Wednesday, September 16
Shadow

Local news

ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਵੱਲੋਂ ਗੈਰ-ਕਾਨੂੰਨੀ ਅਤੇ ਅਣਫਿੱਟ ਵਾਹਨਾਂ ਦੀ ਆਵਾਜਾਈ ’ਤੇ ਪਾਬੰਦੀ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਵੱਲੋਂ ਗੈਰ-ਕਾਨੂੰਨੀ ਅਤੇ ਅਣਫਿੱਟ ਵਾਹਨਾਂ ਦੀ ਆਵਾਜਾਈ ’ਤੇ ਪਾਬੰਦੀ ਦੇ ਹੁਕਮ ਜਾਰੀ

Local news
ਬਰਨਾਲਾ, 12 ਮਈ-   ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ.ਏ.ਐਸ. ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਜ਼ਿਲ੍ਹਾ ਬਰਨਾਲਾ ਅੰਦਰ ਅਜਿਹੇ ਵਾਹਨਾਂ ਦੀ ਆਵਾਜਾਈ ’ਤੇ ਰੋਕ ਲਗਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ, ਜੋ ਮੋਟਰ ਵਹੀਕਲ ਐਕਟ 1988 ਅਨੁਸਾਰ ਸੜਕਾਂ ’ਤੇ ਚੱਲਣ ਯੋਗ ਨਹੀਂ ਹਨ।    ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਧਿਆਨ ਵਿੱਚ ਆਇਆ ਹੈ ਕਿ ਕਈ ਅਜਿਹੇ ਵਾਹਨ ਆਮ ਸੜਕਾਂ ’ਤੇ ਚਲਾਏ ਜਾ ਰਹੇ ਹਨ ਜੋ ਸਰਕਾਰੀ ਨਿਯਮਾਂ ਅਤੇ ਪ੍ਰਦੂਸ਼ਣ ਮਾਪਦੰਡਾਂ ਦੀ ਉਲੰਘਣਾ ਕਰਦੇ ਹਨ। ਇਨ੍ਹਾਂ ਵਾਹਨਾਂ ਕਾਰਨ ਨਾ ਸਿਰਫ ਪ੍ਰਦੂਸ਼ਣ ਵਿੱਚ ਵਾਧਾ ਹੋ ਰਿਹਾ ਹੈ, ਸਗੋਂ ਕਈ ਵਾਰ ਗੰਭੀਰ ਸੜਕ ਦੁਰਘਟਨਾਵਾਂ ਵੀ ਵਾਪਰਦੀਆਂ ਹਨ, ਜਿਸ ਨਾਲ ਆਮ ਲੋਕਾਂ ਦੀ ਸਿਹਤ, ਜਾਨ-ਮਾਲ ਅਤੇ ਸੁਰੱਖਿਆ ਨੂੰ ਖਤਰਾ ਪੈਦਾ ਹੁੰਦਾ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਅਜਿਹੇ ਗੈਰ-ਕਾਨੂੰਨੀ ਅਤੇ ਅਣਫਿੱਟ ਵਾਹਨਾਂ ਕਾਰਨ ਅਮਨ-ਕਾਨੂੰਨ ਦੀ ਸਥਿਤੀ ਵੀ ਪ੍ਰਭਾਵਿਤ ਹੁੰਦੀ ਹੈ ਅਤੇ ਕਈ ਵਾਰ ਲੜਾਈ-ਝਗੜਿਆਂ ਵਰਗੀਆਂ ਘਟਨਾਵਾਂ ਵੀ ਵਾਪਰਦੀਆਂ ਹਨ। ਇਸ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਬਰਨਾਲਾ ...
ਯਾਦਵਿੰਦਰ ਸ਼ਰਮਾ ਨੇ ਬਤੌਰ ਕਾਰਜ ਸਾਧਕ ਅਫ਼ਸਰ ਇੰਪਰੂਵਮੈਂਟ ਟਰੱਸਟ ਅਹੁਦਾ ਸੰਭਾਲਿਆ

ਯਾਦਵਿੰਦਰ ਸ਼ਰਮਾ ਨੇ ਬਤੌਰ ਕਾਰਜ ਸਾਧਕ ਅਫ਼ਸਰ ਇੰਪਰੂਵਮੈਂਟ ਟਰੱਸਟ ਅਹੁਦਾ ਸੰਭਾਲਿਆ

Local news
ਮਾਲੇਰਕੋਟਲਾ 11 ਮਈ  -                     ਯਾਦਵਿੰਦਰ ਸ਼ਰਮਾ ਨੇ ਅੱਜ ਇੰਪਰੂਵਮੈਂਟ ਟਰੱਸਟ ਮਾਲੇਰਕੋਟਲਾ ਦੇ ਕਾਰਜ ਸਾਧਕ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਟਰੱਸਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਕਰਨਾ ਟਰੱਸਟ ਦੀ ਪ੍ਰਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਨੂੰ ਜਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ ਅਤੇ ਸ਼ਹਿਰੀ ਵਿਕਾਸ ਨਾਲ ਸਬੰਧਤ ਕੰਮਾਂ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਦਫਤਰੀ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ।                                    ਜਿਕਰਯੋਗ ਹੈ ਕਿ ਯਾਦਵਿੰਦਰ ਸ਼ਰਮਾ ਇਸ ਤੋਂ ਪਹਿਲਾਂ ਨਾਭਾ, ਪਟਿਆਲਾ, ਜਲੰਧਰ, ਅੰਮ੍ਰਿਤਸਰ, ਤਰਨਤਾਰਨ ਅਤੇ ਸਮੇਤ ਹੋਰ ਪ੍ਰਮੁੱਖ ਸਥਾਨਾਂ ’ਤੇ ਕਾਰਜ ਸਾਧਕ ਅਫ਼ਸਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਆ...
ਸਪੀਕਰ ਸੰਧਵਾਂ ਨੇ ਬਠਿੰਡਾ ਫ਼ਰੀਦਕੋਟ ਰੋਡ ਦਾ ਨੀਂਹ ਪੱਥਰ ਰੱਖਿਆ ਗਿਆ

ਸਪੀਕਰ ਸੰਧਵਾਂ ਨੇ ਬਠਿੰਡਾ ਫ਼ਰੀਦਕੋਟ ਰੋਡ ਦਾ ਨੀਂਹ ਪੱਥਰ ਰੱਖਿਆ ਗਿਆ

Local news
ਕੋਟਕਪੂਰਾ, 11 ਮਈ : ਪੰਜਾਬ ਵਿਧਾਨ ਸਭਾ ਦੇ ਸਪੀਕਰ  ਸ. ਕੁਲਤਾਰ ਸਿੰਘ ਸੰਧਵਾਂ ਨੇ ਗਿਆਨੀ ਜ਼ੈਲ ਸਿੰਘ ਮਾਰਕੀਟ ਕੋਟਕਪੂਰਾ ਵਿਖੇ ਬਠਿੰਡਾ-ਫ਼ਰੀਦਕੋਟ ਰੋਡ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ।  ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਟਕਪੂਰਾ ਹਲਕੇ ਦੇ ਵਿਕਾਸ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਮਨਜ਼ੂਰ ਕਰਵਾਏ ਗਏ ਹਨ ਅਤੇ ਇੱਕ-ਇੱਕ ਵਾਅਦਾ ਜ਼ਮੀਨੀ ਪੱਧਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਸੰਧਵਾਂ ਤੋਂ ਨੈਸ਼ਨਲ ਹਾਈਵੇ ਓਕਸਬ੍ਰਿਜ ਸਕੂਲ ਤੱਕ 6 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲਾ ਇਹ ਪ੍ਰੋਜੈਕਟ ਇਲਾਕੇ ਦੀ ਆਵਾਜਾਈ ਨੂੰ ਨਵੀਂ ਦਿਸ਼ਾ ਦੇਵੇਗਾ ਅਤੇ ਲੋਕਾਂ ਨੂੰ ਲੰਮੇ ਸਮੇਂ ਤੋਂ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਬਠਿੰਡਾ-ਫ਼ਰੀਦਕੋਟ ਰੋਡ ਦੇ ਨਵੀਨੀਕਰਨ ਨਾਲ ਨਾ ਸਿਰਫ਼ ਆਵਾਜਾਈ ਸੁਖਾਲੀ ਹੋਵੇਗੀ, ਸਗੋਂ ਵਪਾਰ, ਸਿੱਖਿਆ ਅਤੇ ਸਿਹਤ ਸਹੂਲਤਾਂ ਤ...
ਸਰਕਾਰੀ ਆਈ.ਟੀ.ਆਈ. (ਇ) ਖਿਉਵਾਲੀ ਵਿਖੇ ਲਗਾਇਆ ਗਿਆ ਅਪ੍ਰੈਂਟਸ਼ਿਪ ਮੇਲਾ

ਸਰਕਾਰੀ ਆਈ.ਟੀ.ਆਈ. (ਇ) ਖਿਉਵਾਲੀ ਵਿਖੇ ਲਗਾਇਆ ਗਿਆ ਅਪ੍ਰੈਂਟਸ਼ਿਪ ਮੇਲਾ

Local news
ਲੰਬੀ/ਸ੍ਰੀ ਮੁਕਤਸਰ ਸਾਹਿਬ, 11 ਮਈ:                ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ, ਪੰਜਾਬ, ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਨੈਸ਼ਨਲ ਸਕਿੱਲ ਟਰੇਨਿੰਗ ਇੰਸਟੀਚਿਊਟ ਲੁਧਿਆਣਾ ਦੀ ਰਹਿਨੁਮਾਈ ਹੇਠ ਸਰਕਾਰੀ ਆਈ.ਟੀ.ਆਈ. (ਇ) ਖਿਉਵਾਲੀ ਵਿਖੇ ਅੱਜ ਅਪ੍ਰੈਂਟਸ਼ਿਪ ਮੇਲਾ 2026 ਦਾ ਆਯੋਜਨ ਸ੍ਰੀ ਸੰਦੀਪ ਸਿੰਘ ਅਪ੍ਰੈਟਸ਼ਿਪ ਇੰਚਾਰਜ ਦੀ ਦੇਖ-ਰੇਖ ਵਿੱਚ ਸਫਲਤਾਪੂਰਵਕ ਆਯੋਜਨ ਕੀਤਾ ਗਿਆ ।  ਇਸ ਮੇਲੇ ਦੌਰਾਨ ਵੱਖ-ਵੱਖ ਨਾਮਵਰ ਕੰਪਨੀਆਂ ਵੱਲੋ ਉਮੀਦਵਾਰਾ ਦੇ ਇੰਟਰਵਿਊ ਲਏ ਗਏ। ਇਸ ਮੌਕੇ ਕੁੱਲ 150 ਉਮੀਦਵਾਰਾਂ ਵੱਲੋ ਰਜ਼ਿਸਟ੍ਰੇਸ਼ਨ ਕਰਵਾਈ ਗਈ, ਜਿਨ੍ਹਾਂ ਵਿੱਚੋਂ 52 ਉਮੀਦਵਾਰਾ ਨੂੰ ਵੱਖ-ਵੱਖ ਕੰਪਨੀਆਂ ਵੱਲੋਂ ਅਪ੍ਰੈਟਸ਼ਿਪ ਲਈ ਚੁਣਿਆ ਗਿਆ। ਅਪ੍ਰੈਟਸ਼ਿਪ ਮੇਲੇ ਨੇ ਉਮੀਦਵਾਰਾਂ ਨੂੰ ਉਦਯੋਗਿਕ ਨੁਮਾਇੰਦਿਆਂ ਨਾਲ ਸਿੱਧੀ ਗੱਲਬਾਤ ਕਰਨ ਅਤੇ ਕੌਸ਼ਲ ਅਧਾਰਿਤ ਰੋਜ਼ਗਾਰ ਦੇ ਮੌਕ...
ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ‘ਦੀ ਈਕੋ ਕੰਜਰਵ ਫਾਊਂਡੇਸ਼ਨ’ ਵੱਲੋਂ ਦੋ ਵਾਟਰ ਕੂਲਰ ਅਤੇ ਵਾਟਰ ਪਿਊਰੀਫਾਇਰ ਭੇਂਟ

ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ‘ਦੀ ਈਕੋ ਕੰਜਰਵ ਫਾਊਂਡੇਸ਼ਨ’ ਵੱਲੋਂ ਦੋ ਵਾਟਰ ਕੂਲਰ ਅਤੇ ਵਾਟਰ ਪਿਊਰੀਫਾਇਰ ਭੇਂਟ

Local news
ਰੂਪਨਗਰ, 11 ਮਈ: “ਈਕੋ ਕੰਜਰਵ ਫਾਊਂਡੇਸ਼ਨ” ਵੱਲੋਂ ਚੇਅਰਮੈਨ ਡਾ. ਦੀਪਕ ਸਿੰਗਲਾ ਦੀ ਅਗਵਾਈ ਹੇਠ ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ਬੰਦੀ ਔਰਤਾਂ ਅਤੇ ਮਰਦਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੁਵਿਧਾ ਮੁਹੱਈਆ ਕਰਵਾਉਣ ਲਈ ਮਹੱਤਵਪੂਰਨ ਯੋਗਦਾਨ ਪਾਇਆ ਗਿਆ। ਫਾਊਂਡੇਸ਼ਨ ਵੱਲੋਂ ਜੇਲ੍ਹ ਵਿੱਚ ਦੋ ਫਰਿੱਜ ਵਾਟਰ ਕੂਲਰ ਅਤੇ ਪਾਣੀ ਨੂੰ ਸ਼ੁੱਧ ਕਰਨ ਲਈ ਇੱਕ ਵਾਟਰ ਪਿਊਰੀਫਾਇਰ ਭੇਂਟ ਕੀਤਾ ਗਿਆ, ਜਿਸ ਨਾਲ ਬੰਦੀਆਂ ਨੂੰ ਸਾਫ਼ ਅਤੇ ਠੰਢਾ ਪੀਣਯੋਗ ਪਾਣੀ ਉਪਲਬਧ ਹੋ ਸਕੇਗਾ। ਡਾ. ਦੀਪਕ ਸਿੰਗਲਾ ਨੇ ਦੱਸਿਆ ਕਿ ਫਾਊਂਡੇਸ਼ਨ ਵੱਲੋਂ ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਜੇਲ੍ਹ ਵਿੱਚ ਬੰਦੀ ਔਰਤਾਂ ਅਤੇ ਮਰਦਾਂ ਲਈ ਸਕਿੱਲ ਡਿਵੈਲਪਮੈਂਟ ਕੋਰਸ ਕਰਵਾਏ ਗਏ ਹਨ ਅਤੇ ਇਕ ਲਾਇਬ੍ਰੇਰੀ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਜ਼ਿਲ੍ਹਾ ਜੇਲ੍ਹ ਵਿੱਚ ਲੋੜਾਂ ਦੇ ਆਧਾਰ ’ਤੇ ਸਮੇਂ-ਸਮੇਂ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਰਹੇਗੀ। ਇਸ ਮੌਕੇ ਜ਼ਿਲ੍ਹਾ ਜੇਲ੍ਹ ਸੁਪਰਡੈਂਟ ਹਰਜੋਤ ਸਿੰਘ ਕਲੇਰ ਅਤੇ ‘ਈਕੋ ਕੰਜਰਵ ਫਾਊਂਡੇਸ਼ਨ’ ਦੇ ਮੈਂਬਰ ਵੀ ਹਾਜ਼ਰ ਸਨ।...
ਫਾਜ਼ਿਲਕਾ ਦੇ ਵਿਧਾਇਕ ਸਵਨਾ ਨੇ ਵਾਰਡ ਨੰਬਰ 13 ਦੀ ਰਾਇਲ ਸਿਟੀ ਕਲੋਨੀ ਵਿਚ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ ਅਤੇ ਮੌਕੇ ਤੇ ਕੀਤਾ ਹੱਲ

ਫਾਜ਼ਿਲਕਾ ਦੇ ਵਿਧਾਇਕ ਸਵਨਾ ਨੇ ਵਾਰਡ ਨੰਬਰ 13 ਦੀ ਰਾਇਲ ਸਿਟੀ ਕਲੋਨੀ ਵਿਚ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ ਅਤੇ ਮੌਕੇ ਤੇ ਕੀਤਾ ਹੱਲ

Local news
ਫਾਜ਼ਿਲਕਾ, 10 ਮਈ- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਲਗਾਤਾਰ ਹੰਭਲੇ ਮਾਰੇ ਜਾ ਰਹੇ ਹਨ। ਸਰਕਾਰ ਦੀਆਂ ਸਕੀਮਾਂ ਤੇ ਯੌਜਨਾਵਾਂ ਦਾ ਲਾਹਾ ਪੁੱਜਦਾ ਕਰਨ ਲਈ ਸਰਕਾਰ ਘਰਾਂ ਤੱਕ ਪਹੁੰਚ ਕੇ ਲੋਕਾਂ ਨੂੰ ਲਾਭ ਦੇ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫਾਜਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਸ਼ਹਿਰ ਵਿੱਚ ਵਾਰਡ ਨੰ 13 ਦੀ ਰਾਇਲ ਸਿਟੀ ਕਲੋਨੀ ਵਿੱਚ ਪਹੁੰਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ।ਫਾਜ਼ਿਲਕਾ ਦੇ ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਸੱਤਾ ਵਿਚ ਆਉਣ ਸਮੇਂ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਉਨ੍ਹਾਂ ਦੇ ਘਰਾਂ ਤੱਕ ਪਹੁੰਚ ਕਰਕੇ ਕੀਤੇ ਜਾਣਗੇ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਲਗਾਤਾਰ ਲੋਕ ਭਲਾਈ ਕਾਰਜ ਲਈ ਵਚਨਬਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੁੰ ਖਜਲ-ਖੁਆਰੀ ਰਹਿਤ ਸਰਕਾਰੀ ਯੋਜਨਾਵਾ ਦਾ ਲਾਭ ਦਿੱਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਵਾਰਡਾਂ ਵਿਚ ਜਾ ਕੇ ਲੋਕਾਂ ਨਾਲ ਜਨ ਸੁਣਵਾਈ ਕੀਤੀ, ਜਨ ਸੁਣਵਾਈ ਕਰ...
ਨਵੇ ਵਾਰਡ ਨੰਬਰ 20 (ਪੁਰਾਣੇ 13) ਤੋਂ ਆਮ ਆਦਮੀ ਪਾਰਟੀ ਵੱਲੋਂ ਮਾਹੀ ਮਹੰਤ ਉਮੀਦਵਾਰ

ਨਵੇ ਵਾਰਡ ਨੰਬਰ 20 (ਪੁਰਾਣੇ 13) ਤੋਂ ਆਮ ਆਦਮੀ ਪਾਰਟੀ ਵੱਲੋਂ ਮਾਹੀ ਮਹੰਤ ਉਮੀਦਵਾਰ

Local news
ਸੁਨਾਮ, 10 ਮਈ- ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਚੋਣਾਂ ਲਈ ਨਵੇਂ ਵਾਰਡ ਨੰਬਰ 20 (ਪੁਰਾਣੇ 13) ਤੋਂ *ਵਾਰਡ ਵਾਸੀਆਂ ਦੀ ਮੰਗ* 'ਤੇ ਮਾਹੀ ਮਹੰਤ (ਤੀਜਾ ਲਿੰਗ) ਨੂੰ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਐਲਾਨ ਨਾਲ ਪਾਰਟੀ ਨੇ ਸਮਾਜ ਦੇ ਹਰ ਵਰਗ ਨੂੰ ਰਾਜਨੀਤੀ ਵਿੱਚ ਯੋਗ ਪ੍ਰਤਿਨਿਧਿਤਾ ਦੇਣ ਦੇ ਆਪਣੇ ਵਚਨ ਨੂੰ ਦੁਹਰਾਇਆ ਹੈ। ਇਸ ਮੌਕੇ ਮਾਹੀ ਮਹੰਤ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ‘ਤੇ ਜ਼ਾਹਿਰ ਕੀਤਾ ਗਿਆ ਭਰੋਸਾ ਉਹ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਜੇਕਰ ਵਾਰਡ ਨੰਬਰ 20 ਦੇ ਵਾਸੀਆਂ ਵੱਲੋਂ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੱਤਾ ਗਿਆ ਤਾਂ ਉਹ ਇਲਾਕੇ ਵਿੱਚ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕਰਨ, ਸਫ਼ਾਈ ਪ੍ਰਬੰਧ ਨੂੰ ਸੁਧਾਰਨ, ਪੀਣ ਵਾਲੇ ਪਾਣੀ, ਸੜਕਾਂ ਅਤੇ ਸਟਰੀਟ ਲਾਈਟਾਂ ਵਰਗੀਆਂ ਮੁੱਖ ਸਮੱਸਿਆਵਾਂ ਦਾ ਹੱਲ ਕਰਨ ਨੂੰ ਪਹਿਲ ਦੇਣਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਹਰ ਵਰਗ ਦੇ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਰਨਗੇ ਅਤੇ ਵਾਰਡ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਨ। ਇਸ ਦੌਰਾਨ...
ਵਿਧਾਇਕ ਡਾ. ਅਜੇ ਗੁਪਤਾ ਨੇ ਚਾਰ ਵਾਰਡਾਂ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

ਵਿਧਾਇਕ ਡਾ. ਅਜੇ ਗੁਪਤਾ ਨੇ ਚਾਰ ਵਾਰਡਾਂ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

Local news
ਅੰਮ੍ਰਿਤਸਰ, 10 ਮਈ, 2026: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਹਲਕੇ ਦੇ ਚਾਰ ਵਾਰਡਾਂ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਵਿਧਾਇਕ ਡਾ. ਗੁਪਤਾ ਨੇ ਵਾਰਡ ਨੰਬਰ 53, ਮੰਦਰ ਰਵਿਦਾਸ ਇੰਦਰਾ ਕਲੋਨੀ, ਵਾਰਡ ਨੰਬਰ 55, ਗਲੀ ਗੋਕੁਲ ਚੰਦ, ਗਲੀ ਖਾਈ ਵਾਲੀ, ਵਾਰਡ ਨੰਬਰ 56, ਗਲੀ ਗੋਸਾਈਆ, ਗਲੀ ਭਈਆ, ਗਲੀ ਸ਼ੇਖਾ ਵਾਲੀ, ਅਤੇ ਵਾਰਡ ਨੰਬਰ 57, ਗਲੀ ਮਾਵਾ ਵਾਲੀ, ਗੰਡੀ ਗਲੀ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ 100% ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕੇ ਦਾ ਕੋਈ ਵੀ ਖੇਤਰ ਵਿਕਾਸ ਤੋਂ ਰਹਿਤ ਨਹੀਂ ਛੱਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਗਲੀਆਂ ਵਿੱਚ ਸੀਵਰੇਜ ਸਿਸਟਮ ਨੂੰ ਪਹਿਲਾਂ ਸੁਧਾਰਿਆ ਗਿਆ ਸੀ, ਅਤੇ ਹੁਣ ਗਲੀਆਂ ਨੂੰ ਕੰਕਰੀਟ ਦੇ ਫਰਸ਼ ਨਾਲ ਪੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗਲੀਆਂ-ਨਾਲੀਆਂ ਦੇ ਨਿਰਮਾਣ ਕਾਰਜ ਸ਼ੁਰੂ ਹੋਣ ਨਾਲ ਇਲਾਕੇ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਪੈਦਾ ਹੋਇਆ ਹੈ। ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਹਲਕੇ ...
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਗੁਰਦਾਸਪੁਰ ਵਲੋਂ ਫਸਲ ਦੀ ਰਹਿੰਦ ਖੂੰਹਦ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਿੰਡਾਂ ਦਾ ਦੌਰਾ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਗੁਰਦਾਸਪੁਰ ਵਲੋਂ ਫਸਲ ਦੀ ਰਹਿੰਦ ਖੂੰਹਦ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਿੰਡਾਂ ਦਾ ਦੌਰਾ

Local news
ਗੁਰਦਾਸਪੁਰ, 10 ਮਈ - ਅੱਜ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਵਲੋਂ ਫਸਲ ਦੀ ਰਹਿੰਦ ਖੂੰਹਦ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਆਪਣੀ ਮੌਜੂਦਗੀ ਵਿੱਚ ਖੇਤਾਂ ਵਿੱਚ ਲੱਗੀ ਅੱਗ ਨੂੰ ਫਾਇਰ ਬਿਰਗੇਡ, ਸਿਵਲ ਤੇ ਪੁਲਿਸ ਵਿਭਾਗ ਦੀਆਂ ਟੀਮਾਂ ਦੇ ਸਹਿਯੋਗ ਨਾਲ ਬੁਝਵਾਇਆ ਗਿਆ। ਇਸ ਮੌਕੇ ਐਸ.ਐਸ.ਪੀ ਗੁਰਦਾਸਪੁਰ, ਆਦਿਤਿਆ ਅਤੇ ਐਸ.ਡੀ.ਐਮ ਸ੍ਰੀਮਤੀ ਅਨੁਪ੍ਰੀਤ ਕੌਰ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਰਣਧੀਰ ਠਾਕਰ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ, ਆਦਿਤਿਆ ਉੱਪਲ, ਅੱਜ ਜਦ ਬਲਾਕ ਕਾਹਨੂੰਵਾਨ ਦੇ ਵੱਖ ਵੱਖ ਪਿੰਡਾਂਕੋਟ ਧੰਦਲ, ਗੋਤ, ਭਿੱਟੇਵਿੰਡ, ਜਾਗੋਵਾਲ ਬਾਂਗਰ, ਕੀੜੀ ਅਤੇ ਨੈਨੇਕੋਟ ਦਾ ਦੌਰਾ ਕਰ ਰਹੇ ਸਨ ਤਾਂ ਉਨ੍ਹਾਂ ਰਸਤੇ ਵਿਚ ਖੇਤਾਂ ਵਿੱਚ ਲੱਗੀ ਅੱਗ ਨੂੰ ਦੇਖਿਆ। ਉਨ੍ਹਾਂ ਵਲੋਂ ਤੁਰੰਤ ਕਾਰ ਰੋਕ ਕੇ, ਖੁਦ ਖੇਤ ਵਿੱਚ ਗਏ ਤੇ ਫਾਇਰ ਬਿਰਗੇਡ ਤੇ ਸਿਵਲ ਤੇ ਪੁਲਿਸ ਦੀਆਂ ਟੀਮਾਂ ਦੇ ਸਹਿਯੋਗ ਨਾਲ ਲੱਗੀ ਅੱਗ ਨੂੰ ਬੁਝਵਾਇਆ। ਇਸ ਮੌਕੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੁੱਚਾ ਪ੍ਰਸ਼ਾਸਨ, ਜਿਸ ਵਿੱਚ ਸਿਵਲ ਤੇ ਪੁਲਿਸ ਵਿਭਾਗ ਸ਼ਾਮਲ ਹੈ, ਵਲੋਂ...
ਜ਼ਿਲ੍ਹਾ ਰੂਪਨਗਰ ਵਿਖੇ ਰਾਸ਼ਟਰੀ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਹੋਇਆ

ਜ਼ਿਲ੍ਹਾ ਰੂਪਨਗਰ ਵਿਖੇ ਰਾਸ਼ਟਰੀ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਹੋਇਆ

Local news
ਰੂਪਨਗਰ, 09 ਮਈ: ਨੈਸ਼ਨਲ ਲੀਗਲ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਲ 2026 ਦੀ ਦੂਜੀ ਕੌਮੀ ਲੋਕ ਅਦਾਲਤ ਜ਼ਿਲ੍ਹਾ ਰੂਪਨਗਰ ਅਤੇ ਇਸ ਦੀਆਂ ਸਬ-ਡਵੀਜ਼ਨਾਂ- ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਦੀਆਂ ਵੱਖ-ਵੱਖ ਅਦਾਲਤਾਂ ਵਿਖੇ ਲਗਾਈ ਗਈ।  ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਮਨਜੋਤ ਕੌਰ ਦੀ ਅਗਵਾਈ ਹੇਠ ਲਗਾਈ ਗਈ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਵੱਖ-ਵੱਖ ਸ਼੍ਰੇਣੀਆਂ ਦੇ ਲਗਭਗ 14341 ਕੇਸ ਜਿਵੇਂ ਦੀਵਾਨੀ, ਫੌਜਦਾਰੀ ਕੰਪਾਊਂਡੇਬਲ ਕੇਸ, ਐਨਆਈ ਐਕਟ ਕੇਸ, ਬੈਂਕ ਰਿਕਵਰੀ ਕੇਸ, ਜ਼ਮੀਨ ਪ੍ਰਾਪਤੀ ਦੇ ਕੇਸ, ਵਿਆਹ ਸੰਬੰਧੀ ਵਿਵਾਦ, ਮੋਟਰ ਦੁਰਘਟਨਾ ਅਤੇ ਬੀਮਾ ਦਾਅਵਿਆਂ ਦੇ ਕੇਸ, ਐਲਏਸੀ ਕੇਸ, ਮਾਲ ਕੇਸ, ਪਾਣੀ ਦੇ ਬਿੱਲਾਂ ਅਤੇ ਟ੍ਰੈਫਿਕ ਚਲਾਨ ਵੀ ਲਏ ਗਏ। ਇਸ ਤੋਂ ਇਲਾਵਾ ਪ੍ਰੀ-ਲਿਟੀਗੇਟਿਵ ਕੇਸ ਵੀ ਲਾਏ ਗਏ।  ਇਸ ਲੋਕ ਅਦਾਲਤ ਵਿੱਚ ਰੂਪਨਗਰ ਵਿਖੇ 06 ਬੈਂਚ, ਸ੍ਰੀ ਅਨੰਦਪੁਰ ਸਾਹਿਬ ਵਿਖੇ 01 ਬੈਂਚ ਅਤੇ ਨੰਗਲ ਵਿਖ...