Saturday, October 31
Shadow

Local news

ਅਮਨ-ਅਮਾਨ ਨਾਲ ਨੇਪਰੇ ਚੜ੍ਹਿਆ ਗਰੁੱਪ-ਡੀ ਦਾ ਪੇਪਰ

ਅਮਨ-ਅਮਾਨ ਨਾਲ ਨੇਪਰੇ ਚੜ੍ਹਿਆ ਗਰੁੱਪ-ਡੀ ਦਾ ਪੇਪਰ

Local news
ਤਰਨ ਤਾਰਨ, 25 ਅਕਤੂਬਰ (    )- ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਦੀਆਂ ਖਾਲੀ ਪਈਆਂ ਗਰੁੱਪ-ਡੀ ਦੀਆਂ ਅਸਾਮੀਆਂ ਨੂੰ ਭਰਨ ਲਈ ਅੱਜ ਲਈ ਗਈ ਲਿਖਤੀ ਪ੍ਰੀਖਿਆ ਜ਼ਿਲ੍ਹਾ ਤਰਨ ਤਾਰਨ ਵਿੱਚ ਪੂਰਨ ਅਮਨ-ਅਮਾਨ ਅਤੇ ਸ਼ਾਂਤਮਈ ਮਾਹੌਲ ਵਿੱਚ ਨੇਪਰੇ ਚੜ੍ਹ ਗਈ। ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿੱਚ ਸਥਾਪਿਤ ਕੀਤੇ ਗਏ ਕੁੱਲ 10 ਪ੍ਰੀਖਿਆ ਕੇਂਦਰਾਂ ਵਿੱਚ  ਪ੍ਰੀਖਿਆਰਥੀਆਂ ਨੇ ਆਪਣੀ ਕਿਸਮਤ ਅਜ਼ਮਾਈ। ਇਸ ਪ੍ਰੀਖਿਆ ਨੂੰ ਨਕਲ-ਰਹਿਤ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਵੱਲੋਂ ਸਾਂਝੇ ਤੌਰ 'ਤੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਪ੍ਰੀਖਿਆ ਦੀ ਨਿਗਰਾਨੀ ਲਈ ਅੱਜ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਰਜਿੰਦਰ ਕੌਰ ਵੱਲੋਂ ਵੱਖ-ਵੱਖ ਪ੍ਰੀਖਿਆ ਕੇਂਦਰਾਂ ਦਾ ਦੌਰਾ ਕੀਤਾ ਗਿਆ। ਆਪਣੇ ਦੌਰੇ ਦੀ ਸ਼ੁਰੂਆਤ ਕਰਦਿਆਂ ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਰਨ ਤਾਰਨ ਵਿਖੇ ਪਹੁੰਚੇ, ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਤੋਂ ਤਹਿਸੀਲਦਾਰ ਤਰਨ ਤਾਰਨ ਅਰਚਨਾ ਸ਼ਰਮਾ ਵੀ ਵਿਸ਼ੇਸ਼ ਤੌਰ ਤੇ ਨਿਰੀਖਣ ਕਰਨ ਪਹੁੰਚੇ ਸਨ। ਐਸ.ਡੀ.ਐਮ ਤਰਨ ਤਾਰਨ ...
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅਮਰਗੜ੍ਹ ਪੁਲਿਸ ਦੀ ਵੱਡੀ ਕਾਰਵਾਈ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅਮਰਗੜ੍ਹ ਪੁਲਿਸ ਦੀ ਵੱਡੀ ਕਾਰਵਾਈ

Local news
ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ, ਐੱਸ.ਐੱਸ.ਪੀ. ਮਾਲੇਰਕੋਟਲਾ ਸ੍ਰੀ ਹਰਕਮਲ ਪ੍ਰੀਤ ਸਿੰਘ ਖੱਖ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਐੱਸ.ਪੀ. ਸੰਜੀਵ ਕਪੂਰ, ਸਬ-ਡਿਵੀਜ਼ਨ ਅਮਰਗੜ੍ਹ ਦੀ ਅਗਵਾਈ ਹੇਠ ਥਾਣਾ ਅਮਰਗੜ੍ਹ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਦੋ ਵੱਖ-ਵੱਖ ਮਾਮਲਿਆਂ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ। ਪਹਿਲਾ ਮਾਮਲਾ: ਮੁਕੱਦਮਾ ਨੰਬਰ 353 ਮਿਤੀ 24.10.2026, ਧਾਰਾ 22/61/85 NDPS ਐਕਟ, ਥਾਣਾ ਅਮਰਗੜ੍ਹ ਤਹਿਤ ਮੁਲਜ਼ਮ ਆਹਦ ਪੁੱਤਰ ਮੁਹੰਮਦ ਜਮੀਲ, ਵਾਸੀ ਖੁਸ਼ਹਾਲ ਬਸਤੀ, ਮੰਨਾ ਫਾਟਕ, ਮਾਲੇਰਕੋਟਲਾ ਪਾਸੋਂ 105 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸ ਮਾਮਲੇ ਦੀ ਕਾਰਵਾਈ ਏ.ਐੱਸ.ਆਈ. ਵਿਕਰਮਜੀਤ ਸਿੰਘ ਵੱਲੋਂ ਕੀਤੀ ਗਈ। ਦੂਜਾ ਮਾਮਲਾ: ਮੁਕੱਦਮਾ ਨੰਬਰ 354 ਮਿਤੀ 24.10.2026, ਧਾਰਾ 21/61/85 NDPS ਐਕਟ, ਥਾਣਾ ਅਮਰਗੜ੍ਹ ਤਹਿਤ ਮੁਲਜ਼ਮ ਸੰਦੀਪ ਸਿੰਘ ਪੁੱਤਰ ਸੋਹਣ ਸਿੰਘ, ਵਾਸੀ ਪਿੰਡ ਚੌਂਦਾ, ਅਮਰਗੜ੍ਹ ਪਾਸੋਂ 7 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ ਕੀਤੀ ਗਈ। ਇਸ ਮਾਮਲੇ ਦੀ ਕਾਰਵਾਈ ਏ.ਐੱਸ.ਆਈ. ਸ...
ਐਸ.ਡੀ.ਐਮ ਪੱਟੀ ਵੱਲੋਂ ਖੇਤੀਬਾੜੀ ਅਧਿਕਾਰੀਆਂ ਅਤੇ ਕਲੱਸਟਰ ਅਫ਼ਸਰਾਂ ਨਾਲ ਮੀਟਿੰਗ

ਐਸ.ਡੀ.ਐਮ ਪੱਟੀ ਵੱਲੋਂ ਖੇਤੀਬਾੜੀ ਅਧਿਕਾਰੀਆਂ ਅਤੇ ਕਲੱਸਟਰ ਅਫ਼ਸਰਾਂ ਨਾਲ ਮੀਟਿੰਗ

Local news
ਪੱਟੀ/ਤਰਨ ਤਾਰਨ, 25 ਅਕਤੂਬਰ :          ਐਸ.ਡੀ.ਐਮ ਪੱਟੀ ਅਮਨਦੀਪ ਵੱਲੋਂ ਬਲਾਕ ਪੱਟੀ ਅਤੇ ਵਲਟੋਹਾ ਦੇ ਖੇਤੀਬਾੜੀ ਅਧਿਕਾਰੀਆਂ ਅਤੇ ਕਲੱਸਟਰ ਅਫ਼ਸਰਾਂ ਨਾਲ ਮੀਟਿੰਗ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ) ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਮੀਟਿੰਗ ਦੌਰਾਨ ਅਮਨਦੀਪ ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਮੂਹ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਜ਼ਮੀਨ ਦੇ ਰਕਬੇ ਅਨੁਸਾਰ ਵਾਤਾਵਰਣ ਮੁਆਵਜ਼ਾ ਲਗਾਉਣ ਦੀ ਵਿਵਸਥਾ ਹੈ। ਇਸ ਲਈ ਕਿਸਾਨਾਂ ਨੂੰ ਨਿਯਮਾਂ ਅਤੇ ਜੁਰਮਾਨਿਆਂ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਮਿੱਟੀ ਦੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ। ਇਸ ਲਈ ਕਿਸਾਨਾਂ ...
ਕਿਸਾਨ ਮੰਡੀਆਂ ਵਿੱਚ 17 ਫ਼ੀਸਦੀ ਤੋਂ ਘੱਟ ਨਮੀ ਵਾਲਾ ਸੁੱਕਾ ਝੋਨਾ ਹੀ ਲਿਆਉਣ: ਡਿਪਟੀ ਕਮਿਸ਼ਨਰ

ਕਿਸਾਨ ਮੰਡੀਆਂ ਵਿੱਚ 17 ਫ਼ੀਸਦੀ ਤੋਂ ਘੱਟ ਨਮੀ ਵਾਲਾ ਸੁੱਕਾ ਝੋਨਾ ਹੀ ਲਿਆਉਣ: ਡਿਪਟੀ ਕਮਿਸ਼ਨਰ

Local news
ਅੰਮ੍ਰਿਤਸਰ, 25 ਅਕਤੂਬਰ ( ) — ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਫ਼ਸਲ ਪੂਰੀ ਤਰ੍ਹਾਂ ਪੱਕਣ ਉਪਰੰਤ ਹੀ ਝੋਨੇ ਦੀ ਕਟਾਈ ਕਰਨ ਅਤੇ ਮੰਡੀਆਂ ਵਿੱਚ 17 ਫ਼ੀਸਦੀ ਤੋਂ ਘੱਟ ਨਮੀ ਵਾਲਾ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਫ਼ਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਈ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਨਮੀ ਦੀ ਵੱਧ ਤੋਂ ਵੱਧ ਹੱਦ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ। ਇਸ ਤੋਂ ਵੱਧ ਨਮੀ ਹੋਣ ਦੀ ਸੂਰਤ ਵਿੱਚ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਮੁਸ਼ਕਲ ਪੇਸ਼ ਆ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਿਤ ਮਾਪਦੰਡਾਂ ਅਨੁਸਾਰ ਹੀ ਝੋਨਾ ਮੰਡੀਆਂ ਵਿੱਚ ਲਿਆਉਣ, ਤਾਂ ਜੋ ਉਨ੍ਹਾਂ ਦੀ ਫ਼ਸਲ ਦੀ ਖਰੀਦ ਸੁਚਾਰੂ ਢੰਗ ਨਾਲ ਹੋ ਸਕੇ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਮੌਜੂਦਾ ਸਾਲ ਲਈ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2,461 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਸੁੱਕਾ ਅਤੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਝੋਨਾ ਮੰਡੀ...
ਜੇਕਰ ਤੁਹਾਡੇ ਕੋਲ ਇਹ 5 ਆਦਤਾਂ ਹਨ, ਤਾਂ ਤੁਸੀਂ ਕਿੰਨੀ ਵੀ ਕੋਸ਼ਿਸ਼ ਕਰੋ, ਤੁਸੀਂ ਭਾਰ ਨਹੀਂ ਘਟਾ ਸਕੋਗੇ

ਜੇਕਰ ਤੁਹਾਡੇ ਕੋਲ ਇਹ 5 ਆਦਤਾਂ ਹਨ, ਤਾਂ ਤੁਸੀਂ ਕਿੰਨੀ ਵੀ ਕੋਸ਼ਿਸ਼ ਕਰੋ, ਤੁਸੀਂ ਭਾਰ ਨਹੀਂ ਘਟਾ ਸਕੋਗੇ

Local news
HABITS THAT STOPPED LOSING WEIGHT: ਬਹੁਤ ਸਾਰੇ ਲੋਕ ਭਾਰ ਘਟਾਉਣ ਲਈ ਆਪਣੀਆਂ ਖਾਣ-ਪੀਣ ਦੀਆਂ ਆਦਤਾਂ ਬਦਲਦੇ ਹਨ। ਉਹ ਡਾਈਟ ਸੋਡਾ ਲਈ ਸਾਫਟ ਡਰਿੰਕਸ ਦੀ ਥਾਂ ਲੈਂਦੇ ਹਨ, ਰਿਫਾਇੰਡ ਆਟੇ ਦੇ ਬਿਸਕੁਟਾਂ ਦੀ ਬਜਾਏ ਗਿਰੀਆਂ ਦੀ ਚੋਣ ਕਰਦੇ ਹਨ, ਅਤੇ ਉੱਚ-ਕੈਲੋਰੀ ਵਾਲੇ ਭੋਜਨ ਦੀ ਬਜਾਏ ਫਾਈਬਰ ਨਾਲ ਭਰਪੂਰ ਭੋਜਨ ਅਤੇ ਸਲਾਦ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰਦੇ ਹਨ। ਫਿਰ ਵੀ, ਇਸ ਸਾਰੇ ਯਤਨਾਂ ਦੇ ਬਾਵਜੂਦ, ਇਹ ਨਿਰਾਸ਼ਾਜਨਕ ਹੋ ਸਕਦਾ ਹੈ ਜਦੋਂ ਜ਼ਿੱਦੀ ਪੇਟ ਦੀ ਚਰਬੀ ਘੱਟ ਨਹੀਂ ਹੋ ਰਹੀ ਹੈ। ਜੇਕਰ ਤੁਸੀਂ ਸੋਚ ਰਹੇ ਹੋ, "ਇਸ ਸਭ ਦੇ ਬਾਵਜੂਦ ਮੈਂ ਅਜੇ ਵੀ ਭਾਰ ਕਿਉਂ ਨਹੀਂ ਘਟਾ ਰਿਹਾ?" ਇਹ ਸੰਭਵ ਹੈ ਕਿ ਸਮੱਸਿਆ ਤੁਹਾਡੀ ਖੁਰਾਕ ਨਹੀਂ ਹੈ, ਸਗੋਂ ਤੁਹਾਡੀਆਂ ਆਦਤਾਂ ਹਨ। ਤੁਹਾਨੂੰ ਕੁਝ ਛੋਟੀਆਂ ਰੋਜ਼ਾਨਾ ਆਦਤਾਂ ਨੂੰ ਬਦਲਣ ਦੀ ਜ਼ਰੂਰਤ ਹੋ ਸਕਦੀ ਹੈ ਜੋ ਅਣਜਾਣੇ ਵਿੱਚ ਤੁਹਾਡੀ ਕੈਲੋਰੀ ਦੀ ਮਾਤਰਾ ਵਧਾ ਰਹੀਆਂ ਹਨ। ਸਰ ਐਚ.ਐਨ. ਰਿਲਾਇੰਸ ਫਾਊਂਡੇਸ਼ਨ ਹਸਪਤਾਲ ਦੇ ਪੋਸ਼ਣ ਅਤੇ ਡਾਇਟੈਟਿਕਸ ਵਿਭਾਗ ਦੇ ਮੁਖੀ ਡਾ. ਆਈਲੀਨ ਕੈਂਡੀ ਤੋਂ ਜਾਣੋ ਕਿ ਉਹ ਆਦਤਾਂ ਕੀ ਹਨ... ਡਾ. ਆਈਲੀਨ ਕੈਂਡੀ ਕਹਿੰ...
ਐਤਵਾਰ ਨੂੰ ਹੋਣ ਵਾਲੀ ਗਰੁੱਪ-ਡੀ ਭਰਤੀ ਪ੍ਰੀਖਿਆ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ

ਐਤਵਾਰ ਨੂੰ ਹੋਣ ਵਾਲੀ ਗਰੁੱਪ-ਡੀ ਭਰਤੀ ਪ੍ਰੀਖਿਆ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ

Local news
ਤਰਨ ਤਾਰਨ, 24 ਅਕਤੂਬਰ ( - ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਦੀਆਂ ਖਾਲੀ ਪਈਆਂ ਗਰੁੱਪ-ਡੀ ਦੀਆਂ ਅਸਾਮੀਆਂ ਨੂੰ ਭਰਨ ਲਈ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਰਾਹੀਂ ਕੀਤੀ ਜਾ ਰਹੀ ਭਰਤੀ ਲਈ 25 ਅਕਤੂਬਰ (ਐਤਵਾਰ) ਨੂੰ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 1:30 ਵਜੇ ਤੱਕ ਹੋਣ ਵਾਲੀ ਲਿਖਤੀ ਪ੍ਰੀਖਿਆ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਰਜਿੰਦਰ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਤਰਨ ਸ੍ਰੀ ਰਾਹੁਲ ਦੁਆਰਾ ਜ਼ਿਲ੍ਹੇ ਵਿੱਚ ਹੋਣ ਵਾਲੀ ਇਸ ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਾਜੇਸ਼ ਸ਼ਰਮਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੰਗਤ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਕੰਵਲਜੀਤ ਸਿੰਘ ਵੱਲੋਂ ਵੀ ਇਸ ਪ੍ਰੀਖਿਆ ਦੀਆਂ ਤਿਆਰੀਆਂ ਦਾ ਮੁਕੰਮਲ ਜਾਇਜ਼ਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਤਰਨ ਤਾਰਨ ...
ਏਸ਼ੀਅਨ ਹਾਕੀ ਟੀਮਾਂ ਦਾ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਜਲੰਧਰ ’ਚ ਨਿੱਘਾ ਸਵਾਗਤ

ਏਸ਼ੀਅਨ ਹਾਕੀ ਟੀਮਾਂ ਦਾ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਜਲੰਧਰ ’ਚ ਨਿੱਘਾ ਸਵਾਗਤ

Local news
ਜਲੰਧਰ, 24 ਅਕਤੂਬਰ : ਅੰਤਰਰਾਸ਼ਟਰੀ ਹਾਕੀ ਟੀਮਾਂ ਦਾ ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ (ਬਰਲਟਨ ਪਾਰਕ) ਵਿਖੇ ਪਹੁੰਚਣ ’ਤੇ ਪੰਜਾਬੀ ਭੰਗੜੇ ਦੀਆਂ ਜੋਸ਼ੀਲੀਆਂ ਤਾਲਾਂ ਤੇ ਉਤਸ਼ਾਹ ਨਾਲ ਸ਼ਾਨਦਾਰ ਅਤੇ ਰਵਾਇਤੀ ਢੰਗ ਨਾਲ ਸਵਾਗਤ ਕੀਤਾ ਗਿਆ। ਬੰਗਲਾਦੇਸ਼, ਜਾਪਾਨ, ਚੀਨ ਅਤੇ ਮਲੇਸ਼ੀਆ ਦੀਆਂ ਟੀਮਾਂ ਅਭਿਆਸ ਸੈਸ਼ਨਾਂ ਲਈ ਸਟੇਡੀਅਮ ਪਹੁੰਚੀਆਂ, ਜਿਥੇ ਸਥਾਨਕ ਵਸਨੀਕਾਂ ਅਤੇ ਹਾਕੀ ਦੇ ਉੱਭਰਦੇ ਨੌਜਵਾਨ ਖਿਡਾਰੀਆਂ ਨੇ 27 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਪੁਰਸ਼ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਇਨ੍ਹਾਂ ਖਿਡਾਰੀਆਂ ਦਾ ਸਵਾਗਤ ਕੀਤਾ। ਇਹ ਅਹਿਮ ਖੇਡ ਸਮਾਗਮ ਸੂਬੇ ਲਈ ਇੱਕ ਇਤਿਹਾਸਕ ਮੀਲ ਪੱਥਰ ਹੈ ਕਿਉਂਕਿ ਪੰਜਾਬ ਵਿੱਚ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਲਗਾਤਾਰ ਯਤਨਾਂ ਸਦਕਾ ਰਾਜ ਇਸ ਵੱਕਾਰੀ ਟੂਰਨਾਮੈਂਟ ਨੂੰ ਭਾਰਤੀ ਹਾਕੀ ਦੇ ਗੜ੍ਹ ਵਿੱਚ ਲਿਆਉਣ ਵਿੱਚ ਸਫ਼ਲ ਰਿਹਾ ਹੈ। ਬਿਹਤਰੀਨ ਅਨੁਭਵ ਨੂੰ ਯਕੀਨੀ ਬਣਾਉਣ ਲਈ ...
ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਜਲੰਧਰ ਦੇ ਸਾਰੇ 1997 ਪੋਲਿੰਗ ਬੂਥਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪ

ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਜਲੰਧਰ ਦੇ ਸਾਰੇ 1997 ਪੋਲਿੰਗ ਬੂਥਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪ

Local news
ਜਲੰਧਰ, 24 ਅਕਤੂਬਰ : ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਮੁਹਿੰਮ ਤਹਿਤ ਸ਼ਨੀਵਾਰ ਨੂੰ ਜ਼ਿਲ੍ਹੇ ਦੇ ਸਾਰੇ 1997 ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ।  ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਇਹ ਕੈਂਪ ਲਗਾਏ ਗਏ ਸਨ, ਤਾਂ ਜੋ ਯੋਗ ਵੋਟਰਾਂ ਨੂੰ ਸਹੂਲਤ ਦਿੱਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਵੱਲੋਂ ਦੁਪਹਿਰ 3 ਤੋਂ ਸ਼ਾਮ 5 ਵਜੇ ਤੱਕ ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿ ਕੇ ਵੋਟਰਾਂ ਨੂੰ ਵੋਟਰ ਸੂਚੀ ਵਿੱਚ ਮੌਜੂਦਾ ਵੇਰਵਿਆਂ ਦੀ ਜਾਂਚ ਕਰਨ, ਆਪਣਾ ਨਾਮ ਦਰਜ ਕਰਵਾਉਣ, ਵੇਰਵਿਆਂ ਵਿੱਚ ਲੋੜੀਂਦੀ ਸੋਧ ਕਰਵਾਉਣ ਅਤੇ ਚੋਣਾਂ ਨਾਲ ਸਬੰਧਤ ਹੋਰ ਸੇਵਾਵਾਂ ਸਬੰਧੀ ਸਹਾਇਤਾ ਪ੍ਰਦਾਨ ਕੀਤੀ ਗਈ। ਇਸ ਦੇ ਨਾਲ ਹੀ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਅਤੇ ਆਪਣੇ ਵੇਰਵਿਆਂ ਦੀ ਪੁਸ਼ਟੀ ਕਰਨ ਲਈ ਪ੍ਰੇਰਿਤ ਕੀਤਾ ਗਿਆ। ਸ਼੍ਰੀ ਵਾਲੀਆ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣ...
ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਜ਼ੋਰਾਂ ‘ਤੇ

ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਜ਼ੋਰਾਂ ‘ਤੇ

Local news
ਬਰਨਾਲਾ, 24 ਅਕਤੂਬਰ-    ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਵਾਤਾਵਰਣ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਉਪ-ਮੰਡਲ ਮੈਜਿਸਟ੍ਰੇਟ ਤਪਾ ਸ਼੍ਰੀ ਆਯੂਸ਼ ਗੋਇਲ ਆਈ ਏ ਐਸ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਦੇ ਮੀਟਿੰਗ ਹਾਲ ਵਿਚ ਕਲੱਸਟਰ ਅਫ਼ਸਰਾਂ ਅਤੇ ਸਹਾਇਕ ਕਲੱਸਟਰ ਅਫ਼ਸਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਐਸ.ਡੀ.ਐਮ. ਆਯੂਸ਼ ਗੋਇਲ ਨੇ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਤਿਆਰੀਆਂ ਅਤੇ ਜ਼ਮੀਨੀ ਪੱਧਰ 'ਤੇ ਨਿਗਰਾਨੀ ਦਾ ਜਾਇਜ਼ਾ ਲਿਆ। ਉਨ੍ਹਾਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਹਵਾ ਦੀ ਗੁਣਵੱਤਾ, ਮਿੱਟੀ ਦੀ ਉਪਜਾਊ ਸ਼ਕਤੀ ਅਤੇ ਜਨਤਕ ਸਿਹਤ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਵਿੱਚ ਜਾਗਰੂਕਤਾ ਫੈਲਾਉਣ ਵਿੱਚ ਕਲੱਸਟਰ ਅਤੇ ਸਹਾਇਕ ਕਲੱਸਟਰ ਅਧਿਕਾਰੀਆਂ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ। ਜ਼ੀਰੋ-ਟੋਲਰੈਂਸ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਆ...
ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਖੇਤਰੀ ਯੁਵਕ ਅਤੇ ਲੋਕ ਮੇਲੇ ਦੀ ਸ਼ਾਨਦਾਰ ਸ਼ੁਰੂਆਤ

ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਖੇਤਰੀ ਯੁਵਕ ਅਤੇ ਲੋਕ ਮੇਲੇ ਦੀ ਸ਼ਾਨਦਾਰ ਸ਼ੁਰੂਆਤ

Local news
ਧੂਰੀ, 22 ਅਕਤੂਬਰ: ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਖੇਤਰੀ ਯੁਵਕ ਅਤੇ ਲੋਕ ਮੇਲੇ ਦੀ ਅੱਜ ਦੇਸ਼ ਭਗਤ ਕਾਲਜ, ਬਰੜਵਾਲ, ਧੂਰੀ ਵਿਖੇ ਸ਼ਾਨਦਾਰ ਸ਼ੁਰੂਆਤ ਹੋਈ। 22 ਤੋਂ 25 ਅਕਤੂਬਰ ਤੱਕ ਚੱਲਣ ਵਾਲੇ ਇਸ ਮੇਲੇ ਦੇ ਉਦਘਾਟਨੀ ਸਮਾਰੋਹ ਵਿੱਚ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਯੁਵਕ ਮੇਲੇ ਵਿਦਿਆਰਥੀਆਂ ਦੀ ਛੁਪੀ ਹੋਈ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਆਪਣੀ ਕਲਾ ਦੇ ਪ੍ਰਦਰਸ਼ਨ ਲਈ ਮੰਚ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਗਤੀਵਿਧੀਆਂ ਵਿੱਚ ਭਾਗ ਲੈਣਾ ਵੀ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮੀਰ ਵਿਰਾਸਤ, ਲੋਕ ਕਲਾਵਾਂ, ਗੀਤ-ਸੰਗੀਤ ਅਤੇ ਰਵਾਇਤੀ ਕਲਾਵਾਂ ਸਾਡੀ ਸੱਭਿਆਚਾਰਕ ਪਛਾਣ ਦਾ ਅਨਿੱਖੜਵਾਂ ਅੰਗ ਹਨ। ਅਜਿਹੇ ਮੇਲੇ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਦੇ ਨਾਲ-ਨਾਲ ਆਪਣੀ ਵਿਰਾ...