Thursday, July 30
Shadow

Local news

ਜ਼ਿਲ੍ਹੇ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਤੇ ਪੂਰਨ ਤੌਰ ਤੇ ਪਾਬੰਦੀ

ਜ਼ਿਲ੍ਹੇ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਤੇ ਪੂਰਨ ਤੌਰ ਤੇ ਪਾਬੰਦੀ

Local news
 ਮਾਲੇਰਕੋਟਲਾ, 31 ਮਾਰਚ -                         ਜਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (ਬੀ.ਐਨ.ਐਸ.ਐਸ) ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਲੇਰਕੋਟਲਾ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਣਕ ਦੀ ਕਟਾਈ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਹਾਰਵੈਸਟਰ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਵਰਦੀਨੈਂਸ ਬਾਰੇ ਇੰਸਪੇਕਸ਼ਨ ਕਰਵਾਉਣੀ ਯਕੀਨੀ ਬਣਾਈ ਜਾਵੇ ਅਤੇ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸ.ਐਮ.ਐਸ ਲਗਾਏ ਬਗੈਰ ਨਾ ਵਰਤੀ ਜਾਵੇ।                         ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਕਣਕ...
ਪੰਜਾਬ ਸਟੇਟ ਟਰੇਡਰ ਕਮਿਸ਼ਨ ਵੱਲੋਂ ਹਲਕਾ ਲੰਬੀ ਅਤੇ ਗਿੱਦੜਬਾਹਾ ਵਿਖੇ ਵਪਾਰਕ ਮਿਲਨੀ ਦਾ ਆਯੋਜਨ

ਪੰਜਾਬ ਸਟੇਟ ਟਰੇਡਰ ਕਮਿਸ਼ਨ ਵੱਲੋਂ ਹਲਕਾ ਲੰਬੀ ਅਤੇ ਗਿੱਦੜਬਾਹਾ ਵਿਖੇ ਵਪਾਰਕ ਮਿਲਨੀ ਦਾ ਆਯੋਜਨ

Local news
ਲੰਬੀ/ਗਿੱਦੜਬਾਹਾ, 31 ਮਾਰਚ- ਲੰਬੀ ਹਲਕੇ ਦੇ ਪਿੰਡ ਲੰਬੀ ਵਿਖੇ ਅੱਜ ਪੰਜਾਬ ਸਟੇਟ ਟਰੇਡਰ ਕਮਿਸ਼ਨ ਵੱਲੋਂ ਵਪਾਰੀਆਂ ਨਾਲ ਵਾਪਰਕ ਮਿਲਣੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਟਰੇਡਰ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਵਨੀਤ ਜਿੰਦਲ ਮੌਂਟੀ ਅਤੇ ਅਸੈਂਬਲੀ ਟਰੇਡਰ ਕਮਿਸ਼ਨ ਲੰਬੀ ਦੇ ਚੇਅਰਮੈਨ ਸ਼੍ਰੀ ਗੁਰਵਿੰਦਰ ਸ਼ਰਮਾ ਵੱਲੋਂ ਵਪਾਰੀਆਂ ਅਤੇ ਵੱਖ-ਵੱਖ ਵਿਭਾਗਾਂ ਨਾਲ ਵਪਾਰ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਚੇਅਰਮੈਨ ਸ਼੍ਰੀ ਵਨੀਤ ਜਿੰਦਲ ਮੌਂਟੀ ਨੇ ਕਿਹਾ ਕਿ ਲੰਬੀ ਅਤੇ ਆਸਪਾਸ ਦੇ ਵਪਾਰੀਆਂ ਵੱਲੋਂ ਵੱਧ ਚੜ ਕੇ ਹਿੱਸਾ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਮੀਟਿੰਗ ਦੌਰਾਨ ਧਿਆਨ ਨਾਲ ਸੁਣਿਆ ਗਿਆ ਅਤੇ ਕੁਝ ਸਮੱਸਿਆਵਾਂ ਦਾ ਹੱਲ ਮੌਕੇ ’ਤੇ ਕੀਤਾ ਗਿਆ ਅਤੇ ਉਨ੍ਹਾਂ ਕਿਹਾ ਕਿ ਬਾਕੀ ਸਮੱਸਿਆਵਾਂ ਦੇ ਹੱਲ ਵੀ ਜਲਦੀ ਕੀਤੇ ਜਾਣਗੇ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਟਰੇਡਰ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਵਨੀਤ ਜਿੰਦਲ ਮੌਂਟੀ ਨੇ ਕਿਹਾ ਕਿ ਛੋਟੇ ਅਤੇ ਵੱਡੇ ਵਪਾਰੀਆਂ ਅਤੇ ਦੁਕਾਨਦਾਰਾਂ ਲਈ ਇਨ੍ਹਾਂ ਮੀਟਿੰਗਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ...
ਬੇਕਾਰ ਵਸਤਾਂ ਦੀ ਪੁਨਰ-ਵਰਤੋਂ ਨਾਲ ਮਿਲਦਾ ਹੈ ਵੱਧ ਲਾਭ ਅਤੇ ਸਾਫ਼ ਸੁਥਰਾ ਵਾਤਾਵਰਨ – ਡਾ. ਯਾਦਵਿੰਦਰ ਸਿੰਘ

ਬੇਕਾਰ ਵਸਤਾਂ ਦੀ ਪੁਨਰ-ਵਰਤੋਂ ਨਾਲ ਮਿਲਦਾ ਹੈ ਵੱਧ ਲਾਭ ਅਤੇ ਸਾਫ਼ ਸੁਥਰਾ ਵਾਤਾਵਰਨ – ਡਾ. ਯਾਦਵਿੰਦਰ ਸਿੰਘ

Local news
ਖਡੂਰ ਸਾਹਿਬ, 31 ਮਾਰਚ :          ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ ਐਜੂਕੇਸ਼ਨ ਵੱਲੋਂ ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਰਚਨਾਤਮਕ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਬੇਕਾਰ ਨਾ ਵਰਤਣ ਯੋਗ ਚੀਜ਼ਾਂ ਨੂੰ ਦੁਬਾਰਾ ਵਰਤੋਂ ਵਿੱਚ ਲਿਆ ਕੇ ਵਰਤੋਂ ਯੋਗ ਚੀਜ਼ਾਂ ਬਣਾਈਆਂ ਗਈਆਂ। ਇਹ ਪ੍ਰਦਰਸ਼ਨੀ ਡਾ. ਸਿਮਰਪ੍ਰੀਤ ਕੌਰ ਪ੍ਰਿੰਸੀਪਲ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ ਐਜੂਕੇਸ਼ਨ ਦੀ ਦੇਖ-ਰੇਖ ਲਗਾਈ ਗਈ। ਇਸ ਪ੍ਰਦਰਸ਼ਨੀ ਵਿੱਚ ਨਿਸ਼ਾਨ-ਏ-ਸਿੱਖੀ ਚੈਰੀਟਬਲ ਟਰੱਸਟ ਖਡੂਰ ਸਾਹਿਬ ਤੋਂ ਡਾਇਰੈਕਟਰ ਬਲਦੇਵ ਸਿੰਘ ਸੰਧੂ, ਕਰਨਲ ਬਾਵਾ ਜੀ, ਬਾਬਾ ਬਲਬੀਰ ਸਿੰਘ, ਬਲਵੰਤ ਸਿੰਘ ਸੰਧੂ ਪ੍ਰਿੰਸੀਪਲ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਸ਼ਾਮਿਲ ਹੋਏ । ਖੇਤੀਬਾੜੀ ਵਿਭਾਗ ਖਡੂਰ ਸਾਹਿਬ ਤੋਂ ਡਾ. ਯਾਦਵਿੰਦਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਕਾਲਜ ਦੀਆਂ ਵਿਦਿਆਰਥਣਾਂ ਅਤੇ ਵਿਦਿਆਰਥੀਆਂ ਵੱਲੋਂ ਚਾਰ ਗਰੁੱਪ ਬਣਾ ਕੇ ਬੇਕਾਰ ਅਤੇ ਨਾ ਵਰਤਣ ਯੋਗ ਵਸਤੂਆਂ ਨੂੰ ਵਰਤੋਂ ਵਿਚ ਲਿਆ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨੀ...
ਲੋਹਾ ਬਾਜ਼ਾਰ ‘ਚ ਵਪਾਰੀਆਂ ਨਾਲ ਸੰਵਾਦ; ਕਈ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ

ਲੋਹਾ ਬਾਜ਼ਾਰ ‘ਚ ਵਪਾਰੀਆਂ ਨਾਲ ਸੰਵਾਦ; ਕਈ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ

Local news
ਧੂਰੀ, 30 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੇਜ਼ ਅਤੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ ਲਈ ਪੰਜਾਬ ਟਰੇਡ ਕਮਿਸ਼ਨ ਵੱਲੋਂ ਜ਼ਮੀਨੀ ਪੱਧਰ ‘ਤੇ ਮੀਟਿੰਗਾਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਲੋਹਾ ਬਾਜ਼ਾਰ, ਧੂਰੀ ਵਿਖੇ ਪੰਜਾਬ ਟਰੇਡ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਦੀ ਅਗਵਾਈ ਹੇਠ ਵਪਾਰੀਆਂ ਨਾਲ ਨੁੱਕੜ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ। ਮੀਟਿੰਗ ਦੌਰਾਨ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਪਾਰੀਆਂ ਦੇ ਹਿੱਤਾਂ ਦੀ ਸੁਰੱਖਿਆ ਅਤੇ ਵਪਾਰਕ ਵਾਤਾਵਰਣ ਨੂੰ ਹੋਰ ਸੁਧਾਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਮੀਟਿੰਗਾਂ ਰਾਹੀਂ ਵਪਾਰੀਆਂ ਨਾਲ ਸਿੱਧੀ ਗੱਲਬਾਤ ਕਰਕੇ ਜ਼ਮੀਨੀ ਹਕੀਕਤਾਂ ਨੂੰ ਸਮਝਿਆ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੀ ਹੱਲ ਸੰਭਵ ਬਣਾਇਆ ਜਾ ਸਕੇ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਦੀ...
ਸੜਕ ਨਿਰਮਾਣ ਨਾਲ ਇਲਾਕੇ ਦਾ ਹੋਵੇਗਾ ਸਰਵਪੱਖੀ ਵਿਕਾਸ : ਬ੍ਰਮ ਸ਼ੰਕਰ ਜਿੰਪਾ

ਸੜਕ ਨਿਰਮਾਣ ਨਾਲ ਇਲਾਕੇ ਦਾ ਹੋਵੇਗਾ ਸਰਵਪੱਖੀ ਵਿਕਾਸ : ਬ੍ਰਮ ਸ਼ੰਕਰ ਜਿੰਪਾ

Local news
ਹੁਸ਼ਿਆਰਪੁਰ, 30 ਮਾਰਚ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸੋਮਵਾਰ ਨੂੰ ਬਿਲਾਸਪੁਰ-ਸਿੰਘਪੁਰ ਸੜਕ ਤੋਂ ਬਜਵਾੜਾ-ਬੁੱਲਾਂਵਾੜੀ ਤੱਕ ਸੜਕ ਨਿਰਮਾਣ ਕਾਰਜ ਦਾ ਸ਼ੁਭ ਆਰੰਭ ਕੀਤਾ। ਇਸ ਪ੍ਰੋਜੈਕਟ 'ਤੇ ਲਗਭਗ 295.36 ਲੱਖ ਦੀ ਲਾਗਤ ਆਵੇਗੀ ਅਤੇ ਇਹ ਲਗਭਗ 7.69 ਕਿਲੋਮੀਟਰ ਲੰਬੀ ਸੜਕ ਦਾ ਨਿਰਮਾਣ ਕੀਤਾ ਜਾ ਰਿਹਾ ਹੈ । ਵਿਧਾਇਕ ਜਿੰਪਾ ਨੇ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਲਈ ਆਵਾਜਾਈ ਵਿੱਚ ਕਾਫ਼ੀ ਸਹੂਲਤ ਮਿਲੇਗੀ ਅਤੇ ਪੇਂਡੂ ਖੇਤਰਾਂ ਅਤੇ ਸ਼ਹਿਰ ਵਿਚਕਾਰ ਸੰਪਰਕ ਮਜ਼ਬੂਤ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਬਜਵਾੜਾ ਪਿੰਡ ਵਿੱਚ 400 ਮੀਟਰ ਲੰਬੀ ਕੰਕਰੀਟ ਸੜਕ ਵੀ ਬਣਾਈ ਜਾ ਰਹੀ ਹੈ, ਜੋ ਬਰਸਾਤ ਦੇ ਮੌਸਮ ਦੌਰਾਨ ਵਸਨੀਕਾਂ ਨੂੰ ਰਾਹਤ ਪ੍ਰਦਾਨ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਬਜਵਾੜਾ ਪਿੰਡ ਤੋਂ ਬਿਲਾਸਪੁਰ ਅਤੇ ਨੰਗਲ ਸ਼ਹੀਦਾਂ ਪਿੰਡ ਤੱਕ ਸੜਕ ਦੀ ਚੌੜਾਈ 10 ਤੋਂ ਵਧਾ ਕੇ 14 ਫੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਖੇਤਰ ਦੇ ਵਿਕਾਸ ਨੂੰ ਨਵੀਂ ਗਤੀ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ...
“ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਡਿਜੀਟਲ ਅਤੇ ਫਾਈਨੈਂਸ਼ੀਅਲ ਜਾਗਰੂਕਤਾ ਕੈਂਪ ਲਗਾਇਆ

“ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਡਿਜੀਟਲ ਅਤੇ ਫਾਈਨੈਂਸ਼ੀਅਲ ਜਾਗਰੂਕਤਾ ਕੈਂਪ ਲਗਾਇਆ

Local news
ਫਰੀਦਕੋਟ 30 ਮਾਰਚ () ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀਮਤੀ ਰਤਨਦੀਪ ਸੰਧੂ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ,ਫਰੀਦਕੋਟ ਦੇ ਯਤਨਾਂ ਸਦਕਾ ਮਿਤੀ 30.03.2026 ਨੂੰ ਰਵੀਦਾਸ ਧਰਮਸ਼ਾਲਾ ਬਲਬੀਰ ਬਸਤੀ ਫਰੀਦਕੋਟ ਵਿਖੇ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਡਿਜੀਟਲ ਅਤੇ ਫਾਈਨੈਂਸ਼ੀਅਲ ਜਾਗਰੂਕਤਾ ਕੈਂਪ ਲਗਾਇਆ। ਇਸ ਕੈਂਪ ਦਾ ਮੁੱਖ ਉਦੇਸ਼ ਬਜ਼ੁਰਗਾਂ ਨੂੰ ਆਧੁਨਿਕ ਡਿਜੀਟਲ ਸਹੂਲਤਾਂ ਅਤੇ ਵਿੱਤੀ ਪ੍ਰਣਾਲੀਆਂ ਬਾਰੇ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਸੁਰੱਖਿਅਤ ਤਰੀਕੇ ਨਾਲ ਇਹ ਸੇਵਾਵਾਂ ਵਰਤਣ ਲਈ ਪ੍ਰੇਰਿਤ ਕਰਨਾ ਸੀ। ਕੈਂਪ ਦੌਰਾਨ ਲੀਡ ਬੈਂਕ ਫਰੀਦਕੋਟ ਦੇ ਅਧਿਕਾਰੀਆਂ ਵੱਲੋਂ ਹਾਜਰ ਲਾਭਪਾਤਰੀਆਂ ਨੂੰ ਮੋਬਾਈਲ ਬੈਂਕਿੰਗ, ਆਨਲਾਈਨ ਲੈਣ-ਦੇਣ, ਯੂਪੀਆਈ ਸਿਸਟਮ, ਏਟੀਐਮ ਦੀ ਸੁਰੱਖਿਅਤ ਵਰਤੋਂ,ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ, ਅਟਲ ਪੈਨਸ਼ਨ ਯੋਜਨਾ, ਸੁਕੰਨਿਆ ਸਮਰਿਧੀ ਯੋਜਨਾ,ਮਾਵਾਂ ਧੀਆਂ ਸਤਿਕਾਰ ਯੋਜਨਾ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਜੋ ਲਾਭ ਦਿੱਤਾ ਜਾਣਾ ਹੈ ਅਤੇ ...
ਭਗਵਾਨ ਮਹਾਂਵੀਰ ਜੈਯੰਤੀ ਦਿਵਸ ਮੌਕੇ 31 ਮਾਰਚ ਨੂੰ ਬੁੱਚੜਖਾਨੇ ਅਤੇ ਆਂਡੇ/ਮੀਟ ਦੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ –ਜਿਲ੍ਹਾ ਮੈਜਿਸਟਰੇਟ

ਭਗਵਾਨ ਮਹਾਂਵੀਰ ਜੈਯੰਤੀ ਦਿਵਸ ਮੌਕੇ 31 ਮਾਰਚ ਨੂੰ ਬੁੱਚੜਖਾਨੇ ਅਤੇ ਆਂਡੇ/ਮੀਟ ਦੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ –ਜਿਲ੍ਹਾ ਮੈਜਿਸਟਰੇਟ

Local news
ਫਰੀਦਕੋਟ 30 ਮਾਰਚ - ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 31 ਮਾਰਚ 2026(ਦਿਨ ਮੰਗਲਵਾਰ) ਨੂੰ ਭਗਵਾਨ ਮਹਾਂਵੀਰ ਜੈਯਤੀ ਦਿਵਸ ਦੇ ਪਾਵਨ ਮੌਕੇ ਤੇ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਬੁੱਚੜਖਾਨੇ ਅਤੇ ਆਂਡੇ/ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਹ ਹੁਕਮ ਹੋਟਲਾਂ ਅਤੇ ਸ਼ਰਾਬ ਦੇ ਅਹਾਤਿਆਂ ਜਿਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜ਼ਾਜਤ ਹੈ, ਤੇ ਵੀ ਪੂਰਨ ਤੌਰ ਤੇ ਲਾਗੂ ਹੋਣਗੇ।...
ਭਾਸ਼ਾ ਵਿਭਾਗ ਵੱਲੋਂ ਹਰ ਸਾਲ ਖਡੂਰ ਸਾਹਿਬ ਵਿਖੇ ਗੁਰਮੁਖੀ ਲਿਪੀ ਅਤੇ ਪੰਜਾਬੀ ਭਾਸ਼ਾ ਨੂੰ ਸਮਰਪਿਤ  ਸਮਾਗਮ ਕਰਵਾਇਆ ਜਾਵੇਗਾ – ਜਸਵੰਤ ਸਿੰਘ ਜ਼ਫ਼ਰ

ਭਾਸ਼ਾ ਵਿਭਾਗ ਵੱਲੋਂ ਹਰ ਸਾਲ ਖਡੂਰ ਸਾਹਿਬ ਵਿਖੇ ਗੁਰਮੁਖੀ ਲਿਪੀ ਅਤੇ ਪੰਜਾਬੀ ਭਾਸ਼ਾ ਨੂੰ ਸਮਰਪਿਤ  ਸਮਾਗਮ ਕਰਵਾਇਆ ਜਾਵੇਗਾ – ਜਸਵੰਤ ਸਿੰਘ ਜ਼ਫ਼ਰ

Local news
ਤਰਨ ਤਾਰਨ, 29 ਮਾਰਚ :          ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ ਵਿਖੇ  ਭਾਸ਼ਾ ਵਿਭਾਗ, ਪੰਜਾਬ ਦੀ ਅਗਵਾਈ ਵਿੱਚ ਜ਼ਿਲ੍ਹਾ ਭਾਸ਼ਾ ਦਫ਼ਤਰ, ਤਰਨ ਤਾਰਨ ਵੱਲੋਂ ਸ੍ਰੀ ਗੁਰੂ ਅੰਗਦ ਦੇਵ ਕਾਲਜ ਮੈਨੇਜਮੈਂਟ ਕਮੇਟੀ, ਖਡੂਰ ਸਾਹਿਬ ਦੇ ਵਿਸ਼ੇਸ਼ ਸਹਿਯੋਗ ਨਾਲ ਦੋ ਰੋਜ਼ਾ ਸਮਾਗਮ ਕਰਵਾਇਆ ਗਿਆ। ਸਮਾਗਮ ਦੇ ਪਹਿਲੇ ਦਿਨ ਜਗਤਾਰ ਸਿੰਘ ਸੋਖੀ ਅਤੇ ਅਰਸ਼ਦੀਪ ਸਿੰਘ ਸੋਖੀ ਦੀ ਅਗਵਾਈ ਹੇਠ ਪੰਜਾਬੀ ਅੱਖਰਕਾਰੀ ਕਾਰਜਸ਼ਾਲਾ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਅੱਖਰਾਂ ਦੀ ਬਣਤਰ ਅਤੇ ਬਣਾਵਟ ਬਾਰੇ ਵਿਦਿਆਰਥੀਆਂ ਨੂੰ ਬਰੀਕੀ ਨਾਲ ਨੁਕਤੇ ਦੱਸੇ ਗਏ।  ਸਮਾਗਮ ਦੇ ਦੂਜੇ ਦਿਨ ਗੁਰਮੁਖੀ ਲਿਪੀ ਦੇ ਸਰੋਤ, ਵਿਕਾਸ ਅਤੇ ਸਮਕਾਲੀ ਚਿੰਤਨ ਦੇ ਪ੍ਰਸੰਗ ਵਿੱਚ ਭਾਸ਼ਾ ਵਿਭਾਗ ਪੰਜਾਬ ਦੇ ਨਿਰਦੇਸ਼ਕ ਸ. ਜਸਵੰਤ ਸਿੰਘ ਜ਼ਫ਼ਰ ਦੀ ਪ੍ਰਧਾਨਗੀ ਹੇਠ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦਾ ਮੁੱਖ ਵਿਸ਼ਾ  ‘ਗੁਰਮੁਖੀ ਲਿਪੀ: ਚਿੰਤਨ, ਪੁਨਰ-ਚਿੰਤਨ’ ਸੀ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਭਾਸ਼ਾ ਵਿਭਾਗ ਦੀ ਧੁਨੀ ਦੇ ਗਾਇਨ ਨਾਲ ਕੀਤੀ ਗਈ। ਬੀ.ਐੱਡ. ਕਾਲਜ ਦੇ ਪ੍ਰਿੰ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਬਰਸਾਨਾ ਧਾਮ ਤੋਂ ਵ੍ਰਿੰਦਾਵਨ ਧਾਮ ਤਕ ਭਗਤੀਮਈ ਯਾਤਰਾ; ਸੁਨਾਮ ਲਈ ਪਵਿੱਤਰ ਅਖੰਡ ਜਯੋਤੀ ਰਵਾਨਾ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਬਰਸਾਨਾ ਧਾਮ ਤੋਂ ਵ੍ਰਿੰਦਾਵਨ ਧਾਮ ਤਕ ਭਗਤੀਮਈ ਯਾਤਰਾ; ਸੁਨਾਮ ਲਈ ਪਵਿੱਤਰ ਅਖੰਡ ਜਯੋਤੀ ਰਵਾਨਾ

Local news
ਸੁਨਾਮ, 29 ਮਾਰਚ: ਸੁਨਾਮ ਸ਼ਹਿਰ ਵਿੱਚ 4 ਅਪ੍ਰੈਲ ਨੂੰ ਆਯੋਜਿਤ ਹੋਣ ਜਾ ਰਹੇ ਵਿਸ਼ਾਲ ਰਾਧਾ ਨਾਮ ਸੰਕੀਰਤਨ ਸਮਾਗਮ ਦੀਆਂ ਤਿਆਰੀਆਂ ਅਧਿਆਤਮਿਕ ਰੰਗਾਂ ਵਿੱਚ ਰੰਗੀਆਂ ਹੋਈਆਂ ਹਨ। ਇਸ ਸਬੰਧੀ ਉਸ ਵੇਲੇ ਇੱਕ ਬਹੁਤ ਹੀ ਪਵਿੱਤਰ ਅਤੇ ਅਲੌਕਿਕ ਪਲ ਦੇਖਣ ਨੂੰ ਮਿਲਿਆ, ਜਦੋਂ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਸ੍ਰੀ ਰਾਧਾ ਰਾਣੀ ਮੰਦਰ, ਬਰਸਾਨਾ ਧਾਮ ਤੋਂ ਪਵਿੱਤਰ ਅਖੰਡ ਜਯੋਤੀ ਲੈਕੇ ਸ੍ਰੀ ਠਾਕੁਰ ਜੀ ਮੰਦਰ, ਵ੍ਰਿੰਦਾਵਨ ਧਾਮ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਵਿਧੀਵਤ ਪੂਜਾ-ਅਰਚਨਾ ਕਰਕੇ ਮੱਥਾ ਟੇਕਿਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਦੇ ਮੀਡੀਆ ਸਲਾਹਕਾਰ ਸ਼੍ਰੀ ਜਤਿੰਦਰ ਜੈਨ ਵੀ ਉਹਨਾਂ ਦੇ ਨਾਲ ਸਨ। ਇਸ ਉਪਰੰਤ ਇਸ ਪਵਿੱਤਰ ਅਖੰਡ ਜਯੋਤੀ ਨੂੰ ਸੁਨਾਮ ਲਈ ਰਵਾਨਾ ਕੀਤਾ ਗਿਆ।ਜ਼ਿਕਰਯੋਗ ਹੈ ਕਿ ਸੁਨਾਮ ਸ਼ਹਿਰ ਵਿੱਚ 4 ਅਪ੍ਰੈਲ ਨੂੰ ਕਰਵਾਇਆ ਜਾ ਰਿਹਾ ਸਮਾਗਮ ਸ਼੍ਰੀ ਬਾਂਕੇ ਬਿਹਾਰੀ ਸੇਵਾ ਸੰਮਤੀ ਵੱਲੋਂ ਪ੍ਰਧਾਨ ਅੱਛਰੂ ਗੋਇਲ ਦੀ ਅਗਵਾਈ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਪਵਿੱਤਰ ਅਵਸਰ ਦੌਰਾਨ ਕੈਬਨਿਟ ਮੰਤਰੀ ਨੇ ਬਰਸਾਨਾ ਧਾਮ ਵਿਖੇ ਰਾਧਾ ਰਾਣੀ ਜੀ ਦੇ ਚਰਨਾਂ ਵਿੱਚ ਨਤਮਸ...
ਪਿੰਡ ਦਸੌਦਾ ਸਿੰਘ ਵਾਲਾ ਵਿੱਚ ਮਾਡਲ ਪਲੇਅ ਗਰਾਊਂਡ ਦੇ ਨਿਰਮਾਣ ਕਾਰਜ ਦੀ ਰਸਮੀ ਸ਼ੁਰੂਆਤ

ਪਿੰਡ ਦਸੌਦਾ ਸਿੰਘ ਵਾਲਾ ਵਿੱਚ ਮਾਡਲ ਪਲੇਅ ਗਰਾਊਂਡ ਦੇ ਨਿਰਮਾਣ ਕਾਰਜ ਦੀ ਰਸਮੀ ਸ਼ੁਰੂਆਤ

Local news
ਮਾਲੇਰਕੋਟਲਾ, 29 ਮਾਰਚ :                  ਚੇਅਰਮੈਨ ਬਲਾਕ ਸੰਮਤੀ ਮਾਲੇਰਕੋਟਲਾ ਸੰਤੋਖ ਸਿੰਘ ਦਸੌਦਾ ਸਿੰਘ ਵਾਲਾ ਵੱਲੋਂ ਪਿੰਡ ਦਸੌਦਾ ਸਿੰਘ ਵਾਲਾ ਵਿਖੇ ਸੰਮਤੀ ਮੈਂਬਰਾਂ ਦੇ ਸਹਿਯੋਗ ਨਾਲ ਮਾਡਲ ਪਲੇਅ ਗਰਾਊਂਡ ਦੇ ਨਿਰਮਾਣ ਕਾਰਜਾਂ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਜੂਨੀਅਰ ਇੰਜੀਨੀਅਰ ਪੰਚਾਇਤੀ ਰਾਜ ਇੰਜ.ਸਤਨਾਮ ਸਿੰਘ, ਪੰਚ ਚਮਕੋਰ ਸਿੰਘ,ਜੋਗਾ ਸਿੰਘ ਬਲਦੀਪ ਸਿੰਘ,ਬਲਜੀਤ ਸਿੰਘ, ਹਰਫੂਲ ਸਿੰਘ,ਸੁਰਜੀਤ ਸਿੰਘ,ਰਾਜਦੀਪ ਸਿੰਘ,ਦਰਸ਼ਨ ਸਿੰਘ ਅਤੇ ਨੰਬਰਦਾਰ ਚਰਨਜੀਤ ਸਿੰਘ ਤੋਂ ਇਲਾਵਾ ਪਿੰਡ ਨਿਵਾਸੀ ਮੌਜੂਦ ਸਨ ।               ਚੇਅਰਮੈਨ ਸੰਤੋਖ ਸਿੰਘ ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ‘ਤੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਰਾਹਨਾ ਕਰਦਿਆ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ...