Saturday, April 18
Shadow

Local news

ਵਿਧਾਇਕ ਨੇ 94 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਦੀਆਂ ਪਾਈਪਾਂ ਪਾਉਣ ਦੇ ਕੰਮ ਦਾ ਰੱਖਿਆ ਨੀਂਹ ਪੱਥਰ

ਵਿਧਾਇਕ ਨੇ 94 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਦੀਆਂ ਪਾਈਪਾਂ ਪਾਉਣ ਦੇ ਕੰਮ ਦਾ ਰੱਖਿਆ ਨੀਂਹ ਪੱਥਰ

Local news
ਫਰੀਦਕੋਟ 5 ਜਨਵਰੀ() ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬੇ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਦੀ ਸਾਹਮਣਾ ਨਹੀਂ ਕਰਨਾ ਪਵੇਗਾ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਫਰੀਦਕੋਟ ਦੇ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਗੁਰੂ ਅਰਜਨ ਦੇਵ ਐਵੇਨਿਊ ਤੋਂ ਇਲਾਵਾ ਸ਼ਹਿਰ ਦੀਆਂ ਹੋਰ ਵੱਖ ਵੱਖ ਗਲੀਆਂ ਵਿੱਚ ਵਾਟਰ ਸਪਲਾਈ ਦੀਆਂ ਪਾਈਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਸ਼ਹਿਰ ਵਿੱਚ ਪਾਣੀ ਸਪਲਾਈ ਨਾਲ ਸੰਬੰਧਿਤ ਵਿਕਾਸ ਕੰਮਾਂ ਲਈ ਕੁੱਲ 94 ਲੱਖ ਰੁਪਏ ਦੀ ਰਕਮ ਮਨਜ਼ੂਰ ਕੀਤੀ ਗਈ ਹੈ, ਜਿਸ ਵਿੱਚੋਂ 41 ਲੱਖ ਰੁਪਏ ਦੀ ਲਾਗਤ ਨਾਲ ਕੰਮ ਅੱਜ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ। ਬਾਕੀ ਰਹਿੰਦੇ ਮਨਜ਼ੂਰਸ਼ੁਦਾ ਕੰਮ ਆਉਂਦੇ 1 ਤੋਂ 2 ਹਫ਼ਤਿਆਂ ਵਿੱਚ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦਾ ਉਦੇਸ਼ ਸ਼ਹਿਰ ਦੀ ਪਾਣੀ ਸਪਲਾਈ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਅਤੇ ਲੋਕਾਂ ਨੂੰ ਸੁਚੱਜੀ ਤੇ ਨਿਰੰਤਰ ਪੀਣ ਵਾਲ...
ਪ੍ਰੇਮ ਸੈਣੀ ਤੇ ਸਵੀਨ ਸੈਣੀ ਨੇ ਸਾਂਝੀ ਰਸੋਈ ‘ਚ ਪਾਇਆ 5,100 ਰੁਪਏ ਦਾ ਯੋਗਦਾਨ

ਪ੍ਰੇਮ ਸੈਣੀ ਤੇ ਸਵੀਨ ਸੈਣੀ ਨੇ ਸਾਂਝੀ ਰਸੋਈ ‘ਚ ਪਾਇਆ 5,100 ਰੁਪਏ ਦਾ ਯੋਗਦਾਨ

Local news
ਹੁਸ਼ਿਆਰਪੁਰ, 5 ਜਨਵਰੀ :-           ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਸਫ਼ਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜ਼ਾਨਾ 450 ਤੋਂ 500 ਗ਼ਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ।        ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਪ੍ਰੇਮ ਸੈਣੀ ਅਤੇ ਸਵੀਨ ਸੈਣੀ, ਨਾਈਸ ਕੰਪਿਊਟਰ ਸੈਂਟਰ, ਹੁਸ਼ਿਆਰਪੁਰ ਵੱਲੋਂ ਆਪਣੀ ਮਾਤਾ ਸਵਰਗੀ ਲੀਲਾ ਦੇਵੀ ਜੀ ਦੀ ਯਾਦ ਵਿੱਚ 5100 ਰੁਪਏ ਦੀ ਰਾਸ਼ੀ ਸਾਂਝੀ ਰਸੋਈ ਵਿਖੇ ਦਿੱਤੀ ਗਈ ਹੈ। ਇਸ ਮੌਕੇ ਵਾਈਸ ਚੇਅਰਮੈਨ ਹਸਪਤਾਲ ਭਲਾਈ ਸੈਕਸ਼ਨ ਰਾਜੀਵ ਬਜਾਜ ਅਤੇ ਲੇਖਾਕਾਰ ਰੈੱਡ ਕਰਾਸ ਸੁਸਾਇਟੀ ਸਰਬਜੀਤ ਜੀ ਮੌਜੂਦ ਸਨ।        ਇਸ ਮੌਕੇ ਮੰਗੇਸ਼ ਸੂਦ ਵੱਲੋਂ ਇਹ ਵੀ ਦੱਸਿਆ ਗਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇ ਦੇ ਦਾਨੀ ਸੱਜਣਾ/ਸਮਾਜ ਸੇਵਕਾਂ ਵੱਲੋਂ ਦਾਨ ਵਜੋਂ ਮੁਹੱਈਆ ਕੀਤੇ ...
7 ਜਨਵਰੀ ਨੂੰ ਮਹਿੰਦਰਾ ਗਰੀਨਲੈਂਡ ਪੈਲੇਸ, ਜੇਲ੍ਹ ਰੋਡ, ਗੁਰਦਾਸਪੁਰ ਅਤੇ 8 ਜਨਵਰੀ ਨੂੰ ਪਿੰਡ ਡੇਹਰੀਵਾਲ ਕਿਰਨ ਵਿਖੇ ਔਰਤਾਂ ਲਈ ਸਿਹਤ, ਸਫਾਈ ਰੋਜ਼ਗਾਰ ਜਾਗਰੂਕਤਾ ਕੈਂਪ ਲਗਾਇਆ ਜਾਵੇਗਾ

7 ਜਨਵਰੀ ਨੂੰ ਮਹਿੰਦਰਾ ਗਰੀਨਲੈਂਡ ਪੈਲੇਸ, ਜੇਲ੍ਹ ਰੋਡ, ਗੁਰਦਾਸਪੁਰ ਅਤੇ 8 ਜਨਵਰੀ ਨੂੰ ਪਿੰਡ ਡੇਹਰੀਵਾਲ ਕਿਰਨ ਵਿਖੇ ਔਰਤਾਂ ਲਈ ਸਿਹਤ, ਸਫਾਈ ਰੋਜ਼ਗਾਰ ਜਾਗਰੂਕਤਾ ਕੈਂਪ ਲਗਾਇਆ ਜਾਵੇਗਾ

Local news
ਗੁਰਦਾਸਪੁਰ, 5 ਜਨਵਰੀ () ਸ੍ਰੀਮਤੀ ਜਸਮੀਤ ਕੋਰ ਜਿਲ੍ਹਾ ਪ੍ਰੋਗਰਾਮ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 7 ਜਨਵਰੀ ਦਿਨ ਬੁੱਧਵਾਰ ਸਵੇਰੇ 11:00 ਵਜੇ, ਮਹਿੰਦਰਾ ਗਰੀਨਲੈਂਡ ਪੈਲੇਸਨ, ਜੇਲ੍ਹ ਰੋਡ, ਗੁਰਦਾਸਪੁਰ ਵਿਖੇ ਅਤੇ 8 ਜਨਵਰੀ ਨੂੰ ਬਲਾਕ ਕਲਾਨੌਰ ਦੇ ਪਿੰਡ ਡੇਹਰੀਵਾਲ ਕਿਰਨ ਵਿਖੇ ਔਰਤਾਂ ਲਈ ਸਿਹਤ, ਸਫਾਈ ਰੋਜ਼ਗਾਰ ਜਾਗਰੂਕਤਾ ਕੈਂਪ ਲਗਾਇਆ ਜਾਵੇਗਾ। ਉਨ੍ਹਾਂ ਨੇ ਅੱਗੇ ਦੱਸਿਆ ਕਿ ਇਸ ਕੈਂਪ ਵਿਚ ਰੋਜਗਾਰ ਬਿਊਰੋ ਵਲੋਂ ਵੱਖ-ਵੱਖ ਕੰਪਨੀਆਂ ਨਾਲ ਤਾਲਮੇਲ ਕਰਕੇ ਔਰਤਾਂ ਨੂੰ ਰੁਜ਼ਗਾਰ ਦੇਣ ਦੇ ਉਪਰਾਲੇ ਕੀਤੇ ਜਾਣਗੇ। ਇਸ ਕੈਂਪ ਵਿਚ ਵਰਧਮਾਨ ਟੈਕਸਟਾਇਲਜ਼ ਲਿਮਿਟਡ ਵਲੋਂ ਮਸ਼ੀਨ ਉਪਰੇਟਰ, ਚੱਡਾ ਸ਼ੂਗਰ ਮਿੱਲ ਕੀੜੀ ਅਫਗਾਨਾ ਵਲੋਂ ਹੈਲਪਰਜ, ਐਸ.ਬੀ.ਆਈ ਲਾਇਫ ਵਲੋਂ ਯੂਨਿਟ ਮੇਨੇਜਰ, ਅਜਾਇਲ ਫਿਊਚਰ ਵਲੋਂ ਵੈੱਲਨੇਸ ਐਡਵਾਇਜਰ, ਕੋਟਕ ਮਹਿੰਦਰਾ ਬੈਂਕ ਵਲੋਂ ਸੇਲਜ਼ ਐਸ਼ੋਸੀਏਟ, ਐਲ.ਆਈ.ਸੀ ਵਲੋਂ ਬੀਮਾ ਸੱਖੀ, ਸੀ.ਐਸ.ਸੀ ਵਲੋਂ ਵੀ.ਐਲ.ਈ ਅਤੇ ਮਥੂਟ ਮਾਇਕਰੋਫਿਨ ਵਲੋਂ ਰੀਲੇਸ਼ਨਸਿਪ ਅਫਸਰ ਅਤੇ ਬ੍ਰਾਂਚ ਕ੍ਰੈਡਿਟ ਮੈਨੇਜਰ ਆਦਿ ਭਰਤੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿਚ ਹ...
ਮੁੱਖ ਮੰਤਰੀ ਤੀਰਥ ਯਾਤਰਾ: ਅਕਲੀਆ, ਮੂਸਾ ਤੇ ਗੁੜੱਦੀ ਤੋਂ ਧਾਰਮਿਕ ਸਥਾਨਾਂ ਲਈ ਬੱਸਾਂ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ: ਅਕਲੀਆ, ਮੂਸਾ ਤੇ ਗੁੜੱਦੀ ਤੋਂ ਧਾਰਮਿਕ ਸਥਾਨਾਂ ਲਈ ਬੱਸਾਂ ਰਵਾਨਾ

Local news
ਮਾਨਸਾ, 05 ਜਨਵਰੀ:-ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮਾਨਸਾ ਜ਼ਿਲ੍ਹੇ ਦੇ ਤਿੰਨੋਂ ਹਲਕਿਆਂ ਤੋਂ ਬੱਸਾਂ ਰਵਾਨਾ ਹੋਈਆਂ ਜਿੰਨ੍ਹਾਂ ਵਿਚ 120 ਸ਼ਰਧਾਲੂਆਂ ਦਾ ਜਥਾ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਗਿਆ। ਹਲਕਾ ਮਾਨਸਾ ਦੇ ਪਿੰਡ ਅਕਲੀਆ ਤੋਂ 40, ਸਰਦੂਲਗੜ੍ਹ ਦੇ ਮੂਸਾ ਤੋਂ 38 ਅਤੇ ਬੁਢਲਾਡਾ ਦੇ ਗੁੜੱਦੀ ਤੋਂ 42 ਸ਼ਰਧਾਲੂ ਇਸ ਯਾਤਰਾ ਲਈ ਗਏ ਹਨ। ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਚਲਾਈ ਗਈ ਇਹ ਯੋਜਨਾ ਹਰ ਪੀੜੀ ਖਾਸਕਰ ਬਜੁਰਗਾਂ ਲਈ ਬੜੀ ਲਾਹੇਵੰਦ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਬਿਨਾਂ ਕਿਸੇ ਖਰਚ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਖਾਣਾ, ਰਹਿਣ- ਸਹਿਣ ਆਦਿ ਸਹੂਲਤਾਂ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫਤ ਦਿੱਤੀਆਂ ਜਾ ਰਹੀਆਂ ਹਨ।ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲ...
ਵਿਧਾਇਕ ਮਾਲੇਰਕੋਟਲਾ ਵੱਲੋਂ ਟੀ.ਬੀ. ਦੀ ਸ਼ੁਰੂਆਤੀ ਖੋਜ ਲਈ ਸੀ.ਬੀ.ਨੈੱਟ ਮਸ਼ੀਨ ਅਤੇ ਜ਼ਿਲ੍ਹਾ ਮਲੇਰੀਆ ਲੈਬ ਦਾ  ਉਦਘਾਟਨ

ਵਿਧਾਇਕ ਮਾਲੇਰਕੋਟਲਾ ਵੱਲੋਂ ਟੀ.ਬੀ. ਦੀ ਸ਼ੁਰੂਆਤੀ ਖੋਜ ਲਈ ਸੀ.ਬੀ.ਨੈੱਟ ਮਸ਼ੀਨ ਅਤੇ ਜ਼ਿਲ੍ਹਾ ਮਲੇਰੀਆ ਲੈਬ ਦਾ  ਉਦਘਾਟਨ

Local news
ਮਾਲੇਰਕੋਟਲਾ 05 ਜਨਵਰੀ :-                    ਲੋਕਾਂ ਨੂੰ ਬਿਹਤਰ ਅਤੇ ਸਮੇਂ ਸਿਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਵੱਲੋਂ ਟੀ.ਬੀ. ਦੀ ਅਗੇਤੀ ਪਛਾਣ ਲਈ ਸੀ.ਬੀ.ਨੈੱਟ (ਟਰੂਲੈਬ ਕਵਾਟਰੋ ਰੀਅਲ ਟਾਈਮ ਮਾਈਕ੍ਰੋ ਪੀਸੀਆਰ ਐਨਾਲਾਈਜ਼ਰ) ਮਸ਼ੀਨ ਅਤੇ ਜ਼ਿਲ੍ਹਾ ਮਾਲੇਰੀਆ ਲੈਬ ਦਾ ਉਦਘਾਟਨ ਕੀਤਾ ਗਿਆ ।                    ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਸਰਕਾਰੀ ਉਪਰਾਲਿਆਂ ਦੇ ਨਾਲ-ਨਾਲ ਉਦਯੋਗਿਕ ਸੰਸਥਾਵਾਂ ਦਾ ਸਹਿਯੋਗ ਵੀ ਬਹੁਤ ਅਹਿਮ ਹੈ। ਉਨ੍ਹਾਂ ਅਰਿਹੰਤ ਸਪਿਨਿੰਗ ਮਿੱਲਜ਼ ਦੀ ਇਸ ਪਹਿਲਕਦਮੀ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਹ ਹੋਰਨਾ ਉਦਯੋਗਿਕ ਘਰਾਣਿਆਂ ਲਈ ਵੀ ਪ੍ਰੇਰਣਾ ਹੈ। ਵਿਧਾਇਕ ਨੇ ਜ਼ਿਲ੍ਹੇ ਦੇ ਹੋਰ ਉਦਯੋਗਿਕ ਗਰੁੱਪਾਂ ਅਤੇ ਉਦਯੋਗਪਤੀਆਂ ਨੂੰ ਅਪ...
ਨਗਰ ਕੌਂਸਲ ਚੋਣਾਂ ਤੋਂ ਬਾਅਦ ਨੰਗਲ ਸ਼ਹਿਰ ਦੀ ਕਾਇਆ ਕਲਪ ਕਰਾਂਗੇ -ਹਰਜੋਤ ਬੈਂਸ

ਨਗਰ ਕੌਂਸਲ ਚੋਣਾਂ ਤੋਂ ਬਾਅਦ ਨੰਗਲ ਸ਼ਹਿਰ ਦੀ ਕਾਇਆ ਕਲਪ ਕਰਾਂਗੇ -ਹਰਜੋਤ ਬੈਂਸ

Local news
ਨੰਗਲ 4 ਜਨਵਰੀ : ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿੱਤਾ ਕੇ ਨੰਗਲ ਸ਼ਹਿਰ ਦੀ ਕਾਇਆ ਕਲਪ ਕਰਾਂਗੇ, ਸਾਡੇ ਆਮ ਆਦਮੀ ਪਾਰਟੀ ਦੇ ਵਰਕਰ, ਕੌਂਸਲਰ ਨਹੀ ਸਗੋਂ ਸੇਵਾਦਾਰ ਦੀ ਤਰ੍ਹਾਂ ਕੰਮ ਕਰਨਗੇ। ਉਹਨਾਂ ਨੇ ਕਿਹਾ ਕਿ ਨੰਗਲ ਵਿੱਚ ਸੈਰ ਸਪਾਟਾ ਦੀਆਂ ਸੰਭਾਵਨਾਵਾਂ ਲਈ ਜ਼ਮੀਨੀ ਪੱਧਰ ਤੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਜਲਦੀ ਹੀ ਨੰਗਲ ਵਿੱਚ ਕਦੰਬਾ ਟੂਰਿਜਮ ਕੰਪਲੈਕਸ ਨੂੰ ਕਾਰਜਸ਼ੀਲ ਕੀਤਾ ਜਾਵੇਗਾ ਅਤੇ ਇਸ ਇਲਾਕੇ ਨੂੰ ਸੈਰ ਸਪਾਟਾ ਸੰਨਤ ਵਜੋਂ ਪ੍ਰਫੁੱਲਤ ਕੀਤਾ ਜਾਵੇਗਾ, ਜਿਸ ਦੇ ਲਈ ਪਿਛਲੇ ਢਾਈ ਸਾਲ ਦੌਰਾਨ ਸਾਰੇ ਅੜਿੱਕੇ ਦੂਰ ਕਰ ਲਏ ਗਏ ਹਨ।    ਅੱਜ ਨੰਗਲ ਵਿੱਚ ਆਪਣੀ ਰਿਹਾਇਸ਼ 2 ਆਰ ਵੀ ਆਰ  ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਹੱਲ ਕਰਨ ਲਈ ਪਿਛਲੇ ਚਾਰ ਸਾਲ ਤੋਂ ਲਗਾਤਾਰ ਚੱਲ ਰਹੇ ਪ੍ਰੋਗਰਾਮ ਸਾਡਾ ਐਮਐਲਏ ਸਾਡੇ ਵਿੱਚ ਤਹਿਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ.ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ...
ਵਿਧਾਇਕ ਮਾਲੇਰਕੋਟਲਾ ਨੇ ਸਥਾਨਕ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ

ਵਿਧਾਇਕ ਮਾਲੇਰਕੋਟਲਾ ਨੇ ਸਥਾਨਕ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ

Local news
ਮਾਲੇਰਕੋਟਲਾ, 04 ਜਨਵਰੀ :-               ਆਮ ਲੋਕਾਂ, ਖਾਸ ਕਰਕੇ ਮਹਿਲਾਵਾਂ ਦੀਆਂ ਸਮੱਸਿਆਵਾਂ ਨੂੰ ਤਰਜੀਹੀ ਅਧਾਰ ’ਤੇ ਹੱਲ ਕਰਨ ਦੇ ਉਦੇਸ਼ ਨਾਲ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਆਪਣੇ ਦਫ਼ਤਰ ਵਿਖੇ ਸਥਾਨਕ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ । ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਔਰਤਾਂ ਪਹੁੰਚੀਆਂ ਅਤੇ ਉਨ੍ਹਾਂ ਨੇ ਆਪਣੀਆਂ ਨਿੱਜੀ ਅਤੇ ਸਮਾਜਿਕ ਮੁਸ਼ਕਿਲਾਂ ਵਿਧਾਇਕ ਡਾ ਜਮੀਲ ਉਰ ਰਹਿਮਾਨ ਸਾਹਮਣੇ ਰੱਖੀਆਂ।           ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਬੜੇ ਧੀਰਜ ਨਾਲ ਹਰ ਇੱਕ ਮਹਿਲਾ ਦੀ ਗੱਲ ਸੁਣੀ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਤੁਰੰਤ ਸੰਪਰਕ ਕਰਕੇ ਉਨ੍ਹਾਂ ਦੀਆਂ ਜਾਇਜ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਵਾਇਆ। ਔਰਤਾਂ ਵੱਲੋਂ ਮੁੱਖ ਤੌਰ ’ਤੇ ਬੁਢਾਪਾ ਅਤੇ ਵਿਧਵਾ ਪੈਨਸ਼ਨ ਨਾਲ ਸਬੰਧਤ ਸਮੱਸਿਆਵਾਂ, ਰਾਸ਼ਨ ਕਾਰਡ ਬਣਵਾਉਣ ਜਾਂ ਸੋਧ ਕਰਵਾਉਣ, ਸਾਫ-ਸਫਾਈ ਅਤੇ ਕੂੜਾ ਪ੍ਰਬੰਧਨ ਦੀ ਕਮੀ ਵਰਗੇ ਮਸਲੇ ਉੱਠਾਏ ਗਏ।             ਇਸ ਤੋਂ ਇਲਾਵਾ ਇ...
ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ : ਕਰਮਜੀਤ ਕੌਰ

ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ : ਕਰਮਜੀਤ ਕੌਰ

Local news
ਹੁਸ਼ਿਆਰਪੁਰ, 4 ਜਨਵਰੀ :- ਜ਼ਿਲ੍ਹਾ ਯੋਜਨਾ ਕਮੇਟੀ, ਹੁਸ਼ਿਆਰਪੁਰ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੀ ਸੁਰੱਖਿਆ, ਮਾਣ ਅਤੇ ਸਸ਼ਕਤੀਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰਾਜ ਵਿੱਚ ਚੱਲ ਰਹੇ ਵਨ ਸਟਾਪ ਸੈਂਟਰਾਂ ਰਾਹੀਂ ਨਵੰਬਰ 2025 ਤੱਕ ਹਿੰਸਾ ਦੀਆਂ 5,121 ਪੀੜਤ ਔਰਤਾਂ ਨੂੰ ਮੁਫ਼ਤ ਸਹਾਇਤਾ ਪ੍ਰਦਾਨ ਕੀਤੀ ਗਈ ਹੈ, ਜੋ ਕਿ ਸਰਕਾਰ ਦੀ ਸੰਵੇਦਨਸ਼ੀਲ ਅਤੇ ਪ੍ਰਭਾਵਸ਼ਾਲੀ ਕਾਰਜਸ਼ੀਲਤਾ ਨੂੰ ਦਰਸਾਉਂਦੀ ਹੈ। ਕਰਮਜੀਤ ਕੌਰ ਨੇ ਕਿਹਾ ਕਿ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਸੂਬਾ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਹਿੰਸਾ ਦੀਆਂ ਪੀੜਤ ਔਰਤਾਂ ਨੂੰ ਡਾਕਟਰੀ ਸਹਾਇਤਾ, ਕਾਨੂੰਨੀ ਸਲਾਹ, ਮਨੋਵਿਗਿਆਨਕ ਸਹਾਇਤਾ ਅਤੇ ਅਸਥਾਈ ਆਸਰਾ ਸਮੇਤ ਸਾਰੀਆਂ ਜ਼ਰੂਰੀ ਸੇਵਾਵਾਂ ਇਕੋ ਛੱਤ ਹੇਠ ਮਿਲਣ ਅਤੇ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਪੀੜਤ ਔਰਤਾਂ ਨੂੰ ਜਲਦੀ ਨਿਆਂ ਅਤੇ ਸੁਰੱਖਿਆ ਮਿਲੇ। ਉਨ੍ਹਾਂ ਕਿਹਾ ਕਿ ਵਨ ਸਟਾਪ ਸੈਂਟਰ ਨਾ ਸਿਰਫ਼ ਸਹਾਇਤਾ ਦੇ ਕੇਂਦਰ ਹਨ, ਸਗੋਂ ਔਰਤਾਂ ਦੇ ਪੁਨਰਵਾਸ ਅਤੇ ਸਵੈ-ਨਿਰਭਰਤਾ ਵਿੱਚ...
5 ਜਨਵਰੀ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਚਰਨ ਸ਼ੁਰੂ ਕੀਤਾ ਜਾਵੇਗਾ : ਲਾਲਜੀਤ ਸਿੰਘ ਭੁੱਲਰ

5 ਜਨਵਰੀ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਚਰਨ ਸ਼ੁਰੂ ਕੀਤਾ ਜਾਵੇਗਾ : ਲਾਲਜੀਤ ਸਿੰਘ ਭੁੱਲਰ

Local news
ਪੱਟੀ/ਤਰਨ ਤਾਰਨ, 04 ਜਨਵਰੀ (     ) - ਸੂਬਾ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਪੜਾਅ 5 ਜਨਵਰੀ ਤੋਂ ਸ਼ੁਰੂ ਕੀਤਾ ਜਾਵੇਗਾ। ਪੱਟੀ ਵਿਖੇ ਆਪਣੇ ਕੈਂਪ ਦਫ਼ਤਰ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਪਹਿਲੇ ਪੜਾਅ ਦੀ ਸਫਲਤਾ ਤੋਂ ਬਾਅਦ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਦੂਜਾ ਪੜਾਅ ਸ਼ੁਰੂ ਕੀਤਾ ਜਾ ਰਿਹਾ ਹੈ, ਤਾਂ ਜੋ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਪੜਾਅ ਦੌਰਾਨ ਉਹ ਨੌਜਵਾਨ, ਜੋ ਕਦੇ ਨਸ਼ੇ ਦੇ ਸ਼ਿਕਾਰ ਸਨ ਅਤੇ ਇਲਾਜ ਤੋਂ ਬਾਅਦ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਚੁੱਕੇ ਹਨ, ਪ੍ਰੇਰਕ ਵਕਤਾ ਵਜੋਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਗੇ। ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਘਰ-ਘਰ ਜਾਗਰੂਕਤਾ ਮੁਹਿੰਮ ਚਲਾਈ...
‘ਪੰਜਾਬ ਸੜਕ ਸਫਾਈ ਮਿਸ਼ਨ’ ; ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਵੱਲੋਂ ਗੋਦ ਲਈਆਂ ਸੜਕਾਂ ਦੇ ਸੁਚੱਜੇ ਰੱਖ-ਰਖਾਅ ਲਈ ਕੀਤੇ ਜਾ ਰਹੇ ਯਤਨਾਂ ਦੀ ਕੀਤੀ ਸਮੀਖਿਆ

‘ਪੰਜਾਬ ਸੜਕ ਸਫਾਈ ਮਿਸ਼ਨ’ ; ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਵੱਲੋਂ ਗੋਦ ਲਈਆਂ ਸੜਕਾਂ ਦੇ ਸੁਚੱਜੇ ਰੱਖ-ਰਖਾਅ ਲਈ ਕੀਤੇ ਜਾ ਰਹੇ ਯਤਨਾਂ ਦੀ ਕੀਤੀ ਸਮੀਖਿਆ

Local news
ਜਲੰਧਰ, 3 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ‘ਪੰਜਾਬ ਸੜਕ ਸਫਾਈ ਮਿਸ਼ਨ’ ਤਹਿਤ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਬਰਕਰਾਰ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ‘ਪੰਜਾਬ ਸੜਕ ਸਫਾਈ ਮਿਸ਼ਨ’ ਤਹਿਤ ਜ਼ਿਲ੍ਹੇ ਵਿੱਚ ਅਧਿਕਾਰੀਆਂ ਵੱਲੋਂ ਗੋਦ ਲਈਆਂ ਸੜਕਾਂ ਦੇ ਸੁਚੱਜੇ ਰੱਖ-ਰਖਾਅ ਲਈ ਕੀਤੇ ਜਾ ਰਹੇ ਯਤਨਾਂ ਦੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਗੋਦ ਲਈਆਂ ਗਈਆਂ ਸੜਕਾਂ ਦੇ ਨਿਯਮਿਤ ਦੌਰੇ ਕਰਨ ਅਤੇ ਇਨ੍ਹਾਂ ਦੀ ਸੁਚੱਜੇ ਢੰਗ ਨਾਲ ਮੈਨਟੇਨੈਂਸ ਯਕੀਨੀ ਬਣਾਉਣ ਲਈ ਠੋਸ ਉਪਾਅ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਡਾਪਟ ਕੀਤੀਆਂ ਸੜਕਾਂ ’ਤੇ ਸਾਫ-ਸਫਾਈ, ਟੋਏ, ਨਿਕਾਸੀ ਸਮੇਤ ਪੇਸ਼ ਆ ਰਹੇ ਹੋਰ ਮੁੱਦੇ ਤੁਰੰਤ ਸਬੰਧਤ ਵਿਭਾਗ ਦੇ ਨੋਡਲ ਅਧਿਕਾਰੀ ਨਾਲ ਸਾਂਝੇ ਕੀਤੇ ਜਾਣ, ਤਾਂ ਜੋ ਇਨ੍ਹਾਂ ਨੂੰ ਜਲਦ ਤੋਂ ਜਲਦ ਹੱਲ ਕਰਕੇ ਜ਼ਿਲ੍ਹਾ ਵਾਸੀਆਂ ਨੂੰ ਰਾਹਤ ਦਿਵਾਈ ਜਾ...