Wednesday, September 16
Shadow

Local news

12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਾਲ ਯੋਗ ਸਮਾਗਮ ਦਾ ਆਯੋਜਨ

12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਾਲ ਯੋਗ ਸਮਾਗਮ ਦਾ ਆਯੋਜਨ

Local news
ਸ੍ਰੀ ਮੁਕਤਸਰ ਸਾਹਿਬ, 21 ਜੂਨ ਡਾਇਰੈਕਟੋਰੇਟ ਆਫ਼ ਆਯੂਰਵੇਦਾ, ਪੰਜਾਬ ਵੱਲੋਂ ਆਯੂਸ਼ ਮੰਤਰਾਲਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਡੈਵੀ ਗੋਇਲ ਦੀ ਪ੍ਰਧਾਨਗੀ ਵਿੱਚ ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ, ਕੋਟਕਪੂਰਾ ਰੋਡ, ਸ੍ਰੀ ਮੁਕਤਸਰ ਸਾਹਿਬ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹਪੂਰਵਕ ਮਨਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਡੈਵੀ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯੋਗ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਹੈਲਪਲਾਈਨ ਨੰਬਰ 76694-00500 ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕ ਆਪਣੇ ਮੁਹੱਲਿਆਂ ਜਾਂ ਕਾਲੋਨੀਆਂ ਵਿੱਚ ਮੁਫ਼ਤ ਯੋਗ ਕਲਾਸਾਂ ਸ਼ੁਰੂ ਕਰਵਾਉਣ ਲਈ ਇਸ ਨੰਬਰ ’ਤੇ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ https://cmdiyogshala.punjab.gov.in/ ’ਤੇ ਵੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜੇਕ...
ਅੰਤਰਰਾਸ਼ਟਰੀ ਯੋਗ ਦਿਵਸ: ਸੈਂਕੜੇ ਬਰਨਾਲਾ ਵਾਸੀਆਂ ਨੇ ਕੀਤਾ ਯੋਗ

ਅੰਤਰਰਾਸ਼ਟਰੀ ਯੋਗ ਦਿਵਸ: ਸੈਂਕੜੇ ਬਰਨਾਲਾ ਵਾਸੀਆਂ ਨੇ ਕੀਤਾ ਯੋਗ

Local news
ਬਰਨਾਲਾ, 21 ਜੂਨ-     ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ, ਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਕੁਮਾਰ ਰਾਹੁਲ ਆਈ ਏ ਐੱਸ, ਕਮਿਸ਼ਨਰ ਆਯੂਸ਼ ਕਵਲਪ੍ਰੀਤ ਕੌਰ ਬਰਾੜ ਆਈ ਏ ਐੱਸ ਅਤੇ ਡਾਇਰੈਕਟਰ ਆਯੁਰਵੈਦਾ ਪੰਜਾਬ ਡਾ. ਰਮਨ ਖੰਨਾ ਦੇ ਨਿਰਦੇਸ਼ਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐਸ ਦੀ ਅਗਵਾਈ ਹੇਠ ਅੱਜ ਕੌਮਾਂਤਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਇਥੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿੱਚ ਕਰਾਇਆ ਗਿਆ ਜਿਸ ਵਿਚ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਵਿਸ਼ੇਸ਼ ਤੌਰ ' ਤੇ ਪੁੱਜੇ।     ਇਸ ਮੌਕੇ ਸੰਬੋਧਨ ਕਰਦੇ ਹੋਏ ਸੰਸਦ ਮੈਂਬਰ ਮੀਤ ਹੇਅਰ ਨੇ ਕਿ ਕਿ ਨਰੋਏ ਸਰੀਰ ਅਤੇ ਨਰੋਏ ਮਨ ਲਈ ਯੋਗ ਬੇਹੱਦ ਜ਼ਰੂਰੀ ਹੈ। ਓਹਨਾਂ ਕਿਹਾ ਕਿ ਅੱਜ ਪੂਰੀ ਦੁਨੀਆਂ ਵਿੱਚ ਯੋਗ ਨੂੰ ਮਾਨਤਾ ਦਿੱਤੀ ਗਈ ਹੈ। ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਦੀ ਸਿਹਤਯਾਬੀ ਲਈ ਸੀ ਐਮ ਦੀ ਯੋਗਸ਼ਾਲਾ ਦਾ ਉਪਰਾਲਾ ਕੀਤਾ ਗਿਆ ਹੈ ਜਿਸ ਤਹਿਤ ਬਿਲਕੁਲ ਮੁਫ਼ਤ ਯੋਗ ਕਲਾਸਾਂ ਲਾਈਆਂ ਜਾ ਰਹੀਆਂ ਹਨ। ਓਹਨਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਦੇ ਪਿ...
ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਪੀਕਰ ਸੰਧਵਾਂ,  ਵਿਧਾਇਕ ਸੇਖੋਂ ਤੇ ਡੀ ਸੀ ਨੇ ਕੀਤਾ ਯੋਗ ਅਭਿਆਸ

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਪੀਕਰ ਸੰਧਵਾਂ,  ਵਿਧਾਇਕ ਸੇਖੋਂ ਤੇ ਡੀ ਸੀ ਨੇ ਕੀਤਾ ਯੋਗ ਅਭਿਆਸ

Local news
ਫਰੀਦਕੋਟ, 21 ਜੂਨ: ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ਅੱਜ ਸਥਾਨਕ ਦਰਬਾਰ ਗੰਜ ਵਿਖੇ ਕਰਵਾਏ ਗਏ ਯੋਗ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਸ਼ਮੂਲੀਅਤ ਕੀਤੀ ਅਤੇ ਯੋਗ ਅਭਿਆਸ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਰਾਹੁਲ ਚਾਬਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਸਮਾਗਮ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਯੋਗ ਧਰਮ, ਜਾਤ, ਨਸਲ ਅਤੇ ਸਰਹੱਦਾਂ ਤੋਂ ਉੱਪਰ ਉੱਠ ਕੇ ਮਨੁੱਖਤਾ ਨੂੰ ਜੋੜਨ ਦਾ ਕਾਰਜ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਬਾ ਫਰੀਦ ਜੀ ਦੀ ਪਵਿੱਤਰ ਧਰਤੀ ਫਰੀਦਕੋਟ ਵਿਖੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੋਗ ਦਿਵਸ ਮਨਾਇਆ ਜਾਣਾ ਖੁਸ਼ੀ ਦੀ ਗੱਲ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਾਨਾ ਘੱਟੋ-ਘੱਟ ਇੱਕ ਘੰਟਾ ਆਪਣੀ ਸਿਹਤ ਅਤੇ ਮਾਨਸਿਕ ਸ਼ਾਂਤੀ ਲਈ ਯੋਗ ਅਤੇ ਕੁਦਰਤ ਨਾਲ ਜੁੜਨ ਲਈ ਜ਼ਰੂਰ ਕੱਢਣ। ਉਨ੍ਹਾਂ ਕਿਹਾ ਕਿ ਯੋਗ ਮਨੁੱਖ ਨੂੰ ਤਣਾਅ ਅਤੇ ਰੋਜ਼ਾਨਾ ਜੀਵਨ ਦੀਆਂ ਚੁਣੌਤੀਆਂ ਤੋਂ ਦੂਰ ਰਹਿਣ ਅਤੇ ਅ...
ਵਿਸ਼ੇਸ਼ ਗਹਿਰੀ ਸੁਧਾਈ ਸਬੰਧੀ ਬੂਥ ਲੈਵਲ ਏਜੰਟਾਂ ਦੀ ਟ੍ਰੇਨਿੰਗ/ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਏ: ਜ਼ਿਲ੍ਹਾ ਚੋਣ ਅਫ਼ਸਰ

ਵਿਸ਼ੇਸ਼ ਗਹਿਰੀ ਸੁਧਾਈ ਸਬੰਧੀ ਬੂਥ ਲੈਵਲ ਏਜੰਟਾਂ ਦੀ ਟ੍ਰੇਨਿੰਗ/ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਏ: ਜ਼ਿਲ੍ਹਾ ਚੋਣ ਅਫ਼ਸਰ

Local news
ਬਰਨਾਲਾ, 20 ਜੂਨ-         ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਆਈ ਏ ਐੱਸ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਬਰਨਾਲਾ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿਚ ਬੂਥ ਲੈਵਲ ਏਜੰਟਾਂ (ਬੀਐਲਏ) ਦੇ ਵਿਸ਼ੇਸ਼ ਗਹਿਰੀ ਸੁਧਾਈ ਸਬੰਧੀ ਟ੍ਰੇਨਿੰਗ/ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਏ ਗਏ।    ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਇਸ ਓਰੀਐਂਟੇਸ਼ਨ ਪ੍ਰੋਗਰਾਮ ਦਾ ਮਕਸਦ ਰਾਜਨੀਤਕ ਪਾਰਟੀਆਂ ਵਲੋਂ ਲਾਏ ਗਏ ਬੂਥ ਲੈਵਲ ਏਜੰਟਾਂ ਨੂੰ ਵਿਸ਼ੇਸ਼ ਗਹਿਰੀ ਸੁਧਾਈ ਦੀ ਪ੍ਰਕਿਰਿਆ ਅਤੇ ਓਹਨਾਂ ਦੀ ਅਹਿਮ ਭੂਮਿਕਾ ਬਾਰੇ ਜਾਣੂ ਕਰਾਉਣਾ ਸੀ ਤਾਂ ਜੋ ਓਹਨਾਂ ਨੂੰ ਇਸ ਬਾਰੇ ਕੋਈ ਸੰਦੇਹ ਨਾ ਰਹੇ।     ਬਰਨਾਲਾ ਵਿਧਾਨ ਸਭਾ ਹਲਕੇ ਦਾ ਓਰੀਐਂਟੇਸ਼ਨ ਪ੍ਰੋਗਰਾਮ ਵਾਈ ਐੱਸ ਕਾਲਜ ਹੰਡਿਆਇਆ ਵਿਖੇ ਐਸਡੀਐਮ ਬਰਨਾਲਾ ਕਮ ਈਆਰਓ ਬਰਨਾਲਾ ਡਾ. ਅਜੀਤਪਾਲ ਸਿੰਘ ਚਹਿਲ ਦੀ ਅਗਵਾਈ ਹੇਠ ਕਰਵਾਇਆ ਗਿਆ। ਵਿਧਾਨ ਸਭਾ ਹਲਕਾ ਭਦੌੜ ਦਾ ਪ੍ਰੋਗਰਾਮ ਯੂਨੀਵਰ...
ਸ਼ਹਿਰ ਦੇ ਵਿਕਾਸ ਅਤੇ ਵਪਾਰਕ ਮੁੱਦਿਆਂ ’ਤੇ ਐਸ.ਡੀ.ਐਮ. ਦੀ ਵਪਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਸ਼ਹਿਰ ਦੇ ਵਿਕਾਸ ਅਤੇ ਵਪਾਰਕ ਮੁੱਦਿਆਂ ’ਤੇ ਐਸ.ਡੀ.ਐਮ. ਦੀ ਵਪਾਰੀਆਂ ਨਾਲ ਵਿਸ਼ੇਸ਼ ਮੀਟਿੰਗ

Local news
ਸ੍ਰੀ ਮੁਕਤਸਰ ਸਾਹਿਬ, 20 ਜੂਨ- ਸ਼੍ਰੀ ਗੁਰਕਿਰਨਦੀਪ ਸਿੰਘ, ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਸਥਾਨਕ ਵਪਾਰੀਆਂ ਨਾਲ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਅਤੇ ਮੁਸ਼ਕਿਲਾਂ ਨੂੰ ਧਿਆਨ ਨਾਲ ਸੁਣਿਆ ਗਿਆ। ਮੀਟਿੰਗ ਦੌਰਾਨ ਸ਼ਹਿਰ ਦੇ ਵਿਕਾਸ ਕਾਰਜਾਂ, ਬਾਜ਼ਾਰਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਸੁਧਾਰ, ਟ੍ਰੈਫਿਕ ਪ੍ਰਬੰਧਨ, ਚੋਰੀ ਦੀਆਂ ਵਾਰਦਾਤਾਂ ਦੀ ਰੋਕਥਾਮ, ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਕਾਰੋਬਾਰ ਨਾਲ ਜੁੜੀਆਂ ਹੋਰ ਚੁਣੌਤੀਆਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ। ਐਸ.ਡੀ.ਐਮ. ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਵਾਇਆ ਜਾਵੇਗਾ। ਇਸ ਸਬੰਧੀ ਉਨ੍ਹਾਂ ਨੇ ਮੌਕੇ ’ਤੇ ਮੌਜੂਦ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਤਾਂ ਜੋ ਲੋਕਾਂ ਅਤੇ ਵਪਾਰੀਆਂ ਨੂੰ ਆ ਰਹੀਆਂ ਦਿੱਕਤਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾ ਸ...
ਸਪੀਕਰ ਸੰਧਵਾਂ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ਅਤੇ ਸਿਹਤ ਬੀਮਾ ਯੋਜਨਾ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ

ਸਪੀਕਰ ਸੰਧਵਾਂ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ਅਤੇ ਸਿਹਤ ਬੀਮਾ ਯੋਜਨਾ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ

Local news
ਕੋਟਕਪੂਰਾ 20 ਜੂਨ - ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਵਿਖੇ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਅਤੇ ਸਿਹਤ ਬੀਮਾ ਯੋਜਨਾ ਦੀ ਜਾਣਕਾਰੀ ਦੇਣ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਿੱਖਾਵਾਲਾ ਤੇ ਬੀੜ ਸਿੱਖਾਂ ਵਾਲਾ ਦੀਆਂ ਮਹਿਲਾਵਾਂ ਨੇ ਹਿੱਸਾ ਲਿਆ। ਇਸ ਮੌਕੇ ਮੈਡਮ ਗੁਰਪ੍ਰੀਤ ਕੌਰ ਧਰਮ ਪਤਨੀ ਸਪੀਕਰ ਸੰਧਵਾਂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੀਟਿੰਗ ਵਿੱਚ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਤਹਿਤ ਰਜਿਸਟਰੇਸ਼ਨ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਬੀਮਾ ਯੋਜਨਾ ਤਹਿਤ ਸ਼ੁਰੂ ਕੀਤੀ ਗਈ ਯੋਜਨਾ ਲੋਕਾਂ ਲਈ ਬਹੁਤ ਹੀ ਲਾਹੇਵੰਦ ਸਾਬਿਤ ਹੋ ਰਹੀ ਹੈ। ਇਸ ਨਾਲ ਲੋਕ ਆਪਣਾ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਕਰਵਾ ਰਹੇ ਹਨ।ਇਸ ਤੋਂ ਇਲਾਵਾ ਸ. ਸੰਧਵਾਂ ਨੇ ਕਿਹਾ ਕਿ ਨਸ਼ਿਆਂ ਤੋਂ ਛੁਟਕਾਰਾ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਟੋਲ ਫਰੀ ਨੰਬਰ 9779100200 ਜਾਰੀ ਕੀਤਾ ਗਿਆ ਹੈ। ਨਸ਼ਾ ਕਰਨ ਵਾਲੇ ਅਤੇ ਨਸ਼ਾ ਵੇਚਣ ਵਾਲੇ ਦੀ ਜਾਣਕਾਰੀ ਦੇਣ ਵਾਲੇ ਦਾ ਨਾਂ ਅਤੇ ਪਤਾ ...
ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) 2026 ਸਬੰਧੀ ਡਿਪਟੀ ਕਮਿਸ਼ਨਰ ਦੀ ਰਾਜਨੀਤਿਕ ਪਾਰਟੀਆਂ ਨਾਲ ਵਿਸ਼ੇਸ਼ ਮੀਟਿੰਗ ਹੋਈ

ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) 2026 ਸਬੰਧੀ ਡਿਪਟੀ ਕਮਿਸ਼ਨਰ ਦੀ ਰਾਜਨੀਤਿਕ ਪਾਰਟੀਆਂ ਨਾਲ ਵਿਸ਼ੇਸ਼ ਮੀਟਿੰਗ ਹੋਈ

Local news
ਰੂਪਨਗਰ, 19 ਜੂਨ: ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਪ੍ਰਧਾਨਗੀ ਹੇਠ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ) 2026 ਸਬੰਧੀ ਅੱਜ ਕਮੇਟੀ ਰੂਮ, ਡੀ.ਸੀ. ਕੰਪਲੈਕਸ, ਰੂਪਨਗਰ ਵਿਖੇ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ, ਸਕੱਤਰਾਂ ਅਤੇ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ (ਬੀ.ਐੱਲ.ਏ.-1 ਅਤੇ ਬੀ.ਐੱਲ.ਏ.-2) ਦੀ ਨਿਯੁਕਤੀ ਸਬੰਧੀ ਐਨੈਕਸਰ ਸਾਂਝਾ ਕਰਦਿਆਂ ਉਨ੍ਹਾਂ ਨੂੰ ਆਪਣੀ-ਆਪਣੀ ਪਾਰਟੀ ਦੇ ਬੀ.ਐੱਲ.ਏ. ਨਿਯੁਕਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼) ਵੱਲੋਂ ਘਰ-ਘਰ ਜਾ ਕੇ ਵੋਟਰਾਂ ਦੇ ਐਨਯੂਮੇਰੇਸ਼ਨ ਫਾਰਮ ਭਰਵਾਏ ਜਾਣਗੇ। ਇਸ ਦੇ ਨਾਲ ਹੀ ਗੈਰ-ਹਾਜ਼ਰ, ਤਬਦੀਲ ਹੋ ਚੁੱਕੇ ਅਤੇ ਮ੍ਰਿਤਕ ਵੋਟਰਾਂ (ਏਐਸਡੀ ਲਿਸਟਾਂ- ਅਬਸੈਂਟ, ਸ਼ਿਫਟਡ ਤੇ ਮੌਤ) ਦੀਆਂ ਸੂ...
ਸੰਗਰੂਰ ਜ਼ਿਲ੍ਹੇ ‘ਚ ਨੀਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ: ਏ.ਡੀ.ਸੀ. ਅੰਕੁਰ ਮਹਿੰਦਰੂ

ਸੰਗਰੂਰ ਜ਼ਿਲ੍ਹੇ ‘ਚ ਨੀਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ: ਏ.ਡੀ.ਸੀ. ਅੰਕੁਰ ਮਹਿੰਦਰੂ

Local news
ਸੰਗਰੂਰ, 19 ਜੂਨ: ਸੰਗਰੂਰ ਜ਼ਿਲ੍ਹੇ ਵਿੱਚ 21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅੰਕੁਰ ਮਹਿੰਦਰੂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਥਾਪਤ ਸਾਰੇ 6 ਪ੍ਰੀਖਿਆ ਕੇਂਦਰਾਂ 'ਤੇ ਲੋੜੀਂਦੇ ਪ੍ਰਬੰਧ ਯਕੀਨੀ ਬਣਾ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰੀਖਿਆਰਥੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਵਿਸ਼ੇਸ਼ ਆਵਾਜਾਈ ਪ੍ਰਬੰਧ ਕੀਤੇ ਗਏ ਹਨ। ਇਸ ਤਹਿਤ 21 ਜੂਨ ਨੂੰ ਸਵੇਰੇ 9:00 ਵਜੇ ਤੋਂ ਸੰਗਰੂਰ ਬੱਸ ਸਟੈਂਡ ਤੋਂ ਜ਼ਿਲ੍ਹੇ ਦੇ ਸਾਰੇ 6 ਪ੍ਰੀਖਿਆ ਕੇਂਦਰਾਂ ਲਈ ਬੱਸ ਸੇਵਾ ਉਪਲਬਧ ਕਰਵਾਈ ਜਾਵੇਗੀ, ਤਾਂ ਜੋ ਪ੍ਰੀਖਿਆਰਥੀ ਸਮੇਂ ਸਿਰ ਅਤੇ ਬਿਨਾਂ ਕਿਸੇ ਦਿੱਕਤ ਦੇ ਆਪਣੇ ਪ੍ਰੀਖਿਆ ਕੇਂਦਰਾਂ ਤੱਕ ਪਹੁੰਚ ਸਕਣ। ਏ.ਡੀ.ਸੀ. ਨੇ ਦੱਸਿਆ ਕਿ ਪ੍ਰੀਖਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਜਾਂ ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ 94192-65833 (ਸ਼੍ਰੀ ਨਿ...
ਸਵੱਛ ਅਤੇ ਹਰਿਤ ਵਿਦਿਆਲਿਆ ਰੇਟਿੰਗ: ਸਕੂਲ ਆਫ਼ ਹੈਪੀਨੈੱਸ ਬੀਹਲਾ ਦੀ ਕੌਮੀ ਸਨਮਾਨ ਲਈ ਚੋਣ

ਸਵੱਛ ਅਤੇ ਹਰਿਤ ਵਿਦਿਆਲਿਆ ਰੇਟਿੰਗ: ਸਕੂਲ ਆਫ਼ ਹੈਪੀਨੈੱਸ ਬੀਹਲਾ ਦੀ ਕੌਮੀ ਸਨਮਾਨ ਲਈ ਚੋਣ

Local news
ਬਰਨਾਲਾ, 19 ਜੂਨ-     ਰਾਸ਼ਟਰੀ ਸਿੱਖਿਆ ਨੀਤੀ ਤਹਿਤ ਸਵੱਛ ਅਤੇ ਹਰਿਤ ਵਿਦਿਆਲਿਆ ਰੇਟਿੰਗ 2025 -26 ਲਈ ਕਰਵਾਏ ਗਏ ਸਰਵੇਖਣ ਵਿੱਚ ਜ਼ਿਲ੍ਹੇ ਦੇ ਸਕੂਲ ਆਫ਼ ਹੈਪੀਨੈੱਸ ਬੀਹਲਾ ਜ਼ਿਲ੍ਹਾ, ਸੂਬਾ ਅਤੇ ਕੌਮੀ ਪੱਧਰ 'ਤੇ ਵਧੀਆ ਕਾਰਗੁਜ਼ਾਰੀ/ ਬੁਨਿਆਦੀ ਢਾਂਚੇ ਬਦੌਲਤ ਰਾਸ਼ਟਰੀ ਪੱਧਰ 'ਤੇ ਸਨਮਾਨ ਲਈ ਚੁਣਿਆ ਗਿਆ ਹੈ।       ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈਏਐੱਸ ਨੇ ਦੱਸਿਆ ਕਿ ਸਵੱਛ ਅਤੇ ਹਰਿਤ ਵਿਦਿਆਲਿਆ ਰੇਟਿੰਗ 2025 -26 ਲਈ ਕਰਵਾਏ ਗਏ ਸਰਵੇਖਣ ਵਿੱਚ ਪੇਂਡੂ ਸ਼੍ਰੇਣੀ-1 ਵਿੱਚ ਸਕੂਲ ਆਫ਼ ਹੈਪੀਨੈੱਸ ਬੀਹਲਾ ਨੇ ਕੌਮੀ ਪੱਧਰ ਉੱਤੇ 18ਵਾਂ ਰੈਂਕ ਹਾਸਲ ਕੀਤਾ ਹੈ ਅਤੇ ਇਸ ਸ਼੍ਰੇਣੀ ਵਿਚ ਪੰਜਾਬ ਭਰ ਵਿੱਚੋਂ ਮੋਹਰੀ ਸਥਾਨ ਹਾਸਲ ਕੀਤਾ ਹੈ ਅਤੇ ਸਵੱਛ ਹਰਿਤ ਵਿਦਿਆਲਿਆ ਰੇਟਿੰਗ ਤਹਿਤ ਕੌਮੀ ਪੱਧਰੀ ਸਰਟੀਫਿਕੇਟ ਤੇ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ), ਸਕੂਲ ਮੁਖੀ, ਅਧਿਆਪਕਾਂ ਸਮੇਤ ਪੂਰੀ ਟੀਮ ਨੂੰ ਮੁਬਾਰਕਬਾਦ ਦਿੱਤੀ।       ਜ਼ਿਲ੍ਹਾ ਸਿੱਖਿਆ ਅਫ਼...
ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ 21 ਜੂਨ ਨੂੰ ਨਿਊ ਜ਼ਿਮਨੇਜ਼ੀਅਮ ਹਾਲ ਗੁਰਦਾਸਪੁਰ ਵਿਖੇ ਮਨਾਇਆ ਜਾਵੇਗਾ

ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ 21 ਜੂਨ ਨੂੰ ਨਿਊ ਜ਼ਿਮਨੇਜ਼ੀਅਮ ਹਾਲ ਗੁਰਦਾਸਪੁਰ ਵਿਖੇ ਮਨਾਇਆ ਜਾਵੇਗਾ

Local news
ਗੁਰਦਾਸਪੁਰ, 19 ਜੂਨ ( ) ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ 21 ਜੂਨ ਨੂੰ ਨਿਊ ਜ਼ਿਮਨੇਜ਼ੀਅਮ ਹਾਲ, ਕੰਪਲੈਕਸ ਜ਼ਿਲ੍ਹਾ ਖੇਡ ਦਫਤਰ ਗੁਰਦਾਸਪੁਰ ਵਿਖੇ ਮਨਾਇਆ ਜਾਵੇਗਾ। ਇਸ ਸਬੰਧੀ ਕੁਲਦੀਪ ਚੰਦ, ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਵਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਉਣ ਲਈ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਤਿਆਰੀਆਂ ਮੁਕੰਮਲ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ (ਜ) ਕੁਲਦੀਪ ਚੰਦ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ, ਸਥਾਨਕ ਜਿਮਨੇਜੀਅਮ ਹਾਲ ਵਿਖੇ 21 ਜੂਨ ਨੂੰ ਸਵੇਰੇ 6 ਤੋਂ 8 ਵਜੇ ਤੱਕ  ਮਨਾਇਆ ਜਾਵੇਗਾ, ਜਿਸ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਸ ਦਿਨ ਨੂੰ ਮਨਾਉਣ ਵਾਸਤੇ ਪਾਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਵੱਧ ਤੋਂ ਵੱਧ ਇਸ ਦਿਨ ਨੂੰ ਮਨਾਉਣ ਅਤੇ ਪ੍ਰੋਗਰਾਮ ’ਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਯੋਗ ਕਰਨ ਨਾਲ ਜਿੱਥੇ ਸਾਡਾ ਸਰੀਰ ਤੰਦਰੁਸਤ ਰਹਿੰਦਾ ਹੈ, ਉਥੇ ਕਈ ਬਿਮਾਰੀਆਂ ਤੋ...