ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਸਬੰਧੀ ਸਪੀਕਰ ਸੰਧਵਾਂ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫ਼ਰੀਦਕੋਟ 9 ਮਈ () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸ਼ਹਿਰ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਅਤੇ ਸ਼ਹਿਰ ਵਾਸੀਆਂ ਨੂੰ ਵੱਖ ਵੱਖ ਲੋੜੀਂਦੀਆਂ ਸੇਵਾਵਾਂ ਯਕੀਨੀ ਬਣਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ ਦੇ ਗੈਸਟ ਹਾਊਸ ਵਿਖੇ ਵਿਸ਼ੇਸ਼ ਮੀਟਿੰਗ ਕੀਤੀ । ਇਸ ਮੌਕੇ ਹਲਕਾ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਸ.ਅਮੋਲਕ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ। ਪਿੰਡਾਂ ਦੇ ਵਿਕਾਸ, ਸੜਕਾਂ ਦੇ ਨਿਰਮਾਣ ਤੇ ਖੇਡਾਂ ਦੇ ਮੈਦਾਨਾਂ ਉਸਾਰੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਹੜੇ ਵੀ ਵਿਕਾਸ ਕਾਰਜ ਪੈਂਡਿੰਗ ਪਏ ਹਨ, ਉਨ੍ਹਾਂ ਨੂੰ ਤਰਜੀਹ ਦੇ ਅਧਾਰ ’ਤੇ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ।ਉਨ...








