ਸੰਸਦ ਮੈਂਬਰ ਮੀਤ ਹੇਅਰ ਵਲੋਂ 70 ਕਰੋੜ ਦੀ ਲਾਗਤ ਵਾਲੇ ਸੀਵਰੇਜ ਪ੍ਰੋਜੈਕਟ ਦੀ ਸ਼ੁਰੂਆਤ
ਹੰਡਿਆਇਆ (ਬਰਨਾਲਾ), 6 ਮਈ- ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਵਲੋਂ ਅੱਜ ਹੰਡਿਆਇਆ ਕੈਂਚੀਆਂ ਵਿਖੇ ਬਰਨਾਲਾ ਸ਼ਹਿਰ ਦੇ 69 ਕਰੋੜ ਤੋਂ ਵੱਧ ਲਾਗਤ ਵਾਲੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਐਮ ਪੀ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਬਰਨਾਲਾ ਸ਼ਹਿਰ ਵਿਚ ਸੀਵਰੇਜ ਅਤੇ ਜਲ ਸਪਲਾਈ ਨੂੰ ਬਿਹਤਰ ਬਣਾਉਣ ਲਈ 83 ਕਰੋੜ ਰੁਪਏ ਖਰਚੇ ਜਾਣੇ ਹਨ। ਓਹਨਾਂ ਦੱਸਿਆ ਕਿ 6963.55 ਲੱਖ ਰੁਪਏ ਸਿਰਫ ਸੀਵਰੇਜ ਦੇ ਨਿਕਾਸੀ ਸਿਸਟਮ ਲਈ ਖਰਚੇ ਜਾਣੇ ਹਨ ਤੇ ਇਸ ਕੰਮ ਲਈ ਟੈਂਡਰ ਲੱਗਣ ਤੋਂ ਬਾਅਦ ਹੁਣ ਸ਼ੁਰੂਆਤ ਹੋ ਗਈ ਹੈ। ਓਹਨਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਬਰਨਾਲਾ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ 65 ਕਿਲੋਮੀਟਰ ਲੰਬੀ ਪਾਇਪਲਾਈਨ ਪਾਈ ਜਾਣੀ ਹੈ ਜਿਸ ਮਗਰੋਂ ਸੀਵਰੇਜ ਦੀ ਕੋਈ ਸਮੱਸਿਆ ਨਹੀਂ ਰਹੇਗੀ। ਓਹਨਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਜਿਨ੍ਹਾਂ ਵਲੋਂ ਕਰੋੜਾਂ ਰੁਪਏ ਦੇ ਫੰਡ ਬਰਨਾਲਾ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ ਜਾਰੀ ਕੀਤੇ ਜਾ ਰਹੇ ਹਨ। ਓਹਨਾਂ ਕਿਹਾ ਕਿ ਜਿੱਥੇ ਕਰੋੜਾਂ ਦੀ ਲਾਗਤ ਨਾਲ ਸੜਕਾਂ ਦਾ ਨਵੀਨੀਕਰਨ ਕੀਤ...








