Saturday, October 31
Shadow

Local news

ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਪਰਾਲੀ ਪ੍ਰਬੰਧਨ ਅਤੇ ਟਿਕਾਊ ਖੇਤੀਬਾੜੀ ਸਬੰਧੀ ਕਿਸਾਨ ਮੇਲਾ ਕਰਵਾਇਆ ਗਿਆ

ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਪਰਾਲੀ ਪ੍ਰਬੰਧਨ ਅਤੇ ਟਿਕਾਊ ਖੇਤੀਬਾੜੀ ਸਬੰਧੀ ਕਿਸਾਨ ਮੇਲਾ ਕਰਵਾਇਆ ਗਿਆ

Local news
ਰੂਪਨਗਰ, 16 ਅਕਤੂਬਰ: ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਅਤੇ ਆਈ.ਸੀ.ਏ.ਆਰ.-ਅਟਾਰੀ ਜ਼ੋਨ-1 ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੋਪੜ ਵੱਲੋਂ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਸਤਬੀਰ ਸਿੰਘ ਦੀ ਅਗਵਾਈ ਹੇਠ ਪਰਾਲੀ ਪ੍ਰਬੰਧਨ ਅਤੇ ਟਿਕਾਊ ਖੇਤੀਬਾੜੀ ਵਿਸ਼ੇ ’ਤੇ ਵਿਸ਼ਾਲ ਕਿਸਾਨ ਮੇਲਾ ਕਰਵਾਇਆ ਗਿਆ। ਇਸ ਮੇਲੇ ਵਿੱਚ 700 ਤੋਂ ਵੱਧ ਕਿਸਾਨਾਂ, ਕਿਸਾਨ ਬੀਬੀਆਂ ਅਤੇ ਖੇਤੀਬਾੜੀ ਨਾਲ ਜੁੜੇ ਉੱਦਮੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੇਲੇ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ, ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਵਾਤਾਵਰਣ ਪੱਖੀ ਖੇਤੀ ਤਕਨੀਕਾਂ ਬਾਰੇ ਜਾਗਰੂਕ ਕਰਨਾ ਸੀ। ਮੇਲੇ ਵਿੱਚ ਵਧੀਕ ਨਿਰਦੇਸ਼ਕ, ਪਸਾਰ ਸਿੱਖਿਆ, ਪੀ.ਏ.ਯੂ. ਲੁਧਿਆਣਾ ਡਾ. ਪ੍ਰਭਜੋਧ ਸਿੰਘ ਸੰਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਡਾ. ਨਿਰਮਲ ਸਿੰਘ, ਸਹਿਯੋਗੀ ਨਿਰਦੇਸ਼ਕ, ਕੇ.ਵੀ.ਕੇ. ਮੋਹਾਲੀ ਡਾ. ਬੀ.ਐੱਸ. ਖੱਦਾ, ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਰੂਪਨਗਰ ਸ਼੍ਰੀਮਤੀ ਸੰਜੂ ਅਤੇ ਜ਼ਿਲ੍ਹਾ ਪ੍ਰੋਗਰ...
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲੱਗੇ ਪਲੇਸਮੈਂਟ ਕੈਂਪ ਦੌਰਾਨ 31 ਉਮੀਦਵਾਰਾਂ ਦੀ ਚੋਣ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲੱਗੇ ਪਲੇਸਮੈਂਟ ਕੈਂਪ ਦੌਰਾਨ 31 ਉਮੀਦਵਾਰਾਂ ਦੀ ਚੋਣ

Local news
ਰੂਪਨਗਰ, 16 ਅਕਤੂਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫ਼ਤਾਵਾਰੀ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸ ਲੜੀ ਤਹਿਤ 16 ਅਕਤੂਬਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ ਦੌਰਾਨ 31 ਉਮੀਦਵਾਰਾਂ ਦੀ ਚੋਣ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰੂਪਨਗਰ ਸ਼੍ਰੀਮਤੀ ਸੁਖਮਨ ਮਾਨ ਨੇ ਦੱਸਿਆ ਕਿ ਇਸ ਕੈਂਪ ਵਿੱਚ ਐਕਸਿਸ ਬੈਂਕ ਵੱਲੋਂ ਰਿਲੇਸ਼ਨਸ਼ਿਪ ਅਫ਼ਸਰ, ਓਪਰੇਸ਼ਨ ਅਫ਼ਸਰ ਅਤੇ ਟੈਲੀਕਾਲਰ ਦੀਆਂ 60 ਅਸਾਮੀਆਂ ਲਈ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ। ਇਨ੍ਹਾਂ ਅਸਾਮੀਆਂ ਲਈ ਬਾਰਵੀਂ, ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਯੋਗਤਾ ਵਾਲੇ 21 ਤੋਂ 35 ਸਾਲ ਉਮਰ ਦੇ ਉਮੀਦਵਾਰਾਂ ਨੇ ਭਾਗ ਲਿਆ। ਕੈਂਪ ਵਿੱਚ ਕੁੱਲ 53 ਉਮੀਦਵਾਰ ਸ਼ਾਮਲ ਹੋਏ, ਜਿਨ੍ਹਾਂ ਵਿੱਚੋਂ 31 ਉਮੀਦਵਾਰਾਂ ਦੀ ਮੌਕੇ ’ਤੇ ਹੀ ਚੋਣ...
ਮੰਡੀ ਪੰਨੀਵਾਲਾ, ਆਲਮਵਾਲਾ ਅਤੇ ਮਿੱਡਾ ਵਿਖੇ ਖੇਤੀਬਾੜੀ ਮੰਤਰੀ ਖੁੱਡੀਆਂ ਵੱਲੋਂ ਕਰਵਾਈ ਗਈ ਝੋਨੇ ਦੀ ਖਰੀਦ ਦੀ ਸ਼ੁਰੂਆਤ

ਮੰਡੀ ਪੰਨੀਵਾਲਾ, ਆਲਮਵਾਲਾ ਅਤੇ ਮਿੱਡਾ ਵਿਖੇ ਖੇਤੀਬਾੜੀ ਮੰਤਰੀ ਖੁੱਡੀਆਂ ਵੱਲੋਂ ਕਰਵਾਈ ਗਈ ਝੋਨੇ ਦੀ ਖਰੀਦ ਦੀ ਸ਼ੁਰੂਆਤ

Local news
ਮਲੋਟ/ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮੰਡੀ ਪੰਨੀਵਾਲਾ, ਆਲਮਵਾਲਾ ਅਤੇ ਮਿੱਡਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ। ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖਰੀਦ, ਲਿਫ਼ਟਿੰਗ ਅਤੇ ਅਦਾਇਗੀ ਦੀ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਸਬੰਧਤ ਵਿਭਾਗਾਂ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਝੋਨੇ ਦੀ ਫ਼ਸਲ ਨੂੰ ਮੰਡੀਆਂ ਵਿੱਚ ਸੁੱਕਾ ਕੇ ਅਤੇ ਸਰਕਾਰੀ ਨਿਯਮਾਂ ਅਨੁਸਾਰ ਲੈ ਕੇ ਆਉਣ, ਤਾਂ ਜੋ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਕਿਹਾ ਜਿਵੇ ਜਿਵੇ ਝੋਨੇ ਦੀ ਖਰੀਦ ਕੀਤੀ ਜਾਵੇਗੀ ਨਾਲ ਦੀ ਨਾਲ ਝੋਨੇ ਦੀ ਲਿਫਟਿੰਗ ਕਰਵਾ ਦਿੱਤੀ ਜਾਵੇਗੀ, ਤਾਂ ਜੋ ਹੋਰ ਆਉਣ ਵਾਲੀ ਫ਼ਸਲ ਲਈ ਜਗ੍ਹਾ ਸਬੰਧੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨ...
ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਅੰਤਰ-ਸਾਲਾਨਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ

ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਅੰਤਰ-ਸਾਲਾਨਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ

Local news
**ਫਿਰੋਜ਼ਪੁਰ, 15 ਅਕਤੂਬਰ, 2026:** ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫਿਰੋਜ਼ਪੁਰ ਵਿਖੇ ਸਾਲਾਨਾ ਅੰਤਰ-ਸਾਲਾਨਾ ਯੂਨੀਵਰਸਿਟੀ ਖੇਡ ਮੁਕਾਬਲਿਆਂ ਦੇ ਹਿੱਸੇ ਵਜੋਂ 12 ਤੋਂ 14 ਅਕਤੂਬਰ, 2026 ਤੱਕ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਇਹ ਟੂਰਨਾਮੈਂਟ ਉਪ-ਕੁਲਪਤੀ ਪ੍ਰੋ. (ਡਾ.) ਸੁਰੇਸ਼ ਕੁਮਾਰ ਸ਼ਰਮਾ ਦੀ ਰਹਿਨੁਮਾਈ ਹੇਠ ਆਯੋਜਿਤ ਕੀਤਾ ਗਿਆ। ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਖੇਡ ਭਾਵਨਾ ਤੇ ਟੀਮ ਵਰਕ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਰਜਿਸਟਰਾਰ ਡਾ. ਰਾਜੀਵ ਅਰੋੜਾ ਨੇ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਸਰੀਰਕ ਤੰਦਰੁਸਤੀ ਅਤੇ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਵਿੱਚ ਖੇਡਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਖੇਡ ਪ੍ਰਧਾਨ ਡਾ. ਅਰੁਣ ਕੁਮਾਰ ਅਸਾਤੀ ਨੇ ਵੀ ਖਿਡਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ। ਟੂਰਨਾਮੈਂਟ ਦੇ ਆਯੋਜਨ ਅਤੇ ਤਾਲਮੇਲ ਦੀ ਜ਼ਿੰਮੇਵਾਰੀ ਖੇਡ ਇੰਚਾਰਜ (ਲੜਕੀਆਂ) ਨਵਦੀਪ ਕੌਰ ਝੱਜ ਅਤੇ ਖੇਡ ਇੰਚਾਰਜ (ਡਿਗਰੀ ਕਾਲਜ—ਲੜਕੇ) ਤਲਵਿੰਦਰ ਸਿੰਘ ਵੱਲੋਂ ਨਿਭਾਈ ਗਈ। ਇਸ ਤੋਂ ਇਲਾਵਾ, ਇਵੈਂਟ ਇੰਚਾਰਜ ਰਾ...
ਡਿਪਟੀ ਕਮਿਸ਼ਨਰ ਵੱਲੋਂ ਪਿੰਡ ਖਾਰਾ ਅਤੇ ਵਾਂਦਰ ਜਟਾਣਾ ਵਿਖੇ ਬਾਰਿਸ਼ ਤੇ ਗੜ੍ਹੇਮਾਰੀ ਕਾਰਨ ਨੁਕਸਾਨੀ ਝੋਨੇ ਦੀ ਫ਼ਸਲ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਪਿੰਡ ਖਾਰਾ ਅਤੇ ਵਾਂਦਰ ਜਟਾਣਾ ਵਿਖੇ ਬਾਰਿਸ਼ ਤੇ ਗੜ੍ਹੇਮਾਰੀ ਕਾਰਨ ਨੁਕਸਾਨੀ ਝੋਨੇ ਦੀ ਫ਼ਸਲ ਦਾ ਜਾਇਜ਼ਾ

Local news
ਕੋਟਕਪੂਰਾ, 15 ਅਕਤੂਬਰ- ਕੋਟਕਪੂਰਾ ਸਬ-ਡਵੀਜ਼ਨ ਦੇ ਪਿੰਡ ਖਾਰਾ ਅਤੇ ਵਾਂਦਰ ਜਟਾਣਾ ਵਿਖੇ ਤੇਜ਼ ਬਾਰਿਸ਼ ਅਤੇ ਗੜ੍ਹੇਮਾਰੀ ਕਾਰਨ ਝੋਨੇ ਦੀ ਖੜ੍ਹੀ ਫ਼ਸਲ ਦਾ ਕਾਫ਼ੀ ਨੁਕਸਾਨ ਹੋਇਆ ਹੈ। ਇਸ ਸਬੰਧੀ ਸਥਿਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਖ਼ੁਦ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਅਤੇ ਖੇਤਾਂ ਵਿੱਚ ਜਾ ਕੇ ਨੁਕਸਾਨੀ ਫ਼ਸਲ ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਕੋਟਕਪੂਰਾ ਸ੍ਰੀ ਰਜਿੰਦਰ ਸਿੰਘ , ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਪ੍ਰਭਾਵਿਤ ਖੇਤਾਂ ਦਾ ਨਿਰੀਖਣ ਕਰਦਿਆਂ ਬਾਰਿਸ਼ ਅਤੇ ਗੜ੍ਹੇਮਾਰੀ ਕਾਰਨ ਝੋਨੇ ਦੀ ਫ਼ਸਲ ਨੂੰ ਹੋਏ ਨੁਕਸਾਨ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਖੇਤਾਂ ਵਿੱਚ ਜਾ ਕੇ ਫ਼ਸਲ ਦੀ ਮੌਜੂਦਾ ਸਥਿਤੀ ਨੂੰ ਦੇਖਿਆ ਅਤੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਿਆ। ਉਨ੍ਹਾਂ ਕਿਹਾ ਕਿ ਅਚਾਨਕ ਬਦਲੇ ਮੌਸਮ ਕਾਰਨ ਖੇਤਾਂ ਵਿੱਚ ਖੜ੍ਹੀ ਫ਼ਸਲ ਦੇ ਪ੍ਰਭਾਵਿਤ ਹੋਣ ਨਾਲ ਕਿਸਾਨਾਂ ਦੀ ਚਿੰਤਾ ਵਧ ਗ...
ਆਮ ਆਦਮੀ ਕਲੀਨਿਕਾਂ ਨੇ ਪੰਜਾਬ ਵਿੱਚ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕੀਤਾ: ਪ੍ਰਭਬੀਰ ਸਿੰਘ ਬਰਾੜ

ਆਮ ਆਦਮੀ ਕਲੀਨਿਕਾਂ ਨੇ ਪੰਜਾਬ ਵਿੱਚ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕੀਤਾ: ਪ੍ਰਭਬੀਰ ਸਿੰਘ ਬਰਾੜ

Local news
ਅੰਮ੍ਰਿਤਸਰ, 15 ਅਕਤੂਬਰ — ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦੀ ਸ਼ਲਾਘਾ ਕਰਦਿਆਂ ਪਨਸਪ ਦੇ ਚੇਅਰਮੈਨ ਸ੍ਰੀ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੇ ਸੂਬੇ ਵਿੱਚ ਪ੍ਰਾਇਮਰੀ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ 154 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਨਾਲ ਪੰਜਾਬ ਵਿੱਚ ਇਨ੍ਹਾਂ ਕਲੀਨਿਕਾਂ ਦੀ ਕੁੱਲ ਗਿਣਤੀ 1,244 ਹੋ ਗਈ ਹੈ, ਜਿਸ ਨਾਲ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਕਿਫਾਇਤੀ ਅਤੇ ਮਿਆਰੀ ਸਿਹਤ ਸੇਵਾਵਾਂ ਮਿਲ ਰਹੀਆਂ ਹਨ। ਸ੍ਰੀ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਡਾਕਟਰੀ ਸਲਾਹ, ਲੈਬ ਟੈਸਟ ਅਤੇ ਮੁਫ਼ਤ ਦਵਾਈਆਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਦਾ ਵਿਸ਼ੇਸ਼ ਲਾਭ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਮਿਲ ਰਿਹਾ ਹੈ, ਜੋ ਬਿਨਾਂ ਵਾਧੂ ਆਰਥਿਕ ਬੋਝ ਦੇ ਸਮੇਂ ਸਿਰ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਿਹਤ ਸੰਭਾਲ ਹਰ ਨਾਗਰਿਕ ਦਾ ਬੁਨਿਆਦੀ ਹੱਕ ਹੈ ਅਤੇ ਮਿਆਰ...
ਬਰਨਾਲਾ ਵਿਖੇ 17 ਅਕਤੂਬਰ ਤੋਂ ਸ਼ੁਰੂ ਹੋਵੇਗਾ ਰਾਜ ਪੱਧਰੀ ਟੈਨਿਸ ਬਾਲ ਕ੍ਰਿਕਟ ਟੂਰਨਾਮੈਂਟ

ਬਰਨਾਲਾ ਵਿਖੇ 17 ਅਕਤੂਬਰ ਤੋਂ ਸ਼ੁਰੂ ਹੋਵੇਗਾ ਰਾਜ ਪੱਧਰੀ ਟੈਨਿਸ ਬਾਲ ਕ੍ਰਿਕਟ ਟੂਰਨਾਮੈਂਟ

Local news
ਬਰਨਾਲਾ, 15 ਅਕਤੂਬਰ - ਪੰਜਾਬ ਸਰਕਾਰ ਵੱਲੋਂ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ-2026' ਤਹਿਤ ਰਾਜ ਪੱਧਰੀ ਟੈਨਿਸ ਬਾਲ ਕ੍ਰਿਕਟ ਟੂਰਨਾਮੈਂਟ ਜ਼ਿਲ੍ਹਾ ਬਰਨਾਲਾ ਵਿਖੇ 17 ਅਕਤੂਬਰ ਤੋਂ ਕਰਵਾਇਆ ਜਾ ਰਿਹਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ  ਨੇ ਦੱਸਿਆ ਕਿ ਇਸ ਸ਼ਾਨਦਾਰ ਰਾਜ ਪੱਧਰੀ ਟੂਰਨਾਮੈਂਟ ਦਾ ਉਦਘਾਟਨ 17 ਅਕਤੂਬਰ  ਨੂੰ ਸੈਕਰਡ ਹਾਰਟ ਇੰਟਰਨੈਸ਼ਨਲ ਸਕੂਲ, ਮੰਨਾ ਪਿੰਡੀ ਧਨੌਲਾ ਤੋਂ ਕੀਤਾ ਜਾਵੇਗਾ। ਉਹਨਾਂ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਖੁੱਡੀ ਕਲਾ ਅਤੇ ਸੈਕਰਡ  ਹਾਰਟ ਇੰਟਰਨੈਸ਼ਨਲ ਕਾਲਜ ਆਫ਼ ਐਜੂਕੇਸ਼ਨ, ਧਨੌਲਾ (ਮਾਨਾ ਪਿੰਡੀ) ਸਥਾਨ ਨਿਰਧਾਰਿਤ ਕੀਤੇ ਗਏ ਹਨ। ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਕੁਮਾਰ ਨੇ ਦੱਸਿਆ ਕਿ ਲੜਕਿਆਂ ਦੇ ਮੁਕਾਬਲੇ 17 ਅਕਤੂਬਰ  ਤੋਂ 19 ਅਕਤੂਬਰ ਤੱਕ ਅਤੇ ਲੜਕੀਆਂ ਦੇ ਮੁਕਾਬਲੇ 22 ਅਕਤੂਬਰ  ਤੋਂ 23 ਅਕਤੂਬਰ  ਤੱਕ ਕਰਵਾਏ ਜਾਣਗੇ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਟੂਰਨਾਮੈਂ...
ਮਾਲੇਰਕੋਟਲਾ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਮੁਹਿੰਮ ਤੇਜ਼

ਮਾਲੇਰਕੋਟਲਾ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਮੁਹਿੰਮ ਤੇਜ਼

Local news
ਮਾਲੇਰਕੋਟਲਾ, 14 ਅਕਤੂਬਰ:       ਜ਼ਿਲ੍ਹਾ ਮਾਲੇਰਕੋਟਲਾ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਕਰਨ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਸਾਂਝੇ ਯਤਨ ਤੇਜ਼ ਕਰਦਿਆਂ ਨਸ਼ਾ ਪ੍ਰਭਾਵਿਤ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਆਰੰਭੀ ਗਈ ਹੈ। ਇਸ ਤਹਿਤ ਜ਼ਿਲ੍ਹੇ ਦੇ ਸ਼ਨਾਖ਼ਤ ਕੀਤੇ 7 ਹਾਟਸਪਾਟਾਂ ਦੇ ਆਲੇ-ਦੁਆਲੇ ਸੁੰਨਸਾਨ ਥਾਵਾਂ, ਖਾਲੀ ਇਮਾਰਤਾਂ, ਨਹਿਰਾਂ ਅਤੇ ਰਜਵਾਹਿਆਂ ਦੇ ਕੰਢਿਆਂ ਦੀ ਸਾਫ਼-ਸਫ਼ਾਈ ਕਰਵਾਉਣ ਦੇ ਨਾਲ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਡੀ.ਐਸ.ਪੀ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ਨਸ਼ਿਆਂ ਦੀ ਰੋਕਥਾਮ ਲਈ ਸਿਰਫ਼ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਹੀ ਨਹੀਂ, ਸਗੋਂ ਉਨ੍ਹਾਂ ਸਥਾਨਾਂ ਨੂੰ ਵੀ ਸੁਰੱਖਿਅਤ ਬਣਾਉਣਾ ਜ਼ਰੂਰੀ ਹੈ, ਜਿੱਥੇ ਸੁੰਨਸਾਨ ਮਾਹੌਲ ਕਾਰਨ ਨਸ਼ਿਆਂ ਦੀ ਵਰਤੋਂ ਵਰਗੀਆਂ ਗਤੀਵਿਧੀਆਂ ਦਾ ਖ਼ਦਸ਼ਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਥਾਵਾਂ ਦੀ ਸਫ਼ਾਈ, ਢੁੱਕਵੀਂ ਰੌਸ਼ਨੀ ਅਤੇ ਸੀ.ਸੀ.ਟੀ.ਵੀ. ਨਿਗਰਾਨੀ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਸ਼...
ਸੂਬੇ ਦੀਆਂ 518 ਗਊਸ਼ਾਲਾਵਾਂ ਦੇ 100 ਕਰੋੜ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼ – ਕੀਮਤੀ ਭਗਤ

ਸੂਬੇ ਦੀਆਂ 518 ਗਊਸ਼ਾਲਾਵਾਂ ਦੇ 100 ਕਰੋੜ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼ – ਕੀਮਤੀ ਭਗਤ

Local news
ਤਰਨ ਤਾਰਨ, 14 ਅਕਤੂਬਰ :       ਪੰਜਾਬ ਸਰਕਾਰ ਦਾ ਸੰਕਲਪ ਹੈ ਕਿ ਇਕ ਵੀ ਲਾਵਾਰਿਸ ਬੇਸਹਾਰਾ ਗਊਧਨ ਪੰਜਾਬ ਰਾਜ ਦੀਆਂ ਸੜਕਾਂ 'ਤੇ ਨਹੀਂ ਰਹੇਗਾ। ਇਹ ਪ੍ਰਗਟਾਵਾ ਪੰਜਾਬ ਗਊ ਸੇਵਾ ਕਮਿਸ਼ਨ ਦੇ ਉੱਪ ਚੇਅਰਮੈਨ ਕੀਮਤੀ ਭਗਤ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 518 ਸਰਕਾਰੀ ਅਤੇ ਨਿੱਜੀ ਗਊਸ਼ਾਲਾਵਾਂ ਦੇ 100 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼ ਕੀਤੇ ਗਏ ਹਨ, ਜਿਨਾਂ ਵਿੱਚ ਤਰਨ ਤਾਰਨ ਜ਼ਿਲ੍ਹੇ ਦੀਆਂ ਸੱਤ ਗਊਸ਼ਾਲਾਵਾਂ ਵੀ ਸ਼ਾਮਿਲ ਹਨ। ਇਸ ਤੋਂ ਇਲਾਵਾ ਕਰੀਬ 500 ਗਊਸ਼ਾਲਾਵਾਂ ਨੂੰ 3 ਕਰੋੜ 6 ਲੱਖ ਰੁਪਏ ਦੀ ਲਾਗਤ ਨਾਲ ਕਾਓ ਲਿਫਟਰ ਮੁਹੱਈਆ ਕਰਵਾਏ ਗਏ ਹਨ, ਜਿਨ੍ਹਾਂ ਵਿੱਚੋਂ ਸੱਤ ਤਰਨ ਤਾਰਨ ਜ਼ਿਲ੍ਹੇ ਨੂੰ ਮਿਲੇ ਹਨ। ਉੱਪ ਚੇਅਰਮੈਨ ਕੀਮਤੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਾਵਾਰਿਸ ਤੇ ਬੇਸਹਾਰਾ ਗਊਧਨ ਦੀ ਸਾਂਭ-ਸੰਭਾਲ...
ਗੰਨੇ ਦੀ ਪ੍ਰਤੀ ਹੈਕਟੇਅਰ ਪੈਦਾਵਾਰ ਵਧਾਉਣ ਲਈ ਨਵੀਨਤਮ ਤਕਨੀਕਾਂ ਅਪਣਾਉਣ ਦੀ ਲੋੜ: ਕੇਨ ਕਮਿਸ਼ਨਰ

ਗੰਨੇ ਦੀ ਪ੍ਰਤੀ ਹੈਕਟੇਅਰ ਪੈਦਾਵਾਰ ਵਧਾਉਣ ਲਈ ਨਵੀਨਤਮ ਤਕਨੀਕਾਂ ਅਪਣਾਉਣ ਦੀ ਲੋੜ: ਕੇਨ ਕਮਿਸ਼ਨਰ

Local news
ਮੋਰਿੰਡਾ, 14 ਅਕਤੂਬਰ: ਅੱਸੂ ਰੁੱਤ ਦੇ ਗੰਨੇ ਦੀ ਬਿਜਾਈ ਦਾ ਜਾਇਜ਼ਾ ਲੈਣ ਅਤੇ ਕਿਸਾਨਾਂ ਨੂੰ ਵਧੇਰੇ ਪੈਦਾਵਾਰ ਪ੍ਰਾਪਤ ਕਰਨ ਲਈ ਨਵੀਨਤਮ ਖੇਤੀ ਤਕਨੀਕਾਂ ਬਾਰੇ ਜਾਣਕਾਰੀ ਦੇਣ ਦੇ ਉਦੇਸ਼ ਨਾਲ ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਨੇ ਮੋਰਿੰਡਾ ਸਹਿਕਾਰੀ ਖੰਡ ਮਿੱਲ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਪਿੰਡਾਂ ਮੁੰਡੀਆਂ, ਭਾਗੋਮਾਜਰਾ, ਮਕੜੋਂਨਾ ਅਤੇ ਗੱਗੋਂ ਦਾ ਦੌਰਾ ਕੀਤਾ। ਇਸ ਮੌਕੇ ਡਾ. ਜਸਵਿੰਦਰ ਸਿੰਘ, ਸਹਾਇਕ ਗੰਨਾ ਵਿਕਾਸ ਅਧਿਕਾਰੀ ਅਤੇ ਡਾ. ਰਵਿੰਦਰ ਸਿੰਘ, ਗੰਨਾ ਵਿਕਾਸ ਅਧਿਕਾਰੀ ਵੀ ਹਾਜ਼ਰ ਸਨ। ਇਸ ਦੌਰਾਨ ਉਨ੍ਹਾਂ ਪਿੰਡ ਗੱਗੋਂ ਵਿਖੇ ਅਗਾਂਹਵਧੂ ਗੰਨਾ ਕਾਸ਼ਤਕਾਰ ਤਲਵਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਗੰਨੇ ਦੀ ਬਿਜਾਈ ਦਾ ਜਾਇਜ਼ਾ ਲਿਆ ਅਤੇ ਪ੍ਰਤੀ ਹੈਕਟੇਅਰ ਵੱਧ ਪੈਦਾਵਾਰ ਪ੍ਰਾਪਤ ਕਰਨ ਲਈ ਜ਼ਰੂਰੀ ਤਕਨੀਕੀ ਨੁਕਤਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਇਸ ਸਾਲ ਲਗਭਗ 1.16 ਲੱਖ ਹੈਕਟੇਅਰ ਰਕਬੇ ਵਿੱਚ ਗੰਨੇ ਦੀ ਕਾਸ਼ਤ ਕੀਤੀ ਗਈ ਹੈ, ਜੋ ਪਿਛਲੇ ਸਾਲ ਦੇ ਮੁਕਾਬਲੇ ਕਰੀਬ 3,800 ਹੈ...