Local news
ਕੋਟਕਪੂਰਾ, 27 ਜੂਨ (  )         ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਾਰਡ ਨੰ. 9 ਅਤੇ 10 ਬਠਿੰਡਾ ਰੋਡ ਕੋਟਕਪੂਰਾ ਤੋਂ  ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀਆਂ ਦੋ ਬੱਸਾਂ  ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।          ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਰਾਹੀਂ ਬਜ਼ੁਰਗਾਂ ਅਤੇ ਹੋਰ ਸ਼ਰਧਾਲੂਆਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਦਾ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ।       ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਲੋਕ ਸੋਚਾਂ ਹੀ ਸੋਚਦੇ ਰਹਿੰਦੇ ਸਨ ਕਿ ਤੀਰਥ ਯਾਤਰਾ ਤੇ ਜਾਈਏ, ਪ੍ਰੰਤੂ ਘਰਾਂ ਦੀਆਂ ਮਜਬੂਰੀਆਂ, ਤੰਗੀਆ ਪ੍ਰੇਸ਼ਾਨੀਆਂ ਉਨ੍ਹਾਂ ਨੂੰ ਇਸ ਦੀ ਇਜਾਜਤ ਨਹੀਂ  ਸੀ ਦਿੰਦੀਆਂ। ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਉਨ੍ਹਾਂ ਸ਼ਰਧਾਲੂਆਂ ਲਈ ਵਰਦਾਨ...
ਜ਼ਿਲ੍ਹਾ ਰੂਪਨਗਰ ‘ਚ ਸੇਫ ਪੰਜਾਬ ਪੋਰਟਲ ਦੁਆਰਾ ਪ੍ਰਾਪਤ ਗੁਪਤ ਸੂਚਨਾ ਤਹਿਤ 417 ਨਸ਼ਾ ਤਸਕਰਾਂ ਵਿਰੁੱਧ ਮਾਮਲੇ ਦਰਜ – ਹਰਜੋਤ ਬੈਂਸ

ਜ਼ਿਲ੍ਹਾ ਰੂਪਨਗਰ ‘ਚ ਸੇਫ ਪੰਜਾਬ ਪੋਰਟਲ ਦੁਆਰਾ ਪ੍ਰਾਪਤ ਗੁਪਤ ਸੂਚਨਾ ਤਹਿਤ 417 ਨਸ਼ਾ ਤਸਕਰਾਂ ਵਿਰੁੱਧ ਮਾਮਲੇ ਦਰਜ – ਹਰਜੋਤ ਬੈਂਸ

Local news
ਰੂਪਨਗਰ, 26 ਜੂਨ: ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਸਖਤੀ ਨਾਲ ਅਮਲੀ ਜ਼ਾਮਾ ਪਹਿਨਾਉਂਦੇ ਹੋਏ ਹੁਣ ਤੱਕ ‘ਸੇਫ ਪੰਜਾਬ ਪੋਰਟਲ’ ਰਾਹੀਂ ਪ੍ਰਾਪਤ ਗੁਪਤ ਸੂਚਨਾ ਦੇ ਆਧਾਰ ਉੱਤੇ 417 ਮੁਕੱਦਮੇ, ‘ਵਿਲੇਜ ਡਿਫੈਂਸ ਕਮੇਟੀ’ ਦੀ ਸ਼ਿਕਾਇਤਾਂ ਉੱਤੇ 43 ਮੁਕੱਦਮੇ ਅਤੇ ‘ਵੱਟਸਪ ਚੈਟ ਬੋਟ ਸੇਫ ਪੰਜਾਬ’ ਅਨੁਸਾਰ 374 ਮੁਕਮਦੇ ਐਨ ਡੀ ਪੀ ਐਸ ਐਕਟ ਤਹਿਤ ਦਰਜ ਕੀਤੇ ਗਏ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਅੱਜ ਜ਼ਿਲ੍ਹਾ ਪੱਧਰੀ ਯੁੱਧ ਨਸ਼ਿਆਂ ਵਿਰੁੱਧ ਦੀ ਮੀਟਿੰਗ ਦੌਰਾਨ ਕੀਤਾ। ਮੀਟਿੰਗ ਦੀ ਅਗਵਾਈ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਬਲਾਕ ਕੋਆਰਡੀਨੇਟਰ, ਪਿੰਡਾਂ ਦੇ ਪਹਿਰੇਦਾਰਾਂ ਅਤੇ ਆਮ ਲੋਕਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਵਿੱਚ ਭਰੋਸਾ ਕਰਦਿਆਂ ਜ਼ਿਲ੍ਹੇ ਦੇ ਹਰ ਖੇਤਰ ਤੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਤੱਤਾਂ ਖਿਲਾਫ ਕਾਰਵਾਈ ਕਰਨ ਲਈ ਵੱਖ ਵੱਖ ਮਾਧਿਅਮਾਂ ਰਹੀ ਸ਼ਿਕਾਇਤਾਂ ਦਰਜ ਕਰਵਾਈਆਂ, ਜਿਸ ਸਦਕਾ ਵਿਆਪਕ ਪੱਧਰ ‘ਤੇ ਇਹ ਕਾਨੂੰਨੀ ਕਾਰਵਾਈ ਸੰਭਵ ਹੋ ਪਾਈ ਹੈ। ਇਸ ਮੌਕੇ ਉਨ੍ਹਾਂ ਕ...

ਬਰਨਾਲਾ ਕਲੱਬ ਨੇ ਕਰਾਇਆ ਪਹਿਲਾ ਇੱਕ-ਰੋਜ਼ਾ ਤੈਰਾਕੀ ਟੂਰਨਾਮੈਂਟ

Local news
ਬਰਨਾਲਾ, 26 ਜੂਨ-   ਬਰਨਾਲਾ ਕਲੱਬ ਵਿਚ ਪਹਿਲਾ ਇੱਕ-ਰੋਜ਼ਾ ਤੈਰਾਕੀ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐਸ ਅਤੇ ਮੈਂਬਰ ਜ਼ਿਲ੍ਹਾ ਯੋਜਨਾ ਬੋਰਡ ਤੇ ਕਲੱਬ ਦੇ ਜਨਰਲ ਸੈਕਟਰੀ ਇਸ਼ਵਿੰਦਰ ਸਿੰਘ ਜੰਡੂ ਨੇ ਤੈਰਾਕਾਂ ਦੀ ਹੌਸਲਾ ਅਫਜ਼ਾਈ ਕੀਤੀ।ਡਿਪਟੀ ਕਮਿਸ਼ਨਰ ਬਰਨਾਲਾ ਨੇ ਕਿਹਾ ਕਿ ਬਰਨਾਲਾ ਕਲੱਬ ਵਲੋਂ ਪਹਿਲਕਦਮੀ ਕਰਦੇ ਹੋਏ ਤੈਰਾਕੀ ਟੂਰਨਾਮੈਂਟ ਕਰਾਇਆ ਗਿਆ ਹੈ। ਇਸ ਖੇਡ ਮੁਕਾਬਲੇ ਵਿੱਚ ਵੱਖ-ਵੱਖ ਉਮਰ ਵਰਗ ਦੇ ਖਿਡਾਰੀਆਂ ਨੇ ਵੱਖ-ਵੱਖ ਈਵੈਂਟਸ ਵਿੱਚ ਬੜੇ ਉਤਸ਼ਾਹ ਨਾਲ ਵੱਧ-ਚੜ੍ਹ ਕੇ ਹਿੱਸਾ ਲਿਆ।ਇਸ ਟੂਰਨਾਮੈਂਟ ਵਿੱਚ ਕੁੱਲ 70 ਖਿਡਾਰੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੇ 29 ਗੋਲਡ ਮੈਡਲ, 28 ਸਿਲਵਰ ਮੈਡਲ ਅਤੇ 28 ਕਾਂਸੀ ਦੇ ਮੈਡਲ ਹਾਸਲ ਕੀਤੇ। ਟੂਰਨਾਮੈਂਟ ਨੂੰ ਸੁਚਾਰੂ ਅਤੇ ਸਫ਼ਲ ਬਣਾਉਣ ਵਿੱਚ ਬਰਨਾਲਾ ਕਲੱਬ ਦੇ ਮੈਨੇਜਰ ਗੁਰਪ੍ਰੀਤ ਸਿੰਘ, ਬੈਡਮਿੰਟਨ ਕੋਚ ਮਾਸਟਰ ਜਸਵੰਤ ਸਿੰਘ, ਮੈਡਮ ਸੀਮਾ ਬਾਂਸਲ ਅਤੇ ਸਵੀਮਿੰਗ ਕੋਚ ਮਾਨਸਵੀਰ ਨੇ ਵਿਸ਼ੇਸ਼ ਸਹਿਯੋਗ ਦਿੱਤਾ।   ਇਸ ਮੌਕੇ ਇਸ਼ਵਿੰਦਰ ਸਿੰਘ ...