Thursday, September 17
Shadow

Local news

ਜ਼ਿਲ਼੍ਹੇ ਦੇ ਸਾਰੇ ਬਲਾਕਾਂ ਦੇ ਆਂਗਣਵਾੜੀ ਸੈਂਟਰਾਂ ‘ਚ ਈ.ਸੀ.ਸੀ.ਈ ਦਿਵਸ ਮਨਾਇਆ

ਜ਼ਿਲ਼੍ਹੇ ਦੇ ਸਾਰੇ ਬਲਾਕਾਂ ਦੇ ਆਂਗਣਵਾੜੀ ਸੈਂਟਰਾਂ ‘ਚ ਈ.ਸੀ.ਸੀ.ਈ ਦਿਵਸ ਮਨਾਇਆ

Local news
ਹੁਸ਼ਿਆਰਪੁਰ, 11 ਅਪ੍ਰੈਲ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ  ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਦੀ ਆਗਵਾਈ ਹੇਠ ਆਂਗਣਵਾੜੀ ਸੈਂਟਰਾਂ ਵਿੱਚ ਈ.ਸੀ.ਸੀ.ਈ ਦਿਵਸ ਮਨਾਇਆ ਗਿਆ। ਇਸ ਮੌਕੇ  ਬੱਚਿਆਂ ਲਈ ਵੱਖ-ਵੱਖ ਸਿੱਖਿਆਤਮਕ ਤੇ ਮਨੋਰੰਜਨ ਗਤੀਵਿਧੀਆ ਜਿਵੇਂ ਕਿ ਚਿੱਤਰਕਾਰੀ ਮੁਕਾਬਲੇ , ਕਵਿਤਾ ਪਾਠ, ਕਹਾਣੀ ਸੁਣਾਉਣਾ,  ਖੇਡਾਂ ਅਤੇ ਸੱਭਿਆਚਾਰ ਪ੍ਰੋਗਰਾਮ ਕਰਵਾਏ  ਗਏ। ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਮਾਵਾਂ ਨੂੰ ਬੱਚਿਆਂ ਦੀ ਸਿਹਤ ,ਪੋਸ਼ਣ, ਸਫਾਈ ਅਤੇ ਟੀਕਾਕਰਣ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਆਂਗਣਵਾੜੀ ਵਰਕਰਾਂ ਵੱਲੋਂ ਮਾਵਾਂ ਨੂੰ ਗਰਭਵਸਥਾ ਦੌਰਾਨ ਸਹੀ ਖੁਰਾਕ, ਸਿਹਤ ਜਾਂਚ, ਆਇਰਨ ਅਤੇ ਫੋਲਿਕ ਐਸਿਡ ਦੀ ਮੱਹਤਤਾ ਬਾਰੇ ਜਾਣਕਾਰੀ ਵੀ ਦਿੱਤੀ ਗਈ। ਇਸ ਮੌਕੇ ਆਂਗਣਵਾੜੀ ਕੇਦਰਾਂ ਵਿੱਚ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੌ ਮਾਵਾਂ ਅਤੇ ਬੱਚਿਆਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਪੌਸ਼ਟਿਕ ਖੁਰਾਕ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕ...
ਫੂਡ ਸੇਫਟੀ ਪੰਦਰਵਾੜੇ ਤਹਿਤ ਜ਼ਿਲ੍ਹੇ ਵਿਚ ਜਾਗਰੂਕਤਾ ਮੁਹਿੰਮ ਜ਼ੋਰਾਂ ‘ਤੇ

ਫੂਡ ਸੇਫਟੀ ਪੰਦਰਵਾੜੇ ਤਹਿਤ ਜ਼ਿਲ੍ਹੇ ਵਿਚ ਜਾਗਰੂਕਤਾ ਮੁਹਿੰਮ ਜ਼ੋਰਾਂ ‘ਤੇ

Local news
ਤਰਨ ਤਾਰਨ, 11 ਅਪ੍ਰੈਲ :          ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਕੰਵਲਪ੍ਰੀਤ ਬਰਾੜ ਦੇ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਅਤੇ ਸਿਵਲ ਸਰਜਨ ਤਰਨ ਤਾਰਨ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਦੀ ਅਗਵਾਈ ਵਿਚ ਫੂਡ ਸੇਫਟੀ ਟੀਮ ਤਰਨ ਤਾਰਨ ਵੱਲੋਂ ਫੂਡ ਸੇਫਟੀ ਪੰਦਰਵਾੜੇ ਤਹਿਤ ਜ਼ਿਲ੍ਹੇ ਵਿਚ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ ਅਤੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਤਹਿਤ ਪਿਛਲੇ ਤਿੰਨ ਦਿਨਾਂ ਵਿਚ ਤਰਨਤਾਰਨ ਸ਼ਹਿਰ, ਚੋਹਲਾ ਸਾਹਿਬ ਇਲਾਕੇ ਅਤੇ ਖ਼ਡੂਰ ਸਾਹਿਬ ਦੀਆਂ ਡੇਅਰੀਆਂ ਅਤੇ ਵੱਖ-ਵੱਖ ਫੂਡ ਆਊਟਲੈੱਟਾਂ ਦੀ ਜਾਂਚ ਕੀਤੀ ਗਈ ਅਤੇ ਨਮੂਨੇ ਇਕੱਤਰ ਕੀਤੇ ਗਏ। ਇਸੇ ਤਰ੍ਹਾਂ ਖ਼ਡੂਰ ਸਾਹਿਬ ਵਿਖੇ ਐਫ.ਬੀ.ਓਜ਼ ਲਈ ਜਾਗਰੂਕਤਾ ਵਰਕਸ਼ਾਪ ਕਰਵਾਈ ਗਈ ਅਤੇ ਸਾਰੀਆਂ ਐਫ.ਬੀ.ਓਜ਼ ਨੂੰ ਸਫ਼ਾਈ ਬਣਾਈ ਰੱਖਣ ਲਈ ਹਦਾਇਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੂੰ ਮਿਲਾਵਟ ਤੋਂ ਬਚਣ, ਤੇਲ ਨੂੰ ਦੁਬਾਰਾ ਨਾ ਤਲਣ, ਫੂਡ ਆਈਟਮਾਂ ਨੂੰ ਢੱਕ ਕੇ ਰੱਖਣ ਅਤੇ ਤਿਆਰ ਖਾਣਾ ਠ...
ਅਕਾਲ ਅਕੈਡਮੀ ਜੰਡ ਸਾਹਿਬ ਵਿਖੇ ਐਚ.ਪੀ.ਵੀ ਵੈਕਸੀਨ ਸਬੰਧੀ ਕੀਤਾ ਜਾਗਰੂਕ

ਅਕਾਲ ਅਕੈਡਮੀ ਜੰਡ ਸਾਹਿਬ ਵਿਖੇ ਐਚ.ਪੀ.ਵੀ ਵੈਕਸੀਨ ਸਬੰਧੀ ਕੀਤਾ ਜਾਗਰੂਕ

Local news
ਫਰੀਦਕੋਟ/ਸਾਦਿਕ,10 ਅਪ੍ਰੈਲ- ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਸਿਵਲ ਸਰਜਨ, ਫਰੀਦਕੋਟ ਡਾ. ਪਰਵਜੀਤ ਸਿੰਘ ਗੁਲਾਟੀ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਫਰੀਦਕੋਟ ਡਾ. ਹੁਸਨ ਪਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਾ. ਅਰਸ਼ਦੀਪ ਸਿੰਘ ਬਰਾੜ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਪੀ. ਐਚ. ਸੀ. ਜੰਡ ਸਾਹਿਬ ਦੀ ਯੋਗ ਅਗਵਾਈ ਵਿੱਚ ਅਕਾਲ ਅਕੈਡਮੀ ਜੰਡ ਸਾਹਿਬ ਵਿਖੇ ਐਚ.ਪੀ.ਵੀ. ਵੈਕਸੀਨ ਸਬੰਧੀ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ l ਇਸ ਮੌਕੇ ਡਾ. ਅਰਸ਼ਦੀਪ ਸਿੰਘ ਬਰਾੜ ਨੇ ਦੱਸਿਆ ਕਿ ਇਹ ਨਵੀਂ ਐਚ.ਪੀ.ਵੀ ਵੈਕਸੀਨ 14 ਸਾਲ ਦੀ ਲੜਕੀ ਨੂੰ ਇਹ ਵੈਕਸੀਨ ਲੱਗਣੀ ਹੈ, ਭਾਵ ਜਿਸ ਲੜਕੀ ਨੇ ਆਪਣਾ 14ਵਾਂ ਜਨਮਦਿਨ ਮਨਾ ਲਿਆ ਹੋਵੇ ਅਤੇ 15ਵਾਂ ਜਨਮਦਿਨ ਨਹੀਂ ਮਨਾਇਆl ਇਹ ਵੈਕਸੀਨ ਲੜਕੀ ਦੇ ਖੱਬੇ ਮੋਢੇ ਤੇ ਲਗਾਈ ਜਾਵੇਗੀl ਇਹ ਵੈਕਸੀਨ ਆਉਣ ਵਾਲੇ ਸਮੇਂ ਵਿੱਚ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਨੂੰ ਰੋਕਣ ਵਿੱਚ ਬਹੁਤ ਸਹਾਈ ਹੋਵੇਗੀl ਕਿਉਂਕਿ ਇਹ ਕੈਂਸਰ ਔਰਤਾਂ ਵਿੱਚ ਜ਼ਿਆਦਾ ਹੁੰਦਾ ਹੈl ਇਹ ਵੈਕਸੀਨ ਸਰਕਾਰੀ...
ਦੋ ਦਿਨਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ

ਦੋ ਦਿਨਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ

Local news
ਮੋਗਾ- ਸਿਵਲ ਸਰਜਨ ਮੋਗਾ ਡਾਕਟਰ ਰਮਨਦੀਪ ਸਿੰਗਲਾ ਦੇ ਹੁਕਮਾ ਮੁਤਾਬਿਕ ਅਤੇ ਡਾਕਟਰ ਹਰਿੰਦਰ ਸਿੰਘ ਸੂਦ ਦੀ ਅਗਵਾਈ ਹੇਠ ਸਿਹਤ ਵਿਭਾਗ ਪੰਜਾਬ ਅਤੇ ਹਾਰਪਿਕ ਵਰਲਡ ਟਾਇਲਟ ਕਾਲੇਜ, ਪਟਿਆਲਾ ਦੇ ਸਾਂਝੇ ਉਪਰਾਲੇ ਹੇਠ ਸਿਵਲ ਹਸਪਤਾਲ ਮੋਗਾ ਵਿਖੇ ਸੈਨੀਟੇਸ਼ਨ ਵਰਕਰਾਂ ਅਤੇ ਦਰਜਾ ਚਾਰ ਕਰਮਚਾਰੀਆਂ ਲਈ ਦੋ ਦਿਨਾਂ ਦੀ ਸੇਫਟੀ ਅਤੇ ਸਕਿਲ ਡਿਵੈਲਪਮੈਂਟ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਵਰਕਸ਼ਾਪ ਦੌਰਾਨ ਭਾਗ ਲੈਣ ਵਾਲੇ ਕਰਮਚਾਰੀਆਂ ਨੂੰ ਸੁਰੱਖਿਆ ਸਬੰਧੀ ਜਾਗਰੂਕਤਾ ਦੇ ਨਾਲ-ਨਾਲ ਹੈਲਥ ਚੈੱਕਅਪ ਕੈਂਪ ਅਤੇ ਹੋਰ ਭਲਾਈ ਸਕੀਮਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।ਇਸ ਦੇ ਇਲਾਵਾ, ਸਾਰੇ ਭਾਗੀਦਾਰਾਂ ਨੂੰ ਸੇਫਟੀ ਕਿੱਟਾਂ, ਪਾਣੀ ਦੀਆਂ ਬੋਤਲਾਂ ਅਤੇ ਹੋਰ ਲੋੜੀਂਦੀ ਸਮੱਗਰੀ ਵੀ ਪ੍ਰਦਾਨ ਕੀਤੀ ਗਈ।ਸੀਨੀਅਰ ਮੈਡੀਕਲ ਅਫ਼ਸਰ, ਸਿਵਲ ਹਸਪਤਾਲ ਮੋਗਾ ਡਾਕਟਰ ਹਰਿੰਦਰ ਸਿੰਘ ਸੂਦ ਵੱਲੋਂ ਸਾਰੇ ਸੈਨੀਟੇਸ਼ਨ ਵਰਕਰਾਂ ਅਤੇ ਦਰਜਾ ਚਾਰ ਕਰਮਚਾਰੀਆਂ ਨੂੰ ਅਪੀਲ ਕੀਤੀ ਗਈ ਅਤੇ ਕਿਹਾ ਕਿ ਇਸ ਟ੍ਰੇਨਿੰਗ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਵਾਲੇ ਸੁਰੱਖਿਆ ਅਤੇ ਕੁਸ਼ਲਤਾ ਵਿੱਚ ਸੁਧਾਰ ਕਰਨ ਵਿਚ ਸਹਾਈ...
ਸਿਹਤਮੰਦ ਜੀਵਨ ਹੀ ਅਸਲੀ ਧੰਨ ਹੈ – ਐੱਸ ਐਮ ਓ

ਸਿਹਤਮੰਦ ਜੀਵਨ ਹੀ ਅਸਲੀ ਧੰਨ ਹੈ – ਐੱਸ ਐਮ ਓ

Local news
ਮੋਗਾ - ਸਿਹਤ ਵਿਭਾਗ ਦੇ ਹੁਕਮਾ ਅਨੁਸਾਰ ਅਤੇ ਸਿਵਲ ਸਰਜਨ, ਮੋਗਾ ਡਾਕਟਰ ਰਮਨਦੀਪ ਸਿੰਗਲਾਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀਨਿਅਰ ਮੈਡੀਕਲ ਅਫ਼ਸਰ ਡਾ. ਹਰਿੰਦਰ ਸਿੰਘ ਸੂਦ ਦੀ ਅਗਵਾਈ ਵਿੱਚ ਸਿਵਲ ਹਸਪਤਾਲ, ਮੋਗਾ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ।ਇਸ ਮੌਕੇ ਤੇ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਕਿਰਨ ਜਯੋਤੀ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਕੈਂਪ ਵਿੱਚ ਮੌਜੂਦ ਬੱਚਿਆਂ ਅਤੇ ਸਟਾਫ਼ ਨੂੰ ਸਿਹਤ ਸੰਬੰਧੀ ਜਾਗਰੂਕਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਤੰਦਰੁਸਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ।ਡਾ. ਹਰਿੰਦਰ ਸਿੰਘ ਸੂਦ ਨੇ ਦੱਸਿਆ ਕਿ ਵਿਸ਼ਵ ਸਿਹਤ ਦਿਵਸ ਮਨਾਉਣ ਦਾ ਮੁੱਖ ਉਦੇਸ਼ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਬਿਮਾਰੀਆਂ ਤੋਂ ਬਚਾਅ ਲਈ ਸਹੀ ਜਾਣਕਾਰੀ ਪ੍ਰਦਾਨ ਕਰਨਾ ਹੈ। ਉਨ੍ਹਾਂ ਨੇ ਸਾਰੇ ਹਾਜ਼ਰ ਲੋਕਾਂ ਨੂੰ ਸਿਹਤਮੰਦ ਆਦਤਾਂ ਅਪਣਾਉਣ ਦੀ ਅਪੀਲ ਕੀਤੀ।ਇਸ ਦੌਰਾਨ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ਼ ਵੱਲੋਂ ਵੀ ਆਪਣਾ ਯੋਗਦਾਨ ਪਾਇਆ ਗਿਆ ਅਤੇ ਕੈਂਪ ਨੂੰ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ।ਇਸ ਮੌਕੇ ਤੇ ਹਾਜ਼ਿਰ ਹਰਜਿੰਦਰ ਕੌਰ ਮੀਡੀਆ ਇੰਚ...
“ਸ਼ਾਨਦਾਰ 4 ਸਾਲ ਭਗਵੰਤ ਮਾਨ ਦੇ ਨਾਲ” ਮੁਹਿੰਮ ਤਹਿਤ ਸਪੀਕਰ ਸੰਧਵਾਂ ਵੱਲੋਂ ਕੋਟਕਪੂਰਾ ਦੇ ਵੱਖ-ਵੱਖ ਵਾਰਡਾਂ ਵਿੱਚ ਭਰਵੀਆਂ ਮਿਲਣੀਆਂ

“ਸ਼ਾਨਦਾਰ 4 ਸਾਲ ਭਗਵੰਤ ਮਾਨ ਦੇ ਨਾਲ” ਮੁਹਿੰਮ ਤਹਿਤ ਸਪੀਕਰ ਸੰਧਵਾਂ ਵੱਲੋਂ ਕੋਟਕਪੂਰਾ ਦੇ ਵੱਖ-ਵੱਖ ਵਾਰਡਾਂ ਵਿੱਚ ਭਰਵੀਆਂ ਮਿਲਣੀਆਂ

Local news
ਕੋਟਕਪੂਰਾ, 10 ਅਪ੍ਰੈਲ: ਆਪ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ‘ਤੇ ਚੱਲ ਰਹੀ “ਸ਼ਾਨਦਾਰ 4 ਸਾਲ  ਭਗਵੰਤ ਮਾਨ ਦੇ ਨਾਲ” ਮੁਹਿੰਮ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਦੇ ਵਾਰਡ ਨੰਬਰ 16 (ਗਲੀ ਨੰਬਰ 1), ਵਾਰਡ ਨੰਬਰ 9 ਅਤੇ ਵਾਰਡ ਨੰਬਰ 15 ਵਿੱਚ ਸ਼ਹਿਰ ਵਾਸੀਆਂ ਨਾਲ ਭਰਵੀਂ ਮਿਲਣੀਆਂ ਕੀਤੀਆਂ ਗਈਆਂ।ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਲੋਕ ਭਲਾਈ ਲਈ ਇਤਿਹਾਸਕ ਫ਼ੈਸਲੇ ਕੀਤੇ ਹਨ ਅਤੇ ਹਰ ਵਰਗ ਦੇ ਲੋਕਾਂ ਨੂੰ ਰਾਹਤ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ 600 ਯੂਨਿਟ ਮੁਫ਼ਤ ਬਿਜਲੀ, ਸਿਹਤ ਖੇਤਰ ਵਿੱਚ ਵੱਡੇ ਸੁਧਾਰ, ਸਿੱਖਿਆ ਕ੍ਰਾਂਤੀ, ਨਵੀਆਂ ਸੜਕਾਂ ਦੀ ਨਿਰਮਾਣੀ ਅਤੇ ਇਮਾਨਦਾਰ ਪ੍ਰਸ਼ਾਸਨ ਸਰਕਾਰ ਦੀਆਂ ਵੱਡੀਆਂ ਉਪਲਬਧੀਆਂ ਹਨ।ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਆਪ ਸਰਕਾਰ ਨੇ ਸਿਰਫ਼ ਐਲਾਨ ਕਰਨ ਦੀ ਬਜਾਏ ਹਰ ਯੋਜਨਾ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਕੇ ਲੋਕਾਂ ਤੱਕ ਪਹੁੰਚਾਇਆ ਹੈ।  ਉਨ੍ਹਾਂ ਹੋਰ ਕਿਹਾ ਕਿ ਸਰਕਾਰ...
ਪੰਜਾਬ ਵਿੱਚ 1.30 ਲੱਖ ਏਕੜ ਮੀਂਹ, ਗੜੇਮਾਰੀ; ਗੁਰਮੀਤ ਖੁੱਡੀਆਂ ਨੇ ਕੇਂਦਰ ਨੂੰ ਫਸਲਾਂ ਦੇ ਨੁਕਸਾਨ ਦਾ ਮੁਲਾਂਕਣ ਕਰਨ ਲਈ ਟੀਮ ਭੇਜਣ ਦੀ ਅਪੀਲ ਕੀਤੀ, ਤੁਰੰਤ ਰਾਹਤ ਦੀ ਮੰਗ ਕੀਤੀ

ਪੰਜਾਬ ਵਿੱਚ 1.30 ਲੱਖ ਏਕੜ ਮੀਂਹ, ਗੜੇਮਾਰੀ; ਗੁਰਮੀਤ ਖੁੱਡੀਆਂ ਨੇ ਕੇਂਦਰ ਨੂੰ ਫਸਲਾਂ ਦੇ ਨੁਕਸਾਨ ਦਾ ਮੁਲਾਂਕਣ ਕਰਨ ਲਈ ਟੀਮ ਭੇਜਣ ਦੀ ਅਪੀਲ ਕੀਤੀ, ਤੁਰੰਤ ਰਾਹਤ ਦੀ ਮੰਗ ਕੀਤੀ

Local news
ਲੰਬੀ/ਸ੍ਰੀ ਮੁਕਤਸਰ ਸਾਹਿਬ, 09 ਅਪ੍ਰੈਲ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਰਾਜ ਵਿੱਚ ਹਾਲ ਹੀ ਵਿੱਚ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਅਤੇ ਹੋਰ ਹਾੜੀ ਦੀਆਂ ਫਸਲਾਂ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਤੁਰੰਤ ਇੱਕ ਉੱਚ ਪੱਧਰੀ ਟੀਮ ਭੇਜੇ। ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਲਿਖੇ ਇੱਕ ਪੱਤਰ ਵਿੱਚ ਸ. ਗੁਰਮੀਤ ਸਿੰਘ ਖੁੱਡੀਆਂ ਨੇ ਰਾਜ ਵਿੱਚ ਕਣਕ ਦੀਆਂ ਫਸਲਾਂ 'ਤੇ ਹਾਲ ਹੀ ਦੇ ਮਾੜੇ ਮੌਸਮ ਦੇ ਗੰਭੀਰ ਪ੍ਰਭਾਵ ਨੂੰ ਉਜਾਗਰ ਕੀਤਾ, ਜਦੋਂ ਕਿ ਇਹ ਦੱਸਦੇ ਹੋਏ ਕਿ ਮੌਜੂਦਾ ਹਾੜੀ ਸੀਜ਼ਨ ਦੌਰਾਨ 35 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਕੀਤੀ ਗਈ ਸੀ, ਨੇ ਬੰਪਰ ਝਾੜ ਦਾ ਵਾਅਦਾ ਕੀਤਾ ਸੀ, ਪਰ ਲਗਾਤਾਰ ਬਾਰਿਸ਼ ਅਤੇ ਗੜੇਮਾਰੀ ਨੇ ਕਾਫ਼ੀ ਨੁਕਸਾਨ ਪਹੁੰਚਾਇਆ ਹੈ, ਜਿਸ ਨਾਲ ਕਿਸਾਨ ਭਾਈਚਾਰੇ ਨੂੰ ਡੂੰਘੀ ਮੁਸੀਬਤ ਵਿੱਚ ਧੱਕ ਦਿੱਤਾ ਹੈ। "ਰਾਜ ਖੇਤੀਬਾੜੀ ਵਿਭਾਗ ਦੇ ਮੁੱਢਲੇ ਮੁਲਾਂਕਣ ਅ...
ਵਿਸ਼ਵ ਸਿਹਤ ਦਿਵਸ ਮੌਕੇ ਸੀਐਚਸੀ ਭਰਤਗੜ੍ਹ ਵਿੱਚ ਜਾਗਰੂਕਤਾ ਸਮਾਗਮ ਆਯੋਜਿਤ

ਵਿਸ਼ਵ ਸਿਹਤ ਦਿਵਸ ਮੌਕੇ ਸੀਐਚਸੀ ਭਰਤਗੜ੍ਹ ਵਿੱਚ ਜਾਗਰੂਕਤਾ ਸਮਾਗਮ ਆਯੋਜਿਤ

Local news
ਕੀਰਤਪੁਰ ਸਾਹਿਬ 07 ਅਪ੍ਰੈਲ:- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਅਤੇ ਗੁਣਵੱਤਾਪੂਰਨ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਵਿਸ਼ਵ ਸਿਹਤ ਦਿਵਸ ਮੌਕੇ ਕਮਿਊਨਿਟੀ ਹੈਲਥ ਸੈਂਟਰ ਸੀਐਚਸੀ ਭਰਤਗੜ੍ਹ ਵਿੱਚ ਇੱਕ ਵਿਸ਼ੇਸ਼ ਜਾਗਰੂਕਤਾ ਸਮਾਗਮ ਆਯੋਜਿਤ ਕੀਤਾ ਗਿਆ। ਇਹ ਸਮਾਗਮ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ, ਜਿਸ ਦਾ ਮੁੱਖ ਮਕਸਦ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਰੋਕਥਾਮੀ ਸਿਹਤ ਸੇਵਾਵਾਂ ਦੀ ਮਹੱਤਤਾ ਬਾਰੇ ਜਾਣਕਾਰੀ ਦੇਣਾ ਸੀ।ਸਮਾਗਮ ਦੌਰਾਨ ਸੀਨੀਅਰ ਮੈਡੀਕਲ ਅਫਸਰ ਡਾ. ਆਨੰਦ ਘਈ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਸ਼ਵ ਸਿਹਤ ਦਿਵਸ ਹਰ ਸਾਲ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਤੰਦਰੁਸਤ ਜੀਵਨ ਜੀਊਣ ਲਈ ਸੰਤੁਲਿਤ ਖੁਰਾਕ, ਨਿਯਮਿਤ ਕਸਰਤ ਅਤੇ ਸਮੇਂ-ਸਮੇਂ ‘ਤੇ ਸਿਹਤ ਜਾਂਚ ਬਹੁਤ ਜ਼ਰੂਰੀ ਹਨ। ਉਨ੍ਹਾਂ ਨੇ ਲੋਕਾਂ ਨੂੰ ਸਲਾਹ ਦਿੱਤੀ ਕਿ ਛੋਟੀਆਂ-ਮੋਟੀਆਂ ਬਿਮਾਰੀਆਂ ਨੂੰ ਅਣਡਿੱਠਾ ਨਾ ਕੀਤਾ ਜਾਵੇ ਅਤੇ ਸਮੇਂ ਸਿਰ ਇਲਾਜ ਕਰਵਾਇਆ ਜਾਵੇ।ਡਾ. ਘਈ ਨੇ ਇਸ...
ਨਾਨ-ਕੰਸਟਰੱਕਸ਼ਨ ਫੀਸ ’ਚ 50 ਫੀਸਦੀ ਛੋਟ ਦੀ ਮਿਆਦ 15 ਜੂਨ ਤੱਕ ਵਧਾਈ ਗਈ : ਗੁਰਵਿੰਦਰ ਸਿੰਘ ਪਾਬਲਾ

ਨਾਨ-ਕੰਸਟਰੱਕਸ਼ਨ ਫੀਸ ’ਚ 50 ਫੀਸਦੀ ਛੋਟ ਦੀ ਮਿਆਦ 15 ਜੂਨ ਤੱਕ ਵਧਾਈ ਗਈ : ਗੁਰਵਿੰਦਰ ਸਿੰਘ ਪਾਬਲਾ

Local news
ਹੁਸ਼ਿਆਰਪੁਰ, 9 ਅਪ੍ਰੈਲ:  ਨਗਰ ਸੁਧਾਰ ਟਰੱਸਟ, ਹੁਸ਼ਿਆਰਪੁਰ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਨਤਕ ਭਲਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ। ਸਰਕਾਰ ਨੇ ਨਾਨ-ਕੰਸਟਰੱਕਸ਼ਨ ਫੀਸ ਵਿੱਚ 50 ਫੀਸਦੀ ਛੋਟ ਦੇਣ ਸਬੰਧੀ ਵਨ ਟਾਈਮ ਰਿਲੈਕਸੇਸ਼ਨ ਪਾਲਿਸੀ ਦੀ ਮਿਆਦ ਨੂੰ ਵਧਾ ਕੇ 15 ਜੂਨ 2026 ਤੱਕ ਕਰ ਦਿੱਤਾ ਹੈ।  ਉਨ੍ਹਾਂ ਕਿਹਾ ਕਿ ਇਸ ਵਾਧੇ ਨਾਲ ਅਲਾਟੀ/ਟ੍ਰਾਂਸਫਰ ਕਰਨ ਵਾਲੇ ਹੁਣ ਆਪਣੀਆਂ ਖਾਲੀ ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ 'ਤੇ ਗੈਰ-ਉਸਾਰੀ ਫੀਸ ਵਿੱਚ 50 ਪ੍ਰਤੀਸ਼ਤ ਛੋਟ ਦਾ ਲਾਭ ਲੈਣ ਲਈ ਜ਼ਰੂਰੀ ਪ੍ਰਕਿਰਿਆਵਾਂ ਪੂਰੀਆਂ ਕਰ ਸਕਣਗੇ। ਇਸ ਫੈਸਲੇ ਨਾਲ ਲਾਭਪਾਤਰੀਆਂ ਨੂੰ ਵਿੱਤੀ ਰਾਹਤ ਮਿਲੇਗੀ, ਜਿਸ ਨਾਲ ਉਹ ਬਾਕੀ ਰਕਮ ਆਪਣੇ ਪਲਾਟਾਂ 'ਤੇ ਨਿਰਮਾਣ ਕਾਰਜ ਲਈ ਵਰਤ ਸਕਣਗੇ।  ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਨੇ ਇਸ ਫੈਸਲੇ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਕਿਹਾ ਕਿ ਇਹ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸੰਜੀਵ ਅਰੋੜਾ ਦੀ ਦੂਰਅੰਦੇਸ਼ੀ ਸੋਚ ਅਤੇ ਲੋਕ ਭਲਾਈ ਪ੍ਰਤੀ ਵਚਨਬੱਧਤਾ ਦੀ...
ਡਿਪਟੀ ਕਮਿਸ਼ਨਰ ਵੱਲੋਂ ਰੂਪਨਗਰ ਅਨਾਜ ਮੰਡੀ ਦਾ ਅਚਨਚੇਤ ਦੌਰਾ

ਡਿਪਟੀ ਕਮਿਸ਼ਨਰ ਵੱਲੋਂ ਰੂਪਨਗਰ ਅਨਾਜ ਮੰਡੀ ਦਾ ਅਚਨਚੇਤ ਦੌਰਾ

Local news
ਰੂਪਨਗਰ, 9 ਅਪ੍ਰੈਲ:- ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਵੱਲੋਂ ਅੱਜ ਰੂਪਨਗਰ ਅਨਾਜ ਮੰਡੀ ਦਾ ਅਚਨਚੇਤ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਮੰਡੀ ਵਿੱਚ ਚੱਲ ਰਹੀ ਕਣਕ ਦੀ ਖਰੀਦ ਪ੍ਰਕਿਰਿਆ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿਖੇ ਪ੍ਰੇਸ਼ਾਨੀ ਤੋ ਬਚਣ ਲਈ ਕੇਵਲ ਸੁੱਕੀ ਫ਼ਸਲ ਹੀ ਲਿਆਉਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਆਉਣ ਵਾਲੀ ਕਣਕ ਦੀ ਖਰੀਦ ਅਤੇ ਸੰਭਾਲ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਫਸਲ ਦਾ ਇਕ-ਇਕ ਦਾਣਾ ਸਰਕਾਰ ਵੱਲੋਂ ਖਰੀਦਿਆ ਜਾਵੇਗਾ। ਉਨ੍ਹਾਂ ਮੌਕੇ ‘ਤੇ ਮੌਜੂਦ ਜ਼ਿਲ੍ਹਾ ਮੰਡੀ ਅਫ਼ਸਰ ਅਤੇ ਸਕੱਤਰ ਮਾਰਕੀਟ ਕਮੇਟੀ ਰੂਪਨਗਰ ਨੂੰ ਹੁਕਮ ਜਾਰੀ ਕੀਤੇ ਕਿ ਕਣਕ ਨੂੰ ਸਿਰਫ਼ ਸਰਕਾਰੀ ਮਾਪਦੰਡਾਂ ਅਨੁਸਾਰ ਨਮੀ ਦੀ ਜਾਂਚ ਤੋਂ ਬਾਅਦ ਹੀ ਮੰਡੀ ਵਿੱਚ ਢੇਰੀ ਕਰਵਾਇਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰ...