Saturday, October 31
Shadow

Local news

ਵਿਧਾਇਕ ਫਾਜ਼ਿਲਕਾ ਨੇ ਆਮ ਆਦਮੀ ਪਾਰਟੀ ਵਲੋਂ ਨਵ ਨਿਯੁਕਤ ਅਹੁਦੇਦਾਰਾਂ ਨੂੰ ਦਿੱਤੀ ਵਧਾਈ

ਵਿਧਾਇਕ ਫਾਜ਼ਿਲਕਾ ਨੇ ਆਮ ਆਦਮੀ ਪਾਰਟੀ ਵਲੋਂ ਨਵ ਨਿਯੁਕਤ ਅਹੁਦੇਦਾਰਾਂ ਨੂੰ ਦਿੱਤੀ ਵਧਾਈ

Local news
ਫਾਜ਼ਿਲਕਾ 19 ਅਕਤੂਬਰ…ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਆਮ ਆਦਮੀ ਪਾਰਟੀ ਵੱਲੋਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਵੀ ਜਿੰਮੇਵਾਰੀ ਸੌਂਪੀ ਗਈ ਉਹ ਉਸਨੂੰ ਬਾਖੂਬੀ ਤੇ ਇਮਾਨਦਾਰੀ ਨਾਲ ਨਿਭਾਉਣ।ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਸੁੱਖਵਿੰਦਰ ਸਿੰਘ ਜ਼ਿਲ੍ਹਾ ਸੈਕਟਰੀ ਕਿਸਾਨ ਵਿੰਗ, ਗੁਰਵੀਰ ਸਿੰਘ ਐਸ.ਸੀ ਵਿੰਗ ਜ਼ਿਲ੍ਹਾ ਸੈਕਟਰੀ, ਪਰਵਿੰਦਰ ਸਿੰਘ ਐਸ.ਸੀ ਵਿੰਗ ਜ਼ਿਲ੍ਹਾ ਪ੍ਰਧਾਨ, ਗੁਰਪ੍ਰੀਤ ਸਿੰਘ ਸੋਸ਼ਲ ਮੀਡੀਆ ਜ਼ਿਲ੍ਹਾ ਇੰਚਾਰਜ, ਅਮਿਤ ਰਿਣਵਾ ਜ਼ਿਲ੍ਹਾ ਵਾਈਸ ਕੁਆਰਡੀਨੇਟਰ,  ਵਰਿੰਦਰ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਮੀਡੀਆ, ਬੂਟਾ ਕੰਬੋਜ ਬੀ.ਸੀ ਵਿੰਗ ਜ਼ਿਲ੍ਹਾ ਪ੍ਰਧਾਨ, ਹਰਜੀਤ ਸਿੰਘ ਸਾਹਰੀ ਸਟੇਟ ਜੁਆਇੰਟ ਸਕੱਤਰ ਅਤੇ ਵਿਜੈ ਕੁਮਾਰ ਨੂੰ ਬਲਾਕ ਪ੍ਰਧਾਨ ਪਿੰਡ ਆਸਾਫ਼ ਵਾਲਾ ਨਿਯੁਕਤ ਕੀਤਾ ਗਿਆ ਹੈ।ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਸਮੂਹ ਪਾਰਟੀ ਅਹੁਦੇਦਾਰਾਂ ਨੂੰ ਕਿਹਾ ਕਿ ਸਬੰਧਿਤ ਜੋ ਵੀ ਅਹੁਦੇ ਉਨ੍ਹਾਂ ਨੂੰ ਦਿੱਤੇ ਗਏ ਹਨ ਉਹ ਉਨ੍ਹਾਂ ਦੀ ਸਹੀ ਤੇ ਨਿਰਪੱਖ ਵਰਤੋਂ ਕਰਨ ਤੇ ਕਿਤੇ ਵੀ ਪਾਰਟੀਬਾਜ਼ੀ...
ਸਪੀਕਰ ਸੰਧਵਾਂ ਨੇ ਪਿੰਡ ਖਾਰਾ ਵਿਖੇ ਕੁਦਰਤੀ ਆਫ਼ਤ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਸਪੀਕਰ ਸੰਧਵਾਂ ਨੇ ਪਿੰਡ ਖਾਰਾ ਵਿਖੇ ਕੁਦਰਤੀ ਆਫ਼ਤ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ

Local news
ਕੋਟਕਪੂਰਾ ,18 ਅਕਤੂਬਰ - ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਬੀਤੇ ਦਿਨ ਪਿੰਡ ਖਾਰਾ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਕੁਦਰਤੀ ਆਫ਼ਤ ਕਾਰਨ ਝੋਨੇ ਦੀ ਫ਼ਸਲ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਫ਼ਸਲਾਂ ਦੇ ਨੁਕਸਾਨ ਸਬੰਧੀ ਜਾਣਕਾਰੀ ਹਾਸਲ ਕੀਤੀ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕਿਸਾਨ ਸਾਡੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਮਿਹਨਤ ਨਾਲ ਹੀ ਦੇਸ਼ ਦਾ ਅੰਨ ਭੰਡਾਰ ਭਰਦਾ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤਾਂ ਕਾਰਨ ਕਿਸਾਨਾਂ ਦੀ ਫ਼ਸਲ ਦਾ ਨੁਕਸਾਨ ਹੋਣਾ ਬੇਹੱਦ ਚਿੰਤਾ ਦਾ ਵਿਸ਼ਾ ਹੈ। ਅਜਿਹੇ ਮੁਸ਼ਕਲ ਸਮੇਂ ਵਿੱਚ ਕਿਸਾਨਾਂ ਦੇ ਨਾਲ ਖੜ੍ਹਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਫ਼ਸਲਾਂ ਦੇ ਨੁਕਸਾਨ ਸਬੰਧੀ ਬਣਦੀ ਕਾਰਵਾਈ ਲਈ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕੀਤਾ ਜਾਵੇਗਾ, ਤਾਂ ਜੋ ਕਿਸਾਨਾਂ ਨੂੰ ਬਣਦੀ ਰਾਹਤ ਮੁਹੱਈਆ ਕਰਵਾਉਣ ਲਈ ਲੋੜੀਂਦੇ ਕਦਮ ਚੁੱਕੇ ਜਾ ਸਕਣ। ਉਨ੍ਹਾਂ ਕਿਸਾਨਾਂ ਨੂੰ ਭਰੋਸ...
ਨਸ਼ਾ ਮੁਕਤ ਮਾਲੇਰਕੋਟਲਾ ਲਈ ਨਵੀਂ ਪਹਿਲ; ਅਣਵਰਤੀਆਂ ਇਮਾਰਤਾਂ ਨੂੰ ਮੁੜ ਸਮਾਜਿਕ ਵਰਤੋਂ ਵਿੱਚ ਲਿਆਉਣ ਲਈ ਮੁਹਿੰਮ ਤੇਜ਼

ਨਸ਼ਾ ਮੁਕਤ ਮਾਲੇਰਕੋਟਲਾ ਲਈ ਨਵੀਂ ਪਹਿਲ; ਅਣਵਰਤੀਆਂ ਇਮਾਰਤਾਂ ਨੂੰ ਮੁੜ ਸਮਾਜਿਕ ਵਰਤੋਂ ਵਿੱਚ ਲਿਆਉਣ ਲਈ ਮੁਹਿੰਮ ਤੇਜ਼

Local news
ਅਮਰਗੜ੍ਹ/ਮਾਲੇਰਕੋਟਲਾ, 18 ਅਕਤੂਬਰ:                  ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਲਈ ਦੁਰਵਰਤੋਂ ਹੋਣ ਵਾਲੀਆਂ ਅਣਵਰਤੀਆਂ ਇਮਾਰਤਾਂ ਨੂੰ ਸੁਰੱਖਿਅਤ ਬਣਾ ਕੇ ਮੁੜ ਸਮਾਜਿਕ ਵਰਤੋਂ ਵਿੱਚ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਪਰਾਲੇ ਤੇਜ਼ ਕੀਤੇ ਗਏ ਹਨ। ਐਸ.ਐਸ.ਪੀ. ਹਰਕਮਲ ਪ੍ਰੀਤ ਸਿੰਘ ਖੱਖ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਾਂਝੀ ਕਾਰਵਾਈ ਕੀਤੀ ਜਾ ਰਹੀ ਹੈ।ਇਸੇ ਲੜੀ ਤਹਿਤ ਡੀ.ਐਸ.ਪੀ. ਅਮਰਗੜ੍ਹ ਸੰਜੀਵ ਕਪੂਰ ਦੀ ਦੇਖ-ਰੇਖ ਹੇਠ ਪਿੰਡ ਖਾਨਪੁਰ ਵਿਖੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸਿਹਤ ਵਿਭਾਗ ਦੇ ਪੁਰਾਣੇ ਅਤੇ ਅਣਵਰਤੇ ਰਿਹਾਇਸ਼ੀ ਕੁਆਰਟਰਾਂ ਦੀ ਸਾਫ਼-ਸਫ਼ਾਈ ਕਰਵਾਈ ਗਈ। ਡੀ.ਐਸ.ਪੀ. ਸੰਜੀਵ ਕਪੂਰ ਨੇ ਦੱਸਿਆ ਕਿ ਨਸ਼ਿਆਂ ਦੀ ਰੋਕਥਾਮ ਲਈ ਅਜਿਹੀਆਂ ਸੁੰਨਸਾਨ ਜਾਇਦਾਦਾਂ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ, ਜਿਨ੍ਹਾਂ ਦੀ ਨਸ਼ਿਆਂ ਜਾਂ ਹੋਰ ਗੈਰ-ਕਾਨੂੰਨੀ ਗਤੀਵ...
ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਪਿੰਡ ਮਾਜਰਾ ਅਤੇ ਪੱਲਣਪੁਰ ਵਿਖੇ ਦਿਖਾਈ ਗਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਪਿੰਡ ਮਾਜਰਾ ਅਤੇ ਪੱਲਣਪੁਰ ਵਿਖੇ ਦਿਖਾਈ ਗਈ

Local news
ਮਾਜਰੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) 18 ਅਕਤੂਬਰ, 2026: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਉਪਰਾਲੇ ਤਹਿਤ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਜਰੀ ਬਲਾਕ ਦੇ ਪਿੰਡ ਮਾਜਰਾ ਅਤੇ ਪੱਲਣਪੁਰ ਵਿਖੇ ਐਲ.ਈ.ਡੀ. ਸਕਰੀਨ ਰਾਹੀਂ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਗਈ। ਇਸ ਉਪਰਾਲੇ ਦਾ ਮਕਸਦ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਮਾਜ ਨੂੰ ਦਿੱਤੇ ਸੰਦੇਸ਼ ਤੋਂ ਲੋਕਾਂ ਨੂੰ ਜਾਣੂ ਕਰਵਾਉਣਾ ਹੈ। ਉੱਪ ਮੰਡਲ ਮੈਜਿਸਟ੍ਰੇਟ, ਖਰੜ ਸ੍ਰੀ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਕੂਮੈਂਟਰੀ ਰਾਹੀਂ ਗੁਰੂ ਜੀ ਦੀਆਂ ਸਿੱਖਿਆਵਾਂ, ਮਨੁੱਖੀ ਬਰਾਬਰੀ, ਆਪਸੀ ਭਾਈਚਾਰੇ, ਸਮਾਜਿਕ ਸਾਂਝ ਅਤੇ ਮਾਨਵਤਾ ਦੀ ਸੇਵਾ ਵਰਗੇ ਉੱਚੇ ਆਦਰਸ਼ਾਂ ਨੂੰ ਉਜਾਗਰ ਕੀਤਾ ਜਾ ਰਿਹਾ ਹੈ। ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਨੇ ਆਪਣੀ ਬਾਣੀ ਅਤੇ ਵਿਚਾਰਾਂ ਰਾਹੀਂ ਸਮਾਜ ਨੂੰ ਜਾਤ-ਪਾਤ ਅਤੇ ਭੇਦਭਾਵ ਤੋਂ ਉੱਪਰ ਉੱਠ ਕੇ ਸਾਰਿਆਂ ਨਾਲ ਬਰਾਬਰੀ ਅਤੇ ਸਤਿਕਾਰ ਵਾਲਾ ਵਿਹਾਰ ਕਰਨ ਦਾ ਸੰਦੇਸ਼ ਦਿ...
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਗੱਜਪੁਰ ਬੇਲਾ ਵਿਖੇ 46 ਲੱਖ ਰੁਪਏ ਦੀ ਲਾਗਤ ਨਾਲ ਬਣੇ ਮੁੱਖ ਮੰਤਰੀ ਖੇਡ ਮੈਦਾਨ ਸਮੇਤ ਵੱਖ-ਵੱਖ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਗੱਜਪੁਰ ਬੇਲਾ ਵਿਖੇ 46 ਲੱਖ ਰੁਪਏ ਦੀ ਲਾਗਤ ਨਾਲ ਬਣੇ ਮੁੱਖ ਮੰਤਰੀ ਖੇਡ ਮੈਦਾਨ ਸਮੇਤ ਵੱਖ-ਵੱਖ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

Local news
ਸ੍ਰੀ ਅਨੰਦਪੁਰ ਸਾਹਿਬ 18 ਅਕਤੂਬਰ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪਿੰਡ ਗੱਜਪੁਰ ਬੇਲਾ ਵਿਖੇ ਮੁੱਖ ਮੰਤਰੀ ਖੇਡ ਮੈਦਾਨ ਸਮੇਤ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਪਿੰਡ ਵਿੱਚ ਖੇਡ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ 46 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਤਿਆਰ ਕੀਤਾ ਗਿਆ ਹੈ, ਜਿੱਥੇ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦੇ ਬਿਹਤਰ ਮੌਕੇ ਮਿਲਣਗੇ। ਇਸ ਖੇਡ ਮੈਦਾਨ ਵਿੱਚ ਬਾਸਕਟਬਾਲ ਦੀ ਸਹੂਲਤ ਵੀ ਮੁਹੱਈਆ ਕਰਵਾਈ ਗਈ ਹੈ। ਇਸ ਤੋਂ ਇਲਾਵਾ ਧਰਮਸ਼ਾਲਾ ਦੇ ਨਵੀਨੀਕਰਨ, ਗੰਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ, ਪੀਣ ਵਾਲੇ ਪਾਣੀ ਦੀ ਪਾਈਪਲਾਈਨ ਅਤੇ ਪਿੰਡ ਦੀਆਂ ਗਲੀਆਂ-ਨਾਲੀਆਂ ਦੇ ਵਿਕਾਸ ਲਈ ਵੀ ਕੰਮ ਕਰਵਾਏ ਗਏ ਹਨ। ਪਿੰਡ ਵਿੱਚ ਐੱਸ.ਸੀ. ਧਰਮਸ਼ਾਲਾ ਲਈ 4 ਲੱਖ ਰੁਪਏ ਅਤੇ ਗਲੀਆਂ-ਨਾਲੀਆਂ ਦੇ ਵਿਕਾਸ ਲਈ 4 ਲੱਖ ਰੁਪਏ ਖਰਚ ਕੀਤੇ ਗਏ ਹਨ। ਇਸ ਦੇ ਨਾਲ ਹੀ ਸਰਕਾਰੀ ਸਕੂਲ ਲਈ ਦੋ ਆਰ.ਓ. ਵਾਟਰ ਕੂਲਰ ਵੀ ਮੁਹੱਈਆ ਕਰਵਾਏ ਗਏ ਹਨ।      ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ...
ਜਲੰਧਰ ਵਿਖੇ 14 ਨਵੰਬਰ ਤੋਂ 22 ਨਵੰਬਰ 2026 ਤੱਕ ਕਰਵਾਈ ਜਾਵੇਗੀ ਅਗਨੀਵੀਰ ਭਰਤੀ ਰੈਲੀ

ਜਲੰਧਰ ਵਿਖੇ 14 ਨਵੰਬਰ ਤੋਂ 22 ਨਵੰਬਰ 2026 ਤੱਕ ਕਰਵਾਈ ਜਾਵੇਗੀ ਅਗਨੀਵੀਰ ਭਰਤੀ ਰੈਲੀ

Local news
 ਅਗਨੀਪਥ ਯੋਜਨਾ ਤਹਿਤ ਭਾਰਤੀ ਫੌਜ ਵਿੱਚ ਯੋਗ ਨੌਜਵਾਨਾਂ ਦੀ ਭਰਤੀ ਲਈ ਅਗਨੀਵੀਰ ਭਰਤੀ ਰੈਲੀ 14 ਨਵੰਬਰ ਤੋਂ 22 ਨਵੰਬਰ 2026 ਤੱਕ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ, ਜਲੰਧਰ ਵਿਖੇ ਕਰਵਾਈ ਜਾ ਰਹੀ ਹੈ। ਇਸ ਭਰਤੀ ਰੈਲੀ ਵਿੱਚ 6,000 ਤੋਂ ਵੱਧ ਉਮੀਦਵਾਰ ਹਿੱਸਾ ਲੈਣਗੇ, ਜਿਨ੍ਹਾਂ ਨੇ ਤਰਨ ਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ (ਐੱਸ.ਬੀ.ਐੱਸ. ਨਗਰ) ਜਿਲ੍ਹਿਆਂ ਤੋਂ ਸਾਂਝੀ ਦਾਖਲਾ ਪ੍ਰੀਖਿਆ ਪਾਸ ਕੀਤੀ ਹੈ । ਇਸ ਭਰਤੀ ਰੈਲੀ ਵਿੱਚ ਪੰਜਾਬ, ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਤੋਂ ਯੋਗ ਮਹਿਲਾ ਉਮੀਦਵਾਰਾਂ ਦੀ ਭਰਤੀ ਕੀਤੀ ਜਾਵੇਗੀ, ਜਿਸ ਨਾਲ ਨੌਜਵਾਨ ਔਰਤਾਂ ਨੂੰ ਭਾਰਤੀ ਫੌਜ ਵਿੱਚ ਕਰੀਅਰ ਬਣਾਉਣ ਅਤੇ ਮਾਣ ਅਤੇ ਸਮਰਪਣ ਨਾਲ ਦੇਸ਼ ਦੀ ਸੇਵਾ ਕਰਨ ਦਾ ਮੌਕਾ ਮਿਲੇਗਾ। ਭਰਤੀ ਪ੍ਰਕਿਰਿਆ ਵਿੱਚ ਉਮੀਦਵਾਰਾਂ ਦੀ ਸਰੀਰਕ ਤੰਦਰੁਸਤੀ ਅਤੇ ਅਨੁਕੂਲਤਾ ਦਾ ਮੁਲਾਂਕਣ ਕਰਨ ਲਈ ਕਈ ਤਰ੍ਹਾਂ ਦੇ ਟੈਸਟ ਅਤੇ ਮੁਲਾਂਕਣ ਸ਼ਾਮਲ ਹੋਣਗੇ। ਇਨ੍ਹਾਂ ਵਿੱਚ 1.6 ਕਿਲੋਮੀਟਰ ਦੌੜ ਸ਼ਾਮਲ ਹੈ, ਜੋ ਉਨ੍ਹਾਂ ਦੀ ਸਹਿਣਸ਼ੀਲਤਾ ਅਤੇ ਸਰੀਰਕ ...
ਪੰਜਾਬ ਸਰਕਾਰ ਦੀ ਵਿਕਾਸ ਪੱਖੀ ਸੋਚ ਸਦਕਾ ਜਲਾਲਾਬਾਦ ਹਲਕੇ ਦੇ ਬਲਾਕ ਅਰਨੀ ਵਾਲਾ ਵਿੱਚ ਵਿਕਾਸ ਕਾਰਜਾਂ ਨੂੰ ਮਿਲ ਰਹੀ ਨਵੀਂ ਰਫ਼ਤਾਰ

ਪੰਜਾਬ ਸਰਕਾਰ ਦੀ ਵਿਕਾਸ ਪੱਖੀ ਸੋਚ ਸਦਕਾ ਜਲਾਲਾਬਾਦ ਹਲਕੇ ਦੇ ਬਲਾਕ ਅਰਨੀ ਵਾਲਾ ਵਿੱਚ ਵਿਕਾਸ ਕਾਰਜਾਂ ਨੂੰ ਮਿਲ ਰਹੀ ਨਵੀਂ ਰਫ਼ਤਾਰ

Local news
ਜਲਾਲਾਬਾਦ, 17 ਅਕਤੂਬਰ — ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਵਿਧਾਨ ਸਭਾ ਹਲਕਾ ਜਲਾਲਾਬਾਦ ਵਿੱਚ ਵੀ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਸਰਕਾਰ ਦੀ ਵਿਕਾਸ ਪੱਖੀ ਸੋਚ ਤਹਿਤ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵੱਖ-ਵੱਖ ਇਲਾਕਿਆਂ ਵਿੱਚ ਸੜਕਾਂ ਅਤੇ ਗਲੀਆਂ ਨੂੰ ਪੱਕਾ ਕਰਨ ਦੇ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ।ਇਸੇ ਲੜੀ ਤਹਿਤ ਅੱਜ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਤਿੰਨ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ! 3 ਕਰੋੜ 57 ਲੱਖ 36 ਹਜ਼ਾਰ ਰੁਪਏ ਦੇ ਇਹ ਵਿਕਾਸ ਕਾਰਜ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਅਤੇ ਲੋਕਾਂ ਦੀਆਂ ਰੋਜ਼ਾਨਾ ਦੀਆਂ ਮੁਸ਼ਕਲਾਂ ਘਟਾਉਣ ਵੱਲ ਇੱਕ ਅਹਿਮ ਕਦਮ ਮੰਨੇ ਜਾ ਰਹੇ ਹਨ।ਨਗਰ ਪੰਚਾਇਤ ਅਰਨੀਵਾਲਾ ਸ਼ੇਖ ਸੁਭਾਨ ਵਿਖੇ ਸੜਕਾਂ ਦੇ ਕਿਨਾਰਿਆਂ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਉਣ ਲਈ 126.07...
ਪਿੰਡ ਸੰਧੂਆਂ ਦੇ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ 28ਵਾਂ ਖੇਤਰੀ ਪੱਧਰੀ ਯੁਵਾ ਸੰਸਦ ਪ੍ਰੋਗਰਾਮ ਕਰਵਾਇਆ ਗਿਆ

ਪਿੰਡ ਸੰਧੂਆਂ ਦੇ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ 28ਵਾਂ ਖੇਤਰੀ ਪੱਧਰੀ ਯੁਵਾ ਸੰਸਦ ਪ੍ਰੋਗਰਾਮ ਕਰਵਾਇਆ ਗਿਆ

Local news
ਸ੍ਰੀ ਚਮਕੌਰ ਸਾਹਿਬ, 17 ਅਕਤੂਬਰ: ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਅੱਜ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਸੰਧੂਆਂ ਵਿਖੇ ਸਥਿਤ ਪੀ.ਐੱਮ. ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਕਰਵਾਏ ਗਏ 28ਵੇਂ ਖੇਤਰੀ ਪੱਧਰੀ ਯੁਵਾ ਸੰਸਦ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਇਸ ਪ੍ਰੋਗਰਾਮ ਵਿੱਚ ਵੱਖ-ਵੱਖ ਸੂਬਿਆਂ ਤੋਂ ਪਹੁੰਚੇ ਵਿਦਿਆਰਥੀਆਂ ਨੇ ਸੰਸਦ ਦੇ ਸੈਸ਼ਨ ਦੀ ਕਾਰਵਾਈ ਚਲਾ ਕੇ ਸੰਸਦੀ ਪ੍ਰਣਾਲੀ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਵਿਚਾਰ-ਵਟਾਂਦਰੇ ਦੀ ਪ੍ਰਕਿਰਿਆ ਦਾ ਅਭਿਆਸ ਕੀਤਾ। ਇਸ ਮੌਕੇ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਯੁਵਾ ਸੰਸਦ ਵਰਗੇ ਪ੍ਰੋਗਰਾਮ ਨੌਜਵਾਨਾਂ ਵਿੱਚ ਲੋਕਤੰਤਰੀ ਕਦਰਾਂ-ਕੀਮਤਾਂ, ਸੰਵਿਧਾਨਕ ਜ਼ਿੰਮੇਵਾਰੀਆਂ ਅਤੇ ਦੇਸ਼ ਦੀ ਸੰਸਦੀ ਪ੍ਰਣਾਲੀ ਪ੍ਰਤੀ ਸਮਝ ਵਿਕਸਿਤ ਕਰਨ ਲਈ ਅਹਿਮ ਮੰਚ ਹਨ। ਉਨ੍ਹਾਂ ਕਿਹਾ ਕਿ ਦੇਸ਼ ਦਾ ਭਵਿੱਖ ਨੌਜਵਾਨ ਪੀੜ੍ਹੀ ਦੇ ਮੋਢਿਆਂ 'ਤੇ ਹੈ ਅਤੇ ਨੌਜਵਾਨਾਂ ਨੂੰ ਸਿੱਖਿਆ ਦੇ ਨਾਲ-ਨਾਲ ਸਮਾਜਿਕ ਤੇ ਰਾਸ਼ਟਰੀ ਮਸਲਿਆਂ ਬਾਰੇ ਵੀ ਜਾਗਰੂਕ ਹੋਣਾ ਚਾਹੀਦਾ ਹੈ। ਉਨ੍ਹਾਂ ਕਿ...
ਸਰਕਾਰੀ ਕਾਲਜ ਰੋਪੜ ਵਿਖੇ ਨਸ਼ਾ ਮੁਕਤ ਯੁਵਾ ਵਿਸ਼ੇ ’ਤੇ ਬਲਾਕ ਪੱਧਰੀ ਯੁਵਾ ਸੰਸਦ ਕਰਵਾਈ ਗਈ

ਸਰਕਾਰੀ ਕਾਲਜ ਰੋਪੜ ਵਿਖੇ ਨਸ਼ਾ ਮੁਕਤ ਯੁਵਾ ਵਿਸ਼ੇ ’ਤੇ ਬਲਾਕ ਪੱਧਰੀ ਯੁਵਾ ਸੰਸਦ ਕਰਵਾਈ ਗਈ

Local news
ਰੂਪਨਗਰ, 17 ਅਕਤੂਬਰ: ਮਾਈ ਭਾਰਤ ਰੂਪਨਗਰ ਵੱਲੋਂ ਸਰਕਾਰੀ ਕਾਲਜ ਰੋਪੜ ਵਿਖੇ “ਨਸ਼ਾ ਮੁਕਤ ਯੁਵਾ” ਵਿਸ਼ੇ ਤਹਿਤ ਬਲਾਕ ਪੱਧਰੀ ਨੇਬਰਹੁੱਡ ਯੂਥ ਪਾਰਲੀਮੈਂਟ ਕਰਵਾਈ ਗਈ। ਇਸ ਸਮਾਗਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਸਰੋਤ ਵਿਅਕਤੀ ਵਜੋਂ ਸ੍ਰੀ ਵਰਿੰਦਰ ਚੌਧਰੀ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਜੀਵਨ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ੍ਰੀ ਯੋਗੇਸ਼ ਮੋਹਨ ਪੰਕਜ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਦੇ ਗੰਭੀਰ ਖ਼ਤਰਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੌਜਵਾਨਾਂ ਨੂੰ ਸਮ...
ਦੁਸਹਿਰੇ ਮੌਕੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਦਾ ਕੀਤਾ ਜਾਵੇਗਾ ਉਦਘਾਟਨ: ਹਰਭਜਨ ਸਿੰਘ ਈ.ਟੀ.ਓ

ਦੁਸਹਿਰੇ ਮੌਕੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਦਾ ਕੀਤਾ ਜਾਵੇਗਾ ਉਦਘਾਟਨ: ਹਰਭਜਨ ਸਿੰਘ ਈ.ਟੀ.ਓ

Local news
ਜੰਡਿਆਲਾ ਗੁਰੂ, 16 ਅਕਤੂਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਜੰਡਿਆਲਾ ਗੁਰੂ ਵਿਖੇ 3.50 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਖੇਡ ਸਟੇਡੀਅਮ ਦੇ ਨਿਰਮਾਣ ਕਾਰਜਾਂ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਾਲ ਦੁਸਹਿਰੇ ਦੇ ਪਾਵਨ ਮੌਕੇ ਇਸ ਸਟੇਡੀਅਮ ਦਾ ਉਦਘਾਟਨ ਕਰਕੇ ਇਸ ਨੂੰ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਦੁਸਹਿਰੇ ਦੇ ਮੌਕੇ ਉਨ੍ਹਾਂ ਜੰਡਿਆਲਾ ਗੁਰੂ ਵਿਖੇ ਨਵਾਂ ਖੇਡ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ ਸੀ ਅਤੇ ਇਸ ਵਾਅਦੇ ਨੂੰ ਪੂਰਾ ਕਰਨ ਲਈ ਪਿਛਲੇ ਸਾਲ ਹੀ ਇਸ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਸਟੇਡੀਅਮ ਦਾ ਕੰਮ ਮੁਕੰਮਲ ਹੋਣ ਦੇ ਨੇੜੇ ਹੈ ਅਤੇ ਜਲਦੀ ਹੀ ਇਹ ਇਲਾਕੇ ਦੇ ਖਿਡਾਰੀਆਂ ਲਈ ਉਪਲਬਧ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਤਹਿਤ ਸੂਬੇ ਭਰ ਵਿੱਚ ਤਿੰਨ ਹਜ਼ਾਰ ਤੋਂ ਵੱਧ ਖੇਡ ਸਟੇਡੀਅਮ ਬਣਾਏ...