Wednesday, September 16
Shadow

Local news

ਧੂਰੀ ਵਿਖੇ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੀਤੀ ਗਈ ਬੈਠਕ

ਧੂਰੀ ਵਿਖੇ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੀਤੀ ਗਈ ਬੈਠਕ

Local news
ਧੂਰੀ, 16 ਜੂਨ: ਪੰਜਾਬ ਰਾਜ ਵਪਾਰੀ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਦੀ ਅਗਵਾਈ ਹੇਠ ਅੱਜ ਧੂਰੀ ਦੇ ਕੱਕੜਵਾਲ ਰੋਡ ਸਥਿਤ ਵਪਾਰੀਆਂ ਨਾਲ ਇੱਕ ਅਹਿਮ ਬੈਠਕ ਕੀਤੀ ਗਈ। ਇਸ ਬੈਠਕ ਦੌਰਾਨ ਵਪਾਰੀਆਂ ਨੇ ਆਪਣੇ ਕਾਰੋਬਾਰ ਨਾਲ ਸਬੰਧਿਤ ਵੱਖ-ਵੱਖ ਮੁਸ਼ਕਲਾਂ ਅਤੇ ਸੁਝਾਵਾਂ ਨੂੰ ਸਾਂਝਾ ਕੀਤਾ। ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਵਪਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਵੱਲੋਂ ਉਠਾਏ ਗਏ ਸਾਰੇ ਮੁੱਦਿਆਂ ਨੂੰ ਸਰਕਾਰ ਤੱਕ ਪਹੁੰਚਾ ਕੇ ਉਨ੍ਹਾਂ ਦੇ ਹੱਲ ਲਈ ਯੋਗ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸੂਬੇ ਦੀ ਆਰਥਿਕ ਤਰੱਕੀ ਦਾ ਇੱਕ ਮਹੱਤਵਪੂਰਨ ਹਿੱਸਾ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਸਰਕਾਰ ਦੀ ਤਰਜੀਹ ਹੈ। ਇਸ ਮੌਕੇ ਟਰੇਡ ਵਿੰਗ ਦੇ ਮੈਂਬਰ ਬਸੰਤ ਲਾਲ, ਕੁਲਦੀਪ ਸਿੰਘ, ਬਿਲਾਲ ਖਾਨ, ਦੀਪਕ ਵਰਮਾ, ਅਮਨ ਖਾਨ, ਰਜਿੰਦਰ ਕੁਮਾਰ, ਜਗਤਾਰ ਸਿੰਘ, ਦਰਸ਼ਨ ਕੁਮਾਰ ਅਤੇ ਜਸਵੀਰ ਸਿੰਘ ਐਮਸੀ ਸਮੇਤ ਹੋਰ ਵਪਾਰੀ ਵੀ ਹਾਜ਼ਰ ਸਨ।...
ਫੂਡ ਸੇਫਟੀ ਟੀਮ ਵੱਲੋਂ ਫੂਡ ਆਊਟਲੈਟਾਂ ਦੀ ਅਚਨਚੇਤ ਜਾਂਚ

ਫੂਡ ਸੇਫਟੀ ਟੀਮ ਵੱਲੋਂ ਫੂਡ ਆਊਟਲੈਟਾਂ ਦੀ ਅਚਨਚੇਤ ਜਾਂਚ

Local news
ਤਰਨ ਤਾਰਨ, 16 ਜੂਨ :       ਸਿਹਤ ਮੰਤਰੀ ਡਾ. ਬਲਬੀਰ ਸਿੰਘ, ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਕੰਵਲਪ੍ਰੀਤ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਤੇ ਕਾਰਜਕਾਰੀ ਸਿਵਲ ਸਰਜਨ ਡਾ. ਭਾਰਤੀ ਧਵਨ ਦੇ ਮਾਰਗ ਦਰਸ਼ਨ ਹੇਠ ਜ਼ਿਲ੍ਹਾ ਸਿਹਤ ਅਫਸਰ ਡਾ. ਸੁਖਬੀਰ ਕੌਰ ਦੀ ਅਗਵਾਈ ਵਿਚ ਫੂਡ ਸੇਫਟੀ ਟੀਮ ਤਰਨ ਤਾਰਨ ਵੱਲੋਂ ਅੱਜ   ਸਰਹੱਦੀ ਖੇਤਰਾਂ ਭੂਸੇ ਅਤੇ ਨੌਸ਼ਹਿਰਾ ਢੱਲਾ ਵਿਖੇ ਵੱਖ-ਵੱਖ ਫੂਡ ਆਊਟਲੈਟਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਦੌਰਾਨ ਖਰੜ ਲੈਬ ਵਿਚ ਭੇਜਣ ਲਈ ਬੇਸਨ ਬਰਫੀ ਅਤੇ ਸਰ੍ਹੋਂ ਦੇ ਤੇਲ ਦੇ 4 ਨਮੂਨੇ ਇਕੱਤਰ ਕੀਤੇ ਗਏ। ਇਸ ਦੌਰਾਨ ਫੂਡ ਸੇਫਟੀ ਆਨ ਵ੍ਹੀਲਜ ਰਾਹੀਂ ਜਾਗਰੂਕਤਾ ਮੁਹਿੰਮ ਵੀ ਚਲਾਈ ਗਈ। ਸਾਰੇ ਐਫ.ਬੀ.ਓਜ਼ ਨੂੰ ਸਫ਼ਾਈ ਬਣਾਈ ਰੱਖਣ, ਤੇਲ ਨੂੰ ਦੁਬਾਰਾ ਨਾ ਵਰਤਣ, ਮਿਲਾਵਟ ਨਾ ਕਰਨ ਅਤੇ ਪਕਵਾਨਾਂ ਦਾ ਠੀਕ ਤਾਪਮਾਨ ਬਰਕਰਾਰ ਰੱਖਣ ਲਈ ਹੁਕਮ ਦਿੱਤੇ ਗਏ। ਸਾਰੇ ਐਫ.ਬੀ.ਓਜ਼ ਨੂੰ ਆਪਣੇ ਰਜਿਸਟ੍ਰੇਸ਼ਨ/ਲਾਇਸੰਸ ਬਣਾਈ ਰੱਖਣ ਦੀ ਹਦਾਇਤ ਦਿੱਤੀ ਗਈ। ਇਸ ਮੌਕੇ ਫੂਡ ਸੇਫਟੀ ਅਫਸਰ ਸਾਕਸ਼ੀ ਖੋਸਲਾ ਅਤੇ...
ਵਿਭਾਗਾਂ ਨੂੰ ਸਮੁੱਚੇ ਇੰਤਜ਼ਾਮ ਆਪਸੀ ਬਿਹਤਰ ਤਾਲਮੇਲ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ

ਵਿਭਾਗਾਂ ਨੂੰ ਸਮੁੱਚੇ ਇੰਤਜ਼ਾਮ ਆਪਸੀ ਬਿਹਤਰ ਤਾਲਮੇਲ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ

Local news
ਜਲੰਧਰ, 16 ਜੂਨ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ 29 ਜੂਨ ਨੂੰ ਸਤਿਗੁਰੂ ਕਬੀਰ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਅਤੇ ਇਸ ਸਬੰਧੀ 27 ਜੂਨ ਨੂੰ ਵੱਡੇ ਪੱਧਰ ਪੱਧਰ ’ਤੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਪੁਖ਼ਤਾ ਇੰਤਜ਼ਾਮ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਸਬੰਧੀ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਮੇਅਰ ਵਿਨੀਤ ਧੀਰ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਵਿਸਥਾਰਪੂਰਵਕ ਹਦਾਇਤਾਂ ਦਿੱਤੀਆਂ। ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਤਾਕੀਦ ਕੀਤੀ ਤਾਂ ਜੋ ਪ੍ਰਕਾਸ਼ ਉਤਸਵ ਸਮਾਗਮਾਂ ਨੂੰ ਪੂਰੀ ਸ਼ਰਧਾ ਤੇ ਧਾਰਮਿਕ ਰੀਤੀ-ਰਿਵਾਜ਼ਾਂ ਅਨੁਸਾਰ ਮਨਾਉਣ ਦੇ ਨਾਲ-ਨਾਲ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।  ਕੈਬਨ...
ਸਪੈਸ਼ਲ ਇੰਨਟੈਂਸਿਵ ਰਵੀਜ਼ਨ ਤਹਿਤ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਵਲੋਂ ਸੁਪਰਵਾਈਜ਼ਰਾਂ ਨੂੰ ਦਿੱਤੀ ਗਈ ਟ੍ਰੇਨਿੰਗ

ਸਪੈਸ਼ਲ ਇੰਨਟੈਂਸਿਵ ਰਵੀਜ਼ਨ ਤਹਿਤ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਵਲੋਂ ਸੁਪਰਵਾਈਜ਼ਰਾਂ ਨੂੰ ਦਿੱਤੀ ਗਈ ਟ੍ਰੇਨਿੰਗ

Local news
ਸ੍ਰੀ ਮੁਕਤਸਰ ਸਾਹਿਬ, 15 ਜੂਨ- ਪੰਜਾਬ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਂਸਿਵ ਰਵੀਜ਼ਨ 2026 ਦੀ ਪ੍ਰਕਿਰਿਆ ਨੂੰ ਸਫਲ ਬਣਾਉਣ ਲਈ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਦੇ  ਸੁਪਰਵਾਈਜ਼ਰਾਂ ਨੂੰ ਸੰਖੇਪ ਟਰੇਨਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦਿੱਤੀ ਗਈ। ਟਰੇਨਿੰਗ ਦੌਰਾਨ ਜ਼ਿਲ੍ਹਾ ਪੱਧਰੀ ਮਾਸਟਰ ਟਰੇਨਰਾਂ ਵੱਲੋਂ ਵਿਧਾਨ ਸਭਾ ਚੋਣ ਹਲਕਾ 83-ਲੰਬੀ, 84-ਗਿੱਦੜਬਾਹਾ, 85-ਮਲੋਟ, 86-ਸ੍ਰੀ ਮੁਕਤਸਰ ਸਾਹਿਬ ਦੇ ਸੁਪਰਵਾਈਜ਼ਰਾਂ ਨੂੰ ਵੋਟਰ ਸੂਚੀ ਦੀ ਸਪੈਸ਼ਲ ਇੰਨਟੈਂਸਿਵ ਰਵੀਜ਼ਨ 2026 ਦੀ ਸੋਧ ਪ੍ਰਕਿਰਿਆ ਅਤੇ ਗਣਨਾ ਫਾਰਮ ਭਰਨ ਦੇ ਸਹੀ ਤਰੀਕੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਉਹਨਾਂ ਨੂੰ ਫਾਰਮ ਵਿੱਚ ਦਰਜ ਕੀਤੇ ਜਾਣ ਵਾਲੇ ਵੇਰਵਿਆਂ, ਲੋੜੀਂਦੇ ਦਸਤਾਵੇਜਾਂ ਅਤੇ ਆਨਲਾਈਨ ਅਪਲੋਡਿੰਗ ਪ੍ਰਕਿਰਿਆ ਤੋਂ ਵੀ ਜਾਣੂ ਕਰਵਾਇਆ ਗਿਆ। ਸਿਖਲਾਈ ਦੌਰਾਨ ਜਿ਼ਲ੍ਹਾ ਲੇਵਲ ਮਾਸਟ...
ਐੱਸ.ਆਈ.ਆਰ. ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਬੀ.ਐੱਲ.ਓਜ਼ ਅਤੇ ਬੀ.ਐੱਲ.ਏ.-1 ਦੀ ਸਿਖਲਾਈ ਕਰਵਾਈ

ਐੱਸ.ਆਈ.ਆਰ. ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਬੀ.ਐੱਲ.ਓਜ਼ ਅਤੇ ਬੀ.ਐੱਲ.ਏ.-1 ਦੀ ਸਿਖਲਾਈ ਕਰਵਾਈ

Local news
ਫਰੀਦਕੋਟ 15 ਜੂਨ- ਜ਼ਿਲ੍ਹਾ ਚੋਣ ਤਹਿਸੀਲਦਾਰ ਮੈਡਮ ਪੂਨਮ ਸਿੱਧੂ ਵੱਲੋਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਲਈ ਜਾਰੀ ਕੀਤੇ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐੱਸ.ਆਈ.ਆਰ.) ਦੇ ਸ਼ਡਿਊਲ ਤਹਿਤ ਮਿਤੀ 25.06.2026 ਤੋਂ ਜ਼ਿਲ੍ਹੇ ਵਿੱਚ ਐੱਸ.ਆਈ.ਆਰ. ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਇਸ ਮਹੱਤਵਪੂਰਨ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ ਲਈ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਵਿਧਾਨ ਸਭਾ ਹਲਕਾ 88-ਕੋਟਕਪੂਰਾ ਵਿੱਚ ਪੈਂਦੇ 167 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼.) ਅਤੇ ਬੂਥ ਲੈਵਲ ਏਜੰਟ-1 (ਬੀ.ਐੱਲ.ਏ.-1) ਨੂੰ ਐੱਸ.ਆਈ.ਆਰ. ਨਾਲ ਸਬੰਧਤ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵੱਲੋਂ ਨਿਯੁਕਤ ਕੀਤੇ ਗਏ ਬੂਥ ਲੈਵਲ ਏਜੰਟ-1 (ਬੀ.ਐੱਲ.ਏ.-1) ਨੇ ਵੀ ਭਾਗ ਲਿਆ। ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਮਨਦੀਪ ਸਿੰਘ ਮੋਰਾਂਵਾਲੀ, ਬਹੁਜਨ ਸਮਾਜ ਪਾਰਟੀ ਵੱਲੋਂ ਸ੍ਰੀ ਵਰਿੰਦਰ ਸਿੰਘ ਅਤੇ ਸੀ.ਪੀ.ਆਈ. (ਐੱਮ...
ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ

Local news
ਰੂਪਨਗਰ, 15 ਜੂਨ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੇ ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐਸ.ਆਈ.ਆਰ.) 2026 ਦੇ ਸ਼ਡਿਊਲ ਅਨੁਸਾਰ ਜ਼ਿਲ੍ਹੇ ਵਿੱਚ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ, ਸੁਚਾਰੂ ਅਤੇ ਸਮੇਂ ਸਿਰ ਮੁਕੰਮਲ ਕਰਨ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋੜੀਂਦੀ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਜ਼ਿਲ੍ਹਾ ਰੂਪਨਗਰ ਵੱਲੋਂ ਨਿਯੁਕਤ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਤਾਇਨਾਤ ਕੁੱਲ 71 ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਕਰਵਾਈ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਟ੍ਰੇਨਿੰਗ ਦੌਰਾਨ ਐੱਸ.ਆਈ.ਆਰ. ਦੇ ਪਹਿਲੇ ਪੜਾਅ ਵਿੱਚ ਬੀ.ਐੱਲ.ਓਜ਼ ਵੱਲੋਂ ਘਰ-ਘਰ ਜਾ ਕੇ ਭਰਵਾਏ ਜਾਣ ਵਾਲੇ ਐਨੂਮਰੇਸ਼ਨ ਫਾਰਮਾਂ ਨੂੰ ਭਰਨ ਅਤੇ ਤਸਦੀਕ ਕਰਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੋਟਰ ਦਾ ਵੇਰਵਾ ਸਾਲ 2003 ਦੀ ਵੋਟਰ ਸੂਚੀ ਨਾਲ ਪੂਰ...
ਸਿਵਲ ਸਰਜਨ ਨੇ ਵਿਸ਼ਵ ਖੂਨਦਾਨ ਦਿਵਸ ਮੌਕੇ ਸਵੈਇੱਛਿਕ ਖੂਨਦਾਨ ਕਰਨ ਲਈ ਸੁਨੇਹਾ ਦਿੱਤਾ

ਸਿਵਲ ਸਰਜਨ ਨੇ ਵਿਸ਼ਵ ਖੂਨਦਾਨ ਦਿਵਸ ਮੌਕੇ ਸਵੈਇੱਛਿਕ ਖੂਨਦਾਨ ਕਰਨ ਲਈ ਸੁਨੇਹਾ ਦਿੱਤਾ

Local news
ਰੂਪਨਗਰ, 15 ਜੂਨ: ਵਿਸ਼ਵ ਖੂਨਦਾਨ ਦਿਵਸ ਦੇ ਮੌਕੇ ‘ਤੇ ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਅਤੇ ਸਹਾਇਕ ਸਿਵਲ ਸਰਜਨ ਡਾ. ਬੌਬੀ ਗੁਲਾਟੀ ਵੱਲੋਂ ਗੁਬਾਰੇ ਛੱਡ ਕੇ ਲੋਕਾਂ ਨੂੰ ਸਵੈਇੱਛਿਕ ਖੂਨਦਾਨ ਕਰਨ ਲਈ ਸੁਨੇਹਾ ਦਿੱਤਾ ਗਿਆ। ਇਸ ਮੌਕੇ ਲੋਕਾਂ ਨੂੰ ਖੂਨਦਾਨ ਦੇ ਮਹੱਤਵ ਅਤੇ ਇਸ ਨਾਲ ਹੋਣ ਵਾਲੇ ਲਾਭਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਡਾ. ਰਮਨ ਗੁਪਤਾ ਨੇ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ ਅਤੇ ਇੱਕ ਯੂਨਿਟ ਖੂਨ ਕਈ ਕੀਮਤੀ ਜ਼ਿੰਦਗੀਆਂ ਬਚਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਨਿਯਮਿਤ ਤੌਰ ‘ਤੇ ਸਵੈਇੱਛਿਕ ਖੂਨਦਾਨ ਕਰਨ ਲਈ ਅਪੀਲ ਕੀਤੀ। ਡਾ. ਗੁਪਤਾ ਨੇ ਦੱਸਿਆ ਕਿ ਖੂਨਦਾਨ ਦਿਲ ਦੀ ਸਿਹਤ ਲਈ ਲਾਭਦਾਇਕ ਹੈ ਅਤੇ ਇਸ ਨਾਲ ਸਰੀਰ ਵਿੱਚ ਨਵੇਂ ਖੂਨ ਦੇ ਸੈੱਲ ਬਣਦੇ ਹਨ। ਉਨ੍ਹਾਂ ਕਿਹਾ ਕਿ ਖੂਨਦਾਨ ਜਿਗਰ ਦੀ ਸੁਰੱਖਿਆ ਕਰਨ, ਕੈਲੋਰੀ ਬਰਨ ਕਰਨ ਵਿੱਚ ਮਦਦ ਕਰਨ, ਮੁਫ਼ਤ ਸਿਹਤ ਜਾਂਚ ਦਾ ਮੌਕਾ ਪ੍ਰਦਾਨ ਕਰਨ ਅਤੇ ਮਾਨਸਿਕ ਖੁਸ਼ੀ ਤੇ ਸੰਤੁਸ਼ਟੀ ਪ੍ਰਾਪਤ ਕਰਨ ਵਿੱਚ ਵੀ ਸਹਾਇਕ ਹੈ। ਉਨ੍ਹਾਂ ਦੱਸਿਆ ਕਿ ਖੂਨਦਾਨ ਕਰਨ ਵਾਲੇ ਵਿਅਕਤੀ ਦੀ ਉਮਰ 18 ਤੋਂ 65 ਸਾਲ ਹੋਣੀ ਚਾਹ...
ਘਰ -ਘਰ ਜਾ ਕੇ ਨਾਗਰਿਕਾਂ ਨੂੰ ਕੀਤਾ ਜਾਵੇਗਾ ਜਾਗਰੂਕ, ਕੋਈ ਵੀ ਯੋਗ ਵੋਟਰ ਸੂਚੀ ਤੋਂ ਵਾਂਝਾ ਨਾ ਰਹੇ-ਡਾ. ਮੁਹੰਮਦ ਇਰਫਾਨ

ਘਰ -ਘਰ ਜਾ ਕੇ ਨਾਗਰਿਕਾਂ ਨੂੰ ਕੀਤਾ ਜਾਵੇਗਾ ਜਾਗਰੂਕ, ਕੋਈ ਵੀ ਯੋਗ ਵੋਟਰ ਸੂਚੀ ਤੋਂ ਵਾਂਝਾ ਨਾ ਰਹੇ-ਡਾ. ਮੁਹੰਮਦ ਇਰਫਾਨ

Local news
ਮਾਲੇਰਕੋਟਲਾ, 14 ਜੂਨ :        ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਸਬੰਧੀ ਵੋਟਰ ਜਾਗਰੂਕਤਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਰਕਾਰੀ ਕਾਲਜ ਆਫ਼ ਐਜੂਕੇਸ਼ਨ (ਬੀ.ਐਡ. ਕਾਲਜ), ਮਾਲੇਰਕੋਟਲਾ ਵਿਖੇ ਸਵੀਪ ਸੈੱਲ ਦੀ ਸਥਾਪਨਾ ਕੀਤੀ ਗਈ ਹੈ। ਇਸ ਸੈੱਲ ਦਾ ਮੁੱਖ ਉਦੇਸ਼ ਵੱਖ-ਵੱਖ ਗਤੀਵਿਧੀਆਂ ਰਾਹੀਂ ਨਾਗਰਿਕਾਂ ਨੂੰ ਐੱਸ.ਆਈ.ਆਰ.-2026 ਦੀ ਮਹੱਤਤਾ ਅਤੇ ਪ੍ਰਕਿਰਿਆ ਬਾਰੇ ਜਾਗਰੂਕ ਕਰਨਾ ਹੈ।                ਇਸ ਸਬੰਧੀ ...
ਤੰਦਰੁਸਤ ਤੇ ਸਿਹਤਮੰਦ ਰਹਿਣ ਲਈ ਸੀ.ਐਮ.ਦੀ ਯੋਗਸ਼ਾਲਾ ਦਾ ਜਰੂਰ ਉਠਾਉਣ ਲਾਭ

ਤੰਦਰੁਸਤ ਤੇ ਸਿਹਤਮੰਦ ਰਹਿਣ ਲਈ ਸੀ.ਐਮ.ਦੀ ਯੋਗਸ਼ਾਲਾ ਦਾ ਜਰੂਰ ਉਠਾਉਣ ਲਾਭ

Local news
ਸ੍ਰੀ ਮੁਕਤਸਰ ਸਾਹਿਬ 14 ਜੂਨ               ਸੀ.ਐਮ. ਦੀ ਯੋਗਸ਼ਾਲਾ ਦੇ ਤਹਿਤ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਸਿਹਤ, ਯੋਗਾ ਅਤੇ ਸਕਾਰਾਤਮਕ ਜੀਵਨ ਸ਼ੈਲੀ ਵਿੱਚ ਸੁਧਾਰ ਲਿਆਉਣ ਲਈ ਬਲਾਕ ਸ੍ਰੀ ਮੁਕਤਸਰ ਸਾਹਿਬ ਵਿੱਚ ਯੋਗਾ ਕਲਾਸ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਯੋਗਾ ਕੋਆਰਡੀਨੇਟਰ  ਆਜ਼ਾਦ ਸਿੰਘ ਨੇ ਦਿੱਤੀ।               ਉਹਨਾਂ ਦੱਸਿਆ ਕਿ ਸਰਕਾਰ ਦਾ ਮੁੱਖ ਉਦੇਸ਼ ਹਰ ਇੱਕ ਨਾਗਰਿਕ ਨੂੰ ਤੰਦਰੁਸਤ ਤੇ ਸਿਹਤਮੰਦ ਬਣਾਇਆ ਜਾਵੇ ਤਾਂ ਜ਼ੋ ਤਨਾਅ ਮੁਕਤ ਜਿੰਦਗੀ ਜਿਉਂ ਸਕਣ।  ਸੀ.ਐਮ. ਦੀ ਯੋਗਸ਼ਾਲਾਂ ਮੁਹਿੰਮ ਰਾਹੀਂ, ਪੰਜਾਬ ਸਰਕਾਰ ਜਨਤਾ ਨੂੰ ਮੁਫ਼ਤ ਯੋਗਾ ਸਿਖਲਾਈ ਪ੍ਰਦਾਨ ਕਰ ਰਹੀ ਹੈ, ਜਿਸ ਨਾਲ ਰੰਗਲਾ ਪੰਜਾਬ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਵਿੱਚ ਮਦਦ ਮਿਲ ਰਹੀ ਹੈ।                 ਸ੍ਰੀ ਮੁਕਤਸਰ ਸਾਹਿਬ ਬਲਾਕ ਦੇ ਵੱਖ—ਵੱਖ ਪਿੰਡਾਂ, ਵਾਰਡਾਂ, ਪਾਰਕਾਂ ਅਤੇ ਭਾਈਚਾਰਕ ਥਾਵਾਂ ਤੇ ਨਿਯਮਤ ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ ਅਤੇ ਵੱਡੀ ਗਿਣਤੀ ਵਿੱਚ ਔਰਤਾਂ, ਨੌਜਵਾਨ, ਬਜ਼ੁਰਗ ਅਤੇ ਵਿਦਿਆਰਥੀ ਰੋਜ਼ਾਨਾ ਯੋਗ ਆਸਣ, ਪ੍ਰਾਣਾਯਾਮ ਅਤੇ ਧਿਆਨ ਦਾ ਅਭਿਆਸ ਕਰਨ ਲਈ ਹਿੱ...
ਐੱਸ.ਆਈ.ਆਰ.-2026 ਸਬੰਧੀ ਸਵੀਪ ਟੀਮ ਵੱਲੋਂ ‘ਘਰ-ਘਰ ਦਸਤਕ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਐੱਸ.ਆਈ.ਆਰ.-2026 ਸਬੰਧੀ ਸਵੀਪ ਟੀਮ ਵੱਲੋਂ ‘ਘਰ-ਘਰ ਦਸਤਕ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

Local news
ਮਾਲੇਰਕੋਟਲਾ, 12 ਜੂਨ :                 ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਮੁਹਿੰਮ ਨੂੰ ਸਫਲ ਬਣਾਉਣ ਅਤੇ ਵੱਧ ਤੋਂ ਵੱਧ ਨਾਗਰਿਕਾਂ ਨੂੰ ਇਸ ਪ੍ਰਕਿਰਿਆ ਨਾਲ ਜੋੜਨ ਦੇ ਉਦੇਸ਼ ਨਾਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀਆਂ ਹਦਾਇਤਾਂ ਅਤੇ ਸਵੀਪ ਨੋਡਲ ਅਫਸਰ (ਕਾਲਜਾਂ) ਮੁੰਹਮਦ ਇਰਫਾਨ ਫਾਰੂਕੀ ਦੀ ਅਗਵਾਈ ਹੇਠ ਸਵੀਪ ਟੀਮ ਮਾਲੇਰਕੋਟਲਾ ਵੱਲੋਂ ‘ਘਰ-ਘਰ ਦਸਤਕ’ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕੀਤਾ ਗਿਆ।      &nb...