ਅਗਾਮੀ ਬਜਟ ਵਿੱਚ ਖੇਡਾਂ ਨੂੰ ਦਿੱਤੀ ਜਾਵੇਗੀ ਤਰਜੀਹ: ਹਰਪਾਲ ਸਿੰਘ ਚੀਮਾ
ਸੰਗਰੂਰ, 18 ਫਰਵਰੀ- ਸੂਬੇ ਦੇ ਪਿੰਡਾਂ ਵਿੱਚ ਲਗਭਗ 03 ਹਜ਼ਾਰ ਖੇਡ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ, ਤਾਂ ਜੋ ਪਿੰਡ ਪੱਧਰ 'ਤੇ ਨੌਜਵਾਨਾਂ ਨੂੰ ਉੱਚ ਦਰਜੇ ਦੀਆਂ ਖੇਡ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਇਸ ਦੇ ਨਾਲ ਹੀ ਪੰਜਾਬ ਸਰਕਾਰ ਆਉਣ ਵਾਲੇ ਬਜਟ ਵਿੱਚ ਵੀ ਖੇਡਾਂ ਦੇ ਖੇਤਰ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ, ਤਾਂ ਜੋ ਰਾਜ ਦੇ ਖਿਡਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਆਪਣਾ ਲੋਹਾ ਮਨਵਾ ਸਕਣ।
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਕਾਲ ਕਾਲਜ ਆਫ ਫਿਜ਼ੀਕਲ ਐਜੂਕੇਸ਼ਨ, ਮਸਤੂਆਣਾ ਸਾਹਿਬ ਵਿਖੇ ਨੌਰਥ ਜ਼ੋਨ ਇੰਟਰ ਯੂਨੀਵਰਸਿਟੀ ਹੈਂਡਬਾਲ ਚੈਂਪੀਅਨਸ਼ਿਪ ਦੇ ਤੀਜੇ ਦਿਨ ਮੁੱਖ ਮਹਿਮਾਨ ਵਜੋਂ ਖਿਡਾਰੀਆਂ ਅਤੇ ਦਰਸ਼ਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੇ ਵਿਕਾਸ ਅਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਲਈ ਦਿਨ-ਰਾਤ ਇਕ ਕਰ ਕੇ ਕੰਮ ਕਰ ਰਹੀ ਹੈ।
ਸ. ਚੀਮਾ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਸਰਗਰਮੀ ਨਾਲ ਭਾਗ ਲੈਣ, ਕਿਉਂਕਿ ਖੇਡਾਂ ਸਿ...








