Friday, April 17
Shadow

Local news

ਹਲਕਾ ਵਿਧਾਇਕ ਅਤੇ ਚੇਅਰਮੈਨ ਵੱਲੋਂ ਥਾਂਦੇਵਾਲਾ ਦੇ ਸਰਕਾਰੀ ਸਕੂਲ ਵਿਖੇ ਬਹੁਮੰਤਵੀ ਸ਼ੈੱਡ ਦਾ ਉਦਘਾਟਨ

ਹਲਕਾ ਵਿਧਾਇਕ ਅਤੇ ਚੇਅਰਮੈਨ ਵੱਲੋਂ ਥਾਂਦੇਵਾਲਾ ਦੇ ਸਰਕਾਰੀ ਸਕੂਲ ਵਿਖੇ ਬਹੁਮੰਤਵੀ ਸ਼ੈੱਡ ਦਾ ਉਦਘਾਟਨ

Local news
ਥਾਂਦੇਵਾਲਾ (ਸ੍ਰੀ ਮੁਕਤਸਰ ਸਾਹਿਬ), 23 ਦਸੰਬਰ:- ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਪਿੰਡ ਥਾਂਦੇਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਨਵੇਂ ਤਿਆਰ ਹੋਏ ਬਹੁਮੰਤਵੀ ਪਾਰਕਿੰਗ ਸ਼ੈੱਡ ਦਾ ਉਦਘਾਟਨ ਕੀਤਾ ਗਿਆ, ਇਸ ਮੌਕੇ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਸ. ਜਗਦੀਪ ਸਿੰਘ ਕਾਕਾ ਬਰਾੜ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਹਲਕਾ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਇਹ ਸ਼ੈੱਡ ਕਰੀਬ 5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ, ਜੋ ਕਿ ਸਕੂਲ ਦੀ ਬੁਨਿਆਦੀ ਢਾਂਚਾਗਤ ਸੁਵਿਧਾਵਾਂ ਵਿੱਚ ਇਕ ਮਹੱਤਵਪੂਰਨ ਵਾਧਾ ਹੈ। ਨਵੇਂ ਤਿਆਰ ਕੀਤੇ ਗਏ ਇਸ ਸ਼ੈੱਡ ਨਾਲ ਸਕੂਲ ਦੇ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ (ਮਾਰਨਿੰਗ ਅਸੈਂਬਲੀ) ਦੌਰਾਨ ਧੁੱਪ, ਮੀਂਹ ਅਤੇ ਠੰਢ ਵਰਗੀਆਂ ਮੌਸਮੀ ਸਮੱਸਿਆਵਾਂ ਤੋਂ ਬਚਾਅ ਹੋਵੇਗਾ। ਇਸ ਨਾਲ ਬੱਚੇ ਹੁਣ ਇੱਕ ਸੁਚੱਜੇ, ਸੁਰੱਖਿਅਤ ਅਤੇ ਅਨੁਸ਼ਾਸਿਤ ਮਾਹੌਲ ਵਿੱਚ ਸਭਾ ਵਿੱਚ ਭਾਗ ਲੈ ਸਕਣਗੇ, ...
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੀਟਿੰਗ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੀਟਿੰਗ

Local news
ਬਟਾਲਾ, 23 ਦਸੰਬਰ  (    ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਨੋਜਵਾਨ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਮੀਟਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਮਾਨਿਕ ਮਹਿਤਾ, ਜਿਲ੍ਹਾ ਕੁਆਰਡੀਨੇਟਰ 'ਨਸ਼ਾ ਮੁਕਤੀ ਮੋਰਚਾ' ਗੁਰਦਾਸਪੁਰ ਨੇ ਦੱਸਿਆ ਕਿ ਬਟਾਲਾ ਵਿਖੇ ਹਲਕਾ ਕੁਆਰਡੀਨੇਟਰ, ਵਾਇਸ ਅਤੇ ਬਲਾਕ ਕੋਆਰਡੀਨੇਟਰਾਂ ਨਾਲ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸਬੰਧੀ ਅਹਿਮ ਵਿਚਾਰਾਂ ਕੀਤੀਆਂ ਗਈਆਂ। ਚੇਅਰਮੈਨ ਮਾਨਿਕ ਮਹਿਤਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢਿਆ ‘ਯੁੱਧ ਨਸ਼ਿਆਂ ਵਿਰੁੱਧ’ ਫੈਸਲਾਕੁੰਨ ਦੌਰ ‘ਚ ਪੁੱਜ ਚੁੱਕਾ ਹੈ। ਉਨਾਂ ਕਿਹਾ ਕਿ ਮਾਨ ਸਰਕਾਰ ਵਲੋਂ ਨਿਸ਼ਾਨਾ ਮਿੱਥ ਕੇ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲ ਰਹੇ ਸਾਰਥਿਕ ਨਤੀਜਿਆਂ ਤੋਂ ਮਾਵਾਂ ਨੂੰ ਆਪਣੇ ਪੁੱਤ, ਭੈਣਾਂ ...
 ਸ਼੍ਰੀ ਕ੍ਰਿਸ਼ਨ ਭਗਵਾਨ ਗਊਸ਼ਾਲਾ ਮਲੋਟ ਵਿਖੇ ਲਗਾਇਆ ਗਿਆ ਗਊ ਭਲਾਈ ਕੈਂਪ

 ਸ਼੍ਰੀ ਕ੍ਰਿਸ਼ਨ ਭਗਵਾਨ ਗਊਸ਼ਾਲਾ ਮਲੋਟ ਵਿਖੇ ਲਗਾਇਆ ਗਿਆ ਗਊ ਭਲਾਈ ਕੈਂਪ

Local news
ਮਲੋਟ/ਸ੍ਰੀ ਮੁਕਤਸਰ ਸਾਹਿਬ, 23 ਦਸੰਬਰ- ਸ. ਗੁਰਮੀਤ ਸਿੰਘ ਖੁੱਡੀਆਂ ਮਾਨਯੋਗ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਦੀ ਯੋਗ ਰਹਿਨੁਮਾਈ ਹੇਠ, ਸ਼੍ਰੀ ਰਾਹੁਲ ਭੰਡਾਰੀ, ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਦੀ ਯੋਗ ਅਗਵਾਈ,  ਡਾ. ਪਰਮਦੀਪ ਸਿੰਘ ਵਾਲੀਆ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਗੁਰਦਿੱਤ ਸਿੰਘ ਔਲਖ ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਸ਼੍ਰੀ ਮੁਕਤਸਰ ਸਾਹਿਬ ਦੀ ਦੇਖਰੇਖ ਹੇਠ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਬੀਤੇ ਦਿਨੀਂ ਸ਼੍ਰੀ ਕ੍ਰਿਸ਼ਨ ਭਗਵਾਨ ਗਊਸ਼ਾਲਾ, ਮਲੋਟ ਸ਼ਹਿਰ ਵਿਖੇ ਗਊ ਭਲਾਈ ਕੈਂਪ ਲਗਾਇਆ ਗਿਆ ਅਤੇ ਇਸ ਕੈਂਪ ਦੌਰਾਨ 25000/- ਰੁਪਏ ਦੀ ਮੁਫ਼ਤ ਦਵਾਈਆਂ ਗਊਸ਼ਾਲਾ ਨੂੰ ਭੇਂਟ ਕੀਤੀਆਂ ਗਈਆਂ। ਇਸ ਮੌਕੇ ਡਾ. ਵਿਨੋਦ ਕੁਮਾਰ ਸੀਨੀਅਰ ਵੈਟਨਰੀ ਅਫ਼ਸਰ ਮਲੋਟ ਨੇ ਸਰਦੀ ਦੀ ਰੁੱਤ ਵਿੱਚ ਪਸ਼ੂਆਂ ਦੇ ਸਾਂਭ-ਸੰਭਾਲ ਬਾਰੇ ਜਾਣਕਾਰੀ ਦ...
ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਰੋਕ ਦੇ ਹੁਕਮ

ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਰੋਕ ਦੇ ਹੁਕਮ

Local news
ਮਾਨਸਾ, 22 ਦਸੰਬਰ :-             ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ, ਪਿੰਡਾਂ ਵਿੱਚ ਗਾਇਕਾਂ, ਗੀਤਕਾਰਾਂ ਅਤੇ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ ਜਾਂ ਸਟੇਜਾਂ ’ਤੇ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾ ’ਤੇ ਮੁਕੰਮਲ ਪਾਬੰਦੀ ਲਗਾਈ ਹੈ।             ਹੁਕਮ ਵਿੱਚ ਕਿਹਾ ਗਿਆ ਹੈ ਕਿ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ, ਪਿੰਡਾਂ ਵਿੱਚ ਗਾਇਕਾਂ, ਗੀਤਕਾਰਾਂ ਅਤੇ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ ਜਾਂ ਸਟੇਜਾਂ ’ਤੇ ਅਕਸਰ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤ ਗਾਏ ਜਾਂਦੇ ਹਨ। ਇਨ੍ਹਾਂ ਗੀਤਾਂ ਨੂੰ ਸੁਣਕੇ ਆਮ ਲੋਕਾਂ ਤੋਂ ਇਲਾਵਾ ਯੁਵਾ ਪੀੜੀ ਦੇ ਲੜਕੇ ਅਤੇ ਲੜਕੀਆਂ ਦੇ ਆਚਰਣ ’...
ਤਰਨ ਤਾਰਨ ਦੀ ਧੀ ਪ੍ਰਨੀਤ ਕੌਰ ਨੇ ਰਾਸ਼ਟਰੀ ਪੱਧਰ `ਤੇ ਜ਼ਿਲ੍ਹਾ ਤਰਨ ਤਾਰਨ ਦਾ ਨਾਮ ਰੌਸ਼ਨ ਕੀਤਾ

ਤਰਨ ਤਾਰਨ ਦੀ ਧੀ ਪ੍ਰਨੀਤ ਕੌਰ ਨੇ ਰਾਸ਼ਟਰੀ ਪੱਧਰ `ਤੇ ਜ਼ਿਲ੍ਹਾ ਤਰਨ ਤਾਰਨ ਦਾ ਨਾਮ ਰੌਸ਼ਨ ਕੀਤਾ

Local news
ਤਰਨ ਤਾਰਨ, 22 ਦਸੰਬਰ (      ) - ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਵਿਦਿਆਰਥਣ ਅਤੇ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਮਾਣੋਚਾਹਲ ਕਲਾਂ ਦੀ ਹੋਣਹਾਰ ਖਿਡਾਰਣ ਪ੍ਰਨੀਤ ਕੌਰ ਨੇ ਖੇਡਾਂ ਦੇ ਖੇਤਰ ਵਿੱਚ ਵੱਡੀ ਮੱਲ ਮਾਰਦਿਆਂ ਰਾਸ਼ਟਰੀ ਪੱਧਰ `ਤੇ ਕਾਂਸੇ ਦਾ ਤਗਮਾ ਜਿੱਤ ਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਪੁਨੀਤ ਕੌਰ, ਜੋ ਕਿ ਸਥਾਨਕ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਵਿਦਿਆਰਥਣ ਹੈ, ਨੇ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿਖੇ 16 ਤੋਂ 21 ਦਸੰਬਰ ਤੱਕ ਹੋਈਆਂ 69ਵੀਆਂ ਨੈਸ਼ਨਲ ਸਕੂਲ ਖੇਡਾਂ (ਅੰਡਰ-14, 17, ਅਤੇ 19) ਕੁਰਾਸ਼ ਖੇਡ ਵਿੱਚ ਹਿੱਸਾ ਲਿਆ। ਉਸ ਨੇ 36 ਕਿਲੋ ਭਾਰ ਵਰਗ ਵਿੱਚ ਕੁਰਾਸ਼ ਖੇਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਂਸੇ ਦਾ ਤਗਮਾ ਆਪਣੇ ਨਾਮ ਕੀਤਾ। ਪ੍ਰਨੀਤ ਕੌਰ ਦੀ ਇਸ ਸਫਲਤਾ ਪਿੱਛੇ ਉਸ ਦੀ ਸਖ਼ਤ ਮਿਹਨਤ ਅਤੇ ਕੋਚ ਸ੍ਰੀਮਤੀ ਸੁਖਜੀਤ ਕੌਰ ਦੀ ਯੋਗ ਅਗਵਾਈ ਦਾ ਵੱਡਾ ਹੱਥ ਹੈ। ਕੋਚ ਵੱਲੋਂ ਦਿੱਤੀ ਗਈ ਸਿਖਲਾਈ ਸਦਕਾ ਪ੍ਰਨੀਤ ਨੇ ਮੈਦਾਨ ਵਿੱਚ ਬਿਹਤਰੀਨ ਤਕਨੀਕ, ਫੁਰਤੀ ਅਤੇ ਮ...
ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ, ਸਨਮਾਨ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ – ਮੋਹਿੰਦਰ ਭਗਤ

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ, ਸਨਮਾਨ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ – ਮੋਹਿੰਦਰ ਭਗਤ

Local news
ਸੰਗਰੂਰ, 22 ਦਸੰਬਰ (000) - ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਵਿਭਾਗ ਦੇ ਕੈਬਨਿਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਇਹ ਗੱਲ ਜ਼ੋਰ ਦੇ ਕੇ ਕਹੀ ਹੈ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ, ਸਨਮਾਨ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦ੍ਰਿੜ ਵਚਨਬੱਧ ਹੈ। ਉਹ ਅੱਜ ਆਨਰੇਰੀ ਕੈਪਟਨ ਕਰਮ ਸਿੰਘ ਸੈਨਿਕ ਰੈਸਟ ਹਾਊਸ, ਸੰਗਰੂਰ ਦਾ ਨਵੀਨੀਕਰਨ ਕਰਨ ਉਪਰੰਤ ਉਦਘਾਟਨ ਕਰਨ ਲਈ ਵਿਸ਼ੇਸ਼ ਤੌਰ ਉੱਤੇ ਪਹੁੰਚੇ ਸਨ। ਇਸ ਮੌਕੇ ਸ੍ਰੀ ਰਾਹੁਲ ਚਾਬਾ ਡਿਪਟੀ ਕਮਿਸ਼ਨਰ ਸੰਗਰੂਰ, ਕਰਨਲ ਜਰਨੈਲ ਸਿੰਘ (ਰਿਟਾ.) ਓ.ਐੱਸ.ਡੀ. ਮੁੱਖ ਦਫਤਰ, ਐੱਸ ਡੀ ਐੱਮ ਸ੍ਰ ਚਰਨਜੋਤ ਸਿੰਘ ਵਾਲੀਆ, ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਸੰਗਰੂਰ, ਨਗਰ ਕੌਂਸਲ ਪ੍ਰਧਾਨ ਸ੍ਰ ਭੁਪਿੰਦਰ ਸਿੰਘ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਸ਼ਿਆਮ ਸਿੰਗਲਾ ਮੌਜੂਦ ਸਨ। ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ, ਸਨਮਾਨ ਅਤੇ ਸ...
ਯੁੱਧ ਨਸਿਆਂ ਵਿਰੁੱਧ” ਮੁਹਿੰਮ ਤਹਿਤ ਵੱਡੀ ਕਾਰਵਾਈ: ਨਸਾ ਤਸਕਰਾਂ ਦੀ ਨਜਾਇਜ਼ ਸੰਪਤੀ ਢਾਹੀ,

ਯੁੱਧ ਨਸਿਆਂ ਵਿਰੁੱਧ” ਮੁਹਿੰਮ ਤਹਿਤ ਵੱਡੀ ਕਾਰਵਾਈ: ਨਸਾ ਤਸਕਰਾਂ ਦੀ ਨਜਾਇਜ਼ ਸੰਪਤੀ ਢਾਹੀ,

Local news
ਮਾਲੇਰਕੋਟਲਾ, 22 ਦਸੰਬਰ –           ਕਪਤਾਨ ਪੁਲਿਸ (ਪੀ.ਬੀ.ਆਈ) ਮਾਲੇਰਕੋਟਲਾ ਰਾਜਵਿੰਦਰ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਯੁੱਧ ਨਸਿਆਂ ਵਿਰੁੱਧ” ਤਹਿਤ ਅੱਜ ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵੱਲੋਂ ਨਸਾ ਤਸਕਰਾਂ ਖ਼ਿਲਾਫ਼ ਇਕ ਹੋਰ ਵੱਡੀ ਅਤੇ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਪਿਛਲੇ ਸਮੇਂ ਦੌਰਾਨ ਨਸ਼ਾ ਤਸਕਰਾਂ ਵੱਲੋਂ ਨਸ਼ਾ ਵੇਚ ਕੇ ਬਣਾਈ ਗਈ ਨਜਾਇਜ਼ ਪ੍ਰਾਪਰਟੀ ਢਾਹੀ ਗਈ । ਇਹ ਕਾਰਵਾਈ ਸਿਵਲ ਪ੍ਰਸ਼ਾਸਨ ਅਤੇ ਨਗਰ ਕੌਂਸਲ ਦੇ ਸਹਿਯੋਗ ਨਾਲ ਸ਼ਹਿਰ ਮਾਲੇਰਕੋਟਲਾ ਵਿੱਚ ਅਮਲ ਵਿੱਚ ਲਿਆਂਦੀ ਗਈ।                  ਨਸਾ ਤਸਕਰ ਮੁਹੰਮਦ ਤਾਹਿਰ ਉਰਫ਼ ਢਿੱਡਗੁਲੀ ਪੁੱਤਰ ਅਬਦੁਲ ਰਸ਼ੀਦ ਵਾਸੀ ਇਸਮਾਇਲ ਬਸਤੀ, ਈਦਗਾਹ ਰੋਡ ਮਾਲੇਰਕੋਟਲਾ ਅਤੇ ਮਹਿਬੂਬ ਅਖ਼ਤਰ&nbs...
ਵਿਧਾਇਕ ਛੀਨਾ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਵਿਧਾਇਕ ਛੀਨਾ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

Local news
ਲੁਧਿਆਣਾ, 21 ਦਸੰਬਰ ()-ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਛੀਨਾ ਨੇ ਦੱਸਿਆ ਕਿ ਉਨਾਂ ਕੇਜਰੀਵਾਲ ਪਾਸੋਂ ਮੰਗ ਕੀਤੀ ਕਿ ਹਲਕਾ ਦੱਖਣੀ ਵਿਚ ਸਬ ਤਹਿਸੀਲ ਨਾ ਹੋਣ ਕਾਰਨ ਆਸਪਾਸ ਦੇ ਲੋਕਾਂ ਨੂੰ ਕੰਮਕਾਜ ਕਰਵਾਉਣ ਲਈ ਪਿੰਡ ਗਿੱਲ ਜਾਣਾ ਪੈਂਦਾ ਹੈ, ਪਿੰਡ ਗਿੱਲ ਦੂਰ ਹੋਣ ਕਾਰਨ ਜਿੱਥੇ ਲੋਕਾਂ ਦੇ ਸਮੇਂ ਦੀ ਬਰਬਾਦੀ ਹੁੰਦੀ ਹੈ, ਉਥੇ ਉਨਾਂ ਨੂੰ ਖੱਜਲ ਖੁਆਰ ਵੀ ਹੋਣਾ ਪੈਂਦਾ ਹੈ। ਵਿਧਾਇਕ ਛੀਨਾ ਨੇ ਦੱਸਿਆ ਕਿ ਇਸਤੋਂ ਪਹਿਲਾਂ ਉਹ ਇਸ ਮੁੱਦੇ ਨੂੰ ਵਿਧਾਨ ਸਭਾ ਵਿਚ ਵੀ ਰੱਖ ਚੁੱਕੇ ਹਨ। ਉਨਾਂ ਕਿਹਾ ਕਿ ਹਲਕਾ ਦੱਖਣੀ ’ਚ ਫਾਇਰ ਸਟੇਸ਼ਨ ਅਤੇ ਈਸ਼ਰ ਨਗਰ ਵਿਚ 66 ਕੇਵੀ ਸਬ ਸਟੇਸ਼ਨ ਬਣਾਉਣ ਦੀ ਮੰਗ ਵੀ ਕੀਤੀ ਗਈ ਹੈ। ਵਿਧਾਇਕ ਛੀਨਾ ਦੱਸਿਆ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਉਨਾਂ ਦੀ ਗੱਲ ਨੂੰ ਧਿਆਨ ਨਾਲ ਸੁਣਿਆ ਅਤੇ  ਵਿਸ਼ਵਾਸ਼ ਦਿਵਾਇਆ ਕਿ ਉਨਾਂ ਵਲੋਂ ਰੱਖੀਆਂ ਗਈਆਂ ਮੰਗਾਂ ਨੂੰ ਜਲਦ ਹੀ ਪੂਰਾ ਕਰਨ ਦਾ ਯਤਨ ਕਰਨਗੇ। ਇਸ ਮੌਕੇ ਹਲਕਾ ਦੱਖਣੀ ਦੇ ਕੋਆ...
ਜਨਤਾ ਦੇ ਫ਼ਤਵੇ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ’ਤੇ ਮੋਹਰ ਲਗਾਈ – ਡਾ. ਜਮੀਲ ਉਲ ਰਹਿਮਾਨ

ਜਨਤਾ ਦੇ ਫ਼ਤਵੇ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ’ਤੇ ਮੋਹਰ ਲਗਾਈ – ਡਾ. ਜਮੀਲ ਉਲ ਰਹਿਮਾਨ

Local news
ਮਾਲੇਰਕੋਟਲਾ, 21 ਦਸੰਬਰ :-                ਬਲਾਕ ਮਾਲੇਰਕੋਟਲਾ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਜੇਤੂ ਰਹੇ ਉਮੀਦਵਾਰਾਂ ਦੇ ਸਨਮਾਨ ਲਈ ਅੱਜ ਸਥਾਨਕ ਐਮ.ਐਲ.ਏ ਦਫ਼ਤਰ ਵਿਖੇ ਇੱਕ ਸ਼ਾਨਦਾਰ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਸਮਾਰੋਹ ਦੀ ਅਗਵਾਈ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਲ ਰਹਿਮਾਨ ਨੇ ਕੀਤੀ।              ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਲ ਰਹਿਮਾਨ ਨੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਸਿਰਫ਼ ਵਿਅਕਤੀਆਂ ਦੀ ਨਹੀਂ, ਸਗੋਂ ਆਮ ਆਦਮੀ ਪਾਰਟੀ ਦੀ ਸੋਚ, ਨੀਤੀਆਂ ਅਤੇ ਲੋਕ-ਹਿਤੈਸ਼ੀ ਕਾਰਜਾਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਜਨਤਾ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਰਾਹੀਂ ਸਪੱਸ਼ਟ ਫ਼ਤਵਾ ਦੇ ਕੇ ਪੰਜਾਬ ਵਿੱਚ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਆਪਣੇ ਭਰੋਸੇ ਦੀ ਮੋਹਰ ਲਗਾਈ ਹੈ।           ਵਿਧਾਇਕ ਨੇ ਕਿਹਾ ਕਿ ਇਹ ਭਰੋਸਾ ਮੁੱਖ ਮੰਤਰੀ ਪੰਜਾ...
ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਸਾਬਤ ਹੋ ਰਹੀ ਮੈਗਾ ਪੀਟੀਐਮ

ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਸਾਬਤ ਹੋ ਰਹੀ ਮੈਗਾ ਪੀਟੀਐਮ

Local news
ਸੰਗਰੂਰ, 20 ਦਸੰਬਰ- ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲੇ ਮੈਗਾ (ਪੀ. ਟੀ.ਐਮ.) ਮਾਪੇ ਅਧਿਆਪਕ ਮਿਲਣੀ ਤਹਿਤ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਇਹ ਮਿਲਣੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਵੱਖ-ਵੱਖ ਉੱਚ ਅਧਿਕਾਰੀਆਂ ਨੇ ਸ਼ਿਰਕਤ ਕਰ ਕੇ ਜਿੱਥੇ ਇਹਨਾਂ ਮਿਲਣੀਆਂ ਦਾ ਜਾਇਜ਼ਾ ਲਿਆ, ਉੱਥੇ ਆਪਣੇ ਵਿਚਾਰ ਵੀ ਸਾਂਝੇ ਕੀਤੇ। ਇਸ ਮੌਕੇ ਵੱਖ-ਵੱਖ ਅਧਿਕਾਰੀਆਂ ਤੇ ਮਾਪਿਆਂ ਨੇ ਕਿਹਾ ਕਿਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਮੈਗਾ ਪੀਟੀਐਮਜ਼ ਸਹਾਈ ਸਾਬਤ ਹੋ ਰਹੀਆਂ ਹਨ। ਇਸ ਮੌਕੇ ਐਸ.ਡੀ.ਐਮ., ਦਿੜ੍ਹਬਾ, ਸ਼੍ਰੀ ਰਾਜੇਸ਼ ਸ਼ਰਮਾ ਨੇ ਸਕੂਲ ਆਫ ਐਮੀਨੈਂਸ, ਦਿੜ੍ਹਬਾ, ਐੱਸ. ਡੀ.ਐਮ., ਭਵਾਨੀਗੜ੍ਹ, ਸ਼੍ਰੀਮਤੀ ਮਨਜੀਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚੰਨੋ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨਦਾਮਪੁਰ ਅਤੇ ਐੱਸ.ਡੀ.ਐਮ. ਸੰਗਰੂਰ, ਸ. ਚਰਨਜੋਤ ਸਿੰਘ ਵਾਲੀਆ ਤੇ ਸੰਯੁਕਤ ਸਕੱਤਰ, ਸਿੱਖਿਆ ਵਿਭਾਗ, ਸ. ਸੁਖਪ੍ਰੀਤ ਸਿੰਘ ਸਿੱਧੂ ਨੇ ਸਕੂਲ ਆਫ ਐਮੀਨੈਂਸ, ਸੰਗਰੂਰ ਵਿਖੇ ਰੱਖੀਆਂ ਮਾਪੇ ਅਧਿਆਪਕ ਮਿਲਣੀਆਂ ਵਿੱਚ ਸ਼ਿਰਕਤ ਕੀਤੀ। ਇਹ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਸਿੱ...