ਖੇਡਾਂ ਵਤਨ ਪੰਜਾਬ ਦੀਆਂ-2026: ਬਲਾਕ ਪੱਧਰੀ ਖੇਡ ਮੁਕਾਬਲੇ 7 ਸਤੰਬਰ ਤੋਂ: ਡਿਪਟੀ ਕਮਿਸ਼ਨਰ
ਬਰਨਾਲਾ, 5 ਸਤੰਬਰ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਖੇਡ ਹੁਨਰ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 7 ਸਤੰਬਰ ਤੋਂ ਕਰਵਾਏ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਬਲਾਕ ਮਹਿਲ ਕਲਾਂ ਦੇ ਮੁਕਾਬਲੇ 7 ਅਤੇ 8 ਸਤੰਬਰ ਨੂੰ ਹੋਣਗੇ। ਫੁੱਟਬਾਲ ਦੇ ਮੁਕਾਬਲੇ ਸ਼ਹੀਦ ਬੀਬੀ ਕਿਰਨਜੀਤ ਕੌਰ ਸਰਕਾਰੀ ਸਕੂਲ ਮਹਿਲ ਕਲਾਂ, ਅਥਲੈਟਿਕਸ ਦੇ ਮੁਕਾਬਲੇ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ, ਵਾਲੀਬਾਲ ਸ਼ੂਟਿੰਗ ਤੇ ਸਮੈਸ਼ਿੰਗ, ਕਬੱਡੀ ਨੈਸ਼ਨਲ ਅਤੇ ਸਰਕਲ ਸਟਾਇਲ ਤੇ ਖੋ ਖੋ ਮੁਕਾਬਲੇ ਪਿੰਡ ਦੀਵਾਨਾ ਦੇ ਸਟੇਡੀਅਮ ਵਿੱਚ ਹੋਣਗੇ।
ਬਲਾਕ ਸਹਿਣਾ ਦੇ ਮੁਕਾਬਲੇ 10 ਅਤੇ 11 ਸਤੰਬਰ ਨੂੰ ਹੋਣਗੇ। ਇਨ੍ਹਾਂ ਵਿਚ ਅਥਲੈਟਿਕਸ, ਕਬੱਡੀ ਨੈਸ਼ਨਲ ਅਤੇ ਸਰਕਲ ਸਟਾਇਲ, ਵਾਲੀਬਾਲ ਸ਼ੂਟਿੰਗ ਤੇ ਸਮੈਸ਼ਿੰਗ ਮੁਕਾਬਲੇ ਪਬਲਿਕ ਸਟੇਡੀਅ...








