ਹਲਕੇ ਦੇ ਪੰਜ ਵਾਰਡਾਂ ਅਤੇ ਤਿੰਨ ਪਿੰਡਾਂ ਚ ਮੁੱਖ ਮੰਤਰੀ ਸਿਹਤ ਯੋਜਨਾ ਕੈਂਪ ਦਾ ਆਯੋਜਨ – ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ
ਸ੍ਰੀ ਮੁਕਤਸਰ ਸਾਹਿਬ, 26 ਫਰਵਰੀ- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅੱਜ ਹਲਕਾ ਸ੍ਰੀ ਮੁਕਤਸਰ ਸਾਹਿਬ ਵਿੱਚ “ਮੁੱਖ ਮੰਤਰੀ ਸਿਹਤ ਯੋਜਨਾ ਕੈਂਪ” ਦਾ ਆਯੋਜਨ ਸ਼ਹਿਰ ਦੇ ਪੰਜ ਵਾਰਡਾਂ ਅਤੇ ਤਿੰਨ ਪਿੰਡਾਂ ‘ਚ ਕੀਤਾ ਗਿਆ। ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਵਾਰਡ ਨੰਬਰ 6 ‘ਚ ਰਿੰਕੂ ਬਾਂਸਲ ਦੇ ਗ੍ਰਹਿ ਅਤੇ ਵੋਹਰਾ ਕਲੋਨੀ ਵਿਖੇ ਲੱਗੇ ਕੈਂਪ ਵਿੱਚ ਹਲਕੇ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਕੈਂਪ ਦਾ ਜਾਇਜ਼ਾ ਲਿਆ।
ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸਿਹਤ ਸੇਵਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ ਯੋਜਨਾ ਅਧੀਨ ਟੈਸਟ, ਦਵਾਈਆਂ ਅਤੇ ਆਪ੍ਰੇਸ਼ਨ ਦਾ ਪੂਰਾ ਖਰਚ ਸਰਕਾਰ ਵੱਲੋਂ ਅਦਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਅਧੀਨ ਪੂਰਾ ਪਰਿਵਾਰ ਕਵਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਯੋਜਨਾ ਅਧੀਨ ਰਾਜ ਦੇ ਸਰਕ...








